ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjeet Singhj Channi) ਅੱਜ ਪੰਜਾਬ ਭਵਨ ਵਿਖੇ ਮੰਤਰੀਆਂ ਤੇ ਵਿਧਾਇਕਾਂ ਨਾਲ ਅਹਿਮ ਮੀਟਿੰਗ ਕਰ ਰਹੇ ਹਨ। ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਬ੍ਰਹਮ ਮਹਿੰਦਰਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ ਸਮੇਤ ਹੋਰ ਆਗੂ ਮੌਜੂਦ ਹਨ। ਇਸ ਅਹਿਮ ਮੀਟਿੰਗ ਵਿੱਚ ਪੰਜਾਬ ਦੇ ਵੱਖ -ਵੱਖ ਵਿਭਾਗਾਂ ਦੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।
Also Read : ਰਾਤ ਦੀ ਚੰਗੀ ਨੀਂਦ ਘੱਟ ਕਰ ਸਕਦੀ ਹੈ ਬੱਚਿਆਂ ‘ਚ ਮੋਟਾਪੇ ਦਾ ਖਤਰਾ
ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿਹਾਤੀ ਖੇਤਰਾਂ ਵਿੱਚ ਮਿਆਰੀ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਇਸਦੇ ਨਾਲ ਹੀ ਉਸਨੇ ਗ੍ਰਾਮ ਪੰਚਾਇਤਾਂ ਨੂੰ ਇਸਦੀ ਵਿਸ਼ੇਸ਼ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਤਰਫੋਂ ਗਰੰਗਾ ਹਲਕੇ ਦੇ 9 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਸੌਂਪੀਆਂ ਗਈਆਂ।



