LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਐਗਜ਼ਿਟ ਪੋਲ 'ਤੇ ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ, ਕਿਹਾ- 'ਸਰਵੇ ਸੱਚਾਈ ਤੋਂ ਦੂਰ' 

8m chandu

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ  ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਮੀਡੀਆ ਦੇ ਮੁਖਾਤਿਬ ਹੋ ਕੇ ਕਿਹਾ ਹੈ ਕਿ ਉਨ੍ਹਾਂ ਨੇ ਕਿਹਾ ਹੈ ਕਿ ਮੈਂ ਦਰਬਾਰ ਸਾਹਿਬ ਵਿਖੇ ਪਰਮਾਤਮਾ ਦਾ ਸ਼ੁਕਰਾਨਾ ਕਰਨ ਆਇਆ ਹਾਂ।

Also Read: ਪਟਿਆਲਾ ਪੁਲਿਸ ਵੱਲੋਂ 2 ਕਿੱਲੋਂ 500 ਗ੍ਰਾਮ ਸਮੈਕ ਤੇ 325 ਗ੍ਰਾਮ ਹੈਰੋਇਨ ਸਮੇਤ 3 ਕਾਬੂ

ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਨਤੀਜੇ ਆਉਣਗੇ ਅਤੇ ਸਾਨੂੰ ਪੰਜਾਬ ਦੇ ਵੋਟਰਾਂ ਉੱਤੇ ਸੰਪੂਰਨ ਭਰੋਸਾ ਹੈ। ਉਨ੍ਹਾਂ ਨੇ ਕਿਹਾ ਹੈ ਗਰਾਉਂਡ ਤੋਂ ਅਕਾਲੀ ਦਲ ਤੇ ਬਸਪਾ ਦੀ ਸਥਿਤੀ ਮਜ਼ਬੂਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ  ਅਕਾਲੀ ਦਲ ਦੀ ਸਰਕਾਰ ਬਣਾਉਣਗੇ।ਵਿਰੋਧੀਆਂ ਉੱਤੇ ਨਿਸ਼ਾਨੇ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਾਡੇ ਵਿਰੋਧੀ ਆਪਸ ਵਿੱਚ ਹੀ ਵੰਡੇ ਹੋਏ ਹਨ।

Also Read: Punjab Election: 'ਚੋਣ ਪਿਟਾਰਾ' ਖੁੱਲ੍ਹਣ ਦਾ ਇੰਤਜ਼ਾਰ, EC ਵਰਤੇਗਾ ਵਧੇਰੇ ਸਖਤਾਈ

ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਐਗਜ਼ਿਟ ਪੋਲ ਆਇਆ ਹੈ ਇਹ ਮਨਘੜਤ ਹੈ ਅਤੇ ਇਹ ਸਰਵੇ ਆਪਣੇ ਆਪ ਹੀ ਕਰਏਟ ਕੀਤਾ ਹੁੰਦਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਨੂੰ ਲੋਕ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਰਵੇ ਸਿਰਫ ਮਨਘੜਤ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਕੇਜਰੀਵਾਲ ਪੰਜਾਬ ਪੱਖੀ ਨਹੀਂ ਹੈ ਕਿਉਕਿ ਉਸਦਾ ਪ੍ਰੋ.ਦਵਿੰਦਰਪਾਲ ਭੁੱਲਰ ਦੀ ਰਿਹਾਈ ਉੱਤੇ ਜੋ ਸਾਹਮਣੇ ਆਇਆ ਹੈ ਉਸ ਤੋਂ ਕਲੀਅਰ ਹੁੰਦਾ ਹੈ ਕਿ ਇਹ ਪੰਜਾਬ ਪੰਜਾਬੀਅਤ ਦਾ ਵਿਰੋਧੀ ਹੈ।

In The Market