ਅੰਮ੍ਰਿਤਸਰ : ਬੀਤੇ ਦਿਨੀਂ ਆਬੂ ਧਾਬੀ (Abu Dhabi) 'ਚ ਵਾਪਰੀ ਧਮਾਕੇ ਦੀ ਘਟਨਾ 'ਚ ਜਾਨ ਗਵਾਉਣ ਵਾਲੇ ਦੋ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਅੰਮ੍ਰਿਤਸਰ (Amritsar) ਪਹੁੰਚ ਚੁੱਕੀਆਂ ਹਨ। ਪੰਜਾਬ ਨਾਲ ਸਬੰਧਿਤ ਦੋ ਨੌਜਵਾਨਾਂ ਦੇ ਮ੍ਰਿਤਕ ਸਰੀਰ ਅੱਜ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ। ਇਕ ਨੌਜਵਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮਹਿਸਮਪੁਰਾ ਦੇ ਰਹਿਣ ਵਾਲਾ ਹਰਦੀਪ ਸਿੰਘ ਜਦੋਂ ਕਿ ਦੂਜਾ ਨੌਜਵਾਨ ਮੋਗਾ ਜ਼ਿਲ੍ਹੇ ਦਾ ਪ੍ਰਦੀਪ ਸਿੰਘ ਹੈ, ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਲੈਣ ਹਵਾਈ ਅੱਡੇ ਪਹੁੰਚੇ ਪਰਿਵਾਰਕ ਮੈਂਬਰਾਂ ਦਾ ਰੋ ਰੋ-ਕੇ ਬੁਰਾ ਹਾਲ ਸੀ। ਹਵਾਈ ਅੱਡਾ ਵਿਖੇ ਪੁਲਿਸ ਅਧਿਕਾਰੀਆਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਦੋਵਾਂ ਮ੍ਰਿਤਕਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। Also Read : ਸ਼ਰਮਸਾਰ! 2 ਰੁਪਏ ਦੇ ਉਧਾਰ ਸ਼ੈਂਪੂ ਨੂੰ ਲੈ ਕੇ ਵਿਵਾਦ, ਸੁੱਟਿਆ ਤੇਜ਼ਾਬ ਦੱਸਣਯੋਗ ਹੈ ਕਿ ਬੀਤੀ 17 ਜਨਵਰੀ ਨੂੰ ਸੰਯੁਕਤ ਅਰਬ ਅਮੀਰਾਤ ਦੀ ਰਾਜਧਾਨੀ ਆਬੂਧਾਬੀ (The capital is Abu Dhabi) ਵਿਚ ਤਿੰਨ ਪੈਟਰੋਲੀਅਮ ਟੈਂਕਰਾਂ (Petroleum tankers) ’ਤੇ ‘ਛੋਟੀਆ-ਛੋਟੀਆਂ ਉੱਡਣ ਵਾਲੀਆਂ ਵਸਤਾਂ’ (ਸੰਭਵ ਤੌਰ ’ਤੇ ਡਰੋਨ) ਹਮਲੇ ਨਾਲ ਧਮਾਕੇ ਕੀਤੇ ਗਏ ਸਨ, ਇਸ ਘਟਨਾ 'ਚ 2 ਭਾਰਤੀ ਅਤੇ 1 ਪਾਕਿਸਤਾਨੀ ਨਾਗਰਿਕ (Pakistani nationals) ਦੀ ਮੌਤ ਹੋ ਗਈ ਸੀ, ਜਦੋਂਕਿ 6 ਹੋਰ ਜ਼ਖ਼ਮੀ ਹੋ ਗਏ ਸਨ। ਇਹ ਸਾਰੇ ਆਬੂ ਧਾਬੀ ਨੈਸ਼ਨਲ ਤੇਲ ਕੰਪਨੀ (Abu Dhabi National Oil Company) (ਏ.ਡੀ.ਐਨ.ਓ.ਸੀ.) ਵਿਚ ਕਾਮੇ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਯਮਨ ਦੇ ਹੂਤੀ ਬਾਗੀਆਂ ਨੇ ਲਈ ਸੀ। Bodies of the two Indians who lost their lives in the Abu Dhabi fire incident on January 17 reach Amritsar, Punjab pic.twitter.com/qatXcm6IZi — ANI (@ANI) January 21, 2022 ਯੂ.ਏ.ਈ. ਵਿਚ ਭਾਰਤ ਦੇ ਰਾਜਦੂਤ ਸੰਜੇ ਸੁਧੀਰ ਨੇ ਕਿਹਾ ਕਿ ਯੂ.ਏ.ਈ. ਦੀ ਰਾਜਧਾਨੀ ਵਿਚ ਭਾਰਤੀ ਮਿਸ਼ਨ ਨੇ ਦੋਹਾਂ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਨੂੰ ਭਾਰਤ ਭੇਜਣ ਦੀਆਂ ਤਮਾਮ ਰਸਮਾਂ ਪੂਰੀਆਂ ਕਰ ਲਈਆਂ ਹਨ। ਸੁਧੀਰ ਨੇ ਟਵੀਟ ਕੀਤਾ ਸੀ, ‘ਮ੍ਰਿਤਕ ਦੇਹਾਂ ਅੰਮ੍ਰਿਤਸਰ ਪਹੁੰਚ ਚੁੱਕੀਆਂ ਹਨ। ਯੂ.ਏ.ਈ. ਸਰਕਾਰ ਅਤੇ ਏ.ਡੀ.ਐਨ.ਓ.ਸੀ. ਦੇ ਸਹਿਯੋਗ ਦੀ ਅਸੀਂ ਸ਼ਲਾਘਾ ਕਰਦੇ ਹਾਂ। ਅਸੀਂ ਸਥਾਨਕ ਸਹਾਇਤਾ ਲਈ ਪੰਜਾਬ ਸਰਕਾਰ ਦੇ ਸੰਪਰਕ ਵਿਚ ਹਾਂ।’ 2 ਭਾਰਤੀਆਂ ਦੀ ਪਛਾਣ ਅਜੇ ਤੱਕ ਜਨਤਕ ਨਹੀਂ ਕੀਤੀ ਗਈ ਹੈ।...
ਅੰਮ੍ਰਿਤਸਰ: ਅੰਮ੍ਰਿਤਸਰ ਸੈਕਟਰ ’ਚ ਬੀ. ਐੱਸ. ਐੱਫ. ਨੇ ਇਕ ਤਲਾਸ਼ੀ ਮੁਹਿੰਮ ਦੌਰਾਨ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। Also Read: 22 ਸਾਲ ਦੇ ਲੜਕੇ ਨੇ ਸੈਲਫੀਆਂ ਵੇਚ ਕੇ ਕਮਾਏ ਕਰੋੜਾਂ ਰੁਪਏ! ਬੀਤੇ ਦਿਨ ਬੀ. ਐੱਸ. ਐੱਫ. ਨੇ ਇਕ ਪਾਕਿਸਤਾਨੀ ਡਰੋਨ ਨੂੰ ਹੇਠਾਂ ਸੁੱਟਿਆ ਸੀ, ਜਿਸ ਦੇ ਨਾਲ ਰੱਸੀਆਂ ਨਾਲ ਬੰਨ੍ਹੀਆਂ ਹੋਈਆਂ ਸਨ। ਬੀ. ਐੱਸ. ਐੱਫ. ਨੂੰ ਪਤਾ ਲੱਗ ਗਿਆ ਸੀ ਕਿ ਡਰੋਨ ਜ਼ਰੀਏ ਹੈਰੋਇਨ ਜਾਂ ਆਰ. ਡੀ. ਐਕਸ ਦੀ ਖੇਪ ਸੁੱਟੀ ਗਈ ਹੈ, ਜਿਸ ਤੋਂ ਬਾਅਦ ਹੀ ਤਲਾਸ਼ੀ ਜਾਰੀ ਹੈ। Also Read: ਬ੍ਰਿਟੇਨ 'ਚ ਸਖਤ ਕੋਵਿਡ ਪਾਬੰਦੀਆਂ ਹੋਣਗੀਆਂ ਖਤਮ, ਬੋਰਿਸ ਜਾਨਸਨ ਨੇ ਕੀਤਾ ਐਲਾਨ
ਅੰਮ੍ਰਿਤਸਰ- ਪੰਜਾਬ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਮਿਲਣ ਦੇ ਮਾਮਲੇ ਵਿਚ ਲਗਾਤਾਰ ਸਿਆਸਤ ਭਖਦੀ ਜਾ ਰਹੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮ ਕੇ ਪੰਜਾਬ ਮੁੱਖ ਮੰਤਰੀ 'ਤੇ ਨਿਸ਼ਾਨੇ ਸਾਧੇ। Also Read: ਗੁਰਨਾਮ ਸਿੰਘ ਚੜੂਨੀ ਦਾ ਵੱਡਾ ਐਲਾਨ, 'ਮੈਂ ਨਹੀਂ ਲੜਾਂਗਾ ਚੋਣ' ਸੁਖਬੀਰ ਸਿੰਘ ਬਾਦਲ ਨੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ। ਮੈਂ ਪਿਛਲੇ ਲੰਬੇ ਸਮੇਂ ਤੋਂ ਕਹਿੰਦਾ ਆ ਰਿਹਾ ਹਾਂ ਕਿ ਸਭ ਤੋਂ ਵੱਡਾ ਰੇਤ ਮਾਫੀਆ ਮੁੱਖ ਮੰਤਰੀ ਦੀ ਅਗਵਾਈ ਹੇਠ ਚੱਲ ਰਿਹਾ ਹੈ। ਇਸ ਦੌਰਾਨ ਉਨ੍ਹਾਂ ਈਡੀ ਦੀ ਰੇਡ ਬਾਰੇ ਗੱਲ ਕਰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਕਰੋੜਾਂ ਰੁਪਏ ਚੰਨੀ ਦੇ ਰਿਸ਼ਤੇਦਾਰ ਦੇ ਘਰੋਂ ਮਿਲੇ ਹਨ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ ਕਰੋੜਾਂ ਰੁਪਏ ਪੁਲਿਸ ਦੀਆਂ ਗੱਡੀਆਂ ਵਿਚ ਰਾਤੋ ਰਾਤ ਕੱਢੇ ਗਏ ਹਨ। Also Read: ED ਦੀ ਛਾਪੇਮਾਰੀ ਤੋਂ ਬਾਅਦ ਰਾਘਵ ਚੱਢਾ ਨੇ ਮੁੱਖ ਮੰਤਰੀ 'ਤੇ ਸਾਧੇ ਨਿਸ਼ਾਨੇ
ਅੰਮ੍ਰਿਤਸਰ : ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਅਬੂ ਧਾਬੀ ਦੇ ਹਵਾਈ ਅੱਡੇ ਨੇੜੇ ਕੱਲ੍ਹ ਹੋਏ ਡਰੋਨ ਹਮਲੇ ਵਿੱਚ ਦੋ ਭਾਰਤੀਆਂ ਦੀ ਮੌਤ ਹੋ ਗਈ। ਇਨ੍ਹਾਂ ਨੌਜਵਾਨਾਂ ਵਿੱਚੋਂ ਇੱਕ ਹਰਦੀਪ ਸਿੰਘ (Hardeep Singh) ਉਮਰ ਕਰੀਬ 26 ਸਾਲ, ਜ਼ਿਲ੍ਹਾ ਅੰਮ੍ਰਿਤਸਰ, ਬਲਾਕ ਰਈਆ ਦੇ ਪਿੰਡ ਮਹਿਸਮਪੁਰ ਦਾ ਰਹਿਣ ਵਾਲਾ ਸੀ, ਜਿਸ ਦੇ ਪਿਤਾ ਬਲਵਿੰਦਰ ਸਿੰਘ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ। Also Read : ਪਹਿਲਾਂ ਕੜਾਕੇ ਦੀ ਠੰਡ ਹੁਣ ਮੀਂਹ ਦਾ ਕਹਿਰ, ਇੰਨ੍ਹਾਂ 6 ਸੂਬਿਆਂ ਲਈ ਐਡਵਾਈਜ਼ਰੀ ਜਾਰੀ ਦੱਸ ਦੇਈਏ ਕਿ ਹਰਦੀਪ ਸਿੰਘ (Hardeep Singh) ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੁਝ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ ਚਰਨਜੀਤ ਕੌਰ ਅਤੇ ਪਤਨੀ ਛੱਡ ਗਿਆ ਹੈ।ਇਸ ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪਰਿਵਾਰ 'ਤੇ ਦੁੱਖ ਦਾ ਪਹਾੜ ਟੁੱਟ ਗਿਆ ਹੈ ਪਰ ਅੱਜ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਸਾਡਾ ਹਾਲ ਚਾਲ ਜਾਣਨ ਨਹੀਂ ਪਹੁੰਚਿਆ।...
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ (Senior leaders) ਅਤੇ ਸਾਬਕਾ ਮੰਤਰੀ ਪੰਜਾਬ ਬਿਕਰਮ ਸਿੰਘ ਮਜੀਠੀਆ (Former Punjab Minister Bikram Singh Majithia) ਜਿਨ੍ਹਾਂ ਨੂੰ ਕੁੱਝ ਦਿਨ ਪਹਿਲਾਂ ਮਾਣਯੋਗ ਹਾਈ ਕੋਰਟ (Honorable High Court) ਤੋਂ ਅਗਾਊਂ ਜ਼ਮਾਨਤ (Anticipatory bail) ਮਿਲੀ ਸੀ। ਅੱਜ ਸ...
ਮੁਕੇਰੀਆਂ : ਗੁਰਦਾਸਪੁਰ (Gurdaspur) ਦੇ ਪੁਲਸ ਥਾਣਾ ਕਾਨੂੰਨ ਅਧੀਨ (Police station under law) ਪੈਂਦੇ ਪਿੰਡ ਧਾਵੇ ਦੇ ਦੋ ਨੌਜਵਾਨਾਂ ਦੀ ਇਕ ਸੜਕ ਹਾਦਸੇ (Road accidents) ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ, ਜਦਕਿ ਇਕ ਹੋਰ ਦੇ ਗੰਭੀਰ ਸੱਟਾਂ (Serious injuries) ਲੱਗਣ ਦਾ ਵੀ ਸਮਾਚਾਰ ਹੈ। ਪੀੜਤਾਂ ਦੇ ਪਿੰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਵੇ ਦੇ 3 ਕਿਸਾਨ ਅਤੇ ਮਜ਼ਦੂਰ ਇਕਬਾਲ ਸਿੰਘ ਸੋਨੂੰ (Iqbal Singh Sonu) ਪੁੱਤਰ ਸਰਦਾਰ ਸਿੰਘ, ਰਾਕੇਸ਼ ਕੁਮਾਰ ਪੁੱਤਰ ਸੇਵਾ ਰਾਮ ਅਤੇ ਉਨ੍ਹਾਂ ਦਾ ਇੱਕ ਹੋਰ ਸਾਥੀ ਬਿਕਰਮਜੀਤ ਸਿੰਘ ਪੁੱਤਰ ਬਚਨ ਸਿੰਘ ਲੋਹੜੀ ਦੀ ਰਾਤ ਨੂੰ ਟਰੈਕਟਰ ਟਰਾਲੀ (Tractor trolley) ਉਤੇ ਲੋਡ ਕੀਤਾ ਹੋਇਆ ਗੰਨਾ ਲੈ ਕੇ ਮੁਕੇਰੀਆਂ ਮਿੱਲ ਨੂੰ ਜਾ ਰਹੇ ਸਨ। ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰ ਦਰਿਆ ਬਿਆਸ ਨੇੜੇ ਪੁੱਜੇ ਤਾਂ ਉੱਥੇ ਇਕ ਮੋੜ 'ਤੇ ਉਨ੍ਹਾਂ ਦਾ ਟਰੈਕਟਰ ਅਚਾਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਕਾਰਨ ਟਰੈਕਟਰ 'ਤੇ ਬੈਠੇ ਤਿੰਨੇ ਨੌਜਵਾਨ ਗੰਨੇ ਦੇ ਢੇਰ ਹੇਠ ਆ ਗਏ। Also Rea...
ਬਟਾਲਾ : ਬਟਾਲਾ 'ਚ ਲੁਟੇਰਿਆਂ ਦਾ ਹੌਸਲਾ ਵਧਦਾ ਜਾ ਰਿਹਾ ਹੈ। ਬਟਾਲਾ ਦੀ ਅਰਬਨ ਅਸਟੇਟ ਕਲੋਨੀ ਨੇੜੇ ਕਾਦੀਆਂ ਰੋਡ 'ਤੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਚਾਰ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਕਾਰ ਸਵਾਰਾਂ ਕੋਲੋਂ ਉਸਦੀ ਕਾਰ ਖੋਹ ਲਈ। ਕਾਰ ਖੋਹਣ ਸਮੇਂ ਲੁਟੇਰਿਆਂ ਨੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਲੁੱਟ ਦੀ ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ. (CCTV) ਕੈਮਰੇ 'ਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Also Read : 'ਵੈਕਸੀਨੇਸ਼ਨ ਸਰਟੀਫਿਕੇਟ 'ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ' ਪੀੜਤ ਕਾਰ ਸਵਾਰ ਗੌਰਵ ਪਾਲ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਆਪਣੀ ਕਾਰ ਸਵਿਫਟ ਡਿਜ਼ਾਇਰ 'ਚ ਸਵੇਰੇ 6 ਵਜੇ ਦੇ ਕਰੀਬ ਹੁਸ਼ਿਆਰਪੁਰ ਸਥਿਤ ਟਰੈਕਟਰ ਏਜੰਸੀ 'ਤੇ ਕੰਮ 'ਤੇ ਜਾ ਰਹੇ ਸਨ। ਉਸ ਦੀ ਕਾਰ ਦੀ ਰਫ਼ਤਾਰ ਧੀਮੀ ਸੀ ਕਿਉਂਕਿ ਸੜਕ ਚੰਗੀ ਨਹੀਂ ਸੀ। ਇਸ ਦੌਰਾਨ ਅਚਾਨਕ ਇਕ ਮੋਟਰਸਾਈਕਲ ਸਵਾਰ ਨੇ ਆਪਣਾ ਮੋਟਰਸਾਈਕਲ ਉਨ੍ਹਾਂ ਦੀ ਕਾਰ ਦੇ ਅੱਗੇ ਖੜ੍ਹਾ ਕਰ ਦਿੱਤਾ ਅਤੇ ਉਸੇ ਸਮੇਂ ਇਕ ਹੋਰ ਕਾਰ ਵੀ ਨੇੜੇ ਆ ਕੇ ਖੜ੍ਹੀ ਹੋ ਗਈ। Also Read : Booster Dose : ਅੱਜ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ ਤੀਜੀ ਡੋਜ਼, ਜਾਣੋ ਹਰ ਸਵਾਲ ਦਾ ਜਵਾਬ ਉਨ੍ਹਾਂ ਦੱਸਿਆ ਕਿ ਇਕ ਮੋਟਰਸਾਈਕਲ ਸਵਾਰ ਅਤੇ ਕੁਝ ਨੌਜਵਾਨ ਦੂਜੀ ਕਾਰ ਤੋਂ ਹੇਠਾਂ ਉਤਰ ਗਏ, ਜਿਨ੍ਹਾਂ ਨੇ ਹਵਾ ਵਿਚ ਗੋਲੀਆਂ ਚਲਾਈਆਂ ਅਤੇ ਕਾਰ...
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦੇਸ਼ ਵਿਚ ਮਨਾਉਣ ਅਤੇ ਬੱਚਿਆਂ ਨੂੰ ਇਤਿਹਾਸ ਪੜ੍ਹਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਇਸ ਦਿਨ ਦੇ ਰੱਖੇ ਨਾਂਅ ’ਵੀਰ ਬਾਲ ਦਿਵਸ’ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਨਾਂ ਸਿੱਖੀ ਸੋਚ ਤੇ ਭਾਵਨਾਵਾਂ ਦੇ ਮੁਤਾਬਕ ਨਹੀਂ ਹੈ। Also Read: 'ਵੈਕਸੀਨੇਸ਼ਨ ਸਰਟੀਫਿਕੇਟ 'ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ' ਉਨ੍ਹਾਂ ਕਿਹਾ ਕਿ ਸਾਡੀਆਂ ਸਿੱਖ ਸੰਸਥਾਵਾਂ ਮੌਜ਼ੂਦ ਹਨ, ਸਾਡੇ ਤਖਤ ਹਨ, ਸਾਡੀਆਂ ਸੰਸਥਾਵਾਂ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ , ਚੀਫ ਖਾਲਸਾ ਦੀਵਾਨ ਹਨ ਅਤੇ ਜੇਕਰ ਕੇਂਦਰ ਸਰਕਾਰ ਐਲਾਨ ਕਰਨ ਤੋਂ ਇਲਾਵਾ ਇਹਨਾਂ ਨਾਲ ਸਲਾਹ ਮਸ਼ਵਰਾ ਕਰ ਲਵੇ ਤਾਂ ਸੋਨੇ ’ਤੇ ਸੁਹਾਗੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਹਿਯੋਗ ਦੇਣ ਲਈ ਤਿਆਰ ਵੀ ਹਨ ਤੇ ਵਚਨਬੱਧ ਵੀ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਵਿਦਵਾਨਾਂ ਦਾ ਸਹਿਯੋਗ ਲੈ ਕੇ ਇਹ ਨਾਂਅ ਦਰੁੱਸਤ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਇਤਿਹਾਸ ਸਿਰਫ ਭਾਰਤ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਬੱਚਿਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ। ਦੱਸ ਦਈਏ ਕਿ ਬੀਤੇ ਦਿਨ ਗੁਰਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਦੇਸ਼ ਭਰ ਵਿਚ 26 ਦਸੰਬਰ ਨੂੰ '...
ਅੰਮ੍ਰਿਤਸਰ : ਅੰਮ੍ਰਿਤਸਰ ਏਅਰਪੋਰਟ (Amritsar Airport) 'ਤੇ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ੀ ਫਲਾਈਟਾਂ (Foreign flights) ਤੋਂ ਜੋ ਯਾਤਰੀ ਆ ਰਹੇ ਹਨ ਉਨ੍ਹਾਂ ਦੀਆਂ ਰਿਪੋਰਟਾਂ ਪਾਜ਼ੇਟਿਵ (Reports positive) ਆ ਰਹੀਆਂ ਹਨ। ਉਥੇ ਹੀ ਅੱਜ ਸਵੇਰੇ ਜਦੋਂ ਏਅਰ ਇੰਡੀਆ (Air India) ਦੀ ਫਲਾਈਟ ਰਾਹੀਂ ਬਰਮਿੰਘਮ (ਇੰਗਲੈਂਡ) (Birmingham (England)) ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ 200 ਯਾਤਰੀਆਂ (200 passengers) 'ਚੋਂ 19 ਯਾਤਰੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ (Corona report positive) ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਜਨਾਲਾ ਰਾਜ ਪ੍ਰਿਤਪਾਲ ਸਿੰਘ ਝਾਵਰ (Tehsildar Ajnala Raj Pritpal Singh Jhawar) ਨੇ ਦੱਸਿਆ ਕਿ ਜਿਹੜੇ ਯਾਤਰੂਆਂ ਦੀ ਕੋਰ...
ਅੰਮ੍ਰਿਤਸਰ : ਦੇਸ਼ 'ਚ ਕੋਰੋਨਾ ਅਤੇ ਓਮੀਕ੍ਰੋਨ ਵੈਰੀਐਂਟ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਤੋਂ ਬਚਾਅ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸੁਰੱਖਿਆ ਦੇ ਲਈ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਦੱਸਿਆ ਕਿ ਹੁਣ ਦਰਬਾਰ ਸਾਹਿਬ ਦੀ ਪਰਕਰਮਾ 'ਚ ਮਾਸਕ ਲਾਉਣ ਦੀ ਇਜ਼ਾਜਤ ਦਿੱਤੀ ਗਈ ਹੈ ਪਰ ਸ੍ਰੀ ਦਰਬਾਰ ਸਾਹਿਬ ਅੰਦਰ ਮਾਸਕ ਉਤਾਰ ਕੇ ਜਾਣਾ ਹੋਵੇਗਾ। Also Read : ਭਾਜਪਾ ਦੀ ਸਰਬਜੀਤ ਕੌਰ ਬਣੀ ਚੰਡੀਗੜ੍ਹ ਦੀ ਨਵੀਂ ਮੇਅਰ, 'ਆਪ' ਨੇ ਕੀਤਾ ਵਿਰੋਧ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸੁਰੱਖਿਆ ਦੇ ਲਈ ਗੁਰਦੁਆਰੇ ਅੰਦਰ ਦਾਖਲ ਵਾਲੇ ਸਾਰੇ ਮਾਰਗਾਂ ਦੀ ਸਫਾਈ ਦੇ ਲਈ ਵਿਸੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਸਿਰਫ ਪਰਕਰਮਾ 'ਚ ਮਾਸਕ ਲਗਾਉਣ ਅਤੇ ਸੈਨੀਟਾਈਜ਼ਰ ਦੀ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ...
ਅੰਮ੍ਰਿਤਸਰ : ਅੰਮ੍ਰਿਤਸਰ 'ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਲਗਾਤਾਰ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਅੱਜ ਵੀ ਦਿਨ ਭਰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਅੱਜ ਦੀ ਬਾਰਿਸ਼ ਪਿਛਲੇ ਸਭ ਤੋਂ ਉੱਚੇ ਰਿਕਾਰਡ ਨੂੰ ਵੀ ਤੋੜ ਸਕਦੀ ਹੈ। ਦੂਜੇ ਪਾਸੇ ਬੱਦਲਾਂ ਕਾਰਨ ਘੱਟੋ-ਘੱਟ ਤਾਪਮਾਨ ਵਿੱਚ ਵੱਡਾ ਉਛਾਲ ਆਇਆ ਹੈ।ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ ਵਿੱਚ ਐਤਵਾਰ ਤੱਕ ਮੀਂਹ ਪੈਣ ਵਾਲਾ ਹੈ। ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਸਵੇਰੇ 8.30 ਵਜੇ ਤੋਂ ਸ਼ਨੀਵਾਰ ਸਵੇਰੇ 8.30 ਵਜੇ ਤੱਕ 33.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਯਾਨੀ ਕਿ ਅੰਮ੍ਰਿਤਸਰ ਵਿੱਚ ਪਿਛਲੇ 24 ਘੰਟਿਆਂ ਵਿੱਚ ਹੋਈ ਬਾਰਿਸ਼ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। Also Read : ਭਾਰਤ 'ਚ ਬੀਤੇ 24 ਘੰਟਿਆਂ 'ਚ ਆਏ ਕੋਰੋਨਾ ਦੇ 1,41,986 ਨਵੇਂ ਮਾਮਲੇ , 285 ਮੌਤਾਂ ਪਿਛਲੇ ਦਸ ਸਾਲਾਂ ਵਿੱਚ ਸਭ ਤੋਂ ਵੱਧ ਬਾਰਿਸ਼ 22 ਜਨਵਰੀ 2015 ਨੂੰ 32.2 ਮਿਲੀਮੀਟਰ ਹੋਈ ਸੀ। ਇਸ ਦੇ ਨਾਲ ਹੀ ਜਨਵਰੀ ਮਹੀਨੇ ਵਿੱਚ ਸਭ ਤੋਂ ਵੱਧ 44.6 ਮਿਲੀਮੀਟਰ ਮੀਂਹ 31 ਜਨਵਰੀ 1992 ਨੂੰ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਅਨੁਸਾਰ ਅੱਜ ਸਾਰਾ ਦਿਨ ਮੀਂਹ ਪੈ ਰਿਹਾ ਹੈ ਅਤੇ ਅੱਜ 1992 ਦਾ ਰਿਕਾਰਡ ਟੁੱਟ ਸਕਦਾ ਹੈ। Also Read : ਪਾਠ ਕਰਨ ਨੂੰ ਲੈਕੇ ਆਪਸ 'ਚ ਭਿੜੇ ਗ੍ਰੰਥੀ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ ਅੰਮ੍ਰਿਤਸਰ ਵਿੱਚ ਅੱਜ ਸਾਰਾ ਦਿਨ ਮੀਂਹ ਪੈਂਦਾ ਰਿਹਾ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਦਿਨ ਵਿੱਚ ਪਿਛਲੇ ਸਾਰੇ ਰਿਕਾਰਡ ਟੁੱਟ ਸਕਦੇ ਹਨ। ਅਜਿਹਾ ਮੌਸਮ ਐਤਵਾਰ ਨੂੰ ਵੀ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਐਤਵਾਰ ਨੂੰ ਵੀ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ। ਜਿਸ ਤੋਂ ਬਾਅਦ ਸ਼ਹਿਰ ਦਾ ਤਾਪਮਾਨ ਘੱਟੋ-ਘੱਟ 11 ਤੋਂ 18 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। Also Read : PM ਮੋਦੀ ਦੀ ਸੁਰੱਖਿਆ 'ਚ ਕੋਤਾਹੀ ਦਾ ਮਾਮਲਾ ਭਖਿਆ, ਮੁੱਖ ਮੰਤਰੀ ਨੇ ਟਵੀਟ ਰਾਹੀਂ ਵਿੰਨ੍ਹਿਆ ਨਿਸ਼ਾਨਾ ਰਾਤ ਸਮੇਂ ਅੰਮ੍ਰਿਤਸਰ ਵਿੱਚ ਭਾਰੀ ਮੀਂਹ ਰਿਕਾਰਡ ਕੀਤਾ ਗਿਆ। ਜਿਸ ਤੋਂ ਬਾਅਦ ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਪਾਣੀ ਭਰ ਗਿਆ। ਜਿਸ ਕਾਰਨ ਆਵਾਜਾਈ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਬਟਾਲਾ ਰੋਡ, ਮਾਲ ਰੋਡ, ਲਾਰੈਂਸ ਰੋਡ, ਹਾਲ ਗੇਟ ਆਦਿ ਇਲਾਕਿਆਂ ਵਿੱਚ ਲੋਕਾਂ ਨੂੰ ਕਾਫੀ ਪਰੇਸ਼ਾਨੀ ਹੋਈ ਹੈ।...
ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ (Amritsar International Airport in Punjab) 'ਤੇ ਇਟਲੀ (Italy) ਤੋਂ ਆਏ ਜਹਾਜ਼ ਵਿਚ ਅੱਜ ਫਿਰ ਯਾਤਰੀ ਕੋਰੋਨਾ ਪਾਜ਼ੇਟਿਵ (Passenger corona positive) ਨਿਕਲੇ ਹਨ। ਇਥੇ ਹੁਣ ਤੱਕ 150 ਯਾਤਰੀਆਂ (150 passengers) ਦੇ ਟੈਸਟ ਪਾਜ਼ੇਟਿਵ (Test positive) ਨਿਕਲੇ ਹਨ। ਨੋਇਸ ਏਅਰਲਾਈਨ (Noise Airlines) ਦੀ ਫਲਾਈਟ ਕੁਲ 290 ਯਾਤਰੀਆਂ (Flight total 290 p...
ਚੰਡੀਗੜ੍ਹ : ਪੰਜਾਬੀ ਗਾਇਕ ਰੱਬੀ ਪੰਨੂ (Punjabi singer Rabbi Pannu) ਨੇ ਅੱਜ ਦੇ ਸਮੇਂ ਵਿੱਚ ਸੋਸ਼ਲ ਮੀਡੀਆ (Social media) ਅਤੇ ਵੱਖ-ਵੱਖ ਆਨਲਾਈਨ ਪਲੇਟਫਾਰਮਾਂ (Online platforms) ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਪ੍ਰਤਿਭਾਸ਼ਾਲੀ ਲੋਕਾਂ ਦਾ ਧਿਆਨ ਨਹੀਂ ਛੱਡਿਆ ਜਾਂਦਾ। ਸਫਲਤਾ ਦੀ ਪੌੜੀ ਚੜ੍ਹਨ ਲਈ ਕਿਸੇ ਨੂੰ ਕਿਸੇ ਗੌਡਫਾਦਰ (Godfather) ਦੀ ਲੋੜ ਨਹੀਂ ਹੁੰਦੀ। ਕੁਝ ਲੋਕ ਆਪਣੀ ਮਿਹਨਤ ਅਤੇ ਲਗਨ (Hard work and dedication) ਨਾਲ ਇਸ ਨੂੰ ਪ੍ਰਾਪਤ ਕਰਦੇ ਹਨ। ਉਹ ਇੱਕ ਅਜਿਹਾ ਕਲਾਕਾਰ ਹੈ, ਜਿਸ ਨੇ ਆਪਣੀ ਬੇਮਿਸਾਲ ਪ੍ਰਤਿਭਾ (Unparalleled talent) ਨਾਲ ਲੋਕਾਂ ਦੇ ਦਿਲਾਂ ਵਿੱਚ ਜਗ੍ਹਾ ਬਣਾਈ।ਰੱਬੀ ਪੰਨੂ ਇੱਕ ਮਸ਼ਹੂਰ ਪੰਜਾਬੀ ਗਾਇਕ ਅਤੇ ਇੱਕ ਮਾਡਲ ਹੈ ਜੋ ਪੈਰ-ਟੇਪਿੰਗ ਨੰਬਰ ਬਣਾਉਣ ਲਈ ਜਾਣਿਆ ਜਾਂਦਾ ਹੈ। 2018 ਵਿੱਚ, ਕਲਾਕਾਰ ਨੇ 'ਕਿਸਾਨ ਬੰਦੇ' ਗੀਤ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ...
ਗੁਰਦਾਸਪੁਰ : ਆਪਣੀਆ ਮੰਗਾਂ (Your demands) ਨੂੰ ਲੈਕੇ ਅਤੇ ਸਰਕਾਰ ਵਲੋਂ ਪੱਕੇ ਨਾ ਕਰਣ ਕਰਕੇ ਅਤੇ ਕਈ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਅਤੇ ਆਪਣੀਆਂ ਹੋਰਨਾ ਮੰਗਾਂ ਨੂੰ ਲੈਕੇ 108 ਐਂਬੂਲੈਂਸ (108 Ambulance) ਦੇ ਮੁਲਾਜ਼ਮਾਂ ਨੇ ਪੂਰੇ ਪੰਜਾਬ 'ਚ ਅੱਜ ਐਂਬੂਲੈਂਸ ਸੇਵਾ (Ambulance service) ਬੰਦ ਕਰ ਪੰਜਾਬ ਸਰਕਾਰ (Government of Punjab) ਦੇ ਖਿਲਾਫ ਸੰਘਰਸ਼ ਸ਼ੁਰੂ ਕਰ ਦਿੱਤਾ ਹੈ ਅੱਜ ਪੰਜਾਬ ਭਰ ਦੇ 1500 ਕਰਮਚਾਰੀ ਹੜਤਾਲ (1500 workers strike) 'ਤੇ ਚਲੇ ਗਏ ਹਨ। ਗੁਰਦਾਸਪੁਰ ਵਿੱਚ ਵੀ 108 ਐਂਬੂਲੈਂਸ (108 Ambulance) ਦੇ ਕਰਮਚਾਰੀਆਂ ਨੇ ਗੁਰਦਾਸਪੁਰ (Gurdaspur) ਅਤੇ ਪਠਾਨਕੋਟ (Pathankot) ਵਿੱਚ 25 ਐਂਬੂਲੈਂਸਾਂ (25 ambulances) ਬੰਦ ਕਰਕੇ ਪੰਜਾਬ ਸਰਕਾਰ (Government of Punjab) ਖਿਲਾਫ ਰੋਸ ਪ੍ਰਦਰਸ਼ਨ (Protest) ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ (Government of Punjab) ਨੇ ਉਨ੍ਹਾਂ ਦੀ ਮੰਗ ਨਾ ਮੰਨੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਨੈਸ਼ਨਲ ਹਾਈਵੇਅ (National Highway) ਜਾਮ ਕਰਨ ਲਈ ਮਜਬੂਰ ਹੋਣਗੇ। Also Read : ਬੱਚਿਆਂ...
ਪਠਾਨਕੋਟ : ਪਠਾਨਕੋਟ (Pathankot) ਵਿਚ ਫਿਰ ਲਗਾਤਾਰ ਕੋਰੋਨਾ (Corona) ਦਾ ਵੱਡਾ ਬਲਾਸਟ ਹੋਇਆ ਹੈ ਤੇ ਸਿਹਤ ਵਿਭਾਗ (Department of Health) ਨੂੰ ਮਿਲੀਆਂ ਜਾਂਚ ਰਿਪੋਰਟਾਂ ਅਨੁਸਾਰ 187 ਨਵੇਂ ਕੋਰੋਨਾ ਮਰੀਜ਼ (Corona patients) ਸਾਹਮਣੇ ਆਏ ਹਨ ਜਿਸ ਨਾਲ ਜ਼ਿਲ੍ਹਾ ਪਠਾਨਕੋਟ (Pathankot) ਵਿਚ ਕੋਰੋਨਾ ਮਰੀਜ਼ਾਂ (Corona patients) ਦੀ ਗਿਣਤੀ ਵਧ ਕੇ 672 ਹੋ ਗਈ ਹੈ। ਪੰਜਾਬ ਵਿਚ ਹੁਣ ਕੋਰੋਨਾ ਮਹਾਮਾਰੀ (Corona epidemic) ਡਰਾਉਣ ਲੱਗੀ ਹੈ। ਪਟਿਆਲਾ ਤੋਂ ਬਾਅਦ ਪੰਜਾਬ ਦੇ 5 ਵੱਡੇ ਜ਼ਿਲਿਆਂ ਮੋਹਾਲੀ, ਲੁਧਿਆਣਾ, (Mohali, Ludhiana,) ਜਲੰਧਰ, ਪਠਾਨਕੋਟ (Jalandhar, Pathankot) ਅਤੇ ਅੰਮ੍ਰਿਤਸਰ ਵਿਚ ਮਹਾਮਾਰੀ (Epidemic in Amritsar) ਫੈਲਣ ਲੱਗੀ ਹੈ। ਬੁੱਧਵਾਰ ਨੂੰ ਇ...
ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ (Gurpreet Singh Khaira) ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨਾਂ ਨੂੰ ਬੀਤੀ ਰਾਤ ਤੋਂ ਥਕਾਵਟ ਅਤੇ ਸਰੀਰ ਵਿਚ ਦਰਦ ਮਹਿਸੂਸ ਹੋ ਰਿਹਾ ਸੀ। ਜਿਸਦੇ ਚੱਲਦੇ ਉਨਾਂ ਨੇ ਡਾਕਟਰ ਦੀ ਸਲਾਹ ਨਾਲ ਕੋਰੋਨਾ ਦਾ ਟੈਸਟ ਕਰਵਾਇਆ, ਜੋ ਕਿ ਪਾਜ਼ਿਟਵ (Corona Positive) ਆਇਆ ਹੈ। ਕੋਰੋਨਾ ਵੈਕਸੀਨ ਦੇ ਦੋਵੇਂ ਟੀਕੇ ਲੱਗੇ ਹੋਣ ਕਾਰਨ ਬਹੁਤ ਗੰਭੀਰ ਲੱਛਣ ਜਾਂ ਹੋਰ ਸਰੀਰਕ ਸਮੱਸਿਆ ਫਿਲਹਾਲ ਉਨਾਂ ਨੂੰ ਨਹੀਂ ਹਨ। Also Read : ਅਮਿਤਾਭ ਬੱਚਨ ਦੇ ਘਰ 'ਚ ਕੋਰੋਨਾ, ਸਟਾਫ ਮੈਂਬਰ ਦੀ ਰਿਪੋਰਟ ਆਈ ਪਾਜ਼ੀਟਿਵ ਫੋਨ ਤੇ ਆਪਣਾ ਹਾਲ-ਚਾਲ ਦੱਸਦੇ ਸ. ਖਹਿਰਾ ਨੇ ਜਿੱਥੇ ਬੀਤੇ ਦਿਨਾਂ ਤੋਂ ਉਨਾਂ ਦੇ ਸੰਪਰਕ ਵਿਚ ਆਏ ਅਧਿਕਾਰੀਆਂ, ਕਰਮਚਾਰੀਆਂ ਤੇ ਆਮ ਲੋਕਾਂ ਨੂੰ ਪਰਿਵਾਰਕ ਤੇ ਹੋਰ ਮੈਂਬਰਾਂ ਤੋਂ ਦੂਰੀ ਬਣਾਈ ਰੱਖਣ ਤੇ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ , ਉਥੇ ਉਨਾਂ ਜਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ (Corona) ਦੇ ਵੱਧ ਰਹੇ ਕੇਸਾਂ ਕਾਰਨ ਉਹ ਮਾਸਕ ਲਗਾਉਣ ਤੇ ਇਕ-ਦੂਸਰੇ ਤੋੋਂ ਦੂਰੀ ਬਣਾਏ ਰੱਖਣ ਵਿਚ ਲਾਪਰਵਾਹੀ ਨਾ ਵਰਤਣ। Also Read : PM ਮੋਦੀ ਦੀ ਫਿਰੋਜ਼ਪੁਰ ਰੈਲੀ, ਸਿਆਸੀ ਆਗੂਆਂ 'ਚ ਛਿੜੀ ਟਵੀਟ ਵਾਰ ਉਨਾਂ ਕਿਹਾ ਕਿ ਕਰੋਨਾ ਜਿਸ ਰਫਤਾਰ ਨਾਲ ਵੱਧ ਰ...
ਅੰਮ੍ਰਿਤਸਰ- ਪੰਜਾਬ ਵਿਚ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਚ ਪੰਥਕ ਇਕੱਠ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਵਾ ਕੇ ਸਰਕਾਰ ਸਾਡੇ ਤੋਂ ਸਾਡੀ ਰੁਹਾਨੀ ਸ਼ਕਤੀ ਖੋਹਣਾ ਚਾਹੁੰਦੀਆਂ ਹਨ। Also Read: ਚੀਨ ਦੀ ਮਾਰਕੀਟ 'ਚ ਲੱਗੀ ਅੱਗ, 9 ਲੋਕਾਂ ਦੀ ਮੌਤ ਗੁਰਦੁਆਰਾ ਮੰਜੀ ਸਾਹਿਬ 'ਤੇ ਇਕੱਠਾ ਹੋਈਆਂ ਜਥੇਬੰਦੀਆਂ ਨੂੰ ਸੰਬੋਧਨ ਕਰਦਿਆਂ ਸਰਕਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਅੱਜ ਦੇ ਹੁਕਮਰਾਨ ਸੁੱਤੇ ਹੋਏ ਹਨ। ਉਨ੍ਹਾਂ ਨੂੰ ਇਨ੍ਹਾਂ ਬੇਅਦਬੀਆਂ ਉੱਤੇ ਕੋਈ ਅਫਸੋਸ ਨਹੀਂ ਹੈ। ਉਹ ਅਜਿਹੀਆਂ ਘਟਨਾਵਾਂ ਉੱਤੇ ਭੰਗੜੇ ਪਾਉਂਦੇ ਹਨ। ਸਾਨੂੰ ਖੁਦ ਹੀ ਧਰਮ ਦੀ ਰਾਖੀ ਕਰਨੀ ਪਵੇਗੀ। ਉਨ੍ਹਾਂ ਇਸ ਦੌਰਾਨ ਕਿਹਾ ਕਿ ਭਾਰਤ ਵਿਚ ਕੋਈ ਵੀ ਸਰਕਾਰ ਆਉਂਦੀ ਹੈ, ਚਾਹੇ ਉਹ ਮੁਗਲ ਸਨ, ਅੰਗਰੇਜ਼ ਸਨ ਜਾਂ ਹੁਣ ਆਜ਼ਾਦੀ ਤੋਂ ਬਾਅਦ ਦੀਆਂ ਸਰਕਾਰਾਂ ਹਨ, ਇਨ੍ਹਾਂ ਵਲੋਂ ਹੀ ਹਰਿਮੰਦਰ ਸਾਹਿਬ ਉੱਤੇ ਹਮਲੇ ਕਰਵਾਏ ਜਾਂਦੇ ਹਨ। ਅਸਲ ਵਿਚ ਇਹ ਸਾਡੇ ਤੋਂ ਸਾਡੀ ਰੁਹਾਨੀ ਸ਼ਕਤੀ ਖੋਹਣਾ ਚਾਹੁੰਦੀਆਂ ਹਨ। Also Read: WWE ਸਟਾਰ Roman Reigns ਨੂੰ ਹੋਇਆ ਕੋਰੋਨਾ ਦੇਖੋ ਹੋਰ ਕੀ ਬੋਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ- ...
ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਇਸ਼ ਦੇ ਬਾਹਰ ਧਰਨਾ ਦੇ ਰਹੀਆਂ ਠੇਕਾ ਆਧਾਰਿਤ ਮਹਿਲਾ ਹੈਲਥ ਵਰਕਰਾਂ 'ਤੇ ਸਿੱਧੂ ਦੇ ਸੁਰੱਖਿਆ ਕਰਮਚਾਰੀਆਂ ਵੱਲੋਂ ਗੱਡੀ ਚੜ੍ਹਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਮਹਿਲਾ ਮੁਲਾਜ਼ਮ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਐਮਰਜੈਂਸੀ ਕਮਰੇ ਵਿੱਚ ਦਾਖ਼ਲ ਕਰਵਾਇਆ ਗਿਆ ਹੈ।Also Read : ਕਾਂਗਰਸ ਛੱਡ 'ਆਪ' 'ਚ ਸ਼ਾਮਲ ਹੋਏ ਲਾਲੀ ਮਜੀਠੀਆ ਜਿੱਥੇ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।ਇਸ ਘਟਨਾ ਤੋਂ ਬਾਅਦ ਮੁਲਾਜ਼ਮਾਂ 'ਚ ਭਾਰੀ ਰੋਸ ਹੈ ਅਤੇ ਵੱਡੀ ਗਿਣਤੀ 'ਚ ਮੁਲਾਜ਼ਮ ਸਿੱਧੂ ਦੇ ਘਰ ਦੇ ਬਾਹਰ ਪਹੁੰਚ ਰਹੇ ਹਨ। ਯੂਨੀਅਨ ਦੀ ਪ੍ਰਧਾਨ ਸਰਬਜੀਤ ਕੌਰ (Sarabjeet Kaur) ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ। Also Read : 'ਮੇਰਾ ਟੀਚਾ ਬੱਚਿਆਂ ਨੂੰ ਚੰਗੀ ਤੇ ਵਧੀਆ ਸਿੱਖਿਆ ਦਿਵਾਉਣਾ' ਇਸ ਦੌਰਾਨ ਸਿੱਧੂ ਦੇ ਕਾਫਲੇ ਨੇ ਉਨ੍ਹਾਂ ਦੀ ਮਹਿਲਾ ਵਰਕਰ 'ਤੇ ਕਾਰ ਚੜ੍ਹਾ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਨ੍ਹ...
ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ (Chief Minister of Delhi) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਸੰਯੋਜਕ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਅੰਮ੍ਰਿਤਸਰ ਪਹੁੰਚਣ 'ਤੇ ਉਹ 11-30 ਵਜੇ ਰਾਮਤੀਰਥ ਮੰਦਰ ਵਿਚ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਉਹ ਏਅਰਪੋਰਟ (Airport) ਲਈ ਰਵਾਨਾ ਹੋ ਜਾਣਗੇ। ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਮੇਰਾ ਮਕਸਦ ਹੈ ਕਿ ਮੈਂ ਹਰ ਵਰਗ ਦੇ ਤੇ ਗਰ...
ਅੰਮ੍ਰਿਤਸਰ : ਗੁਰੂ ਨਗਰੀ ਦੇ ਵਾਸੀਆਂ ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਚ ਕੀਤੀ। ਰਾਤ 9 ਵਜੇ ਤੋਂ 12 ਵਜੇ ਵਿਚਾਲੇ 1 ਲੱਖ ਤੋਂ ਵਧੇਰੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ (Sri Darbar Sahib) ਪਹੁੰਚੇ। ਆਲਮ ਅਜਿਹਾ ਸੀ ਕਿ ਤੁਹਾਨੂੰ ਪੈਰ ਰੱਖਣ ਦੀ ਵੀ ਥਾਂ ਨਹੀਂ। ਉਥੇ ਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਪਹਿਲੇ ਦਿਨ 2 ਲੱਖ ਤੋਂ ਵਧਏਰੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਚ ਦਰਸ਼ਨਾਂ ਲਈ ਪਹੁੰਚ ਸਕਦੇ ਹਨ। ਸ੍ਰੀ ਦਰਬਾਰ ਸਾਹਿਬ (Sri Darbar Sahib) ਵਿਚ ਰਾਤ 9 ਵਜੇ ਤੋਂ ਹੀ ਭੀੜ ਇਕੱਠੀ (The crowd gathered) ਹੋਣੀ ਸ਼ੁਰੂ ਹੋ ਗਈ। ਭੀੜ ਇੰਨੀ ਜ਼ਿਆਦਾ ਹੋ ਗਈ ਕਿ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਲਈ ਵੀ ਲੋਕਾਂ ਨੂੰ ਜੱਦੋ ਜ਼ਹਿਰ ਕਰਨੀ ਪੈ ਰਹੀ ਸੀ। Also Read : ਸ਼ਿਮਲਾ ਦੇ ਰਿਜ ਮੈਦਾਨ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਪੁਲਿਸ ਨੇ ਲਿਆ ਐਕਸ਼ਨ ਉਸ ਤੋਂ ਬਾਅਦ ਪਰਿਕਰਮਾ ਵਿਚ ਵੀ ਚਾਰੋ ਪਾਸੇ ਸ਼ਰਧਾਲੂ ਨਜ਼ਰ ਆ ਰਹੇ ਸਨ। ਲੋਕਾਂ ਨੂੰ ਜਿੱਥੇ ਥਾਂ ਮਿਲੀ, ਉਥੇ ਬੈਠ ਗਏ ਅਤੇ ਰਾਤ 12 ਵੱਜਣ ਦੀ ਉਡੀਕ ਕਰਨ ਲੱਗੇ। ਸ਼ਰਧਾਲੂ ਇਸ ਦੌਰਾਨ ਪੂਰਾ ਸਮਾਂ ਬੈਠੇ-ਬੈਠੇ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦਾ ਜਾਪ ਕਰ ਰਹੇ ਸਨ। ਸਾਰਿਆਂ ਨੂੰ ਰਾਤ ਦੇ 12 ਵੱਜਣ ਦਾ ਇੰਤਜ਼ਾਰ ਸੀ। ...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर