LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿੱਧੂ ਮੂਸੇਵਾਲਾ ਲਈ 'ਇਨਸਾਫ਼ ਮਾਰਚ', ਮਾਤਾ-ਪਿਤਾ ਨੇ ਸਮਰਥਕਾਂ ਨੂੰ ਲਾਈ ਗੁਹਾਰ

sidhubalkaur5654

Justice For Moosewala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸ਼ੁੱਕਰਵਾਰ (ਅੱਜ) ਤੋਂ ਜਲੰਧਰ ਲੋਕ ਸਭਾ ਹਲਕੇ ਵਿੱਚ ਇਨਸਾਫ਼ ਮਾਰਚ ਕੱਢਣਗੇ। ਇਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਫਿਲੌਰ ਦੇ ਬੜਾ ਪਿੰਡ ਤੋਂ ਕੀਤੀ ਜਾ ਰਹੀ ਹੈ। ਇਹ ਸ਼ਨਿੱਚਰਵਾਰ ਨੂੰ ਰੁੜਕਾ ਕਲਾਂ ਤੋਂ ਹੁੰਦੇ ਹੋਏ ਜਲੰਧਰ ਦੇ ਰਾਮਾਮੰਡੀ ਪਹੁੰਚੇਗੀ। 

'ਆਪ' ਨੂੰ ਨਾ ਪਾਓ ਵੋਟ 
ਬਲਕੌਰ ਸਿੰਘ ਨੇ ਬੀਤੇ ਸੋਮਵਾਰ ਵੀ ਲੋਕਾਂ ਨੂੰ ਜਲੰਧਰ ਜ਼ਿਮਨੀ ਚੋਣ 'ਚ 'ਆਪ' ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ 'ਜਸਟਿਸ ਫਾਰ ਮੂਸੇਵਾਲਾ' ਦੀਆਂ ਤਸਵੀਰਾਂ ਨੂੰ ਆਪਣੀ ਪ੍ਰੋਫਾਈਲ ਤਸਵੀਰ ਵਜੋਂ ਪਾਉਣ ਦੀ ਵੀ ਅਪੀਲ ਕੀਤੀ। ਬਲਕੌਰ ਸਿੰਘ ਨੇ 'ਆਪ' ਸਰਕਾਰ 'ਤੇ ਸਿੱਧੂ ਮੂਸੇਵਾਲਾ ਕੇਸ ਨੂੰ ਦਬਾਉਣ ਅਤੇ ਉਸ ਨੂੰ ਇਨਸਾਫ ਦੇਣ ਤੋਂ ਇਨਕਾਰ ਕਰਨ ਦਾ ਦੋਸ਼ ਲਗਾਇਆ। 
ਉਨ੍ਹਾਂ ਕਿਹਾ "ਜਿਹੜਾ ਵੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦਾ ਹੈ, ਉਸ ਨੂੰ ਸਰਕਾਰ ਵੱਲੋਂ ਦਬਾਇਆ ਜਾ ਰਿਹਾ ਹੈ ਅਤੇ ਉਨ੍ਹਾਂ 'ਤੇ ਕੇਸ ਦਰਜ ਕੀਤੇ ਜਾ ਰਹੇ ਹਨ। ਹੋ ਸਕਦਾ ਹੈ ਕਿ ਹੁਣ ਸਰਕਾਰ ਇੱਕ ਨਵੀਂ ਵੀਡੀਓ ਵਾਇਰਲ ਕਰਕੇ ਕੋਈ ਨਵਾਂ ਡਰਾਮਾ ਕਰ ਸਕਦੀ ਹੈ। ਮੈਂ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਨ ਵਾਲੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। 'ਆਪ' ਨੂੰ ਵੋਟ ਨਾ ਪਾਓ।"

5 ਤੇ 6 ਮਈ ਨੂੰ ਕਰਨਗੇ ਸਰਕਾਰ ਖਿਲਾਫ਼ ਪ੍ਰਚਾਰ 

ਬਲਕੌਰ ਸਿੰਘ 5 ਅਤੇ 6 ਮਈ ਨੂੰ ਜਲੰਧਰ ’ਚ ਵੱਖ ਵੱਖ ਇਲਾਕਿਆਂ ’ਚ ‘ਆਪ’ ਦੇ ਖ਼ਿਲਾਫ਼ ਪ੍ਰਚਾਰ ਕਰਨਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਹੈ ਕਿ 5 ਮਈ ਨੂੰ ਜਲੰਧਰ ਜਾਣਗੇ। ਸਿੱਧੂ ਮੂਸੇਵਾਲਾ ਦੇ ਮਾਮਲੇ ’ਚ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ ਅਤੇ ‘ਆਪ’ ਸਰਕਾਰ ਵੱਲੋਂ ਇਸ ਮਾਮਲੇ ’ਚ ਇਨਸਾਫ਼ ਦੇਣ ਲਈ ਰਵੱਈਆ ਵੀ ਠੀਕ ਨਹੀਂ ਰੱਖਿਆ ਗਿਆ। ‘ਜਸਟਿਸ ਫ਼ਾਰ ਸਿੱਧੂ ਮੂਸੇਵਾਲਾ’ ਦੇ ਸਬੰਧ ’ਚ ਜਲੰਧਰ ਜ਼ਿਮਨੀ ਚੋਣ ’ਚ ਲੋਕਾਂ ਕੋਲ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਚੋਣਾਂ ਦਾ ਸਮਾਂ ਹੈ ਅਤੇ ਸਰਕਾਰ ਇਲਾਕੇ ’ਚ ਪੁੱਜੀ ਹੋਈ ਹੈ। 

In The Market