LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭਾਰਤ ਦੇ ਚੀਫ ਜਸਟਿਸ ਐੱਨ.ਵੀ. ਰਮੰਨਾ ਪੁੱਜੇ ਅੰਮ੍ਰਿਤਸਰ, ਮੁੱਖ ਮੰਤਰੀ ਨੇ ਕੀਤਾ ਨਿੱਘਾ ਸਵਾਗਤ

cji

ਅੰਮ੍ਰਿਤਸਰ : ਬੁੱਧਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮੰਨਾ (Chief Justice of India N.V. Ramanna) ਦਾ ਅੰਮ੍ਰਿਤਸਰ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਨੇ ਨਿੱਘਾ ਸਵਾਗਤ ਕੀਤਾ। ਅੰਮ੍ਰਿਤਸਰ ਪਹੁੰਚਣ (Arriving at Amritsar) 'ਤੇ ਜਸਟਿਸ ਐਨ.ਵੀ ਰਮੰਨਾ ਨੂੰ ਮੁੱਖ ਮੰਤਰੀ ਨੇ ਬੁਕੇ ਭੇਂਟ ਕੀਤਾ ਅਤੇ ਉਨ੍ਹਾਂ ਦੀ ਪਹਿਲੀ ਫੇਰੀ ਦੌਰਾਨ ਸੂਬੇ ਵਿੱਚ ਸੁਆਗਤ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ਟਵਿੱਟਰ (Social media account Twitter) 'ਤੇ ਲਿਖਿਆ ਕਿ ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਐਨ. ਵੀ. ਰਮਣਾ ਜੀ ਦਾ ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਆਉਣ 'ਤੇ ਸਵਾਗਤ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਚੀਫ਼ ਜਸਟਿਸ ਅਤੇ ਉਨ੍ਹਾਂ ਦੇ ਪਰਿਵਾਰ ਦੀ ਪੰਜਾਬ ਫੇਰੀ ਦੌਰਾਨ ਪੰਜਾਬ ਦੇ ਲੋਕ ਆਮ ਤੌਰ 'ਤੇ ਅਤੇ ਵਿਸ਼ੇਸ਼ ਤੌਰ 'ਤੇ ਸਮੁੱਚੀ ਸੂਬਾ ਸਰਕਾਰ ਉਨ੍ਹਾਂ ਦੇ ਸਵਾਗਤ ਲਈ ਬਹੁਤ ਉਤਸੁਕ ਹਨ। ਉਨ੍ਹਾਂ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਸੂਬੇ ਦੇ ਪਿਆਰ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਤੀਰੂਪ ਵੀ ਦਿੱਤੀ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਪੁਲਿਸ ਡਾਇਰੈਕਟਰ ਜਨਰਲ ਵੀ.ਕੇ. ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਕਮਿਸ਼ਨਰ ਜਲੰਧਰ ਡਵੀਜ਼ਨ ਵੀ.ਕੇ.ਮੀਨਾ, ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ, ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਹਾਜ਼ਰ ਸਨ ਅਤੇ ਹੋਰ ਵੀ ਹਾਜ਼ਰ ਸਨ।

In The Market