ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜਨ ਦੇ ਮਾਮਲੇ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ। Also Read: ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ, ਘਰ ਦੇ ਬਾਹਰ ਪੁਲਿਸ ਨੇ ਲਾਇਆ ਪੋਸਟਰ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਦਿਆਂ ਪਵਿੱਤਰ ਗੁਰਬਾਣੀ ਦੀਆਂ ਲਗਾ ਮਾਤਰਾਵਾਂ 'ਚ ਮਨਮਰਜ਼ੀ ਨਾਲ ਤਬਦੀਲੀਆਂ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ਿਤ ਕਰਨ ਦੇ ਦੋਸ਼ ਵਿਚ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਐਲਾਨ ਕਰ ਦਿੱਤਾ ਹੈ। ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਦੋਸ਼ੀ ਕਰਾਰ ਕਰਦੇ ਹੋਏ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। Also Read: Sonu Nigam ਦੀ Ajay Devgn ਨੂੰ ਫਟਕਾਰ! ਬੋਲੇ-'ਬਾਕੀ ਦੇਸ਼ਾਂ ਨਾਲ ਪੰਗੇ ਘੱਟ ਹਨ ਕਿ...' ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਆਨਲਾਈਨ ਤੇ ਆਫਲਾਈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਛਪਾਈ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰਾ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਜਾਵੇ ਅਤੇ ਇਸ ਮਨਮਤੀ ਕੰਮ ਪਿੱਛੇ ਆਪਣਾ ਪੱਖ ਰੱਖੇ ਕਿ ਉਸ ਨੇ ਅਜਿਹਾ ਕਿਉਂ ਕੀਤਾ। ...
ਅੰਮ੍ਰਿਤਸਰ- ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿੱਚ ਇੱਕ ਸਿੱਖ ਬਜ਼ੁਰਗ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਸ਼ਾਬਰ ਸਿੰਘ (83) ਵਾਸੀ ਘਰੌਂਡਾ, ਕਰਨਾਲ, ਹਰਿਆਣਾ ਵਜੋਂ ਹੋਈ ਹੈ। ਕਾਗਜ਼ੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਸ਼ਾਮ ਨੂੰ ਨਿਸ਼ਾਬਰ ਸਿੰਘ ਦੀ ਲਾਸ਼ ਪਾਕਿਸਤਾਨ ਤੋਂ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤੀ ਗਈ। Also Read: ਪੰਜਾਬ CM ਪਹੁੰਚੇ ਜਲੰਧਰ, ਬਾਬਾ ਸਾਹਿਬ ਭੀਮ ਰਾਓ ਨੂੰ ਸ਼ਰਧਾਂਜਲੀ ਕੀਤੀ ਭੇਟ ਧਿਆਨ ਯੋਗ ਹੈ ਕਿ ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 12 ਅਪ੍ਰੈਲ ਨੂੰ ਹੀ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ ਕੀਤਾ ਗਿਆ ਸੀ। ਇਸ ਜੱਥੇ ਵਿੱਚ ਕੁੱਲ 705 ਸ਼ਰਧਾਲੂ ਸ਼ਾਮਲ ਸਨ, ਜਦਕਿ ਕੁੱਲ 900 ਸ਼ਰਧਾਲੂਆਂ ਦੇ ਵੀਜ਼ੇ ਅਪਲਾਈ ਕੀਤੇ ਗਏ ਸਨ। ਇਹ ਜਥਾ 14 ਅਪ੍ਰੈਲ ਯਾਨੀ ਅੱਜ ਤੱਕ ਸ੍ਰੀ ਪੰਜਾ ਸਾਹਿਬ ਵਿਖੇ ਠਹਿਰਿਆ ਹੋਇਆ ਸੀ। ਇਸ ਤੋਂ ਬਾਅਦ ਜਥੇ ਨੇ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਣਾ ਸੀ। ਪਰ ਸ੍ਰੀ ਪੰਜਾ ਸਾਹਿਬ ਵਿਖੇ 13 ਅਪਰੈਲ ਦੀ ਸਵੇਰ ਨੂੰ ਨਿਸ਼ਾਬਰ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਦੀ ਕੁਝ ਮਿੰਟਾਂ ਵਿਚ ਹੀ ਮੌਤ ਹੋ ਗਈ। ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਕਾਗਜ਼ੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਪੂਰੇ ਸਨਮਾਨ ਨਾਲ ਅਟਾਰੀ ਸਰਹੱਦ ਰਾਹੀਂ ਭਾਰਤ ਭੇਜ ਦਿੱਤਾ ਗਿਆ। Also Read: ਸਾਬਕਾ CM ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ED ਨੇ ਭੇਜਿਆ ਸੰਮਨ ਜਿੱਥੇ ਜਨਮ ਹੋਇਆ, ਉੱਥੇ ਹੀ ਲਏ ਆਖਰੀ ਸਾਹਨਿਸ਼ਾਬਰ ਸਿੰਘ ਨੇ ਆਖ਼ਰੀ ਸਾਹ ਉਸੇ ਸਥਾਨ 'ਤੇ ਲਿਆ ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ। ਨਿਸ਼ਾਬਰ ਦੇ ਪਾਸਪੋਰਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਸ ਦਾ ਜਨਮ 1939 ਵਿੱਚ ਪਾਕਿਸਤਾਨ ਸਥਿਤ ਪੰਜਾਬ ਦੇ ਅਮੋਕੇ ਇਲਾਕੇ ਵਿੱਚ ਹੋਇਆ ਸੀ। ਪਰ ਵੰਡ ਤੋਂ ਬਾਅਦ ਉਹ ਭਾਰਤ ਆ ਗਏ ਅਤੇ ਪਰਿਵਾਰ ਸਮੇਤ ਕਰਨਾਲ ਵਿੱਚ ਵੱਸ ਗਏ ਪਰ ਹੁਣ ਉਨ੍ਹਾਂ ਦੇ ਆਖਰੀ ਸਾਹ ਵੀ ਉਸੇ ਥਾਂ, (ਪਾਕਿਸਤਾਨ ਵਿੱਚ ਪੰਜਾਬ) ਨਿਕਲੇ, ਜਿੱਥੇ ਉਨ੍ਹਾਂ ਦਾ ਜਨਮ ਹੋਇਆ ਸੀ।...
ਅੰਮ੍ਰਿਤਸਰ- ਅੱਜ ਦੇਸ਼ ਭਰ ਵਿਚ ਵਿਸਾਖੀ ਦੇ ਨਾਲ-ਨਾਲ ਬਾਬਾ ਸਾਹਿਬ ਭੀਮ ਰਾਓ ਅਬੰਡਕਰ ਜੀ ਦਾ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ। Also Read: PM ਮੋਦੀ ਨੇ ਦਿੱਤੀਆਂ ਵਿਸਾਖੀ ਦੀਆਂ ਵਧਾਈਆਂ, ਕਿਹਾ- ਸਫਲਤਾ ਤੇ ਚੜ੍ਹਦੀ ਕਲਾ ਲੈ ਕੇ ਆਵੇ ਤਿਓਹਾਰ Humble tributes to Babasaheb Bhimrao Ambedkar ji on his birth anniversary. His values, vision and efforts for social equality will remain an inspiration for the countrymen for generations to come. #DrBRAmbedkarJayanti pic.twitter.com/UsYt72cQ3C — Sukhbir Singh Badal (@officeofssbadal) April 14, 2022 ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਨੂੰ ਉਹਨਾਂ ਦੀ ਜਯੰਤੀ 'ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਦੀਆਂ ਕਦਰਾਂ-ਕੀਮਤਾਂ, ਦ੍ਰਿਸ਼ਟੀ ਅਤੇ ਸਮਾਜਿਕ ਬਰਾਬਰੀ ਲਈ ਯਤਨ ਆਉਣ ਵਾਲ...
ਅੰਮ੍ਰਿਤਸਰ : ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮੰਨਾ (Chief Justice of India N.V. Ramanna) ਦਾ ਅੰਮ੍ਰਿਤਸਰ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਨਿੱਘਾ ਸਵਾਗਤ ਕੀਤਾ। ਅੰਮ੍ਰਿਤਸਰ ਪਹੁੰਚਣ (Arriving at Amritsar) 'ਤੇ ਜਸਟਿਸ ਐਨ.ਵੀ ਰਮੰਨਾ ਨੂੰ ਮੁੱਖ ਮੰਤਰੀ ਨੇ ਬੁਕੇ ਭੇਂਟ ਕੀਤਾ ਅਤੇ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ...
ਅੰਮ੍ਰਿਤਸਰ- ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮਨਾਉਣ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ। 900 ਵਿੱਚੋਂ ਸਿਰਫ਼ 705 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਹੈ। ਇਹ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ ਵਿੱਚ ਦਰਸ਼ਨ ਕਰਕੇ 21 ਅਪ੍ਰੈਲ ਨੂੰ ਵਾਪਸ ਪਰਤਣਗੇ। Also Read: ਲੁਧਿਆਣਾ 'ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ) ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਮੌਕਿਆਂ ’ਤੇ ਜਥਾ ਭੇਜਿਆ ਜਾਂਦਾ ਹੈ। ਜਿਨ੍ਹਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਵੀ ਜਾਰੀ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜੱਥੇ ਰਵਾਨਾ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਸੈਂਕੜੇ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਦੇ ਹਨ ਅਤੇ ਉਥੇ ਮਨਾਏ ਜਾਂਦੇ ਸਮਾਗਮਾਂ ਵਿੱਚ ਹਿੱਸਾ ਲੈਂਦੇ ਹਨ। 705 ਸ਼ਰਧਾਲੂ ਪਾਕਿਸਤਾਨ ਗਏਮੰਗਲਵਾਰ ਸਵੇਰੇ 8.30 ਵਜੇ ਜੱਥਾ ਰਵਾਨਾ ਹੋਇਆ, ਜਿਸ ਵਿਚ 705 ਸ਼ਰਧਾਲੂ ਰਵਾਨਾ ਹੋਏ। ਇਹ ਜੱਥਾ ਅੱਜ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਹੁੰਚੇਗਾ। ਜਿੱਥੇ ਮੁੱਖ ਸਮਾਗਮ ਵਿਚ ਹਿੱਸਾ ਲੈਣ ਉਪਰੰਤ ਸੰਗਤਾਂ 14 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣਗੀਆਂ | Also Read: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਮਾਨ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ 21 ਅਪ੍ਰੈਲ ਨੂੰ ਵਾਪਸੀ ਹੋਵੇਗੀ15 ਅਪ੍ਰੈਲ ਨੂੰ ਦਰਸ਼ਨਾਂ ਉਪਰੰਤ ਜਥੇ 16 ਨੂੰ ਗੁਰਦੁਆਰਾ ਸੱਚਾ ਸੌਦਾ ਵਿਖੇ ਜਾਣਗੇ। ਫਿਰ 20 ਅਪ੍ਰੈਲ ਤੱਕ ਸੰਗਤਾਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਗੁਰਦੁਆਰਾ ਰੌੜੀ ਅਮਾਨਾਬਾਦ ਸਾਹਿਬ ਦੇ ਦਰਸ਼ਨ ਕਰਕੇ 21 ਅਪ੍ਰੈਲ ਨੂੰ ਵਾਪਸ ਪਰਤਣਗੀਆਂ। ਸ਼ਰਧਾਲੂਆਂ ਦਾ ਕੀਤਾ ਕੋਵਿਡ ਟੈਸਟਸ਼੍ਰੋਮਣੀ ਕਮੇਟੀ ਵੱਲੋਂ 9 ਅਤੇ 10 ਅਪ੍ਰੈਲ ਨੂੰ ਸ਼ਰਧਾਲੂਆਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਇਹ 2022 ਦਾ ਪਹਿਲਾ ਬੈਚ ਹੈ। ਇਸ ਤੋਂ ਪਹਿਲਾਂ ਬੈਚ ਦਸੰਬਰ 2021 ਵਿੱਚ ਰਵਾਨਾ ਹੋਇਆ ਸੀ। ਇਸ ਦੇ ਨਾਲ ਹੀ ਕੋਵਿਡ ਦੀ ਦੂਜੀ ਲਹਿਰ ਕਾਰਨ ਜੂਨ 'ਚ ਹੋਣ ਵਾਲੇ ਬੈਚ ਨੂੰ ਰੱਦ ਕਰ ਦਿੱਤਾ ਗਿਆ ਸੀ।...
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਬਾਦਲ (President Sukhbir Badal) ਨੇ ਸੁਨੀਲ ਜਾਖੜ (Sunil Jakhar) ਨੂੰ ਮਾਨਸਿਕ ਤੌਰ (Mentally) 'ਤੇ ਪ੍ਰੇਸ਼ਾਨ ਦੱਸਿਆ ਹੈ। ਸੁਖਬੀਰ ਬਾਦਲ ਸੋਮਵਾਰ ਨੂੰ ਅੰਮ੍ਰਿਤਸਰ 'ਚ ਸਾਬਕਾ ਮੰਤਰੀ ਅਨਿਲ ਜੋਸ਼ੀ (Former Minister Anil Joshi in Amritsar) ਦੇ ਦਫਤਰ ...
ਅੰਮ੍ਰਿਤਸਰ- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਸਮੇਤ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ 'ਚ 4 ਗੈਂਗਸਟਰ ਵੀ ਸ਼ਾਮਿਲ ਹਨ। ਐੱਸ.ਪੀ. (ਡੀ) ਮਨੋਜ ਠਾਕੁਰ ਨੇ ਪੁਲਿਸ ਲਾਈਨ ਵਿਖੇ ਪ੍ਰੈੱਸ ਕਾਨਫ਼ਰੰਸ ਦੱਸਿਆ ਕਿ ਪੁਲਿਸ ਨੇ ਇਨ੍ਹਾਂ ਤੋਂ 7 ਰਾਈਫਲ ਤੇ 7 ਪਿਸਤੌਲ ਬਰਾਮਦ ਕੀਤੇ ਹਨ ਅਤੇ ਤਿੰਨ ਗੱਡੀਆਂ ਵੀ ਜ਼ਬਤ ਕਰ ਲਈਆਂ ਹਨ। Also Read: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ ਨਿਗਰਾਨੀ ਇੰਸਪੈਕਟਰ ਬਲਕਾਰ ਸਿੰਘ ਮੁੱਖ ਅਫਸਰ ਥਾਣਾ ਬਿਆਸ ਨੂੰ ਗੁਪਤ ਸੂਚਨਾ ਮਿਲੀ ਕਿ ਕਲਾਨੌਰੀ ਢਾਬਾ ਜੀ.ਟੀ ਰੋਡ ਬਿਆਸ ਵਿਖੇ ਬਹੁਤ ਸਾਰੇ ਵਿਅਕਤੀ ਹਥਿਆਰਾ ਨਾਲ ਲੈਸ ਬੈਠੇ ਹੋਏ ਹਨ। ਜੋ ਇਹ ਵਿਅਕਤੀ ਕਲੋਨੀਆ ਉੱਤੇ ਨਜਾਇਜ਼ ਕਬਜ਼ੇ ਦਵਾਉਂਦੇ ਹਨ। ਜਿਸ ਉੱਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਅਫਸਰ ਥਾਣਾ ਬਿਆਸ ਵੱਲੋਂ ਆਪਣੀ ਇੱਕ ਰੇਡ ਪਾਰਟੀ ਨੂੰ ਚੰਗੀ ਤਰ੍ਹਾਂ ਬ੍ਰੀਫ ਕਰਕੇ ਮੁਖਬਰ ਦੀ ਦਸੀ ਹੋਈ ਜਗ੍ਹਾ ਉੱਤੇ ਰੇਡ ਕੀਤਾ ਅਤੇ ਮੌਕਾ ਤੋਂ ਵਿਅਕਤੀਆਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। Also Read: ਆਨੰਦ ਪਰਵਤ ਅਤੇ ਆਜ਼ਾਦ ਮਾਰਕੀਟ 'ਚ ਲੱਗੀ ਭਿਆਨਕ ਅੱਗ
ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਸਥਿਤ ਛੀਨਾ ਕਰਮ ਸਿੰਘ ਪਿੰਡ ਵਿਚ ਪੁਲਿਸ ਦੇ ਏ.ਐੱਸ.ਆਈ. ਨੇ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ASI ਦੇ ਬੇਟੇ ਦੀ ਇਕ ਦਿਨ ਪਹਿਲਾਂ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ ਸੀ। ਬੁੱਧਵਾਰ ਨੂੰ ਬੇਟੇ ਦੀ ਲਾਸ਼ ਦਾ ਪੋਸਟਮਾਰਟਮ ਹੋਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਨੇ ਜਾਨ ਦੇ ਦਿੱਤੀ। ਪਰਿਵਾਰ ਵਿਚ ਇਕੱਠਿਆਂ ਦੋ ਮੌਤਾਂ ਨਾਲ ਮਾਤਮ ਛਾਇਆ ਹੋਇਆ ਹੈ ਤੇ ਪਿੰਡ ਵੀ ਸੰਨਾਟਾ ਪਸਰਿਆ ਹੋਇਆ ਹੈ। ਪੁਲਿਸ ਨੇ ਮ੍ਰਿਤਕ ਦੀ ਦੇਹ ਨੂੰ ਵੀ ਹਸਪਤਾਲ ਪਹੁੰਚਾ ਦਿੱਤਾ ਹੈ। ਬਾਪ-ਬੇਟੇ ਦਾ ਇਕੱਠਿਆਂ ਪੋਸਟਮਾਰਟਮ ਹੋਵੇਗਾ। ਪੁਲਿਸ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। Also Read: ਮਿਸ ਯੂਨੀਵਰਸ ਹਰਨਾਜ਼ ਸੰਧੂ ਨੇ ਕੀਤੀ ਪੰਜਾਬ CM ਨਾਲ ਮੁਲਾਕਾਤ, ਕਿਹਾ-'ਮੈਂ ਪੰਜਾਬ ਲਈ ਕੁਝ ਕਰਨਾ ਚਾਹੁੰਦੀ ਹਾਂ' ਸੜਕ 'ਤੇ ਮਿਲੀ ਸੀ ਲਾਸ਼ਜਾਣਕਾਰੀ ਮੁਤਾਬਕ ਗੁਰਦਾਸਪੁਰ ਦੇ ਸੇਖਵਾਂ ਪੁਲਿਸ ਥਾਣਾ ਦੇ ਅਧੀਨ ਧਾਰੀਵਾਲ ਸਥਿਤ ਪਿੰਡ ਮਿਲਿਆਵਾਲ ਵਿਚ ਅਜਨਾਲਾ ਦੇ ਪਿੰਡ ਛੀਨਾ ਕਰਮ ਸਿੰਘ ਦੇ ਗਗਨਦੀਪ ਸਿੰਘ ਦੀ ਲਾਸ਼ ਮੰਗਲਵਾਰ ਨੂੰ ਸੜਕ ਉੱਤੇ ਮਿਲੀ ਸੀ। ਗਗਨਦੀਪ ਸਿੰਘ ਘਰ ਤੋਂ 500 ਰੁਪਏ ਲੈ ਕੇ ਗਿਆ ਸੀ ਤੇ ਰਾਤ ਵਾਪਸ ਨਹੀਂ ਆਇਆ। ਪਰਿਵਾਰ ਵਾਲਿਆਂ ਨੂੰ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ ਰਾਹੀਂ ਪਤਾ ਲੱਗਿਆ ਕਿ ਗਗਨਦੀਪ ਦੀ ਗੁਰਦਾਸਪੁਰ ਵਿਚ ਮੌਤ ਹੋ ਗਈ ਹੈ। ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਰਿਵਾਰ ਅਜੇ ਬੇਟੇ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਨਾਲ ਸਦਮੇ ਵਿਚ ਹੀ ਸੀ ਕਿ ਬੁੱਧਵਾਰ ਸਵੇਰੇ ਪਰਿਵਾਰ ਵਿਚ ਇਕ ਹੋਰ ਵੱਡਾ ਹਾਦਸਾ ਹੋ ਗਿਆ। ਬੁੱਧਵਾਰ ਸਵੇਰੇ ਗਗਨਦੀਪ ਸਿੰਘ ਦਾ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਕੀਤਾ ਜਾਣਾ ਸੀ। ਮੌਤ ਦੇ ਕਾਰਨਾਂ ਦਾ ਖੁਲਾਸੀ ਵੀ ਇਸੇ ਦੌਰਾਨ ਹੋਣਾ ਸੀ ਪਰ ਬੇਟੇ ਦੀ ਲਾਸ਼ ਦੇ ਪੋਸਟਮਾਰਟਮ ਤੋਂ ਪਹਿਲਾਂ ਹੀ ਉਸ ਦੇ ਪਿਤਾ ਥਾਣੇਦਾਰ ਜਸਬੀਰ ਸਿੰਘ ਨੇ ਖੁਦ ਨੂੰ ਗੋਲੀ ਮਾਰ ਲਈ। ਗੋਲੀ ਲੱਗਣ ਕਾਰਨ ਉਸ ਦੀ ਵੀ ਮੌਤ ਹੋ ਗਈ। ਉਸ ਨੇ ਹਸਪਤਾਲ ਵਿਚ ਰੱਖੀ ਬੇਟੇ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਜਾਣਾ ਸੀ। ਇਸ ਤੋਂ ਬਾਅਦ ਪਰਿਵਾਰ ਵਿਚ ਦੋਹਰਾ ਮਾਤਮ ਛਾਅ ਗਿਆ। Also Read: AAP ਸੁਪਰੀਮੋ ਕੇਜਰੀਵਾਲ ਦੇ ਘਰ 'ਤੇ ਹਮਲਾ, ਮਨੀਸ਼ ਸਿਸੋਦੀਆਂ ਨੇ ਕੀਤਾ ਦਾਅਵਾ ਜਸਬੀਰ ਸਿੰਘ ਦੇ ਭਰਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਜਸਬੀਰ ਏਅਰਪੋਰਟ ਥਾਣੇ ਵਿਚ ਤਾਇਨਾਤ ਸੀ। ਮੰਗਲਵਾਰ ਨੂੰ ਜਦੋਂ ਤੋਂ ਬੇਟੇ ਦੀ ਮੌਤ ਦਾ ਪਤਾ ਲੱਗਿਆ ਸੀ ਉਦੋਂ ਤੋਂ ਹੀ ਉਹ ਪਰੇਸ਼ਾਨ ਤੇ ਸਦਮੇ ਵਿਚ ਸੀ। ਉਸ ਤੋਂ ਬਾਅਦ ਸਵੇਰੇ-ਸਵੇਰੇ ਉਸ ਨੇ ਖੁਦ ਨੂੰ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਉਹ ਕਮਰੇ ਵੱਲ ਭੱਜੇ ਤੇ ਉਸ ਨੂੰ ਚੁੱਕ ਕੇ ਗੱਡੀ ਵਿਚ ਹਸਪਤਾਲ ਲੈ ਗਏ। ਪਰ ਰਸਤੇ ਵਿਚ ਹੀ ਉਸ ਨੇ ਦੰਮ ਤੋੜ ਦਿੱਤਾ। ਮੌਕੇ ਉੱਤੇ ਮੌਜੂਦ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।...
ਅੰਮ੍ਰਿਤਸਰ : ਭਾਰਤ ਨੇ ਪਾਕਿਸਤਾਨ (India to Pakistan) ਨੂੰ ਇਕ ਵਾਰ ਫਿਰ ਪਿਆਰ ਦਾ ਸੰਦੇਸ਼ ਦਿੱਤਾ ਹੈ। ਬੁੱਧਵਾਰ ਨੂੰ ਪਾਕਿਸਤਾਨ (Pakistan) ਤੋਂ 4 ਸਾਲ ਦੀ ਬੱਚੀ ਗਲਤੀ ਨਾਲ ਭਾਰਤੀ ਸਰਹੱਦ ਵਿਚ ਆ ਗਈ ਸੀ। ਬੀ.ਐੱਸ.ਐੱਫ. (BSF) ਨੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹੋਏ ਬੱਚੀ ਨੂੰ ਪਾਕਿਸਤਾਨ ਰੇਂਜਰਸ (Pakistan Rangers) ਦੇ ਹਵਾਲੇ ਕਰ ਦਿੱਤਾ। ਬੀ.ਐੱਸ.ਐੱਫ. ਵੱਲ ਚੁੱਕੇ ਗਏ ਇਸ ਕਦਮ ਦੀ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ। ਘਟਨਾ ਪੰਜਾਬ ਦੇ ਅਬੋਹਰ ਸੈਕਟਰ (Abohar Sector of Punjab) ਦੀ ਹੈ। 3-4 ਸਾਲ ਦੀ ਇਕ ਬੱਚੀ ਗਲਤੀ ਨਾਲ ਪਾਕਿਸਤਾਨ ਸਰਹੱਦ (Pakistan border) ਨੂੰ ਲੰਘ ਕੇ ਭਾਰਤੀ ਸਰਹੱਦ ਵਿਚ ਦਾਖਲ ਹੋ ਗਈ। ਸਰਹੱਦੀ ਸੁਰੱਖਿਆ (Border security) ਵਿਚ ਲੱਗੇ ਬੀ.ਐੱਸ.ਐੱਫ. (BSF) ਦੇ ਜਵਾਨਾਂ ਦੀ ਨਜ਼ਰ ਬੱਚੀ 'ਤੇ ਪੈ ਗਈ। ਜਵਾਨਾਂ ਨੇ ਬੱਚੀ ਨੂੰ ਕਬਜ਼ੇ ਵਿਚ ਲਿਆ ਅਤੇ ਇਸ ਦੀ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਜਾਂਚ ਪੜਤਾਲ ਤੋਂ ਬਾਅਦ ਬੀ.ਐੱਸ.ਐੱਫ. ਨੇ ਫੈਸਲਾ ਲਿਆ ਕਿ ਬੱਚੀ ਗਲਤੀ ਨਾਲ ਭਾਰਤੀ ਸਰਹੱਦ ਵਿਚ ਆਈ ਹੈ ਅਤੇ ਉਸ ਦੀ ਉਮਰ ਵੀ ਬਹੁਤ ਛੋਟੀ ਹੈ। ਅਜਿਹੇ ਵਿਚ ਉਸ ਨੂੰ ਤੁਰੰਤ ਪਾਕਿਸਤਾਨ ਰੇਂਜਰਸ ਦੇ ਹਵਾਲੇ ਕਰ ਦਿੱਤਾ ਜਾਵੇ। ਬੱਚੀ ਦੀ ਉਮਰ ਘੱਟ ਹੋਣ ...
ਤਰਨਤਾਰਨ- ਜ਼ਿਲਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਪਸ਼ੂਆਂ ਨੂੰ ਪਾਉਣ ਵਾਲੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ ਵਿਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ 2 ਵਿਅਕਤੀਆਂ ਨੂੰ ਮੌਕੇ 'ਤੇ ਪੁੱਜੀ ਐਂਬੂਲੈਂਸ ਦੀ ਟੀਮ ਨੇ ਬਚਾ ਲਿਆ, ਜੋ ਕਿ ਹਸਪਤਾਲ 'ਚ ਦਾਖਲ ਹਨ। Also Read: ਦੋ ਦਿਨਾਂ ਬਾਅਦ ਅੱਜ ਪੈਟਰੋਲ-ਡੀਜ਼ਲ 'ਤੇ ਮਿਲੀ ਰਾਹਤ, ਜਾਣੋ ਕੀ ਹਨ ਤਾਜ਼ਾ ਰੇਟ ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਸਿੱਧੂ ਲਾਲਪੁਰਾ, ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ, ਐੱਸ. ਡੀ. ਐੱਮ. ਰਜਨੀਸ਼ ਅਰੋੜਾ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਤਰਨਤਾਰਨ ਦੇ ਪਿੰਡ ਨੌਰੰਗਾਬਾਦ ਵਿਖੇ ਦਿਲਬਾਗ ਸਿੰਘ ਅਤੇ ਜਗਰੂਪ ਸਿੰਘ ਵੱਲੋਂ ਪ੍ਰਾਜੈਕਟ ਲਗਾਇਆ ਗਿਆ ਹੈ, ਜਿੱਥੇ ਕੈਟਲ ਫੀਡ ਤਿਆਰ ਕੀਤੀ ਜਾਂਦੀ ਹੈ। ਸ਼ਾਮੀਂ ਮਜ਼ਦੂਰ ਦਿਲਬਾਗ ਸਿੰਘ ਵਾਸੀ ਢੋਟੀਆਂ ਗੁੜ ਦੇ ਸੀਰੇ ਦਾ ਲੈਵਲ ਚੈੱਕ ਕਰਨ ਲਈ ਬੇਸਮੈਂਟ ਵਿਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੀ ਗੈਸ ਚੜ੍ਹ ਗਈ ਅਤੇ ਦਿਲਬਾਗ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦਾ ਪਤਾ ਲੱਗਣ 'ਤੇ ਜਦੋਂ ਦਿਲਬਾਗ ਸਿੰਘ (45) ਪੁੱਤਰ ਧੀਰਾ ਸਿੰਘ ਵਾਸੀ ਮੱਲਮੋਹਰੀ ਬੇਸਮੈਂਟ 'ਚ ਗਿਆ ਤਾਂ ਉਸ ਦੀ ਵੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ ਇਨ੍ਹਾਂ ਨੂੰ ਬਚਾਉਣ ਗਿਆ ਹਰਭਜਨ ਸਿੰਘ (55) ਵੀ ਗੈਸ ਚੜ੍ਹਨ ਨਾਲ ਮੌਤ ਦੇ ਮੂੰਹ ਵਿਚ ਚਲਾ ਗਿਆ, ਜਦ ਕਿ ਜਗਰੂਪ ਸਿੰਘ ਅਤੇ ਇਕ ਹੋਰ ਵਿਅਕਤੀ ਜਦੋਂ ਬੇਸਮੈਂਟ ਵਿਚ ਗਿਆ ਤਾਂ ਉਨ੍ਹਾਂ ਦੀ ਹਾਲਤ ਵੀ ਖ਼ਰਾਬ ਹੋ ਗਈ, ਜਿਨ੍ਹਾਂ ਨੂੰ ਮੌਕੇ ’ਤੇ ਪਹੁੰਚੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨਤਾਰਨ ਦੀ ਐਂਬੂਲੈਂਸ ਦੇ ਡਰਾਈਵਰ ਰਛਪਾਲ ਸਿੰਘ ਤੇ ਦਲਵਿੰਦਰ ਸਿੰਘ ਨੇ ਖੁਦ ਬੇਸਮੈਂਟ ਵਿਚ ਦਾਖਲ ਹੋ ਕੇ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਅਤੇ ਤੁਰੰਤ ਹਸਪਤਾਲ ਲਿਆਂਦਾ, ਜਿੱਥੇ ਇਨ੍ਹਾਂ ਦਾ ਇਲਾਜ ਚੱਲ ਰਿਹਾ ਹੈ। Also Read: PM ਮੋਦੀ ਤੇ CM ਭਗਵੰਤ ਮਾਨ ਵਿਚਾਲੇ ਮੁਲਾਕਾਤ ਅੱਜ, ਪੰਜਾਬ ਦੇ ਮੁੱਦਿਆਂ 'ਤੇ ਹੋਵੇਗੀ ਚਰਚਾ ਉਧਰ ਇਸ ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐੱਸ. ਐੱਸ. ਪੀ. ਗੁਲਨੀਤ ਸਿੰਘ ਖੁਰਾਣਾ, ਐੱਸ. ਡੀ. ਐੱਮ. ਤਰਨਤਾਰਨ ਰਜਨੀਸ਼ ਅਰੋੜਾ ਤੇ ਹੋਰ ਟੀਮਾਂ ਮੌਕੇ ’ਤੇ ਪਹੁੰਚੀਆਂ। ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਪੀੜਤ ਪਰਿਵਾਰਾਂ ਲਈ 4 ਲੱਖ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ...
ਫਿਰੋਜਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਗਏ ਹਨ। ਭਗਵੰਤ ਮਾਨ ਨੇ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ। ਇਸ ਸਮਾਗਮ ਤੋਂ ਬਾਅਦ ਪੰਜਾਬ ਮੁੱਖ ਮੰਤਰੀ ਖਟਕੜ ਕਲਾਂ ਜਾਣਗੇ। Also Read: ਹੈਦਰਾਬਾਦ 'ਚ ਕਬਾੜ ਗੋਦਾਮ 'ਚ ਲੱਗੀ ਭਿਆਨਕ ਅੱਗ, 11 ਮਜ਼ਦੂਰ ਜ਼ਿੰਦਾ ਸੜੇ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ। Also Read: Novavax ਦੀ ਕੋਰੋਨਾ ਵੈਕਸੀਨ ਨੂੰ DCGI ਤੋਂ ਮਿਲੀ ਮਨਜ਼ੂਰੀ, ਇਸ ਉਮਰ ਦੇ ਬੱਚਿਆਂ ਨੂੰ ਲਗਾਇਆ ਜਾਵੇਗਾ ਟੀਕਾ ਦੇਖੋ ਵੀਡੀਓ
ਫਿਰੋਜ਼ਪੁਰ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਰਾਜ ਪਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਥੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਸ਼ਹੀਦ ਭਗਤ ਸਿੰਘ , ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਦੀ ਸ਼ਹੀਦੀ ਸਮਾਧ ਤੇ ਨਤਮਸਤਕ ਹੋਣਗੇ । ਇਸ ਮੋਕੇ ਸਮਾਧ ਨੂੰ ਬਸੰਤੀ ਰੰਗ ਦੇ ਫੁਲਾਂ ਨਾਲ ਸਜਾਇਆ ਜਾ ਰਿਹਾ ਹੈ। Also Read: ਸ਼ਹੀਦ-ਏ-ਆਜ਼ਮ ਦੀ ਬਰਸੀ ਮੌਕੇ PM ਮੋਦੀ ਤੇ CM ਭਗਵੰਤ ਮਾਨ ਨੇ ਕੀਤਾ ਸ਼ਹੀਦਾਂ ਨੂੰ ਯਾਦ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਵੱਲੋਂ ਅੱਜ ਪੰਜਾਬ ਵਿੱਚ ਛੁੱਟੀ ਦਾ ਐਲਾਨ ਵੀ ਕੀਤਾ ਗਿਆ ਹੈ। 23 ਮਾਰਚ ਨੂੰ ਸ਼ਹੀਦ ਭਗਤ ਸਿੰਘ (Shaheed Bhagat Singh), ਸੁਖਦੇਵ ਸਿੰਘ (Shaheed Sukhdev Singh) ਤੇ ਰਾਜਗੁਰੂ (Shaheed Rajguru) ਦਾ ਸ਼ਹੀਦੀ ਦਿਹਾੜਾ ਹੈ ਤੇ ਬਰਸੀ ਸਮਾਗਮ ਮਨਾਏ ਜਾਣੇ ਹਨ। Also Read: ਲਗਾਤਾਰ ਦੂਜੇ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪਹਿਲੇ ਵਿਧਾਨ ਸਭਾ ਦੇ 3 ਰੋਜ਼ਾ ਸੈਸ਼ਨ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੀ ਸ਼ਰਧਾ ਨੂੰ ਵੇਖਦਿਆਂ 23 ਮਾਰਚ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਿਰਫ਼ ਭਗਤ ਸਿੰਘ ਦੇ ਜੱਦੀ ਜ਼ਿਲ੍ਹੇ ਨਵਾਂ ਸ਼ਹਿਰ ਵਿੱਚ ਛੁੱਟੀ ਹੁੰਦੀ ਸੀ ਪਰ ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇ ਸ਼ੁਰੂਆਤ 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀਆਰ ਅੰਬੇਦਕਰ ਦਾ ਬੁੱਤ ਵਿਧਾਨ ਸਭਾ ਵਿੱਚ ਲਗਾਉਣ ਲਈ ਮਤਾ ਵੀ ਪੇਸ਼ ਕੀਤਾ।...
ਅੰਮ੍ਰਿਤਸਰ- ਬੀਐੱਸਐੱਫ ਨੇ ਅੰਮ੍ਰਿਤਸਰ ਸੈਕਟਰ ਵਿੱਚ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਵਾਲੇ ਦੋ ਪਾਕਿਸਤਾਨੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਐੱਸਐੱਫ ਨੇ ਦੋਵਾਂ ਕੋਲੋਂ 2.760 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ। ਉਸ ਨੇ ਇਹ ਹੈਰੋਇਨ ਪੀਲੇ ਰੰਗ ਦੀ ਜੈਕੇਟ ਵਿਚ ਛੁਪਾ ਕੇ ਰੱਖੀ ਸੀ, ਜਿਸ ਨੂੰ ਪਹਿਨ ਕੇ ਦੋਵੇਂ ਭਾਰਤੀ ਸਰਹੱਦ 'ਤੇ ਪਹੁੰਚ ਗਏ ਸਨ। ਇਹ ਘਟਨਾ 12-13 ਮਾਰਚ ਦੀ ਰਾਤ ਦੀ ਹੈ। ਪਾਕਿਸਤਾਨੀ ਨਾਗਰਿਕਾਂ ਨੂੰ ਪੁੱਛਗਿੱਛ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ ਗਿਆ। Also Read: ਅਸਤੀਫ਼ਾ ਦੇਣ ਸੰਸਦ ਭਵਨ ਪਹੁੰਚੇ ਭਗਵੰਤ ਮਾਨ, ਕਿਹਾ- 'ਪੰਜਾਬੀਆਂ ਨੇ ਦਿੱਤੀ ਮੈਨੂੰ ਵੱਡੀ ਜ਼ਿੰਮੇਦਾਰੀ' ਪ੍ਰਾਪਤ ਜਾਣਕਾਰੀ ਅਨੁਸਾਰ ਬੀਐੱਸਐੱਫ ਦੀ ਬਟਾਲੀਅਨ ਗਸ਼ਤ ’ਤੇ ਸੀ। ਇਸ ਦੌਰਾਨ ਉਨ੍ਹਾਂ ਨੂੰ ਭਾਰਤੀ ਸਰਹੱਦ 'ਤੇ ਕੰਡਿਆਲੀ ਤਾਰ ਦੇ ਨੇੜੇ ਕੁਝ ਹਿਲਜੁਲ ਦੇਖਣ ਨੂੰ ਮਿਲੀ। ਖੜ੍ਹੀ ਕਣਕ ਦੀ ਫਸਲ ਦਾ ਫਾਇਦਾ ਉਠਾਉਂਦੇ ਹੋਏ ਦੋ ਪਾਕਿਸਤਾਨੀ ਨਾਗਰਿਕ ਭਾਰਤੀ ਸਰਹੱਦ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਬੀਐੱਸਐੱਫ ਜਵਾਨਾਂ ਨੇ ਦੋਵਾਂ ਨੂੰ ਲਲਕਾਰਿਆ ਤਾਂ ਦੋਵੇਂ ਪਾਕਿਸਤਾਨੀ ਨਾਗਰਿਕਾਂ ਨੇ ਲੁਕਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਦੋਵਾਂ ਨੂੰ ਫੜ ਲਿਆ ਗਿਆ। Also Read: ਐਕਸ਼ਨ ਮੋਡ 'ਚ ਆਪ ਸਰਕਾਰ, MLA ਸ਼ੈਰੀ ਕਲਸੀ ਨੇ ਸਿਵਿਲ ਹਸਪਤਾਲ 'ਚ ਕੀਤੀ ਅਚਨਚੇਤ ਚੈਕਿੰਗ ਬੀਐੱਸਐੱਫ ਦੇ ਜਵਾਨਾਂ ਨੇ ਦੋਵਾਂ ਪਾਕਿਸਤਾਨੀ ਨਾਗਰਿਕਾਂ ਕੋਲੋਂ 2.760 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਦੋਂ ਦੋਵਾਂ ਦੀ ਤਲਾਸ਼ੀ ਲਈ ਗਈ ਤਾਂ ਮੁਲਜ਼ਮਾਂ ਕੋਲੋਂ ਇੱਕ ਮੋਬਾਈਲ ਫ਼ੋਨ, ਪਾਕਿਸਤਾਨੀ ਕਰੰਸੀ ਅਤੇ ਕੁਝ ਟਾਫ਼ੀਆਂ ਬਰਾਮਦ ਹੋਈਆਂ। ਫਿਲਹਾਲ ਬੀਐੱਸਐੱਫ ਨੇ ਮੁਲਜ਼ਮ ਦੀ ਪਛਾਣ ਨਹੀਂ ਦੱਸੀ ਹੈ। ਮੁਲਜ਼ਮਾਂ ਨੂੰ 13 ਮਾਰਚ ਦੀ ਦੇਰ ਸ਼ਾਮ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਹੁਣ ਉਨ੍ਹਾਂ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।...
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਜਿੱਤ ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ 'ਆਪ' ਪਾਰਟੀ ਨੂੰ ਕੰਮ ਕਰਨ ਦੇ ਮੌਕੇ ਵੀ ਦੇਣਾ ਚਾਹੁੰਦੇ ਹਾਂ। ਇਸ ਦੇ ਨਾਲ ਹੀ ਚੰਦੂਮਾਜਰਾ ਨੇ ਕਿਹਾ ਕਿ ਕੁੱਝ ਗੱਲਾਂ ਜੱਗ ਜ਼ਾਹਿਰ ਹੋ ਜਾਣਗੀਆਂ, ਜਿਨ੍ਹਾਂ 'ਤੇ ਚੁੱਪ ਰਹਿਣਾ ਮੁਸ਼ਕਿਲ ਹੋ ਜਾਂਦਾ। Also Read: ਭਗਵੰਤ ਮਾਨ ਭਲਕੇ ਸੰਸਦ ਮੈਂਬਰ ਦੇ ਅਹੁਦੇ ਤੋਂ ਦੇਣਗੇ ਅਸਤੀਫ਼ਾ ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਆਪ ਪਾਰਟੀ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢ ਕੇ ਜਾਹੋ-ਜਲਾਲ ਨਾਲ ਲੋ ਲਸ਼ਕਰ ਲੈ ਕੇ ਆਪ ਪਾਰਟੀ ਦੀ ਲੀਡਰਸ਼ਿਪ ਨਤਮਸਤਕ ਹੋਈ ਹੈ, ਇਹ ਸਾਡੀ ਪਰੰਪਰਾ ਨਹੀਂ ਹੈ ਨਾ ਹੀ ਇਹ ਸਾਡੀ ਮਰਯਾਦਾ ਹੈ।ਇਸ ਦੌਰਾਨ ਉਨ੍ਹਾਂ ਇਸ ਰੋਡ ਸ਼ੋਅ ਵਿਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਵੀ ਵਿਰੋਧ ਕੀਤਾ। Also Read: ਯੂਕਰੇਨ 'ਚ ਜੰਗ ਵਿਚਾਲੇ ਅਮਰੀਕੀ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ ਦੱਸ ਦਈਏ ਕਿ ਜਿੱਤ ਤੋਂ ਬਾਅਦ ਪੰਜਾਬ ਦੇ ਹੋਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਸੁਪਰੀਮੋ ਪੰਜਾਬ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ ਅੰਮ੍ਰਿਤਸਰ ਵਿਚ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਵ...
ਅੰਮ੍ਰਿਤਸਰ- ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ 'ਚ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ। Also Read: ਚੋਣ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ, ਸੋਨੀਆ-ਰਾਹੁਲ ਤੇ ਪ੍ਰਿਅੰਕਾ ਗਾਂਧੀ ਵੀ ਰਹੇ ਮੌਜੂਦ अमृतसर नगर निगम के 16 मौजूदा पार्षद आज मेयर @karamjitrintu और पंजाब प्रभारी @JarnailSinghAAP की मौजूदगी में आम आदमी पार्टी में शामिल हुए. पंजाब में राज्य सरकार के बाद अब नगर नगर निगम में भी आप का झंडा लहरा रहा है. pic.twitter.com/17Za5fyUZu — Manish Sisodia (@msisodia) March 13, 2022 ਮਨੀਸ਼ ਸਿਸੋਦੀਆ ਨੇ ਇਸ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਹੈ- ਪੰਜਾਬ ਵਿੱਚ ਸੂਬਾ ਸਰਕਾਰ ਤੋਂ ਬਾਅਦ ਹੁਣ ਨਗਰ ਨਿਗਮ ਵਿੱਚ ਵੀ ‘ਆਪ’ ਦਾ ਝੰਡਾ ਲਹਿਰਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਰੋਡ ਸ਼ੋਅ ਤੋਂ ਪਹਿਲਾਂ 'ਆਪ' ਦੇ ਨਵੇਂ ਚੁਣੇ ਗਏ ਵਿਧਾਇਕਾਂ ਸਮੇਤ ਭਗਵੰਤ ਮਾਨ ਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। Also Read: ਰੂਸ ਨੇ ਯੂਕਰੇਨ 'ਤੇ ਕੀਤੇ ਹਵਾਈ ਹਮਲੇ ਤੇਜ਼, 9 ਦੀ ਮੌਤ ਤੇ 57 ਜ਼ਖਮੀ ...
ਅੰਮ੍ਰਿਤਸਰ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵਲੋਂ ਅੰਮ੍ਰਿਤਸਰ 'ਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਕੇਜਰੀਵਾਲ ਵਲੋਂ ਕੀਤੀਆਂ ਗਈਆਂ ਭਵਿੱਖਬਾਣੀਆਂ ਸੱਚ ਸਾਬਤ ਹੋਈਆਂ ਹਨ। ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੰਤਰੀਆਂ ਤੇ ਵਿਧਾਇਕਾਂ ਕੋਲੋਂ ਸੁਰੱਖਿਆ ਲਈ ਦਿੱਤੀਆਂ ਗਈਆਂ 403 ਕਰਮਚਾਰੀ ਅਤੇ 27 ਗੱਡੀਆਂ ਵਾਪਸ ਲਈਆਂ। ਉਨ੍ਹਾਂ ਕਿਹਾ ਕਿ ਪੁਲਿਸ ਕੋਲੋਂ ਪੁਲਿਸ ਦਾ ਹੀ ਕੰਮ ਲਿਆ ਜਾਵੇਗਾ, ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਦੇਖੋ ਹੋਰ ਕੀ ਬੋਲੇ ਭਗਵੰਤ ਮਾਨ
ਅੰਮ੍ਰਿਤਸਰ : ਪੰਜਾਬ ਜਿੱਤ (Punjab wins) ਤੋਂ ਬਾਅਦ ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Supremo Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਜੇਤੂ ਮਾਰਚ ਕੱਢਣ ਲਈ ਅੰਮ੍ਰਿਤਸਰ ਪਹੁੰਚ ਗਏ ਹਨ। ਦੋਹਾਂ ਨੇਤਾਵਾਂ ਨੇ ਦੁਰਗਿਆਣਾ ਮੰਦਰ ਮੱਥਾ ਟੇਕਿਆ (Worshiped the Durgiana temple) ਅਤੇ ਰਾਮਤੀਰਥ (Ramtirath) 'ਚ ਨਤਮਸਤਕ ਹੋਏ। ਉਥ...
ਫ਼ਿਰੋਜ਼ਪੁਰ- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਖ਼ੁਫ਼ੀਆ ਜਾਣਕਾਰੀ ਤਹਿਤ ਬੀ.ਐੱਸ.ਐਫ. ਤੇ ਐੱਸ.ਟੀ.ਐਫ. ਵੱਲੋਂ ਕੀਤੇ ਸਾਂਝੇ ਅਪ੍ਰੇਸ਼ਨ ਦੌਰਾਨ ਸਰਹੱਦੀ ਚੌਂਕੀ ਸ਼ਮਸੇਕੇ ਤੋਂ ਜ਼ੀਰੋ ਲਾਈਨ ਨੇੜਿਉਂ ਵੱਡੀ ਮਾਤਰਾ ਵਿਚ ਹਥਿਆਰਾਂ ਦੀ ਜ਼ਖ਼ੀਰਾ ਬਰਾਮਦ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਹਥਿਆਰਾਂ ਵਿਚ ਪਾਕਿਸਤਾਨ ਦੀਆਂ ਬਣੀਆਂ 5 ਏ.ਕੇ-47 ਰਾਈਫਲਾਂ ਸਣੇ 10 ਮੈਗਜ਼ੀਨ, ਅਮਰੀਕਾ ਨਿਰਮਤ 3 ਕੋਲਟ-8 ਰਾਈਫਲਾਂ ਸਣੇ 6 ਮੈਗਜ਼ੀਨ ਅਤੇ 5 ਚਾਈਨੀਜ਼ ਪਿਸਤੌਲ ਸਣੇ 10 ਮੈਗਜ਼ੀਨ ਅਤੇ ਵੱਡੀ ਗਿਣਤੀ ਵਿਚ ਗੋਲੀ ਸਿੱਕਾ ਬਰਾਮਦ ਕੀਤਾ ਹੈ। Also Read: 1304 'ਚੋਂ 956 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਬਲਬੀਰ ਰਾਜੇਵਾਲ ਸਣੇ ਵੱਡੇ ਨਾਂ ਸ਼ਾਮਲ ਸੂਤਰਾਂ ਮੁਤਾਬਕ ਐਸਟੀਐਫ ਵੱਲੋਂ ਇਸ ਚੀਜ਼ ਦੀ ਘੋਖ ਕੀਤੀ ਜਾ ਰਹੀ ਹੈ ਕਿ ਫਡ਼ਿਆ ਗਿਆ ਅਸਲੇ ਦਾ ਜ਼ਖੀਰਾ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਵਾਸਤੇ ਵਰਤਿਆ ਜਾਣਾ ਸੀ ਯਾ ਫਿਰ ਭਾਰਤ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਸਤੇ ਇਸ ਦੀ ਵਰਤੋਂ ਹੋਣੀ ਸੀ , ਫੜੇ ਗਏ ਇਸ ਅਸਲੇ ਦੇ ਜ਼ਖੀਰੇ ਤੋਂ ਬਾਅਦ ਖੁਫੀਆ ਤੰਤਰ ਹੋਰ ਸਰਗਰਮ ਹੋ ਗਿਆ ਹੈ। Also Read: ਯੂਕਰੇਨ ਵਾਸੀਆਂ ਲਈ ਕੈਨੇਡਾ ਨੇ ਖੋਲ੍ਹੇ ਦਰਵਾਜ਼ੇ, ਕਿਹਾ- ਹਾਲਾਤ ਦੇਖ ਸਾਡਾ ਦਿਲ ਦੁਖੀ...
ਚੰਡੀਗੜ੍ਹ : ਪੰਜਾਬ ਚੋਣਾਂ ਵਿਚ ਆਮ ਆਦਮੀ ਪਾਰਟੀ (Aam Aadmi Party in Punjab elections) ਦੀ ਜ਼ਬਰਦਸਤ ਜਿੱਤ (Tremendous victory) ਤੋਂ ਬਾਅਦ ਭਗਵੰਤ ਮਾਨ ਸੰਗਰੂਰ (Bhagwant Mann Sangrur) ਵਿਚ ਪਹਿਲੀ ਵਾਰ ਘਰ ਦੀ ਛੱਤ 'ਤੇ ਬਣੇ ਮੰਚ ਤੋਂ ਪੰਜਾਬੀਆਂ ਦੇ ਰੂਬਰੂ ਹੋਏ। ਇਸ ਦੌਰਾਨ ਉਨ੍ਹਾਂ ਨੇ ਆਪਣੀ ਮਾਂ ਨੂੰ ਗਲੇ ਲਗਾ ਲਿਆ। ਇਸ ਦੌਰਾਨ ਉਨ੍ਹਾ...
ਅੰਮ੍ਰਿਤਸਰ- ਸਰਹੱਦੀ ਸੁਰੱਖਿਆ ਬਲ (BSF) ਨੇ ਇਕ ਵਾਰ ਫਿਰ ਪਾਕਿਸਤਾਨ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਅੰਮ੍ਰਿਤਸਰ ਸੈਕਟਰ ਵਿਚ ਭਾਰਤੀ ਖੇਤਰ ਵਿਚ ਦਾਖਲ ਕਰ ਰਹੇ ਇਕ ਡਰੋਨ ਨੂੰ ਡੇਗ ਦਿੱਤਾ। ਬੀਐੱਸਐੱਫ ਦੇ ਜਨਸੰਪਰਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਤੜਕੇ ਅੰਮ੍ਰਿਤਸਰ ਸੈਕਟਰ ਦੇ ਖੇਤਰ ਵਿਚ ਤਾਇਨਾਤ ਫੌਜੀਆਂ ਨੇ ਪਾਕਿਸਤਾਨ ਤੋਂ ਭਾਰਤੀ ਖੇਤਰ ਵਿਚ ਆਉਣ ਵਾਲੀ ਸ਼ੱਕੀ ਉਡਣ ਵਾਲੀ ਵਸਤੂ ਦੀ ਆਵਾਜ਼ ਸੁਣੀ ਤੇ ਉਸ ਉੱਤੇ ਗੋਲੀਬਾਰੀ ਕੀਤੀ। ਬਾਅਦ ਵਿਚ ਖੇਤਰ ਦੀ ਤਲਾਸ਼ੀ ਦੌਰਾਨ ਫੌਜੀਆਂ ਨੇ ਪਿੰਡ ਹਵੇਲੀਆ ਦੇ ਨੇੜੇ ਖੇਤਾਂ ਵਿਚੋਂ ਸਫੈਦ ਰੰਗ ਦਾ ਕਵਾਡਕਾਪਟਰ (ਡੀਜੇਆਈ ਫੈਂਟਮ 4) ਬਰਾਮਦ ਕੀਤਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर