LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਲੰਪੀ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ, ਦੂਜੇ ਸੂਬਿਆਂ 'ਚ ਪਸੂ ਲਿਜਾਣ 'ਤੇ ਲਾਈ ਰੋਕ

8aug lampi

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪਸ਼ੂਆਂ ਵਿਚ ਚਮੜੀ ਰੋਗ ਦੀ ਬਿਮਾਰੀ (ਲੰਪੀ ਸਕਿਨ) ਦੇ ਫ਼ੈਲਾਅ ਨੂੰ ਰੋਕਣ ਲਈ ਪਸ਼ੂਆਂ ਨੂੰ ਇੱਕ ਤੋਂ ਦੂਜੇ ਰਾਜ ਵਿੱਚ ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਬਿਮਾਰੀ ਦੇ ਮੱਦੇਨਜ਼ਰ ਪਸ਼ੂ ਮੇਲੇ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਹੁਣ ਤੱਕ ਇਸ ਬਿਮਾਰੀ ਨਾਲ ਪੌਣੇ ਛੇ ਸੌ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਦਕਿ ਪੀੜਤ ਪਸ਼ੂਆਂ ਦਾ ਅੰਕੜਾ 27 ਹਜ਼ਾਰ ਨੂੰ ਛੂਹ ਗਿਆ ਹੈ। ਰੋਜ਼ਾਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ।

Also Read: ਪੰਜਾਬ ਦੇ ਮਰੀਜ਼ਾਂ ਲਈ ਵੱਡੀ ਖ਼ਬਰ! ਚੰਡੀਗੜ੍ਹ ਦੇ ਇਨ੍ਹਾਂ ਵੱਡੇ ਹਸਪਤਾਲਾਂ 'ਚ ਵੀ ਹੋਵੇਗਾ ਆਯੁਸ਼ਮਾਨ ਭਾਰਤ ਤਹਿਤ ਇਲਾਜ

ਲਾਗ ਦੀ ਬਿਮਾਰੀ ਲੰਪੀ ਸਕਿੱਨ ਤੋਂ ਪਸ਼ੂਆਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਨੇ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ ਮੰਗਵਾਈਆਂ ਹਨ, ਜੋ ਸੂਬੇ ਦੇ ਸਿਹਤਮੰਦ ਪਸ਼ੂਆਂ ਨੂੰ ਮੁਫ਼ਤ ਲਾਈ ਜਾਵੇਗੀ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹੈਦਰਾਬਾਦ ਤੋਂ ਉਚੇਚੇ ਤੌਰ 'ਤੇ ਮੰਗਵਾਈ ਗਈ ਇਹ ਦਵਾਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀ ਜਾ ਚੁੱਕੀ ਹੈ ਅਤੇ ਡਾਕਟਰਾਂ ਨੇ ਦਵਾਈ ਨੂੰ ਸਿਹਤਮੰਦ ਪਸ਼ੂਆਂ ਨੂੰ ਲਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਪਸ਼ੂਆਂ ਨੂੰ ਬੀਮਾਰੀ ਤੋਂ ਬਚਾਉਣ ਲਈ ਇਹ ਦਵਾਈ ਪਸ਼ੂਆਂ ਨੂੰ ਮੁਫ਼ਤ ਲਗਾਈ ਜਾ ਰਹੀ ਹੈ।

Also Read: Disha Patani ਨੇ ਪਾਈ ਅਜਿਹੀ ਡ੍ਰੈੱਸ, ਯੂਜ਼ਰਸ ਬੋਲੇ- ਦੂਜੀ ਉਰਫੀ ਜਾਵੇਦ

ਮੰਤਰੀ ਨੇ ਦੱਸਿਆ ਕਿ ਹੋਰ ਦਵਾਈ ਮੰਗਵਾਉਣ ਲਈ ਵਿਭਾਗ ਦੇ ਅਧਿਕਾਰੀ ਨਿਰੰਤਰ ਕਾਰਵਾਈ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸਾਰਥਕ ਕਦਮ ਚੁੱਕ ਰਹੀ ਹੈ। ਪਸ਼ੂਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਦਵਾਈਆਂ ਤੋਂ ਇਲਾਵਾ ਹੋਰ ਸਾਜੋ-ਸਾਮਾਨ ਦੀ ਕਮੀ ਨਹੀਂ ਆਉਣ ਦਿੱਤੀ ਜਾਵੇ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲਿਅ੍ਹਾਂ ਨੂੰ 76 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਵਿਚ ਤੈਨਾਤ ਅਮਲੇ ਦੇ ਨਾਲ-ਨਾਲ ਮੁੱਖ ਦਫ਼ਤਰ ਤੋਂ ਵੀ ਵੈਟਰਨਰੀ ਅਧਿਕਾਰੀ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ।

In The Market