ਚੰਡੀਗੜ੍ਹ (ਇੰਟ.)- ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Former Punjab DGP Sumedh Saini) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ (High Court) ਨੇ ਸੈਣੀ ਨੂੰ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ (Vigilance) ਨੇ ਗ੍ਰਿਫਤਾਰ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਨੇ ਇਸ ਦੇ ਖਿਲਾਫ ਵੀਰਵਾਰ ਸਵੇਰੇ ਹਾਈ ਕੋਰਟ (High Court) ਵਿਚ ਪਟੀਸ਼ਨ ਦਾਇਰ (Petition filed) ਕੀਤੀ ਅਤੇ ਇਸ ‘ਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ (Government of Punjab) ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ।
Read more- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ : 22 ਨੂੰ ਪੈਣਗੀਆਂ ਵੋਟਾਂ, 25 ਨੂੰ ਨਤੀਜੇ
ਇਸ ਤੋਂ ਬਾਅਦ ਅੱਜ ਹੀ ਤਿੰਨ ਵਜੇ ਦੁਬਾਰਾ ਸੁਣਵਾਈ ਦਾ ਸਮਾਂ ਤੈਅ ਕੀਤਾ। ਬਹਿਸ ਤੋਂ ਬਾਅਦ ਹਾਈ ਕੋਰਟ ਨੇ ਸੈਣੀ ਨੂੰ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ ਗਏ। ਦੂਜੇ ਪਾਸੇ ਸੁਮੇਧ ਸਿੰਘ ਸੈਣੀ ਦੇ ਪਰਿਵਾਰ ਵੱਲੋਂ ਵੀ ਹਾਈ ਕੋਰਟ ਵਿਚ ਇਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ‘ਤੇ ਅਜੇ ਸੁਣਵਾਈ ਹੋਣੀ ਹੈ। ਪਟੀਸ਼ਨ ਵਿਚ ਦੋਸ਼ ਹੈ ਕਿ ਸੈਣੀ ਜਾਂਚ ਵਿਚ ਸਹਿਯੋਗ ਕਰਨ ਲਈ ਵਿਜੀਲੈਂਸ ਕੋਲ ਗਏ ਸਨ ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਨਾਜਾਇਜ਼ ਤਰੀਕੇ ਨਾਲ ਹਿਰਾਸਤ ਵਿਚ ਰੱਖ ਲਿਆ।


