LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

lok sabha elections : ਕਾਲੇ ਧਨ ਤੇ ਤੋਹਫਿਆਂ ਉਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ! ਸ਼ਿਕਾਇਤਾਂ ਦੇਣ ਲਈ ਵਿਸ਼ੇਸ਼ ਨੰਬਰ ਕੀਤੇ ਜਾਰੀ

ec 34

ਚੰਡੀਗੜ੍ਹ- ਲੋਕ ਸਭਾ ਚੋਣਾਂ ਵਿਚ ਚੱਲਦੇ ਕਾਲੇ ਧਨ ਤੇ ਤੋਹਫਿਆਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਹੁਣ ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਵਸਤਾਂ ਜਾਂ ਕਾਲੇ ਧਨ, ਸੋਨੇ ਅਤੇ ਚਾਂਦੀ ਦੇ ਬਿਸਕੁਟ ਆਦਿ ਦੀ ਵੰਡ ਨਾਲ ਸਬੰਧਤ ਸ਼ਿਕਾਇਤਾਂ ਦੀ ਚੋਣ ਕਮਿਸ਼ਨ 24 ਘੰਟੇ ਸੁਣਵਾਈ ਕਰੇਗਾ। ਇਸ ਲਈ ਕਮਿਸ਼ਨ ਵੱਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਗਏ ਹਨ। ਚੰਡੀਗੜ੍ਹ ਵਿਚ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। 
ਚੋਣ ਕਮਿਸ਼ਨ ਦੀਆਂ ਟੀਮਾਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਪੂਰੀ ਤਰ੍ਹਾਂ ਸਰਗਰਮ ਹਨ। ਇਹ ਟੀਮਾਂ ਹਰ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਕੋਲ ਜੋ ਵੀ ਇਨਪੁਟ ਆਉਂਦਾ ਹੈ, ਪਹਿਲ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸੀਵਿਜਿਲ ਸਮੇਤ ਹੋਰ ਮੋਬਾਈਲ ਐਪਸ 'ਤੇ ਮਿਲਣ ਵਾਲੀਆਂ ਸ਼ਿਕਾਇਤਾਂ 'ਤੇ ਵੀ ਸੁਣਵਾਈ ਕੀਤੀ ਜਾ ਰਹੀ ਹੈ। ਨਾਲ ਹੀ 100 ਮਿੰਟਾਂ ਵਿੱਚ ਨਿਪਟਾਰਾ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸ਼ਰਾਬ ਅਤੇ ਨਸ਼ਾ ਤਸਕਰਾਂ 'ਤੇ ਵੀ ਵਿਸ਼ੇਸ਼ ਨਜ਼ਰ ਹੈ।  
ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਦੋ ਵਿਸ਼ੇਸ਼ ਨੰਬਰ ਸ਼ੁਰੂ ਕੀਤੇ ਗਏ ਹਨ। ਇਹ ਨੰਬਰ ਟੋਲ ਫ੍ਰੀ ਹੈ। ਇਸ ਲਈ ਲੋਕਾਂ ਨੂੰ 1800-180-2141 ਅਤੇ ਮੋਬਾਈਲ ਨੰਬਰ 7589166713 'ਤੇ ਕਾਲ ਕਰਨੀ ਹੋਵੇਗੀ। ਇਨ੍ਹਾਂ ਰਾਹੀਂ ਕੋਈ ਵੀ ਵਿਅਕਤੀ ਲੋਕ ਸਭਾ ਚੋਣਾਂ ਦੇ ਸਬੰਧ ਵਿਚ ਜ਼ਿਲ੍ਹੇ ਅੰਦਰ ਨਕਦੀ, ਸਰਾਫਾ ਅਤੇ ਹੋਰ ਕੀਮਤੀ ਚੀਜ਼ਾਂ ਦੀ ਵੰਡ ਸਬੰਧੀ ਇਨਕਮ ਟੈਕਸ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।

In The Market