LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Kejriwal in Punjab : ਪੰਜਾਬ ਆਉਣਗੇ ਕੇਜਰੀਵਾਲ, ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਮਗਰੋਂ ਕਰਨਗੇ ਚੋਣ ਪ੍ਰਚਾਰ

kejriwal new

ਅੰਮ੍ਰਿਤਸਰ : ਸ਼ਰਾਬ ਨੀਤੀ ਮਾਮਲੇ ਵਿਚ ਜੇਲ੍ਹ ਤੋਂ ਬਾਹਰ ਆਏ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਪੰਜਾਬ ਆਉਣਗੇ। ਉਹ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅੰਮ੍ਰਿਤਸਰ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸ਼ਾਮ 6 ਵਜੇ ਰੋਡ ਸ਼ੋਅ ਵੀ ਹੋਵੇਗਾ। ਰੋਡ ਸ਼ੋਅ ਵਿੱਚ ਉਨ੍ਹਾਂ ਨਾਲ ਸੀਐਮ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸੂਬੇ ਵਿੱਚ ਚੋਣਾਂ ਲਈ ਸਿਰਫ਼ 15 ਦਿਨ ਬਾਕੀ ਹਨ। ਵੋਟਿੰਗ 1 ਜੂਨ ਨੂੰ ਹੋਣੀ ਹੈ। ਅਜਿਹੇ ‘ਚ ਹੁਣ ਸੂਬੇ ‘ਚ ਸਿਆਸੀ ਪਾਰਾ ਵਧਣ ਦੀ ਸੰਭਾਵਨਾ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਭਾਵੇਂ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ, ਪਰ ਜਦੋਂ ਉਹ ਜੇਲ੍ਹ ਵਿੱਚ ਸਨ ਤਾਂ ਵੀ ਉਹ ਚੋਣਾਂ ਨੂੰ ਲੈ ਕੇ ਹਮੇਸ਼ਾ ਰਣਨੀਤੀ ਘੜਦੇ ਰਹਿੰਦੇ ਸਨ। ਇੰਨਾ ਹੀ ਨਹੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਚੋਣਾਂ ਨੂੰ ਲੈ ਕੇ ਕਰੀਬ ਇੱਕ ਮਹੀਨੇ ਵਿੱਚ ਦੋ ਵਾਰ ਜੇਲ੍ਹ ਵਿਚ ਜਾ ਕੇ ਮਿਲ ਚੁੱਕੇ ਹਨ ਅਤੇ ਉਨ੍ਹਾਂ ਨਾਲ ਮੀਟਿੰਗਾਂ ਵੀ ਕਰ ਚੁੱਕੇ ਹਨ। ਉਨ੍ਹਾਂ ਨੂੰ ਸੂਬੇ ਸਮੇਤ ਪੂਰੇ ਦੇਸ਼ ਦੇ ਸਿਆਸੀ ਮਾਹੌਲ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਪੰਜਾਬ ਸਰਕਾਰ ਜਨਵਰੀ ਵਿੱਚ ਚੋਣ ਮੋਡ ਵਿੱਚ ਆ ਗਈ ਸੀ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਰੈਲੀਆਂ ਕੀਤੀਆਂ ਗਈਆਂ। ਇਸ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਗਏ। ਇਸ ਦੌਰਾਨ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾਉਣ, ਪਲਾਟਾਂ ਲਈ ਐਨਓਸੀ ਖ਼ਤਮ ਕਰਨ ਅਤੇ 10 ਲੱਖ ਲੋਕਾਂ ਦੇ ਰਾਸ਼ਨ ਕਾਰਡਾਂ ਦੀ ਬਹਾਲੀ ਆਦਿ ਵੀ ਕੀਤੇ ਗਏ। ਨਾਲ ਹੀ ਜੇਲ੍ਹ ਜਾਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ‘ਚ ਸੰਸਦ ‘ਚ ਭਗਵੰਤ ਮਾਨ ਦੀ ਤਾਰੀਫ ਕਰਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

In The Market