LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ 'ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ' ਦੀ ਪੁਲਿਸ ਨਾਲ ਝੜਪ, ਕਈ ਜ਼ਖਮੀ

13 oct cm house

ਮੋਰਿੰਡਾ : ਬੀਤੇ ਦਿਨੀਂ ਮੋਰਿੰਡਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਬਾਹਰ ਬੇਜ਼ਮੀਨੇ ਲੋਕਾਂ ਵੱਲੋਂ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਇਹ ਮੁਜ਼ਾਹਰਾ 'ਜ਼ਮੀਨ ਪ੍ਰਾਪਤੀ  ਸੰਘਰਸ਼ ਕਮੇਟੀ' ਦੇ ਮੈਂਬਰਾਂ ਵੱਲੋਂ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਦੋਹਾਂ ਧਿਰਾਂ ਦੇ ਕਈ ਲੋਕ ਜ਼ਖਮੀ ਹੋਏ ਹਨ। ਸੰਮਤੀ ਦੇ ਪ੍ਰਧਾਨ ਮੁਕੇਸ਼ ਮਲੌਦ ਅਤੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਨੇ ਕਿਹਾ ਕਿ ਜ਼ਮੀਨੀ ਪ੍ਰਤੀ ਸੰਘਰਸ਼ ਸੰਘਰਸ਼ ਕਮੇਟੀ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀ ਜ਼ਮੀਨ ਲਈ ਲੜਦੀ ਆ ਰਹੀ ਹੈ, ਪਰ ਉਨ੍ਹਾਂ ਦੀਆਂ ਮੰਗਾਂ ਨੂੰ ਕਿਸੇ ਵੀ ਸੱਤਾਧਾਰੀ ਧਿਰ ਵੱਲੋਂ ਹੱਲ ਨਹੀਂ ਕੀਤਾ ਜਾ ਰਿਹਾ। ਲਾਠੀਚਾਰਜ ਕਾਰਨ ਸੈਂਕੜੇ ਅੋਰਤਾਂ, ਮਰਦ ਅਤੇ ਨੌਜਵਾਨ ਜ਼ਖਮੀ ਹੋ ਗਏ।

Also Read : ਜੰਮੂ-ਕਸ਼ਮੀਰ 'ਚ ਸ਼ਹੀਦ ਹੋਏ ਜਵਾਨਾਂ ਦੀ ਅੰਤਿਮ ਯਾਤਰਾ 'ਚ ਸ਼ਾਮਲ ਹੋਣਗੇ CM ਚੰਨੀ

ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਅੱਜ ਸ਼ਹਿਰ ਵਿੱਚ ਰੋਸ ਮਾਰਚ ਕੱ ਰਹੇ ਸਨ, ਜਿਸ ਤੋਂ ਬਾਅਦ ਉਹ ਮੁੱਖ ਮੰਤਰੀ ਚੰਨੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸਨ। ਫਿਰ ਪੁਲਿਸ ਫੋਰਸ ਦੁਆਰਾ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਮਾਮਲਾ ਇੰਨਾ ਵਧ ਗਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਉੱਥੇ ਹੰਗਾਮਾ ਹੁੰਦਾ ਵੇਖ ਕੇ ਪੁਲਿਸ ਨੂੰ ਉੱਥੇ ਲਾਠੀਚਾਰਜ ਕਰਨਾ ਪਿਆ, ਜਿਸ ਦੌਰਾਨ ਪੰਜਾਬ ਪੁਲਿਸ ਦੇ ਡੀ.ਐਸ.ਪੀ. ਸਮੇਤ ਕਈ ਪੁਲਿਸ ਕਰਮਚਾਰੀ ਜ਼ਖਮੀ ਹੋਏ ਹਨ।

In The Market