ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਚੱਲ ਰਿਹਾ ਕਾਟੋ ਕਲੇਸ਼ ਰੁਕਣ ਦਾ ਨਾ ਨਹੀਂ ਲੈ ਰਿਹਾ ਹੈ,ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ।ਸੂਤਰਾਂ ਮੁਤਾਬਿਕ ਮਿਲੀ ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਕਰ ਦਿੱਤਾ ਹੈ ਕਿ ਹੁਣ ਉਹ ਕਾਂਗਰਸ ਪਾਰਟੀ ‘ਚ ਨਹੀਂ ਰਹਿਣਗੇ।
Also Read : AG ਅਤੇ DGP ਦੀ ਨਿਯੁਕਤੀ ‘ਤੇ ਸਵਾਲ ਚੁੱਕਣ ਵਾਲਿਆਂ ‘ਤੇ ਭੜਕੇ ਜਾਖੜ, ਟਵੀਟ ਕਰ ਆਖੀ ਇਹ ਗੱਲ
ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੈਂ ਆਪਣੀ ਸਥਿਤੀ ਸਾਫ ਕਰ ਦਿੱਤੀ ਹੈ ਕਿ ਉਨ੍ਹਾਂ ਨੇ ਕਿਹਾ ਕਿ ਮੈਂ ਇਸ ਤਰ੍ਹਾਂ ਦਾ ਅਪਮਾਨ ਨਹੀਂ ਸਹਿ ਸਕਦਾ,ਜਿਸ ਤਰ੍ਹਾਂ ਦਾ ਵਿਵਹਾਰ ਮੇਰੇ ਨਾਲ ਕੀਤਾ ਗਿਆ ਹੈ।ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਉਹ ਬੀਜੇਪੀ ਵੀ ਜੁਆਈਨ ਨਹੀਂ ਕਰਨਗੇ।
Also Read : ਮੁੱਖ ਮੰਤਰੀ ਚੰਨੀ ਨੇ ਸਿੱਧੂ ਨੂੰ ਦਿੱਤਾ ਗੱਲਬਾਤ ਦਾ ਸੱਦਾ
‘ਪੰਜਾਬ ‘ਚ ਡਿੱਗ ਰਿਹਾ ਕਾਂਗਰਸ ਦਾ ਗ੍ਰਾਫ’
ਨਵਜੋਤ ਸਿੰਘ ਸਿੱਧੂ ਬਾਰੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਟੀਮ ਦੇ ਖਿਡਾਰੀ ਨਹੀਂ ਹਨ, ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਲਈ ਟੀਮ ਦੇ ਖਿਡਾਰੀ ਦੀ ਲੋੜ ਹੈ। ਅਮਰਿੰਦਰ ਸਿੰਘ ਨੇ ਮੰਨਿਆ ਕਿ ਪੰਜਾਬ ਵਿੱਚ ਕਾਂਗਰਸ ਦੀ ਲੋਕਪ੍ਰਿਅਤਾ ਘਟ ਰਹੀ ਹੈ ਅਤੇ ਆਮ ਆਦਮੀ ਪਾਰਟੀ ਦਾ ਗ੍ਰਾਫ ਉੱਪਰ ਜਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ਚੋਣਾਂ ਬਹੁਤ ਵੱਖਰੀਆਂ ਹੋਣਗੀਆਂ, ਕਾਂਗਰਸ-ਅਕਾਲੀ ਦਲ ਪਹਿਲਾਂ ਹੀ ਉਥੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਵੀ ਉੱਥੇ ਅੱਗੇ ਵੱਧ ਰਹੀ ਹੈ।ਤੁਹਾਨੂੰ ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਛੱਡਣ ਦੇ ਪਹਿਲਾਂ ਹੀ ਸੰਕੇਤ ਦਿੱਤੇ ਸਨ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਕਾਂਗਰਸ ਹਟਾ ਦਿੱਤਾ ਹੈ।



