LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਰੋਜ਼ੀ ਰੋਟੀ ਖਾਤਰ ਵਿਦੇਸ਼ ਗਏ ਨੌਜਵਾਨ ਦੀ ਪੁਰਤਗਾਲ ਵਿਚ ਮੌਤ, ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ

father said

ਗੁਰਦਾਸਪੁਰ (ਇੰਟ.)-ਪੰਜਾਬ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਸੁਨਿਹਰੇ ਭਵਿੱਖ ਲਈ ਰੋਜ਼ਗਾਰ ਖਾਤਰ ਵਿਦੇਸ਼ੀ ਧਰਤੀ 'ਤੇ ਜਾਂਦੇ ਹਨ। ਜਿਥੇ ਉਨ੍ਹਾਂ ਨੂੰ ਆਪਣੀ ਰੋਜ਼ੀ ਰੋਟੀ ਲਈ ਅਤੇ ਆਪਣੇ ਟਿਕਾਣੇ ਲਈ ਜੂਝਣਾ ਪੈਂਦਾ ਹੈ। ਪਰ ਇਸ ਦੇ ਨਾਲ-ਨਾਲ 7 ਸਮੁੰਦਰੋਂ ਪਾਰ ਮਾਪਿਆਂ ਦੇ ਲਾਡਲੇ ਜ਼ਿੰਦਗੀ ਦੇ ਸੰਘਰਸ਼ ਵਿੱਚ ਜੂਝਦੇ ਹੋਏ ਮੌਤ ਦੇ ਮੂੰਹ ਵਿੱਚ ਜਾ ਪੈਂਦੇ ਹਨ। ਅਜਿਹਾ ਹੀ ਇਕ ਮਾਮਲਾ ਗੁਰਦਾਸਪੁਰ ਜ਼ਿਲਾ ਦੇ ਕਸਬਾ ਕਾਹਨੂੰਵਾਨ ਦਾ ਜਿੱਥੋਂ ਦਾ ਰਹਿਣ ਵਾਲਾ ਇਕ ਨੌਜਵਾਨ ਪੁਰਤਗਾਲ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਗਿਆ ਸੀ ਅਤੇ ਉਸ ਦੀ ਉਥੇ ਮੌਤ ਹੋ ਗਈ।

ਇਹ ਵੀ ਪੜੋ: AIIMS ਦਿੱਲੀ 'ਚ ਬੱਚਿਆਂ ਦਾ ਵੈਕਸੀਨ ਟਰਾਇਲ ਅੱਜ ਤੋਂ ਸ਼ੁਰੂ

ਉਥੇ ਹੀ ਮ੍ਰਿਤਕ ਦੇ ਪਿਤਾ ਠਾਕੁਰ ਪ੍ਰਸ਼ੋਤਮ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ 4 ਸਾਲ ਪਹਿਲਾਂ ਯੂਰਪ ਵਿੱਚ ਰੋਜ਼ਗਾਰ ਖਾਤਰ ਗਿਆ ਸੀ। ਨਵੰਬਰ 2020 ਵਿੱਚ ਉਹ ਪਰਤਗਾਲ ਦਾ ਸਥਾਈ ਵਸਨੀਕ ਬਣ ਗਿਆ ਸੀ ਅਤੇ ਹੁਣ ਉਹ ਵਧੀਆ ਕਾਰੋਬਾਰ ਕਰਦੇ ਹੋਏ ਮਾਪਿਆਂ ਦਾ ਸਹਾਰਾ ਵੀ ਬਣਿਆ ਸੀ। ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜੂਰ ਸੀ। ਐਤਵਾਰ ਦੀ ਸ਼ਾਮ ਨੂੰ ਪੁਰਤਗਾਲ ਤੋਂ ਫੋਨ ਰਾਹੀਂ ਕਸਬਾ ਵਾਸੀਆਂ ਨੂੰ ਸੰਦੀਪ ਦੀ ਮੌਤ ਦੀ ਖ਼ਬਰ ਮਿਲੀ ਸੀ।

ਇਹ ਵੀ ਪੜੋ: ਪੀ.ਐੱਮ. ਮੋਦੀ ਨੇ ਦੇਸ਼ ਨੂੰ ਕੀਤਾ ਸੰਬੋਧਿਤ, ਵਧੇਗੀ ਕੋਰੋਨਾ ਵੈਕਸੀਨ ਦੀ ਸਪਲਾਈ

ਪਰ ਕਿਸੇ ਗੰਭੀਰ ਬਿਮਾਰੀ ਦੀ ਚਪੇਟ ਵਿੱਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਉਨ੍ਹਾਂ ਵਲੋਂ ਕੇਂਦਰ ਸਰਕਾਰ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸੰਦੀਪ ਦੀ ਮ੍ਰਿਤਕ ਦੇਹ ਨੂੰ ਭਾਰਤ ਮੰਗਵਾਇਆ ਜਾਵੇ ਤਾਂ ਜੋ ਉਹ ਆਖਰੀ ਸਮੇਂ ਆਪਣੇ ਪੁੱਤ ਦਾ ਧਾਰਮਿਕ ਰਸਮਾਂ ਪੂਰੀਆਂ ਕਰਨ ਬਾਅਦ ਅੰਤਿਮ ਸਸਕਾਰ ਕਰ ਸਕੇ।

In The Market