LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਰਤਾਰਪੁਰ ਲਾਂਘਾ ਖੋਲ੍ਹਣ ਸਬੰਧੀ ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ

12n jagir

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ। 

Also Read: ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਸਿੱਖਿਆ ਮੰਤਰੀ ਦੀ ਕੋਠੀ ਦਾ ਘੇਰਾਓ, ਪੁਲਿਸ ਨਾਲ ਹੋਈ ਧੱਕਾ-ਮੁੱਕੀ

ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ। 

Also Read: ਮਾਹਰਾਂ ਦੀ ਚਿਤਾਵਨੀ! ਕੋਰੋਨਾ ਨੂੰ ਲੈ ਕੇ ਕਦੇ ਨਾ ਵਰਤੋਂ ਢਿੱਲ, ਮਹਾਮਾਰੀ ਬਦਲ ਰਹੀ 'ਰੰਗ'

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਗਈ ਹੈ, ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ।

Also Read: ਲਸ਼ਕਰ-ਏ-ਤਾਇਬਾ ਦੀ ਮੰਦਰ, ਗੁਰਦੁਆਰੇ ਤੇ ਰੇਲਵੇ ਸਟੇਸ਼ਨ ਉਡਾਉਣ ਦੀ ਧਮਕੀ, ਹਾਈ ਅਲਰਟ 'ਤੇ ਪੁਲਿਸ

In The Market