LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਵਿੱਤਰ ਗੁਰਬਾਣੀ ਨਾਲ ਛੇੜਛਾੜ ਦਾ ਮਾਮਲਾ, ਥਮਿੰਦਰ ਸਿੰਘ ਤਨਖ਼ਾਹੀਆ ਕਰਾਰ

3m akaal takht

ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮੂਲ ਸਰੂਪ ਨਾਲ ਛੇੜਛਾੜ, ਬਿੰਦੀ, ਲਗਾਂ-ਮਾਤਰਾਂ ਨਵੇਂ ਸਿਰਿਓਂ ਜੋੜਨ ਦੇ ਮਾਮਲੇ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵਲੋਂ ਵੱਡਾ ਫ਼ੈਸਲਾ ਲੈ ਲਿਆ ਗਿਆ ਹੈ। 

Also Read: ਸਿਮਰਜੀਤ ਸਿੰਘ ਬੈਂਸ ਭਗੌੜਾ ਕਰਾਰ, ਘਰ ਦੇ ਬਾਹਰ ਪੁਲਿਸ ਨੇ ਲਾਇਆ ਪੋਸਟਰ

 

ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰਦਿਆਂ ਪਵਿੱਤਰ ਗੁਰਬਾਣੀ ਦੀਆਂ ਲਗਾ ਮਾਤਰਾਵਾਂ 'ਚ ਮਨਮਰਜ਼ੀ ਨਾਲ ਤਬਦੀਲੀਆਂ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਪ੍ਰਕਾਸ਼ਿਤ ਕਰਨ ਦੇ ਦੋਸ਼ ਵਿਚ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇਣ ਦਾ ਐਲਾਨ ਕਰ ਦਿੱਤਾ ਹੈ। ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਦੋਸ਼ੀ ਕਰਾਰ ਕਰਦੇ ਹੋਏ ਉਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 

Also Read:  Sonu Nigam ਦੀ Ajay Devgn ਨੂੰ ਫਟਕਾਰ! ਬੋਲੇ-'ਬਾਕੀ ਦੇਸ਼ਾਂ ਨਾਲ ਪੰਗੇ ਘੱਟ ਹਨ ਕਿ...'

ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੇ ਥਮਿੰਦਰ ਸਿੰਘ ਨੂੰ ਆਨਲਾਈਨ ਤੇ ਆਫਲਾਈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਵਨ ਸਰੂਪਾਂ ਦੀ ਛਪਾਈ ਬੰਦ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸਾਰਾ ਰਿਕਾਰਡ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਕੀਤਾ ਜਾਵੇ ਅਤੇ ਇਸ ਮਨਮਤੀ ਕੰਮ ਪਿੱਛੇ ਆਪਣਾ ਪੱਖ ਰੱਖੇ ਕਿ ਉਸ ਨੇ ਅਜਿਹਾ ਕਿਉਂ ਕੀਤਾ।

 

In The Market