LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Majha
hdhdrfhdthth

ਅੰਮ੍ਰਿਤਸਰ- ਪੰਜਾਬ ਦੇ ਨਵੇਂ ਬਣੇ ਡੀ.ਜੀ.ਪੀ ਗੌਰਵ ਯਾਦਵ (DGP Gaurav Yadav) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਲਈ ਪੁੱਜੇ। ਇਸ ਉਪਰੰਤ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਅਤੇ ਸੂਚਨਾ ਕੇਂਦਰ ਦੇ ਅਧਿਕਾਰੀਆਂ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ (Commissioner of Police Arunpal Singh) ਅਤੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ (D.C.P. Parminder Singh Bhandal) ਵੀ ਹਾਜ਼ਰ ਸਨ। ਗੁਰੂ ਘਰ ਵਿਖੇ ਸੀਸ ਨਿਵਾਜਦੇ ਹੋਏ ਉਨ੍ਹਾਂ ਨੇ ਜਿੱਥੇ ਗੁਰੂ ਸਾਹਿਬ ਦੇ ਦਰਸ਼ਨ ਕਰ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਗੌਰਵ ਯਾਦਵ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਛੇਤੀ ਹੀ ਗੈਂਗਸਟਰਾਂ ਦਾ ਖਾਤਮਾ ਕਰ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ (CM) ਦੇ ਦਿਸ਼ਾ ਨਿਰਦੇਸ਼ਾਂ 'ਤੇ ਨਸ਼ਿਆਂ ਤੇ ਗੈਂਗਸਟਰਾਂ (Gangsters) ਖਿਲਾਫ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਜਾਵੇਗੀ ਤੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਦਰੁੱਸਤ ਕੀਤਾ ਜਾਵੇਗਾ। ਡੀਜੀਪੀ ਨਾਲ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ (Commissioner of Police, Amritsar) ਅਰੁਣਪਾਲ ਸਿੰਘ ਤੇ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵੀ ਹਾਜਰ ਸਨ। ਦਰਬਾ...

11july mann

ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਣੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਦੇ ਨਾਲ ਪਤਨੀ ਡਾ. ਗੁਰਪ੍ਰੀਤ ਕੌਰ, ਮਾਤਾ ਹਰਪਾਲ ਕੌਰ ਤੇ ਉਨ੍ਹਾਂ ਦੇ ਭੈਣ ਵੀ ਮੌਜੂਦ ਰਹੇ।  Also Read: ਕੀ ਏਲੀਅਨਜ਼ ਨਾਲ ਕਿਸੇ ਤਰੀਕੇ ਕੀਤੀ ਜਾ ਸਕਦੀ ਹੈ ਗੱਲ? ਵਿਗਿਆਨੀਆਂ ਕੀਤਾ ਇਹ ਦਾਅਵਾ   ਦੱਸ ਦਈਏ ਕਿ ਭਗਵੰਤ ਮਾਨ ਵਿਆਹ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ। ਪੰਜਾਬ ਮੁੱਖ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਅੱਜ ਸਵੇਰੇ ਹੀ ਅੰਮ੍ਰਿਤਸਰ ਪੁਲਿਸ ਨੂੰ ਅਲਰਟ ਜਾਰੀ ਕੀਤਾ ਗਿਆ ਸੀ। ਇਸ ਦੌਰਾਨ ਹਰਿਮੰਦਰ ਸਾਹਿਬ ਦੇ ਅੰਮ੍ਰਿਤਸਰ ਵਿਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। Also Read: ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ ਰਾਘਵ ਚੱਢਾ, ਸਰਕਾਰ ਨੂੰ ਜਨਹਿੱਤ ਮੁੱਦਿਆਂ 'ਤੇ ਦੇਣਗੇ ਸਲਾਹ  

11july lawrence

ਅੰਮ੍ਰਿਤਸਰ- ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮੁੜ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹੁਸ਼ਿਆਰਪੁਰ ਪੁਲਿਸ ਨੇ ਹਾਸਲ ਕਰ ਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੁਹਾਲੀ ਜ਼ਿਲ੍ਹੇ ਦੇ ਖਰੜ ਕਸਬੇ ਤੋਂ ਅੰਮ੍ਰਿਤਸਰ ਪਹੁੰਚੀ ਸੀ ਅਤੇ ਰਾਤ ਨੂੰ ਮਾਲ ਮੰਡੀ ਵਿਖੇ ਐੱਸ.ਐੱਸ.ਓ.ਸੀ. 'ਚ ਰੱਖਿਆ ਗਿਆ। ਲਾਰੈਂਸ ਬਿਸ਼ਨੋਈ ਨੂੰ ਅੱਜ ਹੁਸ਼ਿਆਰਪੁਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਦੀ ਅਦਾਲਤ ਤੋਂ ਹੁਸ਼ਿਆਰਪੁਰ ਪੁਲਿਸ ਵੱਲੋਂ ਟ੍ਰਾਂਜਿਟ ਰਿਮਾਂਡ ਹਾਸਲ ਕਰਨ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਲਿਆਂਦਾ ਗਿਆ। ਇਸ ਦੌਰਾਨ ਹੁਸ਼ਿਆਰਪੁਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 7 ਦਿਨ ਦੀ ਪੁਲਿਸ ਰਿਮਾਂਡ ਦਿੱਤਾ ਹੈ। 7 ਦਿਨ ਦੇ ਮਿਲੇ ਪੁਲਿਸ ਰਿਮਾਂਡ ਦੌਰਾਨ ਸੀ.ਆਈ.ਏ. ਸਟਾਫ਼ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ।  ਅੰਮ੍ਰਿਤਸਰ ਤੋਂ ਇਲਾਵਾ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਲੈਣ ਲਈ ਪਹੁੰਚੀ ਸੀ। ਇਸ ਦੇ ਨਾਲ ਹੀ ਅੱਜ ਸਵੇਰੇ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ੀ ਲਈ ਲਿਜਾਇਆ ਗਿਆ। ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਦਾ ਰਿਮਾਂਡ ਹਾਸਲ ਕਰਨ ਦੀ ਕੋਸ਼ਿਸ਼ ਵੀ ਕੀਤੀ। Also Read: CM ਮਾਨ ਦੇ ਵੱਖਰੀ ਵਿਧਾਨ ਸਭਾ ਤੇ ਹਾਈ ਕੋਰਟ ਦੇ ਬਿਆਨ ਸੁਖਬੀਰ ਬਾਦਲ ਨੇ ਜਤਾਇਆ ਇਤਰਾਜ਼ ਪੁਲਿਸ ਉਸ ਤੋਂ 3 ਅਗਸਤ 2021 ਨੂੰ ਹੋਏ ਰਾਣਾ ਕੰਧੋਵਾਲੀਆ ਕਤਲ ਕੇਸ ਵਿੱਚ ਪੁੱਛਗਿੱਛ ਕਰਨਾ ਚਾਹੁੰਦੀ ਹੈ। ਪਹਿਲਾਂ ਅੰਮ੍ਰਿਤਸਰ ਪੁਲਿਸ ਨੇ 8 ਦਿਨ ਦਾ ਅਤੇ ਦੂਜੀ ਵਾਰ 5 ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਡੀਸੀਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਅੰਮ੍ਰਿਤਸਰ ਪੁਲਿਸ ਦੀ ਜਾਂਚ ਟੀਮ ਪੁੱਛ-ਪੜਤਾਲ ਵਿਚ ਲੱਗੀ ਹੋਈ ਹੈ, ਪਰ ਅੰਮ੍ਰਿਤਸਰ ਪੁਲਿਸ ਨੂੰ ਪੁੱਛ-ਪੜਤਾਲ ਦੌਰਾਨ ਕੀ ਪਤਾ ਲੱਗਾ ਅਤੇ ਹੁਣ ਤੱਕ ਕਿਹੜੇ ਸੁਰਾਗ ਮਿਲੇ ਹਨ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਮਾਲ ਮੰਡੀ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਅੰਮ੍ਰਿਤਸਰ ਪਹੁੰਚਣ ਤੋਂ ਪਹਿਲਾਂ ਹੀ ਮਾਲ ਮੰਡੀ ਵਿਖੇ ਐੱਸ.ਐੱਸ.ਓ.ਸੀ. ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸੀਸੀਟੀਵੀ ਵਾਲੀਆਂ ਵੈਨਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੁਰੱਖਿਆ ਵਿਚ ਕੋਈ ਕੁਤਾਹੀ ਨਾ ਹੋ ਸਕੇ।

2july sant

ਅੰਮ੍ਰਿਤਸਰ- ਪੰਜਾਬ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (PRTC) ਤੇ PEPSU ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਵਲੋਂ ਜਰਨੈਲ ਸਿੰਘ ਭਿੰਡਰਾਂਵਾਲਾ ਤੇ ਉਨ੍ਹਾਂ ਦੇ ਸਮਰਥਕਾਂ ਦੀਆਂ ਤਸਵੀਰਾਂ ਬੱਸਾਂ ਉੱਤੇ ਲਾਈਆਂ ਗਈਆਂ ਹਨ, ਜਿਸ ਉੱਤੇ ਪੰਜਾਬ ਪੁਲਿਸ ਨੇ ਇਤਰਾਜ਼ ਜਤਾਉਂਦਿਆਂ ਇਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਉਥੇ ਹੀ ਦੂਜੇ ਪਾਸੇ ਪੁਲਿਸ ਵਿਭਾਗ ਦੇ ਇਨ੍ਹਾਂ ਹੁਕਮਾਂ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। Also Read: ਤਰਨਤਾਰਨ ਬਾਰਡਰ 'ਤੇ ਖੇਡਦਾ 3 ਸਾਲਾ ਬੱਚਾ ਭਾਰਤੀ ਸਰਹੱਦ 'ਚ ਹੋਇਆ ਦਾਖਲ, BSF ਨੇ ਕੀਤਾ ਵਾਪਸ SGPC member S. Gurcharan Singh Grewal condemned official letter of government which mentioned photos of valiant Sikhs including Sant Jarnail Singh Bhindranwale on PRTC buses as objectionable. pic.twitter.com/q1bYoJDyIz — Shiromani Gurdwara Parbandhak Committee (SGPC) (@SGPCAmritsar) July 1, 2022   SGPC ਨੇ ਹੁਕਮਾਂ 'ਤੇ ਜਤਾਇਆ ਇਤਰਾਜ਼ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਵਲੋਂ ਪੁਲਿਸ ਵਿਭਾਗ ਦੇ ਹੁਕਮਾਂ ਦੀ ਨਿੰਦਾ ਕੀਤਾ ਗਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਹੁਕਮਾਂ ਵਿਚ ਜਰਨੈਲ ਸਿੰਘ ਭਿੰਡਰਾਂਵਾਲਾ ਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ, ਜੋ ਗਲਤ ਹੈ। Also Read: ਕੈਬਨਿਟ ਫੇਰਬਦਲ ਦੀ ਤਿਆਰੀ 'ਚ ਪੰਜਾਬ ਸਰਕਾਰ, ਸ਼ਾਮਲ ਕੀਤੇ ਜਾਣਗੇ ਨਵੇਂ ਮੰਤਰੀ ਦੱਸ ਦਈਏ ਕਿ ਡੀਜੀਪੀ ਪੰਜਾ...

28 june kharara

ਅੰਮ੍ਰਿਤਸਰ- ਮਰਹੂਮ ਗੈਂਗਸਟਰ ਰਾਣਾ ਕੰਦੋਵਾਲੀਆ ਦੇ ਕਤਲ ਕੇਸ 'ਚ ਲੋੜੀਂਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਨੂੰ ਅੱਜ ਸਵੇਰੇ ਅੰਮ੍ਰਿਤਸਰ ਅਦਾਲਤ 'ਚ ਪੇਸ਼ ਕਰਕੇ ਅੱਠ ਦਿਨ ਦੇ ਪੁਲਿਸ ਰਿਮਾਂਡ ਲੈ ਲਿਆ ਗਿਆ ਸੀ ਨੂੰ ਸੁਰੱਖਿਆ ਕਾਰਨਾਂ ਕਰਕੇ ਮੁੜ ਖਰੜ ਵਿਖੇ ਤਬਦੀਲ ਕੀਤਾ ਗਿਆ ਹੈ। ਅੰਮ੍ਰਿਤਸਰ ਪੁਲਿਸ ਉੱਥੇ ਹੀ ਉਸ ਪਾਸੋਂ ਕੋਸ਼ਿਸ਼ ਕਰੇਗੀ। ਅਜਿਹਾ ਫ਼ੈਸਲਾ ਉਸ ਦੀ ਸੁਰੱਖਿਆ ਕਰਕੇ ਲਿਆ ਗਿਆ ਹੈ।  Also Read: 20 ਕਿੱਲੋ ਤੋਂ ਵਧੇਰੇ ਆਈਸ ਡਰੱਗ ਸਮੇਤ ਦੋ ਮੁਲਜ਼ਮ ਕਾਬੂ, ਕਰੋੜਾਂ 'ਚ ਹੈ ਕੀਮਤ ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਗਿਆ। ਲਾਰੈਂਸ ਬਿਸ਼ਨੋਈ ਨੂੰ ਮੰਗਲਵਾਰ ਸਵੇਰੇ ਅਦਾਲਤ 'ਚ ਪੇਸ਼ ਕੀਤਾ ਗਿਆ।ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 6 ਜੁਲਾਈ ਤੱਕ 8 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਤੋਂ ਪਹਿਲਾਂ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। Also Read: ਪਿਤਾ ਮੁਕੇਸ਼ ਅੰਬਾਨੀ ਨੇ ਬੇਟੇ ਆਕਾਸ਼ ਅੰਬਾਨੀ ਨੂੰ ਸੌਂਪੀ ਰਿਲਾਇੰਸ ਜਿਓ ਦੀ ਕਮਾਨ ਅੰਮ੍ਰਿਤਸਰ ਪੁਲਿਸ ਨੇ ਮੁਕਤਸਰ ਅਦਾਲਤ ਤੋਂ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਦੱਸਣਯੋਗ ਹੈ ਕਿ ਅੰਮ੍ਰਿਤਸਰ ਪੁਲਿਸ ਲਾਰੈਂਸ ਬਿਸ਼ਨੋਈ ਤੋਂ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੇ ਗੈਂਗਸਟਰ ਰਾਣਾ ਕੰਦੋਵਾਲੀਆ ਕਤਲ ਕੇਸ ’ਚ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਪੁੱਛ-ਗਿੱਛ ਲਈ ਉਸ ਨੂੰ ਪੰਜਾਬ ਪੁਲਿਸ ਨੇ ਰਿਮਾਂਡ ’ਤੇ ਪੰਜਾਬ ਲਿਆਂਦਾ ਹੈ।...

28 june lawrence

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਅੱਠ ਦਿਨਾ ਦਾ ਰਿਮਾਂਡ ਮਿਲਿਆ ਹੈ। ਅੱਜ ਸਵੇਰੇ ਪੇਸ਼ੀ ਤੋਂ ਬਾਆਦ ਅਦਾਲਤ ਨੇ ਪੁਲਿਸ ਨੂੰ ਅੱਠ ਦਿਨਾ ਦਾ ਰਿਮਾਂਡ ਦਿੱਤਾ ਹੈ, ਜਦਕਿ ਪੁਲਿਸ ਨੇ 14 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਰਾਣਾ ਕੰਧੋਵਾਲੀਆ ਕੇਸ 'ਚ ਲਾਰੈਂਸ ਤੋਂ ਪੁੱਛਗਿੱਛ ਹੋਵੇਗੀ। ਦੇਰ ਰਾਤ ਲਾਰੈਂਸ ਨੂੰ ਮਾਨਸਾ ਤੋਂ ਅੰਮ੍ਰਿਤਸਰ ਲਿਆਂਦਾ ਸੀ।  Also Read: Texas: ਸੈਨ ਐਂਟੋਨੀਓ 'ਚ ਟਰੱਕ 'ਚੋਂ ਮਿਲੀਆਂ 46 ਲੋਕਾਂ ਦੀਆਂ ਲਾਸ਼ਾਂ, ਜਾਂਚ 'ਚ ਲੱਗੀ ਪੁਲਿਸ ਅੰਮ੍ਰਿਤਸਰ ਪੁਲਿਸ ਨੂੰ 24 ਘੰਟੇ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਸੀ। ਰਾਣਾ ਕੰਧੋਵਾਲੀਆ ਦੀ ਅਗਸਤ 2021 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕੰਧੋਵਾਲੀਆ ਕਤਲ ਕੇਸ 'ਚ ਮਜੀਠਾ ਰੋਡ ਥਾਣੇ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਤੇ ਲਾਰੈਂਸ ਬਿਸ਼ਨੋਈ ਤੇ ਇਕ ਦਰਜਨ ਸ਼ਾਰਪ ਸ਼ੂਟਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੰਜਾਬ ਦੇ ਮਾਝਾ ਖੇਤਰ ਵਿੱਚ ਬਿਸ਼ਨੋਈ ਗੈਂਗ ਦਾ ਸਹਿਯੋਗੀ ਗੈਂਗਸਟਰ ਜੱਗੂ ਭਗਵਾਨਪੁਰੀਆ ਵੀ ਇਸ ਕੇਸ ਵਿੱਚ ਮੁੱਖ ਮੁਲਜ਼ਮ ਹੈ। Also Read: ਪੰਜਾਬ ਵਿਧਾਨ ਸਭਾ ਸੈਸ਼ਨ 2022: ਅਗਨੀਪਥ ਯੋਜਨਾ ਦਾ ਭਾਜਪਾ ਨੂੰ ਛੱਡ ਸਾਰੀਆਂ ਪਾਰਟੀਆਂ ਨੇ ਕੀਤਾ ਜੰਮ ਕੇ ਵਿਰੋਧ ਜ਼ਿਕਰਯੋਗ ਹੈ ਕਿ ਅਗਸਤ 2021 ਵਿੱਚ ਅੰਮ੍ਰਿਤਸਰ ਵਿੱਚ ਰਾਣਾ ਕੰਧੋਵਾਲੀਆ ਨੂੰ ਉਦੋਂ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿਖੇ ਇੱਕ ਔਰਤ ਦਾ ਪਤਾ ਲੈਣ ਆਇਆ ਸੀ। ਪੁਲਿਸ ਇਸ ਮਾਮਲੇ ਵਿੱਚ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਰਾਣਾ ਕੰਧੋਵਾਲੀਆ ਅਤੇ ਜੱਗੂ ਭਗਵਾਨਪੁਰੀਆ ਦੀ ਆਪਸ ਵਿਚ ਦੁਸ਼ਮਣੀ ਚੱਲ ਰਹੀ ਸੀ ,ਜਿਸ ਤੋਂ ਬਾਅਦ ਇਹ ਘਟਨਾ ਵਾਪਰੀ ਹੈl...

25june herion

ਅੰਮ੍ਰਿਤਸਰ- ਸੀਮਾ ਸੁਰੱਖਿਆ ਬਲ (BSF) ਪੰਜਾਬ ਨੇ ਪਾਕਿਸਤਾਨ ਬੈਠੇ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਬੀਐੱਸਐੱਫ ਕਿਸਾਨ ਗਾਰਡ ਨੇ ਇੱਕ ਕਿਸਾਨ ਦੀ ਮਦਦ ਨਾਲ ਪਾਕਿਸਤਾਨੀ ਤਸਕਰਾਂ ਵੱਲੋਂ ਭੇਜੀ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਬੀਐੱਸਐੱਫ ਨੇ ਵੀ ਖੇਪ ਜ਼ਬਤ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਖੇਪ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭੈਰੋਪਾਲ ਤੋਂ ਮਿਲੀ ਸੀ। Also Read: ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ: CM ਭਗਵੰਤ ਮਾਨ ਦੇਣਗੇ ਸਵਾਲਾਂ ਦੇ ਜਵਾਬ ਬੀਐੱਸਐੱਫ ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ 'ਤੇ ਸੁਰੱਖਿਆ ਲਈ ਲਗਾਈ ਗਈ ਕੰਡਿਆਲੀ ਤਾਰ ਦੇ ਪਾਰ ਭਾਰਤੀ ਕਿਸਾਨ ਟਰੈਕਟਰਾਂ ਨਾਲ ਖੇਤਾਂ ਵਿੱਚ ਵਾਹੀ ਕਰ ਰਹੇ ਸਨ। ਇਸ ਦੌਰਾਨ ਟਰੈਕਟਰ ਨਾਲ ਵਾਹਣ ਦੌਰਾਨ ਤਿੰਨ ਪੈਕਟ ਨਿਕਲੇ। ਸੁਰੱਖਿਆ ਲਈ ਖੜ੍ਹੇ ਬੀਐੱਸਐੱਫ ਦੇ ਕਿਸਾਨ ਗਾਰਡ ਨੇ ਇਹ ਦੇਖ ਲਿਆ ਅਤੇ ਪੈਕਟਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੈਕਟਾਂ ਦੇ ਨਾਲ ਪਿਸਤੌਲ ਵੀ ਹੋਇਆ ਬਰਾਮਦਇਸ ਦੌਰਾਨ ਤਿੰਨ ਪੈਕੇਟ ਨਿਕਲੇ, ਜੋ ਪੀਲੀ ਟੇਪ ਨਾਲ ਲਪੇਟੇ ਹੋਏ ਸਨ। ਖੇਪ ਵਿਚ 3.020 ਕਿਲੋ ਹੈਰੋਇਨ ਸੀ। ਇਸ ਤੋਂ ਇਲਾਵਾ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਖੇਪ ਸਮੇਤ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ, ਜਿਸ ਵਿਚ ਇੱਕ ਮੈਗਜ਼ੀਨ ਅਤੇ 5 ਕਾਰਤੂਸ ਵੀ ਸਨ। ਜ਼ਬਤ ਕੀਤੇ ਖੇਪ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

24june amrit

ਅੰਮ੍ਰਿਤਸਰ: ਜੰਡਿਆਲਾ ਗੁਰੂ 'ਚ ਇਕ ਸਿੱਖ ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਇੰਨਾਂ ਹੀ ਨਹੀਂ ਉਸ ਦੇ ਕੇਸਾਂ ਦੀ ਵੀ ਬੇਅਦਬੀ ਕੀਤੀ ਗਈ ਤੇ ਉਸ ਨੂੰ ਜੁੱਤੀ ਵਿਚ ਪਾਣੀ ਪੀਣ ਲਈ ਮਜਬੂਰ ਕੀਤਾ ਗਿਆ। ਉਸ ਦਾ ਕਸੂਰ ਇੰਨਾ ਸੀ ਕਿ ਉਸ ਨੇ ਉਧਾਰ ਵਿਚ ਦਿੱਤੇ ਪੈਸੇ ਵਾਪਸ ਮੰਗ ਲਏ।  Also Read: 'ਸ਼ਮਸ਼ੇਰਾ' ਦਾ ਟ੍ਰੇਲਰ ਹੋਇਆ ਰਿਲੀਜ਼, ਡਕੈਤ ਦੇ ਰੋਲ 'ਚ ਰਣਬੀਰ ਮਚਾਉਣਗੇ ਧਮਾਲ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਗਈ ਹੈ। ਦੱਸਿਆ ਜਾ ਰਿਹਾ ਹੈ ਜੰਡਿਆਲਾ ਗੁਰੂ ਦੇ ਇੱਕ ਸਿੱਖ ਨੌਜਵਾਨ ਜਿਸ ਨੂੰ ਪਹਿਲਾਂ ਤਾਂ ਵਾਲਾਂ ਤੋਂ ਫੜ ਕੇ ਘਸੀਟਿਆ ਗਿਆ ਤੇ ਫਿਰ ਜੁੱਤੀ 'ਚ ਪਾਣੀ ਪਿਲਾਇਆ ਗਿਆ। ਜ਼ਖਮੀ ਹਾਲਤ 'ਚ ਇਹ ਨੌਜਵਾਨ ਗੁਰੂ ਨਾਨਕ ਦੇਵ ਹਸਪਤਾਲ ਦਾਖਲ ਹੈ। ਪੀੜਤ ਨੌਜਵਾਨ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਇਸੇ ਪਿੰਡ ਦੇ ਇੱਕ ਪਰਿਵਾਰ ਨੇ ਉਸ ਤੋਂ 2.50 ਲੱਖ ਰੁਪਏ ਉਧਾਰ ਲਏ ਸਨ। ਪਹਿਲਾਂ ਪਰਿਵਾਰ ਉਸ ਨਾਲ ਨੇੜਤਾ ਵਧਾਉਂਦਾ ਗਿਆ ਤੇ ਉਸ ਨੂੰ ਅੰਮ੍ਰਿਤਸਰ ਸ਼ਹਿਰ ਵੀ ਲੈ ਜਾਂਦਾ ਰਿਹਾ, ਫਿਰ ਭੈਣ-ਭਰਾ ਬਣ ਕੇ ਉਸ ਕੋਲੋਂ ਪੈਸੇ ਮੰਗਦਾ ਰਿਹਾ। ਜਦੋਂ ਉਹ ਉਨ੍ਹਾਂ ਤੋਂ ਪੈਸੇ ਮੰਗਣ ਲੱਗਾ ਤਾਂ ਉਹ ਟਾਲ-ਮਟੋਲ ਕਰਦੇ ਰਹੇ। ਬੀਤੇ ਦਿਨ ਸਵੇਰੇ ਉਸ ਨੂੰ ਅੰਮ੍ਰਿਤਸਰ ਤੋਂ ਅਗਵਾ ਕਰਕੇ ਜੰਡਿਆਲਾ ਗੁਰੂ ਲਿਜਾਇਆ ਗਿਆ, ਜਿੱਥੇ ਉਸ ਦੀ ਕੁੱਟਮਾਰ ਕੀਤੀ ਗਈ। Also Read: ਸਿੱਧੂ ਮੂਸੇਵਾਲਾ ਦੇ SYL ਗੀਤ ਦੇ ਹੱਕ 'ਚ ਆਏ ਹਰਿਆਣਾ ਦੇ ਮੁੱਕੇਬਾਜ਼ ਵਿਜੇਂਦਰ ਸਿੰਘ ਸੁੱਖਾ ਸਿੰਘ ਨੇ ਦੱਸਿਆ ਕਿ ਉਹ ਅੰਮ੍ਰਿਤਧਾਰੀ ਸਿੱਖ ਸੀ ਪਰ ਫਿਰ ਵੀ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ ਗਿਆ ਤੇ ਬੁਰੀ ਹਾਲਤ 'ਚ ਜਦੋਂ ਉਸ ਨੇ ਪਾਣੀ ਮੰਗਿਆ ਤਾਂ ਉਸ ਨੂੰ ਜੁੱਤੀ ਵਿਚ ਪਾ ਕੇ ਪਾਣੀ ਪਿਲਾਇਆ ਗਿਆ। ਇਸ ਦੀ ਵੀਡੀਓ ਵੀ ਬਣਾ ਕੇ ਵਾਇਰਲ ਕੀਤੀ ਗਈ ਸੀ। ਹੁਣ ਉਸ ਨੇ ਜੰਡਿਆਲਾਗੁਰੂ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਰਾਤ 10 ਵਜੇ ਸਾਹਮਣੇ ਆਈ। ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ। ਮੌਕੇ ਦਾ ਪਤਾ ਲਗਾਇਆ ਜਾ ਰਿਹਾ ਹੈ...

6june amritsar

ਅੰਮ੍ਰਿਤਸਰ - ਘੱਲੂਘਾਰਾ ਦਿਵਸ ਨੂੰ ਲੈ ਕੇ ਗਰਮ ਖਿਆਲੀ ਸਿੱਖ ਜੱਥੇਬੰਦੀਆਂ ਆਪਣੀਆਂ ਤਿਆਰੀਆਂ ਵਿਚ ਲੱਗੀਆਂ ਹੋਈਆਂ ਹਨ। ਇਸੇ ਦੌਰਾਨ ਕਿਸੇ ਮੰਦਭਾਗੀ ਘਟਨਾ ਤੋਂ ਬਚਣ ਲਈ ਅੰਮ੍ਰਿਤਸਰ ਦੇ ਚੱਪੇ-ਚੱਪੇ ਉੱਤੇ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ ਤੇ ਗੁਰੂ ਨਗਰੀ ਪੁਲਿਸ ਛਾਉਣੀ ਵਿਚ ਤਬਦੀਲ ਹੋ ਗਈ ਹੈ। ਸ਼ਹਿਰ ਦੇ ਚੱਪੇ-ਚੱਪੇ ’ਤੇ ਬਲੈਕ ਕੈਟ ਕਮਾਂਡੋ ਅਤੇ ਅਰਧਸੈਨਿਕ ਬਲਾਂ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਵੀ ਸ਼ੱਕੀ ਵਿਅਕਤੀ ਅਤੇ ਚੀਜ਼ ਨੂੰ ਦੇਖਦੇ ਹੀ ਤੁਰੰਤ ਉਸ ਨੂੰ ਹਿਰਾਸਤ ਵਿਚ ਲੈਣ ਦੇ ਨਿਰਦੇਸ਼ ਹਨ। ਡਿਊਟੀ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਮੁਲਜ਼ਮਾਂ ਨੂੰ ਕਾਨੂੰਨ ਤੋੜਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇੱਕ ਪਾਸੇ ਕਮਿਸ਼ਨਰੇਟ ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਹੈ, ਉਥੇ ਦੂਜੇ ਪਾਸੇ ਸੂਬੇ ਦੀਆਂ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਨਾਲ ਸਰਗਰਮੀਆਂ ਵਿਚ ਹਨ। ਸਾਰੇ ਉੱਚ ਅਧਿਕਾਰੀਆਂ ਨੂੰ ਰਾਊਂਡ ਦਾ ਕਲਾਕ ਸ਼ਹਿਰ ਵਿਚ ਲਾਏ ਗਏ ਨਾਕਿਆਂ ’ਤੇ ਸਮੇਂ-ਸਮੇਂ ’ਤੇ ਦੌਰਾ ਕਰਨ ਨੂੰ ਵੀ ਕਿਹਾ ਗਿਆ ਹੈ। ਸ਼ਹਿਰ ਦੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸਾਦੀ ਵਰਤੀ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰ ਆਉਣ-ਜਾਣ ਵਾਲੇ ’ਤੇ ਆਪਣੀ ਤਿੱਖੀ ਨਜ਼ਰ ਰੱਖੇ ਹੋਏ ਹਨ। ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਵੀ ਘਟਨਾ ਨੂੰ ਅੰਜਾਮ ਨਾ ਦੇ ਸਕੇ ਇਸ ਲਈ ਵੀ ਪੁਲਿਸ ਨੇ ਖ਼ਾਸ ਇੰਤਜਾਮ ਕਰ ਕੇ ਰੱਖੇ ਹਨ। ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਸਮੇਂ-ਸਮੇਂ ’ਤੇ ਸੁਰੱਖਿਆ ਰਿਪੋਰਟ ਲੈ ਰਹੇ ਹਨ, ਉਥੇ ਹੀ ਦੂਜੇ ਪਾਸੇ ਕੀਤੇ ਗਏ ਪ੍ਰਬੰਧਾਂ ਨੂੰ ਨਿੱਜੀ ਦੌਰੇ ਦੇ ਨਾਲ ਜਾ ਕੇ ਦੇਖ ਵੀ ਰਹੇ ਹਨ। ਸ਼ਹਿਰ ਦੇ ਚਾਰੇ ਪਾਸਿਓਂ ਲਾਏ ਗਏ ਨਾਕਿਆਂ ਅਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਨੂੰ ਘੱਲੂਘਾਰਾ ਦਿਵਸ ਨੂੰ ਲੈ ਕੇ ਬਣਾਏ ਗਏ ਸਪੈਸ਼ਲ ਕੰਟਰੋਲ ਰੂਮ ਦੇ ਨਾਲ ਜੋੜਿਆ ਗਿਆ ਹੈ, ਜਿੱਥੇ ਸ਼ਹਿਰ ਦੀ ਹਰ ਸੂਚਨਾ ਨੂੰ ਸਾਂਝਾ ਕੀਤਾ ਜਾ ਰਿਹਾ ਹੈ। ਅਰਧਸੈਨਿਕ ਬਲਾਂ ਦੇ ਨਾਲ-ਨਾਲ ਕੁਝ ਕਮਾਂਡੋ ਫੋਰਸ ਨੂੰ ਰਿਜ਼ਰਵ ਵਿਚ ਰੱਖਿਆ ਗਿਆ ਹੈ, ਜਿਸ ਨੂੰ ਕਿਸੇ ਨਾਪਸੰਦ ਘਟਨਾ ਦੇ ਅੰਦੇਸ਼ਾਂ ’ਤੇ ਤੁਰੰਤ ਮੌਕੇ ’ਤੇ ਪਹੁੰਚ ਸਥਿਤੀ ਨੂੰ ਕਾਬੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੰਟਰੋਲ ਰੂਮ ਵਿਚ ਖ਼ਬਰ ਪੁੱਜਦੇ ਹੀ ਇਹ ਪੋਸਟ ਤੁਰੰਤ ਮੌਕੇ ’ਤੇ ਪੁੱਜੇਗੀ ਅਤੇ ਸਥਿਤੀ ’ਤੇ ਕਾਬੂ ਪਾਵੇਗੀ। ਹਾਲ ਬਾਜ਼ਾਰ ਵਿਚ ਸ਼ਹਿਰ ਦੇ ਹੋਰ ਗੇਟਾਂ ਤੋਂ ਸ੍ਰੀ ਹਰਿਮੰਦਰ ਸਾਹਿਬ ਪੁੱਜਣ ਦੇ ਹਰ ਰਸਤੇ ਨੂੰ ਸੀਲ ਕੀਤਾ ਗਿਆ ਹੈ। ਹਰ ਵਾਹਨ ਨੂੰ ਬਿਨਾਂ ਜਾਂਚ ਦੇ ਨਹੀਂ ਛੱਡਿਆ ਜਾ ਰਿਹਾ, ਉਥੇ ਹੀ ਦੂਜੇ ਪਾਸੇ ਇਨ੍ਹਾਂ ਰਸਤਿਆਂ ਤੋਂ ਜਾਣ ਵਾਲੇ ਹਰ ਵਿਅਕਤੀ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।...

1jan goli

ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ’ਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਖਾਲਸਾ ਕਾਲਜ ਦੇ ਬਾਹਰ ਸ਼ਰੇਆਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਅਨੁਸਾਰ 2 ਗੁੱਟਾਂ ਦੇ ਲੋਕਾਂ ’ਚ ਲੜਾਈ ਹੋਣ ਕਰਕੇ ਇਹ ਗੋਲੀਆਂ ਚਲਾਈਆਂ ਗਈਆਂ ਹਨ। ਗੋਲੀ ਲੱਗਣ ਕਾਰਨ ਇਕ ਨੌਜਵਾਨ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।  Also Read: ਕੀ ਤੁਸੀਂ ਦੇਖਿਆ ਹੈ ਦੁਨੀਆ ਦਾ ਸਭ ਤੋਂ ਪੁਰਾਣਾ ਦਰੱਖਤ? ਉਮਰ ਹੈ 5484 ਸਾਲ   ਦੂਜੇ ਪਾਸੇ ਗੋਲੀਆਂ ਚੱਲਣ ਦੀ ਸੂਚਨਾ ਮਿਲਣ ’ਤੇ ਪੁਲਸ ਘਟਨਾ ਸਥਾਨ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।  Also Read: ਸੋਨੀਆ ਤੇ ਰਾਹੁਲ ਗਾਂਧੀ ਦੀ ਵਧੀ ਚਿੰਤਾ, ਨੈਸ਼ਨਲ ਹੈਰਾਲਡ ਕੇਸ 'ਚ ED ਨੇ ਭੇਜਿਆ ਸੰਮਨ...

28may harpreeet

ਅੰਮ੍ਰਿਤਸਰ- ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨੂੰ ਮਿਲੀ ਹੋਈ ਪੰਜਾਬ ਪੁਲਿਸ ਦੀ ਸਮੁੱਚੀ ਸੁਰੱਖਿਆ ਅੱਜ ਵਾਪਿਸ ਕਰਨ ਦਾ ਐਲਾਨ ਕਰ ਦਿੱਤਾ ਹੈ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀ ਗਈ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਖਾਲਸਾ ਪੰਥ ਦੇ ਸਿੱਖ ਨੌਜਵਾਨ ਹੀ ਸਾਡੀ ਸੁਰੱਖਿਆ ਲਈ ਬਹੁਤ ਹਨ। Also Read: ਕੈਪਟਨ ਅਮਰਿੰਦਰ ਕਰਨਗੇ CM ਮਾਨ ਨਾਲ ਮੁਲਾਕਾਤ, ਸੌਂਪ ਸਕਦੇ ਨੇ ਸਾਬਕਾ ਭ੍ਰਿਸ਼ਟ ਮੰਤਰੀਆਂ ਦੀ ਸੂਚੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜਾਬ ਪੁਲਸ ਵਲੋਂ 6 ਸੁਰੱਖਿਆ ਕਰਮੀ ਅਤੇ ਇੱਕ ਗੱਡੀ ਮੁਹਈਆ ਕਰਵਾਈ ਗਈ ਸੀ। ਪੰਜਾਬ ਸਰਕਾਰ ਨੇ ਅੱਜ ਇਨ੍ਹਾਂ ਵਿਚੋਂ 3 ਸੁਰੱਖਿਆ ਮੁਲਾਜ਼ਮ ਵਾਪਿਸ ਬੁਲਾ ਲਏ ਸਨ। ਦੱਸ ਦੇਈਏ ਕਿ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਪੰਜਾਬ ਸਰਕਾਰ ਨੇ ਅੱਜ 424 ਵਿਅਕਤੀਆਂ ਤੋਂ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਥੇਦਾਰ ਦੇ ਨਾਲ-ਨਾਲ ਡੇਰਾ ਬਿਆਸ ਮੁਖੀ, ਸ਼ਮਸੇਰ ਸਿੰਘ ਦੂਲੋ, ਬਲਵਿੰਦਰ ਲਾਡੀ, ਹਰਮਿੰਦਰ ਗਿੱਲ, ਕੁਲਜੀਤ ਨਾਗਰਾ, ਕੰਵਰ ਸੰਧੂ, ਬਾਬਾ ਲੱਖਾ ਸਿੰਘ, ਅਸ਼ਵਨੀ ਕਪੂਰ, ਸਿੱਧੂ ਮੂਸੇਵਾਲਾ,ਬਾਬਾ ਅਰਜਨ ਸਿੰਘ, ਬਾਬਾ ਕਸ਼ਮੀਰਾ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸੁਖਦੇਵ ਢੀਂਡਸਾ, ਡੇਰਾ ਮੁਖੀ ਸ੍ਰੀ ਭੈਣੀ ਸਾਹਿਬ, ਡੇਰਾ ਦਿਵਿਆ ਜੋਤੀ ਜਾਗਰਨ ਸੰਸਥਾਨ ਨੂਰਮਹਿਲ, ਵਿਧਾਇਕ ਪਰਗਟ ਸਿੰਘ, ਸੰਤ ਨਿਰੰਜਨ ਦਾਸ ਜੀ ਡੇਰਾ ਸੱਚਖੰਡ ਬੱਲਾਂ ਆਦਿ ਦੇ ਨਾਂ ਸ਼ਾਮਲ ਹਨ।  Also Read: ਬਿਜਲੀ ਮਹਿਕਮੇ ਨੂੰ 'ਕੁੰਡੀ' ਲਾਉਣ ਵਾਲਿਆਂ 'ਤੇ ਸਖਤੀ, ਲੱਗੇ ਵੱਡੇ ਜੁਰਮਾਨੇ...

25may harmoniam

ਅੰਮ੍ਰਿਤਸਰ- ਆਉਣ ਵਾਲੇ ਤਿੰਨ ਸਾਲਾਂ ਵਿੱਚ ਹਰਿਮੰਦਰ ਸਾਹਿਬ ਅੰਦਰੋਂ ਹਾਰਮੋਨੀਅਮ ਦੀ ਆਵਾਜ਼ ਹੌਲੀ-ਹੌਲੀ ਖ਼ਤਮ ਹੋ ਜਾਵੇਗੀ। ਤਿੰਨ ਸਾਲਾਂ ਬਾਅਦ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਹਰਮੋਨੀਅਮ ਦੀ ਵਰਤੋਂ ਪੂਰੀ ਤਰ੍ਹਾਂ ਬੰਦ ਕਰ ਦੇਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਇਸ ਹੁਕਮ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ। Also Read: ਪੰਜਾਬ 'ਚ ਸਰਕਾਰੀ ਨੌਕਰੀ ਲਈ ਪੰਜਾਬੀ ਲਾਜ਼ਮੀ, ਪੰਜਾਬੀ ਯੋਗਤਾ ਟੈਸਟ 'ਚ 50 ਫੀਸਦੀ ਨੰਬਰ ਜ਼ਰੂਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਿੰਸੀਪਲ ਐਡਵੋਕੇਟ ਐਚ.ਐਸ.ਧਾਮੀ ਦਾ ਕਹਿਣਾ ਹੈ ਕਿ ਹਰਮੋਨੀਅਮ ਕਦੇ ਵੀ ਗੁਰੂ ਸਾਹਿਬਾਨ ਵੱਲੋਂ ਵਰਤਿਆ ਜਾਣ ਵਾਲਾ ਸਾਜ਼ ਨਹੀਂ ਸੀ। ਭਾਰਤ ਵਿੱਚ, ਹਾਰਮੋਨੀਅਮ ਅੰਗਰੇਜ਼ਾਂ ਦੁਆਰਾ ਦਿੱਤਾ ਗਿਆ ਇੱਕ ਸਾਜ਼ ਹੈ। ਹਰਮੋਨੀਅਮ ਨੂੰ ਬ੍ਰਿਟਿਸ਼ ਰਾਜ ਦੌਰਾਨ ਭਾਰਤ ਲਿਆਂਦਾ ਗਿਆ ਸੀ ਅਤੇ 1901 ਉਹ ਸਾਲ ਸੀ ਜਦੋਂ ਰਾਗੀ ਜਥਿਆਂ ਨੇ ਹਰਿਮੰਦਰ ਸਾਹਿਬ ਦੇ ਅੰਦਰ ਪਹਿਲੀ ਵਾਰ ਹਰਮੋਨੀਅਮ ਦੀ ਵਰਤੋਂ ਕਰਨੀ ਸ਼ੁਰੂ ਕੀਤੀ ਸੀ। 122 ਸਾਲ ਬਾਅਦ ਹਰਮੋਨੀਅਮ ਦੀ ਵਰਤੋਂ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ 125 ਸਾਲ ਬਾਅਦ ਇਸ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ। ਹੌਲੀ-ਹੌਲੀ ਇਸ ਦੀ ਵਰਤੋਂ ਘੱਟ ਹੋਵੇਗੀਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਹਰਮੋਨੀਅਮ ਦੀ ਵਰਤੋਂ ਨੂੰ ਇੱਕ ਵਾਰ ਵੀ ਬੰਦ ਨਹੀਂ ਕਰੇਗੀ। ਇਸ ਨੂੰ ਹੌਲੀ-ਹੌਲੀ ਹਟਾਇਆ ਜਾਵੇਗਾ। ਹਰਿਮੰਦਰ ਸਾਹਿਬ ਦੇ ਅੰਦਰ ਜਾਪ ਕਰਨ ਵਾਲੇ ਸਮੂਹ ਹੌਲੀ-ਹੌਲੀ ਇਸ ਦੀ ਵਰਤੋਂ ਬੰਦ ਕਰ ਦੇਣਗੇ, ਤਾਂ ਜੋ ਰੋਜ਼ਾਨਾ ਆਉਣ ਵਾਲੇ ਸ਼ਰਧਾਲੂ ਵੀ ਇਸ ਤਬਦੀਲੀ ਦੇ ਅਨੁਕੂਲ ਹੋ ਸਕਣ। ਇਸ ਦੀ ਬਜਾਏ, ਹੁਣ ਸਿਰਫ ਪੁਰਾਣੇ ਤਾਰਾਂ ਵਾਲੇ ਯੰਤਰਾਂ ਦੀ ਵਰਤੋਂ ਕੀਤੀ ਜਾਵੇਗੀ। Also Read: ਲੁਧਿਆਣਾ 'ਚ ਬਜ਼ੁਰਗ ਜੋੜੇ ਦਾ ਗਲਾ ਘੁੱਟ ਕੇ ਕਤਲ, ਮਕਾਨ ਦੀ ਤੀਜੀ ਮੰਜ਼ਿਲ 'ਤੇ ਮਿਲੀਆਂ ਲਾਸ਼ਾਂ ਸਿਖਲਾਈ ਵੀ ਕੀਤੀ ਗਈ ਸ਼ੁਰੂਹਰਿਮੰਦਰ ਸਾਹਿਬ ਦੇ ਅੰਦਰ ਕੀਰਤਨ ਕਰਨ ਵਾਲੇ 15 ਜਥੇ ਹਨ, ਜੋ 24 ਘੰਟਿਆਂ ਵਿੱਚੋਂ 20 ਘੰਟੇ ਕੀਰਤਨ ਕਰਦੇ ਹਨ। ਇਹ ਸਮੂਹ ਦਿਨ ਅਤੇ ਰੁੱਤ ਅਨੁਸਾਰ 31 ਮੁੱਖ ਰਾਗਾਂ ਵਿੱਚੋਂ ਇੱਕ-ਇੱਕ ਰਾਗ ਚੁਣਦਾ ਹੈ ਅਤੇ ਉਹਨਾਂ ਦਾ ਗਾਇਨ ਕਰਦਾ ਹੈ। ਇਨ੍ਹਾਂ ਵਿੱਚੋਂ 5 ਗਰੁੱਪ ਅਜਿਹੇ ਹਨ ਜੋ ਬਿਨਾਂ ਹਰਮੋਨੀਅਮ ਤੋਂ ਕੀਰਤਨ ਕਰਨਾ ਜਾਣਦੇ ਹਨ। ਇਹ ਜਥੇ ਰਬਾਬ ਅਤੇ ਸਰੰਦਾ ਵਰਗੇ ਸਾਜ਼ਾਂ ਦੀ ਵਰਤੋਂ ਕਰਦੇ ਹਨ। ਹੋਰਨਾਂ ਦੀ ਸਿਖਲਾਈ ਵੀ ਸ਼ੁਰੂ ਹੋ ਗਈ ਹੈ। ਅਗਲੇ ਤਿੰਨ ਸਾਲਾਂ ਵਿੱਚ ਇਹ ਸਾਰੇ ਜਥੇ ਬਿਨਾਂ ਹਰਮੋਨੀਅਮ ਤੋਂ ਕੀਰਤਨ ਕਰ ਸਕਣਗੇ।...

24may arrest

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਇਕ ਪਤਨੀ ਨੇ ਇੰਸ਼ੋਰੈਂਸ ਪਾਲਿਸੀ ਦੇ ਪੈਸੇ ਹੜਪਣ ਦੇ ਲਈ ਪਤੀ ਦਾ ਕਤਲ ਕਰ ਦਿੱਤਾ। ਪੁਲਿਸ ਦੀ ਗ੍ਰਿਫਤ ਵਿਚ ਆਈ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਲੰਬੇ ਸਮੇਂ ਤੋਂ ਬੀਮਾਰ ਸੀ, ਜਿਸ ਦੇ ਕਾਰਨ ਘਰ ਚਲਾਉਣ ਵਿਚ ਦਿੱਕਤ ਹੋ ਰਹੀ ਸੀ। ਬੱਚਿਆਂ ਦੀ ਪੜਾਈ ਦਾ ਖਰਚਾ ਚੁੱਕਣਾ ਵੀ ਮੁਸ਼ਕਿਲ ਹੋ ਗਿਆ ਸੀ। Also Read: Rishabh Pant ਨੂੰ ਲੱਗਿਆ 1.6 ਕਰੋੜ ਦਾ ਚੂਨਾ, ਸਾਥੀ ਕ੍ਰਿਕਟਰ ਨੇ ਕੀਤੀ ਧੋਖਾਧੜੀ ਡੀਐੱਸਪੀ ਸੁਖਵਿੰਦਰਪਾਰ ਸਿੰਘ ਨੇ ਦੱਸਿਆ ਕਿ 5 ਮਈ ਦੀ ਸਵੇਰੇ ਮਨਜੀਤ ਸਿੰਘ ਆਪਣੀ ਪਤਨੀ ਨਰਿੰਦਰ ਕੌਰ ਦੇ ਨਾਲ ਬਿਆਸ ਹਸਪਤਾਲ ਦਵਾਈ ਲੈਣ ਦੇ ਲਈ ਨਿਕਲਿਆ ਸੀ। ਇਸ ਤੋਂ ਬਾਅਦ ਉਸ ਦੀ ਲਹੂਲੁਹਾਨ ਲਾਸ਼ ਡੇਹਰੀਵਾਲ ਦੀ ਸੜਕ ਉੱਤੇ ਪਈ ਮਿਲੀ। ਉਸ ਦੀ ਪਤਨੀ ਵੀ ਜ਼ਖਮੀ ਹਾਲਤ ਵਿਚ ਸੀ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਦੇ ਲਈ ਭੇਜਿਆ। ਜ਼ਖਮੀ ਪਤਨੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ। ਜਾਂਚ ਵਿਚ ਪੁਲਿਸ ਨੂੰ ਪਤਾ ਲੱਗਿਾ ਕਿ ਮਨਜੀਤ ਸਿੰਘ ਪਿਛਲੇ 20 ਸਾਲਾਂ ਤੋਂ ਕਈ ਬਿਮਾਰੀਆਂ ਕਾਰਨ ਪਰੇਸ਼ਾਨ ਸੀ। ਉਸ ਦਾ ਇਲਾਜ ਬਿਆਸ ਦੇ ਇਕ ਹਸਪਤਾਲ ਵਿਚ ਚੱਲ ਰਿਹਾ ਸੀ। ਜਿਸ ਦੇ ਚੱਲਦੇ ਬੱਚਿਆਂ ਦੀ ਪੜਾਈ ਦਾ ਖਰਚ ਤੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਹੋ ਰਿਹਾ ਸੀ। ਇਸ ਕਾਰਨ ਪਤੀ-ਪਤਨੀ ਵਿਚ ਅਕਸਰ ਝਗੜਾ ਹੁੰਦਾ ਸੀ। Also Read: ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਗ੍ਰਿਫਤਾਰ, ਕਮਿਸ਼ਨ ਦੇ ਦੋਸ਼ਾਂ ਤੋਂ ਬਾਅਦ CM ਮਾਨ ਨੇ ਕੀਤਾ ਸੀ ਬਰਖਾਸਤ ਮ੍ਰਿਤਕ ਦੀ ਪਤਨੀ ਐੱਲਆਈਸੀ ਏਜੰਟ ਸੀ। ਉਸ ਨੇ ਪਤੀ ਦਾ 15 ਲੱਖ ਦਾ ਬੀਮਾ ਕੀਤਾ ਹੋਇਆ ਸੀ। ਨਾਮਿਨੀ ਉਹ ਖੁਦ ਹੀ ਸੀ। ਅਜਿਹੇ ਵਿਚ ਉਸ ਨੂੰ ਖਿਆਲ ਆਇਆ ਕਿ ਜੇਕਰ ਪਤੀ ਦਾ ਕਤਲ ਕਰ ਦਿੱਤਾ ਜਾਵੇ ਤਾਂ ਬੀਮੇ ਦੇ ਪੈਸੇ ਉਸ ਨੂੰ ਮਿਲ ਜਾਣਗੇ। ਇਸ ਤੋਂ ਬਾਅਦ ਉਸ ਨੇ ਪਤੀ ਦਾ ਕਤਲ ਕਰਨ ਦਾ ਪਲਾਨ ਬਣਾਇਆ। ਇਕ ਦਿਨ ਉਹ ਪਤੀ ਨੂੰ ਦਵਾਈ ਦੇ ਲਈ ਹਸਪਤਾਲ ਲੈ ਗਈ ਤੇ ਰਸਤੇ ਵਿਚ ਆਪਣੀ ਯੋਜਨਾ ਨੂੰ ਅੰਜਾਮ ਦਿੱਤਾ। ਡੀਸੀਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਪਤੀ ਦੇ ਕਤਲ ਦੇ ਦੋਸ਼ ਵਿਚ ਮਹਿਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਗੁਮਰਾਹ ਕਰਨ ਲਈ ਕਤਲ ਦੀ ਘਟਨਾ ਨੂੰ ਲੁੱਟ ਦੀ ਘਟਨਾ ਦੱਸਿਆ ਗਿਆ ਸੀ।

23may harpreet

ਅੰਮ੍ਰਿਤਸਰ: ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਗੱਦੀ ਦਿਵਸ ਅੱਜ ਪੂਰੇ ਦੇਸ਼ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਵੇਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰ ਸਰਬਤ ਦੇ ਭਲੇ ਦੀ ਅਰਦਾਸ ਕਰ ਰਹੀਆਂ ਹਨ। ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕੀਤਾ। Also Read: ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਦੱਸ ਦੇਈਏ ਕਿ ਗੁਰਗੱਦੀ ਦਿਵਸ ਦੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਜਾਰੀ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮੀਰੀ ਅਤੇ ਪੀਰੀ ਦਾ ਸਿਧਾਂਤ ਦਿੱਤਾ ਗਿਆ ਸੀ। ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਹਰ ਸਿੱਖ ਨੂੰ ਅੱਜ ਦੇ ਸਮੇਂ ’ਚ ਲਾਇਸੈਂਸੀ ਹਥਿਆਰ ਰੱਖਣ ਦੀ ਜ਼ਰੂਰਤ ਹੈ। ਜਥੇਦਾਰ ਨੇ ਇਸ ਮੌਕੇ ਗੁਰੂ ਸਾਹਿਬ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦਾ ਸੰਦੇਸ਼ ਵੀ ਦਿੱਤਾ। Also Read: ATM ਟਰਾਂਜ਼ੈਕਸ਼ਨ ਰਾਹੀਂ ਇਸ ਸਰਕਾਰੀ ਬੈਂਕ ਨੇ ਇਕ ਸਾਲ 'ਚ ਕਮਾਏ 645 ਕਰੋੜ ਰੁਪਏ! ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਜਥੇਦਾਰ ਨੇ ਕਿਹਾ ਕਿ ਜਦੋਂ ਮੁਗਲ ਸ਼ਾਸਕ ਭਾਰਤ ’ਚ ਸੀ, ਉਸ ਵੇਲੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖਾਂ ਨੂੰ ਸ਼ਸਤਰਧਾਰੀ ਹੋਣ ਦਾ ਉਪਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਵੀ ਸਾਨੂੰ ਗੱਤਕੇ ਦੇ ਨਾਲ ਕਲਾਬਾਜ਼ੀਆਂ ਸਿੱਖਣ ਦੀ ਜ਼ਰੂਰਤ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਅੱਜ ਦੇ ਦਿਨ ਦੀ ਮੁਬਾਰਕਬਾਦ ਦਿੱਤੀ।...

19 may sukha

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਦੀ ਅੱਜ ਪਲੇਠੀ ਮੀਟਿੰਗ ਦੇ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਅੰਮ੍ਰਿਤਸਰ ਸਾਹਿਬ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਸਜ਼ਾ ਬਾਰੇ ਪੁੱਛੇ ਜਾਣ ਉੱਤੇ ਕਿਹਾ ਕਿ ਪੀੜਤ ਪਰਿਵਾਰ ਪਿਛਲੇ ਤਕਰੀਬਨ 34 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਿਹਾ ਸੀ ਸਹੀ ਸ਼ਬਦਾਂ ਦੇ ਵਿੱਚ ਅੱਜ ਉਸ ਪਰਿਵਾਰ ਨੂੰ ਇਨਸਾਫ਼ ਮਿਲਿਆ ਹੈ। Also Read: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਜੇਲ੍ਹ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਇਸ ਦੌਰਾਨ ਪੱਤਰਕਾਰਾਂ ਨੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ, ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ  ਸਾਰੀ ਉਮਰ ਤਾਂ ਸੁਨੀਲ ਜਾਖੜ ਬੀਜੇਪੀ ਨੂੰ ਗਾਲ੍ਹਾਂ ਕੱਢਦੇ ਰਹੇ ਅਤੇ ਅੱਜ ਜਦ ਕਾਂਗਰਸ ਨੇ ਬਾਹਰ ਕੀਤਾ ਤਾਂ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ ਲਿਆ। ਉਨ੍ਹਾਂ ਕਿਹਾ ਕਿ ਉਹ ਪੁੱਛਣਾ ਚਾਹੁੰਦੇ ਹਨ ਕਿ ਜਿਹੜਾ ਭਤੀਜਾ ਉਨ੍ਹਾਂ ਦਾ ਕਾਂਗਰਸ ਦੀ ਟਿਕਟ ਤੇ ਜਿੱਤਿਆ ਸੀ, ਉਹ ਵੀ ਭਾਜਪਾ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ। Also Read: ਸੁਨੀਲ ਜਾਖੜ ਭਾਜਪਾ 'ਚ ਸ਼ਾਮਲ, ਬੀਤੇ ਦਿਨ ਕੀਤਾ ਸੀ ਕਾਂਗਰਸ ਨੂੰ ਅਲਵਿਦਾ (ਵੀਡੀਓ)

13may bababa

ਅੰਮ੍ਰਿਤਸਰ: ਸ਼ਾਂਤੀਦੂਤ ਮੈਤ੍ਰੇਯ ਦਾਦਾਸ਼੍ਰੀ ਜੀ ਨੇ ਆਪਣੇ ਮੈਤਰੀਬੋਧ ਪਰਿਵਾਰ ਦੇ ਦੋਸਤਾਂ ਨਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਪੂਰੇ ਸੂਬੇ ਲਈ ਪਿਆਰ ਅਤੇ ਸ਼ਾਂਤੀ ਲਈ ਅਰਦਾਸ ਲਈ ਪ੍ਰਾਰਥਨਾ ਕਰਨ ਲਈ ਆਏ। ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਇਕ ਬਹੁਤ ਹੀ ਪਵਿੱਤਰ ਅਸਥਾਨ ਹੈ ਅਤੇ ਪ੍ਰਮਾਤਮਾ ਦੇ ਨਿਵਾਸ, ਪ੍ਰਭੂ ਦੇ ਪਿਆਰ ਤੇ ਕਿਰਪਾ ਨੂੰ ਅਨੁਭਵ ਕਰਨ ਦੇ ਲਈ ਸਭ ਤੋਂ ਉੱਚਾ ਅਸਥਾਨ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਿਆਰ, ਧਰਮ ਅਤੇ ਬਰਾਬਰਤਾ ਦੇ ਉਪਦੇਸ਼ਾਂ 'ਤੇ ਸਾਰਿਆਂ ਨੂੰ ਅਮਲ ਕਰਨਾ ਚਾਹੀਦਾ ਹੈ।  Also Read: Google 'ਤੇ ਸਰਚ ਕੀਤੀਆਂ ਇਹ 3 ਚੀਜ਼ਾਂ ਤਾਂ ਸਿੱਧਾ ਜਾਓਗੇ ਜੇਲ੍ਹ! ਛੋਟੀ ਜਿਹੀ ਗਲਤੀ ਪਏਗੀ ਭਾਰੀ   ਉਨ੍ਹਾਂ ਨਵੀਂ ਸਰਕਾਰ ਨੂੰ ਵਧਾਈ ਦਿੰਦਿਆਂ ਨਵੀਂ ਸੋਚ ਦੀ ਪ੍ਰੇਰਨਾ ਦਿੱਤੀ ਕਿ ਉਹ ਗੁਰੂ ਗ੍ਰੰਥ ਸਾਹਿਬ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਸਾਰਿਆਂ ਨੂੰ ਪਿਆਰ, ਸ਼ਾਂਤੀ ਅਤੇ ਤਰੱਕੀ ਵੱਲ ਲੈ ਜਾਣ। ਮੈਤ੍ਰੇਯ ਦਾਦਾਸ਼੍ਰੀ ਜੀ ਨੇ ਕਿਹਾ ਕਿ ਸਾਰਿਆਂ ਨੂੰ ਚੰਗੇ ਕਰਮ ਕਰਨੇ ਚਾਹੀਦੇ ਹਨ। 'ਕਿਰਤ ਕਰੋ', 'ਸਰਬੱਤ ਦਾ ਭਲਾ' ਮੰਗੋ। ਸਾਰਿਆਂ ਦੀ ਭਲਾਈ ਲਈ ਪਰਿਵਾਰ ਬਣ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸਾਰਿਆਂ ਨੂੰ ਯਾਦ ਦਿਵਾਇਆ ਕਿ ਪ੍ਰਮਾਤਮਾ ਸਾਰਿਆਂ ਦੇ ਨਾਲ ਹੈ ਅਤੇ ਸਭ ਦਾ ਭਲਾ ਹੋਵੇਗਾ। ਦਾਦਾਸ਼੍ਰੀ ਜੀ ਨੇ ਦੁੱਖ-ਦਰਦ ਨਾਲ ਜੂਝ ਰਹੇ ਦੋਸਤਾਂ ਨੂੰ ਪ੍ਰਾਰਥਨਾ ਕੀਤੀ ਕਿ ਉਹ ਆਪਣੇ ਪ੍ਰਮਾਤਮਾ ਨਾਲ ਜੁੜਨ, ਹਿੰਸਾ ਅਤੇ ਵਿਤਕਰੇ ਨੂੰ ਤਿਆਗ ਦੇਣ। ਪ੍ਰਮਾਤਮਾ ਦਾ ਪਿਆਰ ਉਨ੍ਹਾਂ ਨੂੰ ਅੰਦਰੋਂ ਤਾਕਤ ਦੇਵੇਗਾ ਅਤੇ ਦੂਜਿਆਂ ਦੇ ਭਲੇ ਲਈ ਕੰਮ ਕਰਨ ਨਾਲ ਉਹ ਆਪਣੇ ਜੀਵਨ ਵਿੱਚ ਤਰੱਕੀ ਪ੍ਰਾਪਤ ਕਰਨਗੇ। Also Read: Aashram 3: ਖੁੱਲ੍ਹ ਗਿਆ ਬਦਨਾਮ ਆਸ਼ਰਮ! 3 ਜੂਨ ਨੂੰ ਆ ਰਿਹਾ ਹੈ 'ਕਲਯੁੱਗ ਦਾ ਭਗਵਾਨ'...

11 m police

ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਵਿਜੇ ਨਗਰ ਚੌਕੀ 'ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ 'ਚ ਕਾਂਸਟੇਬਲ ਆਪਣੀ ਮਰਿਆਦਾ ਹੀ ਭੁੱਲ ਗਿਆ। ਦਰਅਸਲ 'ਚ ਦੋ ਗੁੱਟਾਂ ਦਾ ਝਗੜਾ ਥਾਣੇ ਪਹੁੰਚਿਆ ਸੀ। ਦੋਵਾਂ ਧੜਿਆਂ ਵਿਚਾਲੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਕਾਂਸਟੇਬਲ ਨੇ ਸਿੱਖ ਨੌਜਵਾਨ ਦੀ ਪੱਗ ਲਾਹ ਦਿੱਤੀ ਤੇ ਫਿਰ ਉਸ ਨੂੰ ਵਾਲਾਂ ਤੋਂ ਫੜ ਕੇ ਘਸੀਟਿਆ। Also Read: ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ 'ਤੇ ਲਗਾਈ ਰੋਕ, ਮੁੜ ਵਿਚਾਰ ਤੱਕ ਦਰਜ ਨਹੀਂ ਹੋਣਗੇ ਨਵੇਂ ਕੇਸ   ਬੇਹੱਦ ਸ਼ਰਮਨਾਕ! ਅੰਮ੍ਰਿਤਸਰ ਤੋਂ ਆਏ ਇਸ ਵੀਡੀਓ ਨੇ ਪੰਜਾਬ ਪੁਲਿਸ ਦੇ ਸਰਕਾਰ ਤੋਂ ਬੇਕਾਬੂ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਹੈ ਕਿ ਇਸ ਪੁਲਿਸ ਮੁਲਾਜ਼ਮ ਨੂੰ ਅਜਿਹੀ ਸਜ਼ਾ ਦਿਓ, ਕਿ ਕੋਈ ਵੀ ਕਿਸੇ ਸਿੱਖ ਦੀ ਦਸਤਾਰ ਅਤੇ ਗੁਰੂ ਦੀ ਮੋਹਰ ਕੇਸਾਂ ਨੂੰ ਹੱਥ ਪਾਉਣ ਤੋਂ ਪਹਿਲਾਂ ਸੌ ਵਾਰ ਸੋਚੇ। pic.twitter.com/Oq98EkqLeS — Sukhbir Singh Badal (@officeofssbadal) May 10, 2022 ਇਹ ਘਟਨਾ ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਸਥਿਤ ਵਿਜੇ ਨਗਰ ਚੌਕੀ ਦੀ ਹੈ। ਕਿਸੇ ਗੱਲ ਨੂੰ ਲੈ ਕੇ ਦੋ ਗੁੱਟਾਂ ਵਿੱਚ ਝਗੜਾ ਹੋ ਗਿਆ ਤੇ ਦੋਵੇਂ ਧਿਰਾਂ ਦੇ ਲੋਕ ਥਾਣੇ ਪਹੁੰਚ ਗਏ। ਦੋਵੇਂ ਗੁੱਟਾਂ ਵਿੱਚ ਬਹਿਸ ਚੱਲ ਰਹੀ ਸੀ ਕਿ ਕਾਂਸਟੇਬਲ ਨੇ ਆਪਣਾ ਆਪ ਖੋ ਦਿੱਤਾ ਤੇ ਪੱਗ ਵਾਲੇ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕਾਂਸਟੇਬਲ ਨੇ ਪਹਿਲਾਂ ਪੀੜਤ ਕਸ਼ਮੀਰ ਸਿੰਘ ਦੀ ਪੱਗ ਲਾਹ ਦਿੱਤੀ ਤੇ ਫਿਰ ਉਸ ਨੂੰ ਵਾਲਾਂ ਤੋਂ ਫੜ ਕੇ ਘਸੀਟਿਆ। ਇੰਨਾ ਹੀ ਨਹੀਂ ਉਸ ਨੂੰ ਥੱਪੜ ਵੀ ਮਾਰੇ। ਥਾਣੇ ਦੇ ਹੋਰ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਦੋਵੇਂ ਧਿਰਾਂ ਦੇ ਲੋਕਾਂ ਨੇ ਵੀ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਾਂਸਟੇਬਲ ਨੇ ਕਿਸੇ ਦੀ ਗੱਲ ਨਹੀਂ ਸੁਣੀ। ਕਸ਼ਮੀਰ ਸਿੰਘ ਨਾਲ ਹੋਈ ਕੁੱਟਮਾਰ ਤੋਂ ਬਾਅਦ ਥਾਣੇ ਵਿੱਚ ਕਾਫੀ ਹੰਗਾਮਾ ਹੋਇਆ। ਕਸ਼ਮੀਰ ਸਿੰਘ ਦੇ ਸਮਰਥਨ ਵਿੱਚ ਆਏ ਲੋਕਾਂ ਨੇ ਥਾਣੇ ਦੇ ਬਾਹਰ ਧਰਨਾ ਦੇਣਾ ਸ਼ੁਰੂ ਕਰ ਦਿੱਤਾ। ਦੇਰ ਰਾਤ ਏਸੀਪੀ ਪਲਵਿੰਦਰ ਸਿੰਘ ਮੌਕੇ ’ਤੇ ਪੁੱਜੇ ਤੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ। Also Read: ਸ਼੍ਰੀਲੰਕਾ: ਹਿੰਸਾ 'ਚ ਹੁਣ ਤੱਕ ਕਈ ਲੋਕਾਂ ਦੀ ਮੌਤ, ਮਹਿੰਦਾ ਰਾਜਪਕਸ਼ੇ ਦੀ ਗ੍ਰਿਫਤਾਰੀ ਦੀ ਮੰਗ ਤੇਜ਼ ਉਧਰ ਸੁਖਬੀਰ ਬਾਦਲ ਨੇ ਟਵੀਟ ਕਰਕੇ ਇਸ ਘਟਨਾ 'ਤੇ ਇਤਰਾਜ਼ ਪ੍ਰਗਟਾਇਆ ਹੈ। ਸੁਖਬੀਰ ਬਾਦਲ ਨੇ ਲਿਖਿਆ ਹੈ ਕਿ...

10m hadsa

ਜਲਾਲਾਬਾਦ: ਅੱਜ ਸਵੇਰੇ ਕਰੀਬ 10 ਵਜੇ ਜ਼ਿਲ੍ਹੇ ਦੇ ਪਿੰਡ ਕੱਟਿਆਂਵਾਲੀ ਨੇੜੇ ਇੱਕ ਖੇਤ ਵਿੱਚ ਇੱਕ ਮਿੰਨੀ ਬੱਸ ਪਲਟ ਗਈ। ਹਾਦਸੇ ਵਿਚ ਚਾਰ ਸਵਾਰੀਆਂ ਦੀ ਮੌਤ ਹੋ ਗਈ ਜਦਕਿ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਵਾਰ ਕਈ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ।  Also Read: ਬ੍ਰਿਟੇਨ 'ਚ ਮਹਾਤਮਾ ਗਾਂਧੀ ਨਾਲ ਜੁੜੀਆਂ ਚੀਜ਼ਾਂ ਦੀ ਹੋਵੇਗੀ ਨਿਲਾਮੀ, ਇਕੱਠੇ ਕੀਤੇ ਜਾਣਗੇ 5 ਕਰੋੜ ਰੁਪਏ ਦੂਜੇ ਪਾਸੇ ਸੂਚਨਾ ਮਿਲਦੇ ਹੀ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਉਕਤ ਮਿੰਨੀ ਬੱਸ ਮੰਡੀ ਰੋਡੇਵਾਲੀ ਤੋਂ ਜਲਾਲਾਬਾਦ ਵੱਲ ਆ ਰਹੀ ਸੀ। ਜਿਵੇਂ ਹੀ ਇਹ ਬੱਸ ਪਿੰਡ ਕੱਟਿਆਂਵਾਲੀ ਨੇੜੇ ਪੁੱਜੀ ਤਾਂ ਬੱਸ ਇੱਕ ਖੇਤ ਵਿੱਚ ਪਲਟ ਗਈ। ਬੱਸ ਪਲਟਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ 'ਚ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਅਤੇ ਬੱਸ 'ਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਗੰਭੀਰ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਵੱਖ-ਵੱਖ ਸੰਸਥਾਵਾਂ ਦੇ ਹਸਪਤਾਲਾਂ ਵਿੱਚ ਇਲਾਜ ਲਈ ਭੇਜਿਆ ਗਿਆ ਹੈ ਜਦੋਂ ਕਿ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਦੂਜੇ ਪਾਸੇ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜੇ.ਸੀ.ਬੀ. ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਤਿੰਨ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ। Also Read: ਮੋਹਾਲੀ ਬਲਾਸਟ: ਡੀਜੀਪੀ ਭਾਵਰਾ ਨੇ ਕਿਹਾ- ਮਾਮਲੇ ਦੀ ਜਾਂਚ ਜਾਰੀ, ਜਲਦ ਫੜੇ ਜਾਣਗੇ ਦੋਸ਼ੀ ...

9m bsf

ਅੰਮ੍ਰਿਤਸਰ- ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਸਰਹੱਦੀ ਸੁਰੱਖਿਆ ਬਲਾਂ (BSF) ਹੱਥ ਵੱਡੀ ਸਫਲਤਾ ਲੱਗੀ ਹੈ। ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਵਿਚ ਪਾਕਿਸਤਾਨੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਡੇਗਿਆ ਹੈ। ਇਹ ਡਰੋਨ ਪਾਕਿਸਤਾਨ ਵਾਲੇ ਪਾਸਿਓਂ ਆ ਰਿਹਾ ਸੀ ਤੇ ਇਸੇ ਦੌਰਾਨ ਸੁਰੱਖਿਆ ਬਲਾਂ ਨੇ ਇਸ ਉੱਤੇ ਫਾਇਰਿੰਗ ਕਰਕੇ ਇਸ ਨੂੰ ਡੇਗ ਦਿੱਤਾ।    09/05/2022#Amritsar @BSF_Punjab Frontier#BSF troops foiled another smuggling attempt through Pak drone. Vigilant BSF troops fired at the drone coming from Pak & brought it down. Drone carrying 9 packets suspected to be #Heroin (10.670Kgs) in a bag were also recovered.#JaiHind pic.twitter.com/MhAsr9omw3 — BSF PUNJAB FRONTIER (@BSF_Punjab) May 9, 2022 ਇਸ ਡਰੋਨ ਦੇ ਨਾਲ ਇਕ ਕਾਲੇ ਰੰਗ ਦਾ ਬੈਗ ਵੀ ਸੀ। ਜਦੋਂ ਇਸ ਬੈਗ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 9 ਪੈਕੇਟ ਬਰਾਮਦ ਹੋਏ, ਜਿਨ੍ਹਾਂ ਦਾ ਭਾਰ 10.670 ਕਿੱਲੋਗ੍ਰਾਮ ਸੀ। ਫਿਲਹਾਲ ਸੁਰੱਖਿਆ ਬਲਾਂ ਨੂੰ ਇਸ ਵਿਚ ਹੈਰੋਇਨ ਹੋਣ ਦਾ ਸ਼ੱਕ ਹੈ। ...

6m loot

ਅੰਮ੍ਰਿਤਸਰ- ਜ਼ਿਲੇ ਦੇ ਜੀਟੀ ਰੋਡ ਉੱਤੇ ਸਥਿਤ ਸੈਂਟਰਲ ਬੈਂਕ ਵਿਚ ਅੱਜ ਦਿਨ ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਣਪਛਾਤੇ ਨੌਜਵਾਨਾਂ ਵਲੋਂ ਪਿਸਤੌਲ ਦੀ ਨੋਕ ਉੱਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੌਕੇ ਉੱਤੇ ਪਹੁੰਦੀ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ। Also Read: ਤੀਜਾ ਬੱਚਾ ਪੈਦਾ ਕਰਨ 'ਤੇ 1 ਸਾਲ ਦੀ ਛੁੱਟੀ ਤੇ 11.50 ਲੱਖ ਦਾ ਬੋਨਸ! ਕੰਪਨੀ ਨੇ ਦਿੱਤਾ ਅਨੋਖਾ ਆਫਰ ਮਿਲੀ ਜਾਣਕਾਰੀ ਮੁਤਾਬਕ ਬੈਂਕ ਵਿਚ ਲੁੱਟ ਦੀ ਘਟਨਾ ਨੂੰ ਚਾਰ ਨੌਜਵਾਨਾਂ ਨੇ ਪਿਸਤੌਲ ਦੀ ਨੋਕ ਉੱਤੇ ਅੰਜਾਮ ਦਿੱਤਾ ਹੈ। ਲੁਟੇਰੇ ਸਫੈਦ ਰੰਗ ਦੀ ਗੱਡੀ ਵਿਚ ਆਏ ਸਨ ਤੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਏ। ਪੁਲਿਸ ਕਮਿਸ਼ਨਰ ਅਰੁਣ ਪਾਲ ਦੇ ਮੁਤਾਬਕ ਚਾਰਾਂ ਦੇ ਬਾਰੇ ਪੁਲਿਸ ਦੇ ਹੱਥ ਕੁਝ ਸੁਰਾਗ ਲੱਗੇ ਹਨ ਤੇ ਜਲਦੀ ਹੀ ਦੋਸ਼ੀ ਪੁਲਿਸ ਦੀ ਗ੍ਰਿਫਤ ਵਿਚ ਹੋਣਗੇ। ਇਸ ਦੌਰਾਨ ਬੈਂਕ ਦੇ ਮੈਨੇਜਰ ਵਿਜੇ ਮਹਿਰਾ ਦਾ ਕਹਿਣਾ ਹੈ ਕਿ ਪਿਸਤੌਲ ਦੀ ਨੋਕ ਉੱਤੇ ਦੋਸ਼ੀਆਂ ਨੇ ਘਟਨਾ ਨੂੰ ਅੰਜਾਮ ਦਿੱਤਾ ਤੇ ਉਨ੍ਹਾਂ ਦੇ ਮੂੰਹ ਉੱਤੇ ਮਾਸਕ ਲੱਗੇ ਸਨ। Also Read: ਤਜਿੰਦਰ ਬੱਗਾ ਦੀ ਗ੍ਰਿਫਤਾਰੀ 'ਤੇ ਹਰਿਆਣਾ ਤੇ ਪੰਜਾਬ ਪੁਲਿਸ ਆਹਮੋ-ਸਾਹਮਣੇ, ਕੁਰੂਕਸ਼ੇਤਰ 'ਚ ਰੋਕਿਆ ਕਾਫਲਾ ਉਥੇ ਹੀ ਚਸ਼ਮਦੀਦ ਗਵਾਹ ਦਾ ਕਹਿਣਾ ਹੈ ਕਿ ਉਹ ਘਟਨਾ ਵੇਲੇ ਬੈਂਕ ਦੇ ਬਾਹਰ ਖੜਾ ਸੀ। ਇਸ ਦੌਰਾਨ ਇਕ ਗੱਡੀ ਜਿਸ ਵਿਚੋਂ ਚਾਰ ਵਿਅਕਤੀ ਉਤਰ ਕੇ ਬੈਂਕ ਦੇ ਅੰਦਰ ਗਏ ਤੇ ਇੰਨੇ ਵਿਚ ਉਹ ਵੀ ਬੈਂਕ ਦੇ ਅੰਦਰ ਚਲਾ ਗਿਆ। ਲੁਟੇਰਿਆਂ ਨੇ ਪਿਸਤੌਲ ਕੱਢਿਆ ਤੇ ਸਾਰਿਆਂ ਨੂੰ ਇਕ ਪਾਸੇ ਕਰ ਦਿੱਤਾ ਤੇ ਪੈਸੇ ਲੁੱਟ ਕੇ ਫਰਾਰ ਹੋ ਗਏ। ਦੋਸ਼ੀਆਂ ਦੇ ਚਿਹਰਿਆਂ ਉੱਤੇ ਮਾਸਕ ਲੱਗੇ ਹੋਏ ਸਨ।