LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਸਣੇ ਇੰਨ੍ਹਾਂ ਇਲਾਕਿਆਂ 'ਚ 5 ਤੋਂ 7 ਜਨਵਰੀ ਵਿਚਾਲੇ ਪਵੇਗਾ ਮੀਂਹ

2 jan cold

ਚੰਡੀਗੜ੍ਹ : ਪੰਜਾਬ ‘ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਹਾਲਾਂਕਿ ਦਿਨ ਵੇਲੇ ਧੁੱਪ ਨਿਕਲਣ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ ਪਰ ਸਵੇਰ ਤੇ ਰਾਤ ਨੂੰ ਪਾਰਾ ਡਿੱਗਣ ਕਰਕੇ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਡ ਦੇ ਇਸ ਜ਼ੋਰ ਵਿਚਾਲੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪਹਾੜਾਂ 'ਤੇ ਬਣਿਆ ਵੈਸਟਰਨ ਡਿਸਟਰਬੈਂਸ ਮੈਦਾਨੀ ਇਲਾਕਿਆਂ 'ਚ ਕਮਜ਼ੋਰ ਰਿਹਾ, ਜਿਸ ਕਾਰਨ ਨਵੰਬਰ ਅਤੇ ਦਸੰਬਰ ਦੇ ਮਹੀਨੇ ਖੁਸ਼ਕ ਰਹੇ। ਹਾਲਾਂਕਿ ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ ਅਤੇ ਪਠਾਨਕੋਟ ਵਿੱਚ ਮੀਂਹ ਪਿਆ। ਹੁਣ ਮੌਸਮ ਮਾਹਿਰਾਂ ਨੇ ਜਨਵਰੀ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜੋ ਕਿ 5 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। 

Also Read : ਦੇਸ਼ 'ਚ 24 ਘੰਟਿਆਂ 'ਚ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਤੋਂ ਵਧੇਰੇ ਮਾਮਲੇ, ਓਮੀਕ੍ਰੋਨ ਦੇ ਵੀ 1500 ਤੋਂ ਪਾਰ

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ ‘ਚ 2 ਅਤੇ 3 ਜਨਵਰੀ ਨੂੰ ਬੱਦਲ ਛਾਏ ਰਹਿ ਸਕਦੇ ਹਨ। ਰਾਤ ਦੇ ਤਾਪਮਾਨ ‘ਚ ਕਰੀਬ 2 ਡਿਗਰੀ ਦੀ ਗਿਰਾਵਟ ਆਵੇਗੀ। ਇਸ ਸਮੇਂ ਰਾਤ ਦਾ ਤਾਪਮਾਨ 4 ਤੋਂ 5 ਡਿਗਰੀ ਤੱਕ ਪਹੁੰਚ ਰਿਹਾ ਹੈ ਪਰ ਆਉਣ ਵਾਲੇ ਦਿਨਾਂ ਵਿੱਚ ਇਹ 2 ਜਾਂ ਇੱਕ ਡਿਗਰੀ ਤੱਕ ਪਹੁੰਚ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ 5 ਤੋਂ 7 ਜਨਵਰੀ ਦਰਮਿਆਨ ਹਲਕੀ ਜਾਂ ਦਰਮਿਆਨੀ ਬਾਰਿਸ਼ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਬੱਦਲ ਛਾਏ ਰਹਿ ਸਕਦੇ ਹੈ। ਵੱਧ ਤੋਂ ਵੱਧ ਤਾਪਮਾਨ 20 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6 ਡਿਗਰੀ ਰਹਿਣ ਦੀ ਸੰਭਾਵਨਾ ਹੈ।

In The Market