LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਜਥੇਦਾਰ ਦੀਆਂ ਟਵਿੱਟਰ ਪੋਸਟਾਂ 'ਤੇ ਰੋਕ ਲਗਾਉਣਾ ਗ਼ਲਤ : ਐਡਵੋਕੇਟ ਧਾਮੀ

dhami3023

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਦੇਸ਼ ਵਿਚ ਬੈਨ ਕਰਨ ਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿਖੇਧੀ ਕੀਤੀ ਹੈ।  ਐਡਵੋਕੇਟ ਧਾਮੀ ਨੇ ਆਖਿਆ ਕਿ ਸੋਸ਼ਲ ਮੀਡੀਆ 'ਤੇ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਜਾ ਰਹੀ ਹੈ ਤੇ ਦੁੱਖ ਦੀ ਗੱਲ ਹੈ ਕਿ ਇਸ ਵਰਤਾਰੇ ਵਿਰੁੱਧ ਸਿੱਖ ਸਮਾਜ ਵੱਲੋਂ ਬੁਲੰਦ ਕੀਤੀ ਜਾ ਰਹੀ ਅਵਾਜ਼ ਨੂੰ ਸਰਕਾਰਾਂ ਦਬਾਅ ਰਹੀਆਂ ਹਨ।

ਕੇਂਦਰ ਸਰਕਾਰ ਦੀ ਕਾਰਵਾਈ

ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਸ਼ੋ੍ਮਣੀ ਕਮੇਟੀ ਦੀ ਟਵਿੱਟਰ ਪੋਸਟ ਕੇਂਦਰ ਸਰਕਾਰ ਨੇ ਦੇਸ਼ ਵਿਚ ਬੈਨ ਕੀਤੀ ਸੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਟਵੀਟ ਨਿਸ਼ਾਨੇ 'ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਰਲ ਕੇ ਖੇਡੀ ਜਾ ਰਹੀ ਇਸ ਖੇਡ ਨੂੰ ਤੁਰੰਤ ਬੰਦ ਕਰਨ।

ਸੀਐੱਮ ਮਾਨ ਨੂੰ ਲੈ ਕੇ ਵੱਡਾ ਬਿਆਨ

ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਟਵੀਟ ਰਾਹੀਂ ਕੀਤੀ ਟਿੱਪਣੀ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਥੇਦਾਰ ਸਾਹਿਬ 'ਤੇ ਕੀਤਾ ਗਿਆ ਵਿਅੰਗ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਖ਼ਿਲਾਫ਼ ਹੈ। ਉਹ ਇਸ ਅਵੱਗਿਆ ਲਈ ਸਿੱਖ ਸਮਾਜ ਤੋਂ ਤੁਰੰਤ ਮੁਆਫ਼ੀ ਮੰਗਣ। ਸਰਕਾਰਾਂ ਵੱਲੋਂ ਪੰਥਕ ਰਵਾਇਤ ਵਿਰੁੱਧ ਅਪਣਾਏ ਜਾ ਰਹੇ ਹੱਥਕੰਡੇ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ।

In The Market