LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੁਸ਼ਿਆਰਪੁਰ 'ਚ ਸ਼ਰੇ ਬਾਜ਼ਾਰ ਵਾਰਦਾਤ ! ਗੈਂਗਵਾਰ ਮਗਰੋਂ ਜ਼ਮਾਨਤ 'ਤੇ ਆਇਆ, ਘੇਰ ਕੇ ਛਾਤੀ ਵਿਚ ਮਾਰ'ਤੀ ਗੋਲ਼ੀ, ਮੌਤ 

hoshiarpur crime2

Firing In Mahilpur: ਹੁਸ਼ਿਆਰਪੁਰ ਜ਼ਿਲ੍ਹੇ ਵਿਚੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਕਸਬਾ ਮਾਹਿਲਪੁਰ ਦੇ ਮੁੱਖ ਚੌਕ 'ਤੇ ਚਾਰ-ਪੰਜ ਬਦਮਾਸ਼ਾਂ ਨੇ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ। ਹਮਲਾਵਰਾਂ ਨੇ ਨੌਜਵਾਨ ਨੂੰ ਪਹਿਲਾਂ ਮੁੱਖ ਚੌਕ 'ਚ ਘੇਰਿਆ ਸੀ ਪਰ ਨੌਜਵਾਨ ਕਿਸੇ ਤਰ੍ਹਾਂ ਜਾਨ ਬਚਾਉਣ ਲਈ ਭੱਜ ਕੇ ਇਕ ਦੁਕਾਨ 'ਚ ਦਾਖਲ ਹੋ ਗਿਆ ਸੀ ਪਰ ਹਮਲਾਵਰਾਂ ਨੇ ਉਸ ਦਾ ਪਿੱਛਾ ਨਹੀਂ ਛੱਡਿਆ ਤੇ ਦੁਕਾਨ 'ਚ ਜਾ ਕੇ ਉਸ 'ਤੇ ਗੋਲੀ ਚਲਾ ਦਿੱਤੀ। ਛਾਤੀ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਕਤਲ ਗੈਂਗਵਾਰ ਦਾ ਨਤੀਜਾ ਹੈ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮਾਹਿਲਪੁਰ ਵਾਸੀ ਸੰਦੀਪ ਉਰਫ਼ ਸੰਨੀ ਨੂੰ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਕ ਵਿੱਚ ਦੋ ਮੋਟਰਸਾਈਕਲਾਂ ’ਤੇ ਆਏ ਚਾਰ-ਪੰਜ ਨੌਜਵਾਨਾਂ ਨੇ ਘੇਰ ਲਿਆ ਅਤੇ ਉਸ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜ ਕੇ ਜ਼ੀਰੋ ਬੇਕਰੀ ਨਾਮਕ ਦੁਕਾਨ ਵਿੱਚ ਦਾਖ਼ਲ ਹੋ ਗਿਆ।
ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਵੀ ਸੰਨੀ ਦਾ ਪਿੱਛਾ ਕੀਤਾ ਅਤੇ ਦੁਕਾਨ ਦੇ ਅੰਦਰ ਜਾ ਕੇ ਸੰਨੀ 'ਤੇ ਗੋਲੀਆਂ ਚਲਾ ਦਿੱਤੀਆਂ। ਇੱਕ ਗੋਲੀ ਸੰਨੀ ਭਾਰਦਵਾਜ ਦੀ ਛਾਤੀ ਵਿੱਚ ਲੱਗੀ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 
ਘਟਨਾ ਨੂੰ ਅੰਜਾਮ ਦੇ ਕੇ ਮੋਟਰਸਾਈਕਲ ਸਵਾਰ ਹਮਲਾਵਰ ਉਥੋਂ ਫ਼ਰਾਰ ਹੋ ਗਏ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਗੋਲੀਆਂ ਦੇ 6 ਖਾਲੀ ਖੋਲ ਬਰਾਮਦ ਕੀਤੇ ਅਤੇ ਜ਼ਿਲ੍ਹੇ ਦੇ ਉੱਚ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੁਕਾਨਾਂ ਦੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੈਂਗਵਾਰ ਮਗਰੋਂ ਜ਼ਮਾਨਤ, ਫਿਰ ਹੱਤਿਆ
29 ਦਸੰਬਰ 2023 ਨੂੰ ਮਾਹਿਲਪੁਰ ਸ਼ਹਿਰ ਦੇ ਬਾਹਰਵਾਰ ਸਰਹਾਲਾ ਕਲਾਂ ਰੋਡ 'ਤੇ ਸਥਿਤ ਸਬਜ਼ੀ ਮੰਡੀ ਨੇੜੇ ਦੋ ਧਿਰਾਂ ਵਿਚਾਲੇ ਗੋਲੀਬਾਰੀ ਹੋ ਗਈ ਸੀ, ਜਿਸ ਵਿਚ 7 ਨੌਜਵਾਨ ਜ਼ਖਮੀ ਹੋ ਗਏ ਸਨ, ਜਿਨ੍ਹਾਂ ਖਿਲਾਫ ਪੁਲਿਸ ਨੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ ਅਤੇ ਸੰਦੀਪ ਸੰਨੀ ਸਮੇਤ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। 
ਸੰਨੀ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਅੱਜ ਜਦੋਂ ਉਹ ਬਾਜ਼ਾਰ ਦੇ ਮੁੱਖ ਚੌਕ ਵਿੱਚ ਸੀ ਤਾਂ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਐਸਪੀਡੀ ਸਰਬਜੀਤ ਸਿੰਘ ਬਾਹੀਆ, ਡੀਐਸਪੀ ਪਰਮਿੰਦਰ ਸਿੰਘ ਗੜ੍ਹਸ਼ੰਕਰ, ਥਾਣਾ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਡੀਐਸਪੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

In The Market