ਚੰਡੀਗੜ੍ਹ : ਕਾਂਗਰਸ ਤੋਂ ਨਾਰਾਜ਼ ਲੋਕ ਭਲਾਈ ਟਰੱਸਟ ਦੇ ਮੁਖੀ ਅਤੇ ਪੈਪਸੂ ਨਗਰ ਵਿਕਾਸ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਗਦੀਸ਼ ਕੁਮਾਰ ਜੱਗਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ (Gajender Shekhawat) , ਡਾ: ਸੁਭਾਸ਼ ਸ਼ਰਮਾ ਸੂਬਾ ਜਨਰਲ ਸਕੱਤਰ ਭਾਜਪਾ ਅਤੇ ਵਿਕਾਸ ਸ਼ਰਮਾ ਜ਼ਿਲ੍ਹਾ ਪ੍ਰਧਾਨ ਭਾਜਪਾ ਪਟਿਆਲਾ ਦਿਹਾਤੀ ਨੇ ਜਗਦੀਸ਼ ਜੱਗਾ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।
Also Read : ਰਾਹੁਲ ਗਾਂਧੀ ਦਾ ਪੰਜਾਬ ਦੌਰਾ ਅੱਜ, ਜਲੰਧਰ ‘ਚ ਵਰਚੁਅਲ ਰੈਲੀ ਨੂੰ ਕਰਨਗੇ ਸੰਬੋਧਨ
ਜ਼ਿਕਰਯੋਗ ਹੈ ਕਿ ਜੱਗਾ ਕੁੱਝ ਮਹੀਨੇ ਪਹਿਲਾਂ ਕਾਂਗਰਸ ਪ੍ਰਤੀ ਨਰਾਜ਼ਗੀ ਜਤਾਉਂਦੇ ਹੋਏ ਪੰਜਾਬ ਵਿਧਾਨਸਭਾ ਚੋਣਾਂ ‘ਚ ਉਤਰਨ ਦਾ ਫੈਸਲਾ ਕੀਤਾ ਸੀ, ਕਿਉਂਕਿ ਲੋਕ ਮੌਜੂਦਾ ਸਰਕਾਰ ਦੀ ਧੱਕੇਸ਼ਾਹੀ ਤੋਂ ਦੁਖੀ ਹਨ। ਉਨਾਂ ਨੇ ਉਸ ਵੇਲੇ ਕਾਂਗਰਸ ਹਾਈਕਮਾਨ ਨੂੰ ਦਾਅਵਾ ਕੀਤਾ ਸੀ ਕਿ ਰਾਜਪੁਰਾ ‘ਚ ਮੌਜੂਦਾ ਵਿਧਾਇਕ ਨਾਲ ਮਿਲ ਕੇ ਉਨ੍ਹਾਂ ਦੇ ਨਾਂ ਦਾ ਸਰਵੇ ਕਰਵਾਇਆ ਜਾ ਸਕਦਾ ਹੈ ਤਾਂ ਜੋ ਉਸ ਨੂੰ ਟਿਕਟ ਦਿੱਤੀ ਜਾਵੇ ਜਿਸ ਦੇ ਹੱਕ ‘ਚ ਜ਼ਿਆਦਾ ਲੋਕ ਹਨ।



