ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਓਪੀਨੀਅਨ ਪੋਲ ਤੇ ਐਗਜ਼ਿਟ ਪੋਲ ਉੱਤੇ ਪਾਬੰਦੀ ਲਾਉਣ ਦੀ ਗੱਲ ਵੀ ਆਖੀ। Also Read: ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮ I think no Punjabi believes the exit polls. Opinion polls and exit polls should be banned. EC monitors that voters aren't influenced, but nowadays some govts get opinion polls conducted using public money. AAP has done this: Shiromani Akali Dal Pres, Sukhbir S Badal, at Amritsar pic.twitter.com/6WIiocVB6s — ANI (@ANI) March 9, 2022 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ 'ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ '...
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲੇ ਵਿਚ ਬਾਰਡਰ ਸਕਿਓਰਿਟੀ ਫੋਰਸ (Border Security Force) (ਬੀ.ਐੱਸ.ਐੱਫ.) ਹੈੱਡਕੁਆਰਟਰਸ ਦੀ ਮੈੱਸ (Mess of Headquarters) ਵਿਚ ਤਾਬੜਤੋੜ ਗੋਲੀਆਂ (Pills) ਚਲਾਉਣ ਵਾਲਾ ਜਵਾਨ ਸਤਯੱਪਾ ਡਿਪ੍ਰੈਸ਼ਨ (Satyappa Depression) ਦੀਆਂ ਗੋਲੀਆਂ ਖਾਂਦਾ ਸੀ। ਉਥੇ ਹੀ ਬੀ.ਐੱਸ.ਐੱਫ. (BSF) ਨੇ ਹੁਣ ਇਸ ਮਾਮਲੇ ਵਿਚ ਕੋਰਟ ਆਫ ਇਨਕੁਆਇਰੀ (Court of Inquiry) ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਨੂੰ ਲੈ ਕੇ ਕਈ ਪੱਧਰਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੇ ਖਾਸਾ ਵਿਚ ਬੀ.ਐੱਸ.ਐੱਫ. ਦਫਤਰ ਵਿਚ 6 ਮਾਰਚ ਨੂੰ ਕਾਂਸਟੇਬਲ ਸਤਯੱਪਾ (Constable Satyappa) ਨੇ ਆਪਣੇ ਚਾਰ ਸਾਥੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਫਿਰ ਉਸ ਨੇ ਖੁਦ ਨੂੰ ਗੋਲ...
ਗੁਰਦਾਸਪੁਰ: ਸ੍ਰੀ ਹਰਗੋਬਿੰਦਪੁਰ ਦੇ ਪਿੰਡ ਵਾੜਾ ਦੇ ਨਜ਼ਦੀਕ ਖੇਤਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮੰਗਾ 30 ਸਾਲਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨੌਜਵਾਨ ਨੂੰ ਟਰੱਕ ਡਰਾਈਵਰ ਦੱਸਿਆ ਜਾ ਰਿਹਾ ਹੈ। Also Read: ਹਰਿਆਣਾ ਬਜਟ 'ਚ ਤੋਹਫਿਆਂ ਦੀ ਝੜੀ, ਕਿਸਾਨਾਂ, ਵਿਦਿਆਰਥੀਆਂ ਅਤੇ ਮਹਿਲਾਵਾਂ ਲਈ ਵੱਡੇ ਐਲਾਨ ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਸੂਚਨਾ ਮਿਲਦੇ ਸਾਰ ਹੀ ਪਹੁੰਚ ਗਈ ਹੈ। ਪੁਲਿਸ ਨੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਸਾਰੀ ਸਥਿਤੀ ਸਪੱਸ਼ਟ ਹੋਵੇਗੀ। Also Read: ਪਟਿਆਲਾ ਪੁਲਿਸ ਵੱਲੋਂ 2 ਕਿੱਲੋਂ 500 ਗ੍ਰਾਮ ਸਮੈਕ ਤੇ 325 ਗ੍ਰਾਮ ਹੈਰੋਇਨ ਸਮੇਤ 3 ਕਾਬੂ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਮੁਖਾਤਿਬ ਹੋ ਕੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਦਰਬਾਰ ਸਾਹਿਬ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਇਆ ਹਾਂ। Also Read: ਪਟਿਆਲਾ ਪੁਲਿਸ ਵੱਲੋਂ 2 ਕਿੱਲੋਂ 500 ਗ੍ਰਾਮ ਸਮੈਕ ਤੇ 325 ਗ੍ਰਾਮ ਹੈਰੋਇਨ ਸਮੇਤ 3 ਕਾਬੂ ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਨਤੀਜੇ ਆਉਣਗੇ ਅਤੇ ਸਾਨੂੰ ਪੰਜਾਬ ਦੇ ਵੋਟਰਾਂ ਉੱਤੇ ਸੰਪੂਰਨ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਗਰਾਉਂਡ ਤੋਂ ਅਕਾਲੀ ਦਲ ਤੇ ਬਸਪਾ ਦੀ ਸਥਿਤੀ ਮਜ਼ਬੂਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ।ਵਿਰੋਧੀਆਂ ਉੱਤੇ ਨਿਸ਼ਾਨੇ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਵਿਰੋਧੀ ਆਪਸ ਵਿੱਚ ਹੀ ਵੰਡੇ ਹੋਏ ਹਨ। Also Read: Punjab Election: 'ਚੋਣ ਪਿਟਾਰਾ' ਖੁੱਲ੍ਹਣ ਦਾ ਇੰਤਜ਼ਾਰ, EC ਵਰਤੇਗਾ ਵਧੇਰੇ ਸਖਤਾਈ ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਐਗਜ਼ਿਟ ਪੋਲ ਆਇਆ ਹੈ ਇਹ ਮਨਘੜਤ ਹੈ ਅਤੇ ਇਹ ਸਰਵੇ ਆਪਣੇ ਆਪ ਹੀ ਕਰਏਟ ਕੀਤਾ ਹੁੰਦਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਨੂੰ ਲੋਕ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਵੇ ਸਿਰਫ ਮਨਘੜਤ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ ਕਿਉਕਿ ਉਸਦਾ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਉੱਤੇ ਜੋ ਸਾਹਮਣੇ ਆਇਆ ਹੈ ਉਸ ਤੋਂ ਕਲੀਅਰ ਹੁੰਦਾ ਹੈ ਕਿ ਇਹ ਪੰਜਾਬ ਪੰਜਾਬੀਅਤ ਦਾ ਵਿਰੋਧੀ ਹੈ।...
ਖੇਮਕਰਨ- ਖੇਮਕਰਨ ਖੇਤਰ 'ਚ ਅੱਜ ਤੜਕੇ ਸਰਹੱਦ 'ਤੇ ਬੀ.ਐੱਸ.ਐਫ. ਹੱਥ ਵੱਡੀ ਸਫਲਤਾ ਲੱਗੀ ਹੈ। ਬੀ.ਐੱਸ.ਐੱਫ. ਨੇ ਇਕ ਹੈਰੋਇਨ ਨਾਲ ਭਰੇ ਪਾਕਿਸਤਾਨੀ ਡਰੋਨ ਨੂੰ ਡੇਗ ਲਿਆ ਹੈ। ਜਿਸ ਚੋਂ ਕਰੀਬ 4 ਕਿੱਲੋ 400 ਗ੍ਰਾਮ ਹੈਰੋਇਨ ਮਿਲੀ ਹੈ। ਜਿਸ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। Also Read: 'EVM ਦੀ ਨਿਗਰਾਨੀ ਲਈ ਕਿਸਾਨ ਦੋ ਦਿਨ ਦੀ ਛੁੱਟੀ ਲੈਣ, ਗਿਣਤੀ 'ਚ ਹੋ ਸਕਦੀ ਹੈ ਗੜਬੜੀ' ਪਤਾ ਲੱਗਾ ਹੈ ਕਿ ਸੀਮਾ ਚੌਕੀ ਠੱਟੀ ਜੈਮਲ ਸਿੰਘ ਅਧੀਨ ਪੈਂਦੇ ਖੇਤਰ 'ਚ ਅੱਜ ਤੜਕੇ ਤਿੰਨ ਵਜੇ ਜੁਆਨਾਂ ਨੇ ਇਕ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ 'ਚ ਦੇਖਿਆ ਜਿਸ ਨੂੰ ਜੁਆਨਾਂ ਨੇ ਕਰੀਬ 48 ਰਾਊਂਡ ਫਾਇਰ ਕਰਕੇ ਡੇਗ ਲਿਆ। ਜਿਸ ਚੋਂ ਉਕਤ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਅਧਿਕਾਰੀਆਂ ਦੀ ਟੀਮ ਘਟਨਾ ਸਥਾਨ 'ਤੇ ਪੁੱਜ ਗਈ ਹੈ। ਸਾਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਕੀਤੀ ਜਾ ਰਹੀ ਹੈ। ਇਸ ਇਲਾਕੇ 'ਚ ਤਸਕਰੀ ਦੀ ਡਰੋਨ ਰਾਹੀਂ ਅਜਿਹੀ ਪਹਿਲੀ ਘਟਨਾ ਸਾਹਮਣੇ ਆਈ ਹੈ। ਜਦੋਂ ਕਿ ਪਹਿਲਾਂ ਲਗਾਤਾਰ ਕੰਡਿਆਲੀ ਤਾਰ ਰਾਹੀਂ ਤਸਕਰੀ ਦੀਆਂ ਕੋਸ਼ਿਸ਼ਾਂ ਹੁੰਦੀਆਂ ਸਨ। Also Read: Russia Ukraine War: ਪ੍ਰਧਾਨ ਮੰਤਰੀ ਮੋਦੀ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ 'ਤੇ ਕਰਨਗੇ ਗੱਲ...
ਪਠਾਨਕੋਟ : ਬੀਤੀ ਰਾਤ ਪਠਾਨਕੋਟ ਦੇ ਮੁਹੱਲਾ ਅਬਰੋਲ ਨਗਰ ਵਿਖੇ ਇਕ ਨੌਜਵਾਨ ਦਾ ਰੰਜਿਸ਼ ਦੇ ਚੱਲਦੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਰਾਹੁਲ ਨਿਵਾਸੀ ਅਬਰੋਲ ਨਗਰ ਵਜੋਂ ਹੋਈ ਹੈ। ਕਤਲ ਦੀ ਇਹ ਸਾਰੀ ਵਾਰਦਾਤ ਉਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੀ ਸਾਲ ਪਹਿਲਾਂ ਹੀ ਪਿੰਡ ਦੇ ਨੌਜਵਾਨ ਨਾਲ ਮਾਮੂਲੀ ਗੱਲ ਨੂੰ ਲੈ ਕੇ ਬਹਿਸ ਹੋਈ ਸੀ। ਇਸ ਦੀ ਰੰਜਿਸ਼ ਦੇ ਚੱਲਦੇ ਹੀ ਮੁਲਜ਼ਮਾਂ ਵਲੋਂ ਬੀਤੀ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਥੇ ਹੀ ਬਸ ਨਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮਾਂ ਵਲੋਂ ਵਾਰਦਾਤ ਵਾਲੀ ਜਗ੍ਹਾ ’ਤੇ ਲਲਕਾਰੇ ਵੀ ਮਾਰੇ ਗਏ। Also Read: ਸ਼੍ਰੀਨਗਰ ਦੇ ਲਾਲ ਚੌਕ 'ਚ ਗ੍ਰੇਨੇਡ ਹਮਲਾ, ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ, 10 ਜ਼ਖਮੀ ਸੀ. ਸੀ. ਟੀ. ਵੀ. ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਕਤਲ ਦੀ ਵਾਰਦਾਤ ਨੂੰ ਬੇਰਹਿਮੀ ਨਾਲ ਅੰਜਾਮ ਦਿੱਤਾ ਗਿਆ। ਮੁਲਜ਼ਮਾਂ ਨੇ ਪਹਿਲਾਂ ਰਾਹੁਲ ਨੂੰ ਗੱਲਾਂ ਵਿਚ ਲਗਾ ਕੇ ਖੜ੍ਹਾ ਕਰ ਲਿਆ ਅਤੇ ਪਿੱਛੋਂ ਇਕ ਨੌਜਵਾਨ ਨੇ ਆ ਕੇ ਉਸ ’ਤੇ ਗੰਢਾਸੇ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਰਾਹੁਲ ਜ਼ਖਮੀ ਹੋ ਕੇ ਜ਼ਮੀਨ ’ਕੇ ਡਿੱਗ ਗਿਆ ਅਤੇ ਕਾਤਲ ਨੌਜਵਾਨ ਉਦੋਂ ਤਕ ਰਾਹੁਲ ’ਤੇ ਵਾਰ ਕਰਦਾ ਰਿਹਾ ਜਦੋਂ ਤਕ ਉਸ ਦੀ ਮੌਤ ਨਹੀਂ ਹੋ ਜਾਂਦੀ। ਇਥੇ ਹੀ ਬਸ ਨਹੀਂ ਇਸ ਦੌਰਾਨ ਮੁਲਜ਼ਮ ਨੌਜਵਾਨ ਦਾ ਦੋਸਤ ਉਥੇ ਆਉਂਦਾ ਹੈ ਅਤੇ ਲਲਕਾਰਾ ਮਾਰਦਾ ਹੈ। ਇਸ ਦੌਰਾਨ ਸਾਰੇ ਹਮਲਾਵਰ ਨੌਜਵਾਨ ਉਥੋਂ ਕਾਰ ਵਿਚ ਬੈਠ ਕੇ ਫਰਾਰ ਹੋ ਜਾਂਦੇ ਹਨ। Also Read: ਜੰਗ ਦਰਮਿਆਨ ਰੂਸ ਦਾ ਦਾਅਵਾ, ਯੂਕਰੇਨ ਬਣਾ ਰਿਹਾ ਸੀ 'Dirty Bomb' ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ-1 ਦੇ ਇੰਚਾਰਜ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਉਨ੍ਹਾਂ ਨੂੰ ਫ਼ੋਨ ਆਇਆ ਸੀ ਕਿ ਅਬਰੋਲ ਨਗਰ ’ਚ ਕਤਲ ਹੋ ਗਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਹੁਲ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ ਅਤੇ ਲਾਸ਼ ਖੂਨ ਨਾਲ ਲੱਥਪੱਥ ਪਈ ਸੀ। ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਮ੍ਰਿਤਕ ਨੌਜਵਾਨ ਦੇ ਪਿਤਾ ਕ੍ਰਿਸ਼ਨ ਚੰਦ ਨੇ ਦੱਸਿਆ ਕਿ ਹਮਲਾਵਰ ਗੁਰਦੀਪ ਸਿੰਘ ਉਰਫ਼ ਕਾਕਾ ਉਕਤ ਮੁਹੱਲੇ ’ਚ ਰਹਿੰਦਾ ਹੈ ਅਤੇ ਉਸ ਨੇ ਗਾਂ ਰੱਖੀ ਹੋਈ ਸੀ ਅਤੇ ਜਦੋਂ ਉਹ ਰੋਜ਼ਾਨਾ ਗਾਂ ਨੂੰ ਲੈ ਕੇ ਜਾਂਦਾ ਸੀ ਤਾਂ ਗਾਂ ਗਲੀ ਵਿਚ ਗੋਬਰ ਕਰ ਦਿੰਦੀ ਸੀ, ਜਿਸ ਕਾਰਨ ਉਸ ਨੂੰ ਕਈ ਵਾਰ ਮਨ੍ਹਾ ਕੀਤਾ ਗਿਆ ਕਿ ਜਾਂ ਤਾਂ ਉਹ ਗਾਂ ਨੂੰ ਘਰ ਵਿਚ ਰੱਖੇ, ਨਹੀਂ ਤਾਂ ਗੋਹਾ ਸਾਫ਼ ਕਰੇ। ਉਸ ਨੇ ਦੱਸਿਆ ਕਿ ਇਕ ਦਿਨ 6 ਮਹੀਨੇ ਪਹਿਲਾਂ ਉਸ ਦੇ ਲੜਕੇ ਰਾਹੁਲ ਦੀ ਇਸ ਗੱਲ ਨੂੰ ਲੈ ਕੇ ਗੁਰਦੀਪ ਸਿੰਘ ਨਾਲ ਝਗੜਾ ਹੋ ਗਿਆ ਸੀ ਅਤੇ ਬਾਅਦ ’ਚ ਮੋਹਤਵਰ ਲੋਕਾਂ ’ਚ ਬੈਠ ਕੇ ਮਤਭੇਦ ਸੁਲਝਾ ਲਏ ਸਨ ਪਰ ਇਸਦੇ ਬਾਵਜੂਦ ਗੁਰਦੀਪ ਸਿੰਘ ਨੇ ਆਪਣੇ ਮਨ ’ਚ ਦੁਸ਼ਮਣੀ ਰੱਖੀ ਹੋਈ ਸੀ, ਜਿਸ ਕਾਰਨ ਬੀਤੀ ਰਾਤ ਉਸ ਨੇ ਆਪਣੇ ਦੋਸਤ ਦੀਪਕ ਉਰਫ਼ ਟੈਟੂ ਨਾਲ ਮਿਲ ਕੇ ਪਹਿਲਾਂ ਉਸ ਨੂੰ ਗੱਲਬਾਤ ਵਿਚ ਉਲਝਾ ਲਿਆ ਅਤੇ ਉਸ ਤੋਂ ਬਾਅਦ ਗੁਰਦੀਪ ਸਿੰਘ ਨੇ ਗੰਡਾਸੀ ਨਾਲ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਮੌਤ ਹੋ ਗਈ। ਥਾਣਾ ਸਦਰ ਦੇ ਇੰਚਾਰਜ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਡਿਵੀਜ਼ਨ ਨੰਬਰ 1 ਦੀ ਤਰਫੋਂ ਆਈ.ਪੀ.ਸੀ ਦੀ ਧਾਰਾ 302, 341 ਅਤੇ 34 ਤਹਿਤ ਮੁਕੱਦਮਾ ਨੰਬਰ 23 ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।...
ਪਠਾਨਕੋਟ- ਪਠਾਨਕੋਟ ਵਿਚ ਭਾਰਤ-ਪਾਕਿਸਤਾਨ ਬਾਰਡਰ ਉੱਤੇ ਸਥਿਤ ਡਿੰਡਾ ਪੋਸਟ ਉੱਤੇ ਇਕ ਵਾਰ ਫਿਰ ਤੋਂ ਡਰੋਨ ਐਕਟਿਵਿਟੀ ਦੇਖੀ ਗਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਬੀਤੀ ਰਾਤ ਦੀ ਹੈ। ਬੀਤੀ ਰਾਤ ਤਕਰੀਬਨ 1 ਵਜੇ ਭਾਰਤ-ਪਾਕਿਸਤਾਨ ਸਰਹੱਦ ਉੱਤੇ ਪਾਕਿਸਤਾਨੀ ਡਰੋਨ ਉੱਡਦਾ ਦੇਖਿਆ ਗਿਆ। ਜਿਸ ਤੋਂ ਬਾਅਦ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਦੀ ਸੂਚਨਾ ਬੀਐੱਸਐੱਫ ਦੇ ਜਵਾਨਾਂ ਨੂੰ ਮਿਲਦੇ ਹੀ ਉਹ ਤੁਰੰਤ ਹਰਕਤ ਵਿਚ ਆ ਗਏ ਤੇ ਡਰੋਨ ਉੱਤੇ ਕਈ ਰੌਂਦ ਫਾਇਰ ਕੀਤੇ। ਉਥੇ ਹੀ ਸਰਹੱਦ ਉੱਤੇ ਪੁਲਿਸ ਤੇ ਬੀਐੱਸਐੱਫ ਦਾ ਸਰਚ ਆਪ੍ਰੇਸ਼ਨ ਵੀ ਜਾਰੀ ਹੈ।
ਅੰਮ੍ਰਿਤਸਰ- ਅੰਮ੍ਰਿਤਸਰ ਦੇ ਖਾਸਾ ਹੈੱਡਕੁਆਟਰ ’ਚ ਇਕ ਬੀ.ਐੱਸ. ਐੱਫ ਦੇ ਜਵਾਨ ਵਲੋਂ ਆਪਣੇ ਹੀ ਚਾਰ ਸਾਥੀਆਂ ਦਾ ਸਰਵਿਸ ਕਾਰਬਾਈਨ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਬੀ.ਐੱਸ.ਐੱਫ ਨੇ ਮ੍ਰਿਤਕ ਜਵਾਨਾਂ ਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਖ਼ਬਰ ਲਿਖੇ ਜਾਣ ਤੱਕ ਇਹ ਵੀ ਨਹੀਂ ਪਤਾ ਲੱਗ ਸਕਿਆ ਸੀ ਕਿ ਕੀ BSF ਦੇ ਜਵਾਨ ਨੇ ਅਜਿਹਾ ਕਦਮ ਕਿਉਂ ਚੁੱਕਿਆ ਹੈ? Also Read: 210 ਭਾਰਤੀਆਂ ਨੂੰ ਲੈ ਵਤਨ ਪਰਤਿਆ ਹਵਾਈ ਫੌਜ ਦਾ C-17 ਜਹਾਜ਼ ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਇਸ ਮਾਮਲੇ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ ਐੱਸ ਪੀ. ਦੀਪਕ ਖਿਲੌਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧ ਬਾਕੀ ਦੀ ਸਾਰੀ ਜਾਣਕਾਰੀ ਬਹੁਤ ਜਲਦੀ ਸਾਹਮਣੇ ਆ ਜਾਵੇਗੀ। Also Read: ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਪਏਗਾ ਮੀਂਹ, IMD ਨੇ ਦਿੱਤੀ ਜਾਣਕਾਰੀ...
ਬਟਾਲਾ- ਪੁਲਸ ਜ਼ਿਲ੍ਹਾ ਬਟਾਲਾ ਵਿਖੇ ਗੁੰਡਾਗਰਦੀ ਅਤੇ ਅਪਰਾਧ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਵਡਾਲਾ ਬਾਂਗਰ ਵਿਚ ਵਾਪਰੀ ਹੈ, ਜਿੱਥੇ ਇਕ ਹੋਟਲ ਵਿੱਚ ਬੈਠੇ ਕੁਝ ਨੌਜਵਾਨਾਂ ’ਤੇ 8 ਤੋਂ 10 ਨੌਜਵਾਨਾਂ ਨੇ ਆ ਕੇ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਫਾਇਰਿੰਗ ਦੌਰਾਨ ਤਿੰਨ ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ। ਘਟਨਾ ਦੌਰਾਨ ਦੋ ਨੌਜਵਾਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਖੇ ਰੈਫਰ ਕਰ ਦਿੱਤਾ ਗਿਆ। Also Read: ਦੇਸ਼ 'ਚ ਕੋਰੋਨਾ ਮਾਮਲਿਆਂ 'ਚ ਵੱਡੀ ਗਿਰਾਵਟ, 60 ਹਜ਼ਾਰ ਤੋਂ ਘੱਟ ਹੋਏ ਐਕਟਿਵ ਮਾਮਲੇ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਸਵਿੰਦਰ ਸਿੰਘ (34) ਪੁੱਤਰ ਸ਼ਿੰਗਾਰਾ ਸਿੰਘ ਵਜੋਂ ਹੋਈ ਹੈ, ਜੋ ਬਟਾਲਾ ਦੇ ਨੇੜੇ ਪਿੰਡ ਸ਼ਾਹਪੁਰ ਦਾ ਰਹਿਣ ਵਾਲਾ ਹੈ। ਮ੍ਰਿਤਕ ਜਸਵਿੰਦਰ ਸਿੰਘ ਦੇ ਭਰਾ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬੰਡਾਲਾ ਵਾਂਗਰ ਤੋਂ ਫੋਨ ਆਇਆ ਕਿ ਇਥੇ ਅਹਾਤੇ ’ਤੇ ਗੋਲੀਆਂ ਚੱਲੀਆਂ ਹਨ, ਜਿਸ ਤੋਂ ਬਾਅਦ ਉਹ ਜਲਦੀ ਵਡਾਲਾ ਬਾਂਗਰ ਆ ਗਏ। ਅਹਾਤੇ ’ਤੇ ਪਹੁੰਚ ਕੇ ਉਨ੍ਹਾਂ ਨੇ ਦੇਖਿਆ ਕਿ ਉਸਦੇ ਭਰਾ ਦੇ ਸੀਨੇ ’ਤੇ ਗੋਲੀ ਵੱਜੀ ਸੀ, ਜਦਕਿ ਉਸ ਦੇ ਦੋ ਹੋਰ ਸਾਥੀ ਜ਼ਖ਼ਮੀ ਹੋਏ ਸਨ। Also Read: ਯੂਕਰੇਨ ਸੰਕਟ: ਤਕਰੀਬਨ ਸਾਰੇ ਭਾਰਤੀਆਂ ਨੇ ਛੱਡ ਦਿੱਤਾ ਹੈ ਖਾਰਕੀਵ, ਵਿਦੇਸ਼ ਮੰਤਰਾਲਾ ਦਾ ਬਿਆਨ ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੇ ਸਿਰ ’ਤੇ ਗੋਲੀ ਵੱਜੀ ਸੀ। ਹਮਲਾਵਰਾਂ ਨੇ ਗੋਲੀਆਂ ਚਲਾਉਣ ਤੋਂ ਬਾਅਦ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਸੀ। ਗੋਲੀ ਲੱਗਣ ਕਾਰਨ ਉਸਦੇ ਦੇ ਭਰਾ ਜਸਵਿੰਦਰ ਸਿੰਘ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਨ੍ਹਾਂ ਦੀ ਕੁਝ ਲੋਕਾਂ ਨਾਲ ਰੰਜਿਸ਼ ਤਾਂ ਹੈ ਪਰ ਅਜੇ ਘਟਨਾ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਹਮਲਾ ਕਰਨ ਵਾਲੇ ਕੌਣ ਸਨ। Also Read: ਜਲੰਧਰ 'ਚ ਪੁਲਿਸ ਦੀ ਸਖਤਾਈ, ਰੈਸਟੋਰੈਂਟ, ਕਲੱਬ, ਬਾਰ, ਪੱਬਾਂ ਲਈ ਨਿਰਦੇਸ਼ ਜਾਰੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਪਾਰਥ ਨੇ ਜ਼ਖ਼ਮੀ ਨੌਜਵਾਨਾਂ ਦਾ ਇਲਾਜ ਕਰਨ ਤੋਂ ਬਾਅਦ ਦੱਸਿਆ ਕਿ ਹਸਪਤਾਲ ਵਿਚ 3 ਨੌਜਵਾਨ ਲਿਆਂਦੇ ਗਏ ਸਨ, ਜਿਨ੍ਹਾਂ ਵਿੱਚੋਂ ਜਸਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਦੋ ਨੌਜਵਾਨਾਂ ਦੀ ਹਾਲਤ ਗੰਭੀਰ ਸੀ, ਜਿਨ੍ਹਾਂ ਨੂੰ ਪ੍ਰਾਥਮਿਕ ਉਪਚਾਰ ਤੋਂ ਬਾਅਦ ਅੰਮ੍ਰਿਤਸਰ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ...
ਅੰਮ੍ਰਿਤਸਰ : ਯੁਕਰੇਨ (Ukraine) ਵਿਚ ਜੰਗ ਵਿਚਾਲੇ ਫਸੇ 6 ਮੈਡੀਕਲ ਵਿਦਿਆਰਥੀ (6 medical students) ਵੀਰਵਾਰ ਸ਼ਾਮ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ (Sri Guru Ram Das Ji International Airport) ਰਾਹੀਂ ਵਤਨ ਪਰਤ ਆਏ। ਪਰਤਣ ਵਾਲਿਆਂ ਵਿਚ 4 ਕੁੜੀਆਂ ਅਤੇ 2 ਮੁੰਡੇ ਸ਼ਾਮਲ ਹਨ। ਇਨ੍ਹਾਂ ਵਿਚ ਅੰਮ੍ਰਿਤਸਰ ਦੀ ਮੰਨਤ ਸ਼ਰਮਾ (Mannat Sharma of Amritsar), ਮੁਕੇਰੀਆਂ ਦੀ ਸੁਗੰਧਾ (The scent of mukeris)...
ਅੰਮ੍ਰਿਤਸਰ: ਅੰਮ੍ਰਿਤਸਰ ਦਾ ਗੁਰੂ ਨਾਨਕ ਦੇਵ ਹਸਪਤਾਲ ਆਏ ਦਿਨ ਕਿਸੇ ਨਾ ਕਿਸੇ ਵਿਵਾਦ ਕਾਰਨ ਸੁਰਖੀਆਂ ਵਿੱਚ ਰਹਿੰਦਾ ਹੈ। ਇਸੇ ਨਾਲ ਸਬੰਧਿਤ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਹਸਪਤਾਲ ਦੀ ਐਮਰਜੈਂਸੀ ਬੇਸਮੈਂਟ 'ਚੋਂ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਲਾਸ਼ ਨੂੰ ਆਵਾਰਾ ਕੁੱਤਿਆਂ ਨੇ ਕਾਫੀ ਹੱਦ ਤੱਕ ਖਾ ਲਿਆ। ਬੇਸਮੈਂਟ 'ਚੋਂ ਮਿਲੀ ਲਾਸ਼ ਤੋਂ ਬਦਬੂ ਆਉਣ ਲੱਗੀ ਤਾਂ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ਵਿੱਚ ਰਖਵਾਇਆ ਜਾਵੇਗਾ ਅਤੇ ਮ੍ਰਿਤਕ ਦੇ ਵਾਰਸਾਂ ਨੂੰ ਪਤਾ ਲੱਗਦਿਆਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। Also Read: CM ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਗੁਰੂ ਨਾਨਕ ਦੇਵ ਹਸਪਤਾਲ ਕਰਵਾਇਆ ਭਰਤੀ ਦੱਸ ਦਈਏ ਕਿ ਹਸਪਤਾਲ ਨੂੰ ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਕੋਈ ਸਟਾਫ ਮੈਂਬਰ ਬੇਸਮੈਂਟ 'ਚ ਕਾਗਜ਼ਾਤ ਲੈਣ ਗਿਆ। ਇਸ ਦੌਰਾਨ ਉਸ ਨੇ ਲਾਸ਼ ਦੇਖੀ ਜਿਸ ਨੂੰ ਕੁੱਤਿਆਂ ਨੇ ਅੱਧਾ ਖਾ ਲਿਆ ਸੀ। ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਗਈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਲਾਸ਼ ਬੇਸਮੈਂਟ 'ਚ ਸੁੱਟੀ ਗਈ ਸੀ ਜਾਂ ਉਥੇ ਜਾਣ ਵਾਲੇ ਵਿਅਕਤੀ ਨੂੰ ਕੁੱਤਿਆਂ ਨੇ ਮਾਰ ਦਿੱਤਾ ਸੀ। ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। Also Read: 'ਪੁਤਿਨ ਨੂੰ ਜੰਗ ਰੋਕਣ ਦੀ ਹਦਾਇਤ ਨਹੀਂ ਦੇ ਸਕਦੇ'...
ਅੰਮ੍ਰਿਤਸਰ- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਭੁਪਿੰਦਰ ਸਿੰਘ ਹਨੀ ਜੋ ਇਸ ਸਮੇਂ ਪੁਲਿਸ ਕਸਟਡੀ ਵਿਚ ਹੈ, ਨੂੰ ਸਿਹਤ ਖਰਾਬ ਹੋਣ ਕਾਰਨ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਭੁਪਿੰਦਰ ਸਿੰਘ ਨੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਦੱਸੀ ਸੀ। ਇੱਥੇ ਗੁਰੂ ਨਾਨਕ ਦੇਵ ਹਸਪਤਾਲ ਦੀ ਆਈ.ਸੀ.ਯੂ. ਵਾਰਡ ਵਿਚ ਹਨੀ ਨੂੰ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। Also Read: 'ਪੁਤਿਨ ਨੂੰ ਜੰਗ ਰੋਕਣ ਦੀ ਹਦਾਇਤ ਨਹੀਂ ਦੇ ਸਕਦੇ' ਦੱਸ ਦਈਏ ਕਿ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਨੂੰ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਚੰਨੀ ਦੇ ਭਤੀਜੇ ਹਨੀ ਦੇ ਕੋਲੋਂ 10 ਕਰੋੜ ਰੁਪਏ ਬਰਾਮਦ ਹੋਏ ਸਨ। ਇਸ ਦੌਰਾਨ ਉਸ ਨੇ ਕਬੂਲ ਕੀਤਾ ਸੀ ਕਿ ਉਸ ਨੇ ਇਹ ਪੈਸੇ ਗੈਰ-ਕਾਨੂੰਨੀ ਬਦਲੀਆਂ ਤੇ ਰੇਤਾ ਮਾਫੀਆ ਰਾਹੀਂ ਕਮਾਏ ਹਨ। Also Read: ਕੁੜੀਆਂ ਦੇ ਨਾਂ 'ਤੇ ਫਰਜ਼ੀ FB ਖਾਤੇ ਖੋਲ੍ਹ ਕੇ ਮਾਰੀ ਲੱਖਾਂ ਦੀ ਠੱਗੀ, 3 ਗ੍ਰਿਫਤਾਰ...
ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਵਿਚ ਗੋਲੀਬਾਰੀ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚ ਕਿਸੇ ਗੱਲੋਂ ਹੋਈ ਲੜਾਈ ਤੋਂ ਬਾਅਦ ਸ਼ਰੇਆਮ ਕਈ ਗੋਲੀਆਂ ਚਲਾਈਆਂ ਗਈਆਂ। ਚੋਣ ਜਾਬਤਾ ਲੱਗੇ ਹੋਣ ਦੇ ਬਾਵਜੂਦ ਸ਼ਰੇਆਮ ਗੁੰਡਾਗਰਦੀ ਦਾ ਇਹ ਮਾਮਲਾ ਸਾਹਮਏ ਆਇਆ ਹੈ। ਰਿਹਾਇਸ਼ੀ ਇਲਾਕੇ ਵਿਚ ਇਸ ਤਰ੍ਹਾਂ ਸ਼ਰੇਆਮ ਫਾਇਰਿੰਗ ਨੇ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜੇ ਕਰ ਦਿੱਤੇ ਹਨ। ਉਥੇ ਮੌਕੇ ਉੱਤੇ ਪੁੱਜੀ ਪੁਲਿਸ ਵਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਮਦਦ ਨਾਲ ਜਾਂਚ ਕੀਤੀ ਜਾ ਰਹੀ ਹੈ।
ਸੰਗਰੂਰ- ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੀ ਪ੍ਰਕਿਰਿਆ ਬੀਤੇ ਦਿਨ ਪੂਰੀ ਹੋ ਚੁੱਕੀ ਹੈ। ਹੁਣ ਸਿਆਸਤਦਾਨਾਂ ਦੀ ਕਿਸਮਤ ਈਵੀਐੱਮ ਮਸ਼ੀਨਾਂ ਵਿਚ ਕੈਦ ਹੋ ਗਈ ਹੈ। ਇਸ ਦੌਰਾਨ ਸੰਗਰੂਰ ਵਿਚ ਹੋਈ ਬੰਪਰ ਵੋਟਿੰਗ ਉੱਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਤੇ ਚੋਣ ਅਫਸਰ ਰਾਮਵੀਰ ਨੇ ਜ਼ਿਲੇ ਦੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ। ਦੱਸ ਦਈਏ ਕਿ ਇਸ ਵਾਰ ਸੰਗਰੂਰ ਵਿਚ ਵੋਟਿੰਗ 75 ਫੀਸਦੀ ਦਾ ਅੰਕੜਾ ਪਾਰ ਕਰ ਗਈ ਹੈ। Also Read: ਅੰਮ੍ਰਿਤਸਰ 'ਚ ਡਬਲ ਮਰਡਰ ਮਾਮਲੇ 'ਚ ਪਰਿਵਾਰ ਨੇ ਲਾਸ਼ਾਂ ਸੜਕਾਂ 'ਤੇ ਰੱਖ ਕੀਤਾ ਪ੍ਰਦਰਸ਼ਨ ਇਸ ਦੌਰਾਨ ਵਧੇਰੇ ਜਾਣਕਾਰੀ ਦਿੰਦਿਆਂ ਰਾਮਵੀਰ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਕਿ ਲੋਕਾਂ ਨੇ ਇੰਨਾ ਸਾਥ ਦਿੱਤਾ ਤੇ ਪੂਰੇ ਅਮਨ-ਸ਼ਾਂਤੀ ਨਾਲ ਵੋਟ ਪਾਈ। ਕਿਤੇ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਦੱਸਿਆ ਕਿ ਸੰਗਰੂਰ ਤੇ ਮਲੇਰਕੋਟਲਾ ਜ਼ਿਲੇ ਦੀਆਂ ਸਾਰੀਆਂ ਈਵੀਐੱਮ ਮਸ਼ੀਨਾਂ ਨੂੰ ਥ੍ਰੀ ਲੇਅਰ ਸੁਰੱਖਿਆ ਦੇ ਵਿਚਾਲੇ ਧੂਰੀ ਦੇ ਦੇਸ਼ਭਗਤ ਕਾਲਜ ਵਿਚ ਰੱਖਿਆ ਜਾਵੇਗਾ ਤੇ ਇਸ ਦੀ ਲਾਈਵ ਫੁਟੇਜ ਬਾਹਰ ਦਿਖਾਈ ਜਾਵੇਗੀ। ਜੇਕਰ ਕਿਸੇ ਵੀ ਸਿਆਸੀ ਪਾਰਟੀ ਦਾ ਨੁਮਾਇੰਦਾ ਇਸ ਨੂੰ ਦੇਖਣਾ ਚਾਹੇ ਤਾਂ ਉਸ ਨੂੰ ਇਸ ਦਾ ਲਾਈਵ ਦਿਖਾਇਆ ਜਾਵੇਗਾ। Also Read: ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਣ ਰਾਮਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿਚ ਬੀਤੇ ਦਿਨ ਹੋਏ ਡਬਲ ਮਰਡਰ ਮਾਮਲੇ ਵਿਚ ਅੱਜ ਪਰਿਵਾਰ ਵਾਲਿਆਂ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਸੜਕਾਂ ਉੱਤੇ ਰੱਖ ਕੇ ਪੁਲਿਸ ਦੇ ਖਿਲਾਫ ਪ੍ਰਦਰਸ਼ਨ ਕੀਤਾ। ਉਥੇ ਹੀ ਦੂਜੇ ਪਾਸੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਤੇ ਦਿਨ ਚੋਣਾਂ ਦੇ ਕਾਰਨ ਵਧੇਰੇ ਪੁਲਿਸ ਮੁਲਾਜ਼ਮ ਚੋਣ ਡਿਊਟੀਆਂ ਉੱਤੇ ਸਨ ਪਰ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। Also Read: ਮਸ਼ਹੂਰ ਬਾਲੀਵੁੱਡ ਅਦਾਕਾਰ ਅਰਜੁਣ ਰਾਮਪਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ ਵਿਚ ਜਿਥੇ ਇਕ ਪਾਸੇ ਚੋਣਾਂ ਵਿਚ ਵੋਟਿੰਗ ਚੱਲ ਰਹੀ ਸੀ ਉਥੇ ਦੂਜੇ ਪਾਸੇ ਅੰਮ੍ਰਿਤਸਰ ਵਿਚ ਹੋਏ ਦੋਹਰੇ ਕਤਲ ਦੇ ਕਾਰਨ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਅੱਜ ਪਰਿਵਾਰ ਵਾਲਿਆਂ ਨੇ ਦੁਬਾਰਾ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੜਕ ਉੱਤੇ ਰੱਖ ਕੇ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕੀਤਾ ਜਾਵੇ। Also Read: ਸੋਸ਼ਲ ਮੀਡੀਆ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ, ਜਾਰੀ ਕੀਤਾ ਆਰਡੀਨੈਂਸ ਉਥੇ ਹੀ ਦੂਜੇ ਪਾਸੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੱਲ ਚੋਣ ਡਿਊਟੀਆਂ ਕਾਰਨ ਪੁਲਿਸ ਵਿਅਸਤ ਸੀ ਪਰ ਹੁਣ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।
ਅੰਮ੍ਰਿਤਸਰ:- ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਰਜੁਣ ਰਾਮਪਾਲ ਵਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਉਥੇ ਹੀ ਉਨ੍ਹਾਂ ਇਲਾਹੀ ਬਾਣੀ ਦਾ ਆਨੰਦ ਵੀ ਮਾਣਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। Also Read: ਸੋਸ਼ਲ ਮੀਡੀਆ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ, ਜਾਰੀ ਕੀਤਾ ਆਰਡੀਨੈਂਸ ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਗੁਰੂਨਗਰੀ ਆਉਂਦੇ ਹਨ ਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਜ਼ਰੂਰ ਪਹੁੰਚਦੇ ਹਨ। ਅੱਜ ਵੀ ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ ਅਤੇ ਉਨ੍ਹਾਂ ਸੰਸਾਰ ਭਰ ਦੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਅਲੌਕਿਕ ਸ਼ਾਂਤੀ ਦੇ ਅਨੁਭਵ ਨਾਲ ਮਨ ਬਹੁਤ ਹੀ ਖੁਸ਼ ਹੋਇਆ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਇਨਫਰਮੇਸ਼ਨ ਅਧਿਕਾਰੀਆਂ ਵਲੌ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ ਹੈ। Also Read: 16 ਹਜ਼ਾਰ ਰੁਪਏ 'ਚ ਵਿਕ ਰਿਹਾ ਹੈ ਇੱਕ ਕਟਹਲ! ਜਾਣੋ ਕਾਰਨ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸ ਦੌਰਾਨ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਪੰਜਾਬ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਣੇ ਵੋਟ ਪਾਉਣ ਪਹੁੰਚੇ। #WATCH Shiromani Akali Dal President Sukhbir Singh Badal along with Harsimrat Kaur Badal and Parkash Singh Badal drives to the polling station in Lambi#PunjabElections2022 pic.twitter.com/da64fnkb65 — ANI (@ANI) February 20, 2022 ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਕ ਥਾਂ 'ਤੇ ਮਜ਼ਬੂਤੀ ਨਾਲ ਖੜ੍ਹੇ ਹਾਂ। ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਾਂਗ ਚੋਣ ਟਿਕਟਾਂ ਨਾ ਮਿਲਣ ਕਾਰਨ ਕਈ ਹੋਰ ਪਾਰਟੀਆਂ ਵਿੱਚ ਚਲੇ ਗਏ ਹਨ।...
ਅਬੋਹਰ- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਸਿਰਫ ਦੋ ਦਿਨ ਬਾਕੀ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਚੋਣ ਪ੍ਰਚਾਰ ਲਈ ਅਬੋਹਰ ਪਹੁੰਚੇ ਹਨ। ਉਨ੍ਹਾਂ ਅਬੋਹਰ ਵਾਸੀਆਂ ਨੂੰ ਜਿਥੇ ਤੱਕੜੀ ਦਾ ਬਟਨ ਦੱਬਣ ਦੀ ਅਪੀਲ ਕੀਤੀ, ਉਥੇ ਹੀ ਇਹ ਵਾਅਦਾ ਵੀ ਕੀਤਾ ਕਿ ਅਬੋਹਰ ਨੂੰ ਬਠਿੰਡੇ ਤੋਂ ਵਧੀਆ ਸ਼ਹਿਰ ਬਣਾਇਆ ਜਾਵੇਗਾ। Also Read: Ahmedabad Serial Blast ਮਾਮਲੇ 'ਚ 38 ਦੋਸ਼ੀਆਂ ਨੂੰ ਫਾਂਸੀ, 70 ਮਿੰਟ 'ਚ ਹੋਏ ਸਨ 21 ਧਮਾਕੇ ਇਸ ਦੌਰਾਨ ਅਬੋਹਰ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਅਬੋਹਰ ਦੇ ਪਿੰਡਾਂ ਵਿਚ ਜਾ ਕੇ ਦੇਖਇਆ ਇਥੇ ਨਾ ਸੜਕਾਂ ਹਨ ਨਾਲ ਗਲੀਆਂ ਬਣੀਆਂ ਹਨ ਤੇ ਨਾ ਹੀ ਨਾਲੀਆਂ ਹਨ। ਮੌਜੂਦਾ ਸਰਕਾਰ ਨੇ ਇਥੇ ਕੁਝ ਵੀ ਨਹੀਂ ਕੀਤਾ। ਇਸ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਸਖਤ ਸ਼ਬਦਾਂ ਵਿਚ ਕਿਹਾ ਕਿ ਜਿਹੜੇ ਵੀ ਅਧਿਕਾਰੀਆਂ ਨੇ ਲੋਕਾਂ ਨਾਲ ਧੱਕੇ ਕੀਤੇ ਹਨ ਉਸ ਸਾਰੇ ਅਕਾਲੀ ਸਰਕਾਰ ਆਉਣ ਉੱਤੇ ਨੌਕਰੀਓ ਜਾਣਗੇ। Also Read: ਕੋਲਕਾਤਾ ਹਾਈਕੋਰਟ ਨੇ ਪ੍ਰੈਗਨੈਂਸੀ ਦੇ 35ਵੇਂ ਹਫ਼ਤੇ ’ਚ ਗਰਭਪਾਤ ਕਰਵਾਉਣ ਦੀ ਦਿੱਤੀ ਮਨਜ਼ੂਰੀ ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਅਬੋਹਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਤੁਸੀਂ ਸਾਨੂੰ ਜਿਤਾਇਆ ਸਾਡਾ ਪਰਿਵਾਰ ਤੁਹਾਡਾ ਸ਼ੁਕਰਗੁਜ਼ਾਰ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਆਉਣ ਉੱਤੇ ਇਲਾਕੇ ਵਿਚ 3000 ਕਰੋੜ ਰੁਪਏ ਖਰਚ ਤੇ ਪੂਰੇ ਇਲਾਕੇ ਵਿਚ ਪੀਣ ਯੋਗ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਬਸ ਅਬੋਹਰ ਵਾਸੀਆਂ ਨੂੰ ਇਕੋ ਕੰਮ ਕਰਨਾ ਕਿ ਚੋਣਾਂ ਵੇਲੇ ਤੱਕੜੀ ਦਾ ਬਟਨ ਦਬਾਉਣਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਬ ਨੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਚਲਾਈਆਂ ਪਰ ਕਾਂਗਰਸ ਸਰਕਾਰ ਨੇ ਉਨ੍ਹਾਂ ਸਾਰੀਆਂ ਸਕੀਮਾਂ ਨੂੰ ਬੰਦ ਕਰ ਦਿੱਤਾ। ਤੁਸੀਂ ਸਾਨੂੰ ਮੌਕਾ ਦਿਓ ਅਬੋਹਰ ਨੂੰ ਬਠਿੰਡੇ ਤੋਂ ਵਧੀਆ ਸ਼ਹਿਰ ਬਣਾਵਾਂਗੇ। ਦੇਖੋ ਹੋਰ ਕੀ ਬੋਲੇ ਸੁਖਬੀਰ ਸਿੰਘ ਬਾਦਲ ...
ਅੰਮ੍ਰਿਤਸਰ- ਪੰਜਾਬ ਵਿਚ ਇਸ ਵੇਲੇ ਚੋਣਾਂ ਨੂੰ ਲੈ ਕੇ ਸਿਆਸੀ ਦੰਗਲ ਛਿੜ ਗਿਆ ਹੈ। ਸੂਬੇ ਵਿਚ ਜਿੱਥੇ ਕਾਂਗਰਸੀ ਸੀਨੀਅਰ ਆਗੂ ਪ੍ਰਿਅੰਕਾ ਗਾਂਧੀ ਕੋਟਕਪੁਰਾ ਵਿਚ ਪੰਜਾਬ ਵਾਸੀਆਂ ਨੂੰ ਸੰਬੋਧਿਤ ਕਰ ਰਹੇ ਹਨ ਉਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਲੁਧਿਆਣਾ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਵਿਚਾਲੇ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਅੰਮ੍ਰਿਤਸਰ ਵਿਚ ਚੋਣ ਪ੍ਰਚਾਰ ਕਰਨ ਲਈ ਜ਼ਬਰਦਸਤ ਰੋਡ ਸ਼ੋਅ ਕਰ ਰਹੇ ਹਨ। ਕੇਜਰੀਵਾਲ ਤੇ ਭਗਵੰਤ ਮਾਨ ਦਾ ਰੋਡ ਸ਼ੋਅ Live
ਲੰਬੀ- ਵਿਧਾਨ ਸਭਾ ਹਲਕਾਂ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸ਼ਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਲਗਾਤਰ ਚੋਣ ਪ੍ਰਚਾਰ ਕੀਤੇ ਜਾ ਰਹੇ ਹਨ ਅੱਜ ਵੀ ਉਨ੍ਹਾਂ ਵਲੋਂ ਹਲ਼ਕੇ ਦੇ ਪਿੰਡਾਂ ਵਿਚ ਚੋਣ ਜਲਸਿਆ ਨੂੰ ਸੰਬੋਧਨ ਕੀਤਾ। Also Read: IRCTC: 14 ਫਰਵਰੀ ਤੋਂ 100 ਫੀਸਦੀ ਟਰੇਨਾਂ 'ਚ ਮਿਲੇਗਾ ਪੱਕਿਆ ਹੋਇਆ ਭੋਜਨ ਹਲਕਾ ਲੰਬੀ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਹਲ਼ਕੇ ਵਿਚ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਵੀ ਉਨ੍ਹਾਂ ਨੇ ਪਿੰਡ ਪੰਜਾਵਾ, ਸਿਖਵਾਲਾ, ਫਤੂਹੀਖੇੜਾ ਪਿੰਡਾਂ ਵਿਚ ਚੋਣ ਜਲਸਿਆ ਨੂੰ ਸਬੋਧਨ ਕੀਤਾ। ਉਨ੍ਹਾਂ ਸੰਬੋਧਨ ਕਰਦੇ ਕਿਹਾ ਕਿ ਇਹ ਹਲਕਾ ਮੇਰਾ ਇਕ ਪਰਿਵਾਰ ਹੈ। ਮੈਂ ਇਸ ਹਲਕੇ ਦੀ ਲੰਮੇਂ ਸਮੇਂ ਤੋਂ ਸੇਵਾ ਕੀਤੀ ਹੈ, ਮੇਰਾ ਸੁਪਨਾ ਹੈ ਕੇ ਮੇਰਾ ਆਖਰੀ ਸਾਹ ਵੀ ਤੁਹਾਡੀ ਸੇਵਾ ਵਿਚ ਨਿਕਲੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉੱਤੇ ਸ਼ਬਦੀ ਹਮਲੇ ਕਰਦੇ ਕਿਹਾ ਕਿ ਕੁੜਤਾ ਪਜਾਮਾ ਬਦਲਣ ਉੱਤੇ ਵੀ ਟਾਈਮ ਲਗਦਾ ਪਰ ਇਹ ਲੋਕ ਪਾਰਟੀ ਬਦਲਣ ਲੱਗੇ ਭੋਰਾ ਟਾਈਮ ਨਹੀਂ ਲਾਉਂਦੇ। ਉਨ੍ਹਾਂ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਨੂੰ ਕਾਮਜਾਬ ਕਰਨ ਦੀ ਅਪੀਲ ਕੀਤੀ। Also Read: ਜਲਾਲਾਬਾਦ 'ਚ ਸੁਖਬੀਰ ਬਾਦਲ ਦੀ ਦਹਾੜ, ਕਿਹਾ- 'ਅਸੀਂ ਕੀਤਾ ਬੀਮਾਰੀਆਂ ਦਾ ਇਲਾਜ' ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਪਹਿਲਾ ਪੰਜਾਬ, ਹੁਣ ਗੋਆ ਵਿਚ ਇਕ ਮੌਕੇ ਦੀ ਮੰਗ ਕਰ ਰਹੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਇਨ੍ਹਾਂ ਨੂੰ ਇਕ ਮੌਕਾ ਦੇ ਕੇ ਮਰਨਾ। ਇਹ ਦੇਸ਼ ਦੀ ਸਰਕਾਰ ਦਾ ਵੀ ਮੌਕਾ ਮੰਗਣਗੇ ਇਨ੍ਹਾਂ ਕੋਲ ਕੋਈ ਤਜ਼ਰਬਾ ਹੀ ਨਹੀਂ, ਗੱਲ ਕਰਦੇ ਹਨ ਇਕ ਮੌਕੇ ਦੀ। ਰਾਜਨੀਤਕ ਪਾਰਟੀਆਂ ਵਲੋਂ ਆਪਣਾ-ਆਪਣਾ ਮੈਨੀਫੈਸਟੋ ਜਾਰੀ ਕੀਤੇ ਜਾਣ ਉੱਤੇ ਪੁੱਛਣ ਉੱਤੇ ਉਨ੍ਹਾਂ ਕਿਹਾ ਕਿ ਜੋ ਪਾਰਟੀਆਂ ਆਪਣੇ ਮੈਨੀਫੈਸਟੋ ਮੁਤਾਬਕ ਕੀਤੇ ਵਾਅਦੇ ਪੂਰੇ ਨਹੀਂ ਕਰਦੀਆਂ, ਉਨ੍ਹਾਂ ਨੂੰ ਖਤਮ ਕੀਤਾ ਜਾਣਾ ਚਾਹੀਦਾ ਜਿਵੇਂ ਕਿ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਹਿਬ ਦੀ ਸਹੁੰ ਖਾਧੀ ਸੀ ਪਰ ਕੋਈ ਵਾਅਦਾ ਪੂਰਾ ਨਹੀਂ ਕੀਤਾ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर