ਲੁਧਿਆਣਾ : ਪੰਜਾਬ ਦੇ ਲੁਧਿਆਣਾ ਦੇ ਜਵੰਧੀ ਰੋਡ 'ਤੇ ਸਰਕਾਰੀ ਹਾਈ ਸਕੂਲ ਨੇੜੇ ਇੱਕ ਬੇਕਾਬੂ ਕਾਰ ਨੇ ਦੋ ਸਕੂਲੀ ਬੱਚਿਆਂ ਸਮੇਤ ਚਾਰ ਲੋਕਾਂ ਨੂੰ ਕੁਚਲ ਦਿੱਤਾ। ਹਾਦਸੇ ਵਿਚ ਦੋਵਾਂ ਬੱਚਿਆਂ ਦੀਆਂ ਲੱਤਾਂ ਟੁੱਟ ਗਈਆਂ ਤੇ ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਾਰ ਨੂੰ ਇਕ ਕੁੜੀ ਚਲਾ ਰਹੀ ਸੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ।
ਆਲੇ ਦੁਆਲੇ ਦੇ ਲੋਕਾਂ ਨੇ ਦੱਸਿਆ ਕਿ ਕਾਰ ਦੀ ਸਪੀਡ 120 ਦੇ ਕਰੀਬ ਸੀ ਤੇ ਕਾਰ ਚਲਾ ਰਹੀ ਕੁੜੀ ਨੇ ਬੇਕਾਬੂ ਹੋ ਕੇ ਅੱਗੇ ਜਾ ਰਹੇ ਰਾਹਗੀਰਾਂ ਨੂੰ ਦਰੜਿਆ। ਇਨ੍ਹਾਂ ਵਿਚ ਦੋ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖਮੀ ਬੱਚਿਆਂ ਵਿਚ ਇਕ ਦਾ ਨਾਂ ਆਨੰਦ ਤੇ ਦੂਜੇ ਦਾ ਨਾਂ ਵਿਕਾਸ ਹੈ। ਇਸ ਹਾਦਸੇ ਵਿਚ ਵਿਚ ਕੁਲ 4 ਲੋਕ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਾਦਸੇ ਮਗਰੋਂ ਕਾਰ ਦੇ ਪਰਖੱਚੇ ਉਡ ਗਏ। ਤੇ ਸਾਰੇ ਏਅਰਬੈਗ ਖੁੱਲ੍ਹ ਗਏ। ਹਾਦਸੇ ਵਿਚ ਪੰਜ ਬਾਈਕਸ ਨੁਕਸਾਨੀਆਂ ਗਈਆਂ। ਥਾਣਾ ਡੂਗਰੀ ਦੇ ਐਸਐਚਓ ਰਵਿੰਦਰ ਕੁਮਾਰ ਨੇ ਕਿਹਾ ਕਿ ਹਾਦਸੇ ਵਿਚ ਚਾਰ ਲੋਕ ਜ਼ਖਮੀ ਹੋ ਗਏ। ਕਾਰ ਚਾਲਕ ਕੁੜੀ ਨੂੰ ਕਾਬੂ ਕਰ ਲਿਆ ਹੈ। ਜਾਂਚ ਕੀਤੀ ਜਾ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Mohali News: आवारा कुत्तों का आतंक; 11 साल के बच्चे को नोचा, बुजुर्ग और महिलाओं पर भी किया हमला
Gujarat News: कच्छ में पाकिस्तानी नागरिक की घुसपैठ की कोशिश नाकाम , BSF का ‘ऑपरेशन अलर्ट जारी
PM Modi : प्रधानमंत्री मोदी ने जेड-बेंड सुरंग का किया उद्घाटन