ਅੰਮ੍ਰਿਤਸਰ : ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਅੱਜ ਅੰਮ੍ਰਿਤਸਰ ਵਿੱਚ ਯੂਥ ਅਕਾਲੀ ਦਲ ਵੱਲੋਂ ਜਗਦੀਸ਼ ਟਾਈਟਲਰ ਦਾ ਪੁਤਲਾ ਫੂਕਿਆ ਗਿਆ। ਅਕਾਲੀ ਦਲ ਦੇ ਯੂਥ ਕਾਰਕੁਨਾਂ ਨੇ ਕਚਹਿਰੀ ਚੋਕ ਵਿਖੇ ਟਾਈਟਲਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। Also Read : ਆਸਟ੍ਰੇਲੀਆ ਨੇ ਭਾਰਤ ਬਾਇਓਟੈਕ ਦੇ ਟੀਕੇ ਨੂੰ ਦਿੱਤੀ ਮਨਜ਼ੂਰੀ, ਹੁਣ ਯਾਤਰੀ ਬਿਨਾਂ ਕਿਸੇ ਪਾਬੰਦੀ ਦੇ ਕਰ ਸਕਣਗੇ ਸਫਰ ਇਸ ਦੇ ਨਾਲ ਹੀ ਯੂਥ ਅਕਾਲੀ ਦਲ ਵੱਲੋਂ ਫਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ ਦੇ ਕੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਦਿੱਲੀ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ, ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਪੁਤਲੇ ਵੀ ਫੂਕੇ ਗਏ।
ਅੰਮ੍ਰਿਤਸਰ :ਪੰਜਾਬ ਦੇ ਅਜਨਾਲਾ ਤੋਂ ਅਜਿਹੀ ਹੀ ਇੱਕ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਕਤਲ ਦਾ ਕਾਰਨ ਆਈਫੋਨ ਸੀ। ਅਜਨਾਲਾ ਦੇ ਪਿੰਡ ਗੁੱਜਰਪੁਰਾ ਵਿਖੇ ਇੱਕ 20 ਸਾਲਾ ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢ ਕੇ ਉਸ ਦਾ ਕਤਲ ਕਰਕੇ ਇਕ ਖੇਤਾਂ ਵਿਚ ਸੁੱਟ ਦਿੱਤਾ ਗਿਆ ਸੀ । ਜਿਸ ਦੀ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ 12 ਘੰਟੇ ਵਿੱਚ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਦੇ ਹੋਏ ਇੱਕ ਨੌਜਵਾਨ ਨੂੰ ਕਾਬੂ ਕਰਕੇ ਜਿਸ ਕੋਲੋਂ ਪੁਲਿਸ ਵਲੋਂ ਆਈਫੋਨ ਅਤੇ ਕਤਲ ਸਮੇਂ ਵਰਤਿਆ ਗਿਆ ਚਾਕੂ ਬਰਾਮਦ ਕੀਤਾ ਗਿਆ ਹੈ। Also Read : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਹੋਇਆ 266 ਰੁਪਏ ਦਾ ਵਾਧਾ ਦੱਸਿਆ ਜਾ ਰਿਹਾ ਹੈ ਕਿ ਥੌਮਸ ਆਪਣਾ ਆਈਫੋਨ ਵੇਚਣ ਲਈ ਦੋਸ਼ੀ ਸੰਨੀ ਮਸੀਹ ਕੋਲ ਗਿਆ ਸੀ। ਜਿਸ ਦੇ ਚਲਦੇ ਸੰਨੀ ਨੇ ਥੌਮਸ ਨਾਲ ਆਈਫੋਨ ਦਾ ਸੌਦਾ ਕਰ ਲਿਆ ਅਤੇ ਜਿਸ ਤੋਂ ਬਾਅਦ ਪੈਸੇ ਦੇਣ ਵੇਲੇ ਸੰਨੀ ਦਾ ਮਨ ਬਦਲ ਗਿਆ ਅਤੇ ਉਸ ਨੇ ਬਿਨਾਂ ਪੈਸੇ ਦਿੱਤੇ ਥੌਮਸ ਕੋਲੋਂ ਫੋਨ ਲੈ ਲਿਆ ਅਤੇ ਉਸ ਦਾ ਕਤਲ ਕਰ ਦਿੱਤਾ। Also Read : ਪੰਜਾਬ ਕੈਬਨਿਟ ਦੀ ਅਹਿਮ ਬੈਠਕ ਅੱਜ, CM ਚੰਨੀ ਵੱਲੋਂ ਸ਼ਾਮ 4 ਵਜੇ ਲਿਆ ਜਾਵੇਗਾ ਇਤਿਹਾਸਕ ਫੈਸਲਾ iPhone ਵੇਚਣ ਲਈ ਘਰ ਤੋਂ ਨਿਕਲਿਆ ਸੀ ਥਾਮਸ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ 'ਚ ਥੌਮਸ ਦੇ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੁਲਿਸ ਨੇ ਇਕ ਨੌਜਵਾਨ ਸੰਨੀ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਕਤਲ ਦਾ ਕਾਰਨ ਮ੍ਰਿਤਕ ਥਾਮਸ ਦਾ ਮਹਿੰਗਾ ਆਈਫੋਨ ਸੀ, ਜਿਸ ਨੂੰ ਉਹ ਵੇਚਣ ਲਈ ਘਰ ਤੋਂ ਆਇਆ ਸੀ ਅਤੇ ਦੋਸ਼ੀ ਸੰਨੀ ਕੋਲ ਚਲਾ ਗਿਆ ਸੀ। ਸੰਨੀ ਨੇ ਆਈਫੋਨ ਦੀ ਡੀਲ ਕਰਵਾ ਲਈ ਅਤੇ ਪੈਸੇ ਅਦਾ ਕਰਨ ਸਮੇਂ ਉਸ ਦਾ ਇਰਾਦਾ ਬਦਲ ਗਿਆ। ਉਸਨੇ ਥੌਮਸ ਨੂੰ ਮਾਰਿਆ ਅਤੇ ਉਸਦੀ ਲਾਸ਼ ਖੇਤਾਂ ਵਿੱਚ ਸੁੱਟ ਦਿੱਤੀ। Also Read : ਨਵੰਬਰ ਮਹੀਨੇ ਦੀ ਸ਼ੁਰੂਆਤ 'ਚ ਹੀ ਇਕ ਹੋਰ ਵੱਡਾ ਫੇਰਬਦਲ, 16 IAS ਸਮੇਤ 46 ਅਧਿਕਾਰੀਆਂ ਦੇ ਹੋਏ ਤਬਾਦਲੇ ਡੀਐਸਪੀ ਜਸਵੀਰ ਸਿੰਘ ਅਨੁਸਾਰ ਸੰਨੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਆਈਫੋਨ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੇਕਰ ਇਸ ਕਤਲ ਵਿੱਚ ਕੋਈ ਹੋਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।...
ਫ਼ਾਜ਼ਿਲਕਾ- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਫ਼ਾਜ਼ਿਲਕਾ ਪੁਲਿਸ ਨੇ ਪਿਸਟਲ,ਜਿੰਦਾ ਕਾਰਤੂਸ ਅਤੇ ਹੈਂਡ ਗਰਨੇਡ ਸਣੇ ਗ੍ਰਿਫ਼ਤਾਰ ਕੀਤਾ ਹੈ। Also Read: ਸਾਊਥ ਦੇ ਸੁਪਰਸਟਾਰ ਪੁਨੀਤ ਦੀ ਮੌਤ ਦੀ ਖਬਰ ਸੁਣ ਦੋ ਲੋਕਾਂ ਨੂੰ ਆਇਆ ਹਾਰਟ ਅਟੈਕ, ਹੋਈ ਮੌਤ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫੜਿਆ ਗਿਆ ਨੌਜਵਾਨ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਅਸ਼ੀਸ਼ ਨਾਂਅ ਦੇ ਵਿਅਕਤੀ ਦੇ ਸੰਪਰਕ ਵਿਚ ਸੀ, ਜੋਕਿ ਸੁਖਪ੍ਰੀਤ ਬੁਢਾ ਗੈਂਗ ਦਾ ਵਿਅਕਤੀ ਹੈ । ਜਿਸ ਵਲੋਂ ਪਾਕਿਸਤਾਨ ਤੋਂ ਭਾਰਤ ਵਿਚ ਇਸ ਅਸਲੇ ਬਾਰੂਦ ਨੂੰ ਮੰਗਵਾਇਆ ਗਿਆ ਸੀ ਅਤੇ ਫ਼ਾਜ਼ਿਲਕਾ ਇਲਾਕੇ ਵਿਚ ਛੁਪਾ ਕੇ ਰੱਖਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਮੁਤਾਬਿਕ ਇਸ ਪਿੱਛੇ ਖ਼ਾਲਿਸਤਾਨ ਟਾਈਗਰ ਫੋਰਸ ਦਾ ਹੱਥ ਹੈ। Also Read: PSEB ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਦੀ ਪ੍ਰੀਖਿਆ ਲਈ ਹਿਦਾਇਤਾਂ ਜਾਰੀ, ਇਸ ਪੈਟਰਨ 'ਚ ਪੈਣਗੇ ਪੇਪਰ
ਅੰਮ੍ਰਿਤਸਰ: ਰਾਜ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। Also Read: ਸਾਊਥ ਸੁਪਰਸਟਾਰ ਪੁਨੀਤ ਰਾਜਕੁਮਾਰ ਦਾ ਹਾਰਟ ਅਟੈਕ ਕਾਰਨ ਦੇਹਾਂਤ, ਫਿਲਮ ਜਗਤ 'ਚ ਸੋਗ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਰਿਹਾਇਸ਼ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਉਦਯੋਗਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਹ ਪੰਜਾਬ ਦੇ ਵਿਕਾਸ ਵਿੱਚ ਰੀੜ੍ਹ ਦੇ ਹੱਡੀ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ’ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਹੋਰ ਰਾਹਤ ਦਿੰਦਿਆਂ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। Also Read: ਜੇਕਰ ਆਉਂਦੀ ਹੈ KYC ਲਈ ਕਾਲ ਤਾਂ ਕਰੋ ਇਹ ਕੰਮ, RBI ਵਲੋਂ ਅਲਰਟ ਜਾਰੀ ਸ੍ਰੀ ਸੋਨੀ ਨੇ ਕਿਹਾ ਕਿ ਵਪਾਰ ਨੂੰ ਉਤਸਾਹਿਤ ਕਰਨ ਲਈ ਜਲਦ ਹੀ ਜਿਲ੍ਹੇ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਉਦਯੋਗਪਤੀ ਆ ਕੇ ਆਪਣੇ ਸਮਾਨ ਦੀ ਪ੍ਰਦਰਸ਼ਨੀ ਲਗਾ ਸਕਣ। ਉਨਾਂ ਕਿਹਾ ਕਿ ਸੂਬੇ ਦੇ ਸਰਹੱਦੀ ਜਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ। Also Read: ਬਠਿੰਡਾ 'ਚ ਕੇਜਰੀਵਾਲ ਵਲੋਂ ਵਪਾਰੀਆਂ ਨਾਲ ਖਾਸ ਮੁਲਾਕਾਤ ਜਾਰੀ, ਹੋ ਸਕਦੇ ਨੇ ਵੱਡੇ ਐਲਾਨ (ਵੀਡੀਓ) ਸ੍ਰੀ ਸੋਨੀ ਨੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸਨਾਂ ‘ਤੇ ਫਿਕਸਡ ਚਾਰਜਿਜ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ 90 ਫੀਸਦ ਤੋਂ ਜਿਆਦਾ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਪਹਿਲਾਂ ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। Also Read: ਮੋਹਾਲੀ 'ਚ ਪੀਟੀਆਈ ਅਧਿਆਪਕਾਂ ਦਾ ਹੱਲਾ ਬੋਲ, ਬੈਰੀਕੇਡ ਤੋੜ DC ਦਫਤਰ ਅੰਦਰ ਹੋਏ ਦਾਖਲ ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ ਨੇ ਕਿਹਾ ਕਿ ਉਹ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਦੇ ਬਹੁਤ ਧੰਨਵਾਦੀ ਹਨ, ਜਿਨਾਂ ਦੇ ਸਦਕਾਂ ਪਿੱਛਲੇ ਕਈ ਸਾਲਾਂ ਤੋਂ ਉਦਯੋਗਪਤੀਆਂ ਦੀਆਂ ਪੈਂਡਿੰਗ ਪਏ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ 90 ਫੀਸਦੀ ਤੋਂ ਜਿਆਦਾ ਮੰਗਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਸ੍ਰੀ ਸੇਠ ਨੇ ਕਿਹਾ ਕਿ ਸ੍ਰੀ ਸੋਨੀ ਨੇ ਹਮੇਸ਼ਾਂ ਹੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੀ ਬਾਂਹ ਫੜ੍ਹੀ ਹੈ ਅਤੇ ਇਨਾਂ ਦੇੇ ਸਦਕਾ ਹੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮਹਾਮੰਤਰੀ ਸ੍ਰੀ ਸਮੀਰ ਜੈਨ, ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਵਜੀਰ ਚੰਦ, ਸ੍ਰੀ ਕਮਲ ਡਾਲਮੀਆ, ਸ੍ਰੀ ਰਾਜੀਵ ਅਨੇਜਾ, ਸ੍ਰੀ ਰਾਜੇਸ਼ ਸੋਹੀ, ਸ੍ਰੀ ਬਲਬੀਰ ਭਸੀਨ ਤੋਂ ਇਲਾਵਾ ਹੋਰ ਉਦਯੋਗਪਤੀਆਂ ਤੇ ਕਾਰੋ...
ਅੰਮ੍ਰਿਤਸਰ : ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸਦਾ ਯੋਗ ਮੁਆਵਜਾ ਦੇਵੇਗੀ। ਅੱਜ ਅੰਮ੍ਰਿਤਸਰ ਵਿਖੇ ਇਕ ਸਮਾਗਮ ਵਿੱਚ ਪ੍ਰੈਸ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਸਰਹੱਦ ਨਾਲ ਲੱਗਦੇ ਕਈ ਜਿਲਿ੍ਹਆਂ ਵਿੱਚ ਗੜਿਆਂ ਦੇ ਨਾਲ ਮੀਂਹ ਪਿਆ ਸੀ। ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ‘ਤੇ ਗੜਿਆਂ ਦੀ ਚਿੱਟੀ ਚਾਦਰ ਵਿਛ ਗਈ। ਖੇਤਾਂ ਵਿੱਚ ਪਾਣੀ ਭਰ ਗਿਆ। ਕਈ ਥਾਵਾਂ ‘ਤੇ ਖੜ੍ਹੀਆਂ ਫਸਲਾਂ ਡਿੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਮਾਝੇ ਵਿੱਚ ਝੋਨੇ ਦੇ ਨਾਲ-ਨਾਲ ਬਾਸਮਤੀ ਦੀ ਫਸਲ ਵੀ ਮੀਂਹ ਨੇ ਖਰਾਬ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਫਸਲਾਂ ਦੇ ਨੁਕਸਾਨ ਨੂੰ ਦੇਖਦੇ ਹੋਏ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜੋ ਵੀ ਰਿਪੋਰਟ ਮਿਲੀ ਉਸ ਅਨੁਸਾਰ ਮੁਆਵਜਾ ਦਿੱਤਾ ਜਾਵੇਗਾ। Also Read : ਹੁਣ ਪੰਜਾਬ 'ਚ ਸ਼ਾਮ 5 ਵਜੇ ਤਕ ਹੀ ਖੁਲ੍ਹਣਗੇ ਪੈਟਰੋਲ ਪੰਪ, ਜਾਣੋ ਕੀ ਹੈ ਵਜ੍ਹਾ ਪਿੰਡ ਮੁੱਲ੍ਹੇਚੱਕ ਵਿਖੇ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਇਸ ਪਿੰਡ ਵਿੱਚ 85 ਫੀਸਦੀ ਤੋਂ ਜਿਆਦਾ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਦੇ ਰਹਿੰਦੇ ਕਾਰਜ ਵੀ ਅਗਲੇ ਮਹੀਨੇ ਤੱਕ ਮੁਕੰਮਲ ਕਰ ਲਏ ਜਾਣਗੇ। ਸ੍ਰੀ ਸੋਨੀ ਨੇ ਪਿੰਡ ਮੁੱਲ੍ਹੇਚੱਕ ਦੀ ਪੰਚਾਇਤ ਨੂੰ 10 ਲੱਖ ਰੁਪਏ ਦਾ ਚੈਕ ਵਿਕਾਸ ਕਾਰਜਾਂ ਲਈ ਭੇਟ ਕੀਤਾ ਅਤੇ 10 ਲੱਖ ਰੁਪਏ ਹੋਰ ਦੇਣ ਦਾ ਐਲਾਨ ਵੀ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਜਲਦੀ ਹੀ ਪਿੰਡ ਮੁੱਲ੍ਹੇਚੱਕ ਵਿੱਚ ਇਕ ਸਰਕਾਰੀ ਡਿਸਪੈਂਸਰੀ ਬਣਾਈ ਜਾਵੇਗੀ ਅਤੇ ਇਸਦੇ ਸਕੂਲ ਨੂੰ ਵੀ ਅਪਗ੍ਰੇਡ ਕੀਤਾ ਜਾਵੇਗਾ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਸਨ ਉਨਾਂ ਨੂੰ ਪੂਰਾ ਕੀਤਾ ਗਿਆ ਹੈ। Also Read : ਪੰਜਾਬ ਭਵਨ 'ਚ CM ਚੰਨੀ ਦੀ ਅਹਿਮ ਬੈਠਕ, ਬ੍ਰਹਮ ਮਹਿੰਦਰਾ ਅਤੇ ਤ੍ਰਿਪਤ ਬਾਜਵਾ ਸਮੇਤ ਕਈ ਵਿਧਾਇਕ ਸ਼ਾਮਲ ਉਨਾਂ ਕਿਹਾ ਕਿ ਲੋੜਵੰਦਾਂ ਦੀ ਪੈਨਸ਼ਨ 750 ਰੁਪਏ ਤੋਂ ਵੱਧਾ ਕੇ 1500 ਰੁਪਏ ਅਤੇ ਸ਼ਗਨ ਸਕੀਮ ਦੀ ਰਾਸ਼ੀ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸਰਕਾਰ ਨੇ ਸਾਰੇ ਵਰਗਾਂ ਦੇ 2 ਕਿਲੋਵਾਟ ਤੱਕ ਲੋਡ ਵਾਲੇ ਲੋਕਾਂ ਦੇ ਬਿੱਲ ਮਾਫ਼ ਕਰ ਦਿੱਤੇ ਹਨ ਅਤੇ ਜਿਨਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਉਨਾਂ ਨੂੰ ਵੀ ਸਰਕਾਰ ਵਲੋਂ ਆਪਣੇ ਖਰਚੇ ਤੇ ਲਗਾਇਆ ਜਾ ਰਿਹਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਦੇ ਘਰ ਦੇ ਦਰਵਾਜੇ ਲੋਕਾਂ ਦੀ ਮਦਦ ਲਈ 24 ਘੰਟੇ ਖੁਲ੍ਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਉਨਾਂ ਨੂੰ ਕਿਸੇ ਵੇਲੇ ਵੀ ਮਿਲ ਸਕਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। Also Read : ਗੂਗਲ ਦੇ ਇਸ ਨਵੇਂ ਫੀਚਰ ਨਾਲ ਤੁਸੀਂ ਆਸਾਨੀ ਨਾਲ ਸਿੱਖ ਸਕੋਗੇ ਇੰਗਲਿਸ਼, ਜਾਣੋ ਕਿਵੇਂ ਕਰਨੀ ਹੈ ਵਰਤੋਂ ਇਸ ਤੋਂ ਪਹਿਲਾਂ ਸ੍ਰੀ ਸੋਨੀ ਰਿਆਲਟੋ ਚੌਂਕ ਵਿਖੇ ਸਥਿਤ ਚਰਚ ਵਿਚ ਪਹੁੰਚੇ, ਜਿਥੇ ਉਨਾਂ ਨੇ ਸਰਬੱਤ ਤੇ ਭਲੇ ਲਈ ਪ੍ਰਾਰਥਨਾ ਕੀਤੀ ਅਤੇ ਚਰਚ ਨੂੰ 2.50 ਲੱਖ ਰੁਪਏ ਦਾ ਚੈਕ ਵੀ ਭੇਟ ਕੀਤਾ। ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਇਨਾਂ ਵਲੋਂ ਬਾਰਡਰ ਏਰੀਆ ਵਿੱਚ ਸਕੂਲ ਖੋਲ੍ਹ ਕੇ ਲੋਕਾਂ ਨੂੰ ਬਹੁਤ ਹੀ ਘੱਟ ਰੇਟ ਤੇ ਗੁਣਵਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਉਨਾਂ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਇਹ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ ਉਹ ਉੱਪ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਇਸ ਚਰਚ ਵਿੱਚ ਪ੍ਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਆਏ ਹਨ। ਇਸ ਮੌਕੇ ਚਰਚ ਦੇ ਬਿਸ਼ਪ ਪ੍ਰਦੀਮ ਕੁਮਾਰ ਸਮੰਤਾ ਨੇ ਸ੍ਰੀ ਸੋਨੀ ਲਈ ਪ੍ਰਮਾਤਮਾ ਨੂੰ ਉਨਾਂ ਦੀ ਲੰਮੀ ਉਮਰ ਪ੍ਰਦਾਨ ਕਰਨ ਲਈ ਪ੍ਰਾਰਥਨਾ ਕੀਤੀ ਤਾਂ ਜੋ ਉਹ ਲੋਕਾਂ ਦੀ ਹੋਰ ਸੇਵਾ ਕਰ ਸਕਣ। ਇਸ ਮੌਕੇ ਚਰਚ ਵਲੋਂ ਸ੍ਰੀ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ। Also Read : ਕੋਰੋਨਾ ਮਹਾਂਮਾਰੀ ਦੇ ਵਿਚਕਾਰ ਸਿੰਗਾਪੁਰ ਨੇ ਜਾਰੀ ਕੀਤੀ ਨਵੀਂ ਟਰੈਵਲ ਐਡਵਾਈਜ਼ਰੀ ਇਸ ਮੌਕੇ ਸ੍ਰੀ ਸੋਨੀ ਨੇ ਕਿਹਾ ਕਿ ਕਾਂਗਰਸ ਧਰਮ ਨਿਰਪੇਖ ਪਾਰਟੀ ਹੈ ਅਤੇ ਸਾਡੀ ਪਾਰਟੀ ਸਾਰੇ ਧਰਮਾਂ ਦਾ ਪੂਰਨ ਸਤਿਕਾਰ ਕਰਦੀ ਹੈ। ਉਨਾਂ ਕਿਹਾ ਕਿ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਰੇ ਧਰਮਾਂ ਦੇ ਲੋਕ ਮਿਲ ਕੇ ਇਸ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ। ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਡੇਂਗੂ ਨਾਲ ਨਿਪੱਟਣ ਲਈ ਪੂਰੇ ਇੰਤਜ਼ਾਮ ਕੀਤੇ ਗਏ ਹਨ। ਉਨਾਂ ਦੱਸਿਆ ਕਿ ਰਾਜ ਵਿੱਚ ਕਰੀਬ 11 ਹਜ਼ਾਰ ਡੇਂਗੂ ਦੇ ਕੇਸ ਪਾਏ ਗਏ ਹਨ। Also Read : ਰਾਤ ਦੀ ਚੰਗੀ ਨੀਂਦ ਘੱਟ ਕਰ ਸਕਦੀ ਹੈ ਬੱਚਿਆਂ 'ਚ ਮੋਟਾਪੇ ਦਾ ਖਤਰਾ ਉਨਾਂ ਕਿਹਾ ਕਿ ਬੇਮੌਸਮੀ ਬਰਸਾਤਾਂ ਕਰਕੇ ਇਸ ਵਾਰ ਡ...
ਅੰਮ੍ਰਿਤਸਰ: ਪ੍ਰਭੂਸੱਤਾ ਨਾਲ ਸਮਝੌਤਾ ਕਰਨ ਲਈ ਨਾਪਾਕ ਸਾਜ਼ਿਸ਼ਾਂ ਨਾਲ ਸੰਵੇਦਨਸ਼ੀਲ ਸੂਚਨਾਵਾਂ ਦੀ ਸਪਲਾਈ ਕਰਨ ਵਾਲੇ ਪਾਕਿ ਆਈਐੱਸਆਈ ਅਤੇ ਚਾਲਬਾਜ਼ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗਠਜੋੜ ਨੂੰ ਤੋੜਨ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸੂਬੇ ਦੀ ਅਖੰਡਤਾ ਅਤੇ ਸੁਰੱਖਿਆ ਲਈ ਪੰਜਾਬ ਪੁਲਿਸ ਨੇ ਸਰਹੱਦ ਪਾਰ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। Also Read: ਰੋਪੜ ਟੋਲ ਪਲਾਜ਼ਾ 'ਤੇ ਪਹੁੰਚੇ ਮੁੱਖ ਮੰਤਰੀ ਚੰਨੀ, ਕਿਸਾਨਾਂ ਨਾਲ ਹੋਏ ਧਰਨੇ 'ਚ ਸ਼ਾਮਲ ਸਟੇਟ ਸਪੈਸ਼ਲ ਆਪਰੇਸ਼ਨਸ ਸੈੱਲ ਅੰਮ੍ਰਿਤਸਰ ਨੇ ਭਾਰਤੀ ਫੌਜ ਵਿੱਚ ਸੇਵਾ ਕਰ ਰਹੇ ਜਵਾਨ ਕੁਨਾਲ ਕੁਮਾਰ ਬਾਰੀਆ ਪੁੱਤਰ ਲਕਸ਼ਮਣ ਭਾਈ/ਓ 64, ਫਾਲੀਯੂ ਰੋਡ, ਧਮਨੋਦ, ਪੰਚਮਹਿਲ, ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ। ਉਹ ਇਸ ਵੇਲੇ ਫ਼ਿਰੋਜ਼ਪੁਰ ਛਾਉਣੀ ਵਿਖੇ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਿਹਾ ਹੈ। ਉਹ ਸੋਸ਼ਲ ਮੀਡੀਆ ਐਪਸ ਰਾਹੀਂ ਵੱਖ-ਵੱਖ ਪਾਕਿ ਆਈਐੱਸਆਈ ਏਜੰਟਾਂ ਦੇ ਸੰਪਰਕ ਵਿੱਚ ਰਿਹਾ ਹੈ। ਆਈਟੀ ਸੈੱਲ ਵਿੱਚ ਆਪਣੀ ਤਾਇਨਾਤੀ ਦਾ ਫਾਇਦਾ ਉਠਾਉਂਦੇ ਹੋਏ ਉਹ ਫੌਜ ਬਾਰੇ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀ ਆਪਣੇ ਪਾਕਿ ਸਥਿਤ ਆਕਾਵਾਂ ਤੱਕ ਪਹੁੰਚਾ ਰਿਹਾ ਹੈ। ਪਾਕਿ ਏਜੰਸੀਆਂ ਨੇ ਉਸਨੂੰ ਸੂਚਨਾ ਦੇ ਬਦਲੇ ਪੈਸੇ ਦਿੱਤੇ ਹਨ। Also Read: ਸਿੰਘੂ ਕਤਲ ਮਾਮਲੇ 'ਚ ਦੋਸ਼ੀ ਨਿਹੰਗਾਂ ਦੀ 2 ਦਿਨ ਵਧਾਈ ਪੁਲਿਸ ਰਿਮਾਂਡhttps://livingindianews.co.in/national/delhi/nihangs-convicted-in-singhu-murder-case-remanded-for-2-days ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਦੋਸ਼ੀ 2020 'ਚ ਫੇਸਬੁੱਕ ਰਾਹੀਂ ਪਾਕਿਸਤਾਨ ਦੀ ਇਕ ਮਹਿਲਾ ਖੁਫੀਆ ਅਧਿਕਾਰੀ (ਪੀਆਈਓ) ਸਿਦਰਾ ਖਾਨ ਦੇ ਸੰਪਰਕ 'ਚ ਆਇਆ ਸੀ। ਫੇਸਬੁੱਕ ਅਤੇ ਮੈਸੇਂਜਰ ਰਾਹੀਂ ਜੁੜਣ ਤੋਂ ਬਾਅਦ, ਉਹ ਵ੍ਹਟਸਐਪ ਅਤੇ ਹੋਰ ਪ੍ਰਾਈਵੇਟ ਮੈਸੇਜਿੰਗ ਅਤੇ ਕਾਲਿੰਗ ਐਪਸ ਉੱਤੇ ਚਲੇ ਗਏ। ਦੋਸ਼ੀ ਆਪਣੇ ਦੋ ਪਾਕਿ ਮੋਬਾਈਲ ਨੰਬਰਾਂ 'ਤੇ ਪੀਆਈਓ ਦੇ ਸੰਪਰਕ ਵਿੱਚ ਸੀ। ਇਹ ਪਤਾ ਲੱਗਾ ਹੈ ਕਿ ਪੀਆਈਓ ਨੇ ਮੁਲਜ਼ਮ ਨੂੰ ਆਪਣੀਆਂ ਚਾਲਾਂ ਰਾਹੀਂ ਆਈਐੱਸਆਈ ਲਈ ਕੰਮ ਕਰਨ ਦਾ ਲਾਲਚ ਦਿੱਤਾ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਨੇ ਇੱਕ ਐਨਕ੍ਰਿਪਟਡ ਐਪ ਰਾਹੀਂ ਉਸ ਨਾਲ ਕਈ ਕਲਾਸੀਫਾਈਡ ਦਸਤਾਵੇਜ਼ ਸਾਂਝੇ ਕੀਤੇ। ਉਸ ਦੇ ਮੋਬਾਈਲ ਫੋਨ ਦੀ ਮੁੱਢਲੀ ਜਾਂਚ ਵਿੱਚ ਕਈ ਗੁਪਤ ਦਸਤਾਵੇਜ਼ ਮਿਲੇ ਹਨ। Also Read: ਬਟਾਲਾ ਪੁਲਿਸ ਵਲੋਂ ਲੁਟੇਰਾ ਗੈਂਗ ਦਾ ਪਰਦਾਫਾਸ਼, 16 ਮੋਟਰਸਾਈਕਲ, 2 ਕਾਰਾ ਤੇ ਸੋਨੇ ਦੇ ਗਹਿਣੇ ਬਰਾਮਦhttps://livingindianews.co.in/punjab/malwa/batala-police-bust-robber-gang ਇਸ ਸਬੰਧੀ ਐੱਫਆਈਆਰ ਨੰਬਰ 20 ਮਿਤੀ 24.10.2021 ਯੂ/ਐੱਸ 3, 4, 5, 9 ਆਫੀਸ਼ੀਅਲ ਸੀਕ੍ਰੇਟਸ ਐਕਟ, 120-ਬੀ ਆਈਪੀਸੀ, ਪੀਐੱਸ ਐੱਸਐੱਸਓਸੀ ਦਰਜ ਕੀਤੀ ਗਈ ਹੈ। ਫੌਜ ਦੇ ਅਧਿਕਾਰੀਆਂ ਨੂੰ ਗ੍ਰਿਫਤਾਰੀ ਦੀ ਜਾਣਕਾਰੀ ਦਿੱਤੀ ਗਈ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਇਕੱਲਾ ਕੰਮ ਕਰ ਰਿਹਾ ਸੀ ਜਾਂ ਉਸ ਦੀ ਟੀਮ ਹੈ। ਮੁਲਜ਼ਮ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।...
ਬਟਾਲਾ : ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਦੇ ਹਮਲੇ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਬਾਜਵਾ ਦਾ ਅੱਜ ਅੰਤਿਮ ਅਰਦਾਸ ਸਮਾਗਮ ਉਨ੍ਹਾਂ ਦੇ ਪਿੰਡ ਚੱਠਾ ਜਿਲਾ ਗੁਰਦਾਸਪੂਰ ਵਿਚ ਸੰਪੂਰਨ ਕੀਤੇ ਗਏ ਸ਼ਹੀਦ ਦੇ ਅੰਤਿਮ ਅਰਦਾਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਲੋਂ ਸ਼ਿਰਕਤ ਕੀਤੀ ਗਈ। Also Read : ਹਰੀਸ ਰਾਵਤ ਦਾ ਕੈਪਟਨ 'ਤੇ ਵੱਡਾ ਹਮਲਾ, ਕਿਹਾ- 'ਪੰਜਾਬ ਨਾਲ ਧ੍ਰੋਹ ਕਮਾ ਰਹੇ ਹਨ ਕੈਪਟਨ' ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾਂ,ਸਪੀਕਰ ਰਾਣਾ ਕੇ.ਪੀ ਵੀ ਮਜ਼ੂਦ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਨੂੰ ਸ਼ਰਧਾਂਜਲੀ ਦਿੰਦੇ ਹੋਏ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼ਹੀਦ ਦੇ ਪਰਿਵਾਰ ਨੂੰ ਹੌਂਸਲਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਓਹਨਾ ਦੇ ਨਾਲ ਖੜੀ ਹੈ। Also Read : ਲਖੀਮਪੁਰ ਖੇੜੀ 'ਚ ਵੱਡਾ ਹਾਦਸਾ: ਨਦੀ 'ਚ ਪਲਟੀਆਂ ਦੋ ਕਿਸ਼ਤੀਆਂ, 25 ਲੋਕ ਲਾਪਤਾ ਇਸਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਕੀ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਉਨ੍ਹਾਂ ਦੇ ਪਿੰਡ ਚੱਠਾ ਵਿੱਚ ਇੱਕ ਫੁੱਟਬਾਲ ਸਟੇਡੀਅਮ ਬਣਾਇਆ ਜਾਵੇਗਾ, CM ਚੰਨੀ ਵੱਲੋਂ ਪਰਿਵਾਰ ਨੂੰ 50 ਲੱਖ ਰੁਪਏ ਅਤੇ ਨੌਕਰੀ ਦੇਣ ਦਾ ਵੀ ਐਲਾਨ ਕੀਤਾ ਹੈ। Also Read : ਸੁੱਖੀ ਰੰਧਾਵਾ ਤੋਂ ਬਾਅਦ ਪਰਗਟ ਸਿੰਘ ਦਾ ਕੈਪਟਨ 'ਤੇ ਹਮਲਾ, ਕਿਹਾ-'ਕਾਂਗਰਸ ਦੇ ਕੁੜਤੇ 'ਚ ਸੀ ਭਾਜਪਾਈ CM' ਉਨ੍ਹਾਂ ਦੱਸਿਆ ਕਿ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਇੱਕ ਯਾਦਗਾਰੀ ਗੇਟ ਵੀ ਬਣਾਇਆ ਜਾਵੇਗਾ ਅਤੇ ਇਹ ਰਾਸ਼ੀ ਅੱਜ ਹੀ ਪਿੰਡ ਦੀ ਪੰਚਾਇਤ ਨੂੰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਸ਼ਹੀਦਾਂ ਅੱਗੇ ਸਿਰ ਝੁਕਾਉਂਦੇ ਹਨ ਕਿਉਂਕਿ ਸ਼ਹੀਦ ਦੇਸ਼ ਦਾ ਸਿਰ ਹੁੰਦਾ ਹੈ।ਸੀਐਮ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ,ਉਨ੍ਹਾਂ ਦੀ ਜੋ ਵੀ ਮੰਗ ਹੋਵੇਗੀ ਉਸਨੂੰ ਪੂਰਾ ਕੀਤਾ ਜਾਵੇਗਾ। ...
ਅੰਮ੍ਰਿਤਸਰ : ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ 'ਚ ਪੰਜਾਬ ਦੇ 5 ਨੌਜਵਾਨ ਸ਼ਹੀਦ ਹੋਏ ਸਨ। ਜਿੰਨ੍ਹਾਂ ਵਿਚ ਗੁਰਦਾਸਪੁਰ ਦੇ ਸ਼ਹੀਦ ਮਨਦੀਪ ਸਿੰਘ ਦੀ ਅੱਜ ਅੰਤਿਮ ਅਰਦਾਸ ਹੈ, ਜਿਸ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਹੁੰਚਣਗੇ। ਦੱਸ ਦਈਏ ਕਿ ਉਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲਮੀਕਿ ਪ੍ਰਗਟ ਦਿਵਸ ਮੌਕੇ ਰਾਮ ਤੀਰਥ ਵਿਖੇ ਰਾਜ ਪੱਧਰੀ ਸਮਾਗਮ 'ਚ ਸ਼ਾਮਲ ਹੋਣਗੇ। Also Read : ਅੰਮ੍ਰਿਤਸਰ ‘ਚ ਵੱਡੀ ਸਾਜਿਸ਼ ਨਾਕਾਮ, ਕਰੋੜਾਂ ਦੀ ਹੈਰੋਇਨ ਅਤੇ ਅਫੀਮ ਸਮੇਤ ਹਥਿਆਰਾਂ ਦੀ ਖੇਪ ਬਰਾਮਦ ਮੁੱਖ ਮੰਤਰੀ ਦੁਪਹਿਰ 12 ਵਜੇ ਰਾਮਤੀਰਥ ਪਹੁੰਚਣਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ 28 ਦਿਨਾਂ ਵਿੱਚ ਦੂਜੀ ਵਾਰ ਅੰਮ੍ਰਿਤਸਰ ਆ ਰਹੇ ਹਨ ਅਤੇ ਮੱਥਾ ਟੇਕਣਗੇ। ਉਨ੍ਹਾਂ ਦੇ ਨਾਲ ਮੰਤਰੀ ਡਾ. ਰਾਜਕੁਮਾਰ ਵੇਰਕਾ ਅਤੇ ਹੋਰ ਲੀਡਰਸ਼ਿਪ ਵੀ ਮੌਜੂਦ ਰਹੇਗੀ। ਜਿੱਥੇ ਉਹ 25 ਕਰੋੜ ਦੀ ਲਾਗਤ ਨਾਲ ਬਣਨ ਜਾ ਰਹੇ ਪੈਨੋਰਮਾ ਦੀ ਨੀਂਹ ਰੱਖਣਗੇ। ਇਹ ਪਨੋਰਮਾ ਰਾਮਾਇਣ ਦੇ ਲੇਖਕ ਮਹਾਰਿਸ਼ੀ ਵਾਲਮੀਕਿ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਏਗਾ।
ਅੰਮ੍ਰਿਤਸਰ : ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਅਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ, ਉਨ੍ਹਾਂ ਨੇ ਵੱਡੀ ਮਾਤਰਾ ਵਿੱਚ 72 ਪਿਸਤੌਲ, 44 ਮੈਗਜ਼ੀਨ, 100 ਰਾਊਂਡ, ਇੱਕ ਕਿਲੋ ਹੈਰੋਇਨ ਸਮੇਤ 72 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਇਹ ਸਮਗਰੀ ਬੀਓਪੀ ਮਹਿੰਦੀਪੁਰ ਖੇਮਕਰਨ ਸੈਕਟਰ ਤੋਂ ਬਰਾਮਦ ਕੀਤੀ ਗਈ ਹੈ। ਬੀਐਸਐਫ ਨੂੰ ਸ਼ੱਕ ਹੈ ਕਿ ਇਹ ਬਰਾਮਦਗੀ ਇੱਕ ਡਰੋਨ ਰਾਹੀਂ ਕੀਤੀ ਗਈ ਸੀ। ਇਸ ਤੋਂ ਇਲਾਵਾ ਦੇਰ ਰਾਤ ਰਾਜਤਾਲ ਵਿੱਚ ਡਰੋਨ ਦੀ ਆਵਾਜ਼ ਵੀ ਸੁਣਾਈ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਕੀਤੀ। ਫਿਲਹਾਲ ਸਰਚ ਆਪਰੇਸ਼ਨ ਜਾਰੀ ਹੈ।
ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਦਿੱਤੇ ਬਿਆਨਾਂ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਲੋਕਾਂ ਨੂੰ ਦਰਬਾਰ ਸਾਹਿਬ ਜਾਣ 'ਚ ਸੁਚੇਤ ਹੋਣ ਦੀ ਗੱਲ ਆਖੀ ਸੀ। ਜਿਸਦਾ ਬੀਬੀ ਜਗੀਰ ਕੌਰ ਵੱਲੋਂ ਵਿਰੋਧ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਸਥਾਨ ਨੂੰ ਲੈ ਕੇ ਅੱਜ ਤਕ ਕਿਸੇ ਨੇ ਅਜਿਹਾ ਬਿਆਨ ਨਹੀਂ ਦਿੱਤਾ। Also Read : ਜ਼ਹੀਰੀਲੀ ਚੀਜ਼ ਦੇਕੇ ਨੌਜਵਾਨਾਂ ਵੱਲੋਂ ਕੀਤਾ ਗਿਆ ਲੜਕੀ ਨਾਲ ਗੈਂਗਰੇਪ, ਕੇਸ ਦਰਜ ਢੱਡਰੀਆਂਵਾਲੇ ਦੇ ਬਿਆਨ ਨੇ ਸਮੁੱਚੀ ਸਿੱਖ ਸੰਗਤ ਦਾ ਦਿਲ ਤੋੜਿਆ ਹੈ। ਦੱਸ ਦਈਏ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਤੁਹਾਡੇ ਤੇ ਵੀ ਬੇਅਦਬੀ ਦਾ ਕਦੇ ਵੀ ਇਲਜ਼ਾਮ ਲੱਗ ਸਕਦਾ ਹੈ ਇਸ ਕਰਕੇ ਸੁਚੇਤ ਹੋ ਕੇ ਗੁਰਦੁਆਰਾ ਸਾਹਿਬਾਨਾਂ ਦੇ ਵਿਚ ਜਾ ਕੇ ਦਰਸ਼ਨ ਕਰਿਆ ਕਰੋ।
ਅੰਮਿ੍ਤਸਰ- ਪੰਜਾਬ ਵਪਾਰ ਮੰਡਲ ਵਲੋਂ ਕਰਵਾਈ ਭੇਟ ਵਾਰਤਾ ਨੂੰ ਸੰਬੋਧਨ ਕਰਦੇ ਉਪ ਮੁੱਖ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਤੁਹਾਡੀਆਂ ਜਾਇਜ਼ ਮੰਗਾਂ ਛੇਤੀ ਪੂਰੀਆਂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਪੰਜਾਬ ਦੀ ਸਨਅਤ ਨੇ ਗੁਆਂਢੀ ਰਾਜਾਂ ਨੂੰ ਕੇਂਦਰ ਵੱਲੋਂ ਦਿੱਤੀਆਂ ਛੋਟਾਂ ਦੀ ਮਾਰ ਝੱਲ ਰਹੀ ਹੈ, ਜਿਸ ਦੀ ਬਾਂਹ ਫੜਨਾ ਸਾਡਾ ਫਰਜ਼ ਹੈ। ਉਨਾਂ ਕਿਹਾ ਕਿ ਸਾਡੀ ਕੋਸ਼ਿਸ ਕੇਵਲ ਤੁਹਾਨੂੰ ਇਥੇ ਪ੍ਰਫੁਲਿਤ ਕਰਨ ਦੀ ਹੀ ਨਹੀਂ, ਬਲਿਕ ਇਹ ਵੀ ਕੋਸ਼ਿਸ ਹੋ ਰਹੀ ਹੈ ਕਿ ਬਾਹਰੋਂ ਵੀ ਸਨਅਤਾਂ ਆ ਕੇ ਇਥੇ ਲੱਗਣ। ਉਨਾਂ ਕਿਹਾ ਕਿ ਅਸੀਂ ਪ੍ਰਦੂਸ਼ਣ ਦੇ ਮਾਮਲੇ ਤੇ ਵੀ ਕੇਂਦਰ ਸਰਕਾਰ ਵਾਲਾ ਫਾਰਮੂਲਾ ਲਾਗੂ ਕਰਾਂਗੇ। ਉਨਾਂ ਭਰੋਸਾ ਦਿੱਤਾ ਕਿ ਇਕ ਹਫ਼ਤੇ ਦੇ ਅੰਦਰ ਅੰਦਰ ਸਾਰੇ ਅਧਿਕਾਰੀਆਂ ਅਤੇ ਸਬੰਧਤ ਮੰਤਰਾਲਿਆਂ ਨਾਲ ਮੀਟਿੰਗ ਕਰਕੇ ਅਸੀਂ ਮੁੱਖ ਮੰਤਰੀ ਕੋਲ ਤੁਹਾਡੇ ਵਕੀਲ ਬਣਕੇ ਤੁਹਾਡੇ ਮੁੱਦੇ ਉਠਾਵਾਂਗੇ। ਉਨਾਂ ਵਪਾਰ ਮੰਡਲ ਵੱਲੋਂ ਅੱਜ ਦੀ ਮੀਟਿੰਗ ਲਈ ਕੀਤੀ ਪਹਿਲ ਕਦਮੀ ਦੀ ਸਰਾਹਨਾ ਕੀਤੀ। ਉਨਾਂ ਕਿਹਾ ਜੇਕਰ ਪੰਜਾਬ ਦਾ ਕਿਸਾਨ, ਸਨਅਤਕਾਰ ਅਤੇ ਵਪਾਰੀ ਖੁਸ਼ ਨਹੀਂ ਤਾਂ ਅਸੀਂ ਵੀ ਖੁਸ਼ ਨਹੀਂ ਹੋ ਸਕਦੇ। Also Read: ਤਿਓਹਾਰੀ ਸੀਜ਼ਨ 'ਚ ਹੁਣ ਇਸ ਬੈਂਕ ਦਾ ਗਾਹਕਾਂ ਨੂੰ ਤੋਹਫ਼ਾ, ਹੋਮ ਤੇ ਕਾਰ ਲੋਨ ਲਈ ਘਟਾਈਆਂ ਦਰਾਂ ਇਸ ਮੌਕੇ ਸੰਬੋਧਨ ਕਰਦੇ ਸਨਅਤ ਮੰਤਰੀ ਸ: ਗੁਰਕੀਰਤ ਸਿੰਘ ਕੋਟਲੀ ਨੇ ਵਪਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੰਬਈ ਬੰਦਰਗਾਹ ਨਾਲ ਸਬੰਧ ਸੌਖਾ ਕਰਨ ਲਈ ਪੱਟੀ-ਮਖੂ ਰੇਲਵੇ ਲਿੰਕ ਛੇਤੀ ਸ਼ੁਰੂ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸਾਡੀ ਸਰਕਾਰ ਸਨਅਤ ਪੱਖੀ ਹੈ ਅਤੇ ਅਸੀਂ ਕੋਸ਼ਿਸ ਕਰ ਰਹੇ ਹਾਂ ਪ੍ਰੋਫੈਸ਼ਨਲ ਟੈਕਸ ਅਤੇ ਇੰਸਟੀਚਿਊਨਲ ਟੈਕਸ ਵਿਚ ਕੁੱਝ ਰਾਹਤ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨਾਂ ਵੈਟ ਸੇਟਲਮੈਂਟ ਲਈ ‘‘ਵੰਨ ਟਾਈਮ ਸੈਟਲਮੈਂਟ’’ ਸਕੀਮ ਵੀ ਛੇਤੀ ਸ਼ੁਰੂ ਕਰਨ ਦਾ ਐਲਾਨ ਕੀਤਾ। ਸ: ਕੋਟਲੀ ਨੇ ਕਿਹਾ ਕਿ ਸਾਡੀ ਕੋਸ਼ਿਸ ਵਪਾਰ-ਸਨਅਤ ਨੂੰ ਚੰਗਾ ਮਾਹੌਲ ਦੇਣ ਦੀ ਹੈ ਤਾਂ ਜੋ ਤੁਹਾਡੇ ਕਾਰੋਬਾਰ ਤਰੱਕੀ ਕਰਨ। ਸ: ਕੋਟਲੀ ਨੇ ਅੰਮ੍ਰਿਤਸਰ ਵਿਚ ਵਪਾਰੀਆਂ ਤੇ ਸਨਅਤਕਾਰਾਂ ਲਈ ਬਣਨ ਵਾਲੇ ਕੇਂਦਰ ਨੂੰ ਵੀ ਛੇਤੀ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ। Also Read: ਇਸ ਸੂਬੇ 'ਚ ਨਿਕਲੀਆਂ ਬੰਪਰ ਪੁਲਿਸ ਭਰਤੀਆਂ, 12ਵੀਂ ਪਾਸ ਨੌਜਵਾਨ ਕਰੋ ਅਪਲਾਈ ਸ੍ਰੀ ਆਰ.ਐਸ. ਸਚਦੇਵਾ ਨੇ ਪੰਜਾਬ ਦੀ ਸਨਅਤ, ਵਪਾਰ ਤੇ ਖੇਤੀ ਲਈ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਖੋਲਣ ਉਤੇ ਜ਼ੋਰ ਦਿੱਤਾ। ਸ੍ਰੀ ਸਮੀਰ ਜੈਨ ਸੈਕਟਰੀ ਵਪਾਰ ਮੰਡਲ ਨੇ ਪੱਟੀ-ਮਖੂ ਰੇਲ ਲਿੰਕ ਜਲਦੀ ਸ਼ੁਰੂ ਕਰਨ ਦੀ ਮੰਗ ਰੱਖੀ। ਸ੍ਰੀ ਪਿਆਰਾ ਲਾਲ ਸੇਠ ਨੇ ਅੰਮ੍ਰਿਤਸਰ ਵਿਚ ਵਪਾਰ ਭਵਨ ਬਨਾਉਣ ਲਈ ਥਾਂ ਦੀ ਮੰਗ ਕੀਤੀ। Also Read: ਜੰਮੂ-ਕਸ਼ਮੀਰ 'ਚ ਅੱਤਵਾਦੀ ਘਟਨਾਵਾਂ ਵਿਚਾਲੇ ਭਾਰਤ-ਪਾਕਿਸਤਾਨ ਮੈਚ ਰੱਦ ਕਰਨ ਦੀ ਉੱਠੀ ਮੰਗ ਇਸ ਮੌਕੇ ਵਿਧਾਇਕ ਸ: ਇੰਦਰਬੀਰ ਸਿੰਘ ਬੁਲਾਰੀਆ, ਵਿਧਾਇਕ ਸ੍ਰੀ ਸੁਨੀਲ ਦੱਤੀ, ਚੇਅਰਪਰਸਨ ਖਾਦੀ ਬੋਰਡ ਸ੍ਰੀਮਤੀ ਮਮਤਾ ਦੱਤਾ, ਸ੍ਰੀ ਗੌਰਵ ਗੁਪਤਾ, ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਪਿਆਰੇ ਲਾਲ ਸੇਠ, ਜੀ.ਐਮ. ਸਨਅਤ ਸ੍ਰੀ ਮਾਨਵਪ੍ਰੀਤ ਸਿੰਘ, ਐਕਸੀਅਨ ਸ: ਹਰਪਾਲ ਸਿੰਘ, ਸ੍ਰੀ ਰਾਜੀਵ ਸੀ.ਆਈ.ਆਈ., ਸ੍ਰੀ ਕਮਲ ਡਾਲਮੀਆ ਸਚਦੇਵਾ, ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਐਲ.ਆਰ. ਸੋਢੀ ਅਤੇ ਹੋਰ ਪਤਵੰਤੇ ਹਾਜ਼ਰ ਸਨ।...
ਜੰਡਿਆਲਾ : ਲਖਬੀਰ ਸਿੰਘ ਦੇ ਕਾਤਲ ਨੇ ਖੁਦ ਨੂੰ ਸਿੰਘੂ ਸਰਹੱਦ 'ਤੇ ਆਤਮ ਸਮਰਪਣ ਕਰ ਦਿੱਤਾ। ਇਸ ਕਤਲ ਕੇਸ ਵਿੱਚ ਕੀਤੀ ਗਈ ਇਹ ਦੂਜੀ ਗ੍ਰਿਫਤਾਰੀ ਹੈ। ਦੋਸ਼ੀ ਨਰਾਇਣ ਸਿੰਘ ਨੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਨਰਾਇਣ ਸਿੰਘ ਆਪਣੇ ਪਿੰਡ ਜੰਡਿਆਲਾ ਗੁਰੂ ਪਰਤਿਆ ਅਤੇ ਗ੍ਰਿਫਤਾਰੀ ਦੇ ਦਿੱਤੀ। Also Read : ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- 'ਹੁਣ ਕਿਸੇ ਵੀ ਸਮੇਂ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵੜ ਸਕਦੀ ਹੈ BSF' ਜਾਣਕਾਰੀ ਅਨੁਸਾਰ ਅੱਜ ਨਾਰਾਇਣ ਸਿੰਘ ਨੇ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਟ ਤੋਂ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ ਹੈ। ਕਤਲ ਕਰਨ ਤੋਂ ਬਾਅਦ ਉਹ ਆਪਣੇ ਪਿੰਡ ਵਾਪਸ ਆ ਗਿਆ। ਇੱਥੋਂ ਉਸਨੇ ਗੁਰੂ ਘਰ ਵਿੱਚ ਅਰਦਾਸ ਕਰਨ ਤੋਂ ਬਾਅਦ ਗ੍ਰਿਫਤਾਰੀ ਦਿੱਤੀ ਹੈ। ਫਿਲਹਾਲ ਪਿੰਡ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। Also Read : ਸਿੰਘੂ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਕੀਤੇ ਕਈ ਖੁਲਾਸੇ ਇਸ ਤਰ੍ਹਾਂ ਵਾਪਰੀ ਘਟਨਾਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ 'ਸਰਬਲੋਹ ਗ੍ਰੰਥ' ਦੀ ਬੇਅਦਬੀ ਕਰਕੇ ਨਿਹੰਗ ਜੱਥੇਬੰਦੀ ਬਾਬਾ ਬਲਵਿੰਦਰ ਸਿੰਘ ਦੇ ਤੰਬੂ ਤੋਂ ਭੱਜਣ ਵਾਲੇ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਸਦੀ ਲਾਸ਼ ਨੂੰ ਪੁਲਿਸ ਬੈਰੀਕੇਡ ਦੇ ਨਾਲ ਲਟਕਾ ਦਿੱਤਾ ਗਿਆ ਸੀ। ਵਾਇਰਲ ਵੀਡੀਓ ਅਨੁਸਾਰ ਇਸ ਕਤਲ ਦੀ ਜ਼ਿੰਮੇਵਾਰੀ ਕੁਝ ਨਿਹੰਗ ਸਿੰਘਾਂ ਦੀ ਤਰਫੋਂ ਵੀ ਲਈ ਗਈ ਹੈ। ਕੁੰਡਲੀ ਪੁਲਿਸ ਸਟੇਸ਼ਨ ਨੇ ਧਾਰਾ 302 ਅਤੇ 34 ਦੇ ਤਹਿਤ ਮਾਮਲਾ ਦਰਜ ਕੀਤਾ ਹੈ।...
ਤਰਨਤਾਰਨ : ਸਿੰਘੂ ਬਾਰਡਰ 'ਤੇ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ 'ਚ ਮਾਰੇ ਗਏ ਲਖਬੀਰ ਸਿੰਘ ਦੇ ਰਿਸ਼ਤੇਦਾਰਾਂ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਸਾਜ਼ਿਸ਼ ਰਚੀ ਗਈ ਹੈ।ਲਖਬੀਰ ਦੇ ਰਿਸ਼ਤੇਦਾਰਾਂ ਨੇ ਕਿਹਾ ਹੈ ਕਿ ਉਹ ਸਿੰਘੂ ਬਾਰਡਰ 'ਤੇ ਆਖਿਰ ਪਹੁੰਚਿਆ ਕਿਵੇਂ?ਉਸਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਨਸ਼ੇ ਦਾ ਆਦਿ ਜਰੂਰ ਸੀ ਪਰ ਉਹ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ।ਲਖਬੀਰ ਦੇ ਰਿਸ਼ਤੇਦਾਰ ਸੁੱਖਚੈਨ ਸਿੰਘ ਨੇ ਕਿਹਾ ਕਿ ਉਹ ਨਸ਼ੇ ਦਾ ਆਦਿ ਸੀ,ਸਾਨੂੰ ਲਗਦਾ ਹੈ ਕਿ ਕਿਸੀ ਨੇ ਸਾਡੇ ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ਲਈ ਲਾਲਚ ਦਿੱਤਾ ਸੀ। Also Read : ਪੰਜਾਬ 'ਚ ਨਵੀਂਆਂ ਗਾਈਡਲਾਈਨਜ਼ ਜਾਰੀ, 31 ਅਕਤੂਬਰ ਤੱਕ ਵਧੀਆਂ ਪਾਬੰਦੀਆਂ ਭੈਣ ਤੋਂ 50 ਰੁਪਏ ਲੈਕੇ ਸਿੰਘੂ ਬਾਰਡਰ ਪਹੁੰਚਿਆ ਸੀਲਖਬੀਰ ਸਿੰਘ ਪੰਜਾਬ ਦੇ ਤਰਨਤਾਰਨ ਦੇ ਪਿੰਡ ਖੁਰਦ ਦਾ ਰਹਿਣ ਵਾਲਾ ਸੀ।ਲਖਬੀਰ ਨੂੰ ਉਸਦੀ ਭੂਆ ਨੇ ਬਚਪਨ 'ਚ ਹੀ ਗੋਦ ਲੈ ਲਿਆ ਸੀ।ਉਹ ਇਕ ਗਰੀਬ ਪਰਿਵਾਰ ਤੋਂ ਸੰਬੰਧ ਰੱਖਦਾ ਸੀ।ਲਖਬੀਰ ਦੇ ਰਿਸ਼ਤੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਸਨੇ ਪਿਛਲੇ ਹਫਤੇ ਹੀ ਆਪਣਾ ਘਰ ਛੱਡ ਦਿੱਤਾ ਸੀ।ਇਸਦੇ ਲਈ ਉਸਨੇ 50 ਰੁਪਏ ਆਪਣੀ ਭੈਣ ਰਾਜ ਤੋਂ ਲਏ ਸੀ।ਸਾਨੂੰ ਅੰਦਾਜ਼ਾ ਵੀ ਨਹੀਂ ਸੀ ਉਹ ਸਿੰਘੂ ਬਾਰਡਰ ਪਹੁੰਚ ਜਾਵੇਗਾ। Also Read : ਇਸ ਸੂਬੇ 'ਚ ਕਈ ਥਾਈਂ ਭਾਰੀ ਮੀਂਹ, IMD ਨੇ ਜਾਰੀ ਕੀਤਾ ਰੈੱਡ ਅਲਰਟ ਲਾਲਚ ਦੇਕੇ ਭੜਕਾਇਆ ਗਿਆ : ਪਰਿਵਾਰ ਸੁਖਚੈਨ ਨੇ ਕਿਹਾ ਕਿ ਲਖਬੀਰ ਸਿੰਘ ਗੁਰੂ ਗ੍ਰੰਥ ਸਾਹਿਬ ਜਾ ਫਿਰ ਨਿਹੰਗਾ ਬਾਰੇ ਬੁਰਾ ਸੋਚ ਵੀ ਨਹੀਂ ਸਕਦਾ,ਸਾਨੂੰ ਲੱਗਦਾ ਹੈ ਕਿ ਉਸਨੂੰ ਅਜਿਹਾ ਕਰਨ ਲਈ ਕੋਈ ਭੜਕਾ ਰਿਹਾ ਸੀ।ਕੋਈ ਉਸ ਨੂੰ ਪੈਸਿਆਂ ਦਾ ਲਾਲਚ ਦੇਕੇ ਅਜਿਹਾ ਕਰਵਾ ਰਿਹਾ ਸੀ। Also Read : ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਤੋਂ ਪਿਸਤੌਲ ਦੀ ਨੋਕ 'ਤੇ ਲੱਖਾਂ ਦੀ ਲੁੱਟ ਹੱਥ ਨਹੀਂ ਕੱਟਣਾ ਚਾਹੀਦ ਸੀ : ਸੁਖਚੈਨਸੁਖਚੈਨ ਸਿੰਘ ਨੇ ਕਿਹਾ ਕਿ ਜਿੰਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਉਸਨੂੰ ਭੜਕਾਇਆ ਸੀ,ਉਨ੍ਹਾਂ ਨੂੰ ਫੜਨਾ ਚਾਹੀਦਾ ਹੈ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਮੰਨ ਲਓ ਉਸਨੇ ਅਜਿਹਾ ਕੀਤਾ ਵੀ ਸੀ ਤਾਂ ਵੀ ਉਸਦਾ ਹੱਥ ਨਹੀਂ ਕੱਟਣਾ ਚਾਹੀਦਾ ਸੀ ।ਉਸਨੂੰ ਬੰਧਕ ਬਣਾ ਕੇ ਉਸ ਤੋਂ ਪੁੱਛ-ਗਿੱਛ ਕਰਨੀ ਚਾਹੀਦੀ ਸੀ।ਲਖਬੀਰ ਦੇ ਪਰਿਵਾਰ ਦਾ ਕਹਿਣਾ ਹੈ ਕਿ ਜਿੰਨਾਂ ਨਿਹੰਗਾਂ ਨੇ ਲਖਬੀਰ ਨੂੰ ਮਾਰਿਆ ਹੈ ਉਨ੍ਹਾਂ ਨੂੰ ਕਾਨੂੰਨ ਦੇ ਅਨੁਸਾਰ ਕੜੀ ਤੋਂ ਕੜੀ ਸਜ਼ਾ ਮਿਲਣੀ ਚਾਹੀਦੀ ਹੈ।ਦੱਸ ਦਈਏ ਕਿ ਲਖਬੀਰ ਨਸ਼ੇ ਦਾ ਆਦੀ ਸੀ।ਉਸਨੂੰ ਸ਼ਰਾਬ,ਚਰਸ ਵਰਹੇ ਨਸ਼ਿਆਂ ਦੀ ਆਦਤ ਸੀ।ਲਖਬੀਰ ਦੀ ਪਤਨੀ ਜਸਪ੍ਰੀਤ ਕੌਰ ਉਸਨੂੰ 4-5 ਸਾਲ ਪਹਿਲਾਂ ਹੀ ਉਸਨੂੰ ਛੱਡਕੇ ਚਲੀ ਗਈ ਸੀ ਅਤੇ ਆਪਣੇ ਮਾਤਾ-ਪਿਤਾ ਦੇ ਕੋਲ 3 ਬੇਟੀਆਂ ਦੇ ਨਾਲ ਰਹਿ ਰਹੀ ਸੀ।...
ਬਟਾਲਾ: ਬਟਾਲਾ ਪੁਲਿਸ ਦੇ ਅਧੀਨ ਪੈਂਦੇ ਕਸਬਾ ਆਲੀਵਾਲ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਦਿਨ ਦਿਹਾੜੇ ਕਸਬੇ ਵਿੱਚ ਸੁਨਿਆਰੇ ਦੀ ਦੁਕਾਨ ਉਤੋਂ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ਉੱਤੇ 50 ਹਜ਼ਾਰ ਨਗਦੀ ਅਤੇ 7 ਤੋਲੇ ਸੋਨਾ ਲੁੱਟ ਲਿਆ। ਲੁਟੇਰੇ ਲੁੱਟ ਨੂੰ ਅੰਜਾਮ ਦੇ ਕੇ ਵਰਨਾ ਕਾਰ ਉੱਤੇ ਫਰਾਰ ਹੋ ਗਏ। ਘਟਨਾ ਦੁਕਾਨ ਵਿੱਚ ਲਗੇ ਸੀਸੀਟੀਵੀ ਵਿੱਚ ਕੈਦ ਹੋ ਗਈ। ਇਤਲਾਹ ਮਿਲਦੇ ਹੀ ਮੌਕੇ ਉੱਤੇ ਪੁਹੰਚੀ ਪੁਲਿਸ ਟੀਮ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। Also Read: ਸਿੰਘੂ ਕਤਲ ਮਾਮਲਾ : 7 ਦਿਨਾਂ ਰਿਮਾਂਡ ’ਤੇ ਭੇਜਿਆ ਗਿਆ ਸਰਬਜੀਤ ਸਿੰਘ ਦੀਪਕ ਜਵੈਲਰ ਦੁਕਾਨ ਦੇ ਪੀੜਤ ਮਾਲਿਕ ਰਵਿੰਦਰ ਅਤੇ ਸਾਗਰ ਨੇ ਦੱਸਿਆ ਕਿ ਤਿੰਨ ਨੌਜਵਾਨ ਦੁਕਾਨ ਤੇ ਆਏ ਅਤੇ ਚਾਂਦੀ ਦੀਆਂ ਚੇਨ ਦਿਖਾਉਣ ਨੂੰ ਕਿਹਾ ਕੁਝ ਸਮੇਂ ਬਾਅਦ ਨੌਜਵਾਨ ਫੋਨ ਉੱਤੇ ਗੱਲ ਕਰਨ ਲਗ ਪਏ ਅਤੇ ਉਸਤੋਂ ਬਾਅਦ ਉਹਨਾਂ ਨੇ ਪਿਸਤੌਲ ਕੱਢ ਲਏ ਅਤੇ 7 ਤੋਲੇ ਸੋਨਾ ਅਤੇ ਗੱਲੇ ਵਿਚ ਪਈ 50 ਹਜ਼ਾਰ ਦੀ ਨਗਦੀ ਲੁੱਟ ਕੇ ਵਰਨਾ ਕਾਰ ਉੱਤੇ ਫਰਾਰ ਹੋ ਗਏ। Also Read: ਕਾਂਗਰਸ ਦੇ ਅਸੰਤੁਸ਼ਟ ਨੇਤਾਵਾਂ ਨੂੰ ਸੋਨੀਆ ਗਾਂਧੀ ਦੀ ਦੋ-ਟੁਕ, ਕਿਹਾ- 'ਫੁੱਲ ਟਾਈਮ ਪ੍ਰਧਾਨ ਵਾਂਗ ਕਰਦੀ ਹਾਂ ਕੰਮ' ਇਸ ਮੌਕੇ ਜਾਂਚ ਕਰਨ ਪਹੁੰਚੇ ਪੁਲਿਸ ਅਧਿਕਾਰੀ ਅਮੋਲਕ ਸਿੰਘ ਨੇ ਘਟਨਾ ਬਾਰੇ ਦੱਸਦੇ ਹੋਏ ਕਿਹਾ ਕਿ ਪਿਸਤੌਲ ਦੀ ਨੋਕ ਉੱਤੇ ਲੁੱਟ ਹੋਈ ਹੈ ਅਤੇ ਜਾਂਚ ਸ਼ੁਰੂ ਕਰ ਦਿਤੀ ਹੈ ਸੀ ਸੀ ਟੀ ਵੀ ਖੰਗਾਲੀ ਜਾ ਰਹੀ ਹੈ। ਬਿਆਨਾਂ ਮੁਤਾਬਕ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਲੁੱਟ ਦੀ ਵਾਰਦਾਤ ਦਾ ਪਰਦਾ ਫਾਸ਼ ਕਰਦੇ ਹੋਏ ਲੁਟੇਰਿਆਂ ਨੂੰ ਗ੍ਰਿਫ਼ਤਾਰ ਕੀਤਾ ਜਵੇਗਾ। Also Read: ਡਿਪਟੀ CM ਵਲੋਂ ਪੰਜਾਬ ਦੇ ਸਰਹੱਦੀ ਪੁਲਿਸ ਨਾਕਿਆਂ ਦੀ ਜਾਂਚ, ਦਿੱਤਾ ਇਹ ਬਿਆਨ...
ਗੁਰਦਾਸਪੁਰ : ਜਥੇਦਾਰ ਸੇਵਾ ਸਿੰਘ ਸੇਖਵਾਂ ਦੇ ਦੇਹਾਂਤ ਤੋਂ ਬਾਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦਰ ਕੇਜਰੀਵਾਲ ਪਿੰਡ ਸੇਖਵਾਂ ਵਿੱਚ ਪਹੁੰਚੇ। ਇਸ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਸੇਖਵਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਸੀਐਮ ਅਰਵਿੰਦਰ ਕੇਜਰੀਵਾਲ ਦੇ ਨਾਲ ਹਰਪਾਲ ਚੀਮਾ, ਭਗਵੰਤ ਮਾਨ, ਰਾਘਵ ਚੱਡਾ ਅਤੇ ਬਲਜਿੰਦਰ ਕੌਰ ਵੀ ਸ਼ਾਮਿਲ ਸਨ। Also Read : ਕੈਲੀਫੋਰਨਿਆ 'ਚ ਜ਼ਹਾਜ ਹੋਇਆ ਹਾਦਸਾਗ੍ਰਸਤ, ਭਾਰਤੀ ਡਾਕਟਰਾਂ ਸਮੇਤ 2 ਦੀ ਮੌਤ ਇਸ ਮੌਕਾ ਅਰਵਿੰਦ ਕੇਜਰੀਵਾਲ ਨੇ ਪਤਰਕਾਰਾਂ ਨਾਲ ਗੱਲਬਾਤ ਦੋਰਾਨ ਕਿਹਾ ਕਿ ਸੇਵਾ ਸਿੰਘ ਸੇਖਵਾਂ ਨੂੰ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ, ਲੇਕਿਨ ਹੁਣ ਓਹਨਾ ਦੇ ਅਚਾਨਕ ਹੋਏ ਦਿਹਾਂਤ ਦਾ ਸਾਨੂੰ ਸਭ ਨੂੰ ਦੁੱਖ ਹੈ ਅਤੇ ਆਮ ਆਦਮੀ ਪਾਰਟੀ ਹਮੇਸ਼ਾ ਹੀ ਸੇਖਵਾਂ ਪਰਿਵਾਰ ਨਾਲ ਖੜੀ ਹੈ ਉਨ੍ਹਾਂ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਜਾਣ ਨਾਲ ਆਮ ਆਦਮੀ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਓਥੇ ਹੀ ਜਗਰੂਪ ਸੇਖਵਾਂ ਦੇ ਰਾਜਨੀਤਕ ਭਵਿੱਖ ਨੂੰ ਲੈਕੇ ਜਦੋ ਸਵਾਲ ਕੀਤਾ ਗਿਆ ਤਾਂ ਕੇਜਰੀਵਾਲ ਨੇ ਕਿਹਾ ਕਿ ਇਸ ਮੌਕੇ ਰਾਜਨੀਤਕ ਸਵਾਲ ਨਾ ਕੀਤਾ ਜਾਵੇ ਓਥੇ ਹੀ ਜਗਰੂਪ ਸੇਖਵਾਂ ਨੇ ਕਿਹਾ ਕਿ ਕੇਜਰੀਵਾਲ ਜੀ ਅੱਜ ਸਾਡੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੀ ਅਤੇ ਓਹਨਾ ਹੌਂਸਲਾ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਸੇਖਵਾਂ ਪਰਿਵਾਰ ਨਾਲ ਖੜੀ ਹੈ ਨਾਲ ਜਗਰੂਪ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਹਲਕਾ ਇੰਚਾਰਜ ਲਗਾਇਆ ਹੈ ਅਤੇ ਪਾਰਟੀ ਜੋ ਸੇਵਾ ਦੇਵੇਗੀ ਉਹ ਪੂਰੀ ਤਨਦੇਹੀ ਨਾਲ ਉਹ ਸੇਵਾ ਨੂੰ ਨਿਭਾਉਣਗੇ ।
ਗੁਰਦਾਸਪੁਰ : ਜੰਮੂ -ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ 'ਜੂਨੀਅਰ ਕਮਿਸ਼ਨਡ ਅਫਸਰ' (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਮੁਕਾਬਲੇ ਵਿੱਚ ਮਾਰੇ ਗਏ ਜਵਾਨਾਂ ਵਿੱਚੋਂ ਇੱਕ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਚੱਠਾ ਸੀੜਾ ਦਾ ਵਸਨੀਕ ਹੈ। ਸ਼ਹੀਦ ਜਵਾਨ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਦੱਸ ਦੇਈਏ ਕਿ ਜੰਮੂ -ਕਸ਼ਮੀਰ ਦੇ ਪੁੰਛ ਦੇ ਸੁਨਾਰਕੋਟ ਵਿੱਚ ਡੀ.ਕੇ.ਜੀ. ਨੇੜੇ ਅੱਤਵਾਦੀਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਸੀ ਅੱਤਵਾਦੀਆਂ ਦੇ ਸੁਰੱਖਿਆ ਬਲ 'ਤੇ ਗੋਲੀਬਾਰੀ ਦੇ ਨਾਲ, ਇੱਕ ਜੇ.ਸੀ.ਓ. ਅਤੇ ਚਾਰ ਹੋਰ ਜਵਾਨ ਜ਼ਖਮੀ ਹੋਏ ਹਨ।ਇਸ ਮੁਠਭੇੜ ਵਿਚ ਪੰਜਾਬ ਦੇ ਰੂਪਨਗਰ ਦੇ ਪਿੰਡ ਪੱਚਰੰਡਾ ਜਵਾਨ ਗੱਜਣ ਸਿੰਘ ਵੀ ਸ਼ਹੀਦ ਹੋ ਗਿਆ ਹੈ। ਜਵਾਨਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਭਾਰੀ ਹਥਿਆਰਾਂ ਨਾਲ ਕੰਟਰੋਲ ਰੇਖਾ ਪਾਰ ਕਰਨ ਅਤੇ ਚਮੇਰ ਦੇ ਜੰਗਲ ਵਿੱਚ ਲੁਕੇ ਹੋਣ ਦੀਆਂ ਖਬਰਾਂ ਹਨ। ਅਡੀਸ਼ਨਲ ਬਲਾਂ ਨੂੰ ਮੌਕੇ 'ਤੇ ਭੇਜਿਆ ਗਿਆ ਤਾਂ ਜੋ ਅੱਤਵਾਦੀਆਂ ਦੇ ਸਾਰੇ ਬਾਹਰ ਜਾਣ ਦੇ ਰਸਤੇ ਬੰਦ ਕੀਤੇ ਜਾ ਸਕਣ। ਤੀਜਾ ਸ਼ਹੀਦ ਜੋ ਅੱਤਵਾਦੀਆਂ ਨਾਲ ਲੋਹਾ ਲੈਂਦਾ ਹੋਇਆ ਸ਼ਹੀਦ ਹੋਇਆ ਹੈ,ਉਸਦੀ ਪਛਾਣ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਵਜੋਂ ਹੋਈ ਹੈ।
ਅੰਮ੍ਰਿਤਸਰ : ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ, ਇਸ ਲਈ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖਾਂ ਨੂੰ ਖੁਸ਼ੀ ਖੁਸ਼ਹਾਲੀ ਆਪਣੇ ਪਿਤਾ ਪੁਰਖੀ ਘਰਾਂ ਵਿਚ ਵੱਸਦੇ ਰਹਿਣ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬੀ ਕਲੋਨੀ ਜਿਸ ਦਾ ਸਰਕਾਰ ਕਬਜ਼ਾ ਹਥਿਆਉਣਾ ਚਾਹੁੰਦੀ ਹੈ, ਇਹ ਸਿੱਖਾਂ ਨੇ ਹੀ ਆਬਾਦ ਕੀਤੀ ਹੈ। ਜੇਕਰ ਅੱਜ ਇਸ ਜ਼ਮੀਨ ਦੀ ਕੀਮਤ ਬਹੁਤ ਜ਼ਿਆਦਾ ਵੱਧ ਗਈ ਹੈ, ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਥੋਂ ਸਦੀਆਂ ਤੋਂ ਵੱਸਦੇ ਸਿੱਖਾਂ ਨੂੰ ਉਜਾੜ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਤਾਂ ਇਹ ਹੈ ਕਿ 200 ਸਾਲ ਦੇ ਲਗਭਗ ਵਸੇਬਾ ਕਰਨ ਮਗਰੋਂ ਵੀ ਸਿੱਖਾਂ ਨੂੰ ਉਸ ਦੇ ਮਾਲਕਾਨਾਂ ਹੱਕ ਨਹੀਂ ਦਿੱਤੇ ਜਾ ਰਹੇ। Also Read :ਜਲੰਧਰ : ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਕਈ ਝੁੱਗੀਆਂ ਸੜ੍ਹ ਕੇ ਸੁਆਹ ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਦੌਰਾਨ ਸ਼ਿਲਾਂਗ ਦੇ ਸਿੱਖਾਂ ਦਾ ਉਜਾੜਾ ਰੋਕਣ ਲਈ ਸੰਜੀਦਾ ਯਤਨ ਕੀਤੇ ਗਏ ਹਨ ਅਤੇ ਇਸ ਨੂੰ ਲੈ ਕੇ ਸਿੱਖ ਸੰਸਥਾ ਅੱਜ ਵੀ ਸਿੱਖਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਥਾਨਕ ਸਿੱਖਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭੂ-ਮਾਫ਼ੀਆ ਦੇ ਦਬਾਅ ਵਿਚ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬੇਇਨਸਾਫ਼ੀ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਦਿਨ ਤੋਂ ਹੀ ਇਸ ਮਾਮਲੇ ਵਿਚ ਸਿੱਖਾਂ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਕਰੀਬ ਤਿੰਨ ਸਾਲ ਪਹਿਲਾਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਮੇਘਾਲਿਆ ਜਾ ਕੇ ਸਿੱਖਾਂ ਦੀ ਮੱਦਦ ਕੀਤੀ ਸੀ। ਇਸ ਦੌਰਾਨ ਪੀੜਤ ਸਿੱਖਾਂ ਨੂੰ ਸਹਾਇਤਾ ਵੀ ਦਿੱਤੀ ਗਈ ਸੀ। ਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬ ਦੀ ਉਸਾਰੀ ਮੁਕੰਮਲ ਕਰਵਾਉਣ ਲਈ ਵੀ ਕਈ ਵਾਰ ਮਾਇਕ ਸਹਾਇਤਾ ਭੇਜੀ ਗਈ। ਉਨ੍ਹਾਂ ਕਿਹਾ ਕਿ ਅੱਜ ਵੀ ਸ਼੍ਰੋਮਣੀ ਕਮੇਟੀ ਮੇਘਾਲਿਆ ਦੇ ਸਿੱਖਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਜਾੜਨ ਦੀਆਂ ਜੋ ਖ਼ਬਰਾਂ ਮਿਲ ਰਹੀਆਂ ਹਨ, ਉਸ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਮੱਦਦ ਕਰੇਗੀ। ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਵੀ ਮੇਘਾਲਿਆ ਭੇਜਿਆ ਜਾਵੇਗਾ, ਜੋ ਉਥੇ ਦੀ ਸਰਕਾਰ ਅਤੇ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੈਰਵਾਈ ਕਰੇਗਾ। ਬੀਬੀ ਜਗੀਰ ਕੌਰ ਨੇ ਮੇਘਾਲਿਆ ਸਰਕਾਰ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਇਸ ਸਬੰਧ ਵਿਚ ਸਿੱਖਾਂ ਨਾਲ ਧੱਕਾ ਨਾ ਹੋਣ ਦਿੱਤਾ ਜਾਵੇ। Also Read : SDM ਦੇ ਘਰ ਚੋਰੀ ਕਰਨ ਗਏ ਚੋਰਾਂ ਨੇ ਕੀਤਾ ਕੁਝ ਅਜਿਹਾ, ਦੇਖ ਕੇ ਸਭ ਦੇ ਉੱਡੇ ਹੋਸ਼ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਕ ਸਕੂਲ ਦੀ ਸਿੱਖ ਪ੍ਰਿੰਸੀਪਲ ਜਿਸ ਨੂੰ ਬੀਤੇ ਦਿਨੀਂ ਕਤਲ ਕਰ ਦਿੱਤਾ ਗਿਆ ਸੀ, ਦੀ ਅੰਤਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਅਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀਨਗਰ ਵਿਖੇ 13 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਮ ਅਰਦਾਸ ਵਿਚ ਸ਼ਮੂਲੀਅਤ ਲਈ ਜਥੇਦਾਰ ਸਮੇਤ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਭਲਕੇ ਰਵਾਨਾ ਹੋਣਗੇ। ਇਸ ਦੌਰਾਨ ਉਹ ਸਿੱਖ ਪ੍ਰਤੀਨਿਧਾਂ ਨਾਲ ਮੁਲਾਕਾਤ ਕਰਕੇ ਖਿੱਤੇ ਵਿਚ ਦਰਪੇਸ਼ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕਰਨਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪ੍ਰਿੰਸੀਪਲ ਦੀ ਹੱਤਿਆ ਨਾਲ ਸਿੱਖਾਂ ਅੰਦਰ ਰੋਸ ਦੀ ਭਾਵਨਾ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਉਥੇ ਘੱਟਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਏ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਦੇ ਪਰਿਵਾਰ ਨਾਲ ਉਨ੍ਹਾਂ ਨੇ ਫੋਨ ’ਤੇ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਜੰਮੂ ਕਸ਼ਮੀਰ ਸਿੱਖ ਮਿਸ਼ਨ ਦੇ ਇੰਚਾਰਜ ਅਤੇ ਪ੍ਰਚਾਰਕ ਨੇ ਨਿੱਜੀ ਤੌਰ ’ਤੇ ਜਾ ਕੇ ਅਫ਼ਸੋਸ ਪ੍ਰਗਟਾਇਆ ਹੈ।...
ਫਾਜ਼ਿਲਕਾ- ਫਾਜ਼ਿਲਕਾ ਵਿਚ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਰੂਬੀ ਗਿੱਲ ਉੱਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਜਲਾਲਾਬਾਦ ਤੋਂ ਆਪਣੇ ਘਰ ਪਰਤ ਰਹੇ ਰੂਬੀ ਗਿੱਲ ਉੱਤੇ ਪਿੰਡ ਕੰਧ ਵਾਲਾ ਹਾਜ਼ਰ ਖਾਂ ਦੇ ਨਜ਼ਦੀਕ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ ਕੀਤੀ ਗਈ ਹੈ। Also Read: ਲਖੀਮਪੁਰ ਖੀਰੀ ਘਟਨਾ ਦੇ ਵਿਰੋਧ 'ਚ ਅੱਜ ਦੇਸ਼ ਭਰ 'ਚ ਕਾਂਗਰਸ ਦਾ ਮੌਨ ਵਰਤ ਦੱਸਿਆ ਜਾ ਰਿਹਾ ਹੈ ਕਿ ਹਮਲੇ ਵਿੱਚ ਗਿੱਲ ਦੀ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਪਰ ਉਹ ਖੁਦ ਵਾਲ-ਵਾਲ ਬਚ ਗਏ। ਥਾਣਾ ਅਰਨੀਵਾਲਾ ਪੁਲਿਸ ਦੇ ਵੱਲੋਂ ਅਣਪਛਾਤੇ ਲੋਕਾਂ ਦੇ ਖਿਲਾਫ ਤਿੱਨ ਸੌ ਸੱਤ ਦਾ ਮਾਮਲਾ ਦਰਜ ਕੀਤਾ ਗਿਆ ਹੈ। Also Read: Kashmir Encounter: ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਅਨੰਤਨਾਗ ਤੇ ਬਾਂਦੀਪੋਰਾ 'ਚ 2 ਅੱਤਵਾਦੀ ਢੇਰ...
ਅੰਮ੍ਰਿਤਸਰ: ਅਕਤੂਬਰ 2018 ਵਿੱਚ ਜੋੜਾ ਫਾਟਕ ਉੱਤੇ ਹੋਏ ਰੇਲ ਹਾਦਸੇ ਵਿੱਚ ਸ਼ਾਮਲ ਸੱਤ ਲੋਕਾਂ ਦੇ ਖਿਲਾਫ ਅਦਾਲਤ ਵਿੱਚ ਦੋਸ਼ ਤੈਅ ਕੀਤੇ ਗਏ ਹਨ। ਇਨ੍ਹਾਂ ਵਿੱਚ ਦੁਸਹਿਰਾ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰ ਪੁੱਤਰ ਸੌਰਭ ਮਦਨ ਮਿੱਠੂ, ਜਨਰਲ ਸਕੱਤਰ ਰਾਹੁਲ ਕਲਿਆਣ, ਕੈਸ਼ੀਅਰ ਦੀਪਕ ਕੁਮਾਰ, ਸਕੱਤਰ ਕਰਨ ਭੰਡਾਰੀ, ਕਾਬਲ ਸਿੰਘ, ਪ੍ਰੈੱਸ ਸਕੱਤਰ ਦੀਪਕ ਗੁਪਤਾ ਅਤੇ ਕਾਰਜਕਾਰੀ ਮੈਂਬਰ ਭੂਪੀਦਾਰ ਸਿੰਘ ਸ਼ਾਮਲ ਹਨ। ਨਿਆਇਕ ਮੈਜਿਸਟ੍ਰੇਟ ਵਿਸ਼ਵ ਗੁਪਤਾ ਨੇ ਮਾਮਲੇ ਦੀ ਅਗਲੀ ਤਰੀਕ ਲਈ 2 ਦਸੰਬਰ, 2021 ਤੈਅ ਕੀਤੀ ਹੈ। ਉਸ ਦਿਨ ਗਵਾਹਾਂ ਨੂੰ ਵੀ ਬੁਲਾਇਆ ਜਾਣਾ ਹੈ। Also Read: ਜਾਂਚ 'ਚ ਸਹਿਯੋਗ ਨਾ ਕਰਨ ਦੇ ਚਲਦੇ ਅਸ਼ੀਸ਼ ਮਿਸ਼ਰਾ ਗ੍ਰਿਫਤਾਰ, ਮਿਲੀ 14 ਦਿਨਾਂ ਦੀ ਨਿਆਇਕ ਹਿਰਾਸਤ ਦੱਸ ਦੇਈਏ ਕਿ 19 ਅਕਤੂਬਰ 2018 ਨੂੰ ਜੋੜਾ ਫਾਟਕ ਵਿਖੇ ਦੁਸਹਿਰੇ ਦਾ ਆਯੋਜਨ ਕੀਤਾ ਗਿਆ ਸੀ। ਇਸ ਦੌਰਾਨ, ਰੇਲਵੇ ਲਾਈਨਾਂ ਦੇ ਪਾਸੇ ਇੱਕ ਸਕ੍ਰੀਨ ਵੀ ਲਗਾਈ ਗਈ ਸੀ। ਦੁਸਹਿਰਾ ਦੇਖਣ ਲਈ ਲੋਕ ਰੇਲਵੇ ਲਾਈਨਾਂ 'ਤੇ ਇਕੱਠੇ ਹੋਏ। ਇਸ ਦੌਰਾਨ ਡੀਐੱਮਯੂ ਰੇਲਗੱਡੀ ਜਲੰਧਰ ਵਾਲੇ ਪਾਸੇ ਤੋਂ ਤੇਜ਼ੀ ਨਾਲ ਆਈ ਅਤੇ ਲੋਕਾਂ ਨੂੰ ਕੁਚਲਦੀ ਹੋਈ ਚਲੀ ਗਈ। ਇਸ ਹਾਦਸੇ ਵਿੱਚ 59 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ। Also Read: ਦੇਸ਼ 'ਚ ਕੋਰੋਨਾ ਦੇ 19 ਹਜ਼ਾਰ ਤੋਂ ਘੱਟ ਨਵੇਂ ਮਾਮਲੇ, 24 ਘੰਟਿਆਂ 'ਚ 214 ਲੋਕਾਂ ਦੀ ਮੌਤ ਉਸ ਸਮੇਂ ਦੌਰਾਨ ਜੀਆਰਪੀ ਨੇ ਅਣਪਛਾਤੇ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ ਪਰ ਐੱਸਆਈਟੀ ਦੀ ਜਾਂਚ ਤੋਂ ਬਾਅਦ ਜੀਆਰਪੀ ਨੇ ਇਨ੍ਹਾਂ ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਸੀ। ਜਾਂਚ ਨੂੰ ਦਬਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ। ਇੱਥੋਂ ਤੱਕ ਕਿ ਜੀਆਰਪੀ ਨੇ ਅਦਾਲਤ ਵਿੱਚ ਸਪੱਸ਼ਟ ਕਿਹਾ ਸੀ ਕਿ ਅਦਾਲਤ ਨੂੰ ਦੋਸ਼ੀਆਂ ਨੂੰ ਖੁਦ ਗ੍ਰਿਫਤਾਰ ਕਰਨਾ ਚਾਹੀਦਾ ਹੈ, ਕਿਉਂਕਿ ਜੀਆਰਪੀ ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕਰ ਸਕਦੀ। ਦੋਸ਼ੀ ਪ੍ਰਭਾਵਸ਼ਾਲੀ ਹਨ ਅਤੇ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਂਦਾ ਹੈ ਤਾਂ ਕਾਨੂੰਨ ਵਿਵਸਥਾ ਭੰਗ ਹੋ ਸਕਦੀ ਹੈ। Also Read: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦਾ ਮੁੜ ਝਟਕਾ! ਜਾਣੋ ਅੱਜ ਦਾ ਭਾਅ...
ਗੁਰਦਾਸਪੁਰ- ਸਾਬਕਾ ਮੰਤਰੀ ਪੰਜਾਬ ਰਹੇ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਬੀਤੇ ਦਿਨ ਇਲਾਜ ਦੌਰਾਨ ਹਸਪਤਾਲ ’ਚ ਦੇਰ ਸ਼ਾਮ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਅੱਜ ਪਿੰਡ ਸੇਖਵਾਂ ਵਿਖੇ ਵੱਡੀ ਗਿਣਤੀ ’ਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਲੋਕਾਂ ਵਲੋਂ ਆਖਰੀ ਵਿਦਾਈ ਦਿੱਤੀ ਗਈ। ਸੇਵਾ ਸਿੰਘ ਸੇਖਵਾਂ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। Also Read: ਲਖੀਮਪੁਰ ਕਾਂਡ ਹੁਣ ਹਰਿਆਣਾ 'ਚ ਦੁਹਰਾਉਣ ਦੀ ਕੋਸ਼ਿਸ਼! ਕਿਸਾਨਾਂ 'ਤੇ ਗੱਡੀ ਚਾੜਨ ਦੀ ਕੋਸ਼ਿਸ਼ ਇਸ ਮੌਕੇ ਜਿਥੇ ਪੰਜਾਬ ਪੁਲਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ, ਉਥੇ ਹੀ ਜ਼ਿਲ੍ਹੇ ਦੇ ਡੀ.ਸੀ. ਮੋਹੰਮਦ ਇਸ਼ਫਾਕ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਅੰਤਿਮ ਸੰਸਕਾਰ ਮੌਕੇ ਉਨ੍ਹਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਆਪਣੇ ਪਿਤਾ ਨੂੰ ਮੁਖ ਅਗਨੀ ਦਿੱਤੀ। Also Read: ਯੂਪੀ-ਹਰਿਆਣਾ ਸਰਹੱਦ 'ਤੇ ਪੁਲਿਸ ਨੇ ਹਿਰਾਸਤ 'ਚ ਲਏ ਕਈ ਕਾਂਗਰਸੀ ਆਗੂ ਇਸ ਮੌਕੇ ਜਿਥੇ ਆਮ ਆਦਮੀ ਪਾਰਟੀ ਤੋਂ ਨੇਤਾ ਅਤੇ ਵਿਧਾਇਕ ਮੀਤ ਹੇਯਰ ਸ਼ਾਮਲ ਹੋਏ, ਉਥੇ ਹੀ ਅਕਾਲੀ ਦਲ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਨੇਤਾ ਵੀ ਪਹੁੰਚੇ ਹੋਏ ਸਨ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਇਕ ਵੱਡੀ ਸ਼ਖਸ਼ੀਅਤ ਸਨ। Also Read: ਲਖੀਮਪੁਰ ਹਿੰਸਾ ਮਾਮਲੇ 'ਚ ਆਸ਼ੀਸ਼ ਪਾਂਡੇ ਤੇ ਲਵਕੁਸ਼ ਗ੍ਰਿਫਤਾਰ, ਹੋਰ ਤਿੰਨਾਂ ਤੋਂ ਪੁੱਛਗਿੱਛ ਜਾਰੀ ਬੇਟੇ ਜਗਰੂਪ ਸਿੰਘ ਸੇਖਵਾਂ ਨੇ ਵੀ ਇਸ ਦੌਰਾਨ ਭਾਵੁਕ ਹੁੰਦੇ ਹੋਏ ਕਿਹਾ ਕਿ ਉਸ ਦੇ ਪਿਤਾ ਲੰਬੇ ਸਮੇਂ ਤੋਂ ਬੀਮਾਰ ਸਨ। ਉਹ ਲੋਕਾਂ ਦੀ ਸੇਵਾ ਕਰਦੇ ਰਹੇ ਅਤੇ ਅੱਗੇ ਵੀ ਲੋਕ ਸੇਵਾ ਕਰਨ ਦੀ ਜ਼ਿੰਮੇਵਾਰੀ ਦੇਕੇ ਗਏ ਹਨ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर