LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Majha
harjinder022258

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਯਾਰਕ (ਅਮਰੀਕਾ) ਵਿਚ ਇਕ ਸਿੱਖ ਨੌਜੁਆਨ ’ਤੇ ਹੋਏ ਨਸਲੀ ਹਮਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਨਿਊਯਾਰਕ ਵਿਚ ਇਕ ਸਿੱਖ ਨੌਜੁਆਨ ’ਤੇ ਬੱਸ ਵਿਚ ਸਫ਼ਰ ਕਰਦਿਆਂ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿੱਖ ਜਿਸ ਵੀ ਖਿੱਤੇ ਵਿਚ ਵੱਸੇ ਹਨ, ਉਨ੍ਹਾਂ ਨੇ ਉਥੋਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਵੱਖ-ਵੱਖ ਦੇਸ਼ਾਂ ਅੰਦਰ ਸਿੱਖ ਪਦਵੀਆਂ ’ਤੇ ਕਾਰਜ ਕਰ ਰਹੇ ਹਨ। ਪਰੰਤੂ ਜਦੋਂ ਸਿੱਖਾਂ ਵਿਰੁੱਧ ਅਜਿਹੀਆਂ ਨਫ਼ਰਤੀ ਘਟਨਾਵਾਂ ਵਾਪਰਦੀਆਂ ਹਨ, ਤਾਂ ਕੌਮ ਅੰਦਰ ਰੋਸ ਪੈਦਾ ਹੋਣਾ ਕੁਦਰਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਭਲਾ ਚਾਹੁਣ ਵਾਲੇ ਸਿੱਖਾਂ ’ਤੇ ਵਿਦੇਸ਼ਾਂ ‘ਚ ਨਸਲੀ ਹਮਲੇ ਹੋਣਾ ਬੇਹੱਦ ਮੰਦਭਾਗੇ ਹਨ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

war0003

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਜ਼ਰਾਈਲ-ਹਮਾਸ ਵਿਚਕਾਰ ਛਿੜੇ ਯੁੱਧ ਨੂੰ ਮਨੁੱਖਤਾ ਲਈ ਘੋਰ ਦੁਖਾਂਤਕ ਕਰਾਰ ਦਿੰਦਿਆਂ ਚਿੰਤਾ ਜਤਾਈ ਹੈ ਕਿ ਜੇਕਰ ਦੁਵੱਲੀ ਇਸ ਜੰਗ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਹਾਲਾਤ ਤੀਜੀ ਵਿਸ਼ਵ ਜੰਗ ਵੱਲ ਵੱਧ ਸਕਦੇ ਹਨ, ਜੋ ਮਨੁੱਖੀ ਸੱਭਿਅਤਾ ਲਈ ਮਾਰੂ ਸਾਬਤ ਹੋ ਸਕਦੀ ਹੈ।  ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅਸੀਂ ਹਮਾਸ ਦੁਆਰਾ ਇਜ਼ਰਾਈਲ ਉੱਪਰ ਅਤੇ ਇਜ਼ਰਾਈਲ ਦੁਆਰਾ ਗਾਜਾ ਪੱਟੀ ਉੱਪਰ ਕੀਤੇ ਗਏ ਹਮਲਿਆਂ ਦੌਰਾਨ ਮਨੁੱਖਤਾ ਦੇ ਹੋਏ ਭਾਰੀ ਘਾਣ ਦੀ ਘੋਰ ਨਿੰਦਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਿਰਮਲ ਪੰਥ ਦਾ ਰਾਹ ਦਿਸੇਰਾ ਹੋਣ ਦੇ ਨਾਤੇ ਲੋਕਾਈ ਨੂੰ ਇਹ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਸੰਸਾਰ ਭਰ ਦੇ ਧਰਮ, ਦੇਸ਼, ਸਮਾਜ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਇਸ ਜੰਗ ਨੂੰ ਤੁਰੰਤ ਰੋਕਣ ਵਿਚ ਆਪਣਾ ਯੋਗਦਾਨ ਪਾਉਣ। ਗਿਆਨੀ ਰਘਬੀਰ ਸਿੰਘ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਘਨੱਈਆ ਜੀ ਦੁਆਰਾ ਜੰਗ ਦੇ ਮੈਦਾਨ ‘ਚ ਬਿਨਾਂ ਵਿਤਕਰੇ ਤੋਂ ਫੱਟੜ ਸਿਪਾਹੀਆਂ ਦੀ ਸਹਾਇਤਾ ਕਰਵਾ ਕੇ ‘ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤ ਸਬੈ ਏਕੈ ਪਹਚਾਨਬੋ॥’ ਦੇ ਸਿਧਾਂਤ ਨੂੰ ਰੂਪਮਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅੱਜ ਹਮਾਸ ਦੁਆਰਾ ਇਜ਼ਰਾਈਲ ‘ਤੇ ਕੀਤੇ ਜਾ ਰਹੇ ਹਮਲਿਆਂ ਦਰਮਿਆਨ ਔਰਤਾਂ ਦੀ ਘੋਰ ਬੇਪਤੀ ਅਤੇ ਗਾਜਾ-ਪੱਟੀ ‘ਤੇ ਇਜ਼ਰਾਈਲੀ ਹਮਲਿਆਂ ਦੌਰਾਨ ਹਜ਼ਾਰਾਂ ਲੋਕਾਂ ਦੇ ਕਤਲੇਆਮ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜਿਆ ਹੈ।   ਗਾਜਾ ਪੱਟੀ ‘ਚ ਆਮ ਨਾਗਰਿਕਾਂ ਲਈ ਬਿਜਲੀ, ਪਾਣੀ ਅਤੇ ਖੁਰਾਕ ਸਪਲਾਈ ਬੰਦ ਕਰ ਦੇਣ ਕਾਰਨ ਆਮ ਲੋਕ ਭੁੱਖ ਤੇ ਪਿਆਸ ਨਾਲ ਤੜਫ ਰਹੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਅਮਰੀਕਾ ਤੇ ਹੋਰ ਪੱਛਮੀ ਦੇਸ਼ਾਂ, ਇਸਲਾਮਿਕ ਮੁਲਕਾਂ ਅਤੇ ਏਸ਼ੀਆ ਦੇ ਵੱਡੇ ਦੇਸ਼ਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਤੋਂ ਪਹਿਲਾਂ ਕਿ ਇਜ਼ਰਾਈਲ-ਹਮਾਸ ਜੰਗ ਦੇ ਹਾਲਾਤ ਤੀਜੇ ਵਿਸ਼ਵ ਯੁੱਧ ਵਿਚ ਬਦਲ ਜਾਣ, ਇਸ ਮਸਲੇ ‘ਤੇ ਨਿਆਂਪੂਰਨ ਤਰੀਕੇ ਨਾਲ ਯੂ.ਐਨ.ਓ. ਦੀ ਅਗਵਾਈ ਵਿਚ ਕੋਈ ਨਿਆਂਕਾਰੀ ਹੱਲ ਕੱਢਿਆ ਜਾਵੇ ਤਾਂ ਜੋ ਮਨੁੱਖਤਾ ਨੂੰ ਤਬਾਹ ਹੋਣ ਤੋਂ ਬਚਾਇਆ ਜਾ ਸਕੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਵਿਸ਼ਵ ਭਰ ‘ਚ ਵੱਸਦੇ ਸਿੱਖ ਵੀ ਇਨ੍ਹਾਂ ਹਾਲਾਤਾਂ ਵਿਚ ਅਮਨ-ਸ਼ਾਂਤੀ ਦੇ ਦੂਤ ਬਣ ਕੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਨ।  ...

f253698

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ਰੋਡ ’ਤੇ ਪਿੰਡ ਨਾਗ ਕਲਾਂ ਵਿਚ ਸਥਿਤ ਕਵਾਲਟੀ ਫਾਰਮਾਸੂਟਿਕਲ ਕੰਪਨੀ ਨਾਂ ਦੀ ਦਵਾਈਆਂ ਦੀ ਫੈਕਟਰੀ ਵਿਚ ਅੱਗ ਲੱਗਣ ਨਾਲ 7 ਲੋਕਾਂ ਦੀ ਮੌਤ ਹੋਣ ਤੇ ਅਨੇਕਾਂ ਹੋਰਨਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਿਕ ਫੈਕਟਰੀ ਵਿਚ ਕੈਮੀਕਲ ਪਿਆ ਹੋਣ ਕਾਰਨ ਅੱਗ ਜ਼ਿਆਦਾ ਭੜਕੀ। ਅੱਗ ਲੱਗਣ ਦੇ ਕਾਰਨਾਂ ਦਾ ਫੌਰੀ ਪਤਾ ਨਹੀਂ ਲੱਗ ਸਕਿਆ ਜਦੋਂ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਵਿਚ ਲੱਗੀਆਂ ਹਨ। ਅਪਡੇਟ ਜਾਰੀ ...

laksha0253698

ਤਰਨਤਾਰਨ : ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇਕ ਵਾਰ ਫਿਰ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਇਲਜ਼ਾਮ ਲਗਾਇਆ ਹੈ ਕਿ ਸੀਆਈਏ ਸਟਾਫ਼ ਦੀ ਜ਼ਿੰਮੇਵਾਰੀ ਇਕ ਨਸ਼ੇੜੀ ਪੁਲਿਸ ਅਧਿਕਾਰੀ ਦੀ ਹੈ ਜਿਸ ਦੇ ਬਦਲੇ 25 ਲੱਖ ਰੁਪਏ ਮਹੀਨਾ ਰਿਸ਼ਵਤ ਵਸੂਲੀ ਜਾਂਦੀ ਹੈ। ਇੰਨਾ ਹੀ ਨਹੀਂ ਲਾਲਪੁਰਾ ਨੇ ਇੰਟਰਨੈੱਟ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਤੁਸੀਂ SSP ਨੇ ਵਰਦੀ ਛੱਡੋ, ਮੈਂ ਵਿਧਾਇਕ ਦੀ ਕੁਰਸੀ ਛੱਡਦਾਂ, ਫਿਰ ਦੇਖਦੇ ਹਾਂ ਕੀ ਹੁੰਦਾ ਏ... ਸੋਸ਼ਲ ਮੀਡੀਆ ਉੱਤੇ ਪਾਈ ਪੋਸਟ  ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਇੰਟਰਨੈੱਟ ਮੀਡੀਆ 'ਤੇ ਪਾਈ ਪੋਸਟ 'ਚ ਤਿੱਖੇ ਸ਼ਬਦਾਂ ਦੀ ਵਰਤੋਂ ਕੀਤੀ ਹੈ। ਲਾਲਪੁਰਾ ਕਹਿੰਦੇ ਹਨ ਕਿ SSP ਮੈਂ ਤਾਂ ਕਿਹਾ ਸੀ ਤੁਸੀਂ ਚੋਰਾਂ ਨਾਲ ਰਲ਼ੇ ਹੋਏ ਹੋ ਪਰ ਹੁਣ ਪਤਾ ਲੱਗਾ ਕਿ ਤੁਸੀਂ ਡਰਪੋਕ ਹੋ, ਬਾਕੀ SSP ਰਾਤ ਜੋ ਪੁਲਿਸ ਵਾਲੇ ਫੀਲੇ (ਆਪਣੇ ਚਹੇਤੇ) ਭੇਜੇ ਸੀ ਉਨ੍ਹਾਂ ਨੇ ਮੇਰੇ ਰਿਸ਼ਤੇਦਾਰਾਂ ਨਾਲ ਕੀ ਕੀਤਾ ਉਸ ਦੇ ਜਵਾਬ ਦੀ ਉਡੀਕ ਕਰੋ...। ਬਾਕੀ ਤੁਸੀਂ ਜੋ ਸੀਆਈਏ ਸਟਾਫ਼ ਰਾਹੀਂ ਸੁਨੇਹਾ ਭੇਜਿਆ ਸੀ ਕਿ ਜੇ ਗੈਂਗਸਟਰਾਂ 'ਤੇ ਕਾਰਵਾਈ ਹੋਈ ਤਾਂ ਐੱਮਐੱਲਏ ਤਾਂ ਕੀ ਕਈ ਪਰਿਵਾਰ ਤਬਾਹ ਹੋ ਜਾਂਦੇ। ਵਿਧਾਇਕ ਨੇ ਐੱਸਐੱਸਪੀ ਨੂੰ ਦਿੱਤੀ ਚੁਣੌਤੀਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਐਸਐਸਪੀ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਮੈਨੂੰ ਸਵੀਕਾਰ ਹੈ, ਮੈਂ ਆਪਣੀ ਪੁਲਿਸ ਸਕਿਓਰਟੀ ਵਾਪਸ ਭੇਜ ਰਿਹਾਂ, ਜੋ ਵੀ ਕਰਵਾਉਣਾ ਚਾਹੁੰਦੇ ਹੋ ਕਰਵਾ ਲਓ, ਬਾਕੀ ਪਰਿਵਾਰ ਸਭ ਦੇ ਬਰਾਬਰ ਨੇ। ਰਾਤ ਨੂੰ ਤੇਰਾ ਸੀਆਈਏ ਵਾਲਾ ਰਜੀਆ (ਨਸ਼ੇ 'ਚ ਟੱਲੀ) ਕਹਿੰਦਾ ਕਿ ਮੈਂ 25 ਲੱਖ ਮਹੀਨਾ ਐਸਐਸਪੀ ਨੂੰ ਦਿੰਦਾ ਹਾਂ, ਤਾਂ ਹੀ ਮੈਂ ਕਿਹਾ ਏਡੇ ਵੱਡੇ ਨਸ਼ੇੜੀ ਨੂੰ ਸੀਆਈਏ ਸਟਾਫ ਦੀ ਕੁਰਸੀ ਦੇ ਰੱਖੀ ਹੈ।     ...

drug 1000

ਬਟਾਲਾ: ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਪਿੰਡਾਂ ਦੇ ਲੋਕ ਦਿਨੋਂ-ਦਿਨ ਸਖ਼ਤ ਹੁੰਦੇ ਜਾ ਰਹੇ ਹਨ ਕਿਉਂਕਿ ਉਨ੍ਹਾਂ ਘਰਾਂ ਦੇ ਚਿਰਾਗ ਬੁੱਝ ਰਹੇ ਹਨ। ਉਥੇ ਪੁਲਿਸ ਪ੍ਰਸ਼ਾਸਨ ਵੀ ਲੋਕਾਂ ਦੇ ਸਹਿਯੋਗ ਨਾਲ ਤਸਕਰਾਂ ਉੱਤੇ ਨੱਥ ਪਾ ਰਿਹਾ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਵੱਟਸਐਪ ਨੰਬਰ ਜਾਰੀ ਕੀਤੇ ਗਏ ਹਨ। ਇਸ ਦੌਰਾਨ ਕਈ ਥਾਵਾਂ ਉੱਤੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ। ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਹਰਦੋਝੰਡੇ ਦੇ ਸਰਪੰਚ ਰਜਿੰਦਰ ਸਿੰਘ ਸੋਢੀ ਅਤੇ ਸੁਰਜੀਤ ਸਿੰਘ ਪ੍ਰਧਾਨ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਥਾਣਾ ਸਦਰ ਬਟਾਲਾ ਪੁੰਹਚੇ ਅਤੇ ਉਨ੍ਹਾਂ ਨੇ SHO ਸੁਰਿੰਦਰ ਪਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਨਸ਼ੇ ਨੂੰ ਠੱਲ ਪਾਉਣ ਲਈ ਸਖ਼ਤੀ ਕਰਨ ਦੀ ਅਪੀਲ ਕੀਤੀ। ਸਰਪੰਚ ਰਾਜਿੰਦਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੂੰ ਪਿੰਡ ਵਾਸੀਆ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪਿੰਡ ਵਿਚ ਇਕ ਨਸ਼ਾ ਰੋਕੂ ਕਮੇਟੀ ਬਣਾਈ ਗਈ ਹੈ। ਪਿੰਡ ਦੇ ਲੋਕ ਆਪਣੇ ਤੌਰ 'ਤੇ ਪਹਿਰਾ ਲਗਾ ਕੇ ਬਾਹਰੋਂ ਆਉਣ ਵਾਲੇ ਨਸ਼ਾ ਖਰੀਦਣ ਅਤੇ ਵੇਚਣ ਵਾਲਿਆਂ ਤੇ ਰੋਕ ਲਗਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ। ਇਸ ਦੌਰਾਨ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਬੰਧੀ ਕਾਰਵਾਈ ਕੀਤੀ ਜਾਵੇਗੀ।  ਇਸ ਸਬੰਧੀ ਥਾਣਾ ਸਦਰ ਦੇ SHO ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਪਿੰਡ ਹਰਦੋਝੰਡੇ ਦੇ ਮੋਹਤਬਰ ਅਤੇ ਕੁਝ ਲੋਕ ਉਨ੍ਹਾਂ ਕੋਲ ਆਏ ਹਨ ਅਤੇ ਉਨ੍ਹਾਂ ਵੱਲੋਂ ਪਿੰਡ 'ਚ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕੁਝ ਵਿਅਕਤੀਆਂ ਦੇ ਨਾਮ ਦੱਸੇ ਗਏ ਹਨ ਅਤੇ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਅਸੀ ਹਰ ਸੰਭਵ ਕਦਮ ਚੁੱਕਾਂਗੇ। ਰਿਪੋਰਟ- ਭੋਪਾਲ ਸਿੰਘ ਬਟਾਲਾ

gold02365

Amritsar News: ਅੰਮ੍ਰਿਤਸਰ ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੇ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੂੰ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਬਰਾਮਦ ਹੋਇਆ ਹੈ। ਇਸ ਦੀ ਕੀਮਤ 68,67,654 ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਕਮਿਸ਼ਨਰੇਟ ਦੀ ਏਅਰ ਇੰਟੈਲੀਜੈਂਸ ਯੂਨਿਟ ਨੇ ਮੰਗਲਵਾਰ ਨੂੰ ਦੁਬਈ ਤੋਂ ਸਪਾਈਸਜੈੱਟ ਦੀ ਉਡਾਣ ’ਤੇ ਆਏ ਇਕ ਯਾਤਰੀ ਤੋਂ 1 ਕਿੱਲੋ 159 ਗ੍ਰਾਮ ਤਸਕਰੀ ਕੀਤਾ ਗਿਆ ਸੋਨਾ ਜ਼ਬਤ ਕੀਤਾ। ਵਾਂ ਪੈਕਟਾਂ ਦੀ ਜਾਂਚ ਕਰਨ ’ਤੇ ਇਕ ਪੈਕਟ ’ਚ 578 ਗ੍ਰਾਮ ਅਤੇ ਦੂਜੇ ਪੈਕਟ ’ਚ 581 ਗ੍ਰਾਮ ਸੋਨਾ ਬਰਾਮਦ ਹੋਇਆ, ਜਿਸ ’ਚ ਕੁੱਲ 1159 ਗ੍ਰਾਮ ਸੋਨਾ ਹੈ। ਗ਼ੈਰ-ਕਾਨੂੰਨੀ ਤਰੀਕੇ ਨਾਲ ਭਾਰਤ ਲਿਆਂਦੇ ਗਏ ਸੋਨੇ ਦੀ ਬਾਜ਼ਾਰੀ ਕੀਮਤ 68 ਲੱਖ, 67 ਹਜ਼ਾਰ, 654 ਰੁਪਏ ਹੈ। ਬੁਲਾਰੇ ਨੇ ਦੱਸਿਆ ਕਿ ਇਸ ਯਾਤਰੀ ਕੋਲੋਂ ਬਰਾਮਦ ਹੋਇਆ ਸੋਨਾ ਆਪਣੇ ਕਬਜ਼ੇ ਵਿਚ ਲੈ ਕੇ ਦੁਬਈ ਤੋਂ ਭਾਰਤ ਆਏ ਯਾਤਰੀ ਖ਼ਿਲਾਫ਼ ਕਸਟਮ ਐਕਟ 1962 ਦੀ ਧਾਰਾ 110 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

three002356

ਗੁਰਦਾਸਪੁਰ: ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਨੇੜੇ ਪੈਂਦੇ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਜਲੰਧਰ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਇਕ ਟਰਾਲੀ ਅਤੇ ਸਵਿਫਟ ਡਿਜ਼ਾਇਰ ਗੱਡੀ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਦੇ ਸਮੇਂ ਕਾਰ 'ਚ 4 ਲੋਕ ਸਵਾਰ ਸਨ। ਇੱਕ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦਾ ਸ਼ਿਕਾਰ ਹੋਈ ਗੱਡੀ ਜਲੰਧਰ ਦੀ ਹੈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ 'ਚ ਮਾਰੇ ਗਏ ਲੋਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਸਿਰਫ ਇੰਨਾ ਹੀ ਪਤਾ ਲੱਗਾ ਹੈ ਕਿ ਤਿੰਨੋਂ ਜਲੰਧਰ ਦੇ ਰਹਿਣ ਵਾਲੇ ਹਨ। ਹਾਦਸਾ ਇੰਨਾ ਭਿਆਨਕ ਸੀ ਕਿ ਸਵਿਫਟ ਕਾਰ ਬੁਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਈ। ਚਸ਼ਮਦੀਦਾਂ ਮੁਤਾਬਕ ਨੌਜਵਾਨਾਂ ਨੂੰ ਗੱਡੀ ਦੇ ਸ਼ੀਸ਼ੇ ਕੱਟ ਕੇ ਬਾਹਰ ਕੱਢਿਆ ਗਿਆ। ਤਿੰਨਾਂ ਨੌਜਵਾਨਾਂ ਦੀ ਮੌਤ ਕਾਰਨ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰਖਵਾਇਆ ਗਿਆ ਹੈ।

tantan023

ਤਰਨਤਾਰਨ: ਤਰਨਤਾਰਨ ਜ਼ਿਲ੍ਹੇ ਵਿੱਚ ਦੋ ਸਕੇ ਭਰਾਵਾਂ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮੁੰਡਾ ਵਿਖੇ ਇਕ 8 ਸਾਲਾ ਗੁਰਦਿੱਤ ਸਿੰਘ ਅਤੇ ਦੂਜਾ 10 ਸਾਲਾ ਪ੍ਰਿੰਸਪਾਲ ਸਿੰਘ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਦੋਵੇਂ ਬੱਚੇ ਜਦੋਂ ਆਪਣੇ ਘਰ ਵਿੱਚ ਸੁੱਤੇ ਹੋਏ ਸਨ ਤਾਂ ਇਸ ਦੌਰਾਨ ਉਨ੍ਹਾਂ ਨੂੰ ਦਰਦ ਹੋਦ ਲੱਗਿਆ, ਉਨ੍ਹਾਂ ਦਰਦ ਬਾਰੇ ਆਪਣੇ ਪਰਿਵਾਰ ਨੂੰ ਦਿੱਤੀ। ਇਸ ਤੋਂ ਬਾਅਦ ਬੱਚਿਆਂ ਨੂੰ ਇਲਾਜ ਦੇ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਦੋਵਾਂ ਦੀ ਮੌਤ ਹੋ ਗਈ।

sgpc52369

ਅੰਮ੍ਰਿਤਸਰ: ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਕਾਂਗਰਸ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਦਾ ਬਦਲਾ ਲੈਣ ਵਾਲੇ ਸਿੱਖ ਯੋਧੇ ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 3 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ  ਸਤਵੰਤ ਸਿੰਘ ਨੂੰ ਅੱਜ 2 ਲੱਖ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ, ਜਦਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਿੱਤੇ ਗਏ ਸਨ।ਐਡਵੋਕੇਟ ਧਾਮੀ ਨੇ ਇਸ ਮੌਕੇ ਕਿਹਾ ਕਿ ਜੂਨ 1984 ਦਾ ਹਮਲਾ ਸਿੱਖ ਮਾਨਸਿਕਤਾ ’ਤੇ ਗਹਿਰਾ ਜ਼ਖ਼ਮ ਹੈ, ਜਿਸ ਨੂੰ ਕੌਮ ਕਦੇ ਨਹੀਂ ਭੁੱਲ ਸਕਦੀ। ਇਸ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਬੇਅੰਤ ਸਿੰਘ ਕੌਮ ਦਾ ਸਰਮਾਇਆ ਹਨ, ਜਿਨ੍ਹਾਂ ਦੀ ਕੁਰਬਾਨੀ ਬਹੁਤ ਵੱਡੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਦਾ ਸਤਿਕਾਰ ਕਰਦੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦਾ ਕੌਮ ਅੰਦਰ ਵੱਡਾ ਸਤਿਕਾਰ ਹੈ। ਸ਼ਹੀਦ ਭਾਈ ਕੇਹਰ ਸਿੰਘ ਦੇ ਪਰਿਵਾਰ ਨੂੰ ਸੰਸਥਾ ਵੱਲੋਂ ਲੋੜ ਅਨੁਸਾਰ ਵਿੱਤੀ ਸਹਾਇਤਾ ਦੇਣੀ ਕੌਮੀ ਫ਼ਰਜ਼ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਵਤੇਜ ਸਿੰਘ ਕਾਉਣੀ, ਗੁਰਬਚਨ ਸਿੰਘ ਕਰਮੂੰਵਾਲਾ, ਓਐਸਡੀ  ਸਤਬੀਰ ਸਿੰਘ ਧਾਮੀ, ਸਕੱਤਰ  ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ,  ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ  ਭਗਵੰਤ ਸਿੰਘ ਧੰਗੇੜਾ, ਸਾਬਕਾ ਸਕੱਤਰ ਕੁਲਵੰਤ ਸਿੰਘ ਰੰਧਾਵਾ, ਇੰਚਾਰਜ ਅਜ਼ਾਦੀਪ ਸਿੰਘ ਤੇ ਹੋਰ ਮੌਜੂਦ ਸਨ।    

farji85369

ਮੋਹਾਲੀ: ਸੀਬੀਆਈ ਅਦਾਲਤ ਨੇ 1992 ਵਿੱਚ ਹੋਏ ਝੂਠੇ ਮੁਕਾਬਲੇ ਦੇ ਕੇਸ ਵਿੱਚ ਫੈਸਲਾ ਸੁਣਾਉਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਤਤਕਾਲੀ ਪੁਲੀਸ ਮੁਲਾਜ਼ਮਾਂ ਇੰਸਪੈਕਟਰ ਧਰਮ ਸਿੰਘ, ਏਐਸਆਈ ਸੁਰਿੰਦਰ ਸਿੰਘ ਅਤੇ ਗੁਰਦੇਵ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਪੁਲਿਸ ਮੁਲਾਜ਼ਮਾਂ 'ਤੇ 2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਸਾਲ 1992 ਵਿੱਚ ਤਿੰਨ ਨੌਜਵਾਨਾਂ ਹਰਜੀਤ ਸਿੰਘ, ਲਖਵਿੰਦਰ ਸਿੰਘ ਅਤੇ ਜਸਪਿੰਦਰ ਸਿੰਘ ਦਾ 9 ਪੁਲਿਸ ਵਾਲਿਆਂ ਨੇ ਝੂਠਾ ਮੁਕਾਬਲਾ ਕੀਤਾ ਸੀ। 31 ਸਾਲ ਬਾਅਦ ਆਪਣੇ ਪਿਤਾ ਦੀ ਮੌਤ ਦਾ ਇਨਸਾਫ਼ ਨਾ ਮਿਲਣ 'ਤੇ ਮ੍ਰਿਤਕ ਹਰਜੀਤ ਸਿੰਘ ਦੇ ਪੁੱਤਰ ਰਾਮਪ੍ਰੀਤ ਸਿੰਘ ਵਾਸੀ ਬੁੱਟਰ ਸੇਵੀਆਂ ਨੇ ਦੱਸਿਆ ਕਿ ਉਹ ਇਕ ਸਾਲ ਦਾ ਸੀ ਜਦੋਂ ਉਸ ਦੇ ਪਿਤਾ ਦਾ ਇਨ੍ਹਾਂ ਪੁਲਸੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਰੱਬ ਦੇ ਘਰ ਵਿੱਚ ਦੇਰ ਹੈ, ਹਨੇਰਾ ਨਹੀਂ। ਰਾਮਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਇਕ ਸਮੇਂ ਹਿੰਮਤ ਹਾਰ ਗਿਆ ਸੀ। ਲੱਗਦਾ ਸੀ ਕਿ ਇਨਸਾਫ਼ ਨਹੀਂ ਮਿਲੇਗਾ, ਪਰ ਦਾਦਾ ਨੇ ਹਿੰਮਤ ਨਹੀਂ ਹਾਰੀ। ਉਸ ਨੇ ਸਾਰੀ ਉਮਰ ਆਪਣੇ ਪਿਤਾ ਤੋਂ ਬਿਨਾਂ ਗੁਜ਼ਾਰੀ ਹੈ।ਇਸ ਕੇਸ ਵਿੱਚ ਸੀਬੀਆਈ ਵੱਲੋਂ 57 ਗਵਾਹ ਪੇਸ਼ ਕੀਤੇ ਗਏ ਸਨ ਅਤੇ 9 ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਪਰ ਇਨ੍ਹਾਂ 31 ਸਾਲਾਂ ਵਿੱਚ ਜਦੋਂ ਕਿ 5 ਮੁਲਜ਼ਮਾਂ ਦੀ ਮੌਤ ਹੋ ਗਈ ਸੀ, 27 ਗਵਾਹ ਵੀ ਨਹੀਂ ਰਹੇ।

kio7852

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ। ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

loho586

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ ਨਸ਼ੇ ਦੀ ਖੇਪ ਸਪਲਾਈ ਲਈ ਲਿਆ ਰਿਹਾ ਹੈ। ਪੁਲਿਸ ਨੇ ਜਦੋਂ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ। ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਕਰੋੜਾ ਰੁਪਏ ਦੱਸੀ ਜਾ ਰਹੀ ਹੈ। ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ, ਪਰ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲੀਸ ਨੇ ਉਸ ਨੂੰ ਫੜ ਲਿਆ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ।

ki2536

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਅੰਦਰ ਆਪਣੀ ਪ੍ਰੈੱਸ ਸਥਾਪਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਕਾਸ਼ਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰੈੱਸ ਕੈਲੇਫੋਰਨੀਆ ਦੇ ਟ੍ਰੇਸੀ ਸ਼ਹਿਰ ’ਚ ਲਗਾਈ ਜਾਵੇਗੀ ਜਿੱਥੇ ਸ਼੍ਰੋਮਣੀ ਕਮੇਟੀ ਦਾ ਧਰਮ ਪ੍ਰਚਾਰ ਕੇਂਦਰ ਵੀ ਕਾਰਜਸ਼ੀਲ ਹੋਵੇਗਾ। ਇਸ ਦੇ ਨਾਲ ਹੀ ਅਮਰੀਕਾ ਦੇ ਯੂਬਾਸਿਟੀ ਵਿਖੇ ਵੀ ਧਰਮ ਪ੍ਰਚਾਰ ਕੇਂਦਰ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ। ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਵਰਗੀ ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਯੂਬਾਸਿਟੀ ਵਿਖੇ 14.5 ਏਕੜ ਜਮੀਨ ਦਿੱਤੀ ਗਈ ਸੀ, ਜਿੱਥੇ ਧਰਮ ਪ੍ਰਚਾਰ ਕੇਂਦਰ ਬਣਾ ਕੇ ਗਤੀਵਿਧੀਆਂ ਅਰੰਭੀਆਂ ਜਾਣਗੀਆਂ। ਇਸ ਦੇ ਨਾਲ ਹੀ ਪਰਵਾਸੀ ਸਿੱਖ ਸ. ਗਿਆਨ ਸਿੰਘ ਸੰਧੂ ਕੈਨੇਡਾ ਅਤੇ ਉੱਘੇੇ ਕਾਰੋਬਾਰੀ ਸ. ਕਰਨੈਲ ਸਿੰਘ ਸੰਧੂ ਅਮਰੀਕਾ ਵੱਲੋਂ ਕੀਤੀ ਗਈ ਪੇਸ਼ਕਸ਼ ਅਨੁਸਾਰ ਕੈਲੇਫੋਰਨੀਆ ਦੇ ਟ੍ਰੇਸੀ ਵਿਖੇ ਵੀ ਸ਼੍ਰੋਮਣੀ ਕਮੇਟੀ ਦਾ ਇੱਕ ਕੇਂਦਰ ਸਥਾਪਤ ਕੀਤਾ ਜਾਵੇਗਾ। ਇਸ ਕੇਂਦਰ ਵਿਖੇ ਅਮਰੀਕਾ, ਕੈਨੇਡਾ ਦੀ ਸੰਗਤ ਵੱਲੋਂ ਪੁੱਜਦੀ ਮੰਗ ਅਨੁਸਾਰ ਪਾਵਨ ਸਰੂਪ ਮੁਹੱਈਆ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਲਈ ਪ੍ਰੈੱਸ ਵੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਇਨ੍ਹਾਂ ਦੋਹਾਂ ਕੇਂਦਰਾਂ ਵਿਚ ਗੁਰਦੁਆਰਾ ਸਾਹਿਬਾਨ ਵੀ ਸਥਾਪਤ ਕੀਤੇ ਜਾਣਗੇ ਅਤੇ ਸੰਗਤ ਨੂੰ ਧਾਰਮਿਕ ਸਾਹਿਤ ਵੀ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਸਟ੍ਰੇਲੀਆ ਵਿਖੇ ਸੰਗਤ ਦੀ ਮੰਗ ਅਨੁਸਾਰ ਵਿਸ਼ੇਸ਼ ਬੱਸ ਵਿਚ ਮਰਯਾਦਾ ਅਨੁਸਾਰ ਸੁਸ਼ੋਭਿਤ ਕਰਕੇ 220 ਪਾਵਨ ਸਰੂਪ ਸੁਮੰਦਰੀ ਜਹਾਜ ਰਾਹੀਂ ਭੇਜੇ ਜਾਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਸ਼ਵਭਰ ਦੀ ਸੰਗਤ ਵੱਲੋਂ ਪਾਵਨ ਸਰੂਪਾਂ ਦੀ ਵੱਡੀ ਮੰਗ ਦੇ ਮੱਦੇਨਜ਼ਰ ਇਹ ਫੈਸਲੇ ਕੀਤੇ ਗਏ ਹਨ। ਅੰਤ੍ਰਿੰਗ ਕਮੇਟੀ ਦੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸਬੰਧਤ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ਨੂੰ ਡਿਜੀਟਾਈਜ਼ ਕੀਤਾ ਜਾਵੇਗਾ ਅਤੇ ਇਸ ਲਾਇਬ੍ਰੇਰੀ ਦੀ ਇੱਕ ਵੱਖਰੀ ਵੈੱਬਸਾਈਟ ਤਿਆਰ ਕਰਕੇ ਉਸ ’ਤੇ ਅਹਿਮ ਪੁਸਤਕਾਂ ਦੇ ਸਿਰਲੇਖ ਅਤੇ ਤਤਕਰੇ ਨੂੰ ਪਾਇਆ ਜਾਵੇਗਾ। ਇਸ ਦਾ ਮੰਤਵ ਖੋਜਾਰਥੀਆਂ ਨੂੰ ਇਸ ਲਾਇਬ੍ਰੇਰੀ ਵਿਚ ਪਏ ਸਾਹਿਤਕ ਖਜਾਨੇ ਤੋਂ ਜਾਣੂ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਲੋੜ ਅਨੁਸਾਰ ਇੱਥੇ ਮੌਜੂਦ ਕਿਤਾਬਾਂ ਨੂੰ ਆਪਣੇ ਖੋਜ ਕਾਰਜਾਂ ਲਈ ਵਰਤ ਸਕਣ। ਉਨ੍ਹਾਂ ਦੱਸਿਆ ਕਿ ਇਹ ਲਾਇਬ੍ਰੇਰੀ ਸੰਨ 1927 ’ਚ ਸਥਾਪਤ ਕੀਤੀ ਗਈ ਸੀ ਅਤੇ ਮੌਜੂਦਾ ਸਮੇਂ ਇਸ ਵਿਚ ਵੱਡੀ ਗਿਣਤੀ ਅਹਿਮ ਪੁਸਤਕਾਂ ਦੀ ਵੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕੇ ਅੰਤ੍ਰਿੰਗ ਕਮੇਟੀ ਵੱਲੋਂ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਨੂੰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਇੱਕ ਮੁਹਿੰਮ ਵਿੱਢਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਸ੍ਰੀ ਅੰਮ੍ਰਿਤਸਰ ਦੀ ਧਾਰਮਿਕ ਮਹੱਤਤਾ ਨੂੰ ਨਜ਼ਰਅੰਦਾਜ ਕਰਕੇ ਸ਼ਹਿਰ ਦੀ ਸਾਫ-ਸਫਾਈ ਰੱਖਣ ਅਤੇ ਹਰਿਆਵਲ ਬਚਾਉਣ ਵਿਚ ਫੇਲ੍ਹ ਸਾਬਤ ਹੋਈ ਹੈ। ਇਸ ਕਰਕੇ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਇਸ ਦੇ ਚੌਗਿਰਦੇ ਨੂੰ ਖੂਬਸੂਰਤ ਤੇ ਹਰਿਆ ਭਰਿਆ ਬਣਾਉਣ ਲਈ ਕਾਰਜ ਕਰੇਗੀ। ਇਸ ਵਾਸਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅਤੇ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦਾ ਸਹਿਯੋਗ ਲਿਆ ਜਾਵੇਗਾ।  ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸਿੱਖ ਇਤਿਹਾਸਕਾਰ ਸ. ਸਵਰਨ ਸਿੰਘ ਚੂਸਲੇਵੜ੍ਹ ਦੇ ਕੌਮੀ ਯੋਗਦਾਨ ਨੂੰ ਵੇਖਦਿਆਂ ਦੋਵਾਂ ਸਖ਼ਸ਼ੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਉਮਰਾਨੰਗਲ ਦੇ 21 ਸਾਲਾ ਸਿੱਖ ਨੌਜਵਾਨ ਅੰਮ੍ਰਿਤਬੀਰ ਸਿੰਘ ਵੱਲੋਂ ਉਂਗਲਾਂ ਦੇ ਭਾਰ ਇੱਕ ਮਿੰਟ ਵਿਚ 86 ਡੰਡ ਮਾਰ ਕੇ ਵਿਸ਼ਵ ਰਿਕਾਰਡ ਸਥਾਪਤ ਕਰਨ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 51,000 ਰੁਪਏ ਦੇ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਨਾਭਾ ਦਿਵਸ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ 9 ਸਤੰਬਰ 2023 ਨੂੰ ਵਿਸ਼ੇਸ਼ ਸਮਾਗਮ ਦੇ ਨਾਲ-ਨਾਲ ‘ਟਰੁੱਥ ਅਬਾਊਟ ਨਾਭਾ’ ਪੁਸਤਕ ਨੂੰ ਪੰਜਾਬੀ ਵਿਚ ਅਨੁਵਾਦ ਕਰਕੇ ਵੀ ਛਾਪਿਆ ਜਾਵੇਗਾ। ਉਨ੍ਹਾ ਇਹ ਵੀ ਜਾਣਕਾਰੀ ਦਿੱਤੀ ਕਿ ਪੁਰਾਤਨ ਅਹਿਮ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਿਤ ਕਰਨ ਦੇ ਕਾਰਜ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ, ਜਿਸ ਤਹਿਤ ਸ. ਕਪੂਰ ਸਿੰਘ ਸਾਚੀ ਸਾਖੀ ਦਾ ਨਵਾਂ ਐਡੀਸ਼ਨ ਛਾਪ ਕੇ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲਾਇਬ੍ਰੇਰੀ ’ਚ ਮੌਜੂਦ ਪੰਜਾਬ ਪੁਸਤਕਾਂ ਦੀ ਸੂਚੀ ਵੀ ਪ੍ਰਕਾਸ਼ਿਤ ਕੀਤੀ ਗਈ ਹੈ।    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਰਕਾਰ ਦੀ ਨਾਮਜਦ ਹਰਿਆਣਾ ਗੁਰਦੁਆਰਾ ਕਮੇਟੀ (ਐਡਹਾਕ) ਦੇ ਅਹੁਦੇਦਾਰਾਂ ਵੱਲੋਂ ਬੀਤੇ ਦਿਨੀਂ ਗਾਲੀ ਗਲੋਚ ਕਰਕੇ ਸਿੱਖ ਕੌਮ ਦਾ ਅਕਸ ਖਰਾਬ ਕਰਨ ਵਾਲੀ ਹਰਕਤ ਦੀ ਵੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਪੰਜੋਖਰਾ ਸਾਹਿਬ ’ਚ ਬੀਤੇ ਦਿਨੀਂ ਹਰਿਆਣਾ ਕਮੇਟੀ ਦੀ ਇਕੱਤਰਤਾ ਦੌਰਾਨ ਅਹੁਦੇਦਾਰਾਂ ਵੱਲੋਂ ਇੱਕ ਦੂਜੇ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਅਤੇ ਗਾਲੀ ਗਲੋਚ ਨੇ ਵਿਸ਼ਵਭਰ ’ਚ ਵਸਦੀ ਸੰਗਤ ਦੇ ਮਨਾਂ ਨੂੰ ਠੇਸ ਪਹੁੰਚਾਈ ਹੈ। ਇਸ ਹਰਕਤ ਨਾਲ ਸਿੱਧ ਹੋਇਆ ਹੈ ਕਿ ਹਰਿਆਣਾ ਸਰਕਾਰ ਦੇ ਇਹ ਅਹੁਦੇਦਾਰ ਗੁਰੂ ਘਰਾਂ ਦੇ ਪ੍ਰਬੰਧ ਸੁਚੱਜੇ ਤਰੀਕੇ ਨਾਲ ਚਲਾਉਣ ਵਿਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਰਿਆਣਾ ਕਮੇਟੀ ਦੇ ਅਹੁਦੇਦਾਰਾਂ ਦੀ ਹਰਕਤ ਮੁਆਫੀਯੋਗ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੂੰ ਗੁਰੂ ਘਰਾਂ ਦੀ ਸੇਵਾ ਸੰਭਾਲ ਕਰਨ ਦਾ ਕੋਈ ਹੱਕ ਨਹੀਂ ਹੈ।   ...

durg458

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ  ਪੰਜਾਬ ਪੁਲਿਸ ਨੇ ਸੱਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੇ ਅੰਦਰੋਂ ਚਲਾਏ ਜਾ ਰਹੇ ਇੱਕ ਵੱਡੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।  ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਵਿਅਕਤੀਆ ਵਿੱਚ ਤਿੰਨ ਡਿਲੀਵਰੀ ਕਰਨ ਵਾਲੇ ਅਤੇ ਚਾਰ ਰਿਸੀਵਰ ਹਨ ਅਤੇ ਇਨਾਂ ਕੋਲੋਂ 15 ਕਿਲੋਗ੍ਰਾਮ ਹੈਰੋਇਨ ਅਤੇ 7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪਿੰਦਰ ਸਿੰਘ ਉਰਫ ਭਿੰਦਾ, ਨਰਿੰਦਰ ਸਿੰਘ ਅਤੇ ਰਣਜੋਧ ਸਿੰਘ ਉਰਫ ਜੋਧਾ ਸਾਰੇ ਵਾਸੀ ਪਿੰਡ ਹਰੂਵਾਲ ਗੁਰਦਾਸਪੁਰ ਅਤੇ ਰਾਜਦੀਪ ਸਿੰਘ, ਰਾਮ ਸਿੰਘ, ਜਸਪਾਲ ਸਿੰਘ ਅਤੇ ਰਾਜਵਿੰਦਰ ਕੌਰ ਸਾਰੇ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ ਦੋ ਕਾਰਾਂ ਨੂੰ ਵੀ ਜ਼ਬਤ ਕੀਤਾ ਹੈ ਜਿਹਨਾਂ ਵਿੱਚ ਇੱਕ ਸਵਿਫਟ ਡਿਜ਼ਾਇਰ ਕਾਰ (ਪੀਬੀ01-ਡੀ-0835) ਅਤੇ ਇੱਕ ਮਾਰੂਤੀ ਐਸਐਕਸ-4 (ਪੀਬੀ47-ਈ-7502) ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਾਰਾਂ ਤੋਂ ਇਤਲਾਹ  ਮਿਲੀ ਸੀ ਕਿ ਗੁਰਪਿੰਦਰ ਭਿੰਦਾ, ਨਰਿੰਦਰ ਅਤੇ ਰਣਜੋਧ ਜੋਧਾ ਨੇ ਹਾਲ ਹੀ ਵਿੱਚ ਪਿੰਡ ਹਰੂਵਾਲ ਦੇ ਇਲਾਕੇ ਵਿੱਚੋਂ ਹੈਰੋਇਨ ਦੀ ਇੱਕ ਖੇਪ ਬਰਾਮਦ ਕੀਤੀ ਹੈ, ਜੋ ਕਿ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ ਅਤੇ ਉਹਨਾਂ ਵਲੋਂ ਇਹ ਖੇਪ ਅੰਮ੍ਰਿਤਸਰ ਵਿੱਚ ਕਿਸੇ ਪਾਰਟੀ ਨੂੰ ਡਿਲੀਵਰ ਕੀਤੀ ਜਾਣੀ ਹੈ।ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਗੁਰਦਾਸਪੁਰ ਦੇ ਹਰੂਵਾਲ ਇਲਾਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿਲੋ ਹੈਰੋਇਨ ਬਰਾਮਦ ਕੀਤੀ । ਉਹਨਾਂ ਅੱਗੇ ਕਿਹਾ ਕਿ ਇਹ ਖੇਪ ਡਰੋਨ ਰਾਹੀਂ ਛੇ ਗੇੜਿਆਂ  ਵਿੱਚ 2.5 –2.5 ਕਿਲੋਗ੍ਰਾਮ ਵਜ਼ਨ ਦੇ ਹੈਰੋਇਨ  ਪੈਕੇਟ ਵਿੱਚ  ਭਾਰਤ ਪਹੁੰਚਾਈ ਗਈ ਸੀ।ਡੀਜੀਪੀ ਨੇ ਅੱਗੇ ਕਿਹਾ, “ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੋਗਾ ਦਾ ਜਸਪ੍ਰੀਤ ਸਿੰਘ ਉਰਫ਼ ਕਾਲੀ ਮਾਸਟਰ ਮਾਈਂਡ ਹੈ, ਜੋ ਕਿ ਇਸ ਸਮੇਂ ਫਰੀਦਕੋਟ ਜੇਲ੍ਹ ਵਿੱਚ ਬੰਦ ਹੈ ਅਤੇ ਵਟਸਐਪ ਰਾਹੀਂ ਪਾਕਿ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਹੈ ਅਤੇ ਜੇਲ੍ਹ ਵਿੱਚੋਂ ਇਸ ਡਰੱਗ ਕਾਰਟਲ ਨੂੰ ਚਲਾ ਰਿਹਾ ਸੀ।”ਉਹਨਾਂ ਕਿਹਾ ਕਿ ਪੁਲਿਸ ਦੀਆਂ ਟੀਮਾਂ  ਵਲੋਂ ਜਲਦ ਹੀ ਉਸ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਜਾਵੇਗਾ।ਹੋਰ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਦੱਸਿਆ ਕਿ ਤਫਤੀਸ਼ ਦੌਰਾਨ ਮੁਲਜ਼ਮ ਗੁਰਪਿੰਦਰ ਭਿੰਦਾ ਨੇ ਖੁਲਾਸਾ ਕੀਤਾ ਕਿ ਮੁਲਜ਼ਮ ਜਸਪ੍ਰੀਤ ਕਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਟਾਊਨ ਹਾਲ ਨੇੜੇ ਪਾਰਕਿੰਗ ਲਾਟ ਤੋਂ ਖੇਪ ਹਾਸਲ ਕਰਨ ਲਈ ਪਾਰਟੀ ਭੇਜੀ ਜਾਣੀ ਸੀ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਪਾਰਕਿੰਗ ਨੇੜੇ ਨਾਕਾਬੰਦੀ ਕਰ ਕੇ ਹੈਰੋਇਨ ਦੀ ਖੇਪ ਲੈਣ ਆਏ ਬਾਕੀ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦੋਸ਼ੀਆਂ ਕੋਲੋਂ 7 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਕਾਰਾਂ ਵੀ ਬਰਾਮਦ ਕੀਤੀਆਂ ਹਨ।ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21 ਅਤੇ 29 ਦੇ ਤਹਿਤ ਮੁਕੱਦਮਾ ਨੰਬਰ 28 ਮਿਤੀ 01-09-2023 ਦਰਜ ਕੀਤਾ ਗਿਆ ਹੈ।...

sk2589641

ਤਰਨਤਾਰਨ: ਪਾਕਿਸਤਾਨ ਵਾਲੇ ਪਾਸਿਓਂ ਐਤਵਾਰ ਨੂੰ ਗ਼ੁਬਾਰਿਆਂ ਨਾਲ ਬੰਨ੍ਹ ਕੇ ਪਾਕਿਸਤਾਨੀ ਝੰਡਾ ਉਡਾਇਆ ਗਿਆ। ਇਹ ਝੰਡਾ ਸੋਮਵਾਰ ਸਵੇਰੇ ਪਿੰਡ ਸ਼ਾਹਬਾਜ਼ਪੁਰ ਨੇੜੇ ਖੇਤਾਂ ’ਚੋਂ ਮਿਲਿਆ। ਥਾਣਾ ਸਦਰ ਤਰਨ ਤਾਰਨ ਪੁਲਿਸ ਨੇ ਝੰਡਾ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਸ਼ਾਹਬਾਜ਼ਪੁਰ ਵਾਸੀ ਕਿਸਾਨ ਅਵਤਾਰ ਸਿੰਘ ਨੇ ਦੱਸਿਆ ਕਿ ਗ਼ੁਬਾਰਿਆਂ ਸਮੇਤ ਉਸ ਨੇ ਪਾਕਿਸਤਾਨੀ ਝੰਡਾ ਉਡਦਾ ਦੇਖਿਆ ਜੋ ਉਸ ਦੇ ਖੇਤਾਂ ਵਿਚ ਆ ਡਿੱਗਿਆ। ਉਸ ਨੇ ਪਿੰਡ ਦੇ ਸਰਪੰਚ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪੁਲਿਸ ਚੌਕੀ ਮਾਨੋਚਾਹਲ ਦੇ ਇੰਚਾਰਜ ਸਤਪਾਲ ਸ਼ਰਮਾ ਪੁੱਜੇ ਅਤੇ ਝੰਡੇ ਨੂੰ ਕਬਜ਼ੇ ਵਿਚ ਲੈ ਲਿਆ। ਪਾਕਿਸਤਾਨੀ ਝੰਡੇ ’ਤੇ ਅੰਗਰੇਜ਼ੀ ’ਚ ਪੀਟੀਆਈ ਅਤੇ ਉਰਦੂ ਵਿਚ ਪਾਕਿਸਤਾਨ ਤਹਿਰੀਕ-ਇ-ਇਨਸਾਫ ਲਿਖਿਆ ਹੋਇਆ ਸੀ। ਸਤਪਾਲ ਸ਼ਰਮਾ ਨੇ ਦੱਸਿਆ ਕਿ ਝੰਡੇ ਦੇ ਨਾਲ ਚਿੱਟੇ, ਹਰੇ ਤੇ ਲਾਲ ਰੰਗ ਦੇ ਕੁੱਲ 26 ਗੁਬਾਰੇ ਸਨ। ਸਥਾਨਕ ਪੁਲਿਸ ਦਾ ਕਹਿਣਾ ਹੈ ਕਿ ਇਮਰਾਨ ਖਾਨ ਦੀ ਪਾਰਟੀ ਦਾ ਝੰਡਾ ਅਤੇ ਗੁਬਾਰਿਆਂ ਨਾਲ ਕੋਈ ਵੀ ਹੋਰ ਇਤਰਾਜਯੋਗ ਵਸਤੂ ਨਹੀਂ ਮਿਲੀ ਹੈ। ਸੰਭਵ ਹੈ ਕਿ ਝੰਡੇ ਨਾਲ ਬੰਨ੍ਹ ਕੇ ਇਹ ਗੁਬਾਰੇ ਪਾਕਿਸਤਾਨ ਦੇ ਸਰਹੱਦੀ ਇਲਾਕੇ ਵਿੱਚ ਛੱਡ ਗਏ ਹੋਣ ਅਤੇ ਹਵਾ ਦੀ ਦਿਸ਼ਾ ਮੁਤਾਬਿਕ ਇਹ ਭਾਰਤ ਦੇ ਸਰਹੱਦੀ ਜ਼ਿਲ੍ਹੇ ਤਰਨ-ਤਾਰਨ ਵਿੱਚ ਪਹੁੰਚ ਗਏ। ਉਨ੍ਹਾਂ ਅੱਗੇ ਕਿਹਾ ਫਿਲਹਾਲ ਕੋਈ ਇਤਰਾਜ਼ਯੋਗ ਸ਼ਹਿ ਗੁਬਾਰਿਆਂ ਜਾਂ ਝੰਡੇ ਨਾਲ ਬੱਧੀ ਨਹੀਂ ਵਿਖਾਈ ਦਿੱਤੀ ਪਰ ਫਿਰ ਵੀ ਉਹ ਹਰ ਪਹਿਲੂ ਤੋਂ ਜਾਂਚ ਕਰ ਰਹੇ ਹਨ।

sool45

ਅੰਮ੍ਰਿਤਸਰ : ਜ਼ਿਲ੍ਹਾ ਮੈਜਿਸਟਰੇਟ ਨੇ ਰੱਖੜ ਪੁਨਿਆ ਮੌਕੇ ਬਾਬਾ ਬਕਾਲਾ ਕਸਬੇ ਅਧੀਨ ਪੈਂਦੇ ਦੋ ਬਲਾਕਾਂ 'ਚ ਦੋ ਦਿਨ ਛੁੱਟੀ ਦਾ ਐਲਾਨ ਕੀਤਾ ਹੈ। ਇਸ ਐਲਾਨ ਤਹਿਤ ਰਈਆ-1 ਤੇ ਰਈਆ-2 ਦੀ ਹਦੂਦ 'ਚ ਆਉਂਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਦੋ ਦਿਨ ਦੀ ਛੁੱਟੀ ਰਹੇਗੀ।

batla841

ਬਟਾਲਾ  : ਬਟਾਲਾ ਦੇ ਸ੍ਰੀ ਹਰਗੋਬਿੰਦਪੁਰ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਨਾਬਲਿਗ ਚਚੇਰੇ ਭਰਾ ਪਾਣੀ ਦੇਖਣ ਗਏ ਸਨ ਅਤੇ ਡਰੇਨ ਦੇ ਪਾਣੀ ਵਿੱਚ ਰੁੜ ਗਏ ਸਨ ਜਿਸ ਕਾਰਨ ਦੋਹਾਂ ਚਚੇਰੇ ਭਰਾਵਾਂ ਦੀ ਮੌਤ ਹੋ ਗਈ। ਬੱਚਿਆ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪੂਰਾ ਪਿੰਡ ਹੋਇਆ ਗਮਗੀਨ  ਪੁਲਿਸ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੇ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਪਾਣੀ ਚੋਂ ਕੱਢ ਲਿਆ ਹੈ। ਮਿਰਤਕਾਂ ਦੀ ਪਛਾਣ ਜਸਕਰਨ ਸਿੰਘ (14)ਪੁੱਤਰ ਬਲਦੇਵ ਸਿੰਘ ਅਤੇ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਵਾਸੀਆਨ ਨੇ ਧੀਰੋਵਾਲ ਵਜੋਂ ਹੋਈ ਹੈ। ਦੋਵੇਂ ਆਪਸ ਚ ਚਾਚੇ ਤਾਏ ਦੇ ਪੁੱਤਰ ਲੱਗਦੇ ਹਨ।ਉਨ੍ਹਾਂ ਦੱਸਿਆ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਸਿਵਲਾ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਡੀਐੱਸਪੀ ਦਾ ਕਹਿਣਾ  ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸ੍ਰੀ ਹਰਗੋਬਿੰਦਪੁਰ ਰਾਜੇਸ਼ ਕਕੜ ਨੇ ਦੱਸਿਆ ਕਿ ਦੋਵੇਂ ਚਚੇਰੇ ਭਰਾ ਬੁੱਧਵਾਰ ਦੁਪਹਿਰ ਵੇਲੇ ਬਿਆਸ ਦਰਿਆ ਦੇ ਵਧੇ ਪਾਣੀ ਨੂੰ ਦੇਖਣ ਲਈ ਗੁਰਦੁਆਰਾ ਭਾਈ ਮੰਝ ਸਾਹਿਬ ਨਜ਼ਦੀਕ ਲੰਘਦੀ ਡਰੇਨ ਵੱਲ ਗਏ ਸਨ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਜਦ ਦੋਵੇਂ ਭਰਾ ਘਰ ਨਾ ਪੁੱਜੇ ਤਾਂ ਉਹਨਾਂ ਦੇ ਮਾਪਿਆਂ ਨੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਦੋਵੇਂ ਭਰਾ ਡ੍ਰੇਨ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ।  

j888889

ਅੰਮ੍ਰਿਤਸਰ: ਅੰਮ੍ਰਿਤਸਰ 'ਚ ਕਸਟਮ ਵਿਭਾਗ ਨੇ ਦੁਬਈ ਤੋਂ ਹੋ ਰਹੀ ਤਸਕਰੀ ਨੂੰ ਰੋਕਣ 'ਚ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਕਸਟਮ ਵਿਭਾਗ ਨੇ ਦੁਬਈ ਤੋਂ ਸੋਨੇ ਦੀ ਤਸਕਰੀ ਕਰ ਰਹੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇੰਨਾ ਹੀ ਨਹੀਂ, ਕਸਟਮ ਨੇ ਇਨ੍ਹਾਂ ਦੋਵਾਂ ਨੌਜਵਾਨਾਂ ਕੋਲੋਂ 57 ਆਈਫੋਨ ਵੀ ਬਰਾਮਦ ਕੀਤੇ ਹਨ, ਜੋ ਉਹ ਆਪਣੇ ਨਾਲ ਦੁਬਈ ਤੋਂ ਅੰਮ੍ਰਿਤਸਰ ਏਅਰਪੋਰਟ 'ਤੇ ਲੈ ਕੇ ਜਾ ਰਹੇ ਸਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਅੰਮ੍ਰਿਤਸਰ ਪੁੱਜੀ ਫਲਾਈਟ ਵਿੱਚ ਚੈਕਿੰਗ ਦੌਰਾਨ ਕਸਟਮ ਵਿਭਾਗ ਨੂੰ ਦੋ ਨੌਜਵਾਨਾਂ ’ਤੇ ਸ਼ੱਕ ਹੋਇਆ। ਜਦੋਂ ਉਨ੍ਹਾਂ ਦੇ ਬੈਗ ਖੋਲ੍ਹੇ ਗਏ ਤਾਂ ਉਨ੍ਹਾਂ 'ਚ ਆਈ-ਫੋਨ ਨਾਲ ਭਰਿਆ ਪਾਇਆ ਗਿਆ। ਇੰਨਾ ਹੀ ਨਹੀਂ ਨੌਜਵਾਨਾਂ ਨੇ ਆਪਣੇ ਗਲੇ ਵਿਚ ਸੋਨੇ ਦੀਆਂ ਮੋਟੀਆਂ ਚੇਨਾਂ ਅਤੇ ਮੁੰਦਰੀਆਂ ਪਾਈਆਂ ਹੋਈਆਂ ਸਨ, ਜੋ ਕਿ ਕੱਚੇ ਸੋਨੇ ਦੀਆਂ ਸਨ। ਕਸਟਮ ਵਿਭਾਗ ਨੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਆਈਫੋਨ ਦਾ ਨਵੇਂ ਮਾਡਲ ਜ਼ਬਤਕਸਟਮ ਵਿਭਾਗ ਨੇ ਨੌਜਵਾਨ ਦੇ ਬੈਗ 'ਚੋਂ 17 ਆਈਫੋਨ 14 ਪ੍ਰੋ, 11 ਆਈਫੋਨ ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਜ਼ਬਤ ਕੀਤਾ ਹੈ। ਇਸ ਦੇ ਨਾਲ ਹੀ ਕਸਟਮ ਨੇ ਇੱਕ ਹੋਰ ਨੌਜਵਾਨ ਦੇ ਬੈਗ ਵਿੱਚੋਂ 18 ਆਈਫੋਨ 14 ਪ੍ਰੋ, 11 ਆਈਫੋਨ 13 ਪ੍ਰੋ ਅਤੇ 245 ਗ੍ਰਾਮ ਕੱਚਾ ਸੋਨਾ ਬਰਾਮਦ ਕੀਤਾ ਹੈ। ਇਸ ਪੂਰੇ ਸਾਮਾਨ ਦੀ ਕੀਮਤ 94.83 ਲੱਖ ਰੁਪਏ ਦੇ ਕਰੀਬ ਦੱਸੀ ਗਈ ਹੈ। ਵੇਚਣ ਲਈ ਲਿਆਇਆ ਫ਼ੋਨ ਪੁੱਛਗਿੱਛ ਦੌਰਾਨ ਮੁਲਜ਼ਮ ਤਸਕਰਾਂ ਨੇ ਦੱਸਿਆ ਕਿ ਉਹ ਇਹ ਫੋਨ ਵੇਚਣ ਲਈ ਆਏ ਸਨ। ਦੁਬਈ 'ਚ ਆਈਫੋਨ ਪ੍ਰੋ ਮਾਡਲ ਦੀ ਕੀਮਤ 'ਚ ਕਰੀਬ 15-20 ਹਜ਼ਾਰ ਦਾ ਫਰਕ ਹੈ। ਉਸ ਤੋਂ ਬਾਅਦ ਹੀ ਇਹ ਦੋਵੇਂ ਨੌਜਵਾਨ ਦੁਬਈ ਤੋਂ ਫੋਨ ਲਿਆ ਕੇ ਭਾਰਤ ਵਿੱਚ ਵੇਚ ਕੇ ਮੋਟੀ ਕਮਾਈ ਕਰਨਾ ਚਾਹੁੰਦੇ ਸਨ।...

tarn20

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ।  ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਾ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸ ਕੋਲੋਂ ਬਜਾਜ ਪਲੈਟੀਨਾ ਮੋਟਰਸਾਈਕਲ ਬਰਾਮਦ ਕੀਤਾ ਹੈ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀ.ਬੀ.46 ਟੀ 4291 ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੰਟੈਲੀਜੈਂਸ ਅਧਾਰਿਤ ਕਾਰਵਾਈ ਦੌਰਾਨ ਅੰਮ੍ਰਿਤਸਰ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਤਰਨਤਾਰਨ ਦੇ ਡੇਰਾ ਰਾਧਾ ਸਵਾਮੀ ਨੇੜੇ ਪਿੰਡ ਵਾਂ ਤਾਰਾ ਸਿੰਘ-ਪਿੰਡ ਬਾਸਰਕੇ ਰੋਡ ’ਤੇ ਵਿਸ਼ੇਸ਼ ਚੈਕਿੰਗ ਦੌਰਾਨ ਮੁਲਜ਼ਮ ਹਰਪਾਲ ਨੂੰ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਆਪਣੇ ਪਲੈਟੀਨਾ ਮੋਟਰਸਾਈਕਲ ’ਤੇ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਤਲਾਸ਼ੀ ਲੈਣ ’ਤੇ ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ’ਚੋਂ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦੱਸਿਆ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਉਹਨਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਦੀ ਇਹ ਖੇਪ ਡਰੋਨ ਰਾਹੀਂ ਭੇਜੀ ਗਈ ਹੈ। ਹੋਰ ਵੇਰਵੇ ਸਾਂਝਾ ਕਰਦਿਆਂ ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪਾਕਿਸਤਾਨ ਅਧਾਰਤ ਸਮੱਗਲਰਾਂ ਅਤੇ ਉਹਨਾਂ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਹ ਖੇਪ ਪ੍ਰਾਪਤ ਕਰਨੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸੰਬਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 24 ਮਿਤੀ 10/08/23 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

s5689741258854

ਡੇਰਾ ਬਾਬਾ ਨਾਨਕ : ਪੰਜਾਬ ਦੀਆਂ ਵੱਖ-ਵੱਖ ਥਾਵਾਂ ਉੱਤੇ ਪਾਣੀ ਆਉਣ ਕਾਰਨ ਵੱਡੇ ਪੱਧਰ ਉੱਤੇ ਨੁਕਸਾਨ ਹੋਇਆ ਹੈ। ਉਥੇ ਹੀ ਹੁਣ ਉੱਜ ਦਰਿਆ ਦੇ ਗੇਟ ਖੋਲ੍ਹਣ ਤੋਂ ਬਾਅਦ ਰਾਵੀ ਦਰਿਆ 'ਚ ਵਧੇ ਪਾਣੀ ਦੇ ਪੱਧਰ ਕਾਰਨ ਬਲਜ ਏਰੀਆ ਨਾਲ ਲਗਦੇ ਸਕੂਲ ਡੇਰਾ ਬਾਬਾ ਨਾਨਕ ਸਬ-ਡਵੀਜ਼ਨ ਧਰਮਕੋਟ ਪੱਤਣ, ਵਾਹਲਾਂ, ਗੁਰਚੱਕ, ਤਲਵੰਡੀ ਹਿੰਦੂਆਂ ਮਕੌੜਾ ਪੱਤਣ ਦੇ ਪਾਰ ਸਕੂਲਾਂ ਵਿਖੇ ਛੁੱਟੀਆਂ ਕਰਨ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਸਿੱਖਿਆ ਵਿਭਾਗ ਅਤੇ ਸਕੂਲਾਂ ਦੇ ਅਧਿਆਪਕਾਂ ਨੂੰ ਸੰਦੇਸ਼ ਜਾਰੀ ਕੀਤਾ ਗਿਆ ਹੈ। ਰਾਵੀ ਦਰਿਆ ਦੇ ਪਾਰ ਏਰੀਆ (ਡੇਰਾ ਬਾਬਾ ਨਾਨਕ ਸਬ ਡਵੀਜ਼ਨ) ਅਤੇ ਮਕੌੜਾ ਪੱਤਣ ਤੋਂ ਪਾਰ ਸਕੂਲਾਂ 'ਚ ਉੱਜ ਦਰਿਆ ਤੋਂ ਜ਼ਿਆਦਾ ਪਾਣੀ ਆਉਣ ਕਾਰਨ ਡਿਪਟੀ ਕਮਿਸ਼ਨਰ ਵੱਲੋਂ ਮਿਲੇ ਹੁਕਮਾਂ ਦੀ ਪਾਲਣਾ ਹਿੱਤ ਸਕੂਲਾਂ ਵਿਖੇ ਹਾਲਾਤ ਠੀਕ ਹੋਣ ਤਕ ਛੁੱਟੀਆਂ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਸਕੂਲਾਂ ਨੂੰ ਬੰਦ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ।