LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਿਆਲਾ ਵਿਚ ਕਾਂਗਰਸ ਅੱਗੇ, ਆਪ ਦੂਜੇ ਨੰਬਰ ਉਤੇ

dharamveer gandhi news

ਪਟਿਆਲਾ : ਪੰਜਾਬ ਦੀ ਪਟਿਆਲਾ ਸੀਟ ਉਤੇ ਵੀ ਕਾਂਗਰਸ ਅੱਗੇ ਚੱਲ ਰਹੀ ਹੈ। ਹੁਣ ਤਕ ਦੇ ਰੁਝਾਨ ਵਿਚ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ 33142, ‘ਆਪ’ ਦੇ ਬਲਬੀਰ ਸਿੰਘ ਨੂੰ 32360 ਅਤੇ ਭਾਜਪਾ ਦੀ ਪ੍ਰਨੀਤ ਕੌਰ ਨੂੰ 25454 ਵੋਟਾਂ ਮਿਲੀਆਂ ਹਨ।
ਇੱਥੋਂ ਮੁੱਖ ਮੁਕਾਬਲਾ ਪ੍ਰਨੀਤ ਕੌਰ ਤੇ ਡਾ. ਧਰਮਵੀਰ ਗਾਂਧੀ ਅਤੇ ਡਾ. ਬਲਬੀਰ ਵਿਚਕਾਰ ਹੈ, ਇਸ ਤੋਂ ਇਲਾਵਾ ਐਨਕੇ ਸ਼ਰਮਾ ਵੀ ਮੈਦਾਨ ਵਿੱਚ ਹਨ। ਇਸ ਵਾਰ ਇਸ ਸੀਟ ‘ਤੇ 63.63 ਫੀਸਦੀ ਵੋਟਿੰਗ ਹੋਈ। ਜੋ ਪਿਛਲੀ ਵਾਰ ਦੇ 67.78 ਫੀਸਦੀ ਨਾਲੋਂ 4.15 ਫੀਸਦੀ ਘੱਟ ਹੈ।
ਇਸ ਸੀਟ ਅਧੀਨ 8 ਵਿਧਾਨ ਸਭਾ ਸੀਟਾਂ ਹਨ, ਜਿਸ ਵਿੱਚ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਘਨੌਰ, ਸਨੌਰ, ਨਾਭਾ, ਸਮਾਣਾ, ਸ਼ੁਤਰਾਣਾ, ਰਾਜਪੁਰਾ ਵਿਧਾਨ ਸਭਾ ਹਲਕੇ ਸ਼ਾਮਲ ਹਨ।
ਵੋਟਾਂ ਦੀ ਗਿਣਤੀ ਲਈ 6 ਗਿਣਤੀ ਕੇਂਦਰ ਬਣਾਏ ਗਏ ਹਨ। ਜਿਸ ਵਿੱਚ 580 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ ਕਰੀਬ 500 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

 

 

In The Market