ਚੰਡੀਗੜ੍ਹ: ਪੰਜਾਬ ਦੇ ਮੁੱਖ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਕਰਨ ਅਤੇ ਫਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ।
ਅੱਜ ਇੱਥੇ ਪੰਜਾਬ ਭਵਨ ਵਿਖੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸਟ ਤੌਰ ‘ਤੇ ਕਿਹਾ ਕਿ ਇਸ ਡਿਊਟੀ ਨੂੰ ਨਿਭਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਨੂੰ ਛੇਤੀ ਤੋਂ ਛੇਤੀ ਖਰੀਦਿਆ ਜਾਵੇ ਅਤੇ ਉਨ੍ਹਾਂ ਦੀ ਸਹੂਲਤ ਲਈ ਇਸ ਦੀ ਲਿਫਟਿੰਗ ਤੁਰੰਤ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਨਿਰਵਿਘਨ ਖਰੀਦ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਇਸ ਫੈਸਲੇ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਜਮੀਨੀ ਪੱਧਰ ‘ਤੇ ਸਮੁੱਚੇ ਕਾਰਜਾਂ ਦਾ ਜਾਇਜਾ ਲੈਣ ਲਈ ਰੋਜਾਨਾ 7-8 ਮੰਡੀਆਂ ਦਾ ਦੌਰਾ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀ ਆਪੋ-ਆਪਣੇ ਜ਼ਿਲ੍ਹੇ ਵਿੱਚ ਪੈਂਦੀਆਂ ਅਨਾਜ ਮੰਡੀਆਂ ਦਾ ਨਿਰੰਤਰ ਦੌਰਾ ਕਰਨ ਅਤੇ ਨਿਗਰਾਨੀ ਲਈ ਰੋਜਾਨਾ ਰਿਪੋਰਟ ਵੀ ਪੇਸ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਖਰੀਦ ਕਾਰਜਾਂ ‘ਤੇ ਗਹੁ ਨਾਲ ਨਜਰ ਰੱਖਣ ਲਈ ਵੀ ਕਿਹਾ ਤਾਂ ਜੋ ਮੰਡੀਆਂ ਵਿੱਚ ਫਸਲ ਦੇ ਢੇਰ ਨਾ ਲੱਗਣ ਅਤੇ ਇਸ ਦੀ ਛੇਤੀ ਤੋਂ ਛੇਤੀ ਲਿਫਟਿੰਗ ਵੀ ਯਕੀਨੀ ਬਣਾਈ ਜਾ ਸਕੇ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਝੋਨੇ ਦੀ ਫਸਲ ਦੀ ਆਮਦ, ਖਰੀਦ ਅਤੇ ਅਦਾਇਗੀ ਦੀ ਰੋਜਾਨਾ ਰਿਪੋਰਟ ਨਿੱਜੀ ਤੌਰ ‘ਤੇ ਉਨ੍ਹਾਂ ਨੂੰ ਸੌਂਪਣ ਲਈ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫਸਲ ਦੀ ਚੁਕਾਈ ਮੰਡੀਆਂ ਵਿੱਚੋਂ ਨਿਰਵਿਘਨ, ਸਮੇਂ ਸਿਰ ਅਤੇ ਬਿਨਾਂ ਕਿਸੇ ਰੁਕਾਵਟ ਦੇ ਹੋ ਸਕੇ। ਉਨ੍ਹਾਂ ਨੇ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲਿਫਟਿੰਗ ਪਹਿਲੇ ਦਿਨ ਤੋਂ ਹੀ ਸੁਰੂ ਹੋਈ ਹੈ ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਦੇ ਡਿਜੀਟਾਈਜੇਸਨ ਨਾਲ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸਨਰਾਂ ਨੂੰ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਦੇ ਨਿਰਧਾਰਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟਿ੍ਰਕ ਪ੍ਰਮਾਣਿਕਤਾ ਦੀ ਤਕਨੀਕ ਸੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਸਮੁੱਚੇ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ।
ਮੀਟਿੰਗ ਦੌਰਾਨ ਇਕ ਹੋਰ ਏਜੰਡੇ ਨੂੰ ਵਿਚਾਰਦਿਆਂ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਨੂੰ ਅੱਗ ਦੇ ਘਾਤਕ ਸਿੱਟਿਆਂ ਬਾਰੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਵਾਤਾਵਰਨ ਅਤੇ ਮਨੁੱਖੀ ਜੀਵਨ ਨੂੰ ਗੰਭੀਰ ਖਤਰਾ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਬੀਤੇ ਸਾਲ ਦੇ ਮੁਕਾਬਲੇ 23000 ਵੱਧ ਖੇਤੀ ਮਸ਼ੀਨਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਡਿਪਟੀ ਕਮਿਸ਼ਨਰਾਂ ਨੂੰ ਅਗਲੇ ਕੁਝ ਦਿਨਾਂ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਸਖਤ ਨਿਗਰਾਨੀ ਰੱਖਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦੇ ਇਕ-ਇਕ ਪੈਸੇ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਸੂਬੇ ਦੇ ਆਫਤ ਰਾਹਤ ਫੰਡ ਵਿੱਚ ਢੁਕਵਾਂ ਫੰਡ ਹੈ।
ਇਕ ਹੋਰ ਏਜੰਡੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫਤ ਇਲਾਜ ਤੇ ਜਾਂਚ ਸੇਵਾਵਾਂ ਪ੍ਰਦਾਨ ਕਰਕੇ ਵੱਡੀ ਰਾਹਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਿਹਤ ਕ੍ਰਾਂਤੀ ਲੋਕਾਂ ਲਈ ਬਹੁਤ ਸਹਾਈ ਸਾਬਤ ਹੋ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਜਿਹੇ ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਕਲੀਨਿਕਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਨਿਰੰਤਰ ਨਿਗਰਾਨੀ ਕਰਨੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਲਈ ਸੂਬਾ ਸਰਕਾਰ ਨੇ ਸੀ.ਐਮ. ਦੀ ਯੋਗਸ਼ਾਲਾ ਦੀ ਸ਼ੁਰੂਆਤ ਪਹਿਲਾਂ ਹੀ ਕਰ ਦਿੱਤੀ ਹੈ ਜਿਸ ਵਿੱਚ ਲੋਕਾਂ ਨੂੰ ਯੋਗਾ ਦੀ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 290 ਸੀ.ਐਮ. ਯੋਗਸ਼ਾਲਾਵਾਂ ਸਫਲਤਾਪੂਰਵਕ ਚੱਲ ਰਹੀਆਂ ਹਨ ਅਤੇ ਛੇਤੀ ਹੀ ਅਜਿਹੀਆਂ ਹੋਰ ਯੋਗਸ਼ਾਲਾਵਾਂ ਖੋਲ੍ਹੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਉਠਾ ਸਕਣ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਖਿਲਾਫ ਹੋਰ ਸਖਤੀ ਵਰਤਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਗੰਭੀਰ ਸਿੱਟਿਆਂ ਬਾਰੇ ਲੋਕਾਂ ਨੂੰ ਜ਼ਮੀਨੀ ਪੱਧਰ ਉਤੇ ਜਾਗਰੂਕ ਕਰਨ ਲਈ ਵੱਡੀ ਪੱਧਰ ਉਤੇ ਮੁਹਿੰਮ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਸਰਗਰਮ ਸਹਿਯੋਗ ਸਦਕਾ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਖਤਮ ਕੀਤ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਵੱਡੇ ਨਸ਼ਾ ਤਸਕਰਾਂ ਦੀ ਜਾਇਦਾਦ ਦੀ ਸ਼ਨਾਖਤ ਕਰਕੇ ਇਸ ਨੂੰ ਜਬਤ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਲਈ ਆਖਿਆ।
ਮੁੱਖ ਮੰਤਰੀ ਨੇ ਡਿਪਟੀ ਕਮਿਸਨਰਾਂ ਨੂੰ ਆਟਾ ਦਾਲ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਅਤੇ ਲੋੜਵੰਦ ਲਾਭਪਾਤਰੀਆਂ ਨੂੰ ਇਸ ਸਕੀਮ ਦੇ ਦਾਇਰੇ ਵਿੱਚ ਲਿਆਉਣ ਲਈ ਕਿਹਾ। ਇਸੇ ਤਰ੍ਹਾਂ ਉਨ੍ਹਾਂ ਨੇ ਇੱਕ ਪਾਸੇ ਪਿੰਡਾਂ ਦੇ ਵਿਕਾਸ ਅਤੇ ਦੂਜੇ ਪਾਸੇ ਲੋੜਵੰਦ ਲੋਕਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਮਨਰੇਗਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਆਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ 5000 ਪੇਂਡੂ ਖੇਡ ਮੈਦਾਨ ਬਣਨੇ ਹਨ, ਜਿਨ੍ਹਾਂ ਵਿੱਚੋਂ 1014 ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 1886 ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਕਿਹਾ ਕਿ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਵਾਉਣ ਲਈ ਆਖਿਆ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੂਬਾ ਭਰ ਦੇ ਸੇਵਾ ਕੇਂਦਰਾਂ ਦੀ ਬਕਾਇਆ ਦਰ ਮਹਿਜ 0.08 ਫੀਸਦੀ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕਾਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਵੱਧ ਤੋਂ ਵੱਧ ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਤੇਜੀ ਨਾਲ ਮਿਲਣਾ ਯਕੀਨੀ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਸੂਬੇ ਵਿੱਚ ਮਾਲ ਵਿਭਾਗ ਦੇ ਕੰਮਕਾਜ ਦਾ ਜਾਇਜਾ ਵੀ ਲਿਆ। ਉਨ੍ਹਾਂ ਨੇ ਡਿਪਟੀ ਕਮਿਸਨਰਾਂ ਨੂੰ ਜਾਣੂੰ ਕਰਵਾਇਆ ਕਿ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ ਅਤੇ ਬਹੁਤ ਜਲਦ ਸੂਬੇ ਨੂੰ ਨਵੇਂ ਪਟਵਾਰੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਵੱਡੀ ਪੱਧਰ ‘ਤੇ ਸਹੂਲਤ ਮਿਲੇਗੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Petrol-Diesel Prices Today: पेट्रोल-डीजल की कीमतों में उतार-चड़ाव जारी! जानें आपके शहर में सस्ता हुआ या महंगा
Gold-Silver Price Today: सोना-चांदी के बड़े दाम, जानें आपके शहर में आज क्या है गोल्ड-सिल्वर का रेट
Emergency Film Release Date : कंगना रनौत ने 'Emergency' की नई रिलीज डेट का किया ऐलान, 2025 में इस दिन रिलीज होगी फिल्म