LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Weather Update : ਜਲੰਧਰ, ਅੰਮ੍ਰਿਤਸਰ 'ਚ ਭਾਰੀ ਮੀਂਹ, 16 ਜ਼ਿਲ੍ਹਿਆਂ 'ਚ ਰਾਤ 11 ਵਜੇ ਤਕ ਵਰ੍ਹ ਸਕਦੇ ਨੇ ਬੱਦਲ, IMD ਨੇ ਜਾਰੀ ਕੀਤਾ ਅਲਰਟ

rain 1207

Punjab Weather Update : ਪਿਛਲੇ ਕੁਝ ਦਿਨਾਂ ਤੋਂ ਮੌਨਸੂਨ ਦੇ ਸੁਸਤ ਰਹਿਣ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਫਿਰ ਗਰਮ ਤੇ ਨਮੀ ਵਾਲਾ ਰਿਹਾ। ਪਿਛਲੇ ਦੋ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਵੀਰਵਾਰ ਨੂੰ ਤਾਪਮਾਨ 1.2 ਡਿਗਰੀ ਵੱਧ ਦਰਜ ਕੀਤਾ ਗਿਆ ਪਰ ਅੱਜ ਤੋਂ ਮਾਨਸੂਨ ਦੇ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਵੇਰੇ 11 ਵਜੇ ਤਕ 15 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਸੀ। ਪਠਾਨਕੋਟ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਬੱਦਲ ਛਾਏ ਹੋਏ ਹਨ ਤੇ ਹਨੇਰੀ ਵੀ ਚੱਲ ਰਹੀ ਹੈ। ਜਲੰਧਰ ਵਿਚ ਹਨੇਰੀ ਦੇ ਨਾਲ ਨਾਲ ਮੀਂਹ ਨੇ ਪਾਣੀ-ਪਾਣੀ ਕਰ ਦਿੱਤਾ।
ਰਾਤ 11 ਵਜੇ ਤਕ ਮੀਂਹ ਦਾ ਅਲਰਟ
ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਬਰਨਾਲਾ, ਸੰਗਰੂਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਐਸਬੀਐਸ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਰਾਤ 11 ਵਜੇ ਤੱਕ ਮੀਂਹ ਦੀ ਚੇਤਾਵਨੀ ਹੈ। ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐਸ.ਏ.ਐਸ.ਨਗਰ ਸਮੇਤ ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਮੀਂਹ, ਹਨੇਰੀ ਅਤੇ ਗਰਜ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਇਲਾਕਿਆਂ 'ਚ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਇਸ ਸੀਜ਼ਨ ਘੱਟ ਵਰ੍ਹਿਆ ਮਾਨਸੂਨ
ਮੌਸਮ ਵਿਭਾਗ ਅਨੁਸਾਰ ਜੁਲਾਈ ਮਹੀਨੇ ਵਿੱਚ ਹੁਣ ਤੱਕ ਮੌਨਸੂਨ ਆਮ ਵਾਂਗ ਹੈ। ਇਹ ਆਮ ਨਾਲੋਂ ਸਿਰਫ਼ 5 ਡਿਗਰੀ ਘੱਟ ਹੈ। ਜੇਕਰ 1 ਤੋਂ 11 ਜੁਲਾਈ ਦੀ ਗੱਲ ਕਰੀਏ ਤਾਂ ਆਮ ਤੌਰ 'ਤੇ 49.6 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਜਦੋਂ ਕਿ ਹੁਣ ਤੱਕ ਸਿਰਫ 47.3 ਮਿਲੀਮੀਟਰ ਹੀ ਬਾਰਿਸ਼ ਹੋਈ ਹੈ। ਪੰਜਾਬ ਦੇ 10 ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਹੁਸ਼ਿਆਰਪੁਰ ਵਿੱਚ 53%, ਕਪੂਰਥਲਾ ਵਿੱਚ 42%, ਰੂਪਨਗਰ ਵਿੱਚ 43%, ਐਸਏਐਸ ਨਗਰ ਵਿੱਚ 22%, ਫਤਿਹਗੜ੍ਹ ਸਾਹਿਬ ਵਿੱਚ 51%, ਪਟਿਆਲਾ ਵਿੱਚ 43%, ਬਠਿੰਡਾ ਵਿੱਚ 33%, ਫਿਰੋਜ਼ਪੁਰ ਵਿੱਚ 70%, ਮੋਗਾ ਅਤੇ ਐਸਬੀਐਸ ਨਗਰ ਵਿੱਚ 63%। 63% ਘੱਟ ਬਾਰਿਸ਼ ਦਰਜ ਕੀਤੀ ਗਈ ਹੈ।

In The Market