LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਆਜ਼ਾਦ ਉਮੀਦਵਾਰਾਂ ਨੇ ਵਧਾਈ ਸਿਆਸੀ ਪਾਰਟੀਆਂ ਦੀ ਚਿੰਤਾ ! ਫਰੀਦਕੋਟ, ਬਠਿੰਡਾ ਤੇ ਖਡੂਰ ਸਾਹਿਬ ਹਲਕਿਆਂ ਦੇ ਬਦਲਣਗੇ ਸਮੀਕਰਨ

azaad candidate new

Lok Sabha Election 2024 : ਪੰਜਾਬ ਵਿਚ ਲੋਕ ਸਭਾ ਚੋਣਾਂ ਬੇਹੱਦ ਦਿਲਚਸਪ ਹੋਣ ਜਾ ਰਹੀਆਂ ਹਨ। ਸਿਆਸੀ ਪਾਰਟੀਆਂ ਲਈ ਉਮੀਦਵਾਰਾਂ ਦੀ ਚੋਣ ਸਿਰਦਰਦੀ ਬਣਿਆ ਹੋਇਆ ਸੀ। ਆਮ ਆਦਮੀ ਪਾਰਟੀ, ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਸਾਰੀਆਂ ਹੀ ਪਾਰਟੀਆਂ ਨੂੰ ਉਮੀਦਵਾਰਾਂ ਦੀ ਭਾਲ ਕਰਨਾ ਟੇਢੀ ਖੀਰ ਜਾਪਿਆ। ਇਸ ਵਿਚਾਲੇ ਇਕ ਦੂਜੇ ਦੇ ਆਗੂਆਂ ਨੂੰ ਆਪਣੀ ਪਾਰਟੀ ਵਿਚ ਖਿੱਚ ਕੇ ਉਮੀਦਵਾਰ ਐਲਾਨਣ ਦਾ ਰੁਝਾਨ ਸਾਹਮਣੇ ਆਇਆ। ਇਹ ਸਿਰਦਰਦੀ ਥੋੜੀ ਬਹੁਤ ਖਤਮ ਹੋਈ ਹੈ ਤਾਂ ਹੁਣ ਆਜ਼ਾਦ ਉਮੀਦਵਾਰਾਂ ਨੇ ਇਨ੍ਹਾਂ ਸਿਆਸੀ ਪਾਰਟੀਆਂ ਦੀ ਸਿਰਦਰਦੀ ਵਧਾ ਦਿੱਤੀ ਹੈ।  
ਤਿੰਨ ਸੀਟਾਂ ਲਈ ਮੁਕਾਬਲਾ ਕਾਫੀ ਦਿਲਚਸਪ ਹੋਣ ਵਾਲਾ ਹੈ। ਹੁਣ ਆਮ ਆਦਮੀ ਪਾਰਟੀ (AAP), ਭਾਰਤੀ ਜਨਤਾ ਪਾਰਟੀ (BJP) ਅਤੇ ਕਾਂਗਰਸ (Congress) ਦੇ ਉਮੀਦਵਾਰਾਂ ਨੂੰ ਆਜ਼ਾਦ ਉਮੀਦਵਾਰ ਦਾ ਸਾਹਮਣਾ ਕਰਨਾ ਪਵੇਗਾ। ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ, ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਟਿਸ ਜੋਰਾ ਸਿੰਘ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣਾਂ ਲੜਨਗੇ । ਵਕੀਲ ਰਾਜਦੇਵ ਸਿੰਘ ਖਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੇ ਚੋਣ ਬਾਰੇ ਜਾਣਕਾਰੀ ਦਿੱਤੀ।
ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਖ਼ਾਲਸਾ ਨਾਲ ਮੁਲਾਕਾਤ ਕੀਤੀ, ਜਿੱਥੋਂ ਉਨ੍ਹਾਂ ਮੀਡੀਆ ਨਾਲ ਇੱਕ ਫੋਨ ‘ਤੇ (ਆਵਾਜ਼ੀ ਸੰਦੇਸ਼) ਸਾਂਝਾ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ ਪਰ ਉਹ ਕਿਸੇ ਵੀ ਪਾਰਟੀ ਦੇ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ। ਇਸ ਤੋਂ ਸਾਫ ਹੋ ਗਿਆ ਹੈ ਕਿ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ।


ਬਠਿੰਡਾ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਖਿੱਚੀ ਤਿਆਰੀ !
ਦੂਜੇ ਪਾਸੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਬਠਿੰਡਾ ਲੋਕ ਸਭਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਦੇ ਪਿਤਾ ਨਾਮਜ਼ਦਗੀ ਲਈ ਆਪਣੀ ਫਾਈਲ ਤਿਆਰ ਕਰਵਾ ਰਹੇ ਹਨ। ਬਲਕੌਰ ਸਿੰਘ ਦੇ ਚੋਣ ਮੈਦਾਨ ਵਿੱਚ ਉਤਰਨ ਤੋਂ ਬਾਅਦ ਸਾਰੇ ਸਮੀਕਰਣ ਬਦਲ ਜਾਣ ਦੇ ਆਸਾਰ ਹਨ। ਉਹ ਆਮ ਆਦਮੀ ਪਾਰਟੀ ਤੇ ਹੋਰਨਾਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਜਬਰਦਸਤ ਟੱਕਰ ਦੇਣਗੇ।

ਫਰੀਦਕੋਟ ਹਲਕੇ ਤੋਂ ਜਸਟਿਸ ਜੋਰਾ ਸਿੰਘ ਨੇ ਉਡਾਈਆਂ ਨੀਂਦਰਾਂ !
ਉਧਰ, ਫ਼ਰੀਦਕੋਟ ਰਾਖਵਾਂ ਲੋਕ ਸਭਾ ਹਲਕਾ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਵਰਗੀਆਂ ਘਟਨਾਵਾਂ ਕਾਰਨ ਅਹਿਮ ਹੈ। ਇਨ੍ਹਾਂ ਘਟਨਾਵਾਂ ਦੀ ਬਤੌਰ ਕਮਿਸ਼ਨ ਮੁਖੀ ਜਾਂਚ ਕਰ ਚੁੱਕੇ ਅਤੇ ‘ਆਪ’ ਦੇ ਸੂਬਾ ਆਗੂ ਜਸਟਿਸ (ਰਿਟਾ.) ਜੋਰਾ ਸਿੰਘ ਵੱਲੋਂ ਇਸ ਹਲਕੇ ਤੋਂ ‘ਆਜ਼ਾਦ’ ਚੋਣ ਲੜਨ ਦੀ ਜ਼ਾਹਰ ਕੀਤੀ ਇੱਛਾ ਨੇ ਹਾਕਮ ਧਿਰ ਤੇ ਦੂਜੀਆਂ ਪਾਰਟੀਆਂ ਦੀ ਚਿੰਤਾਵਾਂ ਵਧਾ ਦਿੱਤੀਆਂ। ਹਲਕੇ ਤੋਂ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਰਨੈਲ ਸਿੰਘ ਆਹੀ ਨੇ ਵੀ ‘ਆਜ਼ਾਦ’ ਚੋਣ ਲੜਨ ਲਈ ਕਮਰਕੱਸੇ ਕੱਸ ਲਏ ਹਨ। ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਫਿਲਮੀ ਕਲਾਕਾਰ ਕਰਮਜੀਤ ਅਨਮੋਲ, ਕਾਂਗਰਸ ਦੇ ਅਮਰਜੀਤ ਕੌਰ ਸਾਹੋਕੇ, ਭਾਜਪਾ ਦੇ ਹੰਸ ਰਾਜ ਹੰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ ਜ਼ਬਰਦਸਤ ਟੱਕਰ ਦੇਣਗੇ।

 

In The Market