ਅੰਮ੍ਰਿਤਸਰ- ਖਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਮਨਾਉਣ ਲਈ ਪੰਜਾਬ ਦੇ ਅੰਮ੍ਰਿਤਸਰ ਤੋਂ ਸਿੱਖ ਸ਼ਰਧਾਲੂਆਂ ਦਾ ਜੱਥਾ ਮੰਗਲਵਾਰ ਸਵੇਰੇ ਪਾਕਿਸਤਾਨ ਲਈ ਰਵਾਨਾ ਹੋਇਆ। 900 ਵਿੱਚੋਂ ਸਿਰਫ਼ 705 ਸ਼ਰਧਾਲੂਆਂ ਨੂੰ ਹੀ ਵੀਜ਼ਾ ਦਿੱਤਾ ਗਿਆ ਹੈ। ਇਹ ਸ਼ਰਧਾਲੂ ਵੱਖ-ਵੱਖ ਗੁਰਦੁਆਰਿਆਂ ਵਿੱਚ ਦਰਸ਼ਨ ਕਰਕੇ 21 ਅਪ੍ਰੈਲ ਨੂੰ ਵਾਪਸ ਪਰਤਣਗੇ।
Also Read: ਲੁਧਿਆਣਾ 'ਚ ਬੇਖੌਫ ਬਦਮਾਸ਼, ਸ਼ਰੇਆਮ ਤਾਬੜਤੋੜ ਫਾਇਰਿੰਗ ਦੌਰਾਨ ਦੋ ਜ਼ਖਮੀ (ਵੀਡੀਓ)
ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਮੌਕਿਆਂ ’ਤੇ ਜਥਾ ਭੇਜਿਆ ਜਾਂਦਾ ਹੈ। ਜਿਨ੍ਹਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਵੀ ਜਾਰੀ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 4 ਜੱਥੇ ਰਵਾਨਾ ਕੀਤੇ ਜਾਂਦੇ ਹਨ, ਜਿਨ੍ਹਾਂ ਵਿੱਚ ਸੈਂਕੜੇ ਸ਼ਰਧਾਲੂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਦੇ ਹਨ ਅਤੇ ਉਥੇ ਮਨਾਏ ਜਾਂਦੇ ਸਮਾਗਮਾਂ ਵਿੱਚ ਹਿੱਸਾ ਲੈਂਦੇ ਹਨ।
705 ਸ਼ਰਧਾਲੂ ਪਾਕਿਸਤਾਨ ਗਏ
ਮੰਗਲਵਾਰ ਸਵੇਰੇ 8.30 ਵਜੇ ਜੱਥਾ ਰਵਾਨਾ ਹੋਇਆ, ਜਿਸ ਵਿਚ 705 ਸ਼ਰਧਾਲੂ ਰਵਾਨਾ ਹੋਏ। ਇਹ ਜੱਥਾ ਅੱਜ 12 ਅਪ੍ਰੈਲ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਹੁੰਚੇਗਾ। ਜਿੱਥੇ ਮੁੱਖ ਸਮਾਗਮ ਵਿਚ ਹਿੱਸਾ ਲੈਣ ਉਪਰੰਤ ਸੰਗਤਾਂ 14 ਅਪ੍ਰੈਲ ਨੂੰ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣਗੀਆਂ |
Also Read: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ CM ਮਾਨ, ਫੁੱਲਾਂ ਦਾ ਗੁਲਦਸਤਾ ਕੀਤਾ ਭੇਟ
21 ਅਪ੍ਰੈਲ ਨੂੰ ਵਾਪਸੀ ਹੋਵੇਗੀ
15 ਅਪ੍ਰੈਲ ਨੂੰ ਦਰਸ਼ਨਾਂ ਉਪਰੰਤ ਜਥੇ 16 ਨੂੰ ਗੁਰਦੁਆਰਾ ਸੱਚਾ ਸੌਦਾ ਵਿਖੇ ਜਾਣਗੇ। ਫਿਰ 20 ਅਪ੍ਰੈਲ ਤੱਕ ਸੰਗਤਾਂ ਗੁਰਦੁਆਰਾ ਡੇਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਗੁਰਦੁਆਰਾ ਰੌੜੀ ਅਮਾਨਾਬਾਦ ਸਾਹਿਬ ਦੇ ਦਰਸ਼ਨ ਕਰਕੇ 21 ਅਪ੍ਰੈਲ ਨੂੰ ਵਾਪਸ ਪਰਤਣਗੀਆਂ।
ਸ਼ਰਧਾਲੂਆਂ ਦਾ ਕੀਤਾ ਕੋਵਿਡ ਟੈਸਟ
ਸ਼੍ਰੋਮਣੀ ਕਮੇਟੀ ਵੱਲੋਂ 9 ਅਤੇ 10 ਅਪ੍ਰੈਲ ਨੂੰ ਸ਼ਰਧਾਲੂਆਂ ਦਾ ਕੋਵਿਡ ਟੈਸਟ ਕੀਤਾ ਗਿਆ ਸੀ। ਇਹ 2022 ਦਾ ਪਹਿਲਾ ਬੈਚ ਹੈ। ਇਸ ਤੋਂ ਪਹਿਲਾਂ ਬੈਚ ਦਸੰਬਰ 2021 ਵਿੱਚ ਰਵਾਨਾ ਹੋਇਆ ਸੀ। ਇਸ ਦੇ ਨਾਲ ਹੀ ਕੋਵਿਡ ਦੀ ਦੂਜੀ ਲਹਿਰ ਕਾਰਨ ਜੂਨ 'ਚ ਹੋਣ ਵਾਲੇ ਬੈਚ ਨੂੰ ਰੱਦ ਕਰ ਦਿੱਤਾ ਗਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर