LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Weather ਅਲਰਟ: ਜਲਦ ਹੀ ਬਦਲੇਗਾ ਮੌਸਮ ਦਾ ਮਿਸਾਜ਼

rainig

ਨਵੀਂ ਦਿੱਲੀ: ਪੰਜਾਬ (Punjab) ਸਮੇਤ ਬਾਕੀ ਸੂਬਿਆਂ ਵਿਚ ਮੁੜ ਤੋਂ ਅੱਤ ਦੀ ਗਰਮੀ ਪੈ ਰਹੀ ਹੈ। ਇਸ ਵਿਚਾਲੇ ਅੱਜ ਮੌਸਮ ਵਿਭਾਗ  ਮੁਤਾਬਿਕ ਜਲਦ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਦਿਨ ਕਿਹਾ ਸੀ ਕਿ ਦੱਖਣ ਪੱਛਮੀ ਮਾਨਸੂਨ (Monsoon) ਦੇ ਮੁੜ ਸਰਗਰਮ ਹੋਣ ਤੋਂ ਬਾਅਦ ਉੱਤਰੀ ਖੇਤਰ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਅਗਲੇ ਛੇ-ਸੱਤ ਦਿਨਾਂ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ।

Read this- Tokyo Olympics : ਯੁਗਾਂਡਾ ਦਾ ਐਥਲੀਟ ਜਾਪਾਨ ਟ੍ਰੇਨਿੰਗ ਕੈਂਪ ਤੋਂ ਹੋਇਆ ਲਾਪਤਾ

ਵੇਖੋ ਕਿਸ ਦਿਨ ਪਵੇਗੀ ਭਾਰੀ ਬਾਰਿਸ਼ 
-ਵਿਭਾਗ ਨੇ ਕਿਹਾ ਕਿ ਪੱਛਮੀ ਹਿਮਾਲਿਆਈ ਖੇਤਰ ਅਤੇ ਉੱਤਰ ਪ੍ਰਦੇਸ਼ ਵਿੱਚ 17 ਤੋਂ 20 ਜੁਲਾਈ ਤੱਕ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 
-18 ਤੋਂ 20 ਜੁਲਾਈ ਤੱਕ ਪੰਜਾਬ, ਹਰਿਆਣਾ, ਪੂਰਬੀ ਰਾਜਸਥਾਨ ਅਤੇ ਉੱਤਰ ਮੱਧ ਪ੍ਰਦੇਸ਼ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 
-18 ਜੁਲਾਈ ਨੂੰ ਦਿੱਲੀ ਵਿੱਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
-ਉੱਤਰ ਪ੍ਰਦੇਸ਼ ਵਿੱਚ 18 ਜੁਲਾਈ ਨੂੰ, ਜੰਮੂ 19 ਜੁਲਾਈ ਨੂੰ ਅਤੇ ਉਤਰਾਖੰਡ ਵਿੱਚ 18 ਅਤੇ 19 ਜੁਲਾਈ ਨੂੰ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 

 

Read this- 112 ਰੁਪਏ ਨੂੰ ਢੁੱਕਿਆ ਪੈਟਰੋਲ, ਲਗਾਤਾਰ ਹੋ ਰਿਹੈ ਵਾਧਾ

ਦੂਜੇ ਪਾਸੇ ਇਨ੍ਹਾਂ ਰਾਜਾ ਵਿਚ ਅਗਲੇ 24 ਘੰਟਿਆਂ ਦੌਰਾਨ ਗੁਜਰਾਤ, ਮੱਧ ਪ੍ਰਦੇਸ਼ ਅਤੇ ਦੱਖਣੀ ਰਾਜਸਥਾਨ ਵਿਚ ਕਈ ਥਾਵਾਂ ਤੇ ਬਿਜਲੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਛੇ-ਸੱਤ ਦਿਨਾਂ ਦੌਰਾਨ, ਗੁਜਰਾਤ ਨੂੰ ਛੱਡ ਕੇ ਪੱਛਮੀ ਤੱਟ ਅਤੇ ਬਾਕੀ ਪੱਛਮੀ ਪ੍ਰਾਇਦੀਪ ਭਾਰਤ ਵਿਚ ਵਿਆਪਕ ਬਾਰਸ਼ ਹੋਣ ਦੀ ਸੰਭਾਵਨਾ ਹੈ। 

In The Market