LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ, ਲੁੱਟ-ਖੋਹ ਕਰਨ ਵਾਲੇ ਗਰਿੋਹ ਨੂੰ ਕੀਤਾ ਕਾਬੂ

amritsar police succeeded in arresting the looting gang

Amritsar News Today : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ

ਪੰਜਾਬ ਦੇ ਵਿਚ ਚੋਰੀਆਂ ਅਤੇ ਲੁਟਾਂ-ਖੋਹਾਂ ਨੂੰ ਅੰਜਾਮ ਦੇਣਾ ਆਮ ਜਿਹੀ ਗੱਲ ਹੋ ਗਈ ਹੈ । ਦਿਨ-ਦਿਹਾੜੇ ਅਪਰਾਧੀਆਂ ਵੱਲੋਂ ਬੇਖੋਫ ਹੋ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ।

ਖ਼ਬਰ ਅੰਮ੍ਰਿਤਸਰ ਦੀ ਹੈ ਜਿੱਥੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਦੇ ਨਿਰਦੇਸ਼ਾ ਤੇ ਮਾੜੇ ਅਨਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਲੁੱਟਾਂ ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਂਦਾ ਹੈ ।

ਇਸ ਮੁਹਿਮ ਦੇ ਚੱਲਦੇ ਥਾਣਾ ਛੇਹਰਟਾ ਦੀ ਪੁਲੀਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਕੇਂਦਰੀ ਜੇਲ੍ਹ ਚੋਂ ਜ਼ਮਾਨਤ ਤੇ ਬਾਹਰ ਆਏ ਗੁਰਸਾਹਬ ਸਿੰਘ ਵਾਸੀ ਖਡੂਰ ਸਾਹਿਬ ਨੂੰ ਉਸ ਦੇ ਸਾਥੀ ਸਮੇਤ ਦੱਸ ਚੋਰੀ ਦੇ ਮੋਟਰਸਾਈਕਲਾਂ ਸਣੇ ਕਾਬੂ ਕੀਤਾ । ਥਾਣਾ ਛੇਹਰਟਾ ਦੇ ਮੁਖੀ ਗੁਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਦੋ ਨੌਜਵਾਨ ਚੋਰੀ ਦੇ ਇਕ ਮੋਟਰਸਾਈਕਲ ਤੇ ਆ ਰਹੇ ਹਨ। ਪੁਲਿਸ ਚੌਂਕੀ ਟਾਊਨ ਛੇਹਰਟਾ ਵੱਲੋਂ ਨਾਕਾਬੰਦੀ ਕਰ ਇਨ੍ਹਾਂ ਦੋਵਾਂ ਨੌਜਵਾਨਾਂ ਤੇ ਮੋਟਰਸਾਈਕਲ ਨੂੰ ਵੀ ਕਾਬੂ ਕੀਤਾ ਗਿਆ।

ਰਿਮਾਂਡ ਹਾਸਿਲ ਕਰਨ ਤੋਂ ਬਾਅਦ ਪੁੱਛਗਿੱਛ ਦੌਰਾਨ ਹੋਰ ਵੀ ਕਈ ਖੁਲਾਸੇ ਹੋਏ ਤੇ ਪੁਲੀਸ ਅਧਿਕਾਰੀ ਦਾ ਕਹਿਣਾ ਹੈ ਕਿ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Also Read : punjabi khabra

In The Market