LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਉਦਯੋਗਪਤੀਆਂ ਅਤੇ ਕਾਰੋਬਾਰੀਆਂ ਵਿਰੁੱਧ ਵੈਟ ਦੇ 40,000 ਕੇਸ ਰੱਦ ਕਰਨ ਦਾ ਐਲਾਨ

29o8

ਅੰਮ੍ਰਿਤਸਰ: ਰਾਜ ਦੇ ਵਪਾਰ ਅਤੇ ਉਦਯੋਗ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਵਿਰੁੱਧ ਵਿੱਤੀ ਸਾਲ 2014-15, 2015-16 ਅਤੇ 2016-17 ਨਾਲ ਸਬੰਧਤ ਵੈਟ ਦੇ ਕੁੱਲ 48,000 ਕੇਸਾਂ ਵਿੱਚੋਂ 40,000 ਬਕਾਇਆ ਕੇਸਾਂ ਨੂੰ ਮੁੱਢੋਂ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। 

Also Read: ਸਾਊਥ ਸੁਪਰਸਟਾਰ ਪੁਨੀਤ ਰਾਜਕੁਮਾਰ ਦਾ ਹਾਰਟ ਅਟੈਕ ਕਾਰਨ ਦੇਹਾਂਤ, ਫਿਲਮ ਜਗਤ 'ਚ ਸੋਗ

ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਆਪਣੇ ਰਿਹਾਇਸ਼ ਵਿਖੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਤੋਂ ਹੀ ਉਦਯੋਗਾਂ ਪ੍ਰਤੀ ਸੰਵੇਦਨਸ਼ੀਲ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦਾ ਵੱਡਾ ਯੋਗਦਾਨ ਹੈ ਅਤੇ ਇਹ ਪੰਜਾਬ ਦੇ ਵਿਕਾਸ ਵਿੱਚ ਰੀੜ੍ਹ ਦੇ ਹੱਡੀ ਹਨ।  ਸ੍ਰੀ ਸੋਨੀ ਨੇ ਕਿਹਾ ਕਿ ਸਬੰਧਤ ਵਪਾਰੀਆਂ/ਉਦਯੋਗਪਤੀਆਂ ਨੂੰ ਕੁੱਲ ਬਕਾਇਆ ਟੈਕਸ ਦੇਣਦਾਰੀ ਦਾ ਸਿਰਫ 30 ਫੀਸਦੀ ਜਮ੍ਹਾਂ ਕਰਵਾਉਣ ਲਈ ਕਹਿ ਕੇ 8000 ਬਕਾਇਆ ਕੇਸਾਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਇਆ ਜਾਵੇਗਾ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਇਸ ਪੱਖ ’ਤੇ ਹੋਣ ਵਾਲੀਆਂ ਬਹੁਤ ਸਾਰੀਆਂ ਅਸੁਵਿਧਾਵਾਂ ਤੋਂ ਬਚਾਇਆ ਜਾਵੇਗਾ। ਉਪ ਮੁੱਖ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਵਲੋਂ ਹੋਰ ਰਾਹਤ ਦਿੰਦਿਆਂ ਉਹਨਾਂ ਨੂੰ ਮੌਜੂਦਾ ਵਿੱਤੀ ਸਾਲ ਦੌਰਾਨ ਉਪਰੋਕਤ ਟੈਕਸ ਦੇਣਦਾਰੀ ਦਾ ਸਿਰਫ 20 ਫੀਸਦ ਜਮ੍ਹਾਂ ਕਰਵਾਉਣਾ ਹੋਵੇਗਾ ਅਤੇ ਬਾਕੀ 80 ਫੀਸਦ ਅਗਲੇ ਸਾਲ ਤੱਕ ਜਮ੍ਹਾਂ ਕਰਵਾਉਣਾ ਹੋਵੇਗਾ। 

Also Read: ਜੇਕਰ ਆਉਂਦੀ ਹੈ KYC ਲਈ ਕਾਲ ਤਾਂ ਕਰੋ ਇਹ ਕੰਮ, RBI ਵਲੋਂ ਅਲਰਟ ਜਾਰੀ

ਸ੍ਰੀ ਸੋਨੀ ਨੇ ਕਿਹਾ ਕਿ ਵਪਾਰ ਨੂੰ ਉਤਸਾਹਿਤ ਕਰਨ ਲਈ ਜਲਦ ਹੀ ਜਿਲ੍ਹੇ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਦੇਸ਼ ਵਿਦੇਸ਼ਾਂ ਤੋਂ ਉਦਯੋਗਪਤੀ ਆ ਕੇ ਆਪਣੇ ਸਮਾਨ ਦੀ ਪ੍ਰਦਰਸ਼ਨੀ ਲਗਾ ਸਕਣ। ਉਨਾਂ ਕਿਹਾ ਕਿ ਸੂਬੇ ਦੇ ਸਰਹੱਦੀ ਜਿਲ੍ਹੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਪੱਟੀ-ਮੱਖੂ ਰੇਲ ਲਿੰਕ ਲਈ ਲੋੜੀਂਦੀ ਜਮੀਨ ਐਕੁਆਇਰ ਕਰੇਗੀ ਅਤੇ ਆਉਣ ਵਾਲੇ ਬਜਟ ਤੋਂ ਪਹਿਲਾਂ ਭਾਰਤ ਸਰਕਾਰ ਦੇ ਰੇਲਵੇ ਮੰਤਰਾਲੇ ਨੂੰ ਸੌਂਪੇਗੀ।

Also Read: ਬਠਿੰਡਾ 'ਚ ਕੇਜਰੀਵਾਲ ਵਲੋਂ ਵਪਾਰੀਆਂ ਨਾਲ ਖਾਸ ਮੁਲਾਕਾਤ ਜਾਰੀ, ਹੋ ਸਕਦੇ ਨੇ ਵੱਡੇ ਐਲਾਨ (ਵੀਡੀਓ)

ਸ੍ਰੀ ਸੋਨੀ ਨੇ ਕਿਹਾ ਕਿ ਦਰਮਿਆਨੇ ਉਦਯੋਗਾਂ ਲਈ ਬਿਜਲੀ ਕੁਨੈਕਸਨਾਂ ‘ਤੇ ਫਿਕਸਡ ਚਾਰਜਿਜ ਨੂੰ ਘਟਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਦਯੋਗਿਕ ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ 150 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨਾਂ ਕਿਹਾ ਕਿ ਉਦਯੋਗਪਤੀਆਂ ਦੀਆਂ 90 ਫੀਸਦ ਤੋਂ ਜਿਆਦਾ ਮੰਗਾਂ ਨੂੰ ਮੰਨ ਲਿਆ ਗਿਆ ਹੈ ਅਤੇ ਚੋਣਾਂ ਤੋਂ ਪਹਿਲਾਂ ਪਹਿਲਾਂ ਬਾਕੀ ਰਹਿੰਦੀਆਂ ਮੰਗਾਂ ਵੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ।

Also Read: ਮੋਹਾਲੀ 'ਚ ਪੀਟੀਆਈ ਅਧਿਆਪਕਾਂ ਦਾ ਹੱਲਾ ਬੋਲ, ਬੈਰੀਕੇਡ ਤੋੜ DC ਦਫਤਰ ਅੰਦਰ ਹੋਏ ਦਾਖਲ

ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਪ੍ਰਧਾਨ ਸ੍ਰੀ ਪਿਆਰੇ ਲਾਲ ਸੇਠ ਨੇ ਕਿਹਾ ਕਿ ਉਹ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓ ਪੀ ਸੋਨੀ ਦੇ ਬਹੁਤ ਧੰਨਵਾਦੀ ਹਨ, ਜਿਨਾਂ ਦੇ ਸਦਕਾਂ ਪਿੱਛਲੇ ਕਈ ਸਾਲਾਂ ਤੋਂ ਉਦਯੋਗਪਤੀਆਂ ਦੀਆਂ ਪੈਂਡਿੰਗ ਪਏ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਾਡੀਆਂ 90 ਫੀਸਦੀ ਤੋਂ ਜਿਆਦਾ ਮੰਗਾਂ ਨੂੰ ਅਮਲੀ ਜਾਮਾ ਪਹਿਨਾ ਦਿੱਤਾ ਗਿਆ ਹੈ। ਸ੍ਰੀ ਸੇਠ ਨੇ ਕਿਹਾ ਕਿ ਸ੍ਰੀ ਸੋਨੀ ਨੇ ਹਮੇਸ਼ਾਂ ਹੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੀ ਬਾਂਹ ਫੜ੍ਹੀ ਹੈ ਅਤੇ ਇਨਾਂ ਦੇੇ ਸਦਕਾ ਹੀ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਕੀਤਾ ਹੈ। ਇਸ ਮੌਕੇ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਮਹਾਮੰਤਰੀ ਸ੍ਰੀ ਸਮੀਰ ਜੈਨ, ਸ੍ਰੀ ਸੁਰਿੰਦਰ ਦੁੱਗਲ, ਸ੍ਰੀ ਵਜੀਰ ਚੰਦ, ਸ੍ਰੀ ਕਮਲ ਡਾਲਮੀਆ, ਸ੍ਰੀ ਰਾਜੀਵ ਅਨੇਜਾ, ਸ੍ਰੀ ਰਾਜੇਸ਼ ਸੋਹੀ, ਸ੍ਰੀ ਬਲਬੀਰ ਭਸੀਨ ਤੋਂ ਇਲਾਵਾ ਹੋਰ ਉਦਯੋਗਪਤੀਆਂ ਤੇ ਕਾਰੋਬਾਰੀ ਵੀ ਹਾਜ਼ਰ ਸਨ।

In The Market