LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business
Majha
amritsarnews45

Amritsar News: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਸ਼ੁੱਕਰਵਾਰ ਸਵੇਰੇ ਇਕ ਪਾਕਿ ਨਾਗਰਿਕ ਨੂੰ ਭਾਰਤੀ ਸਰਹੱਦ 'ਚ ਦਾਖਲ ਹੋਣ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਸਰ ਸੈਕਟਰ 'ਚ ਫੜੇ ਗਏ ਇਸ ਪਾਕਿਸਤਾਨੀ ਨਾਗਰਿਕ ਨੂੰ ਦਿਨ ਭਰ ਪੁੱਛਗਿੱਛ ਅਤੇ ਜਾਂਚ ਤੋਂ ਬਾਅਦ ਦੇਰ ਰਾਤ ਪਾਕਿ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ। ਭਾਰਤ ਦੇ ਇਸ ਕਦਮ ਨੇ ਮਨੁੱਖਤਾ ਦੀ ਮਿਸਾਲ ਕਾਇਮ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਕਮੀਰਪੁਰਾ ਵਿੱਚ ਇੱਕ ਪਾਕਿਸਤਾਨੀ ਨਾਗਰਿਕ ਨੂੰ ਬੀਐਸਐਫ ਦੇ ਜਵਾਨਾਂ ਨੇ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ ਕੋਲ ਪੈਦਲ ਜਾਂਦੇ ਸਮੇਂ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਫੜਿਆ ਗਿਆ ਪਾਕਿ ਨਾਗਰਿਕ ਅਣਜਾਣੇ 'ਚ ਭਾਰਤੀ ਖੇਤਰ 'ਚ ਦਾਖਲ ਹੋ ਗਿਆ ਸੀ। ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਹੋਈ। ਰੇਂਜਰਾਂ ਨਾਲ ਸਧਾਰਨ ਸੰਪਰਕਬੀਐਸਐਫ ਅਧਿਕਾਰੀਆਂ ਨੇ ਗੱਲਬਾਤ ਤੋਂ ਬਾਅਦ ਪਾਕਿ ਰੇਂਜਰਾਂ ਨਾਲ ਸੰਪਰਕ ਕੀਤਾ। ਫੜੇ ਗਏ ਪਾਕਿ ਨਾਗਰਿਕ ਦੀ ਜਾਣਕਾਰੀ ਸਾਂਝੀ ਕੀਤੀ ਗਈ। ਪਾਕਿ ਰੇਂਜਰਾਂ ਵੱਲੋਂ ਤਸਦੀਕ ਮੁਕੰਮਲ ਹੋਣ ਤੋਂ ਬਾਅਦ ਪਾਕਿਸਤਾਨੀ ਨਾਗਰਿਕਾਂ ਨੂੰ ਰਾਤ ਨੂੰ ਪਾਕਿ ਰੇਂਜਰਾਂ ਕੋਲ ਵਾਪਸ ਭੇਜ ਦਿੱਤਾ ਗਿਆ। 4 ਮਹੀਨੇ ਪਹਿਲਾਂ ਵੀ ਪਾਕਿ ਨਾਗਰਿਕ ਨੂੰ ਵਾਪਸ ਕੀਤਾ ਗਿਆ ਸੀਕਰੀਬ 4 ਮਹੀਨੇ ਪਹਿਲਾਂ 23 ਮਾਰਚ 2023 ਨੂੰ ਫਿਰੋਜ਼ਪੁਰ ਸੈਕਟਰ ਵਿੱਚ ਵੀ ਇੱਕ ਵਿਅਕਤੀ ਫੜਿਆ ਗਿਆ ਸੀ। ਜਿਸ ਦਾ ਨਾਮ ਰਹਿਮਾਨ ਸੀ ਅਤੇ ਪਾਕਿਸਤਾਨ ਦੇ ਖੈਬਰ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਸ ਵਿਚ ਕੁਝ ਵੀ ਸ਼ੱਕੀ ਨਹੀਂ ਪਾਇਆ ਗਿਆ ਅਤੇ ਬੀਐਸਐਫ ਨੇ ਉਸ ਨੂੰ ਦੋਸਤੀ ਦਾ ਸੰਦੇਸ਼ ਦਿੰਦੇ ਹੋਏ ਸ਼ਾਮ ਨੂੰ ਵਾਪਸ ਕਰ ਦਿੱਤਾ।

uk 678

ਅੰਮ੍ਰਿਤਸਰ: ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਦੇ ਕਾਰਨ ਕਈ ਰੇਲ ਗੱਡੀਆਂ ਪ੍ਰਭਾਵਿਤ ਅਤੇ ਰੱਦ ਹੋਈਆਂ ਹਨ, ਜਿਸ ਕਰਕੇ ਵੱਡੀ ਗਿਣਤੀ ’ਚ ਯਾਤਰੀ ਸਟੇਸ਼ਨਾਂ ਉੱਤੇ ਫਸੇ ਹੋਏ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵੀ ਵੱਡੀ ਗਿਣਤੀ ਵਿਚ ਮੁਸਾਫਰ ਰੇਲਾਂ ਚੱਲਣ ਦਾ ਇੰਤਜਾਰ ਕਰ ਰਹੇ ਹਨ ਜਿਨ੍ਹਾਂ ਲਈ ਸ੍ਰੀ ਦਰਬਾਰ ਸਾਹਿਬ ਤੋਂ ਲੰਗਰ ਭੇਜਿਆ ਗਿਆ ਹੈ।ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਵਾਲੀ ਸਥਿਤੀ ਕਾਰਨ ਵੱਖ-ਵੱਖ ਇਲਾਕਿਆਂ ’ਚ ਘਰਾਂ ਅੰਦਰ ਪਾਣੀ ਆ ਜਾਣ ਕਰਕੇ ਵੱਡੀ ਪੱਧਰ ’ਤੇ ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੁਰਦੁਆਰਿਆਂ ਤੋਂ ਰਾਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ, ਕੀਰਤਪੁਰ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ, ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਪਟਿਆਲਾ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ, ਗੁਰਦੁਆਰਾ ਦੇਗਸਰ ਸਾਹਿਬ ਕਟਾਣਾ, ਗੁਰਦੁਆਰਾ ਸ੍ਰੀ ਚਰਨਕੰਵਲ ਸਾਹਿਬ ਮਾਛੀਵਾੜਾ, ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ, ਗੁਰਦੁਆਰਾ ਸ੍ਰੀ ਬਾਉਲੀ ਡੱਲਾ, ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਆਦਿ ਤੋਂ ਪ੍ਰਭਾਵਿਤਾਂ ਨੂੰ ਤਿਆਰ ਕੀਤਾ ਲੰਗਰ, ਰਸਦਾਂ ਅਤੇ ਹੋਰ ਲੋੜੀਂਦੀਆਂ ਵਸਤੂਆਂ ਪਹੁੰਚਾਈਆਂ ਗਈਆਂ ਹਨ।ਸ਼੍ਰੋਮਣੀ ਕਮੇਟੀ ਸਕੱਤਰ ਨੇ ਦੱਸਿਆ ਕਿ ਇਸੇ ਤਰ੍ਹਾਂ ਸਿਹਤ ਸਹੂਲਤਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ 3 ਮੈਡੀਕਲ ਵੈਨਾਂ ਵੀ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੀਆਂ ਹਨ। ਇਹ ਮੈਡੀਕਲ ਟੀਮਾਂ ਪੀੜਤ ਲੋਕਾਂ ਤੱਕ ਪਾਹੁੰਚ ਕੇ ਉਨ੍ਹਾਂ ਨੂੰ ਮੈਡੀਕਲ ਸਹੂਲਤ ਤੇ ਫਰੀ ਦਵਾਈਆਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹਿਮਾਚਲ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਗਈਆਂ ਕਈ ਸੰਗਤਾਂ ਹਿਮਾਚਲ ਵਿਚ ਫਸੀਆਂ ਹੋਈਆਂ ਹਨ ਜਿਨ੍ਹਾਂ ਦੀ ਸਹਾਇਤ ਲਈ ਵੀ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਇਨ੍ਹਾਂ ਲੋਕਾਂ ਨਾਲ ਸੰਪਰਕ ਕਰਕੇ ਹਰ ਤਰ੍ਹਾਂ ਦੀ ਸਹਾਇਤਾ ਲਈ ਹਿਮਾਚਲ ਪ੍ਰਦੇਸ਼ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਹੜ੍ਹ ਪੀੜ੍ਹਤਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਨਜ਼ਰਸਾਨੀ ਕਰ ਰਹੇ ਹਨ ਅਤੇ ਉਨ੍ਹਾਂ ਦੇ ਨਿਰਦੇਸ਼ ਹਨ ਕਿ ਜਿਨ੍ਹਾਂ ਚਿਰ ਤੱਕ ਪ੍ਰਭਾਵਿਤ ਲੋਕਾਂ ਨੂੰ ਲੋੜ ਹੋਵੇਗੀ ਓਨੀ ਦੇਰ ਸੇਵਾਵਾਂ ਜਾਰੀ ਰੱਖੀਆਂ ਜਾਣ।

bhakhra98

Punjab News: ਪੰਜਾਬ ਵਿੱਚ ਅੱਜ ਅਤੇ ਕੱਲ੍ਹ ਯਾਨੀ ਵੀਰਵਾਰ ਨੂੰ ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਵਾਧਾ ਹੋ ਸਕਦਾ ਹੈ। ਦਰਅਸਲ, ਭਾਖੜਾ ਡੈਮ ਪ੍ਰਬੰਧਨ ਨੇ ਪੌਂਗ ਡੈਮ ਅਤੇ ਭਾਖੜਾ ਡੈਮ ਤੋਂ ਅਗਲੇ ਦੋ ਦਿਨਾਂ ਤੱਕ ਕਰੀਬ 55 ਕਿਊਸਿਕ ਪਾਣੀ ਛੱਡਣ ਦਾ ਫੈਸਲਾ ਕੀਤਾ ਹੈ। ਬਿਆਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਕੋਈ ਚਿੰਤਾ ਨਹੀਂ ਹੈ ਪਰ ਜਦੋਂ ਸਤਲੁਜ ਵਿੱਚ ਪਾਣੀ ਛੱਡਿਆ ਜਾਂਦਾ ਹੈ ਤਾਂ ਨੀਵੇਂ ਇਲਾਕਿਆਂ ਵਿੱਚ ਸਮੱਸਿਆ ਆ ਸਕਦੀ ਹੈ। ਜਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਅੱਜ ਪੱਛਮੀ ਮਾਲਵੇ ਵਿੱਚ ਆਮ ਮੀਂਹ ਅਤੇ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦਾ ਅਲਰਟ ਵੀ ਜਾਰੀ ਕੀਤਾ ਹੈ। ਜੇਕਰ ਆਮ ਨਾਲੋਂ ਵੱਧ ਬਾਰਿਸ਼ ਹੁੰਦੀ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਜਾਰੀ ਚੇਤਾਵਨੀ ਅਨੁਸਾਰ ਪੌਂਗ ਡੈਮ ਤੋਂ ਅੱਜ ਸਵੇਰੇ 10 ਵਜੇ 20 ਹਜ਼ਾਰ ਕਿਊਸਿਕ ਅਤੇ ਭਾਖੜਾ ਡੈਮ ਤੋਂ ਵੀਰਵਾਰ ਨੂੰ ਸਵੇਰੇ 10 ਵਜੇ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾਣਾ ਹੈ। ਬਿਆਸ ਦੇ ਸ਼ਾਹਨੇਹਰ ਬੈਰਾਜ ਡੈਮ ਤੋਂ ਪਾਣੀ ਛੱਡਿਆ ਜਾਵੇਗਾਪੌਂਗ ਡੈਮ ਤੋਂ ਸ਼ਾਹਨੇਹਰ ਬੈਰਾਜ ਡੈਮ ਤੱਕ ਪਾਣੀ ਛੱਡਿਆ ਜਾ ਸਕਦਾ ਹੈ। ਇਸ ਦੀ ਵੱਧ ਤੋਂ ਵੱਧ ਪਾਣੀ ਢੋਣ ਦੀ ਸਮਰੱਥਾ 11500 ਕਿਊਸਿਕ ਹੈ ਪਰ ਇੱਥੇ 8500 ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਜਿਸ ਤੋਂ ਬਾਅਦ ਸ਼ਾਹਨੇਹਰ ਬੈਰਾਜ ਡੈਮ ਤੋਂ ਬਿਆਸ ਦਰਿਆ ਵਿੱਚ ਪਾਣੀ ਛੱਡਿਆ ਜਾ ਸਕਦਾ ਹੈ। ਹਾਲਾਂਕਿ, ਇੱਥੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬਿਆਸ ਵਿੱਚ ਅਜੇ ਵੀ 80 ਹਜ਼ਾਰ ਕਿਊਸਿਕ ਪਾਣੀ ਸਟੋਰ ਕਰਨ ਦੀ ਸਮਰੱਥਾ ਹੈ। ਪਰ ਇਸ ਦੇ ਬਾਵਜੂਦ ਸਬੰਧਤ ਥਾਵਾਂ ’ਤੇ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ। ਸਤਲੁਜ 'ਚ ਪਾਣੀ ਦਾ ਪੱਧਰ ਵਧਣ ਨਾਲ ਚਿੰਤਾ ਵਧੇਗੀਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 35 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਵੀਰਵਾਰ ਨੂੰ ਡੈਮ ਬਣਨ ਨਾਲ ਸਤਲੁਜ 'ਚ ਪਾਣੀ ਦਾ ਵਹਾਅ ਵਧੇਗਾ। ਇਸ ਵੇਲੇ ਭਾਖੜਾ ਤੋਂ 19 ਹਜ਼ਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਥਿਤੀ ਨੂੰ ਦੇਖਦੇ ਹੋਏ ਇੱਥੇ 16 ਹਜ਼ਾਰ ਕਿਊਸਿਕ ਵਾਧੂ ਪਾਣੀ ਛੱਡਿਆ ਜਾਵੇਗਾ। ਭਾਖੜਾ ਮੈਨੇਜਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਨੰਗਲ ਡੈਮ ਤੋਂ ਹੇਠਾਂ ਵੱਲ ਪਾਣੀ ਛੱਡਣਾ ਪਵੇਗਾ। ਇਸ ਵਿੱਚ ਰੋਪੜ ਥਰਮਲ ਪਲਾਂਟ ਵਿੱਚੋਂ ਨਿਕਲਣ ਵਾਲੇ ਨੱਕੀਆਂ ਅਤੇ ਲੋਹੜੇ ਦੇ ਬਚਣ ਅਤੇ ਪਾਣੀ ਸਮੇਤ ਕੁੱਲ 30 ਹਜ਼ਾਰ ਕਿਊਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਜਾਣਾ ਹੈ। ਇਸ ਤੋਂ ਇਲਾਵਾ, ਭਾਖੜਾ ਅਤੇ ਨੰਗਲ ਡੈਮ ਵਿਚਕਾਰ ਸਥਾਨਕ ਗਲੀਆਂ ਥੋੜ੍ਹੇ ਸਮੇਂ ਲਈ ਨੰਗਲ ਡੈਮ ਦੇ ਹੇਠਲੇ ਪਾਸੇ ਦੇ ਡਿਸਚਾਰਜ ਨੂੰ ਲਗਭਗ 5,000 ਕਿਊਸਿਕ ਵਧਾ ਸਕਦੀਆਂ ਹਨ, ਜੋ ਕਿ ਬਾਰਸ਼ ਕਾਰਨ ਨੰਗਲ ਟੈਂਕ ਵਿੱਚ ਵਹਿ ਜਾਂਦਾ ਹੈ। ਭਾਖੜਾ ਮੇਨ ਲਾਈਨ ਅਤੇ ਨੰਗਲ ਹਾਈਡਲ ਚੈਨਲ ਦੇ ਅਚਾਨਕ ਬੰਦ ਹੋਣ ਅਤੇ ਟੁੱਟਣ ਕਾਰਨ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲੋਅਰ ਨਹਿਰ ਵਿੱਚ ਇੱਕ ਨਿਸ਼ਚਿਤ ਸਮੇਂ ਲਈ ਹੇਠਲੀ ਨਹਿਰ ਵਿੱਚ ਪਾਣੀ ਨੂੰ 30 ਹਜ਼ਾਰ ਕਿਊਸਿਕ ਤੋਂ ਉੱਪਰ ਵਧਾਉਣਾ ਪੈ ਸਕਦਾ ਹੈ। ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਅਤੇ ਨੰਗਲ ਹਾਈਡਲ ਚੈਨਲ ਦੇ ਗੇਟਾਂ ਨੂੰ ਖੋਲ੍ਹਣ ਵਿੱਚ ਮੁਸ਼ਕਲ ਜਾਂ ਕਿਸੇ ਹੋਰ ਨੁਕਸ ਕਾਰਨ ਪੈਦਾ ਹੋਈ ਸਥਿਤੀ ਨੂੰ ਦੂਰ ਕਰਨ ਲਈ ਨੰਗਲ ਦੇ ਹੇਠਾਂ ਸਤਲੁਜ ਦਰਿਆ ਵਿੱਚ ਨਿਕਾਸ ਥੋੜ੍ਹੇ ਸਮੇਂ ਲਈ ਵਧ ਸਕਦਾ ਹੈ। 13 ਜੁਲਾਈ ਨੂੰ ਸਮੱਸਿਆ ਵਧ ਸਕਦੀ ਹੈਪੰਜਾਬ ਵਿੱਚ 13 ਜੁਲਾਈ ਨੂੰ ਦੋ ਕਾਰਨਾਂ ਕਰਕੇ ਮੁਸ਼ਕਲਾਂ ਵਧ ਸਕਦੀਆਂ ਹਨ। ਇੱਕ ਪਾਸੇ ਜਿੱਥੇ ਭਾਖੜਾ ਡੈਮ ਤੋਂ ਪਾਣੀ ਛੱਡਣ ਨਾਲ ਸਤਲੁਜ ਵਿੱਚ ਪਾਣੀ ਦਾ ਪੱਧਰ ਵਧੇਗਾ, ਉੱਥੇ ਹੀ ਦੂਜੇ ਪਾਸੇ ਵੀਰਵਾਰ ਨੂੰ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੇ ਆਸਾਰ ਹਨ। ਅਜਿਹੇ 'ਚ ਜਿੱਥੇ ਬਚਾਅ ਕਾਰਜ 'ਚ ਦਿੱਕਤ ਆਵੇਗੀ, ਉਥੇ ਹੀ ਬਾਰਿਸ਼ ਕਾਰਨ ਹੋਰ ਨੁਕਸਾਨ ਹੋਣ ਦਾ ਵੀ ਅੰਦਾਜ਼ਾ ਹੈ। ਪੰਜਾਬ ਦੇ 13 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨਪੰਜਾਬ ਵਿੱਚ ਹੜ੍ਹਾਂ ਕਾਰਨ ਤਬਾਹੀ ਦਾ ਨਜ਼ਾਰਾ ਅਜੇ ਵੀ ਜਾਰੀ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸੂਬੇ 'ਚ ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਮੋਹਾਲੀ, ਰੋਪੜ, ਫਤਿਹਗੜ੍ਹ ਸਾਹਿਬ ਵਿੱਚ 2-2 ਅਤੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ 1-1 ਮੌਤਾਂ ਹੋਈਆਂ ਹਨ। 3 ਲੋਕ ਲਾਪਤਾ ਹਨ। ਜਦਕਿ ਕਰੀਬ 10,000 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਹੜ੍ਹ ਪੰਜਾਬ ਦੇ 13 ਜ਼ਿਲ੍ਹਿਆਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਜਿਸ ਵਿੱਚ 479 ਪਿੰਡ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਇਹ ਪਿੰਡ ਦਰਿਆ ਦੇ ਕੰਢੇ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੈ। ਰਾਹਤ ਅਤੇ ਬਚਾਅ ਲਈ ਫੌਜ ਅਤੇ NDRF ਦੀ ਮਦਦ ਲਈ ਜਾ ਰਹੀ ਹੈ।...

hjui85236

ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ, ਸ੍ਰੀ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕੀ ਸਹੂਲਤਾਂ ਨਾਲ ਭਰਪੂਰ ਵਾਲੇ 3 ਲੈਕਚਰ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਵੱਲੋਂ ਮਨੁੱਖਤਾ ਨੂੰ ਕਫਾਇਤੀ ਅਤੇ ਉੱਚ ਦਰਜੇ ਦੀਆਂ ਸਿਹਤ ਅਤੇ ਵਿਦਿਅਕ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਥੇ ਖੋਜ ਕਾਰਜ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀਆਂ ਸਹੂਲਤਾਂ ਵਾਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਇਸੇ ਤਹਿਤ ਹੀ ਇਸ ਸੰਸਥਾ ਵਿੱਚ ਤਿੰਨ ਨਵੇਂ ਆਧੁਨਿਕ ਲੈਕਚਰ ਹਾਲ ਤਿਆਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਮੈਡੀਕਲ ਕਾਲਜ ਅਤੇ ਯੂਨੀਵਰਸਿਟੀ ਅੱਜ ਦੇਸ਼ ਦੁਨੀਆ ਦੀਆਂ ਉੱਚ ਪੱਧਰੀ ਸੰਸਥਾਵਾਂ ਵਿੱਚ ਸ਼ਾਮਲ ਹੋ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੀ ਇਸ ਸੰਸਥਾ ਦੀ ਭਵਿੱਖੀ ਤਰਜੀਹ ਸਮੇਂ ਦੇ ਅਨੁਕੂਲ ਸਹੂਲਤਾਂ ਨਾਲ ਅੱਗੇ ਵਧਣਾ ਹੈ।ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਕਿਹਾ ਕਿ ਇਥੇ ਨਾਮੁਰਾਦ ਬਿਮਾਰੀ ਕੈਂਸਰ ਦੇ ਇਲਾਜ ਲਈ ਬਿਹਤਰ ਪ੍ਰਬੰਧ ਹਨ ਅਤੇ ਇਸ ਦੇ ਨਾਲ ਹੀ ਜਨਨੀ ਭਲਾਈ ਸਕੀਮ ਤਹਿਤ ਜਣੇਪਾ, ਡਾਇਲਸਿਸ ਤੇ ਚਿੱਟੇ ਮੋਤੀਏ ਦੇ ਇਲਾਜ ਲਈ ਸੰਸਥਾ ਵੱਲੋਂ ਖਰਚਾ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਿਹਤ ਸੇਵਾਵਾਂ ਵੀ ਘੱਟ ਦਰਾਂ ’ਤੇ ਦਿੱਤੀਆਂ ਜਾਂਦੀਆਂ ਹਨ।ਇਸ ਮੌਕੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ ਨੇ ਦੱਸਿਆ ਕਿ ਤਿਆਰ ਕੀਤੇ ਤਿੰਨ ਆਧੁਨਿਕ ਲੈਕਚਰ ਹਾਲ ਵਿਸ਼ਵ ਪੱਧਰੀ ਅਧਿਆਪਨ ਤਕਨੀਕਾਂ, ਆਡੀਓ ਵੀਡੀਓ ਡਿਜ਼ੀਟਲ ਸਹੂਲਤਾਂ ਵਾਲੇ ਹਨ, ਜਿਥੇ ਆਨਲਾਈਨ ਸੈਮੀਨਾਰ, ਕਾਨਫਰੰਸਾਂ ਅਤੇ ਕਲਾਸਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਹਾਲ ਭਵਿੱਖ ਵਿੱਚ ਆਉਣ ਵਾਲੀ ਤਕਨੀਕਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੇ ਗਏ ਹਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸਰਵਣ ਸਿੰਘ ਕੁਲਾਰ, ਮੈਡੀਕਲ ਕਾਲਜ ਟਰੱਸਟ ਦੇ ਸਕੱਤਰ  ਸਤਬੀਰ ਸਿੰਘ ਧਾਮੀ, ਐਡੀਸ਼ਨਲ ਸਕੱਤਰ ਅਤੇ ਡੀਨ ਡਾ. ਏਪੀ ਸਿੰਘ, ਵਾਈਸ ਚਾਂਸਲਰ ਡਾ. ਮਨਜੀਤ ਸਿੰਘ ਉੱਪਲ, ਡਾਇਰੈਕਟਰ ਪ੍ਰਿੰਸੀਪਲ ਡਾ. ਅਨੁਪਮਾ ਮਹਾਜਨ, ਰਜਿਸਟਰਾਰ ਡਾ. ਬਲਜੀਤ ਸਿੰਘ ਖੁਰਾਨਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ਼ਾਹਬਾਜ਼ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਇੰਚਾਰਜ ਅਜ਼ਾਦਦੀਪ ਸਿੰਘ, ਡਾ. ਪੰਕਜ, ਡਾ. ਕਰਮਜੀਤ ਸਿੰਘ ਗਿੱਲ, ਡਾ. ਅਮਰਪ੍ਰੀਤ ਕੌਰ, ਡਾ. ਦਪਿੰਦਰ ਕੌਰ, ਅਤੇ ਡਾ. ਰਜੀਵ ਚੌਧਰੀ ਹਾਜ਼ਰ ਸਨ।

ki002635

ਅੰਮ੍ਰਿਤਸਰ: ਮੁੱਖ ਸੇਵਾਦਾਰ ਪਿੰਗਲਵਾੜਾ ਡਾ.ਇੰਦਰਜੀਤ ਕੌਰ ਨੇ ਦੱਸਿਆ ਕਿ ਬਰਲਿਨ, ਜਰਮਨੀ ਵਿਖੇ 17 ਤੋਂ 25 ਜੂਨ,2023 ਨੂੰ ਹੋਈਆਂ ਸਪੈਸ਼ਲ ਉਲੰਪਿਕ ਅੰਤਰਰਾਸ਼ਟਰੀ ਖੇਡਾਂ ਵਿਚ ਪਿੰਗਲਵਾੜੇ ਦੇ ਭਗਤ ਪੂਰਨ ਸਿੰਘ ਸਕੂਲ ਦੇ ਤਿੰਨ ਬੱਚਿਆਂ ਨੇ ਰੋਲਰ ਸਕੇਟਿੰਗ ਖੇਡ ਵਿਚ ਚਾਰ ਮੈਡਲ ਜਿੱਤ ਕੇ ਪਿੰਗਲਵਾੜਾ, ਪੰਜਾਬ ਅਤੇ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਇਹਨਾਂ ਵਿੱਚ ਮੁਹੰਮਦ ਨਿਸਾਰ ਨੇ ਸੋਨੇ ਦਾ ਮੈਡਲ, ਰੋਨੂੰ ਨੇ ਦੋ ਬਰੈਂਜ ਮੈਡਲ ਅਤੇ ਸੀਤਾ ਨੇ ਇਕ ਬਰੇਂਜ ਮੰਡਲ ਜਿੱਤਿਆ।ਉਹਨਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਬਰਲਿਨ (ਜਰਮਨੀ) ਵਿਖੇ ਕੁਲ 193 ਦੇਸ਼ਾਂ ਵਿਚੋਂ 7,000 ਖਿਡਾਰੀਆਂ ਨੇ ਹਿੱਸਾ ਲਿਆ। ਜਿਸ ਵਿੱਚ ਪੂਰੇ ਭਾਰਤ ਵਿੱਚੋਂ 198 ਖਿਡਾਰੀ ਸ਼ਾਮਿਲ ਹੋਏ ਜਿਹਨਾਂ ਨੇ 76 ਸੋਨੇ ਦੇ, 75 ਚਾਂਦੀ ਦੇ ਅਤੇ 51 ਥਰੋਨਜ਼ ਮੈਡਲ ਹਾਸਲ ਕੀਤੇ। ਪੰਜਾਬ ਵਿਚੋਂ 08 ਖਿਡਾਰੀ (03 ਸੋਨੇ ਦੇ ਮੰਡਲ, 01 ਚਾਂਦੀ ਦਾ ਮੈਡਲ, 04 ਬਰੋਨਜ਼ ਮੈਡਲ, ਕੁਲ (08 ਮੈਡਲ), ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਵਿੱਚੋਂ 03 ਖਿਡਾਰੀਆ ਨੇ ਸ਼ਾਮਿਲ ਹੋ ਕੇ 04 ਮੈਡਲ ਪ੍ਰਾਪਤ ਕੀਤੇ। ਇਹ ਪਿੰਗਲਵਾੜੇ ਵਾਸਤੇ ਬਹੁਤ ਹੀ ਮਾਣ ਵਾਲੀ ਗੱਲ ਹੈ। ਉਹਨਾਂ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਜਿਹਨਾਂ ਦੇ ਉਦਮ ਸਦਕਾ ਹਰ ਸੋਨਾ ਪਦਕ ਵਿਜੇਤਾ ਨੂੰ 10 ਲੱਖ ਰੁਪਏ, ਚਾਂਦੀ ਪਦਕ ਵਿਜੇਤਾ ਨੂੰ 7 ਲੱਖ ਅਤੇ ਤਾਂਬੇ ਪਦਕ ਵਿਜੇਤਾ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ।ਮਿਤੀ 28-06-2023 ਨੂੰ ਪੰਜਾਬ ਦੀ ਪੂਰੀ ਟੀਮ ਦੇ ਲੁਧਿਆਣੇ ਪਹੁੰਚਣ ਤੇ ਸਪੈਸ਼ਲ ਉਲੰਪਿਕ, ਪੰਜਾਬ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਤੋਂ ਬਾਅਦ ਪਿੰਗਲਵਾੜੇ ਦੀ ਟੀਮ ਦੇ ਮਾਨਾਂਵਾਲਾ ਬ੍ਰਾਂਚ ਪਹੁੰਚਣ ਤੇ ਪੂਰੇ ਜੋਸ਼ ਅਤੇ ਵਿਆਹ ਵਰਗੇ ਮਾਹੌਲ ਵਿੱਚ ਸਵਾਗਤ ਤੇ ਸਨਮਾਨ ਕੀਤਾ ਜਾਵੇਗਾ। ਇਹਨਾਂ ਖਿਡਾਰੀਆਂ ਦਾ ਸਨਮਾਨ ਕਰਨ ਅਤੇ ਇਹਨਾਂ ਨੂੰ ਸ਼ੁਭਕਾਮਨਾਵਾਂ ਦੇਣ ਵਾਸਤੇ ਜੇਤੂ ਮਾਰਚ ਮਿਤੀ 29-06-2023 ਨੂੰ ਸਵੇਰੇ 9 ਵਜੇ ਪਿੰਗਲਵਾੜਾ ਮਾਨਾਂਵਾਲਾ ਬਰਾਂਚ ਤੋਂ ਸ਼ੁਰੂ ਹੋ ਕੇ ਗੋਲਡਨ ਗੇਟ, ਭੰਡਾਰੀ ਪੁਲ, ਕ੍ਰਿਸਟਲ ਚੌਂਕ, ਹੁਸੈਨਪੁਰਾ ਚੌਂਕ ਤੋਂ ਮੁੱਖ ਦਫ਼ਤਰ ਤੀਕ ਕਢਿਆ ਜਾਵੇਗਾ। ਮੁੱਖ ਦਫਤਰ ਪਹੁੰਚਣ ਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵੱਲੋਂ ਇਹਨਾਂ ਦਾ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ

p09

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਾਵਰ ਸਟੇਸ਼ਨ, ਅਲੀਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ  ਜੂਨੀਅਰ ਇੰਜੀਨੀਅਰ (ਜੇ.ਈ.) ਕਿਰਪਾ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇ.ਈ. ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਡਿਆਲਾ ਦੇ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਜੇ.ਈ. ਕਿਰਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਵਾਉਣ ਬਦਲੇ ਉਸ ਕੋਲੋਂ 20,000 ਰੁਪਏ ਰਿਸ਼ਵਤ ਮੰਗੀ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣਾ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ ਪਹਿਲੀ ਕਿਸ਼ਤ ਵਜੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਇਸ ਸਬੰਧੀ ਉਕਤ ਜੇ.ਈ. ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

k036

ਚੰਡੀਗੜ੍ਹ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਚਾਟੀਵਿੰਡ (ਅੰਮ੍ਰਿਤਸਰ) ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ./ਐਲ.ਆਰ.) ਭੁਪਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਸਰਵਨ ਸਿੰਘ ਵਾਸੀ ਪਿੰਡ ਗੁਰਵਾਲੀ ਜ਼ਿਲ੍ਹਾ ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਪਹੁੰਚ ਕਰਕੇ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਅਤੇ ਹੋਰਨਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿਖੇ ਆਈ.ਪੀ.ਸੀ. ਦੀ ਧਾਰਾ 323, 379-ਏ, 427, 452, 506, 148 ਅਤੇ 149 ਤਹਿਤ 13-02-2023 ਨੂੰ ਦਰਜ ਹੋਏ ਮਾਮਲੇ ਵਿੱਚ ਹਾਈਕੋਰਟ ਤੋਂ ਰੈਗੂਲਰ ਜ਼ਮਾਨਤ ਕਰਵਾਉਣ ਬਦਲੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਉਸ ਕੋਲੋਂ 10,000 ਰੁਪਏ ਰਿਸ਼ਵਤ ਮੰਗੀ ਕਿਉਂਕਿ ਏ.ਐਸ.ਆਈ. ਭੁਪਿੰਦਰ ਸਿੰਘ ਇਸ ਕੇਸ ਦਾ ਪੜਤਾਲੀਆ ਅਫ਼ਸਰ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਉਕਤ ਏ.ਐਸ.ਆਈ ਖ਼ਿਲਾਫ਼ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

gasleakamr54

Amritsar News: ਕੁਝ ਸਾਲ ਪਹਿਲਾਂ ਗੁਜਰਾਤ ਤੋਂ ਅੰਡਰਗਰਾਉਂਡ ਗੈਸ ਪਾਈਪ ਵਿਛਾਉਣ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਅੰਡਰਗਰਾਉਂਡ ਕੀਤਾ ਗਿਆ ਹੈ ਪਰ ਹੁਣ ਗੈਸ ਪਾਈਪ ਲੀਕ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਦੇ ਤਰਨਤਾਰਨ ਰੋਡ 'ਤੇ ਗੈਸ ਪਾਈਪ ਲੀਕ ਹੋਣ ਕਾਰਨ ਆਸਪਾਸ ਦੇ ਲੋਕਾਂ 'ਚ ਡਰ ਦਾ ਮਾਹੌਲ ਹੈ।  ਉਥੇ ਕੰਮ ਕਰ ਰਹੇ ਮਜ਼ਦੂਰਾਂ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਗੈਸ ਪਾਈਪ ਦਾ ਕੰਮ ਚੱਲ ਰਿਹਾ ਸੀ ਅਤੇ ਅਚਾਨਕ ਗੈਸ ਪਾਈਪ ਲੀਕ ਹੋਣ ਕਾਰਨ ਕਾਫੀ ਬਦਬੂ ਆ ਗਈ ਸੀ, ਜਿਸ ਦੀ ਬਾਅਦ ਵਿੱਚ ਮੁਰੰਮਤ ਕੀਤੀ ਜਾ ਰਹੀ ਹੈ। ਗੈਸ ਪਾਈਪ ਲੀਕ ਹੋਣ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚ ਗਈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਇਕ ਵਾਰ ਗੁਜਰਾਤ ਗੈਸ ਪਾਈਪ ਲੀਕ ਹੋਣ ਕਾਰਨ ਅੰਮ੍ਰਿਤਸਰ ਦੀ ਵੱਲਾਂ ਮੰਡੀ ਨੇੜੇ ਅੱਗ ਲੱਗ ਗਈ ਸੀ ਅਤੇ ਇਹ ਅੱਗ ਦੋ ਦਿਨਾਂ ਤੋਂ ਲਗਾਤਾਰ ਬਲ ਰਹੀ ਸੀ ਕਿਉਂਕਿ ਇਸ ਗੈਸ ਪਾਈਪ ਨੂੰ ਬੰਦ ਕਰਨ ਦਾ ਕੰਟਰੋਲ ਗੁਜਰਾਤ ਤੋਂ ਹੀ ਲਿਆ ਗਿਆ ਹੈ। ਉਂਜ, ਇਹ ਮਾਣ ਵਾਲੀ ਗੱਲ ਸੀ ਕਿ ਉਸ ਸਮੇਂ ਕਿਸੇ ਵੀ ਵਿਅਕਤੀ ਦੀ ਜਾਨ ਨਹੀਂ ਗਈ।  ਹੁਣ ਇੱਕ ਵਾਰ ਫਿਰ ਤਰਨਤਾਰਨ ਪੋਡ 'ਤੇ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਨੇੜੇ ਗੈਸ ਪਾਈਪ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਜੇਕਰ ਕੋਈ ਵੱਡਾ ਹਾਦਸਾ ਵਾਪਰ ਗਿਆ ਹੁੰਦਾ ਤਾਂ ਸ਼ਾਇਦ ਇਸ ਨੂੰ ਕਾਬੂ ਨਹੀਂ ਕੀਤਾ ਜਾ ਸਕਦਾ ਸੀ ਅਤੇ ਹੁਣ ਕਰਮਚਾਰੀ ਗੈਸ ਪਾਈਪ ਲੀਕ ਨੂੰ ਠੀਕ ਕਰਨ ਦੀ ਗੱਲ ਕਰ ਰਹੇ ਹਨ ਅਤੇ ਇਹ ਕੰਮ ਵੀ ਜਲਦੀ ਤੋਂ ਜਲਦੀ ਕੀਤਾ ਜਾ ਰਿਹਾ ਹੈ।

amristser655

Punjab News: ਪੰਜਾਬ ਦੇ ਅੰਮ੍ਰਿਤਸਰ 'ਚ ਇਕ ਨਾਬਾਲਗ ਦੀ ਲਾਸ਼ ਲਟਕਦੀ ਮਿਲੀ। ਮ੍ਰਿਤਕ ਦੇ ਪਿਤਾ ਅਨੁਸਾਰ ਉਸ ਦੀ ਪਤਨੀ ਦੇ ਕਿਸੇ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ। ਉਹ ਆਟੋ ਚਾਲਕ ਦਾ ਕੰਮ ਕਰਦਾ ਹੈ। ਜਦੋਂ ਉਹ ਆਟੋ ਚਲਾਉਣ ਜਾਂਦਾ ਸੀ ਤਾਂ ਬਾਅਦ ਵਿੱਚ ਉਹ ਵਿਅਕਤੀ ਉਸ ਦੇ ਘਰ ਆ ਜਾਂਦਾ ਸੀ। ਨਸ਼ੇੜੀ ਪੁੱਤਰਬੀਤੀ ਰਾਤ ਵੀ ਉਸ ਦੇ ਨਾਬਾਲਗ ਪੁੱਤਰ ਨੇ ਘਰ ਆਏ ਵਿਅਕਤੀ ਨੂੰ ਮਾਂ ਨਾਲ ਨਾਜਾਇਜ਼ ਸਬੰਧ ਬਣਾਉਂਦੇ ਦੇਖਿਆ। ਜਿਸ ਤੋਂ ਬਾਅਦ ਉਸ ਨੇ ਸ਼ਰਮ ਨਾਲ ਮੌਤ ਨੂੰ ਗਲੇ ਲਗਾ ਲਿਆ। ਪਿਤਾ ਨੇ ਦੱਸਿਆ ਕਿ ਬੇਟਾ ਮਾਂ ਦੀਆਂ ਇਨ੍ਹਾਂ ਹਰਕਤਾਂ ਤੋਂ ਦੁਖੀ ਹੋ ਗਿਆ ਸੀ। ਇਸ ਕਾਰਨ ਉਹ ਨਸ਼ੇ ਦਾ ਆਦੀ ਵੀ ਹੋ ਗਿਆ ਸੀ। ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਵੀ ਕਰਵਾਇਆ ਸੀ। ਪਿਤਾ ਨੇ ਪੁੱਤਰ ਦੀ ਲਾਸ਼ ਫਾਹੇ ਨਾਲ ਲਟਕਦੀ ਦੇਖੀਮ੍ਰਿਤਕ ਨਾਬਾਲਗ ਦੀ ਪਛਾਣ ਅਨਿਕੇਤ ਵਾਸੀ ਗਿਲਵਾਲੀ ਗੇਟ (ਅੰਮ੍ਰਿਤਸਰ) ਵਜੋਂ ਹੋਈ ਹੈ। ਪਿਤਾ ਅਨੁਸਾਰ ਉਸ ਦੇ ਦੋ ਘਰ ਹਨ। ਉਹ ਆਪਣੀ ਪਤਨੀ ਤੋਂ ਇਲਾਵਾ ਕਿਸੇ ਹੋਰ ਘਰ ਵਿੱਚ ਰਹਿੰਦਾ ਹੈ। ਦੇਰ ਸ਼ਾਮ ਉਹ ਅਚਾਨਕ ਆਪਣੇ ਬੇਟੇ ਨੂੰ ਮਿਲਣ ਆਇਆ ਪਰ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਪੁੱਤਰ ਦੀ ਲਾਸ਼ ਲਟਕ ਰਹੀ ਸੀ ਅਤੇ ਮਾਂ ਉਸ ਵਿਅਕਤੀ ਨਾਲ ਸਰੀਰਕ ਸਬੰਧ ਬਣਾ ਰਹੀ ਸੀ। ਜਿਸ ਤੋਂ ਬਾਅਦ ਉਸ ਨੇ ਇਲਾਕੇ 'ਚ ਰੌਲਾ ਪਾਇਆ ਅਤੇ ਲੋਕਾਂ ਨੂੰ ਇਕੱਠਾ ਕਰ ਲਿਆ। ਪਿਤਾ ਨੇ ਮੌਕੇ 'ਤੇ ਪੁਲਸ ਨੂੰ ਬੁਲਾਇਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।

arest65

Punjab News: ਪੰਜਾਬ ਦੇ ਤਰਨਤਾਰਨ 'ਚ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਨੂੰ ਗ੍ਰਿਫਤਾਰ ਕਰ ਲਿਆ ਹੈ। 'ਆਪ' ਨੇਤਾ 'ਤੇ ਇਕ ਵਟਸਐਪ ਗਰੁੱਪ 'ਚ NRI ਦੀ ਪਤਨੀ ਨੂੰ ਗਲਤ ਸੰਦੇਸ਼ ਭੇਜਣ ਦਾ ਦੋਸ਼ ਹੈ। ਮੁਲਜ਼ਮ ਹਰਪ੍ਰੀਤ ਸਿੰਘ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਰਹਿ ਚੁੱਕਾ ਹੈ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੀੜਤ ਔਰਤ ਨੇ ਪੁਲੀਸ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪਤੀ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਹ ਘਰੇਲੂ ਔਰਤ ਹੈ। ਉਸ ਦੇ ਮੋਬਾਈਲ ਨੰਬਰ ’ਤੇ 28 ਅਪਰੈਲ ਦੀ ਰਾਤ ਕਰੀਬ 8.15 ਵਜੇ ਉਸ ਨੂੰ ਵੱਖ-ਵੱਖ ਨੰਬਰਾਂ ’ਤੇ ਵਟਸਐਪ ਮੈਸੇਜ ਅਤੇ ਫੋਨ ਆਉਣੇ ਸ਼ੁਰੂ ਹੋ ਗਏ। ਸਕਰੀਨ ਸ਼ਾਟ ਦੇਖ ਕੇ ਹੈਰਾਨ ਰਹਿ ਗਏਮੈਸੇਜ ਵਿੱਚ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਗਈ ਸੀ। ਫਿਰ ਉਸ ਨੂੰ ਕਿਸੇ ਹੋਰ ਮੋਬਾਈਲ ਨੰਬਰ ਤੋਂ ਵਟਸਐਪ ਮੈਸੇਜ ਮਿਲੇ। ਔਰਤ ਨੇ ਦੱਸਿਆ ਕਿ ਇਕ ਵਟਸਐਪ ਗਰੁੱਪ 'ਚ ਉਸ ਖਿਲਾਫ ਗਲਤ ਮੈਸੇਜ ਵੀ ਪੋਸਟ ਕੀਤੇ ਗਏ, ਜਿਸ ਦਾ ਸਕਰੀਨ ਸ਼ਾਟ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਕਈ ਨੰਬਰਾਂ ਤੋਂ ਕਾਲਾਂਜਦੋਂ ਮੁਲਜ਼ਮਾਂ ਦੇ ਨੰਬਰ ਦੀ ਤਲਾਸ਼ੀ ਲਈ ਗਈ ਤਾਂ ਪਤਾ ਲੱਗਾ ਕਿ ਇਹ ਨੰਬਰ ਚੱਪੜੀ ਸਾਹਿਬ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਦਾ ਹੈ। ਗਰੁੱਪ ਵਿੱਚ ਕਈ ਤਰ੍ਹਾਂ ਦੇ ਗਲਤ ਮੈਸੇਜ ਪਾਉਣ ਕਾਰਨ ਔਰਤ ਨੂੰ ਵੱਖ-ਵੱਖ ਨੰਬਰਾਂ ਤੋਂ ਫੋਨ ਆਉਣ ਲੱਗੇ। ਪਹਿਲਾਂ ਤਾਂ ਔਰਤ ਨੇ ਮਾਮਲੇ ਨੂੰ ਦਬਾਇਆ ਪਰ ਆਖਿਰਕਾਰ ਆਪਣੀ ਸੱਸ ਅਤੇ ਨਨਾਣ ਨੂੰ ਨਾਲ ਲੈ ਕੇ ਥਾਣੇ 'ਚ ਸ਼ਿਕਾਇਤ ਦਰਜ ਕਰਵਾਈ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਇੰਸਪੈਕਟਰ ਰਜਿੰਦਰਾ ਸਿੰਘ ਨੇ ਦੱਸਿਆ ਕਿ ਵਿਅਕਤੀ ਧਾਰਾ 509 ਆਈ.ਪੀ.ਸੀ., 67-ਏ ਆਈ.ਟੀ.ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ।...

amr43

Amritser News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ‘ਘੱਟ ਤੀਬਰਤਾ ਵਾਲੇ’ ਧਮਾਕਿਆਂ ਦੀਆਂ ਹਾਲੀਆ ਘਟਨਾਵਾਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਪਹਿਲੀ ਵਾਰ, ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਮਹਿਲਾ ਫੋਰਸ ਵੀ ਤਾਇਨਾਤ ਕੀਤੀ ਹੈ। ਇਸ ਤੋਂ ਇਲਾਵਾ, ਇੱਕ ਵਿਸ਼ਾਲ LED ਸਕਰੀਨ ਵੀ ਸਥਾਪਤ ਕੀਤੀ ਗਈ ਹੈ ਜੋ ਕਿ ਬਹੁ-ਭਾਸ਼ਾਈ 'ਕੀ ਕਰਨਾ ਅਤੇ ਨਾ ਕਰਨਾ' ਨੂੰ ਫਲੈਸ਼ ਕਰੇਗੀ, ਇਸ ਤੋਂ ਇਲਾਵਾ ਗੁਰਦੁਆਰੇ ਦੀ ਮਹੱਤਤਾ ਅਤੇ ਮਰਯਾਦਾ (ਸਿਧਾਂਤਾਂ) ਜੋ ਕੰਪਲੈਕਸ ਵਿੱਚ ਵੇਖੀਆਂ ਜਾਣੀਆਂ ਹਨ। ਇਹ ਸੈਲਾਨੀਆਂ ਨੂੰ ਅਕਾਲ ਤਖ਼ਤ, ਮੀਰੀ ਪੀਰੀ ਦੇ ਪ੍ਰਤੀਕ, ਇਤਿਹਾਸਕ 'ਦੁਖ ਭੰਜਨੀ ਬੇਰੀ', 'ਬੇਰ ਬਾਬਾ ਬੁੱਢਾ ਸਾਹਿਬ' ਅਤੇ ਲਾਚੀ ਬੇਰ ਵਰਗੇ ਹੋਰ ਮਹੱਤਵਪੂਰਨ ਸਥਾਨਾਂ ਬਾਰੇ ਵੀ ਜਾਣੂ ਕਰਵਾਏਗਾ। ਚੌਕਸੀ ਵਧਾਉਣ ਲਈ ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਸਥਾਨ ’ਤੇ ਔਰਤਾਂ ਦੀ ਨਿਯੁਕਤੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਸਾਰੇ ਕਦਮ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਹਨ। "ਪਹਿਲੀ ਵਾਰ,...

djg98

Amritsar blast latest News:ਅੰਮ੍ਰਿਤਸਰ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਨਵੀਂ ਅਪਡੇਟ ਸਾਹਮਣੇ ਆ ਰਹੀ ਧਮਾਕੇ ਦੇ ਮਾਮਲਿਆਂ ਨੂੰ ਲੈ ਕੇ dgp ਗੌਰਵ ਯਾਦਵ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿੱਚ ਗੌਰਵ ਯਾਦਵ ਵੱਲੋਂ ਕਿਹਾ ਗਿਆ ਕਿ ਮਾਮਲੇ ਦੀ ਜਾਂਚ ਆਈ ਟੀ ਆਈ ਵੱਲੋਂ ਕੀਤੀ ਜਾਏਗੀ ,ਅਸੀਂ SGPC ਦਾ ਧੰਨਵਾਦ ਕਰਦੇ ਹਾਂ, ਇਸ ਮਾਮਲੇ ਵਿੱਚ 5 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਹਨ, ਧਮਾਕੇ ਕਰਨ ਵਿੱਚ ਪਟਾਕੇ ਬਣਾਉਣ ਵਾਲੀ ਸਮਗਰੀ ਦੀ ਵਰਤੋਂ ਕੀਤੀ ਗਈ ਸੀ।  ਇਸ ਦੇ ਨਾਲ ਹੀ DGP ਨੇ ਕਿਹਾ ਕਿ ਬੰਬ ਸਰਾਂ ਦੇ ਬਾਥਰੂਮ ਵਿੱਚ ਰੱਖਿਆ ਗਿਆ ਸੀ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ 3 ਧਮਾਕੇ ਕਬੂਲੇ ਗਏ ਹਨ। ਧਮਾਕੇ ਮਾਮਲੇ ਵਿੱਚ ਧਮਕੀਆਂ ਦੇ ਪਿੱਛੇ ਮੁਲਾਜ਼ਿਮ ਦੀ CCTV ਸਾਹਮਣੇ ਆਈ ਸੀ। ਜਿਸ ਵਿੱਚ (Amritser Blast News) ਮੁਲਜ਼ਮ ਰਾਮਦਾਸ ਸਰਾਂ ਵਿੱਚ ਜਾਂਦਾ ਹੋਇਆ ਦਿਖਾਈ ਦੇ ਰਿਹਾ ਹੈ।  ਇਸ ਦੇ ਨਾਲ ਹੀ ਧਮਾਕਿਆਂ ਵਿੱਚ ਪੰਜਾਬ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਕਿਉਂਕਿ ਪੁਲਿਸ ਵੱਲੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, "ਅੰਮ੍ਰਿਤਸਰ 'ਚ ਘੱਟ ਤੀਬਰਤਾ ਵਾਲੇ ਬੰਬ ਧਮਾਕੇ ਦਾ ਮਾਮਲਾ ਸੁਲਝਿਆ। 5 ਵਿਅਕਤੀ ਗ੍ਰਿਫਤਾਰ। ਅੰਮ੍ਰਿਤਸਰ 'ਚ ਕੀਤੀ ਜਾਵੇਗੀ ਪ੍ਰੈੱਸ ਕਾਨਫਰੰਸ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ (Amritser Blast News) ਪੰਜਾਬ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।' ਇਸ ਨੂੰ ਰੱਖਣਾ।" ...

amrcctv54 1

Amritsar blast near Golden Temple CCTV latest news today: ਪੰਜਾਬ 'ਚ 5 ਦਿਨਾਂ ...

amritsderblast87

Amritser News: ਪੰਜਾਬ 'ਚ 5 ਦਿਨਾਂ 'ਚ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਤੀਜਾ ਧਮਾਕਾ ਹੋਇਆ, ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਅੰਮ੍ਰਿਤਸਰ ਬੰਬ ਧਮਾਕੇ ਦੇ ਮਾਮਲੇ 'ਚ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਧਮਾਕਿਆਂ ਵਾਲੀ ਗੁਥੀ ਨੂੰ ਪੰਜਾਬ ਪੁਲਿਸ ਵੱਲੋਂ ਜਲਦ ਹੀ ਸੁਲਝਾ ਲਿਆ ਗਿਆ ਹੈ ਕਿਉਂਕਿ ਪੁਲਿਸ ਵੱਲੋਂ 5 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  ਫੜੇ ਗਏ ਮੁਲਜ਼ਮਾਂ ਵਿੱਚ ਦੋ ਪਤੀ-ਪਤਨੀ ਸ਼ਾਮਲ ਹਨ, ਜਿਨ੍ਹਾਂ ਦਾ ਨਵਾਂ ਵਿਆਹ ਹੋਇਆ ਹੈ ਅਤੇ ਇਨ੍ਹਾਂ ਤੋਂ ਇਲਾਵਾ ਤੀਜੇ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਇਸ ਦੌਰਾਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ, "ਅੰਮ੍ਰਿਤਸਰ 'ਚ ਘੱਟ ਤੀਬਰਤਾ ਵਾਲੇ ਬੰਬ ਧਮਾਕੇ ਦਾ ਮਾਮਲਾ ਸੁਲਝਿਆ। 5 ਵਿਅਕਤੀ ਗ੍ਰਿਫਤਾਰ। ਅੰਮ੍ਰਿਤਸਰ 'ਚ ਕੀਤੀ ਜਾਵੇਗੀ ਪ੍ਰੈੱਸ ਕਾਨਫਰੰਸ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ (Amritser Blast News) ਪੰਜਾਬ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।' ਇਸ ਨੂੰ ਰੱਖਣਾ।" ਇਸ ਦੇ ਨਾਲ ਹੀ ਮੌਕੇ ਤੋਂ ਪੁਲਿਸ ਨੂੰ ਇੱਕ ਪੱਤਰ ਵੀ ਮਿਲਿਆ ਹੈ ਜਿਸ ਨੂੰ ਪੁਲਿਸ ਅਧਿਕਾਰੀਆਂ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਪੱਤਰ ਵਿੱਚ ਕੀ ਲਿਖਿਆ ਹੈ, ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਕੁਝ ਨਹੀਂ ਦੱਸਿਆ। ਸੰਭਵ ਹੈ ਕਿ ਇਹ ਪਰਚਾ ਕਿਸੇ ਅੱਤਵਾਦੀ ਸੰਗਠਨ ਜਾਂ ਕਿਸੇ ਸ਼ਰਾਰਤੀ ਅਨਸਰ ਨੇ ਧਮਾਕਿਆਂ(Amritser Blast News) ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੋਵੇ।ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਮੌਕੇ ’ਤੇ ਪੁੱਜੇ ਹੋਏ ਹਨ।  ...

amritsderblast65

Amritser Blast News: ਬੁੱਧਵਾਰ ਰਾਤ 12 ਵਜੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਫਿਰ ਜ਼ੋਰਦਾਰ ਤੀਜਾ ਧਮਾਕਾ ਹੋਇਆ ਹੈ। ਧਮਾਕੇ ਦਾ ਇਹ ਸਥਾਨ ਪਹਿਲੇ ਸਥਾਨ ਤੋਂ ਬਿਲਕੁਲ ਵੱਖਰਾ ਹੈ। ਇਹ ਧਮਾਕਾ ਪਹਿਲੇ ਸਥਾਨ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ ‘ਤੇ ਹੈ। ਇਹ ਧਮਾਕਾ 12:12 ਵਜੇ ਦੇ ਕਰੀਬ ਹੋਇਆ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।ਪੁਲਿਸ ਨੇ ਮੌਕੇ ਤੋਂ ਧਮਾਕੇ ਦੇ ਸਬੂਤਾਂ ਨੂੰ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਵੱਲੋਂ ਕਿਸੇ ਨੂੰ ਧਮਾਕੇ ਵਾਲੀ ਥਾਂ 'ਤੇ ਜਾਣ ਦੀ ਇਜ਼ਾਜ਼ਤ ਨਹੀਂ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।   ਮੌਕੇ ਤੇ ਮੌਜੂਦ ਸ੍ਰੀ ਦਰਬਾਰ ਸਹਿਬ ਦੇ ਮੈਨੇਜਰ ਬਿਕਰਮ ਸਿੰਘ ਨੇ ਦਸਿਆ ਕਿ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ਵਿੱਚ ਹੋਇਆ ਹੈ। ਕਿਸੇ ਕਿਸਮ ਦਾ ਕੋਈ ਜਾਨੀ ਜਾਂ ਸ੍ਰੀ ਦਰਬਾਰ ਸਹਿਬ ਦੇ ਕੰਪਲੈਕਸ ਨੂੰ ਨੁਕਸਾਨ (Amritser Blast News) ਨਹੀਂ ਹੋਇਆ ਨਾਲ ਹੀ ਪੁਲਿਸ ਜਾਂਚ ਕਰ ਰਹੀ ਹੈ। ਇਸ ਨਾਲ ਸੰਗਤ ਵਿੱਚ ਦਹਿਸ਼ਤ ਦਾ ਮਹੌਲ ਪੈਦਾ ਹੋ ਗਿਆ ਹੈ।  SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈ੍ੱਸ ਕਾਨਫਰੰਸ ਰਾਹੀਂ ਦੱਸਿਆ ਇਨ੍ਹਾਂ ਧਮਾਕਿਆਂ ਨੂੰ ਇਕ ਵੱਡੀ ਸਾਜ਼ਿਸ਼ ਦੱਸਿਆ ਹੈ।ਉਨ੍ਹਾਂ ਨੇ ਇਸ ਨੂੰ ਸਰਕਾਰ ਦੀ ਨਾਕਾਮੀ ਦੱਸਿਆ ਹੈ ਤੇ ਕਿਹਾ ਕਿ ਸਰਕਾਰ ਵਲੋਂ ਪਹਿਲਾਂ ਹੋਏ ਧਮਾਕਿਆਂ(Amritser Blast News) ਨੂੰ ਸੀਰੀਅਸ ਨਹੀਂ ਲਿਆ ਗਿਆ ਜਿਸ ਕਾਰਨ ਮੁੜ ਤੀਜਾ ਧਮਾਕਾ ਕੀਤਾ ਗਿਆ ਹੈ। ਉਨ੍ਹਾਂ ਨੇ ਸੰਗਤਾਂ ਨੂੰ ਨਾ ਘਬਰਾਉਣ ਲਈ ਆਖਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਅਧਿਕਾਰੀ ਆਈਪੀਐਸ ਅਭਿਮਨਿਊ ਰਾਣਾ, ਏਸੀਪੀ ਜੀਪੀਐਸ ਨਾਗਰਾ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਦਾ ਜਾਇਜ਼ਾ ਲੈ ਲਿਆ ਹੈ।  ...

bedbi98

Punjab Sacrilege Case:ਪੰਜਾਬ ਵਿੱਚ ਬੇਅਦਬੀ ਦੀ ਮਾਮਲੇ ਆਏ ਦਿਨ ਦੇਖਣ ਨੂੰ ਮਿਲ ਰਹੇ ਹਨ। ਹਾਲ ਹੀ ਵਿੱਚ ਬੇਅਦਬੀ ਦਾ ਇੱਕ ਹੋਰ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਦੋਸ਼ੀ ਵੱਲੋਂ  3 ਪੋਥੀਆਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਦੋਸ਼ੀ ਉੱਥੋਂ ਫਰਾਰ ਹੋ ਗਿਆ। ਇਸ ਬੇਅਦਬੀ ਤੋਂ ਬਾਅਦ ਪੂਰੇ ਪਿੰਡ ਵਿੱਚ ਰੋਸ ਫੈਲ ਗਿਆ ਹੈ।  ਬਟਾਲਾ ਅਧੀਨ ਆਉਂਦੇ ਪਿੰਡ ਵਡਾਲਾ ਗ੍ਰੰਥੀਆਂ ਦਾ ਜਿੱਥੇ ਇਕ ਅਣਪਛਾਤੇ ਵਿਅਕਤੀ ਵੱਲੋਂ 3 ਪੋਥੀਆਂ ਅਤੇ ਕੁੱਝ ਗੁਰੂ ਸਾਹਿਬਾਨਾਂ ਦੀਆਂ ਫੋਟੋਆਂ ਦੀ ਬੇਅਦਬੀ ਕਰਨ(Punjab Sacrilege Case News) ਦੀ ਕੋਸ਼ਿਸ਼ ਕੀਤੀ। ਲੇਕਿਨ ਗਨੀਮਤ ਇਹ ਰਹੀ ਕਿ ਹਵਾ ਦੇ ਨਾਲ ਬਚਾਅ ਹੋ ਗਿਆ।  ਜਾਣਕਾਰੀ ਮੁਤਾਬਿਕ ਗੱਲਬਾਤ ਕਰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਕਿਸੇ ਮੂਰਖ ਪ੍ਰਾਣੀ ਵੱਲੋਂ ਸਵੇਰੇ 7 ਵਜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਲੋਕਾਂ ਵੱਲੋਂ ਪਹਿਲਾਂ ਤੋਂ ਬਣਾਈ ਸਲਾਹ (Punjab Sacrilege Case) ਸੀ ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਕੇ ਇਹ ਬੁਰਾ ਕੰਮ ਕਰਵਾ ਰਹੇ ਹਨ।  ਪਿੰਡ ਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਜਾਂ ਫਿਰ ਇਹਨਾਂ 'ਤੇ 302 ਦਾ ਪਰਚਾ ਦਰਜ ਕਰਕੇ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਜਾਂ ਅਜਿਹੇ ਦੋਸ਼ੀਆਂ ਨੂੰ ਸਿੱਖ ਕੌਮ ਦੇ ਹਵਾਲੇ ਕਰ ਦਿੱਤਾ ਜਾਵੇ।  ਉਥੇ ਹੀ ਦੂਜੇ ਪਾਸੇ (Punjab Sacrilege Case News) ਚੌਂਕੀ ਵਡਾਲਾ ਗ੍ਰੰਥੀਆਂ ਦੀ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।...

sgpc43

Amritsar News: ਗੁਰੂਦੁਆਰਾ ਡਾਂਗਮਾਰ ਸਾਹਿਬ ਸਿੱਕਿਮ ਮਾਮਲੇ ਨਾਲ ਸੰਬੰਧਤ ਖਬਰ ਸਾਹਮਣਾ ਆ ਰਹੀ ਹੈ ਕਿ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੁਆਰਾ ਨਵੀਂ ਇੱਕ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।  ਜਾਣਕਾਰੀ ਮੁਤਾਬਿਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਸਿੱਕਿਮ (Gurdwara Dangmar Sahib Sikkim) ਬਾਰੇ ਸਿੱਕਿਮ ਹਾਈ ਕੋਰਟ ਵੱਲੋਂ ਆਏ ਫ਼ੈਸਲੇ ਦੇ ਮੱਦੇਨਜ਼ਰ ਅਗਲੇ ਵਿਚਾਰ ਵਟਾਂਦਰੇ ਅਤੇ ਲੋੜੀਂਦੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ(Advocate Harjinder Singh Dhami) ਨੇ ਇਕ ਸਬ ਕਮੇਟੀ ਦਾ ਗਠਨ ਕੀਤਾ ਹੈ।  ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐੱਸਡੀ ਸਤਬੀਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੇ ਮਾਮਲੇ ਸਬੰਧੀ ਐਡਵੋਕੇਟ ਧਾਮੀ ਵੱਲੋਂ ਬਣਾਈ ਸਬ ਕਮੇਟੀ ’ਚ (Amritsar News)ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਇਤਿਹਾਸਕਾਰ ਡਾ. ਦਲਵਿੰਦਰ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ।  ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ ਹੋਣਗੇ। ਸਤਬੀਰ ਸਿੰਘ ਨੇ ਦੱਸਿਆ ਕਿ ਸਿੱਕਿਮ ਹਾਈ ਕੋਰਟ ਦੇ ਆਏ ਤਾਜ਼ਾ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਇਹ ਸਬ ਕਮੇਟੀ ਜਲਦ ਸਿੱਕਿਮ ਜਾਵੇਗੀ ਅਤੇ ਤਾਜ਼ਾ ਹਾਲਾਤ ਦੀ ਸਮੀਖਿਆ ਕਰ ਕੇ ਮਸਲੇ ਦੇ ਹੱਲ ਲ...

amritserblast54

 Amritsar News: ਪੰਜਾਬ ਦੇ ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਨੇੜੇ ਦੇਰ ਰਾਤ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਧਮਾਕੇ 'ਚ ਕੁਝ ਲੋਕ ਮਾਮੂਲੀ ਜ਼ਖਮੀ ਹੋਏ ਹਨ। ਸਥਾਨਕ ਲੋਕਾਂ ਨੇ ਦੱਸਿਆ ਕਿ ਅਚਾਨਕ ਉਨ੍ਹਾਂ ਨੂੰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਸਾਰੇ ਡਰ ਗਏ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਧਮਾਕਾ ਪਾਰਕਿੰਗ 'ਚ ਲੱਗੇ ਵੱਡੇ ਸ਼ੀਸ਼ੇ ਦੇ ਟੁੱਟਣ ਨਾਲ ਹੋਇਆ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ। ਉੱਚੀ ਆਵਾਜ਼ ਸੁਣ ਕੇ ਬਾਹਰੋਂ ਆਏ ਸ਼ਰਧਾਲੂ ਅਤੇ ਦਰਬਾਰ ਸਾਹਿਬ ਦੇ ਬਾਹਰ ਸੁੱਤੇ ਪਏ ਲੋਕ ਡਰ ਗਏ। ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਸ ਧਮਾਕੇ ਵਿਚ ਜ਼ਖਮੀਆਂ(Amritsar Gas Blast News)ਦਾ ਤੁਰੰਤ ਇਲਾਜ ਕੀਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ। ਧਮਾਕਾ ਗੈਸ ਬਣਨ ਕਾਰਨ ਹੋਇਆਸ਼ਰਧਾਲੂਆਂ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਉਹ ਡਰ ਗਏ। ਉਸ ਨੇ ਦੱਸਿਆ ਕਿ ਧਮਾਕੇ ਤੋਂ ਬਾਅਦ ਕੁਝ ਪੱਥਰ ਉਸ ਵੱਲ ਡਿੱਗੇ। ਉਹ ਇੱਥੇ ਦਰਬਾਰ ਸਾਹਿਬ ਦੇ ਬਾਹਰ ਸੁੱਤਾ ਪਿਆ ਸੀ। ਪਥਰਾਅ ਕਾਰਨ ਕੁਝ ਲੜਕੀਆਂ ਜ਼ਖ਼ਮੀ ਵੀ ਹੋਈਆਂ। ਉਸ ਨੂੰ ਇਲਾਜ ਲਈ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਧਮਾਕੇ ਤੋਂ ਤੁਰੰਤ ਬਾਅਦ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਸਾਨੂੰ ਸਮਝ ਨਹੀਂ ਆ ਰਿਹਾ ਕਿ ਕੀ ਹੋਇਆ। ਮੌਕੇ 'ਤੇ ਪਹੁੰਚੇ ਏਸੀਪੀ ਪੁਲਿਸ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਕੋਈ ਬੰਬ ਧਮਾਕਾ ਨਹੀਂ ਹੋਇਆ ਹੈ। ਦਰਬਾਰ ਸਾਹਿਬ ਦੇ ਬਾਹਰ (Amritsar Gas Blast News) ਪਾਰਕਿੰਗ ਵਿੱਚ ਇੱਕ ਵੱਡਾ ਸ਼ੀਸ਼ਾ ਲੱਗਿਆ ਹੋਇਆ ਸੀ, ਜੋ ਫਟ ਗਿਆ। ਉਨ੍ਹਾਂ ਦੱਸਿਆ ਕਿ ਪਾਰਕਿੰਗ ਦੇ ਨਾਲ ਹੀ ਇੱਕ ਰੈਸਟੋਰੈਂਟ ਹੈ। ਇੱਥੇ ਚੁੱਲ੍ਹਾ ਬਹੁਤ ਗਰਮ ਸੀ। ਧਮਾਕਾ ਗੈਸ ਬਣ ਜਾਣ ਕਾਰਨ ਹੋਇਆ। ਸ਼ੀਸ਼ਾ ਟੁੱਟ ਗਿਆ ਅਤੇ ਜ਼ੋਰਦਾਰ ਧਮਾਕਾ ਹੋਇਆ। ਰੈਸਟੋਰੈਂਟ ਦੀ ਖਿੜਕੀ ਦਾ ਸ਼ੀਸ਼ਾ ਟੁੱਟਿਆਦੱਸਿਆ ਜਾ ਰਿਹਾ ਹੈ ਕਿ ਧਮਾਕੇ ਤੋਂ ਬਾਅਦ...

trefioclights34

Amritser News: ਅੰਮ੍ਰਿਤਸਰ ਦੀ ਟ੍ਰੈਫ਼ਿਕ ਪੁਲਿਸ ਦਾ ਨੇ ਟ੍ਰੈਫ਼ਿਕ ਨਿਯਮ ਤੋੜਨ ਵਾਲਿਆਂ ਨਾ ਬਖਸ਼ਣ ਦਾ ਫੈਸਲਾ ਕਰ ਲਿਆ ਹੈ। ਅੰਮ੍ਰਿਤਸਰ ਟ੍ਰੈਫ਼ਿਕ ਪੁਲਿਸ ਦੇ ਇਸ ਅਜੀਬ ਫੈਸਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।  ਹੁਣ ਅੰਮ੍ਰਿਤਸਰ ਸ਼ਹਿਰ ਵਿੱਚ ਟ੍ਰੈਫ਼ਿਕ ਨਿਯਮ ਤੋੜਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਟ੍ਰੈਫ਼ਿਕ ਪੁਲਿਸ ਵੱਲੋਂ ਹੁਣ ਟ੍ਰੈਫ਼ਿਕ ਨਿਯਮ ਤੋੜਨ ਵਾਲੇ ਨੂੰ ਵਟਸਅੱਪ 'ਤੇ ਮੈਸੇਜ ਦੇ ਜ਼ਰੀਏ ਚਲਾਨ ਭੇਜਿਆ ਜਾਏਗਾ।  ਭਾਰਤ ਦੀਆਂ ਬਾਕੀ ਸਮਾਰਟ ਸਿਟੀ ਵਾਂਗ ਹੀ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਵੀ 1150 ਤੋਂ ਵੱਧ ਕੈਮਰੇ ਲਗਾਏ ਜਾ ਰਹੇ ਹਨ ਜਿਸ ਨਾਲ ਸ਼ਹਿਰ ਦੀ ਆਵਾਜਾਈ 'ਤੇ ਸਖਤੀ ਨਾਲ ਨਜ਼ਰ ਰੱਖੀ ਜਾ ਸਕੇ। ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦਾ ਕੰਮ ਜ਼ੋਰਾਂ ਸ਼ੋਰਾਂ ਨਾਲ ਚੱਲ ਰਿਹਾ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਪ੍ਰੋਜੈਕਟ ਜੂਨ ਦੇ ਅੱਖਰ ਤੱਕ ਪੂਰਾ ਹੋ ਜਾਵੇਗਾ।  ਅੰਮ੍ਰਿਤਸਰ ਇੱਕ ਧਾਰਮਿਕ ਅਤੇ ਇਤਿਹਾਸਿਕ ਸ਼ਹਿਰ ਹੈ ਇਸ ਲਈ ਇੱਥੇ ਹਰ ਰੋਜ਼ 2 ਤੋਂ 3 ਲੱਖ ਸ਼ਰਧਾਲੂ ਦੂਜੇ ਸ਼ਹਿਰਾਂ ਅਤੇ ਵਿਦੇਸ਼ਾਂ ਵਿੱਚੋਂ ਆਉਂਦੇ ਹਨ। ਇੰਨੀ ਵੱਡੀ ਸੰਖਿਆ ਵਿੱਚ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਟ੍ਰੈਫ਼ਿਕ ਪ੍ਰਸ਼ਾਸ਼ਨ ਲਈ ਵਧੇਰੇ ਜਰੂਰੀ ਹੈ। ਇਸ ਲਈ ਸ਼ਹਿਰ ਵਿੱਚ ਇਸ ਪ੍ਰੋਜੈਕਟ ਕੰਮ ਸ਼ੁਰੂ ਹੋ ਗਿਆ ਹੈ।  ਦੱਸ ਦੇਈਏ ਕਿ ਇਹਨਾਂ ਕੈਮਰਿਆਂ ਦੇ ਨਾਲ ਨਾਲ ਹਵਾ ਦੀ ਗੁਣਵੱਤਾ ਵਾਹਨਾਂ ਦੀ ਰਫਤਾਰ ਅਤੇ ਲੋਕਾਂ ਨੂੰ ਸੰਬੋਧਨ ਕਰਨ ਲਈ ਸਪੀਕਰ ਵੀ ਲਗਵਾਏ ਜਾ ਰਹੇ ਹਨ। ਇਹਨਾਂ ਸਭ ਦਾ ਕੰਟਰੋਲ ਰਣਜੀਤ ਐਵੇਨਿਊ ਨਗਰ ਨਿਗਮ ਵਿੱਚ ਬਣਾਏ ਗਏ ਕੰਟਰੋਲ ਰੂਮ ਵਿੱਚ ਹੋਵੇਗਾ।   

crime343

Punjab News: ਹਮੇਸ਼ਾ ਹੀ ਦਾਦੀ ਦਾ ਆਪਣੇ ਪੋਤੇ-ਪੋਤੀਆਂ ਦੇ ਨਾਲ ਬਹੁਤ ਪਿਆਰ ਦੇਖਣ ਨੂੰ ਮਿਲਦਾ ਹੈ ਪਰ ਕਈ ਵਾਰ ਖੂਨ ਦੇ ਰਿਸ਼ਤੇ ਕਿਸ ਹੱਦ ਤੱਕ ਸਫੈਦ ਹੋ ਜਾਂਦੇ ਹਨ ਕਿ ਅਸੀਂ ਸੋਚ ਵੀ ਨਹੀਂ ਸਕਦੇ। ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਪੋਤਰੇ ਵੱਲੋਂ ਆਪਣੀ ਹੀ ਦਾਦੀ ਦਾ ਕਤਲ ਕਰ ਦਿੱਤਾ ਗਿਆ।   ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐਸ ਪੀ ਅਜਨਾਲਾ ਨੇ ਦੱਸਿਆ ਕਿ ਅਜਨਾਲਾ ਅਧੀਨ ਆਉਂਦੇ ਪਿੰਡ ਬੱਗਾਕਲਾਂ ਵਿਖੇ ਇੱਕ ਨੌਜਵਾਨ ਵੱਲੋਂ ਆਪਣੀ ਹੀ ਦਾਦੀ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਜਾਂਚ ਦੌਰਾਨ ਕਤਲ ਦਾ ਕਾਰਨ ਜਾਨਣ ਦੀ ਕੋਸ਼ਿਸ਼ ਕੀਤੀ ਗਈ ਤਾ ਪਤਾ ਲੱਗਾ ਕਿ  ਨੌਜਵਾਨ ਵੱਲੋਂ ਸ਼ਰਾਬ ਦਾ ਨਸ਼ਾ ਕੀਤਾ ਹੋਇਆ ਸੀਅਤੇ ਉਸਦੇ ਕਿਸੇ ਦੋਸਤ ਨੇ ਕਿਹਾ ਕਿ ਉਸ ਦੀ ਦਾਦੀ ਵਿਦੇਸ਼ ਜਾਣ ਵਿੱਚ ਅੜਕਨ ਬਣੀ ਹੋਈ ਹੈ ਜਿਸ ਕਰਕੇ ਉਸ ਲੜਕੇ ਵੱਲੋਂ ਆਪਣੀ ਦਾਦੀ ਦਾ ਕਤਲ ਕਰ ਦਿੱਤਾ।  ਜਾਣਕਰੀ ਮੁਤਾਬਿਕ ਪਤਾ ਲੱਗਾ ਕਿ ਫਿਲਹਾਲ ਪੁਲਿਸ ਵੱਲੋਂ ਦੋਸ਼ੀ ਲੜਕੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤੇ ਇਸ ਕਤਲ ਦੇ ਵਿੱਚ ਜੇਕਰ ਮ੍ਰਿਤਕ ਮਾਤਾ ਦੇ ਪੋਤਰੇ ਤੋਂ ਇਲਾਵਾ ਹੋਰ ਵੀ ਕੋਈ ਵਿਅਕਤੀ ਸ਼ਾਮਲ ਹੋਇਆ ਤਾਂ ਉਸਦੇ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।  ਇੱਥੇ ਜ਼ਿਕਰਯੋਗ ਹੈ ਕਿ ਬੱਚਿਆਂ ਨੂੰ ਅੱਗੇ ਵੱਧਣ ਦੀ ਪ੍ਰੇਰਣਾ ਹਮੇਸ਼ਾਂ ਦਾਦਾ-ਦਾਦੀ ਤੋਂ ਮਿਲਦੀ ਹੈ ਉਨ੍ਹਾਂ ਨੂੰ ਜ਼ਿਆਦਾ ਖੁਸ਼ੀ ਆਪਣੇ ਬੱਚਿਆਂ ਦੀ ਤਰੱਕੀ ਦੇਖ ਕੇ ਹੁੰਦੀ ਹੈ ਓਨੀ ਹੀ ਜ਼ਿਆਦਾ ਤਸੱਲੀ ਆਪਣੇ ਪੋਤੇ ਪੋਤੀਆਂ ਦੇ ਅੱਗੇ ਵਧਣ ਦੀ ਹੁੰਦੀ ਹੈ ਇਹ ਰਿਸ਼ਤਾ ਹਮੇਸ਼ਾ ਭਾਵਨਾਵਾਂ ਨਾਲ ਜੁੜਿਆ ਹੁੰਦਾ ਹੈ ਅਜਨਾਲਾ ਵਿਖੇ ਵਾਪਰੀ ਇਸ ਘਟਨਾ ਨੇ ਦਾਦੀ ਪੋਤੀ ਦੇ ਰਿਸ਼ਤੇ ਨੂੰ ਵੀ ਤਾਰ ਤਾਰ ਕਰ ਦਿੱਤਾ ਹੈ