ਲੁਧਿਆਣਾ : ਲੁਧਿਆਣਾ 'ਚ ਰਾਤ ਸਮੇਂ ਇਕ ਵਿਅਕਤੀ ਨੇ ਥਾਣੇ 'ਚ ਪੁਲਿਸ ਵਾਲਿਆਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ। ਅਚਾਨਕ ਉਕਤ ਵਿਅਕਤੀ ਤਲਵਾਰ ਲੈ ਕੇ ਥਾਣੇ ਵਿਚ ਦਾਖਲ ਹੋ ਗਿਆ ਤੇ ਮੁਲਾਜ਼ਮਾਂ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹੱਥ ਵਿਚ ਨੰਗੀ ਤਲਵਾਰ ਲੈ ਕੇ ਵਿਅਕਤੀ ਨੂੰ ਥਾਣੇ ਅੰਦਰ ਆਉਂਦਾ ਦੇਖ ਪੁਲਿਸ ਮੁਲਾਜ਼ਮ ਹੈਰਾਨ ਰਹਿ ਗਏ ਤੇ ਅਚਾਨਕ ਉਕਤ ਵਿਅਕਤੀ ਨੇ ਮੁਲਾਜ਼ਮਾਂ 'ਤੇ ਤਲਵਾਰ ਚਲਾਉਣੀ ਸ਼ੁਰੂ ਕਰ ਦਿੱਤੀ। ਆਪਣਾ ਬਚਾਅ ਕਰਨ ਲਈ ਮੁਲਾਜ਼ਮ ਇੱਧਰ-ਉੱਧਰ ਭੱਜਣ ਲੱਗੇ। ਘਟਨਾ ਲੁਧਿਆਣਾ ਵਿਚ ਪੈਂਦੇ ਮੋਤੀ ਨਗਰ ਥਾਣੇ ਦੀ ਹੈ। ਇਸ ਵਾਰਦਾਤ ਦੀ ਵੀਡੀਓ ਵੀ ਥਾਣੇ ਤੋਂ ਸਾਹਮਣੇ ਆਈ ਹੈ। ਹਾਲਾਤ ਇਹ ਬਣ ਗਏ ਕਿ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣਾ ਪਿਆ। ਅੰਤ ਵਿਚ ਉਕਤ ਵਿਅਕਤੀ ਨੂੰ ਕਿਸੇ ਤਰ੍ਹਾਂ ਕਾਬੂ ਕੀਤਾ ਗਿਆ।
ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਮਾਨਸਿਕ ਤੌਰ 'ਤੇ ਬਿਮਾਰ ਹੈ। ਇਸ ਘਟਨਾ ਨੇ ਥਾਣਿਆਂ ਦੀ ਸੁਰੱਖਿਆ 'ਤੇ ਵੀ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਇਸ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ, ਜਦਕਿ ਹਮਲਾਵਰ ਵੀ ਜ਼ਖ਼ਮੀ ਹੋ ਗਿਆ ਹੈ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर