LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮਜੀਠਾ ਸੀਟ ਤੋਂ ਨਾਮਜ਼ਦਗੀ ਭਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ

28janmajithia

ਮਜੀਠਾ- ਬਿਕਰਮ ਸਿੰਘ ਮਜੀਠੀਆ ਮਜੀਠਾ (Bikram Singh Majithia) ਤੋਂ ਨਾਮਜ਼ਦਗੀ ਪੱਤਰ (Nomination Letter) ਦਾਖਲ ਕਰਨ ਲਈ ਪਹੁੰਚ ਚੁੱਕੇ ਹਨ। ਅੱਜ ਹੀ ਅੰਮ੍ਰਿਤਸਰ ਪੂਰਬੀ (Amritsar East) ਤੋਂ ਵੀ ਉਹ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਨੂੰ ਸੁਪਰੀਮ ਕੋਰਟ (Supreme Court) ਵਲੋਂ ਬੀਤੇ ਕਲ੍ਹ ਵੱਡੀ ਰਾਹਤ ਮਿਲੀ ਗਈ ਸੀ। ਮਜੀਠੀਆ ਦੇ ਵਕੀਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਮਜੀਠੀਆ ਦੀ ਗ੍ਰਿਫਤਾਰੀ 'ਤੇ ਸੋਮਵਾਰ ਤੱਕ ਰੋਕ ਲਗਾ ਦਿੱਤੀ ਸੀ। ਮਜੀਠੀਆ ਦੀ ਗ੍ਰਿਫਤਾਰੀ 'ਤੇ ਅਗਲੀ ਸੁਣਵਾਈ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਹੋਵੇਗੀ। 

ਜ਼ਿਕਰਯੋਗ ਹੈ ਕਿ ਇਸਤੋਂ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਇਸ ਮਾਮਲੇ  ਵਿੱਚ 44 ਪੰਨਿਆਂ ਦੇ ਹੁਕਮ ਵਿੱਚ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ, ਜਿਸ 'ਤੇ ਮਜੀਠੀਆ ਦੇ ਵਕੀਲਾਂ ਵੱਲੋਂ ਹਾਈਕੋਰਟ ਕੋਲੋਂ ਸੁਪਰੀਮ ਕੋਰਟ (Supreme Court) ਵਿੱਚ ਅਰਜ਼ੀ ਦਾਖਲ ਕਰਨ ਲਈ 7 ਦਿਨ ਦਾ ਸਮਾਂ ਮੰਗਿਆ ਸੀ ਪਰੰਤੂ ਹਾਈਕੋਰਟ ਨੇ 3 ਦਿਨਾਂ ਦਾ ਸਮਾਂ ਦਿੱਤਾ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਸੁਪਰੀਮ ਕੋਰਟ ਦੇ ਦੋ ਕੇਸਾਂ ਦਾ ਹਵਾਲਾ ਦਿੱਤਾ ਸੀ। Also Read : 'ਪੈਸਿਆਂ ਖਾਤਰ ਨਵਜੋਤ ਸਿੱਧੂ ਨੇ ਪੂਰਾ ਪਰਿਵਾਰ ਕੀਤਾ ਬਰਬਾਦ' 

Punjab police raid Akali leader Bikram Majithia's Amritsar residence

ਇਹ ਦੋਵੇਂ ਮਾਮਲੇ ਪੰਜਾਬ ਸਰਕਾਰ ਦੇ ਵਕੀਲਾਂ ਦੀ ਤਰਫੋਂ ਹਾਈ ਕੋਰਟ (High Court) ਵਿੱਚ ਰੱਖੇ ਗਏ ਸਨ, ਜਿਸ ਵਿੱਚ ਸਪੱਸ਼ਟ ਹਦਾਇਤਾਂ ਸਨ ਕਿ ਮੁਲਜ਼ਮਾਂ ਨੂੰ ਐਨਡੀਪੀਸੀ ਐਕਟ (NDPC Act) 37 ਤਹਿਤ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਜਿਸ ਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ, ਸੁਪਰੀਮ ਕੋਰਟ ਨੇ ਅਰਜ਼ੀ 'ਤੇ ਸੁਣਵਾਈ ਕਰਦਿਆਂ ਬਿਕਰਮ ਮਜੀਠੀਆ ਨੂੰ 31 ਜਨਵਰੀ ਤੱਕ ਗ੍ਰਿਫਤਾਰੀ 'ਤੇ ਰੋਕ ਲਾਈ ਹੈ। ਪੰਜਾਬ ਪੁਲਿਸ ਹੁਣ ਸੋਮਵਾਰ ਤੱਕ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਸਕੇਗੀ। 

In The Market