ਲੁਧਿਆਣਾ ਬਲਾਸਟ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਜਾਰੀ

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਅੱਜ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਜ਼ਖ਼ਮੀ…

ਲੁਧਿਆਣਾ : ਪੰਜਾਬ ਦੇ ਲੁਧਿਆਣਾ ਵਿੱਚ ਅੱਜ ਅਦਾਲਤੀ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ।ਦੱਸ ਦਈਏ ਕਿ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ਦੀ ਦੂਜੀ ਮੰਜ਼ਿਲ ‘ਤੇ ਬੰਬ ਧਮਾਕਾ ਹੋਇਆ। ਇਸ ਧਮਾਕੇ ‘ਚ 2ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਇਮਾਰਤ ਹਿੱਲ ਗਈ।

Also Read : ਲੁਧਿਆਣਾ ਕੋਰਟ ਕੰਪਲੈਕਸ ‘ਚ ਵੱਡਾ ਧਮਾਕਾ, 2 ਲੋਕਾਂ ਦੀ ਮੌਤ, 5 ਜ਼ਖਮੀ (ਵੀਡੀਓ)

ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਹੈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜ ਰਹੇ ਹਨ। ਇੰਨਾ ਹੀ ਨਹੀਂ ਧਮਾਕੇ ਨਾਲ ਹੇਠਾਂ ਪਾਰਕਿੰਗ ਵਿੱਚ ਖੜ੍ਹੀਆਂ ਕਾਰਾਂ ਵੀ ਨੁਕਸਾਨੀਆਂ ਗਈਆਂ। ਫਿਲਹਾਲ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਜਾਂਚ ਲਈ ਫੋਰੈਂਸਿਕ ਅਤੇ ਐਨ.ਆਈ.ਏ. ਟੀਮ ਚੰਡੀਗੜ੍ਹ ਤੋਂ ਲੁਧਿਆਣਾ ਲਈ ਰਵਾਨਾ ਹੋ ਗਈ ਹੈ। ਟੀਮਾਂ ਵੱਲੋਂ ਕੀਤੀ ਜਾਂਚ ਤੋਂ ਬਾਅਦ ਹੀ ਘਟਨਾ ਦਾ ਪੂਰਾ ਸੱਚ ਸਾਹਮਣੇ ਆਉਣ ਦੀ ਉਮੀਦ ਹੈ। ਇਸ ਘਟਨਾ ਕਾਰਨ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *