ਅੰਮ੍ਰਿਤਸਰ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ 150 ਕਰੋੜ ਰੁਪਏ ਦੇ ਪੰਜਾਬ ਪੁਲਿਸ ਭਰਤੀ ਘੁਟਾਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਨਾਲ ਹੀ ਮੌਜੂਦਾ ਭਰਤੀ ਪ੍ਰਕਿਰਿਆ ਰੱਦ ਕ ਕੇ ਸਾਰੀਆਂ ਉਪਲਬਧ ਪੋਸਟਾਂ ਲਈ ਨਵੇਂ ਸਿਰੇ ਤੋਂ ਟੈਸਟ ਲਿਆ ਜਾਵੇ। Also Read: ਕੈਪਟਨ ਦਾ ਸੁਰਜੇਵਾਲਾ ਤੇ ਹਰੀਸ਼ ਰਾਵਤ 'ਤੇ ਸ਼ਬਦੀ ਹਮਲਾ, ਕਿਹਾ-'ਸਿੱਧੂ ਦੀ ਕਾਮੇਡੀ ਨੇ ਕੀਤਾ ਪ੍ਰਭਾਵਿਤ' ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਵੇਂ ਪਟਿਆਲਾ ਵਿਚ 560 ਸਬ ਇੰਸਪੈਕਟਰਾਂ ਦੀ ਭਰਤੀ ਲਈ ਹੋਏ ਟੈਸਟ ਵਿਚ ਘੁਟਾਲਾ ਹੋਣ ਲਈ ਪਟਿਆਲਾ ਵਿਚ ਐਫ ਆਈ ਆਰ ਵੀ ਦਰਜ ਕੀਤੀ ਗਈ ਪਰ ਇਸਦੇ ਬਾਵਜੂਦ ਹੁਣ ਤੱਕ ਸਾਰੀ ਪ੍ਰਕਿਰਿਆ ਰੱਦ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਅਨਾਜ ਮੰਡੀ ਪੁਲਿਸ ਥਾਣੇ ਵਿਚ ਦਰਜ ਹੋਈ ਐਫ ਆਈ ਆਰ ਦੇ ਮੁਤਾਬਕ ਇਹ ਸਪਸ਼ਟ ਹੈ ਕਿ ਉਮੀਦਵਾਰ ਦੇ ਪੇਪਰ ਪ੍ਰੀਖਿਆ ਕੇਂਦਰ ਦੇ ਬਾਹਰੋਂ ਕੀਤੇ ਗਏ। ਇਹ ਸਪਸ਼ਟ ਹੈ ਕਿ ਕੰਪਿਊਟਰ ਹੈਕ ਕੀਤੇ ਗਏ ਤੇ ਹੋਰ ਉਮੀਦਵਾਰਾਂ ਨੇ ਮਾੜੇ ਤਰੀਕੇ ਵਰਤ ਕੇ ਪ੍ਰੀਖਿਆ ਪਾਸ ਕਰਨ ਦਾ ਯਤਨ ਕੀਤਾ ਜਦਕਿ 7 ਲੱਖ ਵਿਦਿਆਰਥੀਆਂ ਨੇ ਹੈਡ ਕਾਂਸਟੇਬਲ ਤੇ ਕਾਂਸਟੇਬਲ ਸਮੇਤ 5500 ਪੋਸਟਾਂ ਵਾਸਤੇ ਪੇਪਰ ਦਿੱਤਾ ਸੀ। Also Read: WhatsApp ਨੇ 20 ਲੱਖ ਤੋਂ ਵਧੇਰੇ ਭਾਰਤੀ ਯੂਜ਼ਰ ਕੀਤੇ ਬੈਨ! ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਸਰਦਾਰ ਮਜੀਠੀਆ ਨੇ ਕਿਹਾ ਕਿ ਭਾਵੇਂ ਇਹ ਸਪਸ਼ਟ ਹੋ ਗਿਆ ਹੈ ਕਿ ਭਰਤੀ ਦਾ ਵੱਡਾ ਘੁਟਾਲਾ ਹੈ ਪਰ ਇਸ ਮਾਮਲੇ ਵਿਚ ਸਰਕਾਰ ਕੋਈ ਕਾਰਵਾਈ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਸਾਰੇ ਘੁਟਾਲੇ ਦੀ ਸੀ ਬੀ ਆਈ ਜਾਂ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ। ਉਹਨਾਂ ਕਿਹਾ ਕਿ ਇਸ ਘੁਟਾਲੇ ਦੇ ਤਾਰ ਸਾਰੇ ਸੂਬੇ ਵਿਚ ਫੈਲੇ ਹਨ ਅਤੇ ਅਨੇਕਾਂ ਕਾਗਰਸੀ ਆਗੂਆਂ ਦੇ ਨਾਲ ਨਾਲ ਸੀਨੀਅਰ ਪੁਲਿਸ ਅਫਸਰ ਵੀ ਘੁਟਾਲੇ ਵਿਚ ਸ਼ਾਮਲ ਹਨ ਤੇ ਸਿਰਫ ਨਿਰਪੱਖ ਜਾਂਚ ਹੀ ਮਾਮਲੇ ਦੀ ਸੱਚਾਈ ਸਾਹਮਣੇ ਲਿਆ ਸਕਦੀ ਹੈ। Also Read: ਸਿੱਧੂ ਦੇ ਨਰਮ ਪਏ ਤੇਵਰ, ਕਿਹਾ-ਅਹੁਦਾ ਹੋਵੇ, ਨਾ ਹੋਵੇ, ਰਾਹੁਲ ਤੇ ਪ੍ਰਿਅੰਕਾ ਗਾਂਧੀ ਦੇ ਰਹਾਂਗਾ ਨਾਲ' ਇਸ ਮਾਮਲੇ ਵਿਚ ਕਾਂਗਰਸ ਸਰਕਾਰ ਦੀ ਚੁੱਪੀ ਦੀ ਨਿਖੇਧੀ ਕਰਦਿਆਂ ਸਰਦਾਰ ਮਜੀਠੀਆ ਨੇ ਮੰਗ ਕੀਤੀ ਕਿ ਸਾਰੀ ਪ੍ਰਕਿਰਿਆ ਨਵੇਂ ਸਿਰੇ ਤੋਂ ਵਿੱਢੀ ਜਾਵੇ। ਉਹਨਾਂ ਕਿਹਾ ਕ ਜਿਹਨਾਂ ਨੇ ਪਹਿਲਾਂ ਪ੍ਰੀਖਿਆ ਦਿੱਤੀ ਹੈ, ਉਹਨਾਂ ਨੁੰ ਮੁੜ ਪ੍ਰੀਖਿਆ ਦੇਣ ਦਾ ਮੌਕਾ ਦਿੱਤਾ ਜਾਵੇ ਅਤੇ ਉਹਨਾਂ ਤੋਂ ਮੁੜ ਟੈਸਟ ਦੇਣ ਦੀ ਕੋਈ ਫੀਸ ਨਾ ਲਈ ਜਾਵੇ। ਉਹਨਾਂ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੀਆਂ ਏਜੰਸੀਆਂ ਰਾਹੀਂ ਪੇਰਪੇ ਲਵੇ ਅਤੇ ਇਹ ਕਿਸੇ ਹੋਰ ਏਜੰਸੀ ਨੁੰ ਆਊਟਸੋਰਸ ਨਾ ਕੀਤਾ ਜਾਵੇ। Also Read: ਮਸ਼ਹੂਰ ਪਾਕਿਸਤਾਨੀ ਕਾਮੇਡੀਅਨ ਉਮਰ ਸ਼ਰੀਫ ਦਾ ਦੇਹਾਂਤ, ਕਪਿਲ ਸ਼ਰਮਾ ਨੇ ਜਤਾਇਆ ਦੁੱਖ 1 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰ ਕਰਨ ਦੇ ਹੁਕਮਾਂ ਦੇ ਮੱਦੇਨਜ਼ਰ ਮੰਡੀਆਂ ਵਿਚ ਝੋਨੇ ਲਿਆਉਣ ਵਾਸਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਸਵਾਲਾਂ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸੂਬਾ ਸਰਕਾਰ ਇਸ ਮਾਮਲੇ ’ਤੇ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ 1 ਅਕਤੂਬਰ ਤੋਂ ਝੋਨੇ ਦੀ ਸੁਖਾਲੀ ਖਰੀਦ ਦੇ ਪ੍ਰਬੰਧ ਲਈ ਕੋਈ ਯਤਨ ਨਹੀਂ ਕੀਤਾ ਗਿਆ ਕਿਉਂਕਿ ਕਾਂਗਰਸੀ ਲੀਡਰਸ਼ਿਪ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਰੁੱਝੀ ਸੀ। ਉਹਨਾਂ ਕਿਹਾ ਕਿ ਹੁਣ ਜਦੋਂ ਕੇਂਦਰ ਸਰਕਾਰ ਨੇ ਖਰੀਦ 10 ਦਿਨਾਂ ਲਈ ਮੁਲਤਵੀ ਕਰ ਦਿੱਤੀ ਹੈ ਤਾਂ ਸੂਬਾ ਸਰਕਾਰ ਨੁੰ ਆਪਣੀਆਂ ਏਜੰਸੀਆਂ ਨੂੰ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਹਦਾਇਤ ਦੇਣੀ ਚਾਹੀਦੀ ਹੈ। ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਤੇ ਉਹਨਾਂ ਦੇ ਵਜ਼ਾਰਤੀ ਸਾਥੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹਿਣ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੂਬੇ ਦੇ ਐਸ ਸੀ ਵਰਗ ਦੇ ਪਹਿਲੀ ਵਾਰ ਮੁੱਖ ਮੰਤਰੀ ਬਣੇ ਵਿਅਕਤੀ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੰਮ ਨਹੀਂ ਕਰਨ ਦੇ ਰਿਹਾ। ਉਹਨਾਂ ਕਿਹਾ ਕਿ ਲੋਕਾਂ ਨੁੰ ਕਾਂਗਰਸ ਪਾਰਟੀ ਦੀ ਅੰਦਰੂਨੀ ਲੜਾਈ ਬਾਰੇ ਕੋਈ ਚਿੰਤਾ ਨਹੀਂ ਹੈ ਪਰ ਉਹ ਚਾਹੁੰਦੇ ਹਨ ਕਿ ਉਹਨਾਂ ਦੇ ਮਸਲੇ ਹੱਲ ਹੋਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਸੂਬੇ ਦੇ ਸਰੋਤਾਂ ਦੀ ਲੁੱਟ ਕਰਨ ਨਾਲੋਂ ਇਹ ਮਸਲੇ ਹੱਲ ਕਰਨ ’ਤੇ ਧਿਆਨ ਦੇਣਾ ਚਾਹੀਦਾ ਹੈ।ਇਸ ਮੌਕੇ ਸੀਨੀਅਰ ਆਗੂ ਅਨਿਲ ਜੋਸ਼ੀ ਵੀ ਹਾਜ਼ਰ ਸਨ।...
ਗੁਰਦਾਸਪੁਰ: ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੀ ਕਾਲ ਨੂੰ ਜ਼ਿਲਾ ਗੁਰਦਾਸਪੁਰ ਵਿਚ ਪੂਰਨ ਤੌਰ ਉੱਤੇ ਸਮਰਥਨ ਮਿਲਦਾ ਨਜ਼ਰ ਆਇਆ। ਜੇਕਰ ਗੱਲ ਕੀਤੀ ਜਾਵੇ ਬਟਾਲਾ ਦੀ ਤਾਂ ਇਥੇ ਦੁਕਾਨਾਂ ਸਮੇਤ ਤਮਾਮ ਛੋਟੇ ਵੱਡੇ ਕਰੋਬਾਰ ਬੰਦ ਨਜ਼ਰ ਆਏ। ਪੜੋ ਹੋਰ ਖਬਰਾਂ: ਭਾਰਤ ਬੰਦ: ਦੇਸ਼ ਭਰ 'ਚ ਕਿਸਾਨਾਂ ਦੀ ਕਾਲ ਨੂੰ ਭਰਵਾਂ ਹੁੰਗਾਰਾ, ਦਿੱਲੀ-ਅੰਮ੍ਰਿਤਸਰ ਹਾਈਵੇਅ ਜਾਮ, ਪੁਲਿਸ ਹਾਈ ਅਲਰਟ ਇਸ ਮੌਕੇ ਦੁਕਾਨਦਾਰਾਂ ਦਾ ਕਹਿਣਾ ਸੀ ਕਿ ਦੁਕਾਨਦਾਰਾਂ ਅਤੇ ਕਾਰੋਬਾਰੀਆ ਵਲੋਂ ਪੂਰਨ ਸਮਰਥਨ ਦਿੰਦੇ ਹੋਏ ਆਪਣੇ ਕੰਮਕਾਜ ਮੁਕੰਮਲ ਬੰਦ ਕੀਤੇ ਹਨ ਕਿਉਂਕਿ ਇਹ ਖੇਤੀ ਕਾਨੂੰਨ ਜਿਥੇ ਕਿਸਾਨੀ ਲਈ ਮਾਰੂ ਹਨ ਉਥੇ ਹੀ ਦੂਸਰੇ ਵਰਗਾ ਲਈ ਵੀ ਮਾਰੂ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਤਮਾਮ ਕਰੋਬਾਰ ਕਿਸਾਨੀ ਤੋਂ ਹੀ ਚੱਲਦੇ ਹਨ। ਮੋਦੀ ਸਰਕਾਰ ਨੂੰ ਆਪਮੇ ਰਵੱਈਏ ਨੂੰ ਛੱਡਦੇ ਹੋਏ ਇਹ ਖੇਤੀ ਕਾਨੂੰਨ ਵਾਪਿਸ ਲੈਣੇ ਚਾਹੀਦੇ ਹਨ। ਪੜੋ ਹੋਰ ਖਬਰਾਂ: ਨਰਿੰਦਰ ਤੋਮਰ ਦਾ ਗੱਲਬਾਤ ਦਾ ਸੱਦਾ, ਟਿਕੈਤ ਬੋਲੇ-'ਖੇਤੀਬਾੜੀ ਮੰਤਰੀ ਰੱਟੂ' ਦੱਸ ਦਈਏ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ ਇਕ ਸਾਲ ਤੋਂ ਜਾਰੀ ਕਿਸਾਨਾਂ ਦਾ ਸੰਘਰਸ਼ ਇਕ ਵਾਰ ਫਿਰ ਤੋਂ ਤੇਜ਼ੀ ਫੜਦਾ ਜਾ ਰਿਹਾ ਹੈ। ਕਿਸਾਨਾਂ ਸੰਗਠਨਾਂ ਵਲੋਂ ਸੋਮਵਾਰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਦਿੱਲੀ, ਯੂਪੀ ਤੇ ਨੇੜੇ ਦੇ ਇਲਾਕਿਆਂ ਵਿਚ ਪੁਲਿਸ ਅਲਰਟ ਉੱਤੇ ਹੈ। ਤਕਰੀਬਨ ਇਕ ਦਰਜਨ ਤੋਂ ਵਧੇਰੇ ਸਿਆਸੀ ਦਲਾਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ ਹੈ। ਪੰਜਾਬ ਵਿਚ ਵੀ ਬੰਦ ਨੂੰ ਪੂਰਾ ਹੁੰਗਾਰਾ ਮਿਲਿਆ ਹੈ।
ਅੰਮ੍ਰਿਤਸਰ: ਚਰਨਜੀਤ ਚੰਨੀ ਨੇ ਮੁੱਖ ਮੰਤਰੀ ਬਣਦਿਆਂ ਹੀ ਮੁਲਾਜ਼ਮ ਜਥੇਬੰਦੀਆਂ ਨੂੰ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਮੁਲਾਜ਼ਮਾਂ ਨੇ ਇਸ ਅਪੀਲ ਨੂੰ ਠੁਕਰਾਉਂਦਿਆਂ ਹੜਤਾਲਾਂ ਤੇ ਰੋਸ ਮੁਜ਼ਾਹਰੇ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਅੱਜ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਵੱਲੋਂ ਪਿਛਲੇ ਸਮੇਂ 'ਚ ਟਾਲੀ ਗਈ ਹੜਤਾਲ ਨੂੰ ਮੁੜ ਬਹਾਲ ਕਰਦਿਆਂ ਦੋ ਘੰਟੇ ਲਈ ਸਾਰੇ ਬੱਸ ਅੱਡਿਆਂ ਨੂੰ ਬੰਦ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ। ਮੁਲਾਜ਼ਮਾਂ ਵੱਲੋਂ ਅੱਜ ਪਨਬੱਸ ਸਰਵਿਸ ਬੰਦ ਰੱਖੀ ਗਈ। ਪੜੋ ਹੋਰ ਖਬਰਾਂ: ਪਟਨਾ ਸਾਹਿਬ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਭਰੀ ਬੱਸ ਹੋਈ ਹਾਦਸੇ ਦੀ ਸ਼ਿਕਾਰ, 22 ਜ਼ਖ਼ਮੀ ਅੰਮ੍ਰਿਤਸਰ ਬੱਸ ਅੱਡੇ 'ਤੇ ਪੰਜਾਬ ਰੋਡਵੇਜ ਕੰਟ੍ਰੈਕਟ ਵਰਕਰ ਯੂਨੀਅਨ ਨੇ ਅੱਜ ਮੇਨ ਗੇਟ 'ਤੇ ਪ੍ਰਦਰਸ਼ਨ ਕੀਤਾ। ਯੂਨੀਅਨ ਦੇ ਸੂਬਾ ਆਗੂ ਬਲਜੀਤ ਸਿੰਘ ਨੇ ਦੱਸਿਆ ਕਿ ਹੁਣ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਮੁਲਾਜ਼ਮਾਂ ਪ੍ਰਤੀ ਦਿੱਤੇ ਬਿਆਨ ਨਾਲ ਸਾਨੂੰ ਕੁਝ ਉਮੀਦ ਜ਼ਰੂਰ ਹੈ ਪਰ ਅਸੀਂ ਅੱਜ ਆਪਣਾ ਸੁਨੇਹਾ ਇਸ ਹੜਤਾਲ ਰਾਹੀਂ ਸਰਕਾਰ ਤਕ ਪਹੁੰਚਾ ਰਹੇ ਹਾਂ। ਯੂਨੀਅਨ ਦੀਆਂ ਮੁੱਖ ਮੰਗਾਂ 'ਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 10 ਹਜ਼ਾਰ ਨਵੀਂਆਂ ਬੱਸਾਂ ਪਾਉਣੀਆਂ ਆਦਿ ਹਨ। ਚੰਨੀ ਨੂੰ ਸਾਡੀ ਯੂਨੀਅਨ ਨੇ 15 ਦਿਨ ਦਾ ਹੋਰ ਸਮਾਂ ਦਿੱਤਾ ਹੈ। ਪਹਿਲਾਂ ਅਸੀਂ 29 ਸਤੰਬਰ ਨੂੰ ਅਣਮਿੱਥੇ ਸਮੇਂ ਲਈ ਹੜਤਾਲ ਕਰਨੀ ਸੀ ਪਰ ਹੁਣ 11 ਅਕਤੂਬਰ ਨੂੰ ਕੀਤੀ ਜਾਵੇਗੀ ਤੇ ਸਰਕਾਰ ਨੂੰ ਸਾਡੀਆਂ ਮੰਗਾਂ ਉਦੋਂ ਤਕ ਮੰਨ ਲੈਣੀਆਂ ਚਾਹੀਦੀਆਂ ਹਨ। ਪੜੋ ਹੋਰ ਖਬਰਾਂ: ਹਿਮਾਚਲ ਪ੍ਰਦੇਸ਼ 'ਚ ਮੀਂਹ ਦਾ ਕਹਿਰ, ਬੀਤੇ 24 ਘੰਟਿਆਂ ਦੌਰਾਨ 10 ਲੋਕਾਂ ਦੀ ਮੌਤ ਪੰਜਾਬ ਰੋਡਵੇਜ਼ ਪਨਬੱਸ/ਪੀਆਰਟੀਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪਟਿਆਲਾ ਬੱਸ ਸਟੈਂਡ ਵਿਖੇ ਬੋਲਦਿਆਂ ਸੂਬਾ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ਵੱਲ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਉੱਤੇ ਚੱਲਣਾ ਪੈ ਰਿਹਾ ਹੈ। ਪੜੋ ਹੋਰ ਖਬਰਾਂ: ਦਿੱਲੀ ਦੀ ਰੋਹਿਣੀ ਕੋਰਟ 'ਚ ਗੈਂਗਵਾਰ, ਗੋਲੀਬਾਰੀ 'ਚ ਤਿੰਨ ਲੋਕਾਂ ਦੀ ਮੌਤ
ਅੰਮ੍ਰਿਤਸਰ- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਨਾਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਮ ਪ੍ਰਕਾਸ਼ ਸੋਨੀ ਸੱਚਖੰਡ ਸ੍ਰੀ ਦਰਬਾਰ ਸਾਹਿਬ ’ਚ ਅੰਮ੍ਰਿਤ ਵੇਲੇ ਹੋਣ ਵਾਲੀ ਪਾਲਕੀ ਸਾਹਿਬ ਦੀ ਸੇਵਾ ’ਚ ਸ਼ਾਮਲ ਹੋਏ, ਜਿਸ ਦੇ ਲਈ ਮੁੱਖ ਮੰਤਰੀ ਚੰਨੀ ਦੇਰ ਰਾਤ ਅੰਮ੍ਰਿਤਸਰ ਪਹੁੰਚੇ ਸਨ। ਜਿੱਥੇ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ। ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 6 ਵਜੇ ਸ੍ਰੀ ਰਾਮਤੀਰਥ, 7ਵਜੇ ਜਲ੍ਹਿਆਂਵਾਲਾ ਬਾਗ, 7:30 ਵਜੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ।
ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੌੜਾ ਫਾਟਕ ਉੱਤੇ ਅੱਜ ਇਕ ਕੁੜੀ-ਮੁੰਡੇ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਮਾਰੀ ਗਈ ਕੁੜੀ ਦੇ ਹੱਥਾਂ ਵਿਚ ਲਾਲ ਚੂੜਾ ਸੀ, ਜਿਸ ਤੋਂ ਅੰਦਾਜਾ ਲਾਇਆ ਜਾ ਰਿਹਾ ਹੈ ਕਿ ਦੋਵਾਂ ਦਾ ਨਵਾਂ ਵਿਆਹ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੜੋ ਹੋਰ ਖਬਰਾਂ: ਇਨਕਮ ਟੈਕਸ ਵਿਭਾਗ ਦੇ 'ਸਰਚ ਆਪ੍ਰੇਸ਼ਨ' 'ਤੇ ਅਭਨੇਤਾ ਸੋਨੂ ਸੂਦ ਨੇ ਤੋੜੀ ਚੁੱਪੀ, ਕਿਹਾ... ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਜੌੜਾ ਫਾਟਕ ਉੱਤੇ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਜੋੜੇ ਨੇ ਅਚਾਨਕ ਟ੍ਰੇਨ ਅੱਗੇ ਛਾਲ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੀ ਮੌਤ ਹੋ ਗਈ। ਮੌਜੂਦਾ ਹਾਲਾਤਾਂ ਤੋਂ ਅੰਦਾਜ਼ਾ ਲਾਇਆ ਗਿਆ ਹੈ ਕਿ ਦੋਵਾਂ ਦਾ ਨਵਾਂ ਵਿਆਹ ਹੋਇਆ ਸੀ। ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਦੋਵਾਂ ਦੀ ਪਹਿਚਾਨ ਨਹੀਂ ਹੋ ਸਕੀ ਹੈ। ਪੁਲਿਸ ਵਲੋਂ ਮਾਮਲੇ ਵਿਚ ਪੁੱਛਗਿੱਛ ਕੀਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਡਿਪਟੀ CM ਓ.ਪੀ. ਸੋਨੀ ਦਾ ਵੱਡਾ ਬਿਆਨ, ਕਿਹਾ-'ਪੰਜਾਬ 'ਚ ਮੁੜ ਬਣੇਗੀ ਕਾਂਗਰਸ ਸਰਕਾਰ'
ਗੁਰਦਾਸਪੁਰ: ਪੰਜਾਬੀ ਅਦਾਕਾਰ ਦੀਪ ਸਿੱਧੂ ਵਲੋਂ ਬੀਤੀ ਦਿਨ ਦਿੱਤੇ ਗਏ ਬਿਆਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਾਨੂੰ ਦੀਪ ਸਿੱਧੂ ਤੋਂ ਕੋਈ ਸਰਟੀਫਿਕੇਟ ਲੈਣ ਦੀ ਜ਼ਰੂਰਤ ਨਹੀਂ ਹੈ, ਕਿ ਕੌਣ ਸ਼ਹੀਦ ਹੈ ਅਤੇ ਕੌਣ ਸ਼ਹੀਦ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਇਨਸਾਨ ਦੀ ਕਿਸੇ ਦੀ ਖਾਤਿਰ ਮੌਤ ਹੁੰਦੀ ਹੈ ਤਾਂ ਉਹ ਸ਼ਹੀਦ ਹੀ ਹੁੰਦਾ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਦੀਪ ਸਿੱਧੂ ਭਾਜਪਾ ਦਾ ਬੰਦਾ ਹੈ ਅਤੇ ਇਸ 'ਚ ਹਰਜੀਤ ਗਰੇਵਾਲ, ਹਰਿੰਦਰ ਕਾਹਲੋਂ ਅਤੇ ਸੁਰਜੀਤ ਸਿੰਘ ਜਿਆਣੀ ਦੀ ਆਤਮਾ ਵੜ ਗਈ ਹੈ ਤਾਂ ਹੀ ਦੀਪ ਸਿੱਧੂ ਇਸ ਤਰ੍ਹਾਂ ਦੇ ਬਿਆਨ ਦੇ ਰਿਹਾ ਹੈ। ਪੜੋ ਹੋਰ ਖਬਰਾਂ: ਹਰੀਸ਼ ਚੌਧਰੀ ਤੇ ਅਜੇ ਮਕਾਨ ਪਹੁੰਚੇ ਪੰਜਾਬ, ਸ਼ਾਮ 5 ਵਜੇ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਪ੍ਰੀਤ ਸਿੰਘ, ਰਣਧੀਰ ਸਿੰਘ, ਹਰਮਨ ਸਿੰਘ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ 26 ਜਨਵਰੀ ਨੂੰ ਵੀ ਦੀਪ ਸਿੱਧੂ ਵਲੋਂ ਕਿਸਾਨੀ ਸੰਘਰਸ਼ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਹੁਣ ਫਿਰ ਦੀਪ ਸਿੱਧੂ ਨੇ ਜੋ ਸ਼ਹੀਦ ਹੋਏ ਕਿਸਾਨਾਂ ਬਾਰੇ ਗ਼ਲਤ ਬਿਆਨ ਦਿੱਤਾ ਹੈ, ਅਸੀਂ ਉਸਦੀ ਕੜੀ ਨਿੰਦਾ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਨਸਾਨ ਆਪਣੇ ਘਰੋਂ ਕਿਸਾਨੀ ਅੰਦੋਲਨ 'ਚ ਜਾਂਦਾ ਹੈ ਉਹ ਸਿਰ 'ਤੇ ਕਫ਼ਨ ਬੰਨ ਕੇ ਜਾਂਦਾ ਹੈ। ਉਸ ਨੂੰ ਨਹੀਂ ਪਤਾ ਕਿ ਉਸ ਨੇ ਵਾਪਸਆਉਣਾ ਵੀ ਹੈ ਜਾਂ ਨਹੀਂ। ਪੜੋ ਹੋਰ ਖਬਰਾਂ: ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, 'ਜੇਕਰ ਅੱਜ ਕਲੇਸ਼ ਨਾ ਹੋਇਆ ਖਤਮ ਤਾਂ ਅਸਤੀਫਾ' ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਵਜੂਦ ਦੀ ਲੜਾਈ ਲੜ ਰਿਹਾ ਹੈ। ਕਿਸਾਨੀ ਸੰਘਰਸ਼ 'ਚ ਕਿਸੇ ਵੀ ਕਿਸਾਨ ਦੀ ਜਾਨ ਗਈ ਹੈ, ਉਹ ਸ਼ਹੀਦ ਹੀ ਹੈ। ਜੇ ਦੀਪ ਸਿੱਧੂ ਦੀ ਗੱਲ ਕੀਤੀ ਜਾਵੇ ਤਾਂ, ਇਹ ਕਿਸੇ ਏਜੰਸੀਆਂ ਦਾ ਬੰਦਾ ਹੈ ਅਤੇ ਇਸ 'ਚ ਭਾਜਪਾ ਦੀ ਰੂਹ ਵੜ ਗਈ ਹੈ। ਅਸੀਂ ਆਪਣੇ ਨੌਜਵਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ, ਕਿ ਜਦੋਂ ਤੱਕ ਦੀਪ ਸਿੱਧੂ ਮਾਫ਼ੀ ਨਹੀਂ ਮੰਗਦਾ, ਉਦੋਂ ਤਕ ਦੀਪ ਸਿੱਧੂ ਨੂੰ ਕੋਈ ਵੀ ਸਟੇਜ ਸਾਂਝੀ ਨਾ ਕਰਨ ਦਿੱਤੀ ਜਾਵੇ। ਪੜੋ ਹੋਰ ਖਬਰਾਂ: 'ਚਿਕਨ ਬਰਗਰ' 'ਚੋਂ ਨਿਕਲੀ ਇਨਸਾਨੀ ਉਂਗਲ, ਦੇਖ ਔਰਤ ਦੇ ਉੱਡੇ ਹੋਸ਼...
ਫਾਜ਼ਿਲਕਾ : ਪੰਜਾਬ ਪੁਲਿਸ ਨੇ ਇੰਟੈਲੀਜੈਂਸ ਵਾਲੋਂ ਮਿਲੀ ਸੂਹ ’ਤੇ ਕਾਰਵਾਈ ਕਰਦਿਆਂ ਜ਼ਿਲਾ ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ ਤੋਂ 8.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਕਿਉਂਕਿ ਇਹ ਕਾਰਵਾਈ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਨਿਯੰਤਰਣ ਅਧੀਨ ਪੈਂਦੇ ਸਰਹੱਦੀ ਖੇਤਰ ਨਾਲ ਸਬੰਧਤ ਸੀ, ਇਸ ਲਈ ਉਕਤ ਕਾਰਵਾਈ ਬੀਐੱਸਐੱਫ ਦੇ ਸਹਿਯੋਗ ਨਾਲ ਕੀਤੀ ਗਈ । ਪੜੋ ਹੋਰ ਖਬਰਾਂ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸ਼ਾਮ 5 ਵਜੇ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਪ ਦੀ ਬਰਾਮਦਗੀ ਫਾਜ਼ਿਲਕਾ ਦੇ ਪਿੰਡ ਮਹਾਲਮ ਦੇ ਵਸਨੀਕ ਜਸਵੀਰ ਸਿੰਘ ਉਰਫ ਗੱਗੂ ਦੇ ਖੁਲਾਸੇ ‘ਤੇ ਕੀਤੀ ਗਈ , ਜਿਸਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਆਪਣੀ ‘ਡਰਾਈਵ ਅਗੇਂਸਟ ਡਰੱਗਜ਼’ ਅਧੀਨ ਪਿਛਲੇ 100 ਦਿਨਾਂ ਦੌਰਾਨ 232 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੜੋ ਹੋਰ ਖਬਰਾਂ: ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਮਿਲੀ ਤਰਸ ਦੇ ਆਧਾਰ 'ਤੇ 'ਸਰਕਾਰੀ ਨੌਕਰੀ' ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਜਦੀਕ ਰਹਿੰਦੇ ਕੁਝ ਲੋਕਾਂ ਦੇ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਹਥਿਆਰ/ਵਿਸਫੋਟਕ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਫਿਰੋਜ਼ਪੁਰ ਰਾਜਪਾਲ ਸਿੰਘ ਵਲੋਂ ਮਿਲੀ ਸੂਹ ’ਤੇ ਅਧਾਰਤ ਜਸਵੀਰ ਸਿੰਘ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫਤਾਰ ਕਰਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕਰ ਦਿੱਤੀ ।...
ਅੰਮ੍ਰਿਤਸਰ : ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇਂ ਤੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਲਾਏ ਗਏ ਪੱਕੇ ਮੋਰਚੇ ’ਚ ਅੱਜ ਅਚਾਨਕ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪੜੋ ਹੋਰ ਖਬਰਾਂ: ਪਾਕਿ 'ਚ ਜਨਾਜ਼ੇ ਦੀ ਨਮਾਜ਼ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 8 ਲੋਕਾਂ ਦੀ ਮੌਤ ਸੂਤਰਾਂ ਦੇ ਹਵਾਲੇ ਤੋਂ ਮਿਲੀ ਸੂਚਨਾ ਅਨੁਸਾਰ ਮ੍ਰਿਤਕ ਕਿਸਾਨ ਅੰਗਰੇਜ਼ ਸਿੰਘ ਪੁੱਤਰ ਅਮਰੀਕ ਸਿੰਘ ਅਜਨਾਲਾ ਤਹਿਸੀਲ ਦੇ ਪਿੰਡ ਕਾਮਲਪੁਰਾ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕਾਫੀ ਸਮੇਂ ਤੋਂ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿਚ ਸ਼ਮੂਲੀਅਤ ਕਰ ਰਿਹਾ ਸੀ, ਜਿਸ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਗਈ। ਪੜੋ ਹੋਰ ਖਬਰਾਂ: ਜਲਾਲਾਬਾਦ 'ਚ ਪੁਲਿਸ ਵਲੋਂ ਦੇਹ ਵਪਾਰ ਦਾ ਪਰਦਾਫਾਸ਼, ਹਿਰਾਸਤ 'ਚ ਲਏ ਮੁੰਡੇ-ਕੁੜੀਆਂ
ਜਲਾਲਾਬਾਦ- ਜਲਾਲਾਬਾਦ ਵਿਚ ਪੁਲਿਸ ਵਲੋਂ ਰੇਡ ਕਰਕੇ ਦੇਹ ਵਪਾਰ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਅੱਗਰਵਾਲ ਕਾਲੋਨੀ ਗਲੀ ਨੰਬਰ ਚਾਰ ਵਿਚ ਵਰਿੰਦਰ ਸਿੰਘ ਨਾਮਕ ਇਕ ਸ਼ਖ਼ਸ ਦੇ ਘਰ ਰੇਡ ਕਰਕੇ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਮੀਟਿੰਗ ਅੱਜ, ਅਹਿਮ ਮੁੱਦਿਆਂ 'ਤੇ ਹੋਵੇਗਾ ਵਿਚਾਰ-ਵਟਾਂਦਰਾ ਦੱਸਿਆ ਜਾ ਰਿਹਾ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਘਰ ਦੇ ਵਿਚ ਦੇਹ ਵਪਾਰ ਦਾ ਧੰਦਾ ਚੱਲਦਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਰੇਡ ਕੀਤੀ ਗਈ ਅਤੇ ਰੰਗੇ ਹੱਥੀ ਤਿੰਨ ਲੜਕੀਆਂ ਅਤੇ ਦੋ ਲੜਕਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੱਸ ਦਈਏ ਕਿ ਇਹ ਸ਼ਹਿਰ ਦਾ ਪਾਸ਼ ਇਲਾਕਾ ਹੈ, ਜਿਸ ਵਿਚ ਪੁਲਿਸ ਵੱਲੋਂ ਅੱਜ ਰੇਡ ਕਰ ਇਸ ਘਿਨੌਣੇ ਕੰਮ ਪਰਦਾਫਾਸ਼ ਕੀਤਾ ਗਿਆ ਹੈ। ਪੜੋ ਹੋਰ ਖਬਰਾਂ: ਪਾਕਿ 'ਚ ਜਨਾਜ਼ੇ ਦੀ ਨਮਾਜ਼ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 8 ਲੋਕਾਂ ਦੀ ਮੌਤ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਬ ਡਵੀਜ਼ਨ ਜਲਾਲਾਬਾਦ ਦੇ ਡੀਐੱਸਪੀ ਪਲਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਥਾਣਾ ਸਿਟੀ ਵਿਚ ਇਕ ਘਰ ਵਿਚ ਦੇਹ ਵਪਾਰ ਦੇ ਚੱਲਣ ਵਾਲੇ ਧੰਦੇ ਬਾਰੇ ਫੋਨ ਆਇਆ ਸੀ, ਜੋ ਕਿ ਸਮਾਜ ਦੇ ਲਈ ਸ਼ਰਮਨਾਕ ਹੈ। ਇਸ ਤੋਂ ਬਾਅਦ ਥਾਣਾ ਸਿਟੀ ਦੇ ਇੰਚਾਰਜ ਵਜੀਰ ਚੰਦ ਵੱਲੋਂ ਰੇਡ ਕਰ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਏਗੀ। ਪੜੋ ਹੋਰ ਖਬਰਾਂ: ...ਤਾਂ ਵਿਰਾਟ ਕੋਹਲੀ ਨੇ ਵਧੇਰੇ 'ਵਰਕਲੋਡ' ਕਾਰਨ ਛੱਡੀ ਕਪਤਾਨੀ, ਟਵਿੱਟਰ 'ਤੇ ਸ਼ੇਅਰ ਕੀਤਾ ਲੈਟਰ
ਗੁਰਦਾਸਪੁਰ : ਦੇਰ ਰਾਤ ਬੀਐੱਸਐੱਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐੱਸਐੱਫ ਦੀ 10 ਬਟਾਲੀਅਨ ਦੀ ਬੀਓਪੀ ਸਹਾਰਨਪੁਰ ਦੇ ਜਵਾਨਾਂ ਵੱਲੋਂ ਸਰਹੱਦ 'ਤੇ ਉੱਡਦੇ ਪਾਕਿਸਤਾਨੀ ਡਰੋਨ 'ਤੇ ਫਾਇਰਿੰਗ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਜਦੋਂ ਬੀ.ਐੱਸ.ਐਫ ਜਵਾਨਾਂ ਨੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਡਰੋਨ ਦੇਖਿਆ ਤਾਂ ਤੁਰੰਤ ਕੀਤੀ ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਚਲਾ ਗਿਆ ਹੈ। ਪੜੋ ਹੋਰ ਖਬਰਾਂ: ਸ਼੍ਰੋਮਣੀ ਅਕਾਲੀ ਦਲ ਦਾ ਸੰਸਦ ਤੱਕ ਦਾ ਰੋਸ ਮਾਰਚ ਸ਼ੁਰੂ, ਥਾਂ-ਥਾਂ ਪੁਲਿਸ ਨੇ ਕੀਤੀ ਬੈਰੀਕੇਡਿੰਗ ਦੱਸਣਯੋਗ ਹੈ ਕਿ ਰੈਡ ਅਲਰਟ ਜਾਰੀ ਹੋਣ ਕਾਰਨ ਬੀਐਸਐਫ ਦੇ ਜਵਾਨ ਭਾਰਤੀ ਸਰਹੱਦ 'ਤੇ ਪੂਰੀ ਤਰ੍ਹਾਂ ਚੌਕਸ ਹਨ, ਜਿਸ ਦੀ ਮਿਸਾਲ ਵਜੋਂ ਵੀਰਵਾਰ ਰਾਤ 9 ਵਜੇ ਦੇ ਕਰੀਬ 10 ਬਟਾਲੀਅਨ ਦੀ ਬੀ.ਓ.ਪੀ ਸਹਾਰਨਪੁਰ ਦੇ ਮੁਸਤੈਦ ਜਵਾਨਾਂ ਵੱਲੋਂ ਭਾਰਤ- ਪਾਕਿ ਕੌਮਾਂਤਰੀ ਸਰਹੱਦ 'ਤੇ ਪਾਕਿਸਤਾਨੀ ਡਰੋਨ ਨੂੰ ਉੱਡਦਾ ਵੇਖਿਆ ਗਿਆ, ਜਿੱਥੇ ਤਰੁੰਤ ਬੀਐਸਐਫ ਜਵਾਨਾਂ ਵੱਲੋਂ ਪਾਕਿਸਤਾਨੀ ਡਰੋਨ 'ਤੇ ਤਿੰਨ ਦੇ ਕਰੀਬ ਫਾਇਰ ਕੀਤੇ ਗਏ। ਪੜੋ ਹੋਰ ਖਬਰਾਂ: BOSS ਨੇ ਨਹੀਂ ਦਿੱਤੀ ਸੈਲਰੀ ਤਾਂ ਭੜਕ ਗਿਆ ਕਰਮਚਾਰੀ, JCB ਨਾਲ ਮਚਾ ਦਿੱਤੀ 'ਤਬਾਹੀ' (ਵੀਡੀਓ)...
ਅੰਮ੍ਰਿਤਸਰ- ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਵਿਚ ਫੜੇ ਗਏ ਚਾਰ ਅੱਤਵਾਦੀਆਂ ਦੇ ਬਾਰੇ ਪੁਲਿਸ ਨੇ ਵੱਡਾ ਖੁਲਾਸਾ ਕੀਤਾ ਹੈ। ਬੀਤੇ ਦਿਨ ਫੜੇ ਗਏ ਰੂਬਲ ਨਾਂ ਦੇ ਨੌਜਵਾਨ ਤੋਂ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਟੈਂਕਰ ਨੂੰ ਟਿਫਿਨ ਬੰਬ ਨਾਲ ਉਡਾਇਆ ਜਾਣਾ ਸੀ। ਇਸ ਦੇ ਨਾਲ ਹੀ ਇਹ ਲੋਕ ਸੂਬੇ ਵਿਚ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਪੜੋ ਹੋਰ ਖਬਰਾ: ਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਨਾਲ ਗੱਲਬਾਤ ਲਈ ਤਿਆਰ ਕਿਸਾਨ, ਕਿਹਾ- 'ਸਰਕਾਰ ਨੇ ਬੰਦ ਕੀਤੇ ਰਾਸਤੇ' ਦੱਸਣਯੋਗ ਹੈ ਕਿ ਪਰਸੋਂ ਰੂਬਲ ਨਾਂ ਦੇ ਨੌਜਵਾਨ ਨੂੰ ਅੰਬਾਲਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਜਦੋਂ ਉਸ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਟਿਫਿਨ ਬੰਬ ਨੂੰ ਟੈਂਕਰ ਵਿਚ ਲਗਾਇਆ ਗਿਆ ਸੀ ਤੇ ਉਹ ਉਸ ਵਿਚ ਬਲਾਸਟ ਕਰਨਾ ਚਾਹੁੰਦੇ ਸਨ। ਇਨ੍ਹਾਂ ਅੱਤਵਾਦੀਆਂ ਦੇ ਸਬੰਧ ਪਾਕਿਸਤਾਨ ਵਿਚ ਕਾਸਿਮ ਤੇ ਆਈਐੱਸਆਈ ਨਾਲ ਸਨ। ਇਹ ਲੋਕ ਪੰਜਾਬ ਵਿਚ ਮਾਹੌਲ ਖਰਾਬ ਕਰਨਾ ਚਾਹੁੰਦੇ ਸਨ। ਪੜੋ ਹੋਰ ਖਬਰਾ: ਸੰਸਦ ਵੱਲ ਰੋਸ ਮਾਰਚ ਦੀ ਕੇਂਦਰ ਨੇ ਨਹੀਂ ਦਿੱਤੀ ਆਗਿਆ, ਸ਼੍ਰੋਮਣੀ ਅਕਾਲੀ ਦਲ ਵਲੋਂ ਨਿਖੇਧੀ ਐੱਸਐੱਸਪੀ ਦਾ ਕਹਿਣਾ ਹੈ ਕਿ ਟਿਫਿਨ ਬੰਬ ਜਲੰਧਰ ਤੋਂ ਲੈ ਕੇ ਆਏ ਸਨ। ਇਸ ਸਬੰਧੀ ਅਜੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਟਿਫਿਨ ਬੰਬ ਲਖਬੀਰ ਨਾਂ ਦੇ ਨੌਜਵਾਨ ਨੇ ਪੰਜਾਬ ਵਿਚ ਭੇਜੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਪੰਜਾਬ ਵਿਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਤੇ ਇਸ ਦੌਰਾਨ ਅਪਰਾਧੀਆਂ ਉੱਤੇ ਨਜ਼ਰ ਰੱਖੀ ਜਾ ਰਹੀ ਹੈ। ਪੜੋ ਹੋਰ ਖਬਰਾ: ਜਲਾਲਾਬਾਦ ਮੋਟਰਸਾਇਕਲ ਬਲਾਸਟ 'ਤੇ ਦੇਖੋ Living India News ਦੀ ਖਾਸ ਰਿਪੋਰਟ (ਵੀਡੀਓ)
ਤਰਨਤਾਰਨ- ਬੀਤੇ ਦਿਨ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦੇ ਸੱਦੇ ਉੱਤੇ ਅੱਜ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਤਰਨਤਾਰਨ ਵਿਚ ਇਕੱਠੇ ਹੋਏ ਹਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਆਗੂ ਵਲੋਂ ਮਿਸ਼ਨ ਪੰਜਾਬ ਤਹਿਤ ਕਿਸਾਨ ਰੈਲੀ ਦਾ ਸੱਦਾ ਦਿੱਤਾ ਗਿਆ ਸੀ। ਪੜੋ ਹੋਰ ਖਬਰਾ: ਰਾਜ ਕੁੰਦਰਾ ਕੇਸ 'ਚ ਸ਼ਿਲਪਾ ਸ਼ੈੱਟੀ ਤੇ ਸ਼ਰਲਿਨ ਚੋਪੜਾ ਨੂੰ ਬਣਾਇਆ ਗਵਾਹ, ਚਾਰਜਸ਼ੀਟ ਦਾਇਰ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਤੇ ਮਜ਼ਦੂਰ ਵਰਗ ਦੀ ਇਹ ਰੈਲੀ ਅਮਰਕੋਟ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਕਈ ਕਿਸਾਨ ਆਗੂਆਂ ਦੇ ਸ਼ਾਮਲ ਹੋਣ ਦੀ ਖਬਰ ਹੈ। ਲੋਕਾਂ ਦੇ ਵੱਡੇ ਇਕੱਠ ਨੂੰ ਦੇਖਦਿਆਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ। ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਜਥੇਬੰਦੀਆਂ ਵਲੋਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਆਸੀ ਰੈਲੀ ਕਰਨ ਤੋਂ ਵਰਜਿਆ ਗਿਆ ਸੀ। ਇਸ ਦੌਰਾਨ ਕਿਸਾਨ ਆਗੂ ਚਢੂਨੀ ਦੀ ਰੈਲੀ ਉੱਤੇ ਵੀ ਕਈ ਤਰ੍ਹਾਂ ਦੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਪੜੋ ਹੋਰ ਖਬਰਾ: ਗੋਲਡਨ ਬੁਆਏ ਨੀਰਜ ਚੋਪੜਾ ਪਹੁੰਚੇ KBC, ਕੀਤੀ ਖੂਬ ਮਸਤੀ
ਅੰਮ੍ਰਿਤਸਰ- ਮਸ਼ਹੂਰ ਬਾਲੀਵੁੱਡ ਅਤੇ ਪਾਲੀਵੁੱਡ ਅਭਿਨੇਤਾ ਅਤੇ ਕਾਂਗਰਸੀ ਨੇਤਾ ਰਾਜ ਬੱਬਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਫਿਲਮ ਡਾਇਰੈਕਟਰ ਕੇਸੀ ਬਕਾਡੀਆ ਦੇ ਨਾਲ ਫਿਲਮ ਟ੍ਰੇਲਰ ਰਿਲੀਜ਼ ਕਰਵਾਉਣ ਆਏ ਰਾਜ ਬੱਬਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ। ਪੜੋ ਹੋਰ ਖਬਰਾਂ: ਝਾਰਖੰਡ 'ਚ ਵਾਪਰਿਆ ਵੱਡਾ ਹਾਦਸਾ, ਜ਼ਿੰਦਾ ਸੜੇ 5 ਲੋਕ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਕਿਹਾ ਕਿ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਅੱਜ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੈਂ ਫਿਲਮ ਡਾਇਰੈਕਟਰ ਕੇਸੀ ਬਕਾਡਿਆ ਨਾਲ ਫਿਲਮ ਦਾ ਟ੍ਰੇਲਰ ਰਿਲੀਜ਼ ਕਰਨ ਲਈ ਪਹੁੰਚਿਆਂ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਸਾਨੀ ਮੁੱਦੇ ਉੱਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਸ਼ਾਂਤਮਈ ਅੰਦੋਲਨ ਉੱਤੇ ਬਲ ਨਾਲ ਜਬਰ ਕਰਨਾ ਮੰਦਭਾਗਾ ਹੈ। ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਚੁੱਕੇ ਵੱਡੇ ਸਵਾਲ, ਕੀਤੀ ਪ੍ਰੈੱਸ ਕਾਨਫਰੰਸ
ਅੰਮ੍ਰਿਤਸਰ: 21 ਅਗਸਤ ਨੂੰ ਸਰਹੱਦ ਪਾਰ ਤੋਂ 40 ਕਿਲੋ ਹੈਰੋਇਨ ਮੰਗਵਾਉਣ ਵਾਲਾ ਅੰਤਰਰਾਸ਼ਟਰੀ ਤਸਕਰ ਹਰਪ੍ਰੀਤ ਸਿੰਘ ਉਰਫ ਹੈਪੀ ਪੁਲਿਸ ਦੇ ਹੱਥ ਲੱਗ ਗਿਆ ਹੈ। ਦੋਸ਼ੀ ਨੂੰ ਅੱਜ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਉੱਤੇ ਲਿਆ ਜਾਵੇਗਾ। ਕਿਉਂਕਿ ਹੈਪੀ ਨਸ਼ੇ ਦੇ ਕਾਰੋਬਾਰ ਦੀ ਵੱਡੀ ਮੱਛੀ ਹੈ, ਜਿਸ ਤੋਂ ਪੁਲਿਸ ਨੂੰ ਕਈ ਜਾਣਕਾਰੀਆਂ ਮਿਲ ਸਕਦੀਆਂ ਹਨ। ਅਜੇ ਤੱਕ ਦੀ ਪੁੱਛਗਿੱਛ ਵਿਚ ਉਸ ਨੇ ਕਈ ਰਾਜ਼ ਉਗਲੇ ਹਨ। ਸਰਹੱਦ ਪਾਰ ਤੋਂ 40 ਕਿਲੋ ਹੈਰੋਇਨ ਮੰਗਵਾਉਣ ਦੀ ਗੱਲ ਵੀ ਉਸ ਨੇ ਕਬੂਲੀ ਹੈ। ਪੁਲਿਸ ਉਸ ਤੋਂ ਹੈਰੋਇਨ ਦੀ ਡਿਲਵਰੀ ਤੇ ਸਪਲਾਈ ਦੇ ਬਾਰੇ ਵਿਚ ਕੁਝ ਹੋਰ ਮਹੱਤਵਪੂਰਨ ਜਾਣਕਾਰੀਆਂ ਹਾਸਲ ਕਰਨਾ ਚਾਹੁੰਦੀ ਹੈ। ਹੈਪੀ ਦੀ ਗ੍ਰਿਫਤਾਰੀ ਨਾਲ ਨਸ਼ੇ ਦੀ ਸਪਲਾਈ ਦੀ ਵੱਡੀ ਚੇਨ ਟੁੱਟੀ ਹੈ। ਪੜੋ ਹੋਰ ਖਬਰਾਂ: ਰਾਹਤ ਦੀ ਖਬਰ: ਕੋਰੋਨਾ ਦੀ ਧੀਮੀ ਪਈ ਰਫਤਾਰ, ਬੀਤੇ 24 ਘੰਟਿਆਂ 'ਚ 25 ਹਜ਼ਾਰ ਨਵੇ ਮਾਮਲੇ ਮਿਲੀ ਜਾਣਕਾਰੀ ਮੁਤਾਬਕ ਹੈਪੀ ਨੂੰ ਛੇਹਰਟਾ ਪੁਲਿਸ ਨੇ ਕਪਤਗੜ੍ਹ ਵਿਚ ਨਾਕੇ ਉੱਤੋਂ ਫੜਿਆ ਹੈ। ਹੈਪੀ ਇਕ ਕਿਲੋ ਹੈਰੋਇਨ ਲੈ ਕੇ ਸਪਲਾਈ ਦੇ ਲਈ ਨਿਕਲਿਆ ਸੀ। ਕਪਤਗੜ੍ਹ ਵਿਚ ਪੁਲਿਸ ਦਾ ਨਾਕਾ ਦੇਖ ਕੇ ਉਸ ਨੇ ਆਪਣਾ ਮੋਟਰਸਾਈਕਲ ਘੁਮਾਇਆ ਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਪੁਲਿਸ ਦੀ ਨਜ਼ਰ ਉਸ ਉੱਤੇ ਪੈ ਗਈ। ਪੁਲਿਸ ਨੇ ਪਿੱਛਾ ਕਰਕੇ ਉਸ ਨੂੰ ਦਬੋਚ ਲਿਆ। ਤਲਾਸ਼ਈ ਲੈਣ ਉੱਤੇ ਹੈਪੀ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ। ਹੈਪੀ ਦੀ ਗ੍ਰਿਫਤਾਰੀ ਦੇ ਬਾਅਦ ਕਈ ਸੀਨੀਅਰ ਪੁਲਿਸ ਅਧਿਕਾਰੀ ਵੀ ਛੇਹਰਟਾ ਪੁਲਿਸ ਚੌਕੀ ਪਹੁੰਚ ਗਏ। ਚੌਕੀ ਵਿਚ ਪੁੱਛਗਿੱਛ ਦੌਰਾਨ ਹੈਪੀ ਨੇ ਮੰਨਿਆ ਕਿ 21 ਅਗਸਤ ਨੂੰ ਉਹ ਵੀ ਨਿਰਮਲ ਉਰਫ ਸੋਨੂੰ ਦੇ ਨਾਲ ਸਰਹੱਦ ਉੱਤੇ ਖੇਪ ਚੁੱਕਣ ਗਿਆ ਸੀ। ਪਰ ਬੀ.ਐੱਸ.ਐੱਫ. ਵਲੋਂ ਫਾਈਰਿੰਗ ਕੀਤੇ ਜਾਣ ਦੇ ਬਾਅਦ ਉਹ ਭੱਜ ਗਿਆ ਤੇ ਖੇਪ ਬੀ.ਐੱਸ.ਐੱਫ. ਦੇ ਹੱਥ ਲੱਗ ਗਈ। ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਚੱਲੀਆਂ ਗੋਲੀਆਂ ਰੂਰਲ ਪੁਲਿਸ ਵੀ ਰਿਮਾਂਚ ਹਾਸਿਲ ਕਰੇਗੀ40 ਕਿਲੋ ਹੈਰੋਇਨ ਦਾ ਮਾਮਲਾ ਘਰਿੰਡਾ ਥਾਣਾ ਵਿਚ ਦਰਜ ਹੈ। ਇਸ ਲਈ ਰੂਰਲ ਪੁਲਿਸ ਦੀ ਕੋਸ਼ਿਸ਼ ਨਿਰਮਲ ਉਰਫ ਸੋਨੂੰ ਨੂੰ ਫੜਨ ਦੀ ਹੈ। ਕੁਝ ਦਿਨ ਪਹਿਲਾਂ ਰੂਰਲ ਪੁਲਿਸ ਨੇ ਸੋਨੂੰ ਦੀ ਪਤਨੀ, ਸਹੁਰੇ ਤੇ ਮਾਸੀ ਸੱਸ ਦੇ ਖਿਲਾਫ ਦੋਸ਼ੀ ਨੂੰ ਪਨਾਹ ਦੇਣ ਦਾ ਮਾਮਲਾ ਦਰਜ ਕੀਤਾ ਸੀ। ਜਿਵੇਂ ਹੀ ਸ਼ਹਿਰੀ ਪੁਲਿਸ ਦਾ ਰਿਮਾਂਡ ਖਤਮ ਹੋਵੇਗਾ ਰੂਰਲ ਪੁਲਿਸ ਹੈਪੀ ਦਾ ਰਿਮਾਂਡ ਹਾਸਲ ਕਰਨ ਲਈ ਕੋਰਟ ਵਿਚ ਅਰਜ਼ੀ ਦੇਵੇਗੀ। ਪੜੋ ਹੋਰ ਖਬਰਾਂ: ਪਨਬੱਸ, ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀ ਪੰਜਾਬ ਮੁੱਖ ਮੰਤਰੀ ਨਾਲ ਮੀਟਿੰਗ ਅੱਜ, ਕੀ ਨਿਕਲੇਗਾ ਕੋਈ ਹੱਲ?
ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਕੁਝ ਨੌਜਵਾਨਾਂ ਵੱਲੋਂ ਅੰਕੁਸ਼ ਨਾਮ ਦੇ ਨੌਜਵਾਨ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਜਦ ਅੰਕੁਸ਼ ਜਾਨ ਬਚਾ ਕੇ ਭੱਜਣ ਲੱਗਿਆ ਤਾਂ ਉਸ ਉੱਤੇ ਫਾਈਰਿੰਗ ਵੀ ਕੀਤੀ ਗਈ। ਪਰ ਗਨੀਮਤ ਇਹ ਰਹੀ ਕਿ ਗੋਲੀ ਲੱਗਣ ਨਾਲ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਫ਼ਿਲਹਾਲ ਜ਼ਖਮੀ ਅੰਕੁਸ਼ ਨੂੰ ਅੰਮ੍ਰਿਤਸਰ ਦੇ ਸਿਵਿਲ ਹਸਪਤਾਲ਼ ਵਿਚ ਦਾਖਿਲ ਕਰਵਾਇਆ ਗਿਆ ਹੈ। ਪੜੋ ਹੋਰ ਖਬਰਾਂ: ਕਿਸਾਨ ਆਗੂ ਚਢੂਨੀ ਦਾ ਵੱਡਾ ਐਲਾਨ, 16 ਸਤੰਬਰ ਨੂੰ ਤਰਨਤਾਰਨ 'ਚ ਕੀਤੀ ਜਾਵੇਗੀ ਵੱਡੀ ਰੈਲੀ ਮਿਲੀ ਜਾਣਕਾਰੀ ਮੁਤਾਬਕ ਮਾਮਲਾ ਦੋ ਦੋਸਤਾਂ ਵਿਚਾਲੇ ਪੁਰਾਣੀ ਰੰਜਿਸ਼ ਦਾ ਹੈ। ਅੱਜ ਤੋਂ ਪਹਿਲਾਂ ਅੰਕੁਸ਼ ਅਤੇ ਤਰਨ ਦੋਵੇਂ ਇਕੱਠੇ ਜੇਲ ਵਿਚ ਰਹਿ ਕੇ ਆਏ ਸਨ ਅਤੇ ਉਥੇ ਹੀ ਉਨ੍ਹਾਂ ਦੀ ਦੋਸਤੀ ਹੋਈ, ਜਿਸ ਤੋਂ ਕੁਝ ਸਮੇਂ ਬਾਅਦ ਦੋਨਾਂ ਵਿਚਾਲੇ ਕੁਝ ਸਮੇਂ ਬਾਅਦ ਦੋਸਤੀ ਟੁੱਟ ਗਈ। ਹੁਣ ਅੰਕੁਸ਼ ਮੁਤਾਬਕ ਉਹ ਆਪਣੇ ਘਰ ਦੇ ਬਾਹਰ ਆਇਆ ਤਾਂ ਤਰੁਨ ਅਪਣੇ 20 ਤੋਂ 25 ਸਾਥੀਆਂ ਨਾਲ ਉਸ ਦੇ ਘਰ ਦੇ ਬਾਹਰ ਆਇਆ ਅਤੇ ਪਹਿਲਾਂ ਉਸ ਦੇ ਨਾਲ ਹੱਥ ਮਿਲਾਇਆ ਤੇ ਉਸ ਤੋਂ ਬਾਅਦ ਉਸ ਦੇ ਨਾਲ ਆਏ ਸਾਥੀਆਂ ਨੇ ਅਕੁੰਸ਼ ਉੱਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਅੰਕੁਸ਼ ਜਾਨ ਬਚਾ ਕੇ ਭੱਜਣ ਲੱਗਿਆ ਤਾਂ ਉਨ੍ਹਾਂ ਉਕਤ ਹਮਲਾਵਰਾਂ ਵਲੋਂ ਫਾਈਰਿੰਗ ਵੀ ਕੀਤੀ ਗਈ। ਪਰ ਖੁਸ਼ਕਿਸਮਤੀ ਰਹੀ ਕਿ ਗੋਲੀ ਕਿਸੇ ਨੂੰ ਲੱਗੀ ਨਹੀਂ। ਪੜੋ ਹੋਰ ਖਬਰਾਂ: ਹਿਮਾਚਲ 'ਚ ਭਿਆਨਕ ਅੱਗ, ਇਕੋ ਪਰਿਵਾਰ ਦੇ 3 ਬੱਚਿਆਂ ਸਣੇ 4 ਲੋਕਾਂ ਦੀ ਮੌਤ ਅੰਕੁਸ਼ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਹੈ। ਓਧਰ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਦੋਵਾਂ ਧਿਰਾਂ ਦੇ ਬਿਆਨ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੜੋ ਹੋਰ ਖਬਰਾਂ: ਰਾਹਤ ਦੀ ਖਬਰ: ਕੋਰੋਨਾ ਦੀ ਧੀਮੀ ਪਈ ਰਫਤਾਰ, ਬੀਤੇ 24 ਘੰਟਿਆਂ 'ਚ 25 ਹਜ਼ਾਰ ਨਵੇ ਮਾਮਲੇ
ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਨਾਮ ਸਿੰਘ ਚਢੂਨੀ ਨੇ ਤਰਨਤਾਰ ਵਿਚ ਵਿਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ। ਪੜੋ ਹੋਰ ਖਬਰਾਂ: ਚੰਗੀ ਨੀਂਦ ਲਈ ਅਪਣਾਓ ਇਹ ਟਿੱਪਸ, ਬਣੀ ਰਹੇਗੀ ਸਰੀਰ 'ਚ ਐਨਰਜੀ ਤੁਹਾਨੂੰ ਦੱਸ ਦਈਏ ਕਿ ਇਹ ਰੈਲੀ ਮਿਸ਼ਨ ਪੰਜਾਬ ਤਹਿਤ ਅਮਰਕੋਟ ਵਿਚ 16 ਸਤੰਬਰ ਨੂੰ ਸਵੇਰੇ 10 ਵਜੇ ਦਾਣਾ ਮੰਡੀ ਵਿਚ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂ ਨੇ ਸਾਰੇ ਕਿਸਾਨ ਤੇ ਮਜ਼ਦੂਰ ਵਰਗ ਨੂੰ ਇਸ ਰੈਲੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਕਿਸਾਨ ਆਗੂ ਗੁਰਨਾਮ ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮੋਰਚਾ ਮਜ਼ਬੂਤ ਕਰਨਾ ਹੈ। ਸਾਰੇ ਭਰਾਵਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਇਕੱਠ ਵਿਚ ਪਹੁੰਚੋ ਤੇ ਹਾਲਾਤਾਂ ਨੂੰ ਸੁਧਾਰਣ ਲਈ ਅੱਗੇ ਆ ਰਹੇ ਨੌਜਵਾਨਾਂ ਦਾ ਸਹਿਯੋਗ ਕਰੋ। ਪੜੋ ਹੋਰ ਖਬਰਾਂ: ਸਿਰਫ ਔਰਤਾਂ ਚਲਾਉਣਗੀਆਂ Ola ਦਾ ਇਲੈਕਟ੍ਰਿਕ ਸਕੂਟਰ ਕਾਰਖਾਨਾ, 10 ਹਜ਼ਾਰ ਦੀ ਹੋਵੇਗੀ ਭਰਤੀ
ਅੰਮ੍ਰਿਤਸਰ- ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਅੱਜ ਜਲਿਆਂਵਾਲਾ ਬਾਗ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕਰ ਕੇ ਕੇਂਦਰ ਸਰਕਾਰ ਨੇ ਲੋਕਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ। ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਪੰਜਾਬ CM ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜਲਿਆਂਵਾਲਾ ਬਾਗ ਬੰਦ ਸੀ ਤੇ ਇਹ ਕਿਹਾ ਗਿਆ ਕਿ ਉਹ ਜਲਿਆਂਵਾਲਾ ਬਾਗ ਨੂੰ ਨਵਾਂ ਬਣਾ ਰਹੇ ਹਨ। ਨਵਾਂ ਬਣਾਉਣ ਦੇ ਨਾਂ ਉੱਤੇ ਉਨ੍ਹਾਂ ਨੇ ਇਤਿਹਾਸ ਨੂੰ ਖਤਮ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਖੂਹ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਲਾਈ ਗਈ ਮਸ਼ਾਲ ਵੀ ਖਤਮ ਕਰ ਦਿੱਤੀ ਗਈ ਹੈ। ਵਿਰਾਸਤ ਦਾ ਮਤਲਬ ਪੁਰਾਣੀਆਂ ਚੀਜ਼ਾਂ ਨੂੰ ਠੀਕ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਕਮੇਟੀ ਦੇ ਮੈਂਬਰ ਇਥੇ ਆਉਂਦੇ ਹੀ ਨਹੀਂ। ਇਸ ਕੰਮ ਵਿਚ ਜਾਂਚ ਹੋਣੀ ਚਾਹੀਦੀ ਹੈ ਕਿ 20 ਕਰੋੜ ਰੁਪਏ ਕਿੱਥੇ ਲੱਗੇ ਹਨ। ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਜੋ ਸੈਲਾਨੀ ਇਥੇ ਆਉਂਦੇ ਹਨ ਉਨ੍ਹਾਂ ਨੂੰ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਜਲਿਆਂਵਾਲਾ ਬਾਗ ਆਏ ਹਨ। ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀ
ਅੰਮ੍ਰਿਤਸਰ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇ ਮੁੜ ਡਰੋਨ ਦੇਖੇ ਜਾਣ ਦੀ ਸੂਚਨਾ ਮਿਲੀ ਹੈ। ਦੱਸ ਦਈਏ ਕਿ ਇਹ ਡਰੋਨ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਭਰੋਵਾਲ ਵਿਚ ਦੇਰ ਰਾਤ ਡਰੋਨ ਦੇਖਿਆ ਗਿਆ। ਇਸ ਦੌਰਾਨ ਬੀਐੱਸਐੱਫ ਦੇ ਜਵਾਨਾਂ ਵਲੋਂ ਗੋਲੀਆਂ ਵੀ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਇਲਾਕੇ ਵਿਚ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਗੁਰਦਾਸਪੁਰ- ਜ਼ਿਲ੍ਹੇ ਵਿਚੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਚੋਰ ਗਿਰੋਹ ਦਾ ਗੁਰਦਾਸਪੁਰ ਪੁਲਿਸ ਵੱਲੋਂ ਪਰਦਾਫਾਸ਼ ਕੀਤਾ ਗਿਆ ਹੈ ਅਤੇ ਗੁਰਦਾਸਪੁਰ ਪੁਲਿਸ ਵਲੋਂ ਇਸ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਇਨ੍ਹਾਂ ਕੋਲੋਂ ਚੋਰੀ ਦੇ 30 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਰਾਂ ਨੇ ਗੁਰਦਾਸਪੁਰ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ਵਿਚੋਂ ਚੋਰੀ ਕੀਤੇ ਸਨ। ਪੁਲਿਸ ਵਲੋਂ ਚੋਰਾਂ ਖਿਲਾਫ ਮਾਮਲਾ ਦਰਜ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਰਾਜਪੁਰਾ 'ਚ ਪਟਾਕਿਆਂ ਕਾਰਨ ਹੋਇਆ ਧਮਾਕਾ, ਇਕ ਬੱਚੇ ਦੀ ਮੌਤ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਹਰਵਿੰਦਰ ਸੰਧੂ ਨੇ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਨੇ ਵੱਖ-ਵੱਖ ਜਗ੍ਹਾ ਉੱਤੇ ਨਾਕਾਬੰਦੀ ਕਰ ਤਿੰਨ ਨੌਜਵਾਨਾਂ ਨੂੰ ਚੋਰੀ ਦੇ ਮੋਟਰਸਾਈਕਲਾ ਸਮੇਤ ਗ੍ਰਿਫ਼ਤਾਰ ਕੀਤੀ ਸੀ, ਜਿਨ੍ਹਾਂ ਕੋਲੋਂ ਪੁੱਛਗਿੱਛ ਦੌਰਾਨ ਚੋਰੀ ਦੇ 30 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੋਨੂੰ ਮਸੀਹ, ਸੰਨੀ ਅਤੇ ਲਵਪ੍ਰੀਤ ਸਿੰਘ ਚੋਰੀ ਕਰਨ ਦੇ ਆਦਿ ਹਨ। ਜਿਨ੍ਹਾਂ ਉਪਰ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ। ਇਹ ਨੌਜਵਾਨ ਵੱਖ-ਵੱਖ ਜਗ੍ਹਾ ਤੋਂ ਮੋਟਰਸਾਈਕਲ ਚੋਰੀ ਕਰ ਅਗੇ ਵੇਚ ਦਿੰਦੇ ਸਨ। ਨਾਕਾਬੰਦੀ ਦੌਰਾਨ ਇਨ੍ਹਾਂ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਤੋਂ ਕੁੱਲ 30 ਮੋਟਰਸਾਈਕਲ ਬਰਾਮਦ ਕਰਵਾਏ ਹਨ। ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਜਾਰੀ ਹੈ। ਪੜੋ ਹੋਰ ਖਬਰਾਂ: ਵੱਡੀ ਖਬਰ: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਦਿੱਤਾ ਅਸਤੀਫਾ
ਤਰਨ ਤਾਰਨ- ਪਾਕਿਸਤਾਨ ਵਾਲੇ ਪਾਸਿਓਂ ਵੀਰਵਾਰ ਰਾਤ 11 ਵਜੇ ਸਰਾਏ ਅਮਾਨਤ ਖਾਨ ਨੇੜੇ ਡਰੋਨ ਰਾਹੀਂ ਛੇ ਕਿਲੋ ਹੈਰੋਇਨ ਭੇਜੀ ਗਈ ਸੀ। ਡਰੋਨ ਨੂੰ ਦੇਖਦੇ ਹੀ ਬੀਐੱਸਐੱਫ ਦੇ ਜਵਾਨਾਂ ਨੇ ਕਰੀਬ 14 ਰਾਊਂਡ ਫਾਇਰ ਕੀਤੇ। ਅੱਜ ਸਵੇਰੇ ਜਦੋਂ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਤਾਂ ਛੇ ਪੈਕ ਹੈਰੋਇਨ ਬਰਾਮਦ ਹੋਈ। ਹਾਲਾਂਕਿ ਸਰਚ ਆਪਰੇਸ਼ਨ ਅਜੇ ਵੀ ਜਾਰੀ ਹੈ। ਪੜੋ ਹੋਰ ਖਬਰਾਂ: 'ਕਿਸਾਨਾਂ ਦੀ ਕਚਿਹਰੀ': ਕਿਸਾਨ ਜਥੇਬੰਦੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਸ਼ੁਰੂ ਨੌਸ਼ਹਿਰਾ ਢਾਲਾ ਖੇਤਰ ਦੀ ਸਰਹੱਦ 'ਤੇ ਤਾਇਨਾਤ ਬੀਐੱਸਐੱਫ ਦੇ ਜਵਾਨਾਂ ਨੇ ਰਾਤ 11 ਵਜੇ ਡਰੋਨ ਨੂੰ ਪਾਕਿਸਤਾਨ ਦੇ ਖੇਤਰ ਤੋਂ ਭਾਰਤੀ ਖੇਤਰ ਵਿਚ ਦਾਖਲ ਹੁੰਦੇ ਦੇਖਿਆ। ਸਾਵਧਾਨੀ ਵਰਤਦੇ ਹੋਏ ਜਵਾਨਾਂ ਨੇ ਡਰੋਨ 'ਤੇ ਕਰੀਬ 14 ਰਾਊਂਡ ਫਾਇਰ ਕੀਤੇ। ਤਲਾਸ਼ੀ ਮੁਹਿੰਮ ਅੱਜ ਸਵੇਰੇ 4.30 ਵਜੇ ਸ਼ੁਰੂ ਕੀਤੀ ਗਈ ਸੀ। ਜਿਸ ਦੌਰਾਨ ਹੈਰੋਇਨ ਦੇ ਛੇ ਪੈਕੇਟ ਬੀਓਪੀ ਨੌਸ਼ਹਿਰਾ ਦੇ ਨਜ਼ਦੀਕ ਦੇਖੇ ਗਏ ਜਿਨ੍ਹਾਂ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ, ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਡਰੋਨ ਨੂੰ ਬੀਐੱਸਐੱਫ ਦੇ ਜਵਾਨਾਂ ਨੇ ਮਾਰ ਗਿਰਾਇਆ ਹੈ ਜਾਂ ਇਹ ਪਾਕਿਸਤਾਨ ਵਾਪਸ ਪਰਤਿਆ ਹੈ। ਦੱਸ ਦਈਏ ਕਿ 3 ਸਤੰਬਰ ਦੀ ਰਾਤ 12.30 ਵਜੇ ਖੇਮਕਰਨ ਸੈਕਟਰ ਦੇ ਨੇੜੇ ਦੋ ਡਰੋਨ ਇਕੱਠੇ ਦੇਖੇ ਗਏ ਸਨ, ਜਿਸ ਤੋਂ ਬਾਅਦ ਫੌਜੀਆਂ ਨੇ ਗੋਲੀਬਾਰੀ ਕੀਤੀ, ਪਰ ਅਗਲੀ ਸਵੇਰ ਸਰਚ ਆਪਰੇਸ਼ਨ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ। ਪੜੋ ਹੋਰ ਖਬਰਾਂ: ਕਰਨਾਲ 'ਚ 4 ਦਿਨਾਂ ਬਾਅਦ ਇੰਟਰਨੈੱਟ ਸੇਵਾ ਬਹਾਲ, ਸਥਾਨਕ ਨਿਵਾਸੀਆਂ ਤੇ ਵਪਾਰੀਆਂ ਨੂੰ ਰਾਹਤ ਖੁਫੀਆ ਏਜੰਸੀਆਂ ਅਲਰਟਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਬਾਰੇ ਕਈ ਸੁਰਾਗ ਮਿਲਣ ਤੋਂ ਬਾਅਦ ਖੁਫੀਆ ਏਜੰਸੀਆਂ ਨੇ ਅਗਸਤ ਵਿਚ ਅਲਰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਸੂਬੇ ਭਰ ਵਿਚ ਪੁਲਿਸ ਕੋਲੋਂ ਹਥਿਆਰ, ਗੋਲਾ ਬਾਰੂਦ, ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ ਗਈ ਸੀ। ਹਾਲਾਂਕਿ, ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵੱਡੀ ਗਿਣਤੀ ਵਿਚ ਅਸਲਾ ਅਤੇ ਹਥਿਆਰ ਪੰਜਾਬ ਪਹੁੰਚਣ ਦੀ ਵੀ ਖ਼ਬਰ ਹੈ। ਪੜੋ ਹੋਰ ਖਬਰਾਂ: ਦਾੜੀ 'ਚ ਧੌਲਿਆਂ ਕਾਰਨ ਚਿੰਤਾ 'ਚ ਰਾਮ ਰਹੀਮ, ਮੰਗੀ ਰੰਗਾਉਣ ਦੀ ਇਜਾਜ਼ਤ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर