LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੁੰਵਰ ਵਿਜੈ ਪ੍ਰਤਾਪ ਦੇ AAP 'ਚ ਸ਼ਾਮਿਲ ਹੁੰਦਿਆਂ ਹੀ ਹਲਕੇ 'ਚ ਸਰਗਰਮੀਆਂ ਸ਼ੁਰੂ

kunwar4

ਅੰਮ੍ਰਿਤਸਰ: ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap Singh) ਨੇ (AAP)ਆਮ ਆਦਮੀ ਪਾਰਟੀ 'ਚ ਸ਼ਾਮਲ ਹੁੰਦਿਆਂ ਹੀ ਮੁੜ ਤੋਂ ਸ਼ਬਦਾਵਲੀ ਹਮਲੇ ਹੋਣੇ ਸ਼ੁਰੂ ਹੋ ਗਏ ਹਨ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਉਤਰੀ ਹਲਕੇ 'ਚ ਸਰਗਰਮੀਆਂ ਸ਼ੁਰੂ ਕਰਦੇ ਹੋਏ (Amritsar) ਅੰਮ੍ਰਿਤਸਰ ਦੀ ਵਾਰਡ ਨੰਬਰ 15 ਦੀ ਕੌਂਸਲਰ ਪਿੰਕੀ ਦੇਵੀ ਸਮੇਤ ਕਈ ਕਾਂਗਰਸੀਆਂ ਨੂੰ (AAP)ਆਮ ਆਦਮੀ ਪਾਰਟੀ 'ਚ ਸ਼ਾਮਲ ਕੀਤਾ ਹੈ। ਸਾਬਕਾ (Kunwar Vijay Pratap Singh)ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (IPS) ਦੀ ਅਗਵਾਈ ਹੇਠ ਅੰਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਜੀ ਅੱਜ ਸਾਥੀਆਂ ਸਹਿਤ ਆਮ ਆਦਮੀ ਪਾਰਟੀ ਵਿੱਚ ਰਸਮੀ ਤੌਰ 'ਤੇ ਸ਼ਾਮਿਲ ਹੋਏ।

Read this-ਪੰਜਾਬ ਕਾਂਗਰਸ ਦੇ ਚੱਲ ਰਹੇ ਸੰਕਟ 'ਤੇ ਛੇਤੀ ਆ ਸਕਦੈ ਫੈਸਲਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ (Kunwar Vijay Pratap Singh)ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ, ਤਾਂ ਜੋ ਪੰਜਾਬ ਚੜ੍ਹਦੀ ਕਲਾਂ ਵਿੱਚ ਰਹੇ। ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਹਾਈ ਕੋਰਟ ਵੱਲੋਂ ਉਸ ਵਿਰੁੱਧ ਕੀਤੀ ਗਈ ਤਿੱਖੀ ਟਿੱਪਣੀ ਤੋਂ ਬਾਅਦ ਪੁਲਿਸ ਸੇਵਾ ਤੋਂ ਅਸਤੀਫਾ ਦੇਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਨਿਸ਼ਾਨੇ ’ਤੇ ਸਨ ਅਤੇ ਅੱਜ ਉਹ ‘ਆਪ’ ਸ਼ਾਮਲ ਹੁੰਦੇ ਸਾਰ ਹੀ ਅਕਾਲੀ ਦਲ ਦੇ ਨੇਤਾਵਾਂ ਖ਼ਿਲਾਫ਼ ਸਖ਼ਤ ਹਮਲਾ ਬੋਲ ਦਿੱਤਾ। 

Read this--ਟੋਕੀਓ ਓਲੰਪਿਕ ਵਿਚ ਪੰਜਾਬ ਦੇ ਨੌਜਵਾਨ ਚਮਕਾਉਣਗੇ ਨਾਂ, ਮਿਲੀ ਵੱਡੀ ਜ਼ਿੰਮੇਵਾਰੀ

ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ। ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ।

In The Market