ਛੇਹਰਟਾ- ਛੇਹਰਟਾ ਵਿਚ ਇਕ 22 ਸਾਲਾ ਨੌਜਵਾਨ ਵਲੋਂ ਖੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ। ਪੜੋ ਹੋਰ ਖਬਰਾਂ: ਮੁਜ਼ੱਫਰਨਗਰ 'ਚ ਕਿਸਾਨਾਂ ਦੀ ਮਹਾਪੰਚਾਇਤ ਅੱਜ, ਭਾਰੀ ਗਿਣਤੀ 'ਚ ਪਹੁੰਚ ਰਹੇ ਕਿਸਾਨ ਮਿਲੀ ਜਾਣਕਾਰੀ ਮੁਤਾਬਕ ਸੰਦੀਪ ਸਿੰਘ ਪੁੱਤਰ ਹਰਪਾਲ ਸਿੰਘ ਨਿਵਾਸੀ ਗੁਰੂ ਕੀ ਵਡਾਲੀ, ਜੋ ਕਿ ਦਰਜੀ ਦਾ ਕੰਮ ਕਰਦਾ ਸੀ ਤੇ ਪਿਛਲੇ ਕਾਫੀ ਦਿਨਾਂ ਤੋਂ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦੇ ਉਸ ਨੇ ਬੀਤੀ ਦੇਰ ਰਾਤ ਖੁਦ ਨੂੰ ਗੋਲੀ ਮਾਰ ਲਈ। ਉਸ ਨੂੰ ਜ਼ਖਮੀ ਹਾਲਤ ਵਿਚ ਨੇੜੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਦਿੱਤੀ ਗਈ। ਹਸਪਤਾਲ ਦੇ ਡਾਰਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਪੁਲਿਸ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕਰ ਕੇ ਜਾਂਚ ਕਰ ਰਹੀ ਹੈ ਕਿ ਮ੍ਰਿਤਕ ਕੋਲ ਪਿਸਤੌਲ ਕਿਥੋਂ ਆਈ ਤੇ ਉਸ ਨੇ ਕਿਹੜੇ ਕਾਰਨਾਂ ਕਰਕੇ ਆਤਮਹੱਤਿਆ ਕੀਤੀ। ਪੜੋ ਹੋਰ ਖਬਰਾਂ: Tokyo Paralympics: ਨੋਇਡਾ ਦੇ DM ਸੋਨ ਤਮਗੇ ਤੋਂ ਖੁੰਝੇ, ਭਾਰਤ ਹਿੱਸੇ ਆਇਆ ਸਿਲਵਰ ਮੈਡਲ
ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਬੱਸ ਸਟੈਂਡ ਤੋਂ ਇਕ ਅਜੀਬੋ ਗ਼ਰੀਬ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰੇ ਲੋਕਾਂ ਨੂੰ ਹੈਰਾਨ ਕਰ ਦਿੱਤਾ। ਅੰਮ੍ਰਿਤਸਰ ਦੇ ਬੱਸ ਸਟੈਂਡ ਤੋਂ ਹਰਿਆਣਾ ਰੋਡਵੇਜ਼ ਦੀ ਬੱਸ ਹੀ ਚੋਰੀ ਹੋ ਗਈ ਹੈ। ਇਸ ਗੱਲ ਦੀ ਸੂਚਨਾ ਹਰਿਆਮਾ ਰੋਡਵੇਜ਼ ਬੱਸ ਦੇ ਡਰਾਈਵਰ ਵਲੋਂ ਪੁਲਸ ਨੂੰ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਹੁਣ ਇਸ ਦਿਨ ਹੋਵੇਗਾ 'ਭਾਰਤ ਬੰਦ' ਇਸ ਘਟਨਾ ਦੇ ਸਬੰਧ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਰੋਡਵੇਜ਼ ਬੱਸ ਡਰਾਈਵਰ ਨੇ ਕਿਹਾ ਕਿ ਉਹ ਬੀਤੇ ਦਿਨ ਹਰਿਆਣੇ ਤੋਂ ਬੱਸ ਲੈ ਕੇ ਅੰਮ੍ਰਿਤਸਰ ਪਹੁੰਚੇ ਸਨ। ਇਸ ਤੋਂ ਬਾਅਦ ਕੱਲ ਸ਼ਾਮ ਦੇ ਸਮੇਂ ਉਸ ਦੀ ਬੱਸ ਅੰਮ੍ਰਿਤਸਰ ਬੱਸ ਸਟੈਂਡ ਤੋਂ ਚੋਰੀ ਹੋ ਗਈ। ਇਸ ਘਟਨਾ ਦੀ ਸੂਚਨਾ ਜਦੋਂ ਉਸ ਨੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਅਤੇ ਪੁਲਸ ਅਧਿਕਾਰੀਆਂ ਨੂੰ ਦਿੱਤੀ ਤਾਂ ਉਨ੍ਹਾਂ ਨੇ ਉਸ ਦੀ ਬੱਸ ਲੱਭ ਕੇ ਦਿੱਤੀ। ਡਰਾਈਵਰ ਨੇ ਕਿਹਾ ਕਿ ਬੱਸ ’ਚ ਰੱਖਿਆ ਹੋਇਆ ਕਾਫ਼ੀ ਹੱਦ ਤੱਕ ਸਾਮਾਨ ਵੀ ਚੋਰੀ ਹੋ ਗਿਆ ਸੀ। ਉਸ ਨੇ ਇਸ ਸੰਬੰਧੀ ਪੁਲਸ ਨੂੰ ਵੀ ਦਰਖ਼ਾਸਤ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੜੋ ਹੋਰ ਖਬਰਾਂ: ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਲੜਨਗੇ ਚੋਣ, ਸੁਖਬੀਰ ਸਿੰਘ ਬਾਦਲ ਨੇ ਦਿੱਤੀ ਜਾਣਕਾਰੀ
ਤਰਨਤਾਰਨ- ਭਾਰਤ-ਪਾਕਿਸਤਾਨ ਦੀ ਸਰਹੱਦ ਨੇੜੇਓਂ ਪਾਕਿਸਤਾਨੀ ਡਰੋਨ ਦੇਖੇ ਜਾਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡਰੋਨ ਬੀਤੀ ਦੇਰ ਰਾਤ ਦੇਖਿਆ ਗਿਆ ਸੀ ਤੇ ਇਸ ਉੱਤੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਫਾਈਰਿੰਗ ਵੀ ਕੀਤੀ ਗਈ। ਪੜੋ ਹੋਰ ਖਬਰਾਂ: ਹਰਿਆਣਾ ਸਰਕਾਰ ਵਲੋਂ ਮਨੀਸ਼ ਨੂੰ 6 ਕਰੋੜ ਅਤੇ ਸਿੰਘਰਾਜ ਨੂੰ 4 ਕਰੋੜ ਰੁਪਏ ਇਨਾਮ ਦੇਣ ਦਾ ਐਲਾਨ ਮਿਲੀ ਜਾਣਕਾਰੀ ਮੁਤਾਬਕ ਭਾਰਤ-ਪਾਕਿ ਸਰਹੱਦ ਨੇੜੇ ਤਰਨਤਾਰਨ ਦੇ ਪਿੰਡ ਰਾਜੋਕੇ ਵਿਚ ਇਹ ਡਰੋਨ ਦੇਖਿਆ ਗਿਆ ਹੈ। ਘਟਨਾ ਤੋਂ ਬਾਅਦ ਬੀ.ਐੱਸ.ਐੱਫ. ਦੇ ਜਵਾਨਾਂ ਨੇ ਡਰੋਨ ਉੱਤੇ ਫਾਈਰਿੰਗ ਕੀਤੀ ਤੇ ਇਹ ਡਰੋਨ ਵਾਪਸ ਪਾਕਿਸਤਾਨ ਵਾਲੇ ਪਾਸੇ ਚਲਿਆ ਗਿਆ। ਘਟਨਾ ਤੋਂ ਬਾਅਦ ਬੀ.ਐੱਸ.ਐੱਫ. ਤੇ ਪੰਜਾਬ ਪੁਲਿਸ ਵਲੋਂ ਇਲਾਕੇ ਵਿਚ ਸਰਚ ਆਪ੍ਰੇਸ਼ਨ ਜਾਰੀ ਹੈ। ਖਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਡਰੋਨ ਰਾਹੀਂ ਭਾਰਤ ਵਾਲੇ ਪਾਸੇ ਨਸ਼ੀਲੇ ਪਦਾਰਥ ਜਾਂ ਹਥਿਆਰ ਸੁੱਟੇ ਗਏ ਹੋ ਸਕਦੇ ਹਨ। ਪੜੋ ਹੋਰ ਖਬਰਾਂ: PM ਮੋਦੀ ਇਸ ਮਹੀਨੇ ਕਰ ਸਕਦੇ ਨੇ ਅਮਰੀਕਾ ਦਾ ਦੌਰਾ, ਰਾਸ਼ਟਰਪਤੀ ਜੋਅ ਬਾਈਡੇਨ ਨਾਲ ਮੁਲਾਕਾਤ
ਅੰਮ੍ਰਿਤਸਰ- ਪੰਜਾਬ ਤੋਂ ਇੰਗਲੈਂਡ ਜਾਣ ਵਾਲੇ ਯਾਤਰੀਆਂ ਵਲੀ ਖੁਸ਼ਖਬਰੀ ਹੈ। ਹੀਥਰੋ (ਲੰਡਨ) ਤੋਂ ਬਾਅਦ ਹੁਣ ਯਾਨੀ ਅੱਜ 3 ਸਤੰਬਰ 2021 ਨੂੰ ਏਅਰ ਇੰਡੀਆ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਦੀ ਸਿੱਧੀ ਉਡਾਣ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਦੁਪਹਿਰ ਏਅਰ ਇੰਡੀਆ ਦਾ ਜਹਾਜ਼ 3 ਵਜ ਕੇ 10 ਮਿੰਟ ’ਤੇ ਬਰਮਿੰਘਮ ਜਾਣ ਲਈ ਰਵਾਨਾ ਹੋ ਗਿਆ। ਪੜੋ ਹੋਰ ਖਬਰਾਂ: ਛਾਤੀ 'ਚ ਧਸੇ 10 ਇੰਚ ਲੰਬੇ ਚਾਕੂ ਨਾਲ ਹਸਪਤਾਲ ਪਹੁੰਚਿਆ ਨੌਜਵਾਨ, ਫਿਰ... ਦੱਸ ਦੇਈਏ ਕਿ ਬਰਮਿੰਘਮ ਜਾਣ ਵਾਲੇ ਲੋਕ ਹੁਣ ਦਿੱਲੀ ਦੀ ਬਜਾਏ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਉਡਾਣ ਭਰ ਸਕਦੇ ਹਨ। ਏਅਰ ਇੰਡੀਆ ਦੇ ਬੁਲਾਰੇ ਮੁਤਾਬਕ ਬ੍ਰਿਟੇਨ ਵਲੋਂ ਭਾਰਤ ਨੂੰ ਲਾਲ ਸੂਚੀ ਵਿਚੋਂ ਹਟਾਉਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਅੰਮ੍ਰਿਤਸਰ ਅਤੇ ਬਰਮਿੰਘਮ ਦਰਮਿਆਨ ਇਹ ਫਲਾਈਟ ਦਸੰਬਰ 2020 ਤੋਂ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਬਰਮਿੰਘਮ ਦੀ ਫਲਾਈਟ ਲੈਣ ਲਈ ਦਿੱਲੀ ਜਾਣਾ ਪੈਂਦਾ ਸੀ। ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਏਅਰਪੋਰਟ ਅੰਮ੍ਰਿਤਸਰ ਤੋਂ ਬਰਮਿੰਘਮ ਜਾਣ ਲਈ ਇਹ ਅੱਜ ਸ਼ੁਰੂ ਹੋ ਗਈ ਹੈ। ਪੜੋ ਹੋਰ ਖਬਰਾਂ: ਪੁਲਿਸ ਦੀ ਵੱਡੀ ਕਾਰਵਾਈ, ਲੜਕੀ ਦੇ ਕਤਲ ਦੇ ਇਕ ਘੰਟੇ ਬਾਅਦ ਹੀ ਢਾਹਿਆ ਦੋਸ਼ੀ ਦਾ ਮਕਾਨ
ਅੰਮ੍ਰਿਤਸਰ- ਪੰਜਾਬ ਦੇ ਨਵੇਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਆਪਣਾ ਕਾਰਜਭਾਰ ਸੰਭਾਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਚ ਸੀਸ ਨਿਵਾਇਆ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਚ ਮੱਥਾ ਟੇਕਿਆ ਤੇ ਸੁਖ ਸ਼ਾਂਤੀ ਦੇ ਲਈ ਅਰਦਾਸ ਕੀਤੀ। ਪੜੋ ਹੋਰ ਖਬਰਾਂ: ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ, ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦਾ ਅਧਿਕਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਗੋਲਡਨ ਮਾਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐੱਸਜੀਪੀਸੀ ਦੇ ਜਨਰਲ ਸਕੱਤਰ ਭਗਵੰਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਸੁਰਜੀਤ ਸਿੰਘ ਮੌਜੂਦ ਸਨ। ਉਨ੍ਹਾਂ ਨੇ ਰਾਜਪਾਲ ਦਾ ਪ੍ਰੋਟੋਕਾਲ ਦੇ ਅਨੁਸਾਰ ਸਵਾਗਤ ਕੀਤਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਤੋਂ ਬਾਅਦ ਦੁਰਗਿਆਨਾ ਤੀਰਥ ਵਿਚ ਵੀ ਨਤਮਸਤਕ ਹੋਣ ਲਈ ਰਵਾਨਾ ਹੋਏ। ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਿਸਵਾਂ ਪੈਲੇਸ ਪਹੁੰਚੇ ਹਰੀਸ਼ ਰਾਵਤ ਦੱਸ ਦਈਏ ਕਿ 81 ਸਾਲ ਦੇ ਬਨਵਾਰੀ ਲਾਲ ਪੁਰੋਹਿਤ ਨੇ ਮੰਗਲਵਾਰ ਨੂੰ ਹੀ ਪੰਜਾਬ ਦੇ ਰਾਜਪਾਲ ਦੇ ਤੌਰ ਉੱਤੇ ਸਹੁੰ ਚੁੱਕੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਰਵਿ ਸ਼ੰਕਰ ਝਾਅ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹੋਣਗੇ। ਉਨ੍ਹਾਂ ਤੋਂ ਪਹਿਲਾਂ ਵੀਪੀ ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਨ। ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਹੁਣ ਬਨਵਾਰੀ ਲਾਲ ਪੁਰੋਹਿਤ ਦੀ ਨਿਯੁਕਤੀ ਹੋਈ ਹੈ। ਉਹ ਵਰਤਮਾਨ ਵਿਚ ਤਾਮਿਲਨਾਡੂ ਦੇ ਵੀ ਰਾਜਪਾਲ ਹਨ। ਉਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਵਧੇਰੇ ਭਾਰ ਸੌਂਪਿਆ ਗਿਆ ਹੈ। ਪੜੋ ਹੋਰ ਖਬਰਾਂ: ਜਾਨਲੇਵਾ ਸਾਬਿਤ ਹੋਇਆ ਤੇਜ਼ ਮੀਂਹ, ਪਾਣੀ 'ਚ ਕਰੰਟ ਆਉਣ ਕਾਰਨ 3 ਬੱਚੀਆਂ ਸਣੇ 5 ਦੀ ਮੌਤ
ਅੰਮ੍ਰਿਤਸਰ (ਇੰਟ.)- ਅੰਮ੍ਰਿਤਸਰ ਵਿਚ ਇਤਿਹਾਸਕ ਸਥਾਨ ਜਲਿਆਂਵਾਲਾ ਬਾਗ ਦਾ ਨਵੀਨੀਕਰਣ ਵਿਵਾਦਾਂ ਵਿਚ ਘਿਰ ਗਿਆ ਹੈ। ਇਤਿਹਾਸਕਾਰਾਂ ਨੇ ਸਵਾਲ ਖੜ੍ਹੇ ਕੀਤੇ ਕਿ ਸਜਾਵਟ ਕਾਰਣ ਇਸ ਦੇ 102 ਸਾਲ ਪੁਰਾਣੇ ਕਰੂਰ ਇਤਿਹਾਸ ਨੂੰ ਤਬਾਹ ਕਰ ਦਿੱਤਾ ਗਿਆ। ਸੋਸ਼ਲ ਮੀਡੀਆ 'ਤੇ ਸਵਾਲ ਉੱਠਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਸੀ.ਪੀ.ਐੱਮ. ਦੇ ਸੀਤਾਰਾਮ ਯੇਚੁਰੀ ਨੇ ਵੀ ਇਸ ਦੀ ਤਿੱਖੀ ਆਲੋਚਨਾ ਕੀਤੀ ਹੈ। ਜਲਿਆਂਵਾਲਾ ਵਾਗ ਨੂੰ ਡੇਢ ਸਾਲ ਬੰਦ ਰੱਖ ਹਾਲ ਹੀ ਵਿਚ ਖੋਲ੍ਹਿਆ ਗਿਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇਸ ਦਾ ਵਰਚੁਅਲ ਉਦਘਾਟਨ ਕਰਦੇ ਹੋਏ ਕਿਹਾ ਸੀ ਕਿ ਦੇਸ਼ ਦਾ ਫਰਜ਼ ਹੈ ਕਿ ਇਤਿਹਾਸ ਦੀ ਰੱਖਿਆ ਕਰੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਰਚੁਅਲ ਮਾਧਿਅਮ ਰਾਹੀਂ ਸਮਾਰੋਹ ਨਾਲ ਜੁੜੇ ਹੋਏ ਸਨ। ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਅਭਿਨੇਤਰੀ ਜੈਕਲੀਨ ਫਰਨਾਂਡਿਸ ਦਾ ਨਾਂ! ED ਕਰ ਰਹੀ ਪੁੱਛਗਿੱਛ ਜਲਿਆਂਵਾਲਾ ਬਾਗ ਵਿਚ 13 ਅਪ੍ਰੈਲ 1919 ਨੂੰ ਤਕਰੀਬਨ ਇਕ ਹਜ਼ਾਰ ਨਿਹੱਥੇ ਲੋਕਾਂ ਨੂੰ ਅੰਗਰੇਜ਼ੀ ਸ਼ਾਸਕ ਨੇ ਗੋਲੀਆਂ ਚਲਾ ਕੇ ਮਾਰ ਦਿੱਤਾ ਸੀ। ਇਸ ਕਾਰਣ ਇਸ ਨੂੰ ਭਾਰਤੀ ਇਤਿਹਾਸ ਵਿਚ ਕਾਲੇ ਅਧਿਆਏ ਦੇ ਤੌਰ 'ਤੇ ਜਾਣਿਆ ਜਾਂਦਾ ਹੈ। ਇਥੋਂ ਦੇ ਗਲਿਆਰਿਆਂ ਵਿਚ ਜਨਰਲ ਡਾਇਰ ਨੇ ਵੈਸਾਖੀ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲੇ ਲੋਕਾਂ 'ਤੇ ਗੋਲੀਆਂ ਚਲਵਾਈਆਂ ਸਨ। ਸਭ ਤੋਂ ਵੱਡਾ ਸਵਾਲ ਉਸ ਖੂਹ ਨੂੰ ਪਾਰਦਰਸ਼ੀ ਬੈਰੀਅਰ ਨਾਲ ਢੱਕਣ ਅਤੇ ਭੀੜੇ ਰਸਤਿਆਂ 'ਤੇ ਹੁਣ ਮੂਰਤੀਆਂ ਲਗਵਾਉਣ ਨੂੰ ਲੈ ਕੇ ਹੋ ਰਹੇ ਹਨ। ਸਭ ਦਾ ਇਤਰਾਜ਼ ਇਸ ਗੱਲ 'ਤੇ ਹੈ ਕਿ ਜਿਸ ਸਮਾਰਕ ਤੋਂ ਲੋਕਾਂ ਨੂੰ ਖੌਫਨਾਕ ਬ੍ਰਿਟਿਸ਼ ਰਾਜ ਦਾ ਪਤਾ ਲੱਗਣਾ ਚਾਹੀਦਾ ਹੈ। ਉਸ ਨੂੰ ਸਜਾਵਟ ਕਰ ਕੇ ਹੁਣ ਪਾਰਕ ਵਰਗਾ ਬਣਾ ਦਿੱਤਾ ਗਿਆ ਹੈ। ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 30,941 ਨਵੇਂ ਕੋਰੋਨਾ ਮਾਮਲੇ ਆਏ, 350 ਮੌਤਾਂ ਇਤਿਹਾਸਕਾਰ ਐੱਸ. ਇਰਫਾਨ ਹਬੀਬ ਨੇ ਇਸ ਨੂੰ ਸਮਾਰਕਾਂ ਦਾ ਨਿਗਮੀਕਰਣ ਕਰਾਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਦੇ ਆਧੁਨਿਕੀਕਰਣ ਨਾਲ ਅਸੀਂ ਇਸ ਦੇ ਇਤਿਹਾਸ ਦਾ ਅਸਲ ਮੁੱਲ ਗੁਆ ਦੇਣਗੇ। ਹਬੀਬ ਨੇ ਇਸ ਦੇ ਗਲਿਆਰਿਆਂ ਦੀ ਤਸਵੀਰ ਵੀ ਟਵੀਟ ਕੀਤੀ ਹੈ। ਜਿਸ ਵਿਚ ਇਕ ਪਾਸੇ ਆਮ ਗਲਿਆਰਾ ਹੈ, ਜਦੋਂ ਕਿ ਨਵੀਨੀਕਰਣ ਤੋਂ ਬਾਅਦ ਉਥੇ ਮੂਰਤੀਆਂ ਬਣਾ ਦਿੱਤੀਆਂ ਗਈਆਂ ਹਨ। ਰਾਹੁਲ ਗਾਂਧੀ ਨੇ ਲਿਖਿਆ ਕਿ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਦਾ ਅਜਿਹਾ ਅਪਮਾਨ ਉਥੇ ਕਰ ਸਕਦਾ ਹੈ ਕਿ ਜੋ ਸ਼ਹਾਦਤ ਦਾ ਮਤਲਬ ਨਹੀਂ ਜਾਣਦਾ। ਮੈਂ ਇਕ ਸ਼ਹੀਦ ਦਾ ਪੁੱਤਰ ਹਾਂ। ਸ਼ਹੀਦਾਂ ਦਾ ਅਪਮਾਨ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਾਂਗਾ। ਅਸੀਂ ਇਸ ਅਭੱਦਰ ਕਰੂਰਤਾ ਦੇ ਖਿਲਾਫ ਹਾਂ। ਸੀ.ਪੀ.ਐੱਮ. ਨੇਤਾ ਸੀਤਾਰਾਮ ਯੇਚੁਰੀ ਨੇ ਲਿਖਿਆ ਕਿ ਇਹ ਸ਼ਹੀਦਾਂ ਦਾ ਅਪਮਾਨ ਹੈ। ਇਥੋਂ ਦੀ ਹਰ ਇਕ ਇੱਟ ਅੰਗਰੇਜ਼ਾਂ ਦੇ ਖੌਫਨਾਕ ਰਾਜ਼ ਦੀ ਗਵਾਹ ਹੈ। ਜੋ ਲੋਕ ਆਜ਼ਾਦੀ ਦੀ ਲੜਾਈ ਤੋਂ ਦੂਰ ਰਹੇ, ਉਹ ਹੀ ਇਸ ਤਰ੍ਹਾਂ ਦਾ ਕਾਂਡ ਕਰ ਸਕਦੇ ਹਨ।ਪੰਜਾਬ ਕਾਂਗਰਸ ਵਲੋਂ ਇਸ ਮਾਮਲੇ ਵਿਚ ਅੰਮ੍ਰਿਤਸਰ ਤੋਂ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜਲਿਆਂਵਾਲਾ ਬਾਗ ਵਿਚ ਅੰਗਰੇਜ਼ੀ ਰਾਜ ਦੀ ਕਰੂਰਤਾ ਹਕੀਕਤ ਹੈ, ਕੋਈ ਫਸਾਨਾ ਨਹੀਂ। ਇਸ ਨੂੰ ਹਕੀਕਤ ਦੀ ਦਾਸਤਾਂ ਹੀ ਰਹਿਣ ਦੇਣਾ ਚਾਹੀਦਾ ਹੈ। ਲੇਜ਼ਰ ਸ਼ੋਅ ਅਤੇ ਡਰਾਮਾ ਉਚਿਤ ਨਹੀਂ ਹੈ। ਇਥੇ ਕੋਈ ਬਣੌਟੀ ਚੀਜਾਂ ਨਹੀਂ ਕਰਨੀਆਂ ਚਾਹੀਦੀਆਂ।
ਤਰਨਤਾਰਨ- ਤਰਨਤਾਰਨ ਵਿਚ ਵੱਡੀ ਸਾਜ਼ਿਸ਼ ਪੁਲਿਸ ਵਲੋਂ ਨਾਕਾਮ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਕੱਕਾ ਕੰਢਿਆਲਾ ਤੋਂ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਦੇ ਕੋਲੋਂ ਪੁਲਿਸ ਨੇ ਦੋ ਗ੍ਰਨੇਡ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਜਨਮ ਅਸ਼ਟਮੀ ਮੌਕੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸਨ। ਪੁਲਿਸ ਫਿਲਹਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਕਰ ਰਹੀ ਹੈ।
ਅੰਮ੍ਰਿਤਸਰ- ਅੰਮ੍ਰਿਤਸਰ ਵਿਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਹਲਕਾ ਪੂਰਬੀ ਅਧੀਨ ਪੈਂਦੇ ਇਲਾਕੇ 100 ਫੁਟੀ ਰੋਡ ਵਿਖੇ ਨਵੇਂ ਬਣ ਰਹੇ ਰਾਮ ਮੰਦਰ ਗੇਟ ਦਾ ਸੁੰਦਰੀਕਰਨ ਦਾ ਅੱਜ ਉਦਘਾਟਨ ਕਰਨ ਪਹੁੰਚੇ ਸਨ। ਪੜੋ ਹੋਰ ਖਬਰਾਂ: ਚੰਡੀਗੜ੍ਹ 'ਚ ਹਰਿਆਣਾ ਮੁੱਖ ਮੰਤਰੀ ਦਾ ਵਿਰੋਧ, ਪੁਲਿਸ ਨੇ ਸੰਭਾਲਿਆ ਮੋਰਚਾ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਮੌਕੇ ਉੱਤੇ ਪਹੁੰਚਣ ਉੱਤੇ ਕੁਝ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਹਲਕਾ ਪੂਰਬੀ ਤੋਂ ਕਾਂਗਰਸੀ ਵਿਧਾਇਕ ਵੀ ਹਨ। ਪੜੋ ਹੋਰ ਖਬਰਾਂ: ਰਾਤੀ ਗਲਤੀ ਨਾਲ TV ਰਹਿ ਗਿਆ ਚਾਲੂ, ਪਤੀ ਨੇ ਕਰ ਦਿੱਤਾ ਪਤਨੀ ਦਾ ਕਤਲ
ਅੰਮ੍ਰਿਤਸਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੂਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕੀਤਾ ਗਿਆ ਹੈ। ਹੁਣ ਇਸ ਸ਼ਹੀਦੀ ਯਾਦਗਾਰ ਨੂੰ ਮੁੜ ਤੋਂ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਗਿਆ ਹੈ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ। ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਵਰਚੂਅਲੀ ਸ਼ਾਮਲ ਹੋਏ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਮਾਗਮ ਵਿਚ ਸ਼ਾਮਲ ਹੋਏ ਸਾਰੇ ਲੋਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਜੱਲਿਆਂਵਾਲਾ ਬਾਗ ਦੀ ਧਰਤੀ ਤੇ ਉਸ ਦੇ ਸ਼ਹੀਦਾਂ ਨੂੰ ਕੋਟੀ-ਕੋਟੀ ਨਮਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਅਸੀਂ ਆਪਣੇ ਜੱਲਿਆਂਵਾਲਾ ਬਾਗ ਦੇ ਬਲਿਦਾਨੀਆਂ ਨੂੰ ਯਾਦ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਕਾਰਨ ਹੀ ਆਜ਼ਾਦੀ ਮਾਣ ਰਹੇ ਹਾਂ। ਮੇਰੀ ਖੁਸ਼ਕਿਸਮਤੀ ਰਹੀ ਹੈ ਕਿ ਮੈਨੂੰ ਕਈ ਵਾਰ ਇਥੇ ਆਉਣ ਦਾ ਮੌਕਾ ਮਿਲਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਵੀ ਯਾਦ ਕੀਤਾ। ਪੜੋ ਹੋਰ ਖਬਰਾਂ: ਜੰਮੂ-ਕਸ਼ਮੀਰ 'ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ ਇਹ ਸੁੰਦਰੀਕਰਨ ਯੋਜਨਾ ਇਤਿਹਾਸਕ ਜੱਲਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇੱਥੇ ਚੱਲ ਰਹੇ ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ। ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ। ਪੜੋ ਹੋਰ ਖਬਰਾਂ: ਹਰਿਆਣਾ 'ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ। ਦੇਖੋ ਪੂਰੀ ਵੀਡੀਓ ਪੜੋ ਹੋਰ ਖਬਰਾਂ: ਅੰਮ੍ਰਿਤਸਰ 'ਚ ਵੀ ਕਿਸਾਨਾਂ ਉੱਤੇ ਲਾਠੀਚਾਰਜ, ਮੋਦੀ ਦੇ ਸਮਾਗਮ ਦਾ ਕਰ ਰਹੇ ਸਨ ਵਿਰੋਧ
ਅੰਮ੍ਰਿਤਸਰ- ਅੰਮ੍ਰਿਤਸਰ ਵਿਚ ਕਿਸਾਨਾਂ ਉੱਤੇ ਵੀ ਲਾਠੀਚਾਰਜ ਦੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਜੱਲਿਆਂਵਾਲਾ ਬਾਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉਦਘਾਟਨ ਕੀਤਾ ਜਾਣਾ ਹੈ। ਕਿਸਾਨ ਇਸੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਤਿਹਾਸਕ ਸਮਾਰਕ ਨਾਲ ਛੇੜਛਾੜ ਕਿਸੇ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪੜੋ ਹੋਰ ਖਬਰਾਂ: ਜੰਮੂ-ਕਸ਼ਮੀਰ 'ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ ਦੱਸ ਦਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ। ਪੜੋ ਹੋਰ ਖਬਰਾਂ: ਹਰਿਆਣਾ 'ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਨੌਜਵਾਨਾਂ ਵਲੋਂ ਅੰਮ੍ਰਿਤਸਰ ਵਿਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਪੜੋ ਹੋਰ ਖਬਰਾਂ: ਐਮੀ ਵਿਰਕ ਦੇ ਹੱਕ 'ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨ ਵਾਲੇ ਹਨ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ। ਪੜੋ ਹੋਰ ਖਬਰਾਂ: ਮਜੀਠਾ 'ਚ ਯੂਥ ਕਾਂਗਰਸ ਪੰਜਾਬ ਜਨਰਲ ਸਕੱਤਰ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ
ਅੰਮ੍ਰਿਤਸਰ: ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਮਜੀਠਾ ਵਿਚ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ਅਕਾਸ਼ਦੀਪ ਮਜੀਠੀਆ ਉੱਤੇ ਅਣਪਛਾਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਪੜੋ ਹੋਰ ਖਬਰਾਂ: Tokyo Paralympics: ਭਾਵਿਨਾ ਪਟੇਲ ਟੇਬਲ ਟੈਨਿਸ ਦੇ ਫਾਈਨਲ 'ਚ, ਗੋਲਡ ਤੋਂ ਇਕ ਕਦਮ ਦੂਰ ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨਾਂ ਨੇ ਆਕਾਸ਼ਦੀਪ ਦੀ ਗੱਡੀ ਉੱਤੇ ਗੋਲੀ ਵੀ ਚਲਾਈ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪੁਲਿਸ ਵਲੋਂ ਮਾਮਲਾ ਦਰਜ ਕਰਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਹਮਲਾਵਰਾਂ ਦੀ ਭਾਲ ਜਾਰੀ ਹੈ। ਪੜੋ ਹੋਰ ਖਬਰਾਂ: ਐਮੀ ਵਿਰਕ ਦੇ ਹੱਕ 'ਚ ਆਇਆ ਕਿਸਾਨ ਮੋਰਚਾ, ਪੋਸਟ ਪਾ ਆਖੀ ਇਹ ਗੱਲ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ। ਪੜੋ ਹੋਰ ਖਬਰਾਂ: ਜੇਕਰ ਇਨ੍ਹਾਂ ਬੈਂਕਾਂ 'ਚ ਹੈ ਤੁਹਾਡਾ ਵੀ ਬਚਤ ਖਾਤਾ ਤਾਂ ਪੜੋ ਇਹ ਖਬਰ! ਵਿਆਜ ਦਰਾਂ 'ਚ ਹੋਈ ਕਟੌਤੀ ਇਹ ਸੁੰਦਰੀਕਰਨ ਯੋਜਨਾ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਸੀ। ਇੱਥੇ ਚੱਲ ਰਹੇ ਉਸਾਰੀ ਕਾਰਜਾਂ ਕਾਰਨ ਇਸ ਨੂੰ 15 ਫਰਵਰੀ 2020 ਨੂੰ ਲੋਕਾਂ ਵਾਸਤੇ ਬੰਦ ਕਰ ਦਿੱਤਾ ਗਿਆ ਸੀ। ਜੱਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਮੈਂਬਰ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੱਸਿਆ ਕਿ ਇਸ ਉਦਘਾਟਨੀ ਸਮਾਗਮ ਵਿੱਚ ਸਾਰੀਆਂ ਸ਼ਖ਼ਸੀਅਤਾਂ ਵਰਚੁਅਲ ਤੌਰ ’ਤੇ ਹੀ ਸ਼ਾਮਲ ਹੋਣਗੀਆਂ, ਅਜਿਹਾ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਕੀਤਾ ਗਿਆ ਹੈ। ਸਮਾਗਮ ਵਿਚ ਸ਼ਹੀਦਾਂ ਦੇ 29 ਪਰਿਵਾਰਾਂ ਨੂੰ ਵੀ ਸੱਦਿਆ ਗਿਆ ਹੈ। ਪੜੋ ਹੋਰ ਖਬਰਾਂ: ਹਰਪਾਲ ਚੀਮਾ ਦੀ ਅਗਵਾਈ 'ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ 'ਆਪ' ਦਾ ਵਫਦ ਦੱਸਣਯੋਗ ਹੈ ਕਿ ਇਤਿਹਾਸਕ ਯਾਦਗਾਰ ਵਿਚ ਕੀਤੇ ਨਵੀਨੀਕਰਨ ਅਤੇ ਸੁੰਦਰੀਕਰਨ ਤਹਿਤ ਇੱਥੇ ਚਾਰ ਮਿਊਜ਼ੀਅਮ ਗੈਲਰੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਇੱਥੋਂ ਦੇ ਇਤਿਹਾਸ ਨੂੰ ਦਰਸਾਇਆ ਜਾਵੇਗਾ ਅਤੇ ਥ੍ਰੀ ਡੀ ਰਾਹੀਂ ਵੀ ਇਤਿਹਾਸ ਦੀ ਪੇਸ਼ਕਾਰੀ ਕੀਤੀ ਜਾਵੇਗੀ। ਸ਼ਹੀਦੀ ਖੂਹ ਦੇ ਉੱਪਰਲੇ ਹਿੱਸੇ ਨੂੰ ਵੀ ਨਵੀਂ ਦਿੱਖ ਦਿੱਤੀ ਗਈ ਹੈ। ਇਸ ਦੇ ਆਲੇ ਦੁਆਲੇ ਲੱਗੀ ਲੋਹੇ ਦੀ ਜਾਲੀ ਦੀ ਥਾਂ ਹੁਣ ਸ਼ੀਸ਼ੇ ਲਗਾ ਦਿੱਤੇ ਗਏ ਹਨ ਤਾਂ ਜੋ ਇੱਥੇ ਆਉਣ ਵਾਲੇ ਸੈਲਾਨੀ ਇਸ ਨੂੰ ਚੰਗੀ ਤਰ੍ਹਾਂ ਦੇਖ ਸਕਣ।
ਗੁਰਦਾਸਪੁਰ (ਇੰਟ.)- ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅੱਜ ਪੰਜਾਬ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਦਾ ਅੰਮ੍ਰਿਤਸਰ ਏਅਰਪੋਰਟ 'ਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਜਿਸ ਤੋਂ ਬਾਅਦ ਉਹ ਗੁਰਦਾਸਪੁਰ ਲਈ ਰਵਾਨਾ ਹੋ ਗਏ, ਜਿੱਥੋਂ ਅਰਵਿੰਦ ਕੇਜਰੀਵਾਲ, ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਗ੍ਰਹਿ ਪਿੰਡ ਸੇਖਵਾਂ ਵਿਖੇ ਪਹੁੰਚੇ ਹਨ ਅਤੇ ਸੇਵਾ ਸਿੰਘ ਸੇਖਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਵਲੋਂ ਰੱਖੀ ਗਈ ਪ੍ਰੈੱਸ ਕਾਨਫਰੰਸ ਵਿਚ ਅਰਵਿੰਦ ਕੇਜਰੀਵਾਲ ਵਲੋਂ ਸੇਵਾ ਸਿੰਘ ਸੇਖਵਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਗਿਆ। Read more- ਸੁਪਰੀਮ ਕੋਰਟ ਵਿਚ 3 ਔਰਤਾਂ ਸਣੇ 9 ਜੱਜਾਂ ਦੀ ਨਿਯੁਕਤੀ ਨੂੰ ਹਰੀ ਝੰਡੀ ਅਰਵਿੰਦ ਕੇਜਰੀਵਾਲ ਨਾਲ ਇਸ ਦੌਰਾਨ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਹੋਰ ਸੀਨੀਅਰ ਵਰਕਰ ਵੀ ਸ਼ਾਮਲ ਸਨ। ਜਥੇ.ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਦੇ ਹੋ ਗਏ ਹਨ। ਦੱਸਣਯੋਗ ਹੈ ਕਿ ਜਥੇ. ਸੇਖਵਾਂ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਵਿਧਾਇਕ ਦੀ ਚੋਣ ਲੜਨਾ ਚਾਹੁੰਦੇ ਹਨ। ਇਹ ਵੀ ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਸੇਵਾ ਸਿੰਘ ਸੇਖਵਾਂ ਦੀ ਸਿਹਤ ਖ਼ਰਾਬ ਦੱਸੀ ਜਾ ਰਹੀ ਹੈ ਤੇ ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ 'ਚ ਸ਼ਾਮਿਲ ਹੋਣ ਮਗਰੋਂ ਸਿਆਸੀ ਗਤੀਵਿਧੀਆਂ ਵਿਚ ਹਿੱਸਾ ਨਹੀਂ ਲਿਆ।
ਅੰਮ੍ਰਿਤਸਰ (ਇੰਟ.)- ਆਮ ਆਦਮੀ ਪਾਰਟੀ ਦੇ ਸੁਪਰੀਮੀ ਪੰਜਾਬ ਦੌਰੇ 'ਤੇ ਅੰਮ੍ਰਿਤਸਰ ਏਅਰਪੋਰਟ 'ਤੇ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਤੋਂ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋਣਗੇ। ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਦੇ ਦੌਰੇ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਦਿੱਤੀ ਗਈ ਸੀ। ਟਵੀਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਜਾ ਰਹੇ ਹਨ। ਗੁਰਦਾਸਪੁਰ ਵਿਖੇ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ ਵਿਖੇ ਮੁਲਾਕਾਤ ਕੀਤੀ ਜਾਵੇਗੀ। Read more- ਕੋਰੋਨਾ ਫਿਰ ਹੋਇਆ ਬੇਲਗਾਮ, 46 ਹਜ਼ਾਰ ਨਵੇਂ ਮਾਮਲੇ ਤੇ 607 ਮੌਤਾਂ ਜ਼ਿਕਰਯੋਗ ਹੈ ਕਿ ਪਿਛਲ਼ੇ ਦਿਨੀਂ ਪੰਜਾਬ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਸੀ। ਪੰਜਾਬ ਦੀ ਜਨਤਾ ਤੋਂ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 300 ਯੂਨਿਟ ਤੱਕ ਮੁਫਤ ਬਿਜਲੀ ਦਾ ਵਾਅਦਾ ਕੀਤਾ ਹੈ। ਕੇਜਰੀਵਾਲ ਨੇ ਰਾਜ ਵਿਚ ਜਨਤਾ ਨੂੰ 24 ਘੰਟੇ ਬਿਜਲੀ ਦੇ ਨਾਲ ਪੁਰਾਣੇ ਬਿੱਲਾਂ ਨੂੰ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ।
ਅੰਮ੍ਰਿਤਸਰ- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਸੰਪੰਨ ਹੋਈਆਂ ਚੋਣਾਂ ਵਿਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ’ਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੂਹ ਅਹੁਦੇਦਾਰਾਂ ਨੂੰ ਵੀ ਵਧਾਈ ਦਿੱਤੀ। ਪੜੋ ਹੋਰ ਖਬਰਾਂ: ਦੇਸ਼ 'ਚ ਸਿਰਫ਼ 19 ਦਿਨ ’ਚ ਲਗਾਈਆਂ ਗਈਆਂ ਕੋਰੋਨਾ ਵਾਇਰਸ ਦੀਆਂ 10 ਕਰੋੜ ਖੁਰਾਕਾਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿਚ ਪਿਛਲੇ ਸਮੇਂ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਕੀਤੇ ਵੱਡਮੁੱਲੇ ਪੰਥਕ ਕਾਰਜਾਂ, ਮਨੁੱਖੀ ਭਲਾਈ ਸੇਵਾਵਾਂ ਅਤੇ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਉਦਮਾਂ ਨੂੰ ਦੇਖਦਿਆਂ ਵੱਡਾ ਫੈਸਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਵਿਰੋਧੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਢਾਹ ਲਗਾਉਣ ਲਈ ਭੰਡੀ ਪ੍ਰਚਾਰ ਕੀਤਾ ਜਾ ਰਿਹਾ ਸੀ, ਪਰ ਸੰਗਤਾਂ ਵੱਲੋਂ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਨੂੰ ਸੇਵਾ ਸੌਂਪਣੀ ਪੰਥਕ ਅਤੇ ਕੌਮੀ ਸੋਚ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸੰਗਤਾਂ ਨੇ ਅੱਜ ਉਨ੍ਹਾਂ ਲੋਕਾਂ ਨੂੰ ਬੁਰੀ ਤਰ੍ਹਾਂ ਨਕਾਰਿਆ ਹੈ ਜੋ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਲਈ ਯਤਨਸ਼ੀਲ ਹਨ। ਪੜੋ ਹੋਰ ਖਬਰਾਂ: ਅਗਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਵਲੋਂ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਚਿਤਾਵਨੀ
ਅੰਮ੍ਰਿਤਸਰ- ਇਕ 14 ਸਾਲਾ ਲੜਕੇ ਨੂੰ ਤਿੰਨ ਸਗੇ ਭਰਾਵਾਂ ਨੇ ਇਕ ਹੋਰ ਦੋਸਤ ਦੇ ਨਾਲ ਫਿਰੌਤੀ ਲਈ ਅਗਵਾ ਕਰ ਲਿਆ ਸੀ। ਪੁਲਿਸ ਨੇ ਚੌਕਸੀ ਦਿਖਾਉਂਦੇ ਹੋਏ 4 ਘੰਟਿਆਂ ਦੇ ਅੰਦਰ ਬੱਚੇ ਨੂੰ ਦੋਸ਼ੀਆਂ ਦੇ ਚੁੰਗਲ ਤੋਂ ਛੁਡਵਾਇਆ। ਪੁਲਿਸ ਮੋਬਾਈਲ ਟਰੇਸਿੰਗ ਰਾਹੀਂ ਮੁਲਜ਼ਮਾਂ ਦਾ ਟਿਕਾਣਾ ਲੱਭਣ ਵਿਚ ਸਫਲ ਰਹੀ ਹੈ। ਮੁਲਜ਼ਮਾਂ ਵਿਚ ਤਿੰਨ ਭਰਾਵਾਂ ਦੀ ਪਛਾਣ ਰਾਜੂ ਕੁਮਾਰ, ਅਮਿਤ ਕੁਮਾਰ ਅਤੇ ਕ੍ਰਿਸ਼ਨਾ ਅਤੇ ਉਨ੍ਹਾਂ ਦੇ ਸਾਥੀ ਸੂਰਜ ਵਾਸੀ ਬਟਾਲਾ ਰੋਡ ਵਿਜੇ ਨਗਰ ਗਲੀ ਨੰਬਰ 9 ਵਜੋਂ ਹੋਈ ਹੈ। ਇਸ ਪੂਰੇ ਮਾਮਲੇ ਨੂੰ ਸੁਲਝਾਉਣ ਲਈ ਡੀਸੀਪੀ ਇਨਵੈਸਟੀਗੇਸ਼ਨ ਦੀ ਟੀਮ ਨੇ ਪੂਰਾ ਸਹਿਯੋਗ ਦਿੱਤਾ ਅਤੇ 4 ਘੰਟਿਆਂ ਦੇ ਅੰਦਰ ਬੱਚੇ ਨੂੰ ਬਚਾਇਆ। ਪੜੋ ਹੋਰ ਖਬਰਾਂ: ਬਾਗੀ ਨੇਤਾਵਾਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਵੱਡਾ ਬਿਆਨ ਮੋਬਾਈਲ ਟ੍ਰੇਸਿੰਗ ਕਰਕੇ ਪਤਾ ਲੱਗੀ ਲੋਕੇਸ਼ਨਬੱਚੇ ਦੇ ਪਿਤਾ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਸਦਾ ਪੁੱਤਰ ਪਿੰਟੂ 23 ਅਗਸਤ ਨੂੰ ਸਬਜ਼ੀ ਲੈਣ ਗਿਆ ਸੀ। ਪਰ ਰਾਤ ਵਾਪਸ ਨਹੀਂ ਆਇਆ। ਸਵੇਰੇ ਜਦੋਂ ਫਿਰੌਤੀ ਦੀ ਕਾਲ ਆਈ ਤਾਂ ਉਸ ਨੇ 24 ਅਗਸਤ ਦੀ ਸਵੇਰ ਨੂੰ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਡੀਸੀਪੀ ਜਾਂਚ ਵਿਭਾਗ ਦੀ ਮਦਦ ਲਈ ਅਤੇ ਫਿਰੌਤੀ ਦੇ ਫ਼ੋਨ ਨੰਬਰ ਦਾ ਪਤਾ ਲਗਾਉਣਾ ਸ਼ੁਰੂ ਕਰ ਦਿੱਤਾ। ਦੋਸ਼ੀ ਫਰਾਰ ਹੋਣ ਲਈ ਵ੍ਹਟਸਐਪ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਪਰ ਪੁਲਿਸ ਆਪਣੀ ਨਿਗਰਾਨੀ ਟੀਮ ਦੀ ਮਦਦ ਨਾਲ ਟਿਕਾਣੇ ਦਾ ਪਤਾ ਲਗਾਉਣ ਵਿਚ ਸਫਲ ਰਹੀ। ਇਹ ਸਥਾਨ ਜਵਾਹਰ ਨਗਰ ਸੀ। ਡੀਸੀਪੀ ਇਨਵੈਸਟੀਗੇਸ਼ਨ ਮੁਖਵਿੰਦਰ ਸਿੰਘ, ਏਡੀਸੀਪੀ ਜੁਗਰਾਜ ਸਿੰਘ, ਏਡੀਸੀਪੀ ਜੁਗਰਾਜ ਸਿੰਘ, ਐਸਐਚਓ ਮੋਹਕਮਪੁਰਾ ਸੁਖਦੇਵ ਸਿੰਘ ਨੇ ਮੌਕੇ ਉੱਤੇ ਪਹੁੰਚ ਕੇ ਬੱਚੇ ਨੂੰ ਬਚਾਇਆ। ਪੜੋ ਹੋਰ ਖਬਰਾਂ: DSGMC2021 : ਸ਼੍ਰੋਮਣੀ ਅਕਾਲੀ ਦਲ (ਬ) ਨੇ ਮਾਰੀ ਬਾਜ਼ੀ, ਚੋਣਾਂ 'ਚ ਮਿਲਿਆ ਭਾਰੀ ਬਹੁਮਤ ਇਕ ਮਹੀਨੇ ਤੋਂ ਬਣਾ ਰਹੇ ਸਨ ਯੋਜਨਾਆਈਪੀਐੱਸ ਪੁਲਿਸ ਕਮਿਸ਼ਨਰ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਕ ਦੇਸੀ ਕੱਟਾ ਇਸੇ ਕੰਮ ਲਈ ਖਰੀਦਿਆ ਸੀ। ਇਕ ਮਹੀਨੇ ਤੋਂ ਕਿਸੇ ਨੂੰ ਆਪਣਾ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਇੱਕ ਹੋਰ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਪਰ ਅਸਫਲ ਰਹੀ। ਪਰ 23 ਅਗਸਤ ਨੂੰ ਉਹ ਪਿੰਟੂ ਨੂੰ ਅਗਵਾ ਕਰਨ ਵਿਚ ਕਾਮਯਾਬ ਹੋ ਗਏ। ਜਿਸ ਘਰ ਤੋਂ ਪਿੰਟੂ ਨੂੰ ਅਗਵਾ ਕੀਤਾ ਗਿਆ ਸੀ, ਉਹ ਵੀ ਦੋਸ਼ੀ ਨੇ ਇੱਕ ਮਹੀਨਾ ਪਹਿਲਾਂ ਕਿਰਾਏ 'ਤੇ ਲਿਆ ਸੀ। ਤਾਂ ਜੋ ਜਦੋਂ ਵੀ ਉਹ ਕੋਈ ਗਲਤ ਕੰਮ ਕਰਨ, ਇਸ ਘਰ ਦੀ ਵਰਤੋਂ ਕੀਤੀ ਜਾ ਸਕੇ। ਪੜੋ ਹੋਰ ਖਬਰਾਂ: ਪੰਜਾਬ ਦੌਰੇ 'ਤੇ ਆਉਣਗੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ
ਕਪੂਰਥਲਾ- ਕਪੂਰਥਲਾ ਜ਼ਿਲ੍ਹੇ ਦੀ ਪੁਲੀਸ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਉਸ ਵੇਲੇ ਵੱਡੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਪਿਸਤੌਲ ਦੀ ਨੋਕ ਉੱਤੇ ਰਾਹਗੀਰਾਂ ਨੂੰ ਲੁੱਟਣ ਵਾਲਾ ਨਾਮੀ ਗੈਂਗਸਟਰ ਨੂੰ ਕਾਬੂ ਕੀਤਾ। ਜ਼ਿਕਰਯੋਗ ਹੈ ਇਸ ਗੈਂਗਸਟਰ ਦੇ ਖਿਲਾਫ ਪਹਿਲਾਂ ਤੋਂ ਹੀ ਅਲੱਗ-ਅਲੱਗ ਧਾਰਾਵਾਂ ਤਹਿਤ 14 ਤੋਂ ਵੀ ਵੱਧ ਮਾਮਲੇ ਦਰਜ ਹਨ। ਫੜੇ ਗਏ ਆਰੋਪੀ ਦੇ ਕੋਲੋਂ ਮੌਕੇ ਤੋਂ ਇਕ ਦੇਸੀ ਕੱਟਾ ਅਤੇ ਤਿੱਨ ਜ਼ਿੰਦਾ ਕਾਰਤੂਸ ਅਤੇ ਇਕ ਦਾਤਰ ਤੇ 255 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਹੈ। ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਵਲੋਂ IPS ਤੇ PPS ਅਧਿਕਾਰੀਆਂ ਦੇ ਤਬਾਦਲੇ ਇਸ ਗੈਂਗਸਟਰ ਦਾ ਨਾਮ ਮਨਪ੍ਰੀਤ ਸਿੰਘ ਉਰਫ ਮੱਪੀ ਦੱਸਿਆ ਜਾ ਰਿਹਾ ਹੈ, ਜੋ ਕਿ ਸੁਲਤਾਨਪੁਰ ਲੋਧੀ ਦੇ ਹੀ ਨੇੜਲੇ ਪਿੰਡ ਪਾਮਨਾ ਦੱਸਿਆ ਜਾ ਰਿਹਾ ਹੈ, ਸੁਲਤਾਨਪੁਰ ਲੋਧੀ ਪੁਲਿਸ ਵੱਲੋਂ ਇਸ ਦਾ ਰਿਮਾਂਡ ਲੈ ਕੇ ਅਗਲੀ ਪੁੱਛਗਿੱਛ ਜਾਰੀ ਹੈ। ਇਸ ਪਾਸੋਂ ਵੱਡੇ ਖੁਲਾਸੇ ਹੋਣ ਦੀ ਸ਼ੰਕਾ ਜ਼ਾਹਿਰ ਕੀਤੀ ਜਾਰੀ ਹੈ। ਪੜੋ ਹੋਰ ਖਬਰਾਂ: ਕਿਸਾਨਾਂ ਤੇ ਸਰਕਾਰ ਵਿਚਾਲੇ ਮੀਟਿੰਗ ਖਤਮ, ਭਲਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਗੰਨਾ ਕਿਸਾਨ
ਅੰਮ੍ਰਿਤਸਰ- ਬੀਤੇ ਦਿਨੀਂ ਕਿਸਾਨੀ ਮੁੱਦੇ ਉੱਤੇ ਆਵਾਜ਼ ਚੁੱਕਣ ਉੱਤੇ ਆਪਣੀ ਹੀ ਪਾਰਟੀ ਵਲੋਂ ਕੱਢੇ ਗਏ ਅਨਿਲ ਜੋਸ਼ੀ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਤੋਂ ਬਾਅਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਪਹੁੰਚੇ ਹਨ। ਪੜੋ ਹੋਰ ਖਬਰਾਂ: ਪੰਜਸ਼ੀਰ 'ਚ ਜੰਗ ਤੇਜ਼, ਅਫਗਾਨੀ ਲੜਾਕਿਆਂ ਨੇ 300 ਤਾਲਿਬਾਨੀ ਕੀਤੇ ਢੇਰ ਇਸ ਮੌਕੇ ਗੱਲਬਾਤ ਕਰਦਿਆਂ ਅਨਿਲ ਜੋਸ਼ੀ ਨੇ ਕਿਹਾ ਕਿ ਕਿਸਾਨ ਭਾਈਚਾਰੇ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ ਉੱਤੇ ਜਦੋਂ ਉਨ੍ਹਾਂ ਦੀ ਪਾਰਟੀ ਵਲੋਂ ਉਨ੍ਹਾਂ ਨੂੰ ਪਾਰਟੀ ਤੋਂ ਕੱਢਿਆ ਗਿਆ ਸੀ ਤਾਂ ਉਦੋਂ ਵੀ ਉਨ੍ਹਾਂ ਵਲੋਂ ਵਾਹਿਗੁਰੂ ਦੇ ਦਰ ਉੱਤੇ ਆ ਅਰਦਾਸ ਕੀਤੀ ਗਈ ਸੀ ਕਿ ਵਾਹਿਗੁਰੂ ਉਨ੍ਹਾਂ ਨੂੰ ਸਹੀ ਰਸਤਾ ਦਿਖਾਉਣ ਜਿਸਦੇ ਚੱਲਦੇ ਉਹ ਜਨਤਾ ਦੀ ਸੇਵਾ ਕਰ ਸਕਣ। ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਦੋ ਸਲਾਹਕਾਰਾਂ ਨੂੰ ਕੀਤਾ ਤਲਬ, ਬਿਆਨਬਾਜ਼ੀ ਨੂੰ ਲੈ ਕੇ ਲਿਆ ਐਕਸ਼ਨ ਇਸ ਸਬੰਧੀ ਜਦੋਂ ਸ੍ਰੋਮਣੀ ਅਕਾਲੀ ਦਲ ਵਲੋਂ ਉਨ੍ਹਾਂ ਦੀ ਬਾਂਹ ਫੜੀ ਗਈ ਤਾਂ ਉਨ੍ਹਾਂ ਵਲੋਂ 20 ਅਗਸਤ ਨੂੰ ਚੰਡੀਗੜ੍ਹ ਵਿਖੇ ਪਾਰਟੀ ਵਿਚ ਸ਼ਾਮਿਲ ਹੋਏ ਅਤੇ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਚੜਦੀ ਕਲਾ ਵਾਸਤੇ ਅਰਦਾਸ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ। ਜਿਥੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਆਮ ਆਦਮੀ ਪਾਰਟੀ ਦੇ ਐੱਮ ਐੱਲ ਏ ਅਮਨ ਅਰੋੜਾ ਦੇ ਬਿਆਨ ਉੱਤੇ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਹੀ ਐੱਮਐੱਲਏ ਰਿਮੌਟ ਨਾਲ ਚਲਣ ਵਾਲੇ ਖਿਡੌਣੇ ਹਨ ਜਿਨ੍ਹਾਂ ਨੂੰ ਇਕੋ ਇਕ ਆਦਮੀ ਚਲਾ ਰਿਹਾ ਹੈ। ਬਾਕੀ ਜਲਦ ਹੀ ਆਮ ਆਦਮੀ ਪਾਰਟੀ ਦੇ ਐੱਮਐੱਲਏ ਦਾ ਵਜੂਦ ਸਾਹਮਣੇ ਆਵੇਗਾ ।
ਰਾਜਾਸਾਂਸੀ- ਸ਼ਾਰਜਾਹ ਤੋਂ ਭਾਰਤ ਆਏ ਯਾਤਰੀ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਹੋਇਆ ਹੈ। ਇੰਡੀਗੋ ਏਅਰ ਲਾਈਨ ਰਾਹੀਂ ਸ਼ਾਰਜਾਹ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵਲੋਂ ਜਾਂਚ ਪੜਤਾਲ ਕਰਨ ਤੋਂ ਬਾਅਦ 1800 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ। ਪੜੋ ਹੋਰ ਖਬਰਾਂ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਹਰਿਆਣਾ ’ਚ 6 ਸਤੰਬਰ ਤੱਕ ਵਧਾਈ ਗਈ ਤਾਲਾਬੰਦੀ ਮਿਲੀ ਜਾਣਕਾਰੀ ਮੁਤਾਬਕ ਬਰਾਮਦ ਸੋਨੇ ਦੀ ਕੀਮਤ ਕਰੀਬ 88 ਲੱਖ ਦੱਸੀ ਜਾ ਰਹੀ ਹੈ। ਅਧਿਕਾਰੀਆਂ ਵਲੋਂ ਸੋਨਾ ਜ਼ਬਤ ਕਰ ਲਿਆ ਗਿਆ ਹੈ ਤੇ ਯਾਤਰੀ ਕੋਲੋਂ ਪੁੱਛਗਿੱਛ ਜਾਰੀ ਹੈ। ਪੜੋ ਹੋਰ ਖਬਰਾਂ: ਤੁਹਾਡਾ ਵੀ ਹੈ ਇਨ੍ਹਾਂ ਬੈਂਕਾਂ ਵਿਚ ਖਾਤਾ ਤਾਂ ਜਾਣ ਲਓ ਨਿਕਾਸੀ ਹੱਦ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर