LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਲੰਧਰ ਵੈਸਟ ਜ਼ਿਮਨੀ ਚੋਣ; 'ਆਪ' ਨੇ ਭਾਜਪਾ ਛੱਡ ਚੁੱਕੇ ਮਹਿੰਦਰ ਭਗਤ ਤੇ BJP ਨੇ 'ਆਪ' ਛੱਡ ਚੁੱਕੇ ਸ਼ੀਤਲ ਅੰਗੁਰਾਲ ਨੂੰ ਉਤਾਰਿਆ ਮੈਦਾਨ 'ਚ

jalandhar west elections

ਜਲੰਧਰ ਵੈਸਟ ਜ਼ਿਮਨੀ ਚੋਣ : ਪੰਜਾਬ ਸਣੇ 7 ਸੂਬਿਆਂ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਜਲੰਧਰ ਵੈਸਟ ਜ਼ਿਮਨੀ ਚੋਣ ਲਈ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਸਤੀਫਾ ਦਿੱਤਾ ਸੀ। ਜਲੰਧਰ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਆਪ ਨੇ ਮਹਿੰਦਰ ਭਗਤ ਉਤੇ ਦਾਅ ਖੇਡਿਆ ਹੈ। ਆਮ ਆਦਮੀ ਪਾਰਟੀ ਨੇ ਸਭ ਤੋਂ ਪਹਿਲਾਂ ਉਮੀਦਵਾਰ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਬੀਜੇਪੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੋਵਾਂ ਪਾਰਟੀਆਂ ਨੇ ਆਪਣੇ ਉਮੀਦਵਾਰ ਤਾਂ ਉਤਾਰ ਦਿੱਤੇ ਹਨ ਪਰ ਦਿਲਚਸਪ ਗੱਲ ਇਹ ਹੈ ਕਿ ਮੁੜ ਪਾਰਟੀਆਂ ਇਕ ਦੂਜੇ ਦੀਆਂ ਪਾਰਟੀਆਂ ਛੱਡ ਕੇ ਆਏ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰ ਰਹੀਆਂ ਹਨ। ‘ਆਪ’ ਨੇ ਭਾਜਪਾ ਛੱਡਣ ਵਾਲੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ, ਜੋ ਭਾਜਪਾ ਦੇ ਸਾਬਕਾ ਮੰਤਰੀ ਚੂਨੀ ਲਾਲ ਭਗਤ ਦੇ ਪੁੱਤਰ ਹਨ।ਜਲੰਧਰ ਪੱਛਮੀ ਹਲਕੇ ਵਿੱਚ ਉਨ੍ਹਾਂ ਦੀ ਮਜ਼ਬੂਤ ਪਕੜ ਹੈ। ਉਧਰ, ਭਾਜਪਾ ਨੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਜੁਆਇਨ ਕਰਨ ਵਾਲੇ ਸ਼ੀਤਲ ਅੰਗੁਰਾਲ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ।
ਕਦੋਂ ਹੋਵੇਗੀ ਵੋਟਿੰਗ
ਜਲੰਧਰ ਵੈਸਟ ਸੀਟ ਉਤੇ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀਆਂ 14 ਜੂਨ ਤੋਂ ਸ਼ੁਰੂ ਹੋ ਗਈਆਂ ਹਨ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ।

In The Market