LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

31 ਦਸੰਬਰ ਨੂੰ ਮੁੜ ਪੰਜਾਬ ਦੌਰੇ 'ਤੇ ਆਉਣਗੇ ਕੇਜਰੀਵਾਲ

28 dec kejriwal

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 31 ਦਸੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੇ ਪੰਜਾਬ ਦੌਰੇ ਦੌਰਾਨ ਕੇਜਰੀਵਾਲ ਪਟਿਆਲਾ ਵਿੱਚ ਸ਼ਾਂਤੀ ਮਾਰਚ ਦੀ ਅਗਵਾਈ ਕਰਨਗੇ। ਇਹ ਜਾਣਕਾਰੀ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਅਗਵਾਈ ਵਿੱਚ 31 ਦਸੰਬਰ ਨੂੰ ਪਟਿਆਲਾ ਵਿੱਚ ਸ਼ਾਂਤੀ ਮਾਰਚ ਕੱਢਿਆ ਜਾਵੇਗਾ।

Also Read : ਅੰਮ੍ਰਿਤਸਰ ਦੇ ਅਭਿਸ਼ੇਕ ਸ਼ਰਮਾ ਨੂੰ ਰਣਜੀ ਟੂਰਨਾਮੈਂਟ ਲਈ ਪੰਜਾਬ ਦਾ ਕਪਤਾਨ ਕੀਤਾ ਨਿਯੁਕਤ

ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਦੇ ਮੱਦੇਨਜ਼ਰ ਬਹੁਤ ਹੀ ਹੌਲੀ-ਹੌਲੀ ਘਟਨਾਵਾਂ ਵਾਪਰ ਰਹੀਆਂ ਹਨ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਹਾਲ ਹੀ 'ਚ ਲੁਧਿਆਣਾ ਦੀ ਅਦਾਲਤ 'ਚ ਧਮਾਕਾ ਹੋਇਆ ਸੀ, ਜਿਸ 'ਚ ਕਈ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜ਼ਖਮੀ ਹੋ ਗਏ ਸਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੰਜਾਬ ਵਿੱਚ ਹਿੰਦੂ, ਸਿੱਖ, ਈਸਾਈ ਜਾਂ ਮੁਸਲਮਾਨ ਸਾਰੇ ਧਰਮਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਸਾਰੇ ਧਰਮਾਂ ਦੋ ਲੋਕਾਂ ਨੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਹੈ। ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖਣ ਲਈ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ 31 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਸ਼ਾਂਤੀ ਮਾਰਚ ਕੱਢੇਗੀ।

Also Read : ਕਿਸਾਨਾਂ ਵਲੋਂ ਰੇਲਵੇ ਟ੍ਰੈਕ ਖਾਲੀ ਹੋਣ ਦੇ ਬਾਵਜੂਦ ਨਹੀਂ ਚੱਲਣਗੀਆਂ ਟ੍ਰੇਨਾਂ, ਜਾਣੋਂ ਵਜ੍ਹਾ

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਸਾਲ 2022 'ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੇ ਨਾਵਾਂ ਵਾਲੀ ਪੰਜਵੀਂ ਸੂਚੀ ਵੀ ਜਾਰੀ ਕਰ ਦਿੱਤੀ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਹੇਠ 15 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।

In The Market