LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

dhami17

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੁੱਖੀ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਵਿਰਾਸਤ ਤੇ ਸਿੱਖ ਸੱਭਿਆਚਾਰ ਦੀ ਸੰਭਾਲ ਲਈ ਨਿਹੰਗ ਸਿੰਘ ਜਥੇਬੰਦੀਆਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਖ਼ਾਲਸਾ ਵਿਰਾਸਤ ਨੂੰ ਪ੍ਰਚਾਰਨ ਤੇ ਉਭਾਰਨ ਲਈ ਸਦਾ ਯਤਨਸੀਲ ਰਹੇ ਹਨ ਅਤੇ ਉਨ੍ਹਾਂ ਨਿਹੰਗ ਸਿੰਘਾਂ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਹੋ ਕੇ ਅਹਿਮ ਰੋਲ ਅਦਾ ਕੀਤਾ।

ਬਾਬਾ ਗੱਜਣ ਸਿੰਘ ਵੱਡੀ ਸ਼ਖ਼ਸੀਅਤ 

ਐਡਵੋਕੇਟ ਧਾਮੀ ਦਾ ਕਹਿਣਾ ਹੈ ਕਿ ਬਾਬਾ ਗੱਜਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਪੰਥਕ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਵੱਖ-ਵੱਖ ਸ਼ਤਾਬਦੀ ਸਮਾਗਮਾਂ ਅਤੇ ਪੰਥਕ ਕਾਰਜਾਂ ਲਈ ਵੀ ਬਾਬਾ ਜੀ ਦਾ ਵੱਡਾ ਸਹਿਯੋਗ ਰਿਹਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਬਾਬਾ ਗੱਜਣ ਸਿੰਘ ਜੀ ਦਾ ਅਕਾਲ ਚਲਾਣਾ ਪੰਥਕ ਖੇਤਰ ਵਿਚ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਦੇ ਚਲਾਣੇ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ।

ਸ਼੍ਰੋਮਣੀ ਕਮੇਟੀ ਵੱਲੋਂ ਦੁੱਖ ਦਾ ਪ੍ਰਗਟਾਵਾ 

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਪ੍ਰਤਾਪ ਸਿੰਘ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਦੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ।

ਇਹ ਵੀ ਪੜ੍ਹੋ: ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ: ਹਰਪਾਲ ਚੀਮਾ

In The Market