ਚੰਡੀਗੜ੍ਹ: ਪੰਜਾਬ ਦੇ ਮਾਨਸਾ ਤੋਂ ਹਾਲ ਹੀ ਵਿੱਚ ਭਰਤੀ ਹੋਏ ਇੱਕ ਅਗਨੀਵੀਰ ਅੰਮ੍ਰਿਤਪਾਲ ਸਿੰਘ, ਜਿਸਨੇ ਪਿਛਲੇ ਮਹੀਨੇ ਹੀ ਸਰਗਰਮ ਡਿਊਟੀ ਸ਼ੁਰੂ ਕੀਤੀ ਸੀ। 10 ਅਕਤੂਬਰ ਨੂੰ ਜੰਮੂ-ਕਸ਼ਮੀਰ ਵਿੱਚ ਅਗਨੀਵੀਰ ਸ਼ਹੀਦ ਹੋ ਗਿਆ। ਉਸਦਾ ਅੰਤਿਮ ਸੰਸਕਾਰ ਸ਼ੁੱਕਰਵਾਰ ਨੂੰ ਉਸਦੇ ਪਿੰਡ ਕੋਟਲੀ ਕਲਾਂ ਵਿਖੇ ਹੋਇਆ। ਅੰਤਿਮ ਸੰਸਕਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਨੇ ਕੇਂਦਰ ਸਰਕਾਰ ਉੱਤੇ ਸਵਾਲ ਖੜ੍ਹੇ੍ ਕੀਤੇੇ ਕਿਉਂਕਿ ਅਗਨੀਵੀਰ ਨੂੰ ਫੌਜੀ ਸਨਮਾਨ ਨਹੀ ਦਿੱਤਾ ਗਿਆ ਹੈ।
Salute the bravery of our 19 year old soldier, Amrit Pal Singh form Mansa who attained martyrdom for our nation.
— Amarinder Singh Raja Warring (@RajaBrar_INC) October 14, 2023
This is a sad day for our country as this who was recruited under the Agniveer scheme was sent back home in a Pvt ambulance & not given any guard of honour by the… pic.twitter.com/wGY5Q9toKU
ਮਿਲੀ ਜਾਣਕਾਰੀ ਮੁਤਾਬਕ ਅਗਨੀਵੀਰ ਅੰਮ੍ਰਿਤਪਾਲ ਸਿੰਘ 10 ਅਕਤੂਬਰ ਨੂੰ ਗੋਲੀ ਲੱਗਣ ਕਾਰਨ ਸ਼ਹੀਦ ਹੋ ਗਿਆ। ਉਸ ਤੋਂ ਬਾਅਦ ਦੁੱਖ ਵਾਲੀ ਗੱਲ ਹੈ ਕਿ ਇਕ ਫੌਜੀ ਨੂੰ ਪ੍ਰਾਈਵੇਟ ਐਬੂਲੈਂਸ ਵਿੱਚ ਲਿਆਦਾ ਗਿਆ ਅਤੇ ਨਾ ਕਿ ਫੌਜੀ ਵਾਹਨ ਵਿੱਚ। ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਟਵੀਟ ਕਰਕੇ ਕੇਂਦਰ ਸਰਕਾਰ ਉ੍ਰੱਤੇ ਸਵਾਲ ਖੜ੍ਹੇ ਕੀਤੇ ਹਨ। ਕਾਂਗਰਸ ਦਾ ਕਹਿਣਾ ਹੈ ਕਿ ਸ਼ਹੀਦ ਨੂੰ ਬਣਦਾ ਸਤਿਕਾਰ ਨਹੀਂ ਦਿੱਤਾ ਗਿਆ ਹੈ।
Shocked to learn that Agniveer Amritpal Singh, who was martyred in the line of duty in Poonch in J & K was cremated without an Army guard of honour & even his body was brought to his native village in Mansa in a private ambulance by his family! It is learnt that this happened… pic.twitter.com/j83czasAsp
— Harsimrat Kaur Badal (@HarsimratBadal_) October 14, 2023
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਵੀ ਸਵਾਲ ਖੜ੍ਹੇ ਕੀਤੇ ਹਨ। ਹਰਸਿਮਰਤ ਕੌਰ ਬਾਦਲ ਨੇ ਟਵੀਟ ਵਿੱਚ ਲਿਖਿਆ ਹੈ ਕਿ ਇਹ ਜਾਣ ਕੇ ਹੈਰਾਨੀ ਹੋਈ ਕਿ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਅੰਮ੍ਰਿਤਪਾਲ ਸਿੰਘ ਦਾ ਬਿਨਾਂ ਕਿਸੇ ਫੌਜੀ ਗਾਰਡ ਆਫ ਆਨਰ ਦੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਅਤੇ ਇੱਥੋਂ ਤੱਕ ਕਿ ਉਸ ਦੀ ਮ੍ਰਿਤਕ ਦੇਹ ਨੂੰ ਉਸ ਦੇ ਪਰਿਵਾਰ ਵੱਲੋਂ ਇੱਕ ਨਿੱਜੀ ਐਂਬੂਲੈਂਸ ਵਿੱਚ ਉਸ ਦੇ ਜੱਦੀ ਪਿੰਡ ਮਾਨਸਾ ਲਿਆਂਦਾ ਗਿਆ। ਪਤਾ ਲੱਗਾ ਹੈ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਅੰਮ੍ਰਿਤਪਾਲ # ਅਗਨੀਵੀਰ ਸੀ। ਸਾਨੂੰ ਆਪਣੇ ਸਾਰੇ ਸੈਨਿਕਾਂ ਦਾ ਬਣਦਾ ਸਤਿਕਾਰ ਕਰਨਾ ਚਾਹੀਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल