ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਥਾਣਾ ਖਾਲੜਾ ਦੀ ਪੁਲਿਸ ਨੇ 3 ਕਿਲੋ 166 ਗ੍ਰਾਮ ਹੈਰੋਇਨ ਅਤੇ ਇਕ ਵੱਡੇ ਡਰੋਨ ਨਾਲ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਲਗਭਗ 16 ਕਰੋੜ ਰੁਪਏ ਤੇ ਬਰਾਮਦ ਕੀਤੇ ਗਏ ਡਰੋਨ ਦੀ ਕੀਮਤ 25 ਤੋਂ 30 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਦੋ ਹੋਰ ਸਾਥੀ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਵੀ ਪੁਲਿਸ ਵਲੋਂ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਸੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਪੂਰੀ ਹਰਕਤ ਵਿਚ ਹੈ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿਚ ਨਸ਼ਿਆਂ ਦੀ ਤਸਕਰੀ ਬਿਲਕੁਲ ਵੀ ਬਰਦਾਸ਼ ਨਹੀਂ ਕੀਤੀ ਜਾਵੇਗੀ।
ਚੰਡੀਗੜ੍ਹ/ਜਲੰਧਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਸਰਗਰਮ ਹੋ ਗਿਆ। ਵੱਡੀ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ SSPs ਦਾ ਤਬਾਦਲਾ ਕਰ ਦਿੱਤਾ ਹੈ। ਇਨ੍ਹਾਂ ਵਿਚ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਤੇ ਬਠਿੰਡਾ ਜ਼ਿਲ੍ਹਿਆਂ ਦੇ SSP ਸ਼ਾਮਲ ਹਨ। ਇਨ੍ਹਾਂ ਅਫ਼ਸਰਾਂ ਵਿਚ ਕਾਂਗਰਸੀ MP ਦੇ ਭਰਾ IPS ਹਰਮਨਬੀਰ ਸਿੰਘ ਵੀ ਸ਼ਾਮਲ ਹਨ। ਬਠਿੰਡਾ ਦੇ SSP ਹਰਮਨਬੀਰ ਸਿੰਘ, ਖਡੂਰ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਨ, ਇਸ ਲਈ ਉਨ੍ਹਾਂ ਦਾ ਤਬਾਦਲਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਨ੍ਹਾਂ ਹੋਰਨਾਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ, ਉਨ੍ਹਾਂ ਵਿੱਚ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ, ਮਲੇਰਕੋਟਲਾ ਦੇ ਐਸਐਸਪੀ ਹਰਕਮਲਪ੍ਰੀਤ ਸਿੰਘ, ਪਠਾਨਕੋਟ ਦੇ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ ਅਤੇ ਜਲੰਧਰ (ਦਿਹਾਤੀ) ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਸ਼ਾਮਲ ਹਨ। ਚੋਣ ਕਮਿਸ਼ਨ ਮੁਤਾਬਕ ਕਮਿਸ਼ਨ ਨੇ ਚੁਣੇ ਹੋਏ ਰਾਜਨੀਤਕ ਨੁਮਾਇੰਦਿਆਂ ਨਾਲ ਰਿਸ਼ਤੇਦਾਰੀ ਜਾਂ ਪਰਿਵਾਰਕ ਸਬੰਧਾਂ ਦੇ ਮੱਦੇਨਜ਼ਰ ਪੰਜਾਬ ਵਿਚ ਐੱਸ.ਐੱਸ.ਪੀ ਬਠਿੰਡਾ ਦੇ ਤਬਾਦਲੇ ਦੇ ਨਿਰਦੇਸ਼ ਦਿੱਤੇ ਹਨ। ਪ੍ਰਸ਼ਾਸਨ ਦੇ ਪੱਖਪਾਤੀ ਹੋਣ ਜਾਂ ਸਮਝੌਤਾ ਕੀਤੇ ਜਾਣ ਦੇ ਕਿਸੇ ਵੀ ਖਦਸ਼ੇ ਨੂੰ ਦੂਰ ਕਰਨ ਲਈ ਇਹ ਤਬਾਦਲੇ ਕੀਤੇ ਗਏ ਹਨ। ਪੰਜਾਬ ਤੋਂ ਇਲਾਵਾ ਗੁਜਰਾਤ, ਓਡੀਸ਼ਾ ਤੇ ਪੱਛਮੀ ਬੰਗਾਲ ਵਿਚ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਵਿਚ ਗੁਰਦੁਆਰਾ ਸਾਹਿਬਾਨ ਅੰਦਰ ਸਿਰੋਪਾਓ ਦੇਣ ਦੀ ਰਵਾਇਤ ਨੂੰ ਬੰਦ ਕਰਦਿਆਂ ਇਸ ਤੋਂ ਹੋਣ ਵਾਲੀ ਵਿੱਤੀ ਬੱਚਤ ਨੂੰ ਕੌਮ ਦੀ ਨੌਜਵਾਨੀ ਦੇ ਅਕਾਦਮਿਕ ਵਿਕਾਸ ਲਈ ਵਰਤਣ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਤਹਿਤ ਸਿਰੋਪਾਓ ਦੇਣ ਦੀ ਆਮ ਵਰਤੋਂ ’ਤੇ ਪਾਬੰਦੀ ਲਾਉਂਦਿਆਂ ਕੇਵਲ ਧਾਰਮਿਕ ਸ਼ਖ਼ਸੀਅਤਾਂ, ਨਗਰ ਕੀਰਤਨਾਂ ਦੌਰਾਨ ਪੰਜ ਪਿਆਰਿਆਂ, ਰਾਗੀ ਅਤੇ ਧਰਮ ਪ੍ਰਚਾਰਕਾਂ ਤੱਕ ਹੀ ਸੀਮਤ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਈ ਹੋਰ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਾਈ ਬੇਅੰਤ ਸਿੰਘ ਦੀ ਨੂੰਹ ਬੀਬੀ ਸੰਦੀਪ ਕੌਰ ਨੂੰ ਸ਼੍ਰੋਮਣੀ ਕਮੇਟੀ ਵਿਚ ਨੌਕਰੀ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਬੀਤੇ ਸਮੇਂ ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘਾਂ ’ਤੇ ਪੁਲਿਸ ਵੱਲੋਂ ਤਾਬੜ-ਤੋੜ ਗੋਲੀਆਂ ਚਲਾਉਣ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਕੀਤੀ ਮਰਿਆਦਾ ਦੀ ਉਲੰਘਣਾ ਦੀ ਜਾਂਚ ਲਈ ਗਠਤ ਕੀਤੀ ਕਮੇਟੀ ਨੇ ਵੀ ਆਪਣੀ ਰਿਪੋਰਟ ਸੌਂਪ ਦਿੱਤੀ ਹੈ, ਜਿਸ ਨੂੰ ਅੰਤਿ੍ਰੰਗ ਕਮੇਟੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਪਾਸ ਭੇਜ ਦਿੱਤੀ ਹੈ। ਰਿਪੋਰਟ ਦੇ ਸੰਖੇਪ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ’ਤੇ ਇਕ ਹਜ਼ਾਰ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ ਸਾਹਮਣੇ ਆਈਆਂ ਹਨ। ਜਾਂਚ ਕਮੇਟੀ ਨੇ ਵੱਖ-ਵੱਖ ਲੋਕਾਂ ਦੇ ਬਿਆਨ ਦਰਜ ਕੀਤੇ ਹਨ, ਜਿਨ੍ਹਾਂ ਵਿਚ ਨਿਹੰਗ ਜਥੇਬੰਦੀਆਂ ਦੇ ਮੁਖੀ ਵੀ ਸ਼ਾਮਲ ਹਨ ਪਰ ਸਰਕਾਰ ਦੇ ਅਧਿਕਾਰੀ ਬਿਆਨ ਦੇਣ ਤੋਂ ਮੁਨਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜਾਂਚ ਕਮੇਟੀ ਨੂੰ ਬਿਆਨ ਦੇਣ ਤੋਂ ਕੋਰੀ ਨਾਂਹ ਕੀਤੀ ਹੈ, ਜਦਕਿ ਐੱਸਐੱਸਪੀ ਨੇ ਕਈ ਪੱਤਰ ਅਤੇ ਮਿਲਣੀਆਂ ਲਈ ਜਾਣ ’ਤੇ ਵੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਫ਼ੈਸਲੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।
ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਅਹਿਮ ਮੁੱਦਿਆ ਉੱਤੇ ਵਿਸ਼ੇਸ਼ ਚਰਚਾ ਹੋਈ। ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਹੋਈ। ਇਕੱਤਰਤਾ ਸਬੰਧੀ ਗੱਲਬਾਤ ਕਰਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਕਾਲ ਬੁੰਗਾ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੀ ਰਿਪੋਰਟ ਉਨ੍ਹਾਂ ਪਾਸ ਆ ਗਈ ਹੈ ਅਤੇ ਇਹ ਸਬ ਕਮੇਟੀ ਦੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਲਿਖਿਆ ਸੀ ਪੱਤਰ ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੇ ਸੰਬੰਧ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ। ਜਿਸ ਨੇ 12 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਨ ਲਈ ਕਿਹਾ ਗਿਆ ਸੀ। 23 ਦਸੰਬਰ 2023 ਨੂੰ ਪ੍ਰਧਾਨ ਮੰਤਰੀ ਦਫਤਰ ਵੱਲੋਂ ਇੱਕ ਪੱਤਰ ਪ੍ਰਾਪਤ ਹੋਇਆ ਜਿਸ ਵਿੱਚ ਉਹਨਾਂ ਨੇ ਗ੍ਰਹਿ ਮੰਤਰੀ ਤੇ ਗ੍ਰਹਿ ਵਿਭਾਗ ਨੂੰ ਇਸ ਮਾਮਲੇ ਦੀ ਗੰਭੀਰਤਾ ਸਬੰਧੀ ਕਾਰਵਾਈ ਕਰਨ ਲਈ ਕਿਹਾ ਹੈ। ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਤੋਂ ਇਸ ਪੰਜ ਮੈਂਬਰੀ ਕਮੇਟੀ ਨੂੰ 31 ਦਸੰਬਰ 2023 ਦਾ ਸਮਾਂ ਦਿੱਤਾ ਗਿਆ ਸੀ, ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ, ਗਿਆਨੀ ਰਘਬੀਰ ਸਿੰਘ ਵੱਲੋਂ 27 ਜਨਵਰੀ 2024 ਤੱਕ ਦਾ ਆਖਰੀ ਸਮਾਂ ਦਿੱਤਾ ਗਿਆ ਹੈ। ਜਥੇਦਾਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਸਬੰਧੀ ਢੁਕਵਾਂ ਫੈਸਲਾ ਕਰੇ।
ਅੰਮ੍ਰਿਤਸਰ: ਇਕ ਪਾਸੇ ਪੜ੍ਹਾਈ ਦੀ ਗੱਲ ਕੀਤੀ ਜਾਂਦੀ ਹੈ ਦੂਜੇ ਪਾਸੇ ਸਿਸਟਮ ਦੀ ਮਾੜੀ ਕਾਰਜਗੁਜ਼ਾਰੀ ਕਰਕੇ ਉੱਚ ਸਿੱਖਿਆ ਪ੍ਰਾਪਤ ਵਿਅਕਤੀ ਬੇਰੁਜਗਾਰ ਹਨ। ਅੰਮ੍ਰਿਤਸਰ ਤੋਂ ਇਕ ਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਰੌਂਗਟੇ ਖੜ੍ਹੇ ਕਰ ਦਿੰਦੀ ਹੈ।ਇਕ ਵਿਅਕਤੀ ਪੀਐੱਚਡੀ ਕਰਕੇ ਸਬਜ਼ੀ ਵੇਚ ਰਿਹਾ ਹੈ। ਉੱਚ ਸਿੱਖਿਆ ਦੇ ਬਾਵਜੂਦ ਵੀ ਨੌਕਰੀ ਨਹੀ- ਡਾ. ਸੰਦੀਪ ਸਿੰਘ ਨੇ 4 ਐੱੰਮਏ ਅਤੇ ਪੀਐੱਚਡੀ ਦੀ ਡਿਗਰੀ ਹਾਸਲ ਕੀਤੀ ਹੈ। ਡਾਕਟਰ ਸੰਦੀਪ ਸਿੰਘ ਨੇ 11 ਸਾਲ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਾਇਆ ਪਰ ਮੈਨੇਜਮੈਂਟ ਨੇ ਪੱਕੀ ਨੌਕਰੀ ਨਹੀ ਦਿੱਤੀ। ਇਸ ਤੋਂ ਬਾਅਦ ਡਾਕਟਰ ਸੰਦੀਪ ਸਿੰਘ ਰੇਹੜੀ ਉੱਤੇ ਸਬਜ਼ੀ ਵੇਚ ਰਿਹਾ ਹੈ। ਉਨ੍ਹਾਂ ਨੇ ਰੇਹੜੀ ਉੱਤੇ ਪੀਐੱਚਡੀ ਸਬਜੀ ਵਾਲਾ ਦਾ ਬੋਰਡ ਲਗਾਇਆ ਹੈ। 11 ਸਾਲ ਕੀਤੀ ਟੀਚਿੰਗ ਡਾ. ਸੰਦੀਪ ਸਿੰਘ ਦੱਸਦੇ ਹਨ ਕਿ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਚ ਉਨ੍ਹਾਂ 11 ਸਾਲ ਪੜ੍ਹਾਇਆ ਹੈ। ਉਨ੍ਹਾਂ ਕਿਹਾ ਉਸ ਸਮੇਂ ਉਨ੍ਹਾਂ ਦੇ ਰਿਸ਼ਤੇਦਾਰ ਸਲਾਹਾਂ ਮੰਗਦੇ ਸੀ, ਪਰ ਹੁਣ ਸਬਜ਼ੀ ਦੀ ਰੇਹੜੀ ਵੇਖ ਪਾਸਾ ਵੱਟ ਗਏ ਹਨ। ਉਨ੍ਹਾਂ ਕਿਹਾ ਕਿ ਟੀਚਿੰਗ ਉਨ੍ਹਾਂ ਦਾ ਪੈਸ਼ਨ ਹੈ, ਭਾਵੇਂ ਯੂਨੀਵਰਸਿਟੀ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ। ਉਹ ਅਜੇ ਤੱਕ ਡੋਲੇ ਨਹੀਂ ਹਨ ਜਲਦੀ ਪੈਸੇ ਇਕੱਠੇ ਕਰ ਟਿਊਸ਼ਨ ਸੈਂਟਰ ਖੋਲ੍ਹ ਕੇ ਮੁੜ ਤੋਂ ਟੀਚਿੰਗ ਸ਼ੁਰੂ ਕਰਣਗੇ। ਉਨ੍ਹਾਂ ਕਿਹਾ ਉਹ ਅਜੇ ਵੀ ਪੜ੍ਹਾਈ ਕਰ ਰਹੇ ਹਨ ਅਤੇ ਸਬਜੀ ਵੇਚ ਕੇ ਉਹ ਘਰ ਜਾ ਕੇ ਪੜ੍ਹਦੇ ਹਨ। ਉਹ ਅੱਗੇ ਪੜ੍ਹ ਰਹੇ ਹਨ ਅਤੇ ਉਨ੍ਹਾਂ ਦੀ ਤਿਆਰੀ ਜਾਰੀ ਹੈ।
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜ਼ਰ ਕੌਰ ਜੀ ਅਤੇ ਬੇਅੰਤ ਸ਼ਹੀਦਾਂ ਦੀ ਯਾਦ ਵਿਚ 6 ਪੋਹ, 21 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਸ਼ਹੀਦੀ ਹਫਤੇ ਦੌਰਾਨ 13 ਪੋਹ, 28 ਦਸੰਬਰ ਤੱਕ ਸਮੁੱਚੀ ਸਿੱਖ ਕੌਮ ਨੂੰ ਵੱਧ ਤੋਂ ਵੱਧ ਗੁਰਬਾਣੀ ਜਾਪ ਕਰਨ, ਸਾਦਾ ਖਾਣ, ਸਾਦਾ ਪਹਿਰਾਵਾ ਰੱਖਣ ਅਤੇ ਘਰਾਂ ਵਿਚ ਰਹਿੰਦਿਆਂ ਸਾਦਗੀ ਧਾਰਨ ਕਰਨ ਦੀ ਅਪੀਲ ਕਰਦਿਆਂ ਮਨੁੱਖਤਾ ਦੀ ਸੰਸਾਰੀ ਤੇ ਆਤਮਿਕ ਬੰਦ-ਖਲਾਸੀ ਲਈ ਹੋਈਆਂ ਮਹਾਨ ਸ਼ਹਾਦਤਾਂ ਨੂੰ ਆਪਣੇ ਅਹਿਸਾਸ ਦਾ ਹਿੱਸਾ ਬਣਾਉਣ ਲਈ ਕਿਹਾ ਹੈ।ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਜਿਵੇਂ ਕਿ ਦੁਨੀਆ ਦੇ ਹਰੇਕ ਧਰਮ, ਕੌਮ ਲਈ ਕੁਝ ਦਿਨ ਮਹੱਤਵਪੂਰਨ ਹੁੰਦੇ ਹਨ, ਉਸੇ ਤਰ੍ਹਾਂ ਸਿੱਖ ਧਰਮ ਲਈ ਦੇਸੀ ਪੋਹ ਮਹੀਨੇ ਦੌਰਾਨ 21 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਦਾ ਹਫਤਾ ‘ਸ਼ਹੀਦੀ ਹਫਤੇ’ ਵਜੋਂ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਇਸ ਹਫਤੇ ਦੌਰਾਨ ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਜਬਰ-ਜ਼ੁਲਮ ਦੇ ਖ਼ਿਲਾਫ ਧਰਮ ਯੁੱਧ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਵਸਾਇਆ ਹੋਇਆ ਨਗਰ ਸ੍ਰੀ ਅਨੰਦਪੁਰ ਸਾਹਿਬ ਛੱਡਣ, ਸਰਸਾ ਨਦੀ ‘ਤੇ ਪਰਿਵਾਰ ਵਿਛੋੜਾ, ਚਮਕੌਰ ਸਾਹਿਬ ਦੀ ਜੰਗ ਵਿਚ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਹੋਰ ਬੇਅੰਤ ਸ਼ਹੀਦਾਂ ਅਤੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਦੀਆਂ ਲਾਸਾਨੀ ਸ਼ਹੀਦੀਆਂ ਹੋਈਆਂ, ਜਿਸ ਦੀ ਮਿਸਾਲ ਦੁਨੀਆ ਦੇ ਇਤਿਹਾਸ ਵਿਚ ਹੋਰ ਕਿਧਰੇ ਵੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਜ਼ਮੀਰ ਦੀ ਆਜ਼ਾਦੀ, ਮਨੁੱਖੀ ਅਧਿਕਾਰਾਂ, ਸਿੱਖੀ ਦੀ ਰੂਹਾਨੀ ਸੱਤਾ ਤੇ ਗੁਰਮਤਿ ਸਿਧਾਂਤਾਂ ਦੀ ਧੁਜਾ ਨੂੰ ਉੱਚਾ ਰੱਖਣ ਲਈ ਹੋਈਆਂ ਸਨ, ਜਿਸ ਕਰਕੇ ‘ਸ਼ਹੀਦੀ ਹਫਤੇ’ ਦੌਰਾਨ ਹਰੇਕ ਸਿੱਖ ਨੂੰ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਅਰਪਣ ਕਰਨ ਲਈ ਵੱਧ ਤੋਂ ਵੱਧ ਗੁਰਬਾਣੀ ਤੇ ਨਾਮ-ਸਿਮਰਨ ਦਾ ਅਭਿਆਸ ਕਰਨਾ ਚਾਹੀਦਾ ਹੈ। ਕਿਸੇ ਵੀ ਪ੍ਰਕਾਰ ਦੇ ਖੁਸ਼ੀ ਦੇ ਸਮਾਗਮ ਨਾ ਕੀਤੇ ਜਾਣ, ਗੁਰਦੁਆਰਿਆਂ ਦੇ ਲੰਗਰਾਂ ਅਤੇ ਘਰਾਂ ਵਿਚ ਮਿੱਠੇ ਪਕਵਾਨਾਂ ਤੋਂ ਗੁਰੇਜ਼ ਕਰਕੇ ਸਾਦਾ ਖਾਣਾ ਅਤੇ ਸਾਦਾ ਪਹਿਰਾਵਾ ਧਾਰਨ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ-ਮੇਲ ਅਤੇ ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਵਿਚ ਜਾਣ ਵਾਲੇ ਨੌਜਵਾਨਾਂ ਨੂੰ ਹੁੱਲੜਬਾਜ਼ੀ ਅਤੇ ਟਰੈਕਟਰਾਂ-ਟਰਾਲੀਆਂ ਉੱਪਰ ਉੱਚੀ ਆਵਾਜ਼ ਵਿਚ ਸਪੀਕਰ ਲਾਉਣ ਤੋਂ ਗੁਰੇਜ਼ ਕਰਦਿਆਂ ਪੂਰਨ ਸ਼ਰਧਾ ਭਾਵਨਾ ਨਾਲ ਸ਼ਹੀਦਾਂ ਦੇ ਅਸਥਾਨਾਂ ‘ਤੇ ਨਤਮਸਤਕ ਹੋਣ ਦੀ ਤਾਕੀਦ ਵੀ ਕੀਤੀ ਹੈ। ...
ਅੰਮ੍ਰਿਤਸਰ: ਬੀਤੇ ਦਿਨੀਂ ਸੁਲਤਾਨਪੁਰ ਲੋਧੀ ਵਿਖੇ ਪੁੁਲਿਸ ਵੱਲੋਂ ਸਿੱਖ ਮਰਯਾਦਾ ਨੂੰ ਅੱਖੋਂ ਪਰੋਖੇ ਕਰਕੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬਾਨ ਅੰਦਰ ਦਾਖ਼ਲ ਹੋਣ ਅਤੇ ਗੋਲੀ ਚਲਾਉਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਸਾਂਝੇ ਤੌਰ ’ਤੇ 3 ਦਸੰਬਰ 2023 ਤੋਂ ਧਰਨਾ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਕੀਤੇ ਜਾਣ ਵਾਲੇ ਇਸ ਪ੍ਰਦਰਸ਼ਨ ਵਿਚ ਰੋਜ਼ਾਨਾ ਸ਼੍ਰੋਮਣੀ ਕਮੇਟੀ ਦੇ ਇਕ ਹਲਕੇ ਤੋਂ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਇਕੱਠੇ ਅਗਵਾਈ ਕਰਨਗੇ।ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਦੇ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਸੀ, ਪਰੰਤੂ ਸਰਕਾਰ ਇਸ ਵਿਚ ਨਾਕਾਮਯਾਬ ਰਹੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸਰਕਾਰ ਨੇ ਗੁਰੂ ਘਰ ਅੰਦਰ ਮਰਯਾਦਾ ਦੀ ਉਲੰਘਣਾ ਕਰਦਿਆਂ ਗੋਲੀ ਚਲਾਉਣ ਦੇ ਆਦੇਸ਼ ਦਿੱਤੇ, ਜਿਸ ਦੇ ਜੁੰਮੇਵਾਰ ਸਿੱਧੇ ਤੌਰ ’ਤੇ ਪੰਜਾਬ ਦੇ ਮੁੱਖ ਮੰਤਰੀ ਹਨ ਕਿਉਂਕਿ ਗ੍ਰਹਿ ਵਿਭਾਗ ਉਨ੍ਹਾਂ ਪਾਸ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੀ ਹੈ। ਕਾਫੀ ਸਮਾਂ ਬੀਤ ਜਾਣ ਮਗਰੋਂ ਵੀ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੀ ਚੁੱਪੀ ਕਈ ਸਵਾਲ ਪੈਦਾ ਕਰਦੀ ਹੈ। ਦੋਸ਼ੀ ਅਧਿਕਾਰੀਆਂ ’ਤੇ ਸਰਕਾਰ ਵੱਲੋਂ ਕਿਸੇ ਕਿਸਮ ਦੀ ਕਾਰਵਾਈ ਨਾ ਕਰਨਾ ਸੰਗਤਾਂ ਅੰਦਰ ਰੋਸ ਅਤੇ ਰੋਹ ਪੈਦਾ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ 3 ਦਸੰਬਰ 2023 ਨੂੰ ਧਰਨਾ ਪ੍ਰਦਰਸ਼ਨ ਆਰੰਭਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਰੋਜ਼ਾਨਾ ਇਕ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਸੰਗਤ ਦੇ ਸਹਿਯੋਗ ਨਾਲ ਸੁਲਤਾਨਪੁਰ ਲੋਧੀ ਵਿਖੇ ਧਰਨਾ ਲਗਾਏਗਾ।
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਅੰਮ੍ਰਿਤਸਰ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗਸਟਰ ਦੇ ਨੈਟਵਰਕ ਚੋਂ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੱਧ ਪ੍ਰਦੇਸ਼ ਤੋਂ ਰਾਜ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਦੀ ਗੁਪਤ ਸੂਚਨਾ 'ਤੇ ਏਡੀਸੀਪੀ ਸਿਟੀ-3 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਮਕਬੂਲਪੁਰਾ ਦੀ ਪੁਲਿਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਮਕਬੂਲਪੁਰਾ ਖੇਤਰ ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਤੋਂ ਮੁਲਜ਼ਮ ਨੂੰ ਕਾਬੂ ਕੀਤਾ। ਉਨ੍ਹਾਂ ਕਿਹਾ ਹੈ ਕਿ ਪੁੱਛਗਿੱਛ ਦੌਰਾਨ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਨੇ ਖੁਲਾਸਾ ਕੀਤਾ ਹੈ ਕਿ ਉਸਨੇ ਮੱਧ ਪ੍ਰਦੇਸ਼ ਤੋਂ ਹਥਿਆਰ ਖਰੀਦਣ ਲਈ 'ਹਵਾਲਾ' ਰਾਹੀਂ ਪੈਸੇ ਪ੍ਰਾਪਤ ਕੀਤੇ ਸਨ।" ਨੈੱਟਵਰਕ ਨੂੰ ਨਸ਼ਟ ਕਰਨ ਲਈ ਪੂਰੀ ਖਰੀਦ ਅਤੇ ਸਪਲਾਈ ਲੜੀ। ਮੁੱਢਲੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗਰੋਹ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਿਹਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਵਜੋਂ ਹੋਈ ਹੈ ਪੁਲਿਸ ਟੀਮ ਨੇ 10 ਪਿਸਤੌਲ ਵੀ.32 ਬੋਰ, ਇੱਕ ਬੈਕਪੈਕ ਅਤੇ ਇੱਕ ਮੋਟਰਸਾਈਕਲ ਪਲੈਟੀਨਾ ਬਰਾਮਦ ਕੀਤੇ ਹਨ ਦਾ ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਬੰਧੀ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ l
Training camp: ਗੁਰਦਾਸਪੁਰ ਵਿਖੇ ਮਿਤੀ 01 ਦਸੰਬਰ 2023 ਤੋਂ ਸੈਨਾ ਦੀ ਭਰਤੀ ਲਈ ਟ੍ਰੇਨਿੰਗ ਕੈਂਪ ਸੁਰੂ ਹੋ ਰਿਹਾ ਹੈ। ਇਸ ਕਾਡਰ ਵਿੱਚ ਸਾਬਕਾ ਸੈਨਿਕਾਂ/ਉਨਾਂ ਦੀਆਂ ਵਿਧਵਾਵਾਂ ਦੇ ਬੱਚੇ ਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਿਵਲੀਅਨਾਂ ਦੇ ਬੱਚਿਆਂ ਨੂੰ ਭਰਤੀ ਸਬੰਧੀ ਸਿਖਲਾਈ ਦਿੱਤੀ ਜਾਵੇਗੀ, ਜਿਸ 'ਚ ਸਰੀਰਿਕ ਫਿਟਨੈਸ ਦੇ ਨਾਲ ਨਾਲ ਲਿਖਤੀ ਪ੍ਰਰੀਖਿਆ ਦੀ ਵੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾ ਅੱਗੇ ਕਿਹਾ ਕਿ ਚਾਹਵਾਨ ਉਮੀਦਵਾਰ ਆਪਣੇ ਸਾਰੇ ਸਰਟੀਫਿਕੇਟ ਨਾਲ ਲੈ ਕੇ ਦਫ਼ਤਰੀ ਸਮੇਂ ਦੌਰਾਨ ਦਾਖਲਾ ਕਰਵਾ ਸਕਦੇ ਹਨ। ਉਨਾਂ੍ਹ ਸਮੂਹ ਪਬਲਿਕ ਨੂੰ ਅਪੀਲ ਕੀਤੀ ਹੈ ਕਿ ਸੈਨਾ ਦੀ ਭਰਤੀ ਇੱਕ ਮੁਫ਼ਤ ਸੇਵਾ ਹੈ, ਜਿਸ 'ਚ ਕਿਸੇ ਵੀ ਤਰਾਂ ਦਾ ਕੋਈ ਪੈਸਾ ਨਹੀਂ ਲੱਗਦਾ। ਇਸ ਲਈ ਭਰਤੀ ਏਜੰਟਾਂ ਤੋਂ ਬੱਚ ਕੇ ਰਿਹਾ ਜਾਵੇ ਅਤੇ ਭਰਤੀ ਲਈ ਇਧਰ-ਓਧਰ ਏਜੰਟਾਂ ਪਿਛੇ ਭੱਜਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਭਰਤੀ ਟੇ੍ਨਿੰਗ ਲਈ ਇਸ ਦਫ਼ਤਰ ਰਹੀਂ ਵਿਸ਼ੇਸ਼ ੳਪਰਾਲਾ ਕੀਤਾ ਹੋਇਆ ਹੈ, ਜਿਸ ਦਾ ਵੱਧ ਤੋਂ ਵੱਧ ਫਾਇਦਾ ਉਠਾਇਆ ਜਾਵੇ ਅਤੇ ਵੱਧ ਤੋਂ ਵੱਧ ਤੋਂ ਬੱਚੇ ਟੇ੍ਨਿੰਗ ਪ੍ਰਰਾਪਤ ਕਰਨ। ਉਨਾਂ੍ਹ ਨੌਜਵਾਨਾਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੌਜਵਾਨ ਲੜਕਿਆਂ ਨੂੰ ਨਿਰੋਈ ਖੁਰਾਕ ਦੇਣ ਅਤੇ ਸਰੀਰਕ ਤੌਰ 'ਤੇ ਫਿਟ ਰੱਖਣ, ਆਪਣੇ ਬੱਚਿਆਂ ਨੂੰ ਨਸ਼ਿਆਂ ਵਿੱਚ ਨਾ ਪੈਣ ਦੇਣ ਅਤੇ ਪੜ੍ਹਨ ਲਈ ਉਤਸਾਹਿਤ ਕਰਨ, ਤਾਂ ਜੋ ਉਹ ਸੈਨਾ ਵਿੱਚ ਭਰਤੀ ਹੋ ਸਕਣ ਅਤੇ ਇੱਕ ਸਿਹਤਮੰਦ ਸੈਨਿਕ ਦੇ ਤੌਰ 'ਤੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ।
ਜਲੰਧਰ ਛਾਉਣੀ : ਥਾਣਾ ਰਾਮਾਮੰਡੀ ਨੇੜਲੇ ਪਿੰਡ ਦਕੋਹਾ ਦੀ ਬਾਂਸਾਂ ਵਾਲੀ ਗਲੀ ’ਚ ਸੋਮਵਾਰ ਦੇਰ ਰਾਤ ਬਦਮਾਸ਼ਾਂ ਨੇ ਪੁਰਾਣੀ ਰੰਜਿਸ਼ ਤਹਿਤ ਇਕ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ। ਜ਼ਖ਼ਮੀ ਨੌਜਵਾਨ ਨੂੰ ਪਰਿਵਾਰ ਵਾਲੇ ਇਕ ਨਿੱਜੀ ਹਸਪਤਾਲ ’ਚ ਲੈ ਗਏ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਰਨ ਵਾਲੇ ਨੌਜਵਾਨ ਦੀ ਪਛਾਣ ਰੋਹਿਤ ਉਰਫ਼ ਆਲੂ ਨਿਵਾਸੀ ਦਕੋਹਾ ਦੇ ਰੂਪ ’ਚ ਹੋਈ ਹੈ। ਮਿ੍ਰਤਕ ਦੀ ਭੈਣ ਛਾਇਆ ਨੇ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਮੁਹੱਲੇ ’ਚ ਛੇ-ਸੱਤ ਨੌਜਵਾਨ ਨਸ਼ੇ ਦਾ ਕਾਰੋਬਾਰ ਕਰਦੇ ਹਨ। ਰੋਹਿਤ ਉਨ੍ਹਾਂ ਦਾ ਵਿਰੋਧ ਕਰਦਾ ਸੀ ਜਿਸ ਕਾਰਨ ਉਕਤ ਨੌਜਵਾਨ ਉਸ ਨਾਲ ਰੰਜਿਸ਼ ਰੱਖਦੇ ਸਨ। ਉਨ੍ਹਾਂ ਨੇ ਹੀ ਉਸ ਦੇ ਭਰਾ ’ਤੇ ਗੋਲ਼ੀਆਂ ਚਲਾਈਆਂ। ਛਾਇਆ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀ ਉਕਤ ਲੋਕਾਂ ਨੇ ਉਸ ਦੇ ਭਰਾ ’ਤੇ ਹਮਲਾ ਕੀਤਾ ਸੀ ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੁਲਿਸ ਕੋਲ ਕੀਤੀ ਸੀ। ਪੁਲਿਸ ਨੇ ਜੇ ਵੇਲੇ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਰੋਹਿਤ ਅੱਜ ਜਿਊਂਦਾ ਹੁੰਦਾ। ਰੋਹਿਤ ਦੀ ਪਿੱਠ ’ਚ ਗੋਲ਼ੀ ਲੱਗੀ ਜੋ ਕਾਫ਼ੀ ਅੰਦਰ ਤੱਕ ਧੱਸ ਗਈ ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਹਾਈਵੇ ਜਾਮ ਕਰ ਦਿੱਤਾ ਤੇ ਦੋਸ਼ ਲਾਇਆ ਕਿ ਪੁਲਿਸ ਵਾਰਦਾਤ ਤੋਂ ਦੋ ਘੰਟੇ ਬਾਅਦ ਪੁੱਜੀ। ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਪੱਟੀ: ਤਰਨਤਾਰਨ ਦੇ ਪੱਟੀ ਦੇ ਨੇੜੇ ਪਿੰਡ ਤੁੰਗ ਵਿਖੇ ਇੱਕ ਹੀ ਪਰਿਵਾਰ ਦੇ ਤਿੰਨ ਜੀਆਂ ਇਕਬਾਲ ਸਿੰਘ ਪੁੱਤਰ ਗੁਰਚਰਨ ਸਿੰਘ (70), ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੋਵੇਂ ਔਰਤਾਂ ਇੱਕ ਕਮਰੇ ‘ਚ ਸਨ ਅਤੇ ਪਤੀ ਵੱਖਰਾ ਸੁੱਤਾ ਸੀ। ਘਟਨਾ ਮੰਗਲਵਾਰ ਰਾਤ ਦੀ ਦੱਸੀ ਜਾ ਰਹੀ ਹੈ। ਇਸ ਦਾ ਪਤਾ ਉਦੋਂ ਲੱਗਾ ਜਦੋਂ ਸਵੇਰੇ ਲੋਕਾਂ ਨੇ ਘਰ ਜਾ ਕੇ ਦੇਖਿਆ। ਇਸ ਵਾਰਦਾਤ ਤੋਂ ਬਾਅਦ ਘਰ ’ਚ ਕੰਮ ਕਰਨ ਵਾਲਾ ਨੌਕਰ ਅਸ਼ੋਕ ਵਾਸੀ ਰਾਂਚੀ (ਛੱਤੀਸ਼ਗੜ) ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਦਾ ਦਾਅਵਾ ਡੀਐੱਸਪੀ ਜਸਪਾਲ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਕਤਲ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗ ਸਕਿਆ। ਘਰ ’ਚ ਚਾਰ ਲੋਕ ਮੋਜੂਦ ਸਨ। ਘਰ ’ਚ ਕੰਮ ਕਰਨ ਵਾਲਾ ਕਾਮਾ ਅਸ਼ੋਕ ਪਿਛਲੇ 20 ਸਾਲ ਤੋਂ ਕੰਮ ਕਰਦਾ ਸੀ। ਉਹ ਫਰਾਰ ਹੈ। ਫਿਲਹਾਲ ਪੁਲਿਸ ਸਾਰੇ ਤੱਥ ਇਕੱਠੇ ਕਰ ਰਹੀ ਹੈ। ਮ੍ਰਿਤਕ ਦੇਹਾਂ ਨੂੰ ਕਬਜੇ ’ਚ ਲੈ ਕੇ ਪੋਸਟ ਮਾਰਟਮ ਲਈ ਪੱਟੀ ਹਸਪਤਾਲ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੂੰ ਬੰਨ ਕੇ ਅਤੇ ਮੂੰਹ ਬੰਨ ਕੇ ’ਤੇ ਘੁੱਟ ਕੇ ਕਤਲ ਕੀਤਾ ਗਿਆ ਹੈ। ਕਾਤਲਾਂ ਨੇ ਬਹੁਤ ਹੀ ਬੇਰਹਿਮੀ ਨਾਲ ਉਨ੍ਹਾਂ ਦਾ ਕਤਲ ਕੀਤਾ ਹੈ। ਉਨ੍ਹਾਂ ਦੇ ਘਰ ਦਾ ਸਾਮਾਨ ਵੀ ਖਿੱਲਰਿਆ ਹੋਇਆ ਸੀ।
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਲਕੇ ਯਾਨੀ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ 'ਚ ਉਨ੍ਹਾਂ ਦੇ ਕੰਮ 'ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ। SAD President S Sukhbir Singh Badal announced S Harjinder Singh Dhami as the candidate of SAD for the post of President of SGPC in the annual election being held tomorrow. S Badal said that all Members of the SGPC of my party has expressed full confidence in his working in my… pic.twitter.com/xDWvjhAKkj — Dr Daljit S Cheema (@drcheemasad) November 7, 2023...
ਗੁਰਦਾਸਪੁਰ: ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਫਤਹਿਗੜ ਚੂੜੀਆਂ ਵਿੱਚ ਸੰਗਤਪੁਰ ਸੜਕ ਉਪਰ ਨਿੱਜੀ ਬੱਸ ਅਤੇ ਸਵਿਫਟ ਗੱਡੀ ਦਰਮਿਆਨ ਵਾਪਰੇ ਹਾਦਸੇ ਚ ਗੱਡੀ ਸਵਾਰ 22 ਸਾਲਾਂ ਪੁੱਤਰ ਦੀ ਮੌਤ ਅਤੇ ਪਿਤਾ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਰਿਵਾਰਿਕ ਨੇ ਦੱਸਿਆ ਕਿ ਪਿੰਡ ਦਰਗਾਬਾਦ ਦੇ 22 ਸਾਲਾਂ ਮਿਰਤਕ ਅੰਮ੍ਰਿਤਪਾਲ ਸਿੰਘ ਆਪਣੇ ਪਿਤਾ ਕਸ਼ਮੀਰ ਸਿੰਘ ਨਾਲ਼ ਸਵਿਫਟ ਕਾਰ ਤੇ ਫਤਹਿਗੜ ਚੂੜੀਆਂ ਵਾਲ਼ੇ ਪਾਸੇ ਤੋਂ ਅਮ੍ਰਿਤਸਰ ਜਾ ਰਿਹਾ ਸੀ ਅਤੇ ਪਿੰਡ ਕੋਟਲਾ ਗੁਜਰਾਂ ਲਾਗੇ ਅਗੋਂ ਆ ਰਹੀ ਪ੍ਰਾਈਵੇਟ ਬੱਸ ਨਾਲ ਇਹਨਾਂ ਦੀ ਗੱਡੀ ਹਾਦਸਾਗ੍ਰਤ ਹੋ ਗਈ ਜਿਸ ਵਿੱਚ ਕਾਰ ਸਵਾਰ 22 ਸਾਲਾ ਨੌਜਵਾਨ ਅਮ੍ਰਿਤਪਾਲ ਦੀ ਮੌਤ ਹੋ ਗਈ ਅਤੇ ਪਿਤਾ ਗੰਭੀਰ ਜ਼ਖਮੀ ਹੋ ਗਏ ਅਤੇ ਬੱਸ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ ਪੁਲਿਸ ਵਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ । ਅਪਡੇਟ ਜਾਰੀ....
ਗੁਰਦਾਸਪੁਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਪ੍ਰਬੰਧਨ ਖੇਤੀ ਸੰਦਾਂ ਨਾਲ ਬੜੀ ਅਸਾਨੀ ਨਾਲ ਕੀਤਾ ਜਾ ਸਕਦਾ ਹੈ, ਇਸ ਲਈ ਅੱਗ ਲਗਾਉਣ ਦੇ ਰੁਝਾਨ ਤੋਂ ਬਚਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ 350 ਦੇ ਕਰੀਬ ਕਰਮਚਾਰੀ ਫੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਜੋ ਵੀ ਵਿਅਕਤੀ ਆਪਣੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਵੇਗਾ ਉਸ ਨੂੰ 2500 ਰੁਪਏ ਤੋਂ ਲੈ ਕੇ 15000 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਹੁਣ ਤੱਕ ਜ਼ਿਲ੍ਹੇ ਵਿੱਚ 100 ਤੋਂ ਵੱਧ ਵਿਅਕਤੀਆਂ ਨੂੰ ਪਰਾਲੀ ਸਾੜਨ ਕਾਰਨ ਜੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਹੜੇ ਕਿਸਾਨ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਨੂੰੰ ਅੱਗ ਲਗਾਉਣਗੇ ਉਨ੍ਹਾਂ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਜਾਵੇਗੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਏਅਰ ਐਕਟ ਤਹਿਤ ਪਰਚਾ ਵੀ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਉੱਪਰ ਵੱਖ-ਵੱਖ ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ 5000 ਤੋਂ ਵੱਧ ਸੰਦ ਦਿੱਤੇ ਗਏ ਹਨ ਅਤੇ ਇਸ ਸਾਲ ਵੀ 1000 ਸੰਦ ਕਿਸਾਨਾਂ ਨੂੰ ਸਬਸਿਡੀ ਉਪਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਅਜੇ ਵੀ ਪਰਾਲੀ ਪ੍ਰਬੰਧਨ ਲਈ ਖੇਤੀ ਸੰਦਾਂ ਦੀ ਜ਼ਰੂਰਤ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਟੋਲ ਫਰੀ ਨੰਬਰ 1800-180-1852 ਉੱਪਰ ਸੰਪਰਕ ਕਰ ਸਕਦੇ ਹਨ। ਪ੍ਰਸ਼ਾਸਨ ਵੱਲੋਂ ਉਸ ਕਿਸਾਨ ਲਈ ਖੇਤੀ ਸੰਦ ਦਾ ਪ੍ਰਬੰਧ ਕਰਕੇ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਗ ਸਬੰਧੀ ਸੂਚਨਾ ਜਾਂ ਕਿਸੇ ਸਹਾਇਤਾ, ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪ ਲਾਈਨ ਨੰਬਰ 1800-180-1852 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਅੰਮ੍ਰਿਤਸਰ: ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ’ਤੇ ਜਦੋਂ ਵੀ ਭੀੜ ਬਣੀ ਤਾਂ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ। ਪਰੰਤੂ ਦੇਸ਼ ਅੰਦਰ ਹੀ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਘਿਨੌਣਾ ਕਾਰਾ ਸੀ, ਜਿਸ ਦਾ ਕਲੰਕ ਕਾਂਗਰਸ ਪਾਰਟੀ ਦੇ ਮੱਥੇ ’ਤੇ ਹਮੇਸ਼ਾ ਰਹੇਗਾ। ਉਨ੍ਹਾਂ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਿੱਖ ਕਤਲੇਆਮ ’ਚ ਕਾਂਗਰਸੀ ਆਗੂ ਕਮਲਨਾਥ ਨੂੰ ਬੇਦੋਸ਼ਾ ਸਾਬਤ ਕਰਨ ਦੇ ਬਿਆਨ ਦੀ ਵੀ ਕਰੜੀ ਆਲੋਚਨਾ ਕੀਤੀ। ਸਮਾਗਮ ’ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਮਨਜੀਤ ਸਿੰਘ ਤਲਵੰਡੀ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਜਸਪਾਲ ਸਿੰਘ ਢੱਡੇ ਸਮੇਤ ਸੰਗਤਾਂ ਹਾਜ਼ਰ ਹਨ।...
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਰੈਲੀ ਦੌਰਾਨ ਗੁਰਦੁਆਰਾ ਸਾਹਿਬਾਨ ਬਾਰੇ ਨਫ਼ਰਤੀ ਬਿਆਨ ਭਾਜਪਾ ਆਗੂਆਂ ਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਸੋਚ ਨੂੰ ਢਾਹ ਲਾਉਣ ਦੀ ਸਾਜ਼ਿਸ਼ ਹੈ, ਜੋ ਪੁਰਾਤਨ ਸਮੇਂ ਵੀ ਚੱਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਫਿਰ ਤੋਂ ਇਹ ਪ੍ਰਵਿਰਤੀ ਦੇਸ਼ ਅੰਦਰ ਜਾਣਬੁਝ ਕੇ ਪੈਦਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਦੇਸ਼ ਅਤੇ ਸਮਾਜ ਨੂੰ ਜਿਸ ਸੰਕੀਰਨ ਸੋਚ ਵਿਚੋਂ ਬਾਹਰ ਕੱਢ ਕੇ ਸਰਬੱਤ ਦੇ ਭਲੇ ਦਾ ਸੁਨੇਹਾ ਦਿੱਤਾ ਸੀ, ਅੱਜ ਉਸੇ ਸੋਚ ਵੱਲ ਭਾਜਪਾ ਆਗੂ ਮੁੜ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸਥਾਨ ਦੀ ਰੈਲੀ ਦੌਰਾਨ ਸਿੱਖ ਵਿਰੋਧੀ ਬਿਆਨ ਲਈ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਸਮੇਤ ਰੈਲੀ ਦੇ ਪ੍ਰਬੰਧਕ ਤੇ ਬਿਆਨ ਦੇਣ ਵਾਲਾ ਵਿਅਕਤੀ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ ਅਤੇ ਭਾਰਤੀ ਜਨਤਾ ਪਾਰਟੀ ਵੀ ਇਸ ਬਾਰੇ ਆਪਣਾ ਪੱਖ ਸਪਸ਼ਟ ਕਰੇ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ’ਤੇ ਬਣਾਈ ਐਨੀਮੇਸ਼ਨ ਫਿਲਮ ਦਸਤਾਨ ਏ ਸ਼ਹੀਦ ਨੂੰ ਰਿਲੀਜ਼ ਕਰਨ ਦਾ ਵਿਰੋਧ ਕਰ ਦਿੱਤਾ ਹੈ । ਸ਼੍ਰੋਮਣੀ ਕਮੇਟੀ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਜੇਕਰ ਫਿਲਮ ਰਿਲੀਜ਼ ਕੀਤੀ ਤਾਂ ਉਹ ਫਿਲਮ ਬਣਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ। ਇਸ ਮਾਮਲੇ ਵਿਚ ਅਕਾਲੀ ਦਲ ਦੇ ਆਗੂ ਕਰਨੈਲ ਸਿੰਘ ਪੀਰਮੁਹੰਮਦ ਨੇ ਦੱਸਿਆ ਕਿ ਇਹ ਫਿਲਮ ਬਣਾਉਣ ਤੋਂ ਪਹਿਲਾਂ ਨਿਰਮਾਤਾ ਸ਼੍ਰੋਮਣੀ ਕਮੇਟੀ ਕੋਲ ਆਏ ਸਨ ਤੇ ਉਸ ਵੇਲੇ ਇਸਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ ਪਰ ਜਦੋਂ ਫਿਲਮ ਬਣ ਕੇ ਤਿਆਰ ਹੋਈ ਤਾਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਸੀਨੀਅਰ ਮੈਂਬਰ ਕਿਰਨਜੋਤ ਕੌਰ ਵੀ ਸ਼ਾਮਲ ਸਨ। ਉਹਨਾਂ ਨੇ ਫਿਲਮ ਵੇਖਣ ਮਗਰੋਂ ਇਸਦੇ ਰਿਲੀਜ਼ ’ਤੇ ਇਤਰਾਜ਼ ਪ੍ਰਗਟ ਕੀਤਾ ਸੀ ਤੇ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਸੀ। ਹੁਣ ਨਿਰਮਾਤਾਵਾਂ ਨੇ ਫਿਲਮ ਦੇ ਪੋਸਟਰ ਰਿਲੀਜ਼ ਕਰ ਦਿੱਤੇ ਹਨ ਤੇ 3 ਨਵੰਬਰ ਨੂੰ ਫਿਲਮ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਮਾਮਲੇ ’ਤੇ ਟਕਰਾਅ ਦਾ ਮਾਹੌਲ ਬਣ ਗਿਆ ਹੈ।
ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ 30 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਐਲਾਨ ਤਹਿਤ ਅੰਮ੍ਰਿਤਸਰ ਵਿੱਚ ਸਾਰੇ ਸਰਕਾਰੀ ਅਦਾਰੇ ਸਕੂਲ ਕਾਲਜ ਬੰਦ ਰਹਿਣਗੇ।
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਮਾਝਾ ਖੇਤਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਮਾਝੇ ਦੀ ਮੰਨੀ-ਪ੍ਰਮੰਨੀ ਸ਼ਖਸੀਅਤ ਅਤੇ ਮਜੀਠਾ ਤੋਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰ ਜਗਵਿੰਦਰ ਪਾਲ ਸਿੰਘ,ਜੋ ਜੱਗਾ ਮਜੀਠਾ ਦੇ ਨਾਂ ਤੋਂ ਵੀ ਜਾਣੇ ਜਾਂਦੇ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੋਰ ਤੇ ਜੱਗਾ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ। ਜਗਵਿੰਦਰ ਪਾਲ ਸਿੰਘ ਜੱਗਾ 1987 ਤੋਂ ਕਾਂਗਰਸੀ ਵਰਕਰ ਸਨ ਅਤੇ 1992 ਵਿੱਚ ਕੌਂਸਲਰ ਚੁਣੇ ਗਏ ਸਨ।ਉਹ 1999 ਵਿੱਚ ਯੂਥ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸਨ ਅਤੇ 2000 ਦੇ ਸ਼ੁਰੂ ਵਿੱਚ ੳਨਾਂ ਨੂੰ।ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ। ਉਨ੍ਹਾਂ ਨੇ ਪੰਜਾਬ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਦੀ ਟਿਕਟ 'ਤੇ ਲੜੀਆਂ ਸਨ। ਨਗਰ ਨਿਗਮ ਚੋਣਾਂ ਅਤੇ ਅਗਲੀ ਵਾਰ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਕਈ ਵੱਡੇ ਨੇਤਾ ਅਤੇ ਪ੍ਰਮੁੱਖ ਹਸਤੀਆਂ ਦਾ ਰੁਖ ਆਮ ਆਦਮੀ ਪਾਰਟੀ ਵੱਲ ਹੋ ਰਿਹਾ ਹੈ। ਜੱਗਾ ਮਜੀਠਾ ਦਾ 'ਆਪ' 'ਚ ਸਵਾਗਤ ਕਰਨ ਤੋਂ ਬਾਅਦ ਮੁਖਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ 'ਆਪ' ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਬਹੁਤ ਖੁਸ਼ ਹਨ। ...
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 8 ਨਵੰਬਰ ਨੂੰ ਜਰਨਲ ਹਾਊਸ ਸੱਦਣ ਦਾ ਫ਼ੈਸਲਾ ਕੀਤਾ ਗਿਆ ਹੈ। SYL 'ਤੇ ਪ੍ਰਧਾਨ ਧਾਮੀ ਨੇ ਕਿਹਾ ਕਿ syl 'ਤੇ ਪੰਜਾਬ ਸਰਕਾਰ ਅਰਦਾਲ ਵਿਚ ਆਪਣਾ ਪੱਖ ਸਪੱਸ਼ਟ ਤੌਰ 'ਤੇ ਰੱਖੇ। ਅੱਗੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਰਦਾਸ ਦੇ ਨਾਮ 'ਤੇ ਮਸ਼ਹੂਰੀ ਕਰਨ ਦੀ ਸਿਅਸਤ ਕੀਤੀ ਹੈ। ਜੇਕਰ ਪੰਜਾਬ ਸਰਕਾਰ ਪੰਜਾਬ ਵਿਚੋਂ ਨਸ਼ਾ ਖਤਮ ਕਰਨਾ ਚਾਹੁੰਦੀ ਹੈ ਤਾਂ ਸ਼ਰਾਬ ਮੁਕਤ ਪੰਜਾਬ ਨੂੰ ਕਰਨ ਦੀ ਪਹਿਲ ਕਰੇ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰੇ। sgpc ਆਪਣਾ ਚੈਨਲ ਲਗਾਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ। sgpc ਚੋਣਾਂ ਲਈ ਵੋਟਾਂ ਦੇ ਫਾਰਮ ਵਿਚ ਸਵੈਘੋਸ਼ਨਾ ਦਾ ਕਾਲਮ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਵਿਸ਼ਵਾਸ਼ ਤੇ 10 ਗੁਰੂਆਂ ਤੋਂ ਇਲਾਵਾ ਕਿਸੇ ਹੋਰ ਨੂੰ ਮਾ ਮੰਨਨ ਦਾ ਸ਼ਾਮਲ ਹੋਣਾ ਚਾਹੀਦਾ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल