LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗਵਰਨਰ ਹਾਊਸ ਦਾ ਘਿਰਾਓ ਕਰਨ ਲਈ ਕਿਸਾਨਾਂ ਦਾ ਵੱਡਾ ਕਾਫਲਾ ਚੰਡੀਗੜ੍ਹ ਲਈ ਹੋਇਆ ਰਵਾਨਾ

kissan

ਗੁਰਦਾਸਪੁਰ: ਕਿਸਾਨ ਅੰਦੋਲਨ (kisan adolan) ਨੂੰ 7 ਮਹੀਨੇ ਪੂਰੇ ਹੋ ਗਏ ਹਨ ਪਰ (Farmers) ਕਿਸਾਨਾਂ ਵਲੋਂ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਕੀਤੇ ਜਾ ਰਹੇ ਵਿਰੋਧ ਦੇ ਬਾਵਜੂਦ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਹੈ। 11 ਵਾਰ ਦੀ ਗੱਲਬਾਤ ਵੀ ਬੇਸਿੱਟਾ ਰਹੀ ਹੈ। 500 ਤੋਂ ਵਧੇਰੇ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਵਿਚਾਲੇ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਉਹ 26 ਜੂਨ ਨੂੰ ਕਿਸਾਨ ਬਚਾਓ'''ਲੋਕਤੰਤਰ ਬਚਾਓ ਦਿਵਸ ਮਨਾਉਣਗੇ। 

Read this- ਅੱਜ ਮਨਾਇਆ ਜਾਵੇਗਾ ਖੇਤੀਬਾੜੀ ਬਚਾਓ ਲੋਕਤੰਤਰ ਬਚਾਓ ਦਿਵਸ, 13 ਰਸਤੇ ਬੰਦ

ਚੰਡੀਗਡ਼੍ਹ ਵਿੱਚ ਗਵਰਨਰ ਹਾਊਸ (Governor) ਦਾ ਘਿਰਾਓ ਕਰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਭੇਜਣਗੇ ਜਿਸ ਲਈ ਅੱਜ (Gurdaspur)ਗੁਰਦਾਸਪੁਰ ਤੋਂ ਵੱਡੀ ਗਿਣਤੀ ਵਿੱਚ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ।  ਕਿਸਾਨਾਂ ਨੇ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।  ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ ਉਨ੍ਹਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਪਰ ਕੇਂਦਰ ਸਰਕਾਰ ਵੱਲੋਂ ਇਹ ਬਿਲ ਰੱਦ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਕਿਸਾਨਾਂ ਦੇ ਵਿਚ ਰੋਸ ਦੀ ਲਹਿਰ ਲਗਾਤਾਰ ਵਧਦੀ ਜਾ ਰਹੀ ਹੈ। 

Read this- ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹੋਣਗੇ ਸਿਟ ਸਾਹਮਣੇ ਪੇਸ਼

ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ 26 ਜੂਨ ਨੂੰ ਕਿਸਾਨ ਬਚਾਓ ਲੋਕਤੰਤਰ ਬਚਾਓ ਦਿਵਸ ਮਨਾਇਆ ਜਾਵੇਗਾ ਜਿਸ ਦੇ ਤਹਿਤ ਚੰਡੀਗੜ੍ਹ ਵਿਖੇ ਜਾ ਕੇ ਸ੍ਰੀ ਅੰਬ ਸਾਹਿਬ ਤੋਂ ਗਵਰਨਰ ਹਾਊਸ ਤੱਕ ਪੈਦਲ ਮਾਰਚ ਕਰ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ।  ਅੱਜ ਗੁਰਦਾਸਪੁਰ ਤੋਂ ਇੱਕ ਵੱਡਾ ਜਥਾ ਚੰਡੀਗੜ੍ਹ ਦੇ ਲਈ ਰਵਾਨਾ ਹੋਇਆ।

ਉਨ੍ਹਾਂ ਕਿਹਾ ਕਿ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਉਨ੍ਹਾਂ ਦੇ ਧਰਨੇ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹਿਣਗੇ।  

 

ਦੱਸਣਯੋਗ ਹੈ ਕਿ ਕਿਸਾਨ ਸੰਗਠਨ ਰਾਸ਼ਟਰਪਤੀ ਦੇ ਨਾਮ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ। ਯੂ.ਟੀ. ਪੁਲਿਸ ਨੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਦੇਖਦੇ ਹੋਏ ਸਾਰੇ ਥਾਣਿਆਂ ਦੀ ਪੁਲਿਸ ਨੂੰ ਅਲਰਟ ਕਰ ਦਿੱਤਾ ਹੈ। ਸ਼ਹਿਰ ਦੀਆਂ ਸਰਹੱਦਾਂ 'ਤੇ ਬੈਰੀਕੇਡਿੰਗ ਕਰ ਕੇ ਸਖ਼ਤ ਬੰਦੋਬਸਤ ਕੀਤਾ ਗਿਆ ਹੈ। 

In The Market