LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਿਸਟਮ ਲੋਕਾਂ ਦੇ ਭਲੇ ਲਈ ਕੰਮ ਕਰੇ, ਮੈਨੂੰ ਕੋਈ ਅਹੁਦਾ ਨਹੀਂ ਚਾਹੀਦਾ : ਸਿੱਧੂ

sidhu222

ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ਵਿਚ ਸਭ ਕੁਝ ਸਹੀ ਹੋਣ ਦੇ ਅਸਾਰ ਨਜ਼ਰ ਨਹੀਂ ਆ ਰਹੇ ਹਨ। ਹਾਈਕਮਾਨ ਵਲੋਂ ਹਰ ਤਰ੍ਹਾਂ ਦੀ ਕੋਸ਼ਿਸ਼ ਦੇ ਬਾਵਜੂਦ ਨਵਜੋਤ ਸਿੱਧੂ (Navjot Sidhu) ਅਮਰਿੰਦਰ ਸਿੰਘ (Amrinder Signh) ਦੀ ਪ੍ਰਧਾਨੀ ਨੂੰ ਮੰਨਣ ਲਈ ਤਿਆਰ ਨਹੀਂ ਹਨ। ਸੋਮਵਾਰ ਨੂੰ ਸਿੱਧੂ ਫਿਰ ਫਾਰਮ ਵਿਚ ਨਜ਼ਰ ਆਏ। ਉਨ੍ਹਾਂ ਨੇ ਕਿਹਾ ਕਿ ਮੈਂ ਸ਼ੋਪੀਸ ਨਹੀਂ ਹਾਂ ਜੋ ਸਿਰਫ ਚੋਣਾਂ ਵਿਚ ਇਸਤੇਮਾਲ ਕੀਤਾ ਜਾਵੇ। ਉਨ੍ਹਾਂ ਨੇ ਫਿਰ ਦੋਹਰਾਇਆ ਕਿ ਉਨ੍ਹਾਂ ਦੇ ਬੌਸ ਸਿਰਫ ਰਾਹੁਲ ਗਾਂਧੀ (Rahul Gandhi) , ਸੋਨੀਆ ਗਾਂਧੀ (Sonia Gandhi) ਅਤੇ ਪ੍ਰਿਯੰਕਾ ਗਾਂਧੀ (Priyanka Gandhi) ਦੇ ਹਨ। ਉਹ ਕੈਪਟਨ-ਬਾਦਲ (Captain-Badal) ਵਿਚਾਲੇ ਗੰਢਤੁੱਪ ਦੇ ਆਪਣੇ ਦੋਸ਼ਾਂ 'ਤੇ ਵੀ ਕਾਇਮ ਦਿਖੇ। ਇਸ ਤੋਂ ਇਲਾਵਾ ਉਨ੍ਹਾਂ ਨੇ ਫਿਲਹਾਲ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ।

Navjot Singh Sidhu: No showpiece for poll campaigns, would rather work  independently | India News - Times of India

Read this- ਬੈਠੇ ਬਾਬਾ ਲਾਭ ਸਿੰਘ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਹਮਾਇਤੀਆਂ ਨੇ ਘੇਰਿਆ ਥਾਣਾ 

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਵਿਵਾਦ ਸੁਲਝਾਉਣ ਲਈ ਵਿਧਾਇਕ ਨਵਜੋਤ ਸਿੰਘ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦੇਣ ਦੀਆਂ ਕਿਆਸ ਅਰਾਈਆਂ 'ਤੇ ਰੋਕ ਲਗਾ ਦਿੱਤੀ ਗਈ ਸੀ। ਸੂਤਰਾਂ ਮੁਤਾਬਕ, ਨਵਜੋਤ ਸਿੱਧੂ ਪਹਿਲਾਂ ਪਾਰਟੀ ਹਾਈਕਮਾਨ ਅਤੇ ਫਿਰ ਤਿੰਨ ਮੈਂਬਰੀ ਕਮੇਟੀ ਨੂੰ ਸਾਫ ਕਰ ਆਏ ਹਨ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕਿਸੇ ਵੀ ਅਹੁਦੇ 'ਤੇ ਕੰਮ ਕਰਨਾ ਅਸੰਭਵ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੱਧੂ ਜਦੋਂ ਤਿੰਨ ਮੈਂਬਰੀ ਕਮੇਟੀ ਦੇ ਸਾਹਮਣੇ ਪੇਸ਼ ਹੋਏ ਤਾਂ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੱਚਾ-ਚਿੱਠਾ ਹੀ ਨਹੀਂ ਖੋਲ੍ਹਿਆ, ਸਗੋਂ ਪੰਜਾਬ ਵਿਚ ਅਫਸਰਸ਼ਾਹੀ ਵਲੋਂ ਸਰਕਾਰ ਚਲਾਏ ਜਾਣ ਦੇ ਵੀ ਕਈ ਉਦਾਹਰਣ ਪੇਸ਼ ਕਰਦੇ ਹੋਏ ਕਈ ਅਫਸਰਾਂ ਤੱਕ ਦੇ ਨਾਂ ਗਿਣਾ ਦਿੱਤੇ, ਜੋ ਸਿੱਧੇ ਤੌਰ 'ਤੇ ਸਰਕਾਰ ਚਲਾ ਰਹੇ ਹਨ।

Two days on, decision on Navjot Singh Sidhu's resignation still pending |  Cities News,The Indian Express

Read this- ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਪ ਵਿਚ ਸ਼ਾਮਲ ਹੋਣ 'ਤੇ ਭਖਿਆ ਸਿਆਸੀ ਮਾਹੌਲ

ਉਨ੍ਹਾਂ ਨੇ ਕਮੇਟੀ ਨੂੰ ਇਹ ਵੀ ਦੱਸਿਆ ਸੀ ਕਿ ਪੰਜਾਬ ਵਿਚ ਕਾਂਗਰਸ ਵਿਧਾਇਕਾਂ, ਨੇਤਾਵਾਂ ਅਤੇ ਵਰਕਰਾਂ ਦੀ ਸਰਕਾਰ ਵਿਚ ਕੋਈ ਸੁਣਵਾਈ ਨਹੀਂ ਹੈ। ਸੂਬੇ ਵਿਚ ਇਸ ਵੇਲੇ ਵੀ ਬਾਦਲ ਪਰਿਵਾਰ ਦਾ ਹੀ ਰਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਸਹੂਲਤ ਮੁਤਾਬਕ ਹੀ ਕੈਪਟਨ ਸਰਕਾਰ ਫੈਸਲੇ ਲੈ ਰਹੀ ਹੈ।
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਅੱਗੇ ਪੰਜਾਬ ਲਈ 13 ਨੁਕਾਤੀ ਏਜੰਡਾ ਰੱਖਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਇਸ ਏਜੰਡੇ 'ਤੇ ਕੰਮ ਕਰਦੇ ਹਨ ਤਾਂ ਉਹ ਪਿੱਛੇ ਲੱਗਣ ਨੂੰ ਤਿਆਰ ਹਨ। ਸਿੱਧੂ ਨੇ ਕਾਂਗਰਸ ਸਰਕਾਰ ਦੇ ਸਾਢੇ ਚਾਰ ਵਰ੍ਹਿਆਂ ਦੇ ਕਾਰਜਕਾਲ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਨਿੱਜੀ ਲੜਾਈ ਨਹੀਂ ਹੈ, ਸਿਰਫ਼ ਮੁੱਦਿਆਂ ਦੀ ਲੜਾਈ ਹੈ ਜਿਸ ਤੋਂ ਧਿਆਨ ਭਟਕਾਉਣ ਲਈ ਸਿਸਟਮ ਸ਼ਗੂਫ਼ੇ ਛੱਡਦਾ ਹੈ। ਸਿੱਧੂ ਨੇ ਕਿਹਾ ਕਿ ਸਿਸਟਮ ਲੋਕਾਂ ਦੇ ਭਲੇ ਲਈ ਕੰਮ ਕਰੇ, ਉਨ੍ਹਾਂ ਨੂੰ ਕੋਈ ਅਹੁਦਾ ਨਹੀਂ ਚਾਹੀਦਾ।

In The Market