ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਘਰ ਆਈਜੀ ਜਸਕਰਨ ਸਿੰਘ ਮਿਲਣ ਪਹੁੰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਅਤੇ ਆਈਜੀ ਜਸਕਰਨ ਸਿੰਘ ਵਿਚਾਲੇ ਮੀਟਿੰਗ ਹੋ ਰਹੀ ਹੈ ਪਰ ਮੀਟਿੰਗ ਦੇ ਉਦੇਸ਼ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਿਕਰਯੋਗ ਹੈ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 27 ਮਾਰਚ ਨੂੰ ਹੋਣੀ ਹੈ ਪਰ ਇਸ ਮੀਟਿੰਗ ਤੋਂ ਪਹਿਲਾਂ ਆਈਜੀ ਇਟੈਂਲੀਜੈਂਸ ਜਸਕਰਨ ਸਿੰਘ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਹਨ।
ਤਰਨਤਾਰਨ: ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਪਿਛਲੇ ਇਕ ਹਫਤੇ ਤੋਂ ਇੰਟਰਨੈੱਟ ਬੰਦ ਸੀ ਜਿਸ ਨੂੰ ਹੁਣ ਬਹਾਲ ਕਰ ਦਿੱਤਾ ਗਿਆ ਗਿਆ ਹੈ। ਪ੍ਰਸਾਸ਼ਨ ਦਾ ਕਹਿਣਾ ਹੈ ਕਿ ਇੰਟਰਨੈੱਟ ਸੇਵਾ ਬਹਾਲ ਹੋ ਗਈ ਹੈ ਪਰ ਸੋਸ਼ਲ ਮੀਡੀਆ ਉੱਤੇ ਭੜਕਾਊ ਪੋਸਟ ਪਾਉਣ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਚ ਆਪ੍ਰੇਸ਼ਨ ਜਾਰੀ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਪੰਜਾਬ ਤੋਂ ਇਲਾਵਾ ਦੇਸ਼ ਦੀਆਂ ਕਈ ਹੋਰ ਥਾਵਾਂ ਉੱਤੇ ਵੀ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ 207 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅਮਨ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾਵੇ। ਬੀਐੱਸਐਫ ਨੂੰ ਅੰਮ੍ਰਿਤਪਾਲ ਦੀਆਂ ਤਸਵੀਰਾਂ ਜਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਪੰਜਾਬ ਰਾਜਸਥਾਨ ਗੁਜਰਾਤ ਰਾਜਾਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਉਥੇ ਵੀ ਬੀਐੱਸਐਰਫ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਵੱਖ ਵੱਖ ਤਸਵੀਰਾਂ ਜਿੱਥੇ ਜਾਰੀ ਕੀਤੀਆਂ ਹਨ ਉੱਥੇ ਹੀ ਇਹ ਤਸਵੀਰਾਂ ਅਟਾਰੀ ਸਰਹੱਦ ਦੇ ਨਾਲ ਲੱਗਦੀ ਕੰਡਿਆਲੀ ਤਾਰ ਤੇ ਡਿਊਟੀ ਨਿਭਾਉਣ ਵਾਲੇ ਜਵਾਨਾਂ ਨੂੰ ਫੋਟੋਆ ਜਾਰੀ ਕੀਤੀਆਂ ਗਈਆਂ ਹਨ।
ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਵੱਡਾ ਐਕਸ਼ਨ ਲਿਆ ਗਿਆ ਹੈ ਇਸ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਭੋਗਿਆ ਹੈ। ਜਥੇਦਾਰ ਦਾ ਕਹਿਣਾ ਹੈ ਕਿ ਭਾਰਤ ਦੀ ਆਜਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿੱਚ ਅਲਹਿਦਗੀ ਦਾ ਅਹਿਸਾਸ ਭਰਨ ਵਿੱਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕਾ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ। ਇਹ ਵੀ ਪੜ੍ਹੋ: ਪੰਜਾਬ ਭਰ 'ਚ 'Mega Search Operation' ਜਾਰੀ, ਅੰਮ੍ਰਿਤਪਾਲ ਸਿੰਘ ਨੂੰ ਐਲਾਨਿਆ ਭਗੌੜਾ
ਅੰਮ੍ਰਿਤਸਰ : ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਆਪਣੀ ਪਤਨੀ ਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਇਸ ਮੌਕੇ ਗੁਰਦਾਸ ਮਾਨ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਹੈ ਕਿ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਰੂਹ ਨੂੰ ਸਕੂਨ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਭਾਈਚਾਰਕ ਸਾਂਝ ਬਣੀ ਰਹੇ। ਗੁਰਦਾਸ ਮਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ। ਬਾਬਾ ਗੱਜਣ ਸਿੰਘ ਵੱਡੀ ਸ਼ਖ਼ਸੀਅਤ ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਦੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾ
ਗੁਰਦਾਸਪੁਰ: ਗੁਰਦਾਸਪੁਰ ਦੇ ਪਿੰਡ ਗਾਜ਼ੀਕੋਟ ਦੇ 24 ਸਾਲਾ ਐੱਨਆਰਆਈ ਨਿਹੰਗ ਸਿੰਘ ਪ੍ਰਦੀਪ ਸਿੰਘ ਨਮਿਤ ਅੰਤਿਮ ਅਰਦਾਸ ਬੁੱਧਵਾਰ ਨੂੰ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਹੈ ਕਿ ਭਵਿੱਖ ਵਿਚ ਲੱਗਣ ਵਾਲੇ ਜੋੜ ਮੇਲਿਆਂ ਦੌਰਾਨ ਧਾਰਮਿਕ ਮਰਿਆਦਾ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਘਟਨਾਵਾਂ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਕਰੇਗੀ ਵਿਸ਼ੇਸ਼ ਯਤਨ ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਜੋੜ ਮੇਲਿਆਂ ਵਿਚ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ। ਨਿਹੰਗ ਸਿੰਘ ਪ੍ਰਦੀਪ ਸਿੰਘ ਨੇ ਗੁੰਡਾਗਰਦੀ ਨੂੰ ਰੋਕਣ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਆਉਣ ਵਾਲੇ ਜੋੜ ਮੇਲਿਆਂ ਵਿਚ ਪੰਥਕ ਮਰਿਆਦਾ ਨੂੰ ਕਾਇਮ ਰੱਖਿਆ ਜਾਵੇਗਾ। ਇਸ ਲਈ ਸ਼੍ਰੋਮਣੀ ਕਮੇਟੀ ਵਿਸ਼ੇਸ਼ ਯਤਨ ਕਰੇਗੀ। ਹੁਲੜਬਾਜ਼ੀ ਨਾ ਕੀਤੀ ਜਾਵੇ ਦੱਸ ਦੇਈਏ ਕਿ 6 ਮਾਰਚ ਨੂੰ ਹੋਲਾ-ਮਹੱਲਾ ਮੇਲੇ ਦੌਰਾਨ ਕੁਝ ਲੋਕਾਂ ਨੇ ਜੀਪ ਵਿਚ ਅਸ਼ਲੀਲ ਗੀਤ ਲਾਏ ਸਨ, ਜਿਸ ਨੂੰ ਪ੍ਰਦੀਪ ਸਿੰਘ ਨੇ ਰੋਕਣ ਲਈ ਕਿਹਾ ਸੀ। ਇਸ ਤੋਂ ਗੁੱਸੇ ’ਚ ਆ ਕੇ ਉਨ੍ਹਾਂ ਵਿਅਕਤੀਆਂ ਨੇ ਕੁੱਟ-ਕੁੱਟ ਕੇ ਨਿਹੰਗ ਸਿੰਘ ਦਾ ਕਤਲ ਕਰ ਦਿੱਤਾ ਸੀ। ਇਹ ਵੀ ਪੜ੍ਹੋ: ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ.ਬਲਜੀਤ ਕੌਰ
ਅੰਮ੍ਰਿਤਸਰ: ਅੰਮ੍ਰਿਤਸਰ 'ਚ ਅੱਜ ਤੋਂ ਜੀ20 ਸੰਮੇਲਨ ਦੀ ਸ਼ੁਰੂਆਤ ਹੋ ਗਈ ਹੈ। ਜੀ20 ਸੰਮੇਲਨ ਅੱਜ ਤੋਂ 17 ਮਾਰਚ ਤੱਕ ਚੱਲੇਗਾ। ਜ਼ਿਕਰਯੋਗ ਹੈ ਕਿ ਇਸ ਸੰਮੇਲਨ ’ਚ ਸਿੱਖਿਆ ਦੇ ਮੁੱਦੇ ’ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਅੰਮ੍ਰਿਤਸਰ 'ਚ 15 ਤੋਂ 17 ਮਾਰਚ ਤੱਕ ਹੋਣ ਵਾਲੀ ਜੀ-20 ਕਾਨਫਰੰਸ ਲਈ ਵਿਦੇਸ਼ੀ ਡੈਲੀਗੇਟ ਪਹੁੰਚ ਚੁੱਕੇ ਹਨ। ਸਾਰੇ ਡੈਲੀਗੇਟਾਂ ਦਾ ਏਅਰਪੋਰਟ 'ਤੇ ਭੰਗੜੇ ਅਤੇ ਗਿੱਧੇ ਨਾਲ ਸਵਾਗਤ ਕੀਤਾ ਗਿਆ। ਇੰਨਾ ਹੀ ਨਹੀਂ, ਹਰ ਆਉਣ ਵਾਲੇ ਪੁਰਸ਼ ਡੈਲੀਗੇਟ ਨੂੰ ਦਸਤਾਰ ਸਜਾਉਣ ਦੀ ਵਿਵਸਥਾ ਕੀਤੀ ਗਈ, ਜਦਕਿ ਮਹਿਲਾ ਵਫ਼ਦ ਨੂੰ ਫੁਲਕਾਰੀ ਵੀ ਭੇਟ ਕੀਤੀ ਗਈ। ਸੁਰੱਖਿਆਂ ਦੇ ਸਖ਼ਤ ਪ੍ਰਬੰਧ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੰਜਾਬੀ ਰੂਪ ਦਿੱਤਾ ਗਿਆ ਹੈ। ਇੰਨਾ ਹੀ ਨਹੀਂ 'ਵਸੁਧੈਵ ਕੁਟੁੰਬਕਮ' ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਦੂਜੇ ਪਾਸੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ। ਸਿੱਖਿਆ 'ਤੇ ਹੋਵੇਗੀ ਚਰਚਾ ਜੀ-20 ਦੀਆਂ ਦੋ ਮੀਟਿੰਗਾਂ ਪੰਜਾਬ ਦੇ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਅਤੇ ਫਿਰ 19-20 ਮਾਰਚ ਨੂੰ ਹੋਣੀਆਂ ਹਨ। 15 ਤੋਂ 17 ਮਾਰਚ ਤੱਕ ਸਿੱਖਿਆ ਦੇ ਵਿਸ਼ੇ 'ਤੇ ਅਤੇ 19 ਤੋਂ 20 ਮਾਰਚ ਤੱਕ ਕਿਰਤ ਦੇ ਵਿਸ਼ੇ 'ਤੇ ਮੀਟਿੰਗ ਕੀਤੀ ਜਾ ਰਹੀ ਹੈ | ਅਗਲੇ ਤਿੰਨ ਦਿਨਾਂ ਤੱਕ ਸਿੱਖਿਆ ਵਿੱਚ ਸੁਧਾਰ ਅਤੇ ਨਵੀਨਤਮ ਤਕਨੀਕਾਂ ਬਾਰੇ ਵਿਚਾਰ ਦਿੱਤੇ ਜਾਣਗੇ। ...
ਅੰਮ੍ਰਿਤਸਰ: ਅੰਮ੍ਰਿਤਸਰ 'ਚ 15 ਤੋਂ 17 ਮਾਰਚ ਤੱਕ ਹੋਣ ਵਾਲੀ ਜੀ-20 ਕਾਨਫਰੰਸ ਲਈ ਵਿਦੇਸ਼ੀ ਡੈਲੀਗੇਟ ਪੁੱਜਣੇ ਸ਼ੁਰੂ ਹੋ ਗਏ ਹਨ। ਸਾਰੇ ਡੈਲੀਗੇਟਾਂ ਦਾ ਏਅਰਪੋਰਟ 'ਤੇ ਭੰਗੜੇ ਅਤੇ ਗਿੱਧੇ ਨਾਲ ਸਵਾਗਤ ਕੀਤਾ ਗਿਆ। ਇੰਨਾ ਹੀ ਨਹੀਂ, ਹਰ ਆਉਣ ਵਾਲੇ ਪੁਰਸ਼ ਡੈਲੀਗੇਟ ਨੂੰ ਦਸਤਾਰ ਸਜਾਉਣ ਦੀ ਵਿਵਸਥਾ ਕੀਤੀ ਗਈ, ਜਦਕਿ ਮਹਿਲਾ ਵਫ਼ਦ ਨੂੰ ਫੁਲਕਾਰੀ ਵੀ ਭੇਟ ਕੀਤੀ ਗਈ। ਸੁਰੱਖਿਆਂ ਦੇ ਸਖ਼ਤ ਪ੍ਰਬੰਧ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਪੰਜਾਬੀ ਰੂਪ ਦਿੱਤਾ ਗਿਆ ਹੈ। ਇੰਨਾ ਹੀ ਨਹੀਂ 'ਵਸੁਧੈਵ ਕੁਟੁੰਬਕਮ' ਦਾ ਸੰਦੇਸ਼ ਵੀ ਦਿੱਤਾ ਜਾ ਰਿਹਾ ਹੈ। ਅੱਜ ਵਫ਼ਦ ਲਈ ਵਿਸ਼ੇਸ਼ ਸੂਫ਼ੀ ਸ਼ਾਮ ਦਾ ਆਯੋਜਨ ਵੀ ਕੀਤਾ ਗਿਆ ਹੈ। ਦੂਜੇ ਪਾਸੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਅੰਮ੍ਰਿਤਸਰ ਪਹੁੰਚ ਗਏ ਹਨ। ਉਨ੍ਹਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖ਼ਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ। ਸਿੱਖਿਆ 'ਤੇ ਹੋਵੇਗੀ ਚਰਚਾ ਜੀ-20 ਦੀਆਂ ਦੋ ਮੀਟਿੰਗਾਂ ਪੰਜਾਬ ਦੇ ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਅਤੇ ਫਿਰ 19-20 ਮਾਰਚ ਨੂੰ ਹੋਣੀਆਂ ਹਨ। 15 ਤੋਂ 17 ਮਾਰਚ ਤੱਕ ਸਿੱਖਿਆ ਦੇ ਵਿਸ਼ੇ 'ਤੇ ਅਤੇ 19 ਤੋਂ 20 ਮਾਰਚ ਤੱਕ ਕਿਰਤ ਦੇ ਵਿਸ਼ੇ 'ਤੇ ਮੀਟਿੰਗ ਕੀਤੀ ਜਾ ਰਹੀ ਹੈ | ਅਗਲੇ ਤਿੰਨ ਦਿਨਾਂ ਤੱਕ ਸਿੱਖਿਆ ਵਿੱਚ ਸੁਧਾਰ ਅਤੇ ਨਵੀਨਤਮ ਤਕਨੀਕਾਂ ਬਾਰੇ ਵਿਚਾਰ ਦਿੱਤੇ ਜਾਣਗੇ। ਕਿਲ੍ਹਾ ਗੋਬਿੰਦਗੜ੍ਹ ਵਿਖੇ ਸੂਫੀ ਸ਼ਾਮ ਅੰਮ੍ਰਿਤਸਰ ਪੁੱਜੇ ਡੈਲੀਗੇਟਾਂ ਲਈ ਕਿਲਾ ਗੋਬਿੰਦਗੜ੍ਹ ਵਿਖੇ ਸੂਫੀ ਸ਼ਾਮ ਦਾ ਆਯੋਜਨ ਵੀ ਕੀਤਾ ਗਿਆ ਹੈ। ਜਿਸ ਵਿੱਚ ਮਾਸਟਰ ਸਲਿਮ, ਨੂਰਾ ਸਿਸਟਰ, ਹਸ਼ਮਤ ਸੁਲਤਾਨਾ, ਰਾਣੀ ਰਣਦੀਪ ਆਦਿ ਸੂਫੀ ਸੰਗੀਤਕਾਰ ਪਹੁੰਚ ਰਹੇ ਹਨ। ਇਸ ਦੇ ਨਾਲ ਹੀ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਬਾਰੇ ਵੀ ਦੱਸਿਆ ਜਾਵੇਗਾ। ਇਹ ਵੀ ਪੜ੍ਹੋ:ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ 8 ਮਹੀਨਿਆਂ 'ਚ ਵੱਡੀ ਕਾਰਵਾਈ...
ਅੰਮ੍ਰਿਤਸਰ: ਜੀ-20 ਦੇਸ਼ਾਂ ਦੀਆਂ ਦੇਸ਼ ਭਰ ਵਿਚ ਚਲ ਰਹੀਆਂ ਮੀਟਿੰਗਾਂ ਦੇ ਦੌਰ ਦੌਰਾਨ ਪਹਿਲੀ ਲੇਬਰ-20 (ਐੱਲ-20) ਮੀਟਿੰਗ ਪੰਜਾਬ ਦੇ ਅੰਮ੍ਰਿਤਸਰ ਵਿੱਚ ਹੋਣ ਤੋਂ ਇੱਕ ਦਿਨ ਪਹਿਲਾਂ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ।ਇਸ ਮੌਕੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੀ-20 ਦੇਸ਼ਾਂ ਦੇ ਟਰੇਡ ਯੂਨੀਅਨ ਕੇਂਦਰਾਂ ਦੇ ਆਗੂ ਅਤੇ ਨੁਮਾਇੰਦੇ ਸ਼ਾਮਿਲ ਹੁੰਦੇ ਹਨ ਜੋ ਕਿਰਤ ਨਾਲ ਸਬੰਧਿਤ ਮੁੱਦਿਆਂ ਨੂੰ ਹੱਲ ਕਰਨ ਦੇ ਨਾਮ ਤੇ ਲੁਕਵੇਂ ਢੰਗ ਨਾਲ ਵੱਖ ਵੱਖ ਦੇਸ਼ਾਂ ਵਿਚ ਕਾਰਪੋਰੇਟ ਪੱਖੀ ਨੀਤੀ ਤੇ ਹੀ ਕੰਮ ਕਰਦੇ ਹਨ। ਜੀ 20 ਦੇਸ਼ ਕਿਸਾਨ ਵਿਰੋਧੀ ਕਿਸਾਨ ਆਗੂ ਜਰਮਨਜੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਕਿ ਸਿੱਖਿਆ ਅਤੇ ਕਿਰਤ ਨੀਤੀ ਨੂੰ ਲੈ ਕੇ ਹੋਣ ਜਾ ਰਹੀ ਇਹ ਮੀਟਿੰਗ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਂਗ ਹੈ ਕਿਉਂਕਿ ਕਾਰਪੋਰੇਟ ਪੱਖੀ ਇਹ ਦੇਸ਼ ਸਸਤੀ ਤੋਂ ਸਸਤੀ ਲੇਬਰ ਅਤੇ ਮਹਿੰਗੀ ਤੋਂ ਮਹਿੰਗੀ ਸਿੱਖਿਆ ਵਾਲੀਆਂ ਨੀਤੀਆਂ ਤੇ ਕੰਮ ਕਰਦੇ ਹਨ, ਇਹੀ ਦੇਸ਼ ਕਿਸਾਨਾਂ ਨੂੰ ਸਬਸਿਡੀ ਦੇਣ ਦੇ ਖਿਲਾਫ ਹਨ ਅਤੇ ਇਹਨਾਂ ਦੀਆਂ ਨੀਤੀਆਂ ਹੀ ਐੱਮ.ਐੱਸ.ਪੀ. ਦੇਣ ਦੇ ਰਸਤੇ ਵਿਚ ਵੱਡਾ ਅੜਿੱਕਾ ਹਨ।ਜੀ-20 ਦੇਸ਼ ਵਿਸ਼ਵ ਦੇ 75 ਫੀਸਦੀ ਵਪਾਰ ਨੂੰ ਕਰਦੇ ਹਨ ਕੰਟਰੋਲ ਉਨ੍ਹਾਂ ਦਾ ਕਹਿਣਾ ਹੈ ਕਹਿਣਾ ਹੈ ਕਿ ਜੀ-20 ਦੇਸ਼ਾਂ ਦਾ ਗਰੁੱਪ ਕੁਲ ਦੁਨੀਆਂ ਦੇ 75% ਵਪਾਰ ਨੂੰ ਕੰਟਰੋਲ ਕਰਦਾ ਹੈ ਅਤੇ ਵੱਖ ਵੱਖ ਦੇਸ਼ਾਂ ਨਾਲ ਕੀਤੇ ਜਾਣ ਵਾਲੇ ਕਿਸਾਨ ਵਲੋਂ ਪੈਦਾ ਕੀਤੇ ਜਾਂਦੇ ਖਾਧ ਪਦਾਰਥਾਂ ਦੇ ਵਪਾਰਕ ਲੈਣ ਦੇਣ ਨੂੰ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਫਸਲਾਂ ਦਾ ਪੂਰਾ ਭਾਅ ਨਹੀਂ ਮਿਲਦਾ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰਾਂ ਵਿਚ ਬੈਠੇ ਸਿਆਸਤਦਾਨ ਲੋਕਾਂ ਨਾਲ ਧ੍ਰੋਹ ਕਮਾ ਰਹੇ ਹਨ, ਇੰਨ੍ਹਾਂ ਦੇਸ਼ਾਂ ਦੇ ਇਸ਼ਾਰੇ ਉੱਤੇ ਹੀ ਤਿੰਨ ਕਾਲੇ ਖੇਤੀ ਕਾਨੂੰਨ ਲਿਆਂਦੇ ਗਏ ਸਨ ਅਤੇ ਹੁਣ ਪੰਜਾਬ ਦੇ ਪਾਣੀਆਂ ਤੇ ਕਬਜ਼ਾ ਕਰਨ ਲਈ ਵਿਉਂਤਾਂ ਘੜੀਆਂ ਜਾ ਰਹੀਆਂ ਹਨ। ਜੀ-20 ਵਿਰੁੱਧ ਆਵਾਜ਼ ਕਰੋ ਬੁਲੰਦ ਇਸ ਮੌਕੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਜਰਮਨਜੀਤ ਬੰਡਾਲਾ ਅਤੇ ਜ਼ਿਲ੍ਹਾ ਆਗੂ ਅਮਰਦੀਪ ਗੋਪੀ ਨੇ ਕਿਹਾ ਕਿ ਅੱਜ ਪੰਜਾਬ ਅਤੇ ਦੇਸ਼ ਹਿਤੈਸ਼ੀ ਜਥੇਬੰਦੀਆਂ, ਬੁੱਧੀਜੀਵੀਆਂ ਅਤੇ ਸਮਾਜ ਸ਼ਾਸਤਰੀਆਂ ਨੂੰ ਚਾਹੀਦਾ ਹੈ ਕਿ ਉਹ ਸਾਰੇ ਇਹਨਾਂ ਨੀਤੀਆਂ ਖਿਲਾਫ ਆਵਾਜ਼ ਬੁਲੰਦ ਕਰਨ। ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰੋਂ ਸ਼ਰਾਬ ਮਿਲਣ ਤੋਂ ਬਾਅਦ ਮਾਮਲਾ ਦਰਜ
ਚੰਡੀਗੜ੍ਹ: ਬੀਤੇ ਦਿਨ ਸੂਬੇ ਭਰ ਵਿਚ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ (PSTET) ਦੀ ਹੋਈ ਪ੍ਰੀਖਿਆ ਵਿੱਚ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਜਿਸ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਗਿਆ। ਦੱਸ ਦੇਈਏ ਕਿ ਜਾਣਕਾਰੀ ਅਨੁਸਾਰ ਪੇਪਰ ਵਿੱਚ ਦਿੱਤੇ ਵਿਕਲਪਾਂ ਵਿੱਚੋਂ ਸਹੀ ਉੱਤਰਾਂ ਵਾਲੇ ਵਿਕਲਪ ਨੂੰ ਗੂੜਾ(ਹਾਈਲਾਈਟ) ਕਰਕੇ ਲਿਖਿਆ ਗਿਆ ਸੀ। To maintain complete fairness in our examination process, a PS level probe has been ordered to look in to PSTET exam conducted by a third Party with A++ NAAC grade i.e. GNDU. Accountability will be fixed & those found guilty will be booked for criminal negligence. — Harjot Singh Bains (@harjotbains) March 13, 2023 ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਜਿਹੜੀ ਅਣਗਹਿਲੀ ਸਾਹਮਣੇ ਆਈ ਹੈ ਉਸ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਮੰਤਰੀ ਦਾ ਕਹਿਣਾ ਹੈ ਕਿ ਜਿਹੜਾ ਵੀ ਮ...
Pakistani Drone: ਪਾਕਿਸਤਾਨ ਵੱਲੋਂ ਹਮੇਸ਼ਾ ਨਾਪਾਕ ਹਰਕਤਾਂ ਕੀਤੀਆਂ ਜਾਂਦੀਆਂ ਹਨ। ਪਾਕਿ ਵੱਲੋਂ ਡਰੋਨ ਰਹੀ ਹਥਿਆਰ ਅਤੇ ਨਸ਼ੇ ਦੀ ਤਸਕਰੀ ਕੀਤੀ ਜਾਂਦੀ ਹੈ। ਹੁਣ ਫਿਰ ਅਜਨਾਲਾ ਵਿੱਚ ਬੀਤੀ ਰਾਤ ਪੁਲਿਸ ਥਾਣਾ ਰਾਮਦਾਸ ਦੀ ਬੀਓਪੀ ਛੱਨਾਂ ਵਿੱਚ ਪਾਕਿਸਤਾਨ ਦੇ ਪਾਸੇ ਤੋਂ ਡਰੋਨ ਨੇ ਭਾਰਤੀ ਖੇਤਰ ਵਿੱਚ ਦਸਤਕ ਦਿੱਤੀ। ਬੀਐੱਸਐੱਫ ਨੇ ਕੀਤੀ ਫਾਇਰਿੰਗ ਮਿਲੀ ਜਾਣਕਾਰੀ ਮੁਤਾਬਿਕ ਡਰੋਨ ਜਿਵੇਂ ਹੀ ਸਰਹੱਦ ਵਿੱਚ ਆਇਆ ਤਾਂ ਬੀਐੱਸਐੱਫ ਦੀ 73 ਬਟਾਲੀਅਨ ਦੇ ਜਵਾਨਾਂ ਨੇ ਉਸ ਉੱਤੇ ਫਾਇਰਿੰਗ ਕੀਤੀ। ਫਾਇਰਿੰਗ ਤੋਂ ਬਾਅਦ ਡਰੋਨ ਪਾਕਿਸਤਾਨ ਵੱਲ ਵਾਪਸ ਪਰਤ ਗਿਆ। ਡਰੋਨ ਦੁਆਰਾ ਕੀਤੀ ਜਾਂਦੀ ਤਸਕਰੀ ਦੱਸ ਦੇਈਏ ਕਿ ਪਾਕਿਸਤਾਨ ਵੱਲੋਂ ਪਹਿਲਾਂ ਡਰੋਨ ਭੇਜੇ ਜਾਂਦੇ ਹਨ ਅਤੇ ਬੀਐੱਸਐੱਫ ਵੱਲੋਂ ਪਾਕਿ ਦੀਆਂ ਕੋਸ਼ਿਸ਼ ਨੂੰ ਨਾਕਾਮ ਕੀਤਾ ਜਾਂਦਾ ਰਿਹਾ ਹੈ। ਬੀਤੀ ਦਿਨੀਂ ਡਰੋਨ ਦੁਆਰਾ ਨਸ਼ਾ ਦੀ ਤਸਕਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਹ ਵੀ ਪੜ੍ਹੋ:ਮਾਨ ਸਰਕਾਰ ਨੇ ਪੰਜਾਬ ਦੇ 'ਗੰਨ ਕਲਚਰ' 'ਤੇ ਕੱਸਿਆ ਸ਼ਿਕੰਜਾ, 813 ਲਾਇਸੈਂਸ ਕੀਤੇ ਰੱਦ
ਅੰਮ੍ਰਿਤਸਰ : ਅਜਨਾਲਾ ਵਿਖੇ ਵਾਪਰੀ ਘਟਨਾ ਤੋਂ ਕਈ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਗਿਆ। ਜਥੇਬੰਦੀਆਂ ਵੱਲੋਂ ਇਤਰਾਜ ਕੀਤਾ ਗਿਆ ਸੀ ਧਰਨੇ ਵਾਲੀ ਥਾਂ ਉੱਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲੈ ਕੇ ਜਾਣਾ ਠੀਕ ਨਹੀ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਹੁਣ ਕਮੇਟੀ ਨੇ ਜਥੇਦਾਰ ਨੂੰ ਆਪਣੀ ਰਿਪੋਰਟ ਸੌਂਪੀ ਹੈ। ਰਿਪੋਰਟ ਅੱਜ 16 ਮੈਂਬਰੀ ਕਮੇਟੀ ਦੇ ਕੁਆਰਡੀਨੇਟਰ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ।ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੀ 6 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਪਰਦਾਵਾਂ ਦੇ 16 ਮੈਂਬਰਾਂ ਦੀ ਕਮੇਟੀ ਦੀ ਮੀਟਿੰਗ ਹੋਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਹੈ ਅਤੇ ਹੁਣ ਜਥੇਦਾਰ ਆਪਣਾ ਫੈਸਲਾ ਸੁਣਾਉਣਗੇ।
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਜੀ20 ਸੰਮੇਲਨ ਦੇ ਸੈਸ਼ਨ ਹੋਣ ਜਾ ਰਹੇ ਹਨ। ਇਸ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਾਕਿਸਤਾਨੀ ਗੁਬਾਰਾ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ਹੈ। ਹਵਾਈ ਅੱਡੇ ਦੀ ਸੁਰੱਖਿਆ 'ਚ ਤਾਇਨਾਤ ਸੀਆਈਐਸਐਫ ਦੇ ਜਵਾਨਾਂ ਨੇ ਝਾੜੀਆਂ ਵਿੱਚੋਂ ਇਹ ਗੁਬਾਰਾ ਬਰਾਮਦ ਕੀਤਾ ਹੈ। ਗੁਬਾਰੇ 'ਤੇ ਪਾਕਿਸਤਾਨ ਏਅਰਲਾਈਨਜ਼ ਦਾ ਲੋਗੋ ਹੈ। CISF ਨੇ ਗੁਬਾਰੇ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲਾਂ ਵੀ ਆਏ ਸਨ ਗੁਬਾਰੇ ਦੱਸ ਦੇਈਏ ਕਿ ਪਹਿਲਾਂ ਮੰਗਲਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਦੇ ਕੁਮਾਰਸੈਨ ਇਲਾਕੇ ਵਿਚ ਇਕ ਪਾਕਿਸਤਾਨੀ ਗੁਬਾਰਾ ਉੱਡਦਾ ਦੇਖਿਆ ਗਿਆ ਸੀ। ਮਲੇਂਡੀ ਗ੍ਰਾਮ ਪੰਚਾਇਤ ਦੇ ਪ੍ਰੇਮ ਨਗਰ ਪਿੰਡ 'ਚ ਜਹਾਜ਼ ਦੇ ਆਕਾਰ ਦਾ ਹਰਾ ਗੁਬਾਰਾ ਦੇਖਿਆ ਗਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਨੇ ਗੁਬਾਰਾ ਕਬਜ਼ਾ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਬਲ ਤਾਇਨਾਤ ਪੰਜਾਬ ਵਿੱਚ ਜੀ20 ਦੇ ਸੰਮੇਲਨ ਦੇ ਸੈਸ਼ਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਪੰਜਾਬ ਦੇ ਵੱਖ ਸ਼ਹਿਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਹ ਵੀ ਪੜ੍ਹੋ:ਬੰਗਲਾਦੇਸ਼ 'ਚ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਵਿਚਾਲੇ ਝੜਪ, 200 ਜ਼ਖ਼ਮੀ
ਗੁਰਦਾਸਪੁਰ: ਬਟਾਲਾ 'ਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਬੇਟੇ ਵੱਲੋਂ ਨੌਜਵਾਨ ਦੀ ਗੋਲੀ ਦਿੱਤੀ ਗਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਨੂੰ ਬਟਾਲਾ ਦੇ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਡੀਐਸਪੀ ਲਲਿਤ ਕੁਮਾਰ ਸਮੇਤ ਹੋਰ ਪੁਲੀਸ ਮੁਲਾਜ਼ਮਾਂ ਨੇ ਮੌਕੇ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਚਸ਼ਮਦੀਦ ਤੋਂ ਪੁੱਛਗਿੱਛ ਕੀਤੀ। ਨੌਜਵਾਨ ਦੀ ਸਥਿਤੀ ਨਾਜ਼ੁਕ ਦਰਅਸਲ 11 ਮਾਰਚ ਦੀ ਦੇਰ ਸ਼ਾਮ ਬਟਾਲਾ ਦੇ ਮੁਰਗੀ ਮੁਹੱਲੇ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੁੱਤਰ ਸੁਰਿੰਦਰ ਅਤੇ ਤੀਰਥ ਰਾਮ ਨਾਮ ਦੇ ਨੌਜਵਾਨ ਵਿਚਕਾਰ ਮਾਮੂਲੀ ਤਕਰਾਰ ਹੋ ਗਈ ਸੀ। ਇਸ ਦੌਰਾਨ ਗੁੱਸੇ 'ਚ ਆਏ ਸੁਰਿੰਦਰ ਨੇ ਆਪਣੇ ਰਿਵਾਲਵਰ ਨਾਲ ਤੀਰਥ ਰਾਮ 'ਤੇ ਗੋਲੀਆਂ ਚਲਾ ਦਿੱਤੀਆਂ। ਜ਼ਖਮੀ ਤੀਰਥ ਰਾਮ ਨੂੰ ਸਿਵਲ ਹਸਪਤਾਲ ਬਟਾਲਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਜਾਂਚ 'ਚ ਜੁਟੀ ਡੀਐਸਪੀ ਲਲਿਤ ਕੁਮਾਰ ਤੇ ਹੋਰ ਪੁਲੀਸ ਮੁਲਾਜ਼ਮ ਮੌਕੇ ’ਤੇ ਪੁੱਜੇ। ਉਸ ਨੇ ਪਰਗਟ ਸਿੰਘ ਨਾਂ ਦੇ ਚਸ਼ਮਦੀਦ ਗਵਾਹ ਤੋਂ ਪੁੱਛਗਿੱਛ ਕੀਤੀ। ਪਰਗਟ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਸਾਬਕਾ ਕਾਂਗਰਸੀ ਸੰਸਦ ਮੈਂਬਰ ਦੇ ਪੁੱਤਰ ਤੀਰਥ ਰਾਮ ਅਤੇ ਸੁਰਿੰਦਰ ਲਾਡਾ ਵਿਚਕਾਰ ਮਾਮੂਲੀ ਤਕਰਾਰ ਹੋਈ ਸੀ। ਇਸ ਤੋਂ ਬਾਅਦ ਸੁਰਿੰਦਰ ਨੇ ਰਿਵਾਲਵਰ ਤੋਂ ਤੀਰਥ ਰਾਮ 'ਤੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸਿਰ 'ਚ ਲੱਗੀ। ਇਸ ਤੋਂ ਬਾਅਦ ਸੁਰਿੰਦਰ ਮੌਕੇ ਤੋਂ ਫਰਾਰ ਹੋ ਗਿਆ। ਡੀਐਸਪੀ ਲਲਿਤ ਕੁਮਾਰ ਨੇ ਕਿਹਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ:ਬਾਬਾ ਵੇਂਗਾ ਦੀਆਂ ਦਿਲ ਨੂੰ ਦਹਿਲਾਉਣ ਵਾਲੀਆਂ ਭਵਿੱਖਬਾਣੀਆਂ...
ਅਨੰਦਪੁਰ ਸਾਹਿਬ: ਕੌਮੀ ਤਿਉਹਾਰ ਹੋਲਾ ਮੁਹੱਲਾ ਮੌਕੇ ਨਿਹੰਗ ਸਿੰਘ ਬਾਣੇ ਵਿਚ ਇੱਕ ਨੌਜਵਾਨ ਪ੍ਰਦੀਪ ਸਿੰਘ ਦਾ ਕਤਲ ਹੋ ਗਿਆ ਗਿਆ ਸੀ, ਜਿਸ ਦਾ ਅੱਜ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਸੀ। ਦੱਸ ਦੇਈਏ ਕਿ ਪ੍ਰਦੀਪ ਸਿੰਘ ਦੇ ਕਤਲ 'ਤੇ ਕਈ ਰਾਜਨੀਤਿਕ ਆਗੂਆਂ ਨੇ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕੀਤੇ। ਉਸਦੇ ਪਰਿਵਾਰਕ ਮੈਂਬਰ ਵੱਲੋ ਸ੍ਰੀ ਅਨੰਦਪੁਰ ਸਾਹਿਬ ਦੇ ਡੀਐਸਪੀ ਅਜੇ ਸਿੰਘ ਨਾਲ ਗੱਲ਼ਬਾਤ ਕੀਤੀ ਗਈ। ਡੀਐੱਸਪੀ ਨੇ ਭਰੋਸਾ ਦਿਵਾਇਆ ਸੀ ਕਿ ਮੁਲਜ਼ਮਾਂ ਉੱਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪਿੰਡ ਗਾਜ਼ੀਕੋਟ ਵਿਖੇ 15 ਮਾਰਚ ਨੂੰ ਪਾਇਆ ਜਾਵੇਗਾ ਭੋਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 14 ਤਾਰੀਖ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਰੱਖੇ ਜਾਣਗੇ ਅਤੇ 16 ਮਾਰਚ ਨੂੰ ਭੋਗ ਪਾਏ ਜਾਣਗੇ। ਪਰਿਵਾਰ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਗਾਜ਼ੀਕੋਟ ਵਿਖੇ 15 ਮਾਰਚ ਨੂੰ ਭੋਗ ਪਾਏ ਜਾਣਗੇ। ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਪ੍ਰਦੀਪ ਅੰਮ੍ਰਿਤਧਾਰੀ ਸੀ ਅਤੇ ਉਸ ਵੱਲੋਂ ਹੁੱਲੜਬਾਜ਼ੀ ਕਰਨ ਵਾਲੇ ਕੁੱਝ ਨੌਜਵਾਨਾਂ ਨੂੰ ਬੇਨਤੀ ਕਰਦਿਆਂ ਰੋਕਿਆ ਜਾ ਰਿਹਾ ਸੀ। ਇਸੇ ਦੌਰਾਨ ਉਨ੍ਹਾਂ ਨੌਜਵਾਨਾਂ ਨੇ ਪ੍ਰਦੀਪ 'ਤੇ ਹਮਲਾ ਕਰ ਉਸਨੂੰ ਜਾਨ ਤੋਂ ਮਾਰ ਦਿੱਤਾ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਕੀ ਸੀ ਪੂਰਾ ਮਾਮਲਾ ਜ਼ਿਕਰ ਕਰ ਦਈਏ ਕਿ ਹੋਲੇ ਮੁਹੱਲੇ ਦੌਰਾਨ ਪ੍ਰਦੀਪ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਆਇਆ ਸੀ। ਉਹ ਕੁਝ ਲੋਕਾਂ ਨੂੰ ਜੀਪਾਂ ਆਦਿ ਵਿੱਚ ਲਾਊਡ ਸਪੀਕਰਾਂ ’ਤੇ ਉੱਚੀ ਆਵਾਜ਼ ਵਿੱਚ ਗੀਤ ਵਜਾਉਣ ਤੋਂ ਵਰਜ ਰਿਹਾ ਸੀ। ਇਸ ਦੌਰਾਨ ਹੰਗਾਮਾ ਹੋਣ 'ਤੇ ਦੂਜੀ ਧਿਰ ਨੇ ਪ੍ਰਦੀਪ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ।
ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਰਾਸ਼ਟਰਪਤੀ ਨਾਲ ਵਿਸ਼ੇਸ਼ ਚਰਚਾ ਵੀ ਕੀਤੀ। ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਮੰਗ ਪੱਤਰ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਦਿੱਤਾ ਹੈ ਅਤੇ ਉਨ੍ਹਾਂ ਨੇ ਵੀ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਅਤੇ ਸੇਵਾ ਵੀ ਕੀਤੀ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਦਾ ਉਨ੍ਹਾਂ ਨੇ ਕਿਹਾ ਹੈ ਕਿ ਰਾਸ਼ਟਰਪਤੀ ਵੱਲੋਂ ਸਾਨੂੰ ਹਰ ਸੰਭਵ ਮਦਦ ਲਈ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਕਮੇਟੀ ਨਾਲ ਗੱਲਬਾਤ ਕੀਤੀ । ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣਾ ਕਮੇਟੀ ਦੇ ਵਿਵਾਦ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਮੇਟੀ ਨੇ ਮੰਗ ਕੀਤੀ ਹੈ ਕਿ ਸਿੱਖਾਂ ਦੇ ਮਸਲਿਆ ਉੱਤੇ ਸਰਕਾਰ ਦੀ ਦਖ਼ਲ ਅੰਦਾਜੀ ਨਹੀ ਹੋਣੀ ਚਾਹੀਦੀ ਹੈ।
ਅੰਮ੍ਰਿਤਸਰ: ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਉੱਤੇ ਪਹੁੰਚਣ ਉੱਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਨਿੱਘਾ ਸਵਾਗਤ ਕੀਤਾ। ਇਸ ਤੋਂ ਬਾਅਦ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਉਨ੍ਹਾਂ ਨੇ ਇਲਾਹੀ ਬਾਣੀ ਦਾ ਸਰਵਣ ਕੀਤਾ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾ੍ਦ ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਕਰਨਗੇ। ਸ਼੍ਰੋਮਣੀ ਕਮੇਟੀ ਵੱਲੋਂ ਰਾਸ਼ਟਰਪਤੀ ਦਾ ਸਨਮਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਰਾਸ਼ਟਰਪਤੀ ਨੂੰ ਮੰਗ ਪੱਤਰ ਦਿੱਤਾ ਗਿਆ। ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ। ਉਨ੍ਹਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਰਾਸ਼ਟਰਪਤੀ ਨਾਲ ਵਿਸ਼ੇਸ਼ ਚਰਚਾ ਵੀ ਕੀਤੀ। ਰਾਸ਼ਟਰਪਤੀ ਦਾ ਵੱਡਾ ਬਿਆਨ ਇਸ ਮੌਕੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਕਹਿਣਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਸਕੂਨ ਮਿਲਿਆ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਵਿੱਚ ਅਮਨ ਸ਼ਾਂਤੀ ਬਣੀ ਰਹੇ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਨਮਾਨ ਲਈ ਧੰਨਵਾਦੀ ਹਾਂ।
ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਲਾਅ ਐਂਡ ਆਰਡਰ ਨੂੰ ਲੈ ਕੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਅੰਮ੍ਰਿਤਸਰ ਵਿੱਚ ਦੇਸ਼ ਦੀ ਰਾਸ਼ਟਰਪਤੀ ਦੀ ਫੇਰੀ ਤੋਂ ਖਾਲਿਸਤਾਨ ਜਿੰਦਾਬਾਦ ਦੇ ਪੋਸਟਰ ਲੱਗੇ ਹਨ ਜਿੰਨ੍ਹਾਂ ਨੂੰ ਲੈ ਕੇ ਸ਼ਹਿਰ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਬੀਤੀ ਦੇਰ ਰਾਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਬੈਨਰ ਅਤੇ ਪੋਸਟਰ ਲਗਾਏ ਗਏ ਹਨ, ਉੱਥੇ ਹੀ ਇਸ ਘਟਨਾ ਦੀ ਜਿੰਮੇਵਾਰੀ ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕਰਕੇ ਲਈ ਹੈ। ਜ਼ਿਕਰਯੋਗ ਹੈ ਕਿ ਅੱਜ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ ਅਤੇ ਇਸ ਮੌਕੇ ਸੀਐੱਮ ਭਗਵੰਤ ਮਾਨ ਵੱਲੋਂ ਸਵਾਗਤ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਸ਼੍ਰੀ ਦੁਰਗਿਆਣਾ ਮੰਦਰ ਅਤੇ ਸ਼੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਕਰਨਗੇ। ਦੱਸ ਦਈਏ ਕਿ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਵਿਖੇ ਆਉਣਗੇ। ਪੰਜਾਬ ਦੇ ਸੀਐੱਮ ਭਗਵੰਤ ਮਾਨ ਵੱਲੋਂ ਇਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਇਸ ਫੇਰੀ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਇਲਾਵਾ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਸ੍ਰੀ ਰਾਮਤੀਰਥ ਅਸਥਾਨ ਦੇ ਦਰਸ਼ਨ ਵੀ ਕਰਨਗੇ।
ਪੁਲਿਸ ਵੱਲੋਂ ਇਨਸਾਫ ਨਾ ਮਿਲਣ ਤੇ ਵਿਦੇਸ਼ ਤੋਂ ਆਏ NRI ਵੱਲੋਂ ਦੇਸ਼ ਛੱਡ ਕੇ ਵਾਪਿਸ ਵਿਦੇਸ਼ ਜਾਣ ਦੀ ਕਹੀ ਗੱਲ ਜਿਲ੍ਹਾ ਗੁਰਦਾਸਪੁਰ ਦੇ ਬਟਾਲਾ ਨਜਦੀਕੀ ਕਸਬਾ ਕਾਹਨੂੰਵਾਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇਕ ਵੱਡੇ ਕਾਰੋਬਾਰੀ ਗੁਰਮੀਤ ਸਿੰਘ ਅਤੇ ਉਸਦੇ ਪਰਿਵਾਰ ਵੱਲੋਂ ਪੰਜਾਬ ਵਿੱਚ ਆਪਣੇ ਆਪ ਨੂੰ ਅਤੇ ਆਪਣੇ ਕਾਰੋਬਾਰ ਨੂੰ ਅਸੁਰੱਖਿਅਤ ਦੱਸਦੇ ਹੋਏ ਦੇਸ਼ ਛੱਡਣ ਦਾ ਫੈਸਲਾ ਕੀਤਾ ਹੈ। ਪੰਜਾਬ ਆਕੇ ਕਾਰੋਬਾਰ ਕਰ ਰਹੇ ਗੁਰਮੀਤ ਸਿੰਘ ਨੇ ਸੋਸ਼ਲ ਮੀਡਿਆ ਦੌਰਾਨ ਦੱਸਿਆ ਹੈ ਕਿ ਪਿਤਾ ਦੀ ਮੌਤ ਤੋਂ ਬਾਅਦ ਉਹ 2020 ਵਿਚ Canada ਤੋਂ ਪਰਿਵਾਰ ਸਮੇਤ ਵਾਪਿਸ ਆ ਕੇ ਪੰਜਾਬ ਦੇ ਕਸਬਾ ਕਾਹਨੂੰਵਾਨ ਵਿਖੇ ਆੜਤ ਦਾ ਕੰਮ ਕਰਦਾ ਹੈ ਤੇ ਇਸ ਤੋਂ ਇਲਾਵਾ ਉਹ ਜ਼ਿਲ੍ਹਾ ਪੱਧਰ ਤੇ ਖਾਦਾਂ ਦਵਾਈਆਂ ਅਤੇ ਖੇਤੀ ਦੀਆਂ ਲੋੜੀਂਦੀਆਂ ਵਸਤੂਆਂ ਆਦਿ ਦਾ ਵਪਾਰ ਕਰਦਾ ਹੈ। ਗੁਰਮੀਤ ਸਿੰਘ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਹੈ ਕਿ ਉਹਨਾਂ ਦੀ ਦੁਕਾਨ ਉਪਰ ਕੁਝ ਕਰਿੰਦੇ ਕੰਮ ਕਰਦੇ ਹਨ। ਜਿਨ੍ਹਾਂ ਵਿਚੋਂ ਇਕ ਕਰਿੰਦਾ ਕਾਹਨੂੰਵਾਨ ਦਾ ਹੀ ਰਹਿਣ ਵਾਲਾ ਹੈ। ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਨੂੰ ਆਪਣੇ ਕਰਿੰਦੇ ਉਪਰ ਦੁਕਾਨ ਵਿੱਚੋਂ ਚੋਰੀ ਕਰਨ ਦਾ ਸ਼ੱਕ ਸੀ ਪਰ ਉਹ ਬੰਦੇ ਦੀ ਰੰਗੇ-ਹੱਥੀ ਕਾਰਵਾਈ ਕਰਵਾਉਣਾ ਚਾਹੁੰਦਾ ਸੀ । ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਹੀ ਉਸ ਨੇ ਆਪਣੇ ਕਰਿੰਦੇ ਨੂੰ ਦੁਕਾਨ ਵਿੱਚੋਂਂ ਚੋਰੀ ਕੀਤੇ ਸਮਾਨ ਸਮੇਤ ਕਾਬੂ ਕੀਤਾ ਅਤੇ ਇਸ ਕਰਿੰਦੇ ਨੂੰ ਥਾਣਾ ਕਾਹਨੂੰਵਾਨ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਤੇ ਜਦੋਂ ਉਹ ਅਗਲੇ ਦਿਨ ਹੀ ਪੁਲਿਸ ਕੋਲ ਕੀਤੀ ਕਾਨੂੰਨੀ ਕਾਰਵਾਈ ਬਾਰੇ ਪਤਾ ਕਰਨ ਗਿਆ ਤਾਂ ਪੁਲਿਸ ਦਾ ਕਹਿਣਾ ਹੈ ਕਿ ਥਾਣੇ ਵਿਚ ਲਿਆਂਦੇ ਗਏ ਵਿਅਕਤੀ ਵੱਲੋਂ ਗੁਰਮੀਤ ਸਿੰਘ ਉਪਰ ਤਸ਼ੱਦਦ ਕਰਨ ਦੇ ਦੋਸ਼ ਲਗਾਏ ਗਏ ਹਨ। ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਨੂੰ ਦੇਖ ਰਹੇ ਅਧਿਕਾਰੀ ਅਤੇ ਥਾਣਾ ਮੁਖੀ ਵੱਲੋਂ ਉਸ ਨੂੰ ਇਸ ਮਾਮਲੇ ਵਿੱਚ ਰਾਜ਼ੀਨਾਮਾਂ ਕਰਨ ਦਾ ਦਬਾਅ ਬਣਾਇਆ ਗਿਆ ਤੇ ਸੋਸ਼ਲ ਮੀਡਿਆ ਰਾਹੀਂ ਗੁਰਮੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰੁਪਿੰਦਰ ਕੌਰ ਤੋਂ ਇਲਾਵਾ ਉਨ੍ਹਾ ਦੀ ਧੀ ਹਰਕੀਰਤ ਕੌਰ ਦਾ ਕਹਿਣਾ ਹੈ ਕਿ ਉਹ ਆਪਣੇ ਆਪ ਨੂੰ ਪੰਜਾਬ ਵਿਚ ਸੁਰੱਖਿਅਤ ਮਹਿਸੂਸ ਨਹੀਂ ਕਰਦੇ ਇਸ ਲਈ ਉਹ ਆਪਣਾ ਸਾਰਾ ਕਾਰੋਬਾਰ ਛੱਡ ਕੇ ਦੁਬਾਰਾ ਕੈਨੇਡਾ ਆਪਣੇ ਪਰਿਵਾਰ ਸਮੇਤ ਚਲੇ ਜਾਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਇਮਾਨਦਾਰ ਕਾਰੋਬਾਰੀ ਹੋਣ ਦੇ ਨਾਤੇ ਸਰਕਾਰ ਦੇ ਖਜ਼ਾਨੇ ਵਿੱਚ ਲੱਖਾਂ ਰੁਪਏ ਦਾ ਟੈਕਸ ਅਦਾ ਕਰਦੇ ਹਨ ਪਰ ਇਸ ਦੇ ਬਾਵਜੂਦ ਵੀ ਥਾਣਾ ਕਾਹਨੂੰਵਾਨ ਦੀ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕੋਈ ਇਨਸਾਫ ਨਹੀਂ ਮਿਲ ਰਿਹਾ ਹੈ।ਇਸ ਮੌਕੇ ਉਨ੍ਹਾਂ ਨੇ ਕਾਹਨੂੰਵਾਨ ਪੁਲਿਸ ਉਪਰ ਗੰਭੀਰ ਦੋਸ਼ ਲਗਾਏ ਅਤੇ ਇਹ ਵੀ ਕਿਹਾ ਹੈ ਕਿ ਜੇਕਰ ਉਨ੍ਹਾਂ ਦਾ ਕੋਈ ਜਾਨੀ-ਮਾਲੀ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰ ਵੀ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੋਵੇਗੀ। ਜਦੋ ਥਾਣਾ ਕਾਹਨੂੰਵਾਨ ਦੇ ਇੰਚਾਰਜ S.H.O.ਸੁਖਜੀਤ ਸਿੰਘ ਰਿਆੜ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਦਾ ਇਕ ਹੀ ਜਵਾਬ ਸੀ ਕਿ ਇਨਸਾਫ ਜਰੂਰ ਦਿੱਤਾ ਜਾਵੇਗਾ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਗੁਰਮੀਤ ਸਿੰਘ ਵੱਲੋਂ ਉਨ੍ਹਾਂ ਨੂੰ ਨਵਾਂ ਪਿੰਡ ਕਾਹਨੂੰਵਾਨ ਦੇ ਹੀ ਇਕ ਨੌਜਵਾਨ ਵੱਲੋਂ ਚੋਰੀ ਦੇ ਮਾਮਲੇ ਦੀ ਜਾਣਕਾਰੀ ਦਿੱਤੀ ਸੀ ਪਰ ਇਸ ਨੌਜਵਾਨ ਵੱਲੋਂ ਵੀ ਗੁਰਮੀਤ ਸਿੰਘ ਅਤੇ ਉਸ ਦੇ ਪਰਿਵਾਰ ਉਤੇ ਵੀ ਕੁੱਟਮਾਰ ਦੇ ਦੋਸ਼ ਲਗਾਏ ਹਨ। ਪੁਲਿਸ ਦਾ ਕਹਿਣਾ ਹੈ ਕਿ ਇਸ ਉਪਰੰਤ ਗੁਰਮੀਤ ਸਿੰਘ ਵੱਲੋਂ ਉਸ ਨੌਜ਼ਵਾਨ ਖਿਲਾਫ਼ ਕੋਈ ਲਿਖਤੀ ਬਿਆਨ ਨਹੀਂ ਦਿੱਤੇ ਗਏ ਜਿਸ ਦੇ ਅਧਾਰ ਤੇ ਉਸ ਨੌਜਵਾਨ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗੁਰਮੀਤ ਸਿੰਘ ਵੱਲੋਂ ਪੁਲਿਸ ਉਪਰ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਵੀ ਉਨ੍ਹਾਂ ਨੇ ਨਕਾਰ ਦਿੱਤਾ।...
punjab news: ਬਟਾਲਾ ‘ਚ ਟ੍ਰੈਵਲ ਏਜੰਟ ਦਾ ਕੰਮ ਕਰਦੇ ਨੌਜਵਾਨ ਨੇ ਕੀਤੀ ਫਾਹਾ ਲਾ ਕੇ ਖੁਦਕੁਸ਼ੀ ਬਟਾਲਾ 'ਚ ਕਾਹਨੂੰਵਾਨ ਰੋਡ 'ਤੇ ਰਹਿਣ ਵਾਲਾ ਵਿਅਕਤੀ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅਮਿਤ ਮਸੀਹ ਜਿਸ ਦੀ ਉਮਰ 30 ਸਾਲ ਵਾਸੀ ਪਿੰਡ ਸਿੱਧਵਾਂ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜੋਗਿੰਦਰ ਮਸੀਹ ਨੇ ਦੱਸਿਆ ਕਿ ਅਮਿਤ ਮਸੀਹ ਉਸ ਦਾ ਜਵਾਈ ਸੀ ਜੋ ਕਿ ਪੁਲਿਸ ਲਾਈਨ ਰੋਡ ’ਤੇ ਟ੍ਰੈਵਲ ਏਜੰਟ ਦਾ ਕੰਮ ਕਰਦਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਮੰਗਲਵਾਰ ਸਵੇਰੇ ਅਮਿਤ ਉਸ ਦੇ ਘਰੋਂ ਦਫ਼ਤਰ ਲਈ ਗਿਆ ਸੀ ਅਤੇ ਦੇਰ ਸ਼ਾਮ ਉਨ੍ਹਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਜੋਗਿੰਦਰ ਮਸੀਹ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਉਸ ਦੇ ਜਵਾਈ ਨੂੰ ਕੁਝ ਲੋਕ ਪ੍ਰੇਸ਼ਾਨ ਕਰ ਰਹੇ ਸਨ ਤੇ ਜਾਣਕਾਰੀ ਮੁਤਾਬਕ ਇਹ ਵੀ ਪਤਾ ਲੱਗਾ ਹੈ ਕਿ ਉਕਤ ਟ੍ਰੈਵਲ ਏਜੰਟ ਅੱਜ ਆਪਣੀ ਦੁਕਾਨ ’ਤੇ ਇਕੱਲਾ ਸੀ ਜਿਥੇ ਉਸ ਨੇ ਮੋਕੇ ਦਾ ਫਾਇਦਾ ਚੁੱਕ ਕੇ ਉਥੇ ਪੱਖੇ ਦੀ ਕੁੰਡੀ ਨਾਲ ਫਾਹਾ ਲਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। Also read: ਸ੍ਰੀ ਮੁਕਤਸਰ ਜਿਲ੍ਹੇ ਦੇ ਪਿੰਡ ਰੱਤਾ ਖੇੜਾ ਦਾ 93 ਸਾਲਾਂ ਬਜੁਰਗ ਵੱਧਾ ਰਿਹਾ ਹੈ ਖੇਡ ਦੇ ਮੈਦਾਨ ਦੀ ਸ਼ਾਨ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਸਿੰਬਲ ਦੇ ਇੰਚਾਰਜ A.S.I. ਸੁਖਦੇਵ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਵਾਲਿਆਂ ਦੇ ਬਿਆਨਾਂ ਨੂੰ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।...
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
IPL 2025: 14 मार्च को खोला जाएगा आईपीएल के 18वें सीजन का पहला मैच, BCCI ने जारी किया तीन सीजन का शेड्यूल
Nawanshahr Accident News: कार और थार की भीषण टक्कर, कार चालक की मौके पर मौत
Chattisgarh Naxal Encounter: छत्तीसगढ़ पुलिस और नक्सलियों के बीच मुठभेड़,10 नक्सली ढेर