ਗੁਰਦਾਸਪੁਰ: ਪੰਜਾਬ ਵਿਚ ਸੜਕ (Road accident) ਹਾਦਸਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਤਾਜਾ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਤੇਜ਼ ਰਫ਼ਤਾਰ ਟਿਪਰ ਅਤੇ (Car) ਕਾਰ ਦੀ ਆਹਮੋ ਸਾਹਮਣੇ ਹੋਈ ਭਿਆਨਕ ਟੱਕਰ ਵਿੱਚ ਕਾਰ ਸਵਾਰ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਇਹ ਹਾਦਸਾ ਗੁਰਦਾਸਪੁਰ (Gurdaspur) ਤੋਂ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਪਿੰਡ ਖੋਖਰ ਨੇੜੇ ਵਾਪਰਿਆ ਹੈ।
Read this- Shooting World Cup 'ਚ Rahi Sarnobat ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਮਿਲਿਆ ਗੋਲਡ
ਇਸ ਘਟਨਾ ਵਿੱਚ ਇਕ 3 ਸਾਲਾਂ ਦੀ ਬੱਚੀ ਗੰਭੀਰ ਜ਼ਖਮੀ ਹੈ ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਇਕੋ ਪਰਿਵਾਰ ਦੇ ਨਾਲ ਸਬੰਧਤ ਹਨ ਅਤੇ ਇਹ ਪਰਿਵਾਰ ਸਿਵਿਲ ਹਸਪਤਾਲ ਤੋਂ ਦਵਾਈ ਲੈ ਕੇ ਗੁਰਦਾਸਪੁਰ ਤੋਂ ਕਲਾਨੌਰ ਜਾ ਰਹੇ ਹਨ ਅਤੇ ਸਾਹਮਣੇ ਤੋਂ ਆ ਰਹੇ ਇਕ ਟਿਪਰ ਵਿਚ ਜਾ ਵਜੇ, ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੌਕੇ ਤੇ ਪਹੁੰਚੇ ਪੁਲਸ ਅਧਿਕਾਰੀਆਂ ਅਤੇ ਰਾਹਗੀਰਾਂ ਨੇ ਦੱਸਿਆ ਕਿ ਇਕ ਤੇਜ਼ ਰਫ਼ਤਾਰ ਕਾਰ ਗੁਰਦਾਸਪੁਰ ਤੋਂ ਕਲਾਨੌਰ ਆ ਰਹੀ ਸੀ ਜਦ ਇਹ ਪਿੰਡ ਖੋਖਰ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇੱਕ ਮਿਟੀ ਨਾਲ ਭਰੇ ਟਿੱਪਰ ਨਾਲ ਜਾ ਟਕਰਾਈ।
ਇਸ ਘਟਨਾ ਵਿਚ ਕਾਰ ਚਾਲਕ ਵਿਕਰਮ ਮਸੀਹ ਅਤੇ ਉਸ ਦੇ ਨਾਲ ਬੈਠੀਆਂ ਤਿੰਨ ਔਰਤਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਤਿੰਨ ਸਾਲਾ ਬੱਚੀ ਕ੍ਰਿਸਟਸ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਪਹੁੰਚਿਆ ਗਿਆ ਹੈ। ਉਹਨਾਂ ਦੱਸਿਆ ਕਿ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर