LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਗੁਰਦਾਸਪੁਰ ਦੇ ਨੌਜਵਾਨ ਦੀ ਇਟਲੀ ਵਿਚ ਹੋਈ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

gurdaspur

ਗੁਰਦਾਸਪੁਰ:  ਦੇਸ਼ ਦੇ ਬਹੁਤ ਸਾਰੇ ਨੌਜਵਾਨ ਚੰਗੇ ਭਵਿੱਖ ਲਈ ਅਤੇ ਆਪਣੇ ਪਰਿਵਾਰ ਦੀ ਚੰਗੀ ਪਰਵਰਿਸ਼ ਲਈ ਵਿਦੇਸ਼ਾਂ ਨੂੰ ਜਾਂਦੇ ਹਨ ਤੇ ਹੱਡ ਤੋੜ ਮਿਹਨਤ ਕਰਦੇ ਹਨ। ਅਜਿਹੇ ਵਿਚ ਜਦੋਂ ਹਾਦਸਾ ਵਾਪਰ ਜਾਂਦਾ ਹੈ ਇਹਨਾਂ ਦੇ ਪਰਿਵਾਰ ਉਤੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ। ਅਜਿਹੇ ਹੀ ਅਨਹੋਣੀ ਗੁਰਦਾਸਪੁਰ (Gurdaspur) ਦੇ ਪਿੰਡ ਭਿਖਾਰੀਵਾਲ ਨਾਲ ਵਾਪਰੀ ਹੈ ਜਿੱਥੇ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ 38 ਸਾਲਾ ਵਿਅਕਤੀ ਬਿਕਰਮਜੀਤ ਸਿੰਘ ਦੀ (heart attack) ਹਾਰਟ ਅਟੈਕ ਨਾਲ ਮੌਤ ਹੋ ਗਈ। 

Read this- ਜੈਪਾਲ ਭੁੱਲਰ ਦਾ ਹੋਇਆ ਮੁੜ ਪੋਸਟਮਾਰਟਮ, ਰਿਪੋਰਟ 'ਚ ਲੁਕਿਆ ਸੱਚ

ਮਿਲੀ ਜਾਣਕਾਰੀ ਦੇ ਮੁਤਾਬਿਕ ਦੋ ਸਾਲ ਪਹਿਲਾਂ ਪਤਨੀ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਵਿਅਕਤੀ ਦੀਆਂ ਤਿੰਨ ਬੇਟੀਆਂ ਹਨ ਜਿਹਨਾਂ ਦੀ ਦੇਖਭਾਲ ਬਜ਼ੁਰਗ ਦਾਦਾ ਦਾਦੀ ਕਰ ਰਹੇ ਹਨ। ਬਜ਼ੁਰਗਮ ਮਾਤਾ ਪਿਤਾ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਤੋਂ ਮੰਗ ਕੀਤੀ ਹੈ ਤਾਂ ਜੋ ਉਸ ਦੇ ਜੱਦੀ ਪਿੰਡ ਵਿਚ ਉਸਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਵਿਅਕਤੀ ਦੇ ਪਿਤਾ ਬਲਕਾਰ ਸਿੰਘ ਅਤੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਰਾ ਬਿਕਰਮਜੀਤ ਸਿੰਘ ਦੋ ਸਾਲ ਪਹਿਲਾਂ ਵਿਦੇਸ਼ (ਇਟਲੀ) ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਅਤੇ ਉੱਥੇ ਜਾ ਕੇ ਖੇਤੀਬਾੜੀ ਦਾ ਕੰਮ ਕਰਦਾ ਸੀ। 

Read this- ਚੰਡੀਗੜ੍ਹ ਵਿਚ ਬਦਲਿਆ ਨਾਈਟ ਕਰਫਿਊ ਦਾ ਸਮਾਂ, ਪ੍ਰਸ਼ਾਸਨ ਵਲੋਂ ਦਿੱਤੀ ਗਈ ਹੋਰ ਢਿੱਲ

ਕੱਲ੍ਹ ਉਨ੍ਹਾਂ ਨੂੰ ਕਿਸੇ ਦਾ ਫੋਨ ਆਇਆ ਕਿ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਉਸ ਦੀ ਪਤਨੀ ਦੀ ਵੀ ਮੌਤ ਹੋ ਚੁੱਕੀ ਹੈ।  ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀਆਂ ਤਿੰਨ ਛੋਟੀਆਂ ਬੇਟੀਆਂ ਹਨ ਜਿਨ੍ਹਾਂ ਦੀ ਦੇਖਭਾਲ ਹੁਣ ਬਜ਼ੁਰਗ ਦਾਦਾ ਦਾਦੀ ਵੱਲੋਂ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ ਜਾਵੇ ਅਤੇ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਸ ਦਾ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇ ਅਤੇ ਆਖਰੀ ਵਾਰ ਉਸ ਦੀਆਂ ਬੱਚੀਆਂ ਉਸ ਦਾ ਚਿਹਰਾ ਦੇਖ ਸਕਣ। 

In The Market