LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਹਿਬਜ਼ਾਦਿਆਂ ਨੂੰ ਸਮਰਪਿਤ 'ਵੀਰ ਬਾਲ ਦਿਵਸ' ਦੇ ਐਲਾਨ 'ਤੇ ਜਥੇਦਾਰ ਅਕਾਲ ਤਖਤ ਨੇ ਦਿੱਤੀ ਇਹ ਸਲਾਹ

10j akal

ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਦੇਸ਼ ਵਿਚ ਮਨਾਉਣ ਅਤੇ ਬੱਚਿਆਂ ਨੂੰ ਇਤਿਹਾਸ ਪੜ੍ਹਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਪਰ ਇਸ ਦਿਨ ਦੇ ਰੱਖੇ ਨਾਂਅ  ’ਵੀਰ ਬਾਲ ਦਿਵਸ’ ’ਤੇ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਹ ਨਾਂ ਸਿੱਖੀ ਸੋਚ ਤੇ ਭਾਵਨਾਵਾਂ ਦੇ ਮੁਤਾਬਕ ਨਹੀਂ ਹੈ।

Also Read: 'ਵੈਕਸੀਨੇਸ਼ਨ ਸਰਟੀਫਿਕੇਟ 'ਤੇ ਹੁਣ ਨਹੀਂ ਲੱਗੇਗੀ PM ਮੋਦੀ ਦੀ ਫੋਟੋ'

ਉਨ੍ਹਾਂ ਕਿਹਾ ਕਿ ਸਾਡੀਆਂ ਸਿੱਖ ਸੰਸਥਾਵਾਂ ਮੌਜ਼ੂਦ ਹਨ, ਸਾਡੇ ਤਖਤ ਹਨ, ਸਾਡੀਆਂ ਸੰਸਥਾਵਾਂ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ , ਚੀਫ ਖਾਲਸਾ ਦੀਵਾਨ ਹਨ ਅਤੇ ਜੇਕਰ ਕੇਂਦਰ ਸਰਕਾਰ ਐਲਾਨ ਕਰਨ ਤੋਂ ਇਲਾਵਾ ਇਹਨਾਂ ਨਾਲ ਸਲਾਹ ਮਸ਼ਵਰਾ ਕਰ ਲਵੇ ਤਾਂ ਸੋਨੇ ’ਤੇ ਸੁਹਾਗੇ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਹਿਯੋਗ ਦੇਣ ਲਈ ਤਿਆਰ ਵੀ ਹਨ ਤੇ ਵਚਨਬੱਧ ਵੀ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਸਿੱਖ ਵਿਦਵਾਨਾਂ ਦਾ ਸਹਿਯੋਗ ਲੈ ਕੇ ਇਹ ਨਾਂਅ  ਦਰੁੱਸਤ ਕਰੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਇਤਿਹਾਸ ਸਿਰਫ ਭਾਰਤ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਬੱਚਿਆਂ ਨੂੰ ਪੜ੍ਹਾਇਆ ਜਾਣਾ ਚਾਹੀਦਾ ਹੈ। 
 
ਦੱਸ ਦਈਏ ਕਿ ਬੀਤੇ ਦਿਨ ਗੁਰਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਸੀ ਕਿ ਦੇਸ਼ ਭਰ ਵਿਚ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ। 'ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਚਿਣਵਾ ਕੇ ਸ਼ਹੀਦ ਕੀਤਾ ਗਿਆ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।

Also Read: ਅਮਰੀਕਾ ਦੇ ਨਿਊਯਾਰਕ 'ਚ ਭਿਆਨਕ ਅੱਗ ਕਾਰਨ 9 ਬੱਚਿਆਂ ਸਣੇ 19 ਹਲਾਕ 

ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਦੇ ਹਨ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਨਾ ਕੀਤੀ ਜੋ ਸਮਾਵੇਸ਼ੀ ਅਤੇ ਇਕਸੁਰ ਹੈ। ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਬਾਰੇ ਜਾਣਨਾ ਸਮੇਂ ਦੀ ਜ਼ਰੂਰਤ ਹੈ।

In The Market